LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਮਰੀਕਾ ਨੇ ਹਟਾਈ ਯਾਤਰਾ ਪਾਬੰਦੀ, ਇਨ੍ਹਾਂ ਦੇਸ਼ਾਂ ਦੇ ਲੋਕਾਂ ਨੂੰ ਮਿਲੇਗੀ ਐਂਟਰੀ

8n9

ਵਾਸ਼ਿੰਗਟਨ : ਅਮਰੀਕਾ ਨੇ ਸੋਮਵਾਰ ਨੂੰ ਕਈ ਦੇਸ਼ਾਂ ਦੇ ਯਾਤਰੀਆਂ ’ਤੇ ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਯਾਤਰਾ ਪਾਬੰਦੀਆਂ ਸੋਮਵਾਰ ਨੂੰ ਹਟਾ ਦਿੱਤੀਆਂ ਹਨ। ਇਨ੍ਹਾਂ ਦੇਸ਼ਾਂ ਵਿਚ ਮੈਕਸੀਕੋ, ਕੈਨੇਡਾ ਅਤੇ ਯੂਰਪ ਦੇ ਜ਼ਿਆਦਾਤਰ ਦੇਸ਼ ਸ਼ਾਮਲ ਹਨ। ਹਵਾਈ ਯਾਤਰਾ ਦੇ ਨਵੇਂ ਨਿਯਮਾਂ ਤਹਿਤ ਇਨ੍ਹਾਂ ਦੇਸ਼ਾਂ ਦੇ ਉਹੀ ਯਾਤਰੀ ਅਮਰੀਕਾ ਦੀ ਯਾਤਰਾ ਕਰ ਸਕਦੇ ਹਨ, ਜੋ ਕੋਵਿਡ-19 ਰੋਕੂ ਟੀਕੇ ਦੀ ਪੂਰੀ ਖ਼ੁਰਾਕ ਲੈ ਚੁੱਕੇ ਹਨ। ਯਾਤਰੀਆਂ ਨੂੰ ਪੂਰਨ ਟੀਕਾਕਰਨ ਦੇ ਸਬੂਤ ਅਤੇ ਸੰਕ੍ਰਮਿਤ ਨਾ ਹੋਣ ਦੀ ਪੁਸ਼ਟੀ ਕਰਨ ਵਾਲੀ ਰਿਪੋਰਟ ਦਿਖਾਉਣੀ ਹੋਵੇਗੀ।

Also Read: ਨਸ਼ੇ ਲਈ ਨਾ ਦਿੱਤੇ ਪੈਸੇ ਤਾਂ ਨਸ਼ੇੜੀ ਪੁੱਤ ਨੇ ਮਾਂ ਨੂੰ ਹੀ ਉਤਾਰ ਦਿੱਤਾ ਮੌਤ ਦੇ ਘਾਟ

