ਸੂਬਾ ਸਰਕਾਰ ਦੀ ਹੋਈ ਹਾਰ: ਪਰਾਲੀ ਜਲਾਉਣ ਦੇ ਮਾਮਲੇ ਪਹਿਲਾਂ ਨਾਲੋਂ ਵਧੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਪਰਾਲੀ ਜਲਾਉਣ ਦੀ ਸਮੱਸਿਆ ਪੈਰ ਪਸਾਰ ਰਹੀ ਹੈ। ਦਸ ਦਈਏ ਕਿ ਪੰਜਾਬ ‘ਚ ਪਰਾਲੀ ਜਲਾਉਣ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਪਰਾਲੀ ਜਲਾਉਣ ਦੀ ਸਮੱਸਿਆ ਪੈਰ ਪਸਾਰ ਰਹੀ ਹੈ। ਦਸ ਦਈਏ ਕਿ ਪੰਜਾਬ ‘ਚ ਪਰਾਲੀ ਜਲਾਉਣ ਦੇ ਮਾਮਲੇ ਵਧ ਗਏ ਹਨ। ਜਿਸ ਕਾਰਨ ਸੂਬੇ ਚ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬੇ ਦੇ ਪਰਾਲੀ ਜਲਾਉਣ ਦੇ ਅੰਕੜਿਆਂ ਨੂੰ ਦਰਜ ਕੀਤਾ ਹੈ। ਇਹਨਾਂ ਅੰਕੜਿਆਂ ਅਨੁਸਾਰ 11 ਅਕਤੂਬਰ ਤੱਕ 630 ਮਾਮਲੇ ਪਰਾਲੀ ਜਲਾਉਣ ਦੇ ਦਰਜ ਹੋਏ ਹਨ।

paddy straw burning

ਜਿਸ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਕਹਿਣਾ ਹੈ ਕਿ ਪਹਿਲਾਂ ਨਾਲੋਂ ਪਰਾਲੀ ਜਲਾਉਣ ੇ ਮਾਮਲਿਆਂ ਚ 45 ਫੀਸਦੀ ਵਾਧਾ ਹੋਇਆ ਹੈ। ਕਾਬਿਲੇਗੌਰ ਹੈ ਕਿ ਇਕ ਪਾਸੇ ਜਿੱਥੇ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਤੇ ਜਾਗਰੂਕ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਇਹਨਾਂ ਅੰਕੜਿਆ ਦੇ ਸਾਹਮਣੇ ਆਉਣ ਤੇ ਪੰਜਾਬ ਸਰਕਾਰ ਨੂੰ ਇਕ ਕਰਾਰੀ ਚਪੇੜ ਮਾਰੀ ਹੈ। ਕਿਉਂਕਿ ਪੰਜਾਬ ਸਰਕਾਰ ਦੇ ਪਰਾਲੀ ਜਲਾਉਣ ਦੇ ਮਾਮਲੇ ਤੇ ਸਖਤੀ ਵਰਤਣ ਦੇ ਬਾਵਜੂਦ ਵੀ ਇਸ ਤਰ੍ਹਾਂਂ ਦੇ ਮਾਮਲੇ ਸਾਹਮਣੇ ਆ ਰਹੇ ਹਨ।

 

Leave a Reply

Your email address will not be published. Required fields are marked *