ਭਾਰਤ ਸਰਕਾਰ ਦੇ ਫੈਸਲੇ ਤੋਂ ਬਾਅਦ ਹੋਈ ਦੋਹਾਂ ਦੇਸ਼ਾ ਦੀ ਜਿੱਤ- ਪਾਕਿਸਤਾਨ ਸਰਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਕਾਰਜ ਨੂੰ ਕਰਨ ਲਈ ਕੇਂਦਰ ਸਰਕਾਰ ਵੱਲੋਂ ਹਾਮੀ ਭਰ ਦਿੱਤੀ ਗਈ ਹੈ। ਇਸ ਨਿਰਮਾਣ ਕਾਰਜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਕਾਰਜ ਨੂੰ ਕਰਨ ਲਈ ਕੇਂਦਰ ਸਰਕਾਰ ਵੱਲੋਂ ਹਾਮੀ ਭਰ ਦਿੱਤੀ ਗਈ ਹੈ। ਇਸ ਨਿਰਮਾਣ ਕਾਰਜ ਦੀ ਆਰਥਿਕ ਸਹਾਇਤਾ ਕੇਂਦਰ ਸਰਕਾਰ ਵੱਲੋਂ ਹੀ ਕੀਤੀ ਜਾਵੇਗੀ। ਭਾਰਤ ਸਰਕਾਰ ਦੀ ਮਨਜੂਰੀ ਦੇਣ ਤੋਂ ਬਾਅਦ ਪਾਕਿਸਤਾਨ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਪਾਕਿਸਤਾਨ ਸਰਕਾਰ ਨੇ ਟਵੀਟ ਦੇ ਜਰੀਏ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਭਾਰਤ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕਰਦੀ ਹੈ। ਭਾਰਤ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੋਹਾਂ ਦੇਸ਼ਾਂ ਦੀ ਜਿੱਤ ਹੋਈ ਹੈ। ਪਾਕਿਸਤਾਨ ਨੇ ਇਹ ਬਿਆਨ ਟਵੀਟ ਦੇ ਜਰੀਏ ਦਿੱਤਾ ਹੈ।

Leave a Reply

Your email address will not be published. Required fields are marked *