ਵਿਸਾਖੀ ਮੌਕੇ ਪਾਕਿਸਤਾਨ ਸਰਕਾਰ ਸਿੱਖਾਂ ਲਈ ਜਾਰੀ ਕਰੇਗਾ 30 ਹਜ਼ਾਰ ਤੋਂ ਵੀ ਵੱਧ ਵੀਜ਼ਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਪਾਕਿਸਤਾਨ ਵਿਚਾਲੇ ਤਨਾਅ ਦਾ ਮਾਹੌਲ ਬਣਿਆ ਹੋਇਆ ਹੈ ਪਰ ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਵਾਰ ਵਿਸਾਖੀ ਦੇ ਮੌਕੇ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਪਾਕਿਸਤਾਨ ਵਿਚਾਲੇ ਤਨਾਅ ਦਾ ਮਾਹੌਲ ਬਣਿਆ ਹੋਇਆ ਹੈ ਪਰ ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਵਾਰ ਵਿਸਾਖੀ ਦੇ ਮੌਕੇ ਤੇ ਪਾਕਿਸਤਾਨ ਸਰਕਾਰ ਵਧੇਰੇ ਸਿੱਖ ਸ਼ਰਧਾਲੂਆਂ ਦੇ ਲਈ ਵੀਜਾ ਦੇਣ ਦੀ ਤਿਆਰੀ ਕਰ ਰਿਹਾ ਹੈ। ਜੀ ਹਾਂ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਰਕਾਰ 30 ਹਜ਼ਾਰ ਤੋਂ ਵੀ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ।

baisakhi in pakistan
file photo

ਜਿਸ ਤੋਂ ਸਿੱਖ ਸ਼ਰਧਾਲੂ ਭਾਰੀ ਗਿਣਤੀ ਚ ਵਿਸਾਖੀ ਦੇ ਮੌਕੇ ਤੇ ਪਾਕਿਸਤਾਨ ਜਾ ਕੇ ਗੁਰੂ ਅਸਥਾਨ ਦੇ ਦਰਸ਼ਨ ਕਰ ਸਕਣਗੇ। ਸੂਤਰਾਂ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਇਮਰਾਨ ਖਾਨ ਸ਼੍ਰੀ ਕਰਤਾਰਪੁਰ ਲਾਂਘੇ ਦਾ ਨਿਰਮਾਣ ਤੇ ਪਾਕਿਸਤਾਨ ਚ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਇਨ੍ਹੀ ਵੱਡੀ ਗਿਣਤੀ ਚ ਵੀਜ਼ਾ ਦੇ ਕੇ ਸ਼ਾਤੀ ਦਾ ਸਦੇਸ਼ ਦੇਣਾ ਚਾਹੁੰਦੇ ਹਨ। ਦੱਸਣਯੋਗ ਗੱਲ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਲਗਾਤਾਰ ਤਣਾਅ ਵਧਦਾ ਜਾ ਰਿਹਾ ਹੈ ਪਰ ਪਾਕਿਸਤਾਨ ਸਰਕਾਰ ਦਾ ਸਿੱਖ ਸ਼ਰਧਾਲੂਆਂ ਦੇ ਲਈ ਉਠਾਇਆ ਇਹ ਕਦਮ ਕਿਨ੍ਹਾ ਸਹੀ ਸਾਬਤ ਹੁੰਦਾ ਹੈ।

Leave a Reply

Your email address will not be published. Required fields are marked *