ਪੰਜਾਬ ਪੁਲਿਸ ‘ਚ ਗੈਰ-ਪੰਜਾਬੀਆਂ ਦੀ ਭਰਤੀ ਦਾ ਮਸਲਾ ਭਖਿਆ, ਰੰਧਾਵਾ ਨੇ 7 ਦਿਨਾਂ ‘ਚ ਮੰਗੀ ਰਿਪੋਰਟ

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਸ ਵਿਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ…

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਸ ਵਿਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਸ ਵਿਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। 

Also Read: ਵਪਾਰੀਆਂ ਲਈ ਖੁਸ਼ਖਬਰੀ, ਦੀਵਾਲੀ ‘ਤੇ ‘ਆਪ’ ਸਰਕਾਰ ਸ਼ੁਰੂ ਕਰੇਗੀ ‘ਦਿੱਲੀ ਬਾਜ਼ਾਰ’ ਪੋਰਟਲ

ਅੱਜ ਇਥੇ ਪ੍ਰੈਸ ਬਿਆਨ ਵਿਚ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ-ਅੰਦਰ ਸੌਂਪਣ ਲਈ ਆਖਿਆ ਹੈ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

Also Read: ‘ਮਿਸਾਲ’ ਬਣਿਆ 14 ਸਾਲਾ ਬੱਚਾ, ਮਰਦਾ-ਮਰਦਾ ਵੀ 6 ਲੋਕਾਂ ਨੂੰ ਦੇ ਗਿਆ ਨਵੀਂ ਜ਼ਿੰਦਗੀ

Leave a Reply

Your email address will not be published. Required fields are marked *