ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਕਰਨ ਤੋਂ ਬਾਜ ਨਹੀਂ ਆ ਰਿਹਾ ਹੈ। ਪਿਛਲੇ ਕਾਫੀ ਸਮੇਂ ਤੋਂ ਪੰਜਾਬ ਚ ਦਹਿਸ਼ਤਗਰਦ ਤੇ ਭਾਰੀ ਮਾਤਰਾ ਚ ਮਾਰੂ ਹਥਿਆਰ ਬਰਾਮਦ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅਟਾਰੀ ਬਾਰਡਰ ਕੋਲ ਡ੍ਰੋਨ ਮਿਲਿਆ ਹੈ। ਜਿਸ ਤੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਡ੍ਰੋਨ ਰਾਹੀ ਹਥਿਆਰ ਭੇਜੇ ਜਾ ਰਹੇ ਹਨ। ਉੱਥੇ ਹੀ ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਹਥਿਆਰ ਬਰਾਮਦ ਕੀਤੇ ਗਏ ਹਨ। ਜਿਕਰ-ਏ-ਖਾਸ ਹੈ ਕਿ ਪਾਕਿਸਤਾਨ ਵੱਲੋਂ ਡ੍ਰੋਨ ਰਾਹੀ ਹਥਿਆਰ ਭੇਜੇ ਜਾ ਰਹੇ ਹਨ। ਜਿਸ ਕਾਰਨ ਪੰਜਾਬ ਚ ਮੁੜ ਤੋਂ 26/11 ਵਰਗਾ ਹਮਲਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਕਾਰਨ ਹਰ ਥਾਂ ਤੇ ਸੁੱਰਖਿਆ ਦੇ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ।

