ਪਾਕਿਸਤਾਨ ਨੇ ਕੋਰੋਨਾ ਦੇ ਮਾਮਲਿਆਂ ‘ਚ ਆਪਣੇ ਸਦਾਬਾਹਰ ਦੋਸਤ ਚੀਨ ਨੂੰ ਵੀ ਛੱਡਿਆ ਪਿੱਛੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਦੇ ਲਗਭਗ ਹਰ ਮੁਲਕ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ। ਉੱਥੇ ਹੀ ਚੀਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਦੇ ਲਗਭਗ ਹਰ ਮੁਲਕ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ। ਉੱਥੇ ਹੀ ਚੀਨ ਦਾ ਗੁਆਂਢੀ ਦੇਸ਼ ਅਤੇ ਸਦਾਬਾਹਰ ਦੋਸਤ ਪਾਕਿਸਤਾਨ ਵੀ ਇਸ ਮਹਾਮਾਰੀ ਦੇ ਕਹਿਰ ਤੋਂ ਬੱਚ ਨਹੀਂ ਸਕਿਆ ਹੈ, ਬਲਕਿ ਪਾਕਿਸਤਾਨ ਵਿਚ ਕੋਰੋਨਾ ਦੇ ਮਾਮਲੇ ਚੀਨ ਨਾਲੋਂ ਵੱਧ ਹੋ ਚੁੱਕੇ ਹਨ। ਇੱਥੇ ਕੋਰੋਨਾ ਦੇ ਕੇਸਾਂ ਦੀ ਗਿਣਤੀ 85 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ 1700 ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।

Pakistan surpasses China in COVID 19 cases infections surges to ...

ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ 4,688 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਜਦਕਿ 82 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ ਜਿਸ ਨਾਲ ਕੁੱਲ ਮਾਮਲਿਆਂ ਦੀ ਸੰਖਿਆ ਵੱਧ ਕੇ 85,246 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 1770 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 30,128 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਪਾਕਿਸਤਾਨ ਦਾ ਸਿੰਧ ਪ੍ਰਾਂਤ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ, ਇੱਥੇ ਹੁਣ ਤੱਕ 32,910 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਵਿਚ 31,104, ਖੈਬਰ ਪਖਤੁਨਵਾ ਵਿਚ 11,373, ਬਲੂਚਿਸਤਾਨ ਵਿਚ 5,224, ਇਸਲਾਮਾਬਾਦ ਵਿਚ 3,544, ਗਿਲਗਿਤ ਬਾਲਟਿਸਤਾਨ ਵਿਚ 824, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 258 ਮਾਮਲੇ ਸਾਹਮਣੇ ਆ ਚੁੱਕੇ ਹਨ। ਪਾਕਿਸਤਾਨ ਵਿਚ ਟੈਸਟਿੰਗ ਦੀ ਗਤੀ ਬਹੁਤ ਧੀਮੀ ਹੈ। ਰਿਪੋਰਟਾਂ ਅਨੁਸਾਰ ਬੀਤੇ 24 ਘੰਟਿਆਂ ਵਿਚ ਇੱਥੇ ਕੇਵਲ 20,167 ਸੈਂਪਲਾਂ ਦੀ ਜਾਂਚ ਹੋਈ ਹੈ ਅਤੇ ਹੁਣ ਤੱਕ ਕੁੱਲ 615,511 ਖੂਨ ਦੇ ਸੈਂਪਲਾਂ ਦਾ ਟੈਸਟ ਹੋਇਆ ਹੈ। ਕੋਰੋਨਾ ਦੇ ਮਾਮਲਿਆਂ ਵਿਚ ਪਾਕਿਸਤਾਨ ਨੇ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਵਰਲਡਓ ਮੀਟਰ ਅਨੁਸਾਰ ਚੀਨ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਸੰਖਿਆ 83,022 ਹੈ, ਉਹ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲਾ ਦੁਨੀਆ ਦਾ 18ਵਾਂ ਮੁਲਕ ਬਣ ਗਿਆ ਹੈ ਜਦਕਿ ਪਾਕਿਸਤਾਨ ਦਾ ਸਥਾਨ ਹੁਣ 17ਵਾਂ ਹੋ ਗਿਆ ਹੈ।

Leave a Reply

Your email address will not be published. Required fields are marked *