ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਭਾਰਤ ਸਰਕਾਰ ਦੀ ਪਹਿਲਕਦਮੀ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਵੀ ਲਾਂਘੇ ਨੂੰ ਲੈਕੇ ਆਪਣਾ ਕਦਮ ਅੱਗੇ ਵਧਾਇਆ ਹੈ। ਦੱਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਗਲਿਆਰੇ ਦੀ ਉਸਾਰੀ ਲਈ ਨੀਂਹ ਪੱਥਰ ਰਖਣ ਦਾ ਫੈਸਲਾ ਕੀਤਾ ਹੈ।
ਇਮਰਾਨ ਖਾਨ ਨੇ ਇਸ ਮਹਿਨੇ ਦੇ ਅੰਤ ਤੱਕ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਅੰਤ ਤੱਕ ਨੀਂਹ ਪੱਥਰ ਰੱਖਣ ਦਾ ਐਲਾਨ ਕਰ ਦਿੱਤਾ ਹੈ। ਇਮਰਾਨ ਖਾਨ ਇਸ ਨੀਂਹ ਪੱਥਰ ਨੂੰ 28 ਨਵੰਬਰ ਨੂੰ ਰੱਖਣਗੇ। ਨਾਲ ਹੀ ਉਹਨਾਂ ਦੇ ਇਹ ਵੀ ਕਹਿਣਾ ਹੈ ਕਿ ਪਾਕਿਸਤਾਨ ਸਰਕਾਰ ਹੀ ਕਰਤਾਰਪੁਰ ਲਾਂਘੇ ਨੂੰ ਬਣਵਾਏਗੀ। ਦੱਸਣਯੋਗ ਗੱਲ ਹੈ ਕਿ ਭਾਰਤ ਸਰਕਾਰ ਤੇ ਪਾਕਿਸਤਾਨ ਸਰਕਾਰ ਦੇ ਇਹ ਅਹਿਮ ਕਦਮ ਤੋਂ ਬਾਅਦ ਪ੍ਰਕਾਸ਼ ਦਿਹਾੜਾ ਹੋਰ ਵੀ ਉਤਸ਼ਾਹ ਨਾਲ ਮਨਾਾਇਆ ਜਾਵੇਗਾ।

