ਬੋਲਵੀਆ- ਸਾਊਥ ਅਮਰੀਕੀ ਦੇਸ਼ ਬੋਲੀਵੀਆ ਤੋਂ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਇਕ ਮਹਿਲਾ ਨੂੰ ਬਰਗਰ ਵਿਚੋਂ ਮਨੁੱਖੀ ਉਂਗਲ ਦਾ ਹਿੱਸਾ ਮਿਲਿਆ, ਜਿਸ ਤੋਂ ਬਾਅਦ ਉਹ ਕਾਫ਼ੀ ਡਰ ਗਈ। ਸਟੇਫਨੀ ਬੇਨੀਟੇਜ ਨਾਮ ਦੀ ਮਹਿਲਾ ਨੇ ਪਿਛਲੇ ਐਤਵਾਰ ਨੂੰ ਸਾਂਤਾ ਕਰੂਜ ਡੇ ਲਾ ਸਿਏਰਾ ਸ਼ਹਿਰ ਵਿਚ ਹੌਟ ਬਰਗਰ ਸਟੋਰ ਤੋਂ ਹੈਮਬਰਗਰ ਆਰਡਰ ਕੀਤਾ ਸੀ।
ਪੜੋ ਹੋਰ ਖਬਰਾਂ: 19 ਸਤੰਬਰ ਨੂੰ ਹੋਵੇਗੀ ਰਸਤਾ ਖੋਲਣ ਨੂੰ ਲੈ ਕੇ SKM ਤੇ ਹਰਿਆਣਾ ਉੱਚ ਪੱਧਰੀ ਕਮੇਟੀ ਵਿਚਾਲੇ ਮੀਟਿੰਗ
ਸਟੇਫਨੀ ਬੇਨੀਟੇਜ ਨੇ ਦੱਸਿਆ ਕਿ ਹੈਮਬਰਗਰ ਆਰਡਰ ਕਰਨ ਦੇ ਬਾਅਦ ਜਿਵੇਂ ਹੀ ਉਸ ਨੇ ਪਹਿਲੀ ਬਾਈਟ ਲਈ ਤਾਂ ਉਸ ਦੇ ਮੂੰਹ ਵਿਚ ਉਂਗਲ ਆ ਗਈ। ਫੇਸਬੁੱਕ ’ਤੇ ਇਕ ਪੋਸਟ ਜ਼ਰੀਏ ਸਟੇਫਨੀ ਨੇ ਕਿਹਾ, ‘ਖਾਣ ਦੇ ਸਮੇਂ ਮੈਂ ਇਕ ਉਂਗਲ ਚਬਾ ਲਈ।’ ਸਟੇਫਨੀ ਨੇ ਸੜੀ ਹੋਈ ਉਂਗਲ ਦੀ ਤਸਵੀਰ ਅਤੇ ਹੌਟ ਬਰਗਰ ਕੰਪਨੀ ਦੇ ਪ੍ਰਤੀਨਿਧੀ ਨਾਲ ਗੱਲ ਕਰਨ ਦੀ ਵੀਡੀਓ ਸਾਂਝੀ ਕੀਤੀ ਹੈ।
ਪੜੋ ਹੋਰ ਖਬਰਾਂ: ਹਰੀਸ਼ ਚੌਧਰੀ ਤੇ ਅਜੇ ਮਕਾਨ ਪਹੁੰਚੇ ਪੰਜਾਬ, ਸ਼ਾਮ 5 ਵਜੇ ਹੋਵੇਗੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ
ਵੀਡੀਓ ਵਿਚ ਹੌਟ ਬਰਗਰ ਦੇ ਪ੍ਰਤੀਨਿਧੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, ‘ਕ੍ਰਿਪਾ ਮੈਨੂੰ ਦੱਸੋ ਕਿ ਤੁਸੀਂ ਕੀ ਚਾਹੁੰਦੇ ਹੋ ਅਸੀਂ ਤੁਹਾਨੂੰ ਕੀ ਦੇਈਏ।’ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਬਰਗਰ ਪਹਿਲਾਂ ਤੋਂ ਤਿਆਰ ਹੋ ਕੇ ਸਟੋਰ ’ਤੇ ਪਹੁੰਚੇ ਸਨ ਅਤੇ ਸਾਡੇ ਨਾਲ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਹਾਲਾਂਕਿ ਬਾਅਦ ਵਿਚ ਪ੍ਰਤੀਨਿਧੀ ਨੇ ਸਟੇਫਨੀ ਬੇਨੀਟੇਜ ਤੋਂ ਮਾਫ਼ੀ ਮੰਗੀ। ਸਟੇਫਨੀ ਦੀ ਕਹਾਣੀ ਆਨਲਾਈਨ ਵਾਇਰਲ ਹੋਣ ਦੇ ਬਾਅਦ ਕੰਪਨੀ ਦੇ ਬੁਲਾਰੇ ਨੇ ਇਸ ਮਾਮਲੇ ਨੂੰ ਬਦਕਿਸਮਤੀ ਨਾਲ ਹੋਈ ਘਟਨਾ ਦੱਸਿਆ ਹੈ। ਇਕ ਅੰਗ੍ਰੇਜ਼ੀ ਵਿਚ ਛਪੀ ਖ਼ਬਰ ਮੁਤਾਬਕ ਨੈਸ਼ਨਲ ਪੁਲਸ ਦੇ ਸਪੈਸ਼ਲ ਕ੍ਰਾਈਮ ਫਾਈਟਿੰਗ ਫੋਰਸ ਦੇ ਨਿਰਦੇਸ਼ਕ ਐਡਸਨ ਕਲੇਅਰ ਨੇ ਸਥਾਨਕ ਮੀਡੀਆ ਨੂੰ ਪੁਸ਼ਟੀ ਕੀਤੀ ਹੈ ਕਿ ਕੰਪਨੀ ਦੇ ਇਕ ਕਰਮਚਾਰੀ ਨੇ ਕੰਮ ਦੌਰਾਨ ਆਪਣੀ ਇਕ ਉਂਗਲ ਦਾ ਹਿੱਸਾ ਗੁਆ ਦਿੱਤਾ ਸੀ। ਪੁਲਸ ਨੇ ਫਾਸਟ ਫੂਡ ਸਟੋਰ ਨੂੰ ਅਸਥਾਈ ਰੂਪ ਨਾਲ ਬੰਦ ਕਰ ਦਿੱਤਾ ਹੈ ਅਤੇ ਜੁਰਮਾਨਾ ਲਗਾਇਆ ਹੈ।
ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, 'ਜੇਕਰ ਅੱਜ ਕਲੇਸ਼ ਨਾ ਹੋਇਆ ਖਤਮ ਤਾਂ ਅਸਤੀਫਾ'
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Curry Leaves benefits: डायबिटीज के मरीज रोज सुबह करें करी पत्ते का सेवन, टल जाएगा हाई ब्लड शुगर का खतरा
Raw garlic benefits: रोज सुबह खाएं कच्चे लहसुन की दो-तीन कलियां, कई बिमारियों से मिलेगी राहत
Petrol-Diesel Prices Today: रविवार को महंगा हुआ पेट्रोल! जानें आपके शहर में क्या है पेट्रोल-डीजल का रेट