ਪਾਕਿ ਪੀਐਮ ਇਮਰਾਨ ਖਾਨ ਦੀ ਪਾਰਟੀ ਦੀ ਇਕ ਨੇਤਾ ਨੇ ਕੋਰੋਨਾ ਕਰਕੇ ਗਵਾਈ ਜਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੀ ਦੁਨੀਆ ਸਮੇਤ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਬੁੱਧਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੀ ਦੁਨੀਆ ਸਮੇਤ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਬੁੱਧਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ‘ਪਾਕਿਸਤਾਨ ਤਹਰੀਕ ਏ ਇਨਸਾਫ'(ਪੀਟੀਆਈ) ਦੀ ਨੇਤਾ ਸ਼ਾਹੀਨ ਰਜਾ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਹੈ। ਪਾਕਿਸਤਾਨ ਵਿਚ ਕਿਸੇ ਚੁਣੇ ਹੋਏ ਰਾਜਨੀਤਿਕ ਆਗੂ ਦੀ ਕੋਰੋਨਾ ਨਾਲ ਮੌਤ ਹੋਣ ਦਾ ਇਹ ਪਹਿਲਾ ਮਾਮਲਾ ਹੈ।

PM expresses deep grief over sad demise of MPA Shaheen Raza

ਜਾਣਕਾਰੀ ਅਨੁਸਾਰ ਸ਼ਾਹੀਨ ਰਜਾ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਤੋਂ ਵਿਧਾਨਸਭਾ ਦੀ ਮੈਂਬਰ ਸੀ। ਉਸ ਨੇ ਪਿਛਲੇ ਦਿਨਾਂ ਵਿਚ ਇਕ ਹਸਪਤਾਲ ਦਾ ਦੌਰਾ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਉੱਥੇ ਉਹ ਕਿਸੇ ਕੋਰੋਨਾ ਪੀੜਤ ਦੇ ਸੰਪਰਕ ਵਿਚ ਆ ਗਈ ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਲੱਗੀ ਅਤੇ ਦੋ ਦਿਨ ਪਹਿਲਾਂ ਹੀ ਉਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਅੱਜ ਉਸ ਦੀ ਮੌਤ ਹੋ ਗਈ ਹੈ। ਪਾਕਿਸਤਾਨ ਦੇ ਪੀਐਮ ਇਮਰਾਨ ਖਾਨ ਅਤੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬੁਜਦਰ ਨੇ ਸ਼ਾਹੀਨ ਦੀ ਮੌਤ ਉੱਤੇ ਦੁੱਖ ਜਤਾਇਆ ਹੈ। ਦੱਸ ਦਈਏ ਕਿ ਪਾਕਿਸਤਾਨ ਵਿਚ ਕਈ ਰਾਜਨੀਤਿਕ ਆਗੂ ਕੋਰੋਨਾ ਪੀੜਤ ਹੋ ਚੁੱਕੇ ਹਨ। ਪਾਕਿਸਤਾਨੀ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਨੂੰ ਵੀ ਕੋਰੋਨਾ ਨੇ ਆਪਣੀ ਚਪੇਟ ਵਿਚ ਲੈ ਲਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟਿੰਨ ਕਰ ਲਿਆ ਸੀ। ਇਸ ਵੇਲੇ ਇਸਲਾਮਿਕ ਮੁਲਕ ਪਾਕਿਸਤਾਨ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 45,898 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 985 ਤੱਕ ਪਹੁੰਚ ਗਿਆ ਹੈ।ਹਾਲ ‘ਚ ਹੀ ਪਾਕਿਸਤਾਨ ਸਰਕਾਰ ਨੇ ਦੇਸ਼ ਵਿਚ ਲਾਕਡਾਊਨ ‘ਚ ਪੂਰੀ ਤਰ੍ਹਾ ਰਿਆਇਤ ਦੇ ਦਿੱਤੀ ਹੈ।

Leave a Reply

Your email address will not be published. Required fields are marked *