ਪੰਜਾਬ ‘ਚ ਝੋਨੇ ਦੀ ਫਸਲ ਨੂੰ ਲੈਕੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਿਸਾਨਾਂ ਨੂੰ ਝੋਨੇ ਨੂੰ ਲੈਕੇ ਵੱਡੀ ਰਾਹਤ ਮਿਲਣ ਵਾਲੀ ਹੈ। ਜੀ ਹਾਂ ਕਿਸਾਨਾਂ ਨੂੰ ਝੋਨਾ ਲਾਉਣ ਲਈ ਲੰਮੀ ਉਡੀਕ ਕਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਿਸਾਨਾਂ ਨੂੰ ਝੋਨੇ ਨੂੰ ਲੈਕੇ ਵੱਡੀ ਰਾਹਤ ਮਿਲਣ ਵਾਲੀ ਹੈ। ਜੀ ਹਾਂ ਕਿਸਾਨਾਂ ਨੂੰ ਝੋਨਾ ਲਾਉਣ ਲਈ ਲੰਮੀ ਉਡੀਕ ਕਰਨ ਦੀ ਬਿਲਕੁੱਲ ਵੀ ਜ਼ਰੂਰਤ ਨਹੀਂ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸਰਕਾਰ ਕਿਸਾਨਾਂ ਨੂੰ ਝੋਨੇ ਨੂੰ ਲੈਕੇ ਵੱਡੀ ਰਾਹਤ ਦੇਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋਂ ਇਹ ਵੀ ਕਹਿਣਾ ਹੈ ਕਿ 13 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾ ਸਕਦੀ ਹੈ

paddy

ਪਰ ਇਸ ਤੋਂ ਪਹਿਲਾ ਝੋਨੇ ਦੀ ਲਵਾਈ ਲਈ 20 ਜੂਨ ਨੂੰ ਨਿਧਾਰਿਤ ਕੀਤਾ ਗਿਆ ਸੀ। ਦੱਸਣਯੋਗ ਗੱਲ ਹੈ ਕਿ ਪਿਛਲੇ ਸਾਲ ਝੋਨੇ ਦੀ ਬੀਜਾਈ ਕਾਫੀ ਦੇਰੀ ਨਾਲ ਸ਼ੁਰੂ ਕੀਤੀ ਗਈ ਸੀ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਸੀ। ਉੱਥ ਹੀ ਜੇਕਰ ਪੰਜਾਬ ਚ ਪਾਣੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਚ ਹਰ ਸਾਲ 2.5 ਫੁੱਟ ਹੇਠਾਂ ਪਾਣੀ ਜਾ ਰਿਹਾ ਹੈ। ਜਿਸ ਕਾਰਨ ਕਿਸਾਨਾਂ ਨੂੰ ਸਾਉਣੀ ਦੇ ਮੌਸਮ ਚ ਝੋਨੇ ਦੀ ਲਵਾਈ ਸ਼ੁਰੂ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *