ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ’ਚ BSF ਨੇ ਤਿੰਨ ਪਾਕਿਸਾਤਨੀ ਨਾਗਰਿਕਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਤਿੰਨੋਂ ਪਾਕਿਸਤਾਨ ਵਿਅਕਤੀ ਬਾਰਡਰ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸੀ। ਇਸ ਦੌਰਾਨ BSF ਨੇ ਉਹਨਾਂ ਤਿੰਨਾਂ ਨਾਗਰਿਕਾਂ ਨੂੰ ਕਾਬੂ ਕਰ ਲਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਹਿਰਾਸਤ ’ਚ ਲਏ ਗਏ ਤਿੰਨੋਂ ਨਾਗਰਿਕਾਂ ਕੋਲੋਂ 6 ਹਜ਼ਾਰ ਸੱਤ ਸੌ ਰੁਪਏ ਦੀ ਪਾਕਿਸਤਾਨੀ ਕਰੰਸੀ ਅਤੇ ਮੋਬਾਇਲ ਵੀ ਬਰਾਮਦ ਕੀਤੇ ਹਨ। ਦਸ ਦਈਏ ਕਿ ਸੁਰੱਖਿਆ ਜਵਾਨਾਂ ਨੇ ਇਹਨਾਂ ਤਿਨਾਂ ਪਾਕਿਸਤਾਨੀ ਨਾਗਰਿਕਾਂ ਨੂੰ ਗਸ਼ਤ ਦੇ ਦੌਰਾਨ ਕਾਬੂ ਕੀਤਾ ਹੈ। ਫਿਲਹਾਲ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋ ਘੂਸਪੈਠੀਆ ਨੂੰ ਕਾਬੂ ਕੀਤਾ ਹੋਵੇ ਇਸ ਤੋਂ ਪਹਿਲਾਂ ਕਈ ਮਾਮਲੇ ਸਾਹਮਣੇ ਆ ਚੁਕੇ ਹਨ।

