ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘੇ ਨੂੰ ਲੈਕੇ ਭਾਰਤ ਸਰਕਾਰ ਅਤੇ ਪਾਕਿਸਤਾਨ ਸਰਕਾਰ ਦੀਆਂ ਤਿਆਰੀਆਂ ਕਾਫੀ ਜੋਰਾਂ-ਸ਼ੋਰਾਂ ਤੇ ਚੱਲ ਰਹੀਆਂ ਹਨ। ਇਸ ਦੇ ਚੱਲਦੇ ਦੱਸਿਆ ਜਾ ਰਿਹਾ ਹੈ ਕਿ ਕਰਤਾਰਪੁਰ ਲਾਂਘੇ ਸੰਬੰਧੀ ਗੱਲਬਾਤ ਲਈ ਭਾਰਤ ਵੱਲੋਂ ਪਾਕਿਸਤਾਨ ਨੂੰ ਸੱਦਾ ਦਿੱਤਾ ਗਿਆ ਹੈ।
ਜਿਸ ਤੋਂ ਬਾਅਦ 13 ਮਾਰਚ ਨੂੰ ਪਾਕਿਸਤਾਨ ਤੋਂ ਇਕ ਟੀਮ ਭਾਰਤ ਗੱਲਬਾਤ ਆ ਸਕਦੀ ਹੈ। ਇਸਦੀ ਜਾਣਕਾਰੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ।

