LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਹਰ ਸਾਲ 70 ਲੱਖ ਲੋਕਾਂ ਦੀ ਹਵਾ ਪ੍ਰਦੂਸ਼ਣ ਕਾਰਨ ਜਾਂਦੀ ਹੈ ਜਾਨ'

24s polution

ਜਿਨੇਵਾ- ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਨੇ ਆਪਣੀ ਇਕ ਰਿਪੋਰਟ ’ਚ ਖੁਲਾਸਾ ਕੀਤਾ ਹੈ ਕਿ ਹਵਾ ਪ੍ਰਦੂਸ਼ਣ ਹੁਣ ਮਨੁੱਖੀ ਜੀਵਨ ਲਈ ਸਭ ਤੋਂ ਵੱਡੇ ਵਾਤਾਵਰਣੀ ਖਤਰਿਆਂ ’ਚੋਂ ਇਕ ਹੈ, ਜਿਸ ਨਾਲ ਹਰ ਸਾਲ 70 ਲੱਖ ਲੋਕਾਂ ਦੀ ਮੌਤ ਹੁੰਦੀ ਹੈ। ਹਵਾ ਪ੍ਰਦੂਸ਼ਣ ਕਾਰਨ ਹੋਣ ਵਾਲੀ ਬੀਮਾਰੀ ਦਾ ਬੋਝ ਮਾੜੀ ਖੁਰਾਕ ਤੇ ਸਿਗਰਟਨੋਸ਼ੀ ਦੇ ਬਰਾਬਰ ਹੈ। ਸੰਗਠਨ ਦਾ ਦਾਅਵਾ ਹੈ ਕਿ ਇਸ ਤੋਂ ਲੱਖਾਂ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। 

ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ਵਲੋਂ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਵਿਸ਼ਵ ਸਿਹਤ ਸੰਗਠਨ ਨੇ 15 ਸਾਲਾਂ ਬਾਅਦ ਆਪਣੇ ਦਿਸ਼ਾ-ਨਿਰਦੇਸ਼ਾਂ ’ਚ ਕੁਝ ਵੱਡੇ ਬਦਲਾਅ ਕੀਤੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਨਿਊਯਾਰਕ ’ਚ ਆਯੋਜਿਤ ਸੰਯੁਕਤ ਰਾਸ਼ਟਰ ਮਹਾਸਭਾ ’ਚ ਇਹ ਸਾਲ ਦੇ ਸਭ ਤੋਂ ਵੱਡੇ ਅਤੇ ਪ੍ਰਮੁੱਖ ਵਿਸ਼ਿਆਂ ’ਚੋਂ ਇੱਕ ਹੈ। ਭਾਰਤ ’ਚ ਸਾਲ 2009 ’ਚ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ’ਤੇ ਕੰਮ ਚੱਲ ਰਿਹਾ ਹੈ, ਜਿਸ ਕਰਕੇ ਸਰਕਾਰ ਵੱਲੋਂ ਇਸ ਨੂੰ ਅਗਲੇ ਸਾਲ ਤੱਕ ਬਦਲਣ ਦਾ ਟੀਚਾ ਰੱਖਿਆ ਗਿਆ ਹੈ। ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਅਨੁਸਾਰ ਹਵਾ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਕਾਰਨ ਹਰ ਸਾਲ ਲੱਗਭਗ 70 ਲੱਖ ਲੋਕ ਆਪਣੀਆਂ ਜਾਨ ਗੁਆਉਂਦੇ ਹਨ।

ਪੜੋ ਹੋਰ ਖਬਰਾਂ: ਅਕਤੂਬਰ ਮਹੀਨੇ 14 ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਸੂਚੀ

ਵਿਸ਼ਵ ਸਿਹਤ ਸੰਗਠਨ ਅਨੁਸਾਰ ਹਵਾ ਪ੍ਰਦੂਸ਼ਣ ਦੇ ਪ੍ਰਭਾਵ ਵਿਸ਼ਵ ਦੇ ਵੱਡੇ ਹਿੱਸਿਆਂ ’ਚ ਦੇਖੇ ਜਾ ਰਹੇ ਹਨ, ਜਿਸ ਕਾਰਨ ਲੋਕ ਪ੍ਰਦੂਸ਼ਿਤ ਹਵਾ ’ਚ ਰਹਿਣ ਲਈ ਮਜਬੂਰ ਹੋ ਰਹੇ ਹਨ। ਡਬਲਯੂ. ਐੱਚ. ਓ. ਯੂਰਪ ਦੇ ਪ੍ਰੋਗਰਾਮ ਮੈਨੇਜਰ ਡੋਰੋਟਾ ਜਾਰੋਸਿਨਸਕਾ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਸੰਪਰਕ ’ਚ ਆਉਣ ਨਾਲ 7 ਮਿਲੀਅਨ ਲੋਕਾਂ ਦੀ ਮੌਤ ਹੋਣ ਦੀ ਸੰਭਾਵਨਾ ਹੈ ਅਤੇ ਹਰ ਸਾਲ ਲੱਖਾਂ ਲੋਕਾਂ ਦੀ ਸਿਹਤ ’ਤੇ ਅਸਰ ਪਵੇਗਾ। ਡਬਲਯੂ.ਐੱਚ.ਓ. ਦੇ ਅਨੁਸਾਰ ਵਿਸ਼ਵ ਦੀ ਲੱਗਭਗ 90 ਫੀਸਦੀ ਆਬਾਦੀ ਅਤੇ ਦੱਖਣੀ ਏਸ਼ੀਆ ਦੀ ਸਮੁੱਚੀ ਆਬਾਦੀ ਪ੍ਰਦੂਸ਼ਿਤ ਵਾਤਾਵਰਣ ’ਚ ਰਹਿਣ ਲਈ ਮਜਬੂਰ ਹੈ। ਇਸ ਦੇ ਨਾਲ ਹੀ ਮੌਤ ਦਾ ਸਭ ਤੋਂ ਵੱਡਾ ਕਾਰਨ ਪੀ.ਐੱਮ. 2.5 ਕਣ ਹੈ। ਇਹ 80 ਫੀਸਦੀ ਮੌਤਾਂ ਦਾ ਕਾਰਨ ਹੈ। ਇਸ ਕਣ ਦੇ ਕਾਰਨ ਸਾਹ ਲੈਣ ’ਚ ਤਕਲੀਫ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪੜੋ ਹੋਰ ਖਬਰਾਂ: ਵੱਡੀ ਭੈਣ ਨੇ ਛੋਟੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ, ਕਮਰੇ ’ਚ ਦਫ਼ਨਾਈ ਲਾਸ਼

ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਪੂਰੀ ਦੁਨੀਆ ਦੀ ਲੱਗਭਗ 90 ਫੀਸਦੀ ਆਬਾਦੀ ਅਤੇ ਸਾਊਥ ਏਸ਼ੀਆ ਦੀ ਪੂਰੀ ਆਬਾਦੀ ਪ੍ਰਦੂਸ਼ਿਤ ਵਾਤਾਵਰਣ ’ਚ ਰਹਿ ਰਹੀ ਹੈ। ਇਸ ਦੇ ਨਾਲ ਹੀ ਮੌਤ ਦਾ ਸਭ ਤੋਂ ਵੱਡਾ ਕਾਰਨ ਪੀ.ਐੱਮ. 2.5 ਕਣ ਹੈ। ਇਸ ਕਣ ਕਰਕੇ ਸਾਹ ਲੈਣ ’ਚ ਮੁਸ਼ਕਿਲ ਵਰਗੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

In The Market