‘ਸਾਡਾ ਐਮ.ਐਲ.ਏ. ਸਾਡੇ ਵਿਚ’ ਮੁਹਿੰਮ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ‘ਚ ਸੁਣੀਆਂ ਜਨਤਾ ਦੀਆਂ ਫਰਿਆਦਾਂ

ਨੰਗਲ : ਪੰਜਾਬ ਦੇ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਦੇ ਬੀ.ਬੀ.ਐਮ.ਬੀ. ਕ੍ਰਿਕਟ ਗਰਾਊਂਡ (ਨੇੜੇ ਗੁਰਦੁਆਰਾ ਘਾਟ ਸਾਹਿਬ) ਵਿਖੇ ‘ਸਾਡਾ…

Cabinet Minister  Harjot Bains

ਨੰਗਲ : ਪੰਜਾਬ ਦੇ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਦੇ ਬੀ.ਬੀ.ਐਮ.ਬੀ. ਕ੍ਰਿਕਟ ਗਰਾਊਂਡ (ਨੇੜੇ ਗੁਰਦੁਆਰਾ ਘਾਟ ਸਾਹਿਬ) ਵਿਖੇ ‘ਸਾਡਾ ਐਮ.ਐਲ.ਏ. ਸਾਡੇ ਵਿਚ’ ਪ੍ਰੋਗਰਾਮ ਤਹਿਤ ਜਨਤਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ‘ਤੇ ਹੀ ਕਈ ਅਹਿਮ ਮਸਲਿਆਂ ਦਾ ਨਿਪਟਾਰਾ ਕੀਤਾ। ਮੰਤਰੀ ਬੈਂਸ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹਰ ਗਰੰਟੀ ਨੂੰ ਪੜਾਅਵਾਰ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ।

ਵਿਕਾਸ ਪ੍ਰੋਜੈਕਟਾਂ ਤੇ ਵੱਡਾ ਐਲਾਨ: ਫੋਰਲੇਨ ਅਤੇ ਸਤਲੁਜ ਦੀ ਚੈਨਲਾਈਜ਼ੇਸ਼ਨ ਜਲਦ

ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਬੈਂਸ ਨੇ ਨੰਗਲ ਦੇ ਵਿਕਾਸ ਨਾਲ ਜੁੜੇ ਵੱਡੇ ਪ੍ਰੋਜੈਕਟਾਂ ਬਾਰੇ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫੋਰਲੇਨ ਸੜਕ ਦਾ ਕੰਮ ਅਤੇ ਸਤਲੁਜ ਦਰਿਆ ਨੂੰ ਚੈਨਲਾਈਜ਼ ਕਰਨ ਦਾ ਪ੍ਰੋਜੈਕਟ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੁਰਾਣੇ ਹਾਕਮਾਂ ਦੀ ਨਲਾਇਕੀ ਕਾਰਨ ਇਹ ਅਹਿਮ ਕੰਮ ਲੰਬੇ ਸਮੇਂ ਤੋਂ ਲਟਕ ਰਹੇ ਸਨ। ਮੰਤਰੀ ਨੇ ਸਤਲੁਜ ਦਰਿਆ ‘ਤੇ ਨਵਾਂ ਡੈਮ ਬਣਾਉਣ ਦੀ ਯੋਜਨਾ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਨਵੇਂ ਵਿਕਾਸ ਕਾਰਜ ਖੇਤਰ ਦੀ ਨੁਹਾਰ ਬਦਲਣਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ: 11 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ, ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *