ਪਾਕਿਸਤਾਨ : ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ (Kulbhushan Jadhav) ਨੂੰ ਵੱਡੀ ਰਾਹਤ ਮਿਲੀ ਹੈ। ਪਾਕਿਸਤਾਨ ਨੇ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਅਨੁਸਾਰ ਕੁਲਭੂਸ਼ਣ ਜਾਧਵ ਨੂੰ ਅਪੀਲ ਕਰਨ ਦਾ ਅਧਿਕਾਰ ਦੇਣ ਲਈ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਇੱਕ ਬਿੱਲ ਪਾਸ ਕੀਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਪਾਕਿਸਤਾਨ (Pakistan) ਨੂੰ ਬਿਨਾਂ ਦੇਰੀ ਕੀਤੇ ਭਾਰਤ ਨੂੰ ਕੌਂਸਲਰ ਪਹੁੰਚ ਮੁਹੱਈਆ ਕਰਵਾਉਣ ਲਈ ਵੀ ਕਿਹਾ ਸੀ।
Also Read : ਹੁਣ ਭਾਰਤ ‘ਚ ਇੰਨ੍ਹਾਂ ਸਮਾਰਟਫੋਨਾਂ ਨੂੰ ਖਰੀਦਣ ‘ਚ ਹੋਵੇਗੀ ਮੁਸ਼ਕਲ, ਜਾਣੋ ਕੀ ਹੈ ਕਾਰਨ
ਭਾਰਤੀ ਜਲ ਸੈਨਾ ਦੇ ਸੇਵਾਮੁਕਤ ਅਧਿਕਾਰੀ ਕੁਲਭੂਸ਼ਣ ਜਾਧਵ (Kulbhushan Jadhav) ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਅਪ੍ਰੈਲ 2017 ਵਿੱਚ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਭਾਰਤ ਨੇ ਕੌਮਾਂਤਰੀ ਨਿਆਂ ਅਦਾਲਤ ਵਿੱਚ ਜਾ ਕੇ ਮੌਤ ਦੀ ਸਜ਼ਾ ਅਤੇ ਪਾਕਿਸਤਾਨ ਵੱਲੋਂ ਕੌਂਸਲਰ ਪਹੁੰਚ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਸੀ।
Also Read : ਹੁਣ ਸਰਕਾਰੀ ਰਾਸ਼ਨ ਡਿਪੂਆਂ ‘ਤੇ ਵੀ ਮਿਲਣਗੇ ‘ਗੈਸ ਸਿਲੰਡਰ’!
ਹੇਗ (Hague) ਵਿੱਚ ਅੰਤਰਰਾਸ਼ਟਰੀ ਅਦਾਲਤ ਨੇ ਜੁਲਾਈ 2019 ਵਿੱਚ ਇੱਕ ਫੈਸਲੇ ਵਿੱਚ ਕਿਹਾ ਸੀ ਕਿ ਪਾਕਿਸਤਾਨ ਨੂੰ ਕੁਲਭੂਸ਼ਣ ਜਾਧਵ (Kulbhushan Jadhav) ਨੂੰ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਅਤੇ ਸਜ਼ਾ ਦੀ ਪ੍ਰਭਾਵੀ ਤੌਰ ‘ਤੇ ਸਮੀਖਿਆ ਅਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਨੂੰ ਬਿਨਾਂ ਦੇਰੀ ਕੀਤੇ ਭਾਰਤ ਨੂੰ ਕੌਂਸਲਰ ਪਹੁੰਚ ਮੁਹੱਈਆ ਕਰਵਾਉਣ ਲਈ ਕਿਹਾ ਸੀ। ਆਈਸੀਜੇ (ICJ) ਨੇ ਆਪਣੇ ਫੈਸਲੇ ‘ਚ ਕਿਹਾ ਸੀ ਕਿ ਪਾਕਿਸਤਾਨ ਨੂੰ ਕੁਲਭੂਸ਼ਣ ਜਾਧਵ ਨੂੰ ਫੌਜੀ ਅਦਾਲਤ ਦੇ ਫੈਸਲੇ ਖਿਲਾਫ ਅਪੀਲ ਕਰਨ ਲਈ ਢੁਕਵਾਂ ਮੰਚ ਮੁਹੱਈਆ ਕਰਵਾਉਣਾ ਚਾਹੀਦਾ ਹੈ।



