ਇਸਲਾਮਾਬਾਦ: ਪਾਕਿਸਤਾਨੀ ਏਅਰ ਫੋਰਸ (Pakistan Air Foce) ਦਾ ਲੜਾਕੂ ਜਹਾਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਟਕ ਸ਼ਹਿਰ ਨੇੜੇ ਹਾਦਸਾਗ੍ਰਸਤ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪਾਕਿਸਤਾਨ ਏਅਰ ਫੋਰਸ ਦੇ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨ ਏਅਰ ਫੋਰਸ (PAF) ਦਾ ਇੱਕ ਲੜਾਕੂ ਟ੍ਰੇਨਰ ਜਹਾਜ਼ ਅਟਕ ਦੇ ਨੇੜੇ ਇੱਕ ਰੁਟੀਨ ਟ੍ਰੇਨਿੰਗ ਮਿਸ਼ਨ ਦੇ ਦੌਰਾਨ ਕ੍ਰੈਸ਼ ਹੋ ਗਿਆ ਹੈ।
ਪੜੋ ਹੋਰ ਖਬਰਾਂ: ਰਾਜੌਰੀ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 2 ਅੱਤਵਾਦੀ ਢੇਰ
ਜਹਾਜ਼ ਵਿਚ ਦੋ ਪਾਇਲਟ ਸਵਾਰ ਸੀ, ਜਿਨ੍ਹਾਂ ਨੇ ਸਫਲਤਾਪੂਰਵਕ ਆਪਣੇ ਆਪ ਨੂੰ ਬਾਹਰ ਕੱਢਿਆ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਦੇ ਲਈ ਜਾਂਚ ਬੋਰਡ ਦੇ ਆਦੇਸ਼ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ ਵਿੱਚ ਪਾਕਿਸਤਾਨੀ ਹਵਾਈ ਸੈਨਾ ਦਾ ਇੱਕ ਜਹਾਜ਼ ਅਟਕ ਦੇ ਪਿੰਡੀਗੇਬ ਵਿੱਚ ਹੀ ਹਾਦਸਾਗ੍ਰਸਤ ਹੋ ਗਿਆ ਸੀ। ਇਹ ਜਹਾਜ਼ ਨਿਯਮਤ ਸਿਖਲਾਈ ਮਿਸ਼ਨ ‘ਤੇ ਵੀ ਗਿਆ ਸੀ।
ਪੜੋ ਹੋਰ ਖਬਰਾਂ: ਮੁਫਤ ਨਹੀਂ 2 ਰੁਪਏ ਖਰੀਦ ਕੇ ਪੰਜਾਬ ਵਾਸੀਆਂ ਨੂੰ 3 ਰੁਪਏ ਯੁਨਿਟ ਦਿਆਂਗੇ ਬਿਜਲੀ: ਸਿੱਧੂ