ਸੜਕੀ ਯਾਤਰਾ ਦੇ ਨਵੇਂ ਨਿਯਮਾਂ ਮੁਤਾਬਕ ਮੈਕਸੀਕੋ ਅਤੇ ਕੈਨੇਡਾ ਤੋਂ ਆਉਣ ਵਾਲੇ ਲੋਕਾਂ ਨੂੰ ਟੀਕਾਕਰਨ ਦਾ ਸਬੂਤ ਦਿਖਾਉਣਾ ਹੋਵੇਗਾ ਪਰ ਕਿਸੇ ਤਰ੍ਹਾਂ ਦੀ ਕੋਈ ਜਾਂਚ ਰਿਪੋਰਟ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਸਾਰੀਆਂ ਏਅਰਲਾਈਨਾਂ ਯੂਰਪ ਅਤੇ ਹੋਰ ਜਗ੍ਹਾਵਾਂ ਤੋਂ ਜ਼ਿਆਦਾ ਯਾਤਰੀਆਂ ਦੇ ਆਉਣ ਦੀ ਉਮੀਦ ਕਰ ਰਹੀਆਂ ਹਨ। ਯਾਤਰਾ ਅਤੇ ਵਿਸ਼ਲੇਸ਼ਣ ਕੰਪਨੀ ‘ਸਿਰੀਅਮ’ ਦੇ ਅੰਕੜਿਆਂ ਮੁਤਾਬਕ ਏਅਰਲਾਈਨਜ਼ ਬ੍ਰਿਟੇਨ ਅਤੇ ਅਮਰੀਕਾ ਵਿਚਾਲੇ ਪਿਛਲੇ ਮਹੀਨੇ ਦੀ ਤੁਲਨਾ ਵਿਚ ਇਸ ਮਹੀਨੇ ਉਡਾਣਾਂ ਵਿਚ 21 ਫ਼ੀਸਦੀ ਦਾ ਵਾਧਾ ਹੋਇਆ ਹੈ। ਨਿਯਮਾਂ ਵਿਚ ਬਦਲਾਅ ਨਾਲ ਸੜਕ ਦੇ ਰਸਤੇ ਮੈਕਸੀਕੋ ਅਤੇ ਕੈਨੇਡਾ ਆਉਣ-ਜਾਣ ਵਾਲੇ ਲੋਕਾਂ ਦੀ ਸੰਖਿਆ ਵਿਚ ਵੀ ਵਾਧਾ ਹੋਵੇਗਾ।

Also Read: 37,000 'ਤੇ ਪੁੱਜੇ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ, ਆਬੋ-ਹਵਾ 'ਤੇ ਪਿਆ ਡੂੰਘਾ ਅਸਰ

ਕੋਵਿਡ-19 ਗਲੋਬਲ ਮਹਾਮਾਰੀ ਕਾਰਨ ਅਮਰੀਕਾ ਨੇ ਕੁੱਝ ਦੇਸ਼ਾਂ ਤੋਂ ਲੋਕਾਂ ਦੇ ਦੇਸ਼ ਵਿਚ ਆਉਣ ’ਤੇ ਰੋਕ ਲਗਾ ਦਿੱਤੀ ਸੀ। ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਮੁਤਾਬਕ ਅਮਰੀਕਾ ਵਿਚ ਸਿਰਫ਼ ਉਹੀ ਯਾਤਰੀ ਆ ਸਕਦੇ ਹਨ, ਜਿਨ੍ਹਾਂ ਨੇ ਵਿਸ਼ਵ ਸਿਹਤ ਸੰਗਠਨ ਵੱਲੋਂ ਐਮਰਜੈਂਸੀ ਇਸਤੇਮਾਲ ਲਈ ਮਨਜ਼ੂਰ ਕੀਤੇ ਗਏ ਕਿਸੇ ਵੀ ਕੋਵਿਡ-19 ਰੋਕੂ ਟੀਕੇ ਦੀ ਪੂਰੀ ਖ਼ੁਰਾਕ ਲਈ ਹੋਵੇ। ਹਵਾਈ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਨਾਲ ਜੁੜੀ ਪੂਰੀ ਜਾਣਕਾਰੀ ਏਅਰਲਾਈਨਜ਼ ਨੂੰ ਰੱਖਣੀ ਹੋਵੇਗੀ, ਕਿਸੇ ਵੀ ਨਿਯਮ ਦੇ ਉਲੰਘਣ ’ਤੇ ਉਨ੍ਹਾਂ ਨੂੰ 35,000 ਡਾਲਰ ਤੱਕ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Also Read: ਛੁੱਟੀਆਂ 'ਚ ਕਰੋ ਮਾਂ ਵੈਸ਼ਣੋ ਦੇਵੀ ਦੇ ਦਰਸ਼ਨ, IRCTC ਲਿਆਇਆ ਹੈ ਇਹ ਸ਼ਾਨਦਾਰ ਟੂਰ ਪੈਕੇਜ

In The Market