ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੀ ਡਰਾਫਟ ਸਾਂਝਾ ਕਰਨ ਲਈ ਭਾਰਤੀ ਨੁਮਾਇਦੇ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਰਕਾਰ ਨੇ ਭਾਰਤ ਦੇ ਨੁਮਾਇਦੇ ਨੂੰ ਕਰਤਾਰਪੁਰ ਲਾਂਘੇ ਦੀ ਡਰਾਫਟ ਨੂੰ ਸਾਂਝਾ ਕਰਨ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ।
ਇਸ ਤੋਂ ਇਲਾਵਾ ਪਾਕਿਸਤਾਨ ਨੇ ਡਾਇਰੈਕਟਰ ਜਨਰਲ ਸਾਉਥ ਏਸ਼ੀਆਂ ਦੀ ਵੀ ਨਿਯੁਕਤੀ ਕੀਤੀ ਹੈ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਤੋਂ ਕਰਤਾਰਪੁਰ ਲਾਂਘੇ ਦੀ ਕੁਝ ਤਸਵੀਰਾਂ ਸਾਹਮਣੇ ਆਇਆ ਸੀ ਜਿਸ ਤੋਂ ਪਤਾ ਚੱਲਿਆ ਸੀ ਕਿ ਪਾਕਿਸਤਾਨ ਵਿੱਚ ਕਰਤਾਰਪੁਰ ਦਾ ਕੰਮ ਤਕਰੀਬਨ 35 ਫੀਸਦੀ ਹੋ ਚੁੱਕਾ ਹੈ।

