‘ਆਪ’ ਦੇ ਸ਼ੇਰਗਿੱਲ ਕਾਗਜ਼ ਰੱਦ, ਸ਼ੇਰਗਿੱਲ ਸਣੇ ਪੰਜਾਬ ਦੇ 70 ਤੋਂ ਵੱਧ ਉਮੀਦਵਾਰਾਂ ਦੇ ਕਾਗਜ਼ ਵੀ ਰੱਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕੁਲ 385 ਉਮੀਦਵਾਰਾਂ ਵਲੋਂ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕੁਲ 385 ਉਮੀਦਵਾਰਾਂ ਵਲੋਂ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ 70 ਤੋਂ ਵੱਧ ਉਮੀਦਵਾਰਾਂ ਦੇ ਕਾਗਜ਼ ਤਕਨੀਕੀ ਕਾਰਨਾਂ ਕਰਕੇ ਰੱਦ ਹੋ ਗਏ ਹਨ | ਇਨ੍ਹਾਂ ‘ਚ ਜ਼ਿਆਦਾਤਰ ਆਜ਼ਾਦ ਤੇ ਛੋਟੀਆਂ ਪਾਰਟੀਆਂ ਦੇ ਉਮੀਦਵਾਰ ਹੀ ਹਨ।ਇਸ ਤੋਂ ਇਲਾਵਾ ਇਨ੍ਹਾਂ ‘ਚ ਕਵਰਿੰਗ ਉਮੀਦਵਾਰ ਵੀ ਸ਼ਾਮਲ ਹਨ। ਮੁੱਖ ਪਾਰਟੀਆਂ ‘ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦਾ ਨਾਮਜ਼ਦਗੀ ਪੱਤਰ ਰੱਦ ਹੋਇਆ ਹੈ।

ਸ਼ੇਰਗਿੱਲ ਇਸ ਦੇ ਖਿਲਾਫ ਤੁਰੰਤ ਹਾਈਕੋਰਟ ਗਏ ਹਨ, ਬੇਸ਼ੱਕ ਉਨ੍ਹਾਂ ਨੂੰ ਸਟੇਅ ਤਾਂ ਨਹੀਂ ਮਿਲੀ ਪਰ 2 ਮਈ ਨੂੰ ਸੁਣਵਾਈ ਦੀ ਅਗਲੀ ਤਰੀਕ ਤੈਅ ਹੋਈ ਹੈ, ਜਿਸ ‘ਚ ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ ਰੱਦ ਨਾਮਜ਼ਦਗੀ ਪੱਤਰਾਂ ‘ਤੇ ਫੈਸਲਾ ਹੋਵੇਗਾ ਕਿਉਂਕਿ 2 ਮਈ ਤੱਕ ਹੀ ਨਾਮਜ਼ਦਗੀ ਵਾਪਸ ਲੈਣ ਦਾ ਸਮਾਂ ਮਿੱਥਿਆ ਹੈ। ਸ਼ੇਰਗਿੱਲ ਖਿਲਾਫ ਇਹ ਕਾਰਵਾਈ ਤਾਂ ਹੋਈ ਕਿਉਂਕਿ ਉਨ੍ਹਾਂ 2017 ‘ਚ ਪੰਜਾਬ ਵਿਧਾਨ ਸਭਾ ਦੀ ਮੋਹਾਲੀ ਸੀਟ ਤੋਂ ਚੋਣ ਲੜੀ ਸੀ ਤੇ ਉਸ ਦੇ ਬਾਅਦ ਚੋਣ ਕਮਿਸ਼ਨ ਨੂੰ ਨਿਯਮਾਂ ਅਨੁਸਾਰ ਸਮੇਂ ‘ਤੇ ਇਲੈਕਸ਼ਨ ਦੌਰਾਨ ਹੋਏ ਖਰਚ ਦਾ ਬਿਓਰਾ ਨਹੀਂ ਦਿੱਤਾ ਸੀ।

Watch Video

Leave a Reply

Your email address will not be published. Required fields are marked *