ਵਿਦੇਸ਼ਾਂ ‘ਚ ਰਹਿੰਦੇ 3300 ਤੋਂ ਵੱਧ ਭਾਰਤੀ ਕੋਰੋਨਾ ਨਾਲ ਪੀੜਤ, 25 ਭਾਰਤੀਆਂ ਦੀ ਹੋ ਚੁੱਕੀ ਹੈ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੇ ਵਿਸ਼ਵ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ। ਭਾਰਤ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੇ ਵਿਸ਼ਵ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ। ਭਾਰਤ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਉੱਥੇ ਹੀ ਹੁਣ ਵਿਦੇਸ਼ਾਂ ਵਿਚ ਰਹਿੰਦੇ ਭਾਰਤੀ ਵੀ ਕੋਰੋਨਾ ਨਾਲ ਪ੍ਰਭਾਵਿਤ ਹੋਏ ਹਨ। ਹੁਣ ਤੱਕ 3300 ਤੋਂ ਵੱਧ ਭਾਰਤੀਆਂ ਨੂੰ ਕੋਰੋਨਾ ਦੀ ਲਾਗ ਲੱਗ ਚੁੱਕੀ ਹੈ।

Coronavirus

ਮੀਡੀਆ ਰਿਪੋਰਟਾਂ ਅਨੁਸਾਰ ਦੁਨੀਆ ਦੇ ਵੱਖ-ਵੱਖ 53 ਦੇਸ਼ਾਂ ਵਿਚ ਰਹਿ ਰਹੇ ਭਾਰਤੀ ਮੁੱਲ ਦੇ 3336 ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ ਜਦਕਿ 25 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਜਿਆਦਾਤਰ ਕੁਵੈਤ ਅਤੇ ਸਿੰਗਾਪੁਰ ਵਿਚ ਰਹਿ ਰਹੇ ਭਾਰਤੀ ਕੋਰੋਨਾ ਕਰਕੇ ਪ੍ਰਭਾਵਿਤ ਹੋਏ ਹਨ। ਰਿਪੋਰਟਾਂ ਮੁਤਾਬਕ ਸੱਭ ਤੋਂ ਵੱਧ ਕੁਵੈਤ ਵਿਚ 785 ਭਾਰਤੀ ਕੋਰੋਨਾ ਨਾਲ ਸੰਕਰਮਿਤ ਹਨ। ਇਸ ਤੋਂ ਇਲਾਵਾ ਸਿੰਗਾਪੁਰ ਵਿਚ 634, ਕਤਰ ਵਿਚ 420,ਈਰਾਨ ਵਿਚ 308, ਓਮਾਨ ਵਿਚ 297, ਸੰਯੁਕਤ ਅਰਬ ਅਮੀਰਾਤ ਵਿਚ 238, ਸਾਊਦੀ ਅਰਬ ਵਿਚ 186 ਅਤੇ ਬਹਿਰੀਨ ਵਿਚ 135, ਇਟਲੀ ਵਿਚ 91, ਮਲੇਸ਼ੀਆ ਵਿਚ 35, ਪੁਰਤਗਾਲ ਵਿਚ 36, ਘਾਨਾ ਵਿਚ 29, ਫਰਾਂਸ ਵਿਚ 13, ਅਮਰੀਕਾ ਵਿਚ 24 ਅਤੇ ਸਵੀਟਜਰਲੈਂਡ ਵਿਚ 13 ਭਾਰੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆ ਚੁੱਕੀ ਹੈ। ਜੇਕਰ ਮਰਨ ਵਾਲਿਆਂ ਦੀ ਗੱਲ ਕੀਤੀ ਜਾਵੇ ਤਾਂ ਵੱਖ-ਵੱਖ ਦੇਸ਼ਾਂ ਵਿਚ ਕੋਰੋਨਾ ਕਾਰਨ 25 ਭਾਰਤੀਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ ਕੇਵਲ 11 ਸੰਯੁਕਤ ਰਾਜ ਅਮਰੀਕਾ ਵਿਚ ਹਨ। ਦੱਸ ਦਈਏ ਕਿ ਦੁਨੀਆ ਭਰ ਵਿਚ ਕੋਰੋਨਾ ਦੇ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 2,250,790 ਹੋ ਗਈ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ 154,266 ਤੱਕ ਪਹੁੰਚ ਗਈ ਹੈ। ਉੱਥੇ ਹੀ ਭਾਰਤ ਵਿਚ ਵੀ 14 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਜਦਕਿ 480 ਕੋੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *