ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਉਸ ਦੇ ਗੁਆਂਢੀ ਮੁਲਕ ਅਤੇ ਸਦਾਬਾਹਰ ਦੋਸਤ ਪਾਕਿਸਤਾਨ ਵਿਚ ਵੀ ਕਹਿਰ ਮਚਾਇਆ ਹੋਇਆ ਹੈ। ਇੱਥੇ ਆਮ ਲੋਕਾਂ ਦੇ ਨਾਲ-ਨਾਲ, ਕ੍ਰਿਕਟਰ ਅਤੇ ਰਾਜਨੀਤਿਕ ਹਸਤੀਆਂ ਵੀ ਇਸ ਮਹਾਂਮਾਰੀ ਦੀ ਚਪੇਟ ਵਿਚ ਆ ਰਹੀਆਂ ਹਨ। ਦਰਅਸਲ ਹੁਣ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ।
This afternoon I felt a slight fever and immediately quarantined myself at home. I have now tested positive for Covid 19. By the grace of Allah, I feel strong and energetic. I will continue to carry on my duties from home. Please keep me in your prayers.
— Shah Mahmood Qureshi (@SMQureshiPTI) July 3, 2020
ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ੁੱਕਰਵਾਰ ਸ਼ਾਮ ਨੂੰ ਟਵੀਟ ਕਰਦੇ ਹੋਏ ਦੱਸਿਆ ਹੈ ਕਿ ”ਦੁਪਹਿਰ ਨੂੰ ਮੈਨੂੰ ਹਲਕਾ ਬੁਖਾਰ ਮਹਿਸੂਸ ਹੋਇਆ ਅਤੇ ਮੈ ਤੁਰੰਤ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਮੈ ਕੋਵਿਡ-19 ਨਾਲ ਪਾਜ਼ੀਟਿਵ ਪਾਇਆ ਗਿਆ ਹਾਂ। ਅੱਲਾਹ ਦੀ ਕ੍ਰਿਪਾ ਨਾਲ ਮੈ ਮਜ਼ਬੂਤ ਅਤੇ ਊਰਜਾਵਾਨ ਮਹਿਸੂਸ ਕਰ ਰਿਹਾ ਹੈ। ਮੈ ਘਰ ਤੋਂ ਹੀ ਆਪਣੀ ਡਿਊਟੀ ਨੂੰ ਨਿਭਾਉਣਾ ਜਾਰੀ ਰੱਖਾਂਗਾ। ਕ੍ਰਿਪਾ ਕਰਕੇ ਮੇਰੇ ਲਈ ਪ੍ਰਾਥਨਾ ਕਰੋ”। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿਚ ਕਈ ਮੰਤਰੀ ਅਤੇ ਕ੍ਰਿਕਟਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ।ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਅਤੇ ਵਰਤਮਾਨ ਰੇਲ ਮੰਤਰੀ ਸ਼ੇਖ ਰਾਸ਼ਿਦ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉੱਥੇ ਹੀ ਜੇਕਰ ਪਾਕਿਸਤਾਨ ਵਿਚ ਕੋਰੋਨਾ ਦੇ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਹੁਣ ਤੱਕ 223,779 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 4,592 ਜਾਨਾਂ ਜਾ ਚੁੱਕੀਆਂ ਹਨ। ਜਦਕਿ 113,623 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਜੇਕਰ ਪਾਕਿਸਤਾਨ ਦੇ ਸੂਬਿਆਂ ਵਿਚ ਕੋਰੋਨਾ ਦੇ ਮਾਮਲਿਆਂ ਉੱਤੇ ਨਜ਼ਰ ਮਾਰੀ ਜਾਵੇ ਤਾਂ ਸਿੰਧ ਤੋਂ ਹੁਣ ਤੱਕ ਸੱਭ ਤੋਂ ਵੱਧ 90,721, ਪੰਜਾਬ ਤੋਂ 78,956, ਬਲੂਚਿਸਤਾਨ ਤੋਂ 10,717, ਇਸਲਾਮਾਬਾਦ ਤੋਂ 13,195, ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਤੋਂ 1,542, ਗਿਲਗਿਤ-ਬਾਲਟਿਸਤਾਨ ਤੋ 1524 ਅਤੇ ਖੈਬਰ ਪਖਤੂਨਵਾ ਤੋਂ 27,506 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।
