ਟੋਰਾਂਟੋ : ਕੈਨੇਡਾ (Canada) ਤੋਂ ਇਕ ਮੰਦਭਾਗੀ ਖਬਰ (The bad news) ਸਾਹਮਣੇ ਆਈ ਹੈ, ਜਿੱਥੇ 3 ਪੰਜਾਬੀ ਨੌਜਵਾਨਾਂ (3 Punjabi youth) ਦੀ ਭਿਆਨਕ ਸੜਕ ਹਾਦਸੇ (3 Punjabi youth) ਵਿਚ ਮੌਤ ਹੋ ਗਈ। ਓਂਟਾਰੀੳ ਕੈਨੇਡਾ (Ontario Canada) ਦੀ ਟਾਊਨਸ਼ਿਪ ਹਰਥਰ (Township Hurther) ਦੇ ਹਾਈਵੇਅ-6 ਨੇੜੇ ਵੈਲਿੰਗਟਨ (Wellington near Highway-6) ਰੋਡ 'ਤੇ ਬੁੱਧਵਾਰ ਰਾਤ 8.30 ਵਜੇ ਵੈਨ ਤੇ ਟਰਾਲੇ ਵਿਚਾਕਾਰ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਣ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਓਂਟਾਰੀੳ ਦੇ ਮੋਨੋ ਟਾਊਨ (Mono Town, Ontario) ਦੇ ਵਾਸੀ ਗੁਰਿੰਦਰਪਾਲ ਲਿੱਧੜ (31), ਬ੍ਰੈਂਟਫੋਰਡ ਦੇ ਵਾਸੀ ਸੰਨੀ ਖੁਰਾਣਾ (24) ਅਤੇ ਬੈਰੀ ਟਾਊਨ ਦੇ ਵਾਸੀ ਕਿਰਨਪ੍ਰੀਤ ਸਿੰਘ ਗਿੱਲ (22) ਵਜੋਂ ਹੋਈ ਹੈ। ਇਸ ਹਾਦਸੇ ਚ ਟਰਾਲਾ ਡਰਾਈਵਰ (Truck driver) ਵੀ ਗੰਭੀਰ ਜ਼ਖਮੀ ਹੋਇਆ ਹੈ, ਜਿਸ ਨੂੰ ਸਥਾਨਕ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ਹੈ। Also Read : ਰੂਸ-ਯੁਕਰੇਨ ਜੰਗ : ਫਸੇ ਵਿਦਿਆਰਥੀਆਂ ਦੀ ਭਾਰਤ ਸਰਕਾਰ ਨੂੰ ਅਪੀਲ
ਜਾਣਕਾਰੀ ਮੁਤਾਬਕ ਹਾਦਸੇ 'ਚ ਮਾਰੇ ਗਏ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਨੇ ਹਸਪਤਾਲ ਜਾ ਕੇ ਪ੍ਰਾਣ ਤਿਆਗ ਦਿੱਤੇ। ਇਹ ਤਿੰਨੋਂ ਨੌਜਵਾਨ ਵੈਨ 'ਚ ਸਵਾਰ ਸਨ। ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਸ਼ਿਮਰੇਵਾਲਾ ਦੇ ਨੌਜਵਾਨ ਦੇ ਰਿਸ਼ਤੇਦਾਰ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ 21 ਸਾਲਾ ਕਿਰਨਪ੍ਰੀਤ ਸਿੰਘ ਸਾਲ 2019 'ਚ ਕੈਨੇਡਾ 'ਚ ਸਟੱਡੀ ਵੀਜ਼ੇ 'ਤੇ ਗਿਆ ਸੀ। ਬੀਤੀ ਰਾਤ ਉਹ ਕਾਰ 'ਚ ਸਵਾਰ 3 ਨੌਜਵਾਨਾਂ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਕੁੱਲ ਚਾਰ ਜਾਣਿਆਂ ਦੀ ਹੋਣ ਦੀ ਜਾਣਕਾਰੀ ਮਿਲੀ ਹੈ। ਹਾਦਸੇ ਦੀ ਖਬਰ ਨੇ ਪਿੰਡ ਸ਼ਿਮਰੇਵਾਲਾ ਵਾਸੀਆਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਮਿ੍ਤਕ ਕਿਰਨਪ੍ਰੀਤ ਸਿੰਘ ਗਿੱਲ ਉਰਫ ਕੈਫੀ ਸਾਲ 2019 'ਚ ਅੰਤਰਰਾਸ਼ਟਰੀ ਵਿਦਿਆਰਥੀ ਬਣ ਕੇ ਅਪਣੇ ਸੁਪਨੇ ਪੂਰੇ ਕਰਨ ਲਈ ਗਿਆ ਸੀ। ਪਰਿਵਾਰ ਵੱਲੋਂ ਮ੍ਰਿਤਕ ਕਿਰਨਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈ ਹਨ। ਪਰਿਵਾਰ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਮਿ੍ਤਕ ਕੈਫੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਖਬਰ ਨਾਲ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर