ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਦਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਚ ਮੌਜੂਦ ਸਿੱਖਾਂ ਦੇ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਚ ਆਉਣ ਵਾਲੇ ਸ਼ਰਧਾਲੂਆਂ ਨੂੰ ਦੋ ਸ਼੍ਰੇਣੀਆਂ ਚ ਵੰਡਣ ਦਾ ਫੈਸਲਾ ਕੀਤਾ ਹੈ। ਦਸ ਦਈਏ ਕਿ ਵੰਡੀ ਗਈ ਸ੍ਰੇਣੀ ਚ ਪਹਿਲੀ ਸ਼੍ਰ੍ਣੀ ਚ ਸਿਰਫ ਭਾਰਤੀ ਸ਼ਰਧਾਲੂ ਸ਼ਾਮਿਲ ਹੋਣਗੇ
ਜਦਕਿ ਦੂਜੀ ਸ਼੍ਰੇਣੀ ਵਿੱਚ ਦੁਨੀਆ ਦੇ ਬਾਕੀ ਹਿੱਸਿਆ ਤੋਂ ਆਉਣ ਵਾਲੇ ਸ਼ਰਧਾਲੂ ਹੋਣਗੇ। ਇਸ ਤੋਂ ਇਲਾਵਾ ਦਸ ਦਈਏ ਕਿ ਵਿਦੇਸ਼ ਮੰਤਰਾਲੇ ਵੱਲੋ ਆਨਲਾਈਨ ਵੀਜ਼ਾ ਸਿਸਟਮ ਚ ਧਾਰਮਿਕ ਸੈਰ ਸਪਾਟਾ ਸ਼੍ਰੇਣੀ ਨਾਲ ਜੋੜਨ ਦਾ ਵੀ ਫੈਸਲਾ ਲਿਆ ਗਿਆ ਹੈ। ਇਸ ਤਰ੍ਹਾਂ ਧਾਰਮਿਕ ਸੈਰ ਸਪਾਟਾ ਵਿਜਾ ਲਈ ਅਰਜ਼ੀਆਂ ਦੀ ਪ੍ਰਕਿਰਿਆਂ 7 ਤੋਂ 10 ਦਿਨਾਂ ਲਈ ਖਤਮ ਕੀਤੀ ਜਾ ਸਕੇਗੀ।

