ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨ ਦੀ ਨਾਪਾਕ ਸਾਜ਼ਿਸ਼ ਨਾਕਾਮ: ਖੇਤਾਂ ‘ਚੋਂ ਡਰੋਨ ਸਮੇਤ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ

ਜਲਾਲਾਬਾਦ : ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਅੰਦਰ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸ ਕੜੀ ਤਹਿਤ ਜਲਾਲਾਬਾਦ ਨੇੜੇ ਭਾਰਤ-ਪਾਕਿ ਸਰਹੱਦ ‘ਤੇ ਸੁਰੱਖਿਆ…

ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਅੰਦਰ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਜਲਾਲਾਬਾਦ ਨੇੜੇ ਭਾਰਤ-ਪਾਕਿ ਸਰਹੱਦ

ਜਲਾਲਾਬਾਦ : ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਅੰਦਰ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸ ਕੜੀ ਤਹਿਤ ਜਲਾਲਾਬਾਦ ਨੇੜੇ ਭਾਰਤ-ਪਾਕਿ ਸਰਹੱਦ ‘ਤੇ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। BSF ਤੇ ਪੰਜਾਬ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਝੋਨੇ ਦੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਅਤੇ ਘਾਤਕ ਹਥਿਆਰ ਬਰਾਮਦ ਕੀਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਕਾਰਵਾਈ BOP ਟਾਲੀਵਾਲਾ ਦੇ ਨਜ਼ਦੀਕ ਪੈਂਦੇ ਪਿੰਡ ਗਹਿਲੇਵਾਲਾ ਦੇ ਖੇਤਾਂ ਵਿੱਚ ਕੀਤੀ ਗਈ। ਪੁਲਿਸ ਚੌਂਕੀ ਘੁਬਾਇਆ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਵਿੱਚ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸੇ ਦੌਰਾਨ ਝੋਨੇ ਦੇ ਖੇਤਾਂ ਵਿੱਚ ਡਿੱਗਾ ਹੋਇਆ ਇੱਕ ਡਰੋਨ ਮਿਲਿਆ, ਜੋ ਪਾਕਿਸਤਾਨ ਵਾਲੇ ਪਾਸਿਓਂ ਉਡਾਣ ਭਰ ਕੇ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਸੀ।

ਸੁਰੱਖਿਆ ਬਲਾਂ ਵੱਲੋਂ ਜਦੋਂ ਡਰੋਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਇਸਦੇ ਨਾਲ ਬੰਨ੍ਹੀ ਹੋਈ ਹਥਿਆਰਾਂ ਦੀ ਇੱਕ ਖੇਪ ਵੀ ਬਰਾਮਦ ਹੋਈ। ਮਿਲੀ ਜਾਣਕਾਰੀ ਮੁਤਾਬਕ, ਇਨ੍ਹਾਂ ਹਥਿਆਰਾਂ ਵਿੱਚ 1 ਪਿਸਤੌਲ, 2 ਮੈਗਜ਼ੀਨ ਅਤੇ 4 ਜ਼ਿੰਦਾ ਕਾਰਤੂਸ (ਰੌਂਦ) ਸ਼ਾਮਲ ਹਨ। ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਇਹ ਹਥਿਆਰ ਭਾਰਤੀ ਸਰਹੱਦ ਅੰਦਰ ਕਿਸੇ ਅਣਪਛਾਤੇ ਵਿਅਕਤੀ ਤੱਕ ਪਹੁੰਚਾਉਣ ਦੀ ਸਾਜ਼ਿਸ਼ ਰਚੀ ਗਈ ਸੀ, ਜਿਸਨੂੰ ਮੁਸਤੈਦ ਜਵਾਨਾਂ ਨੇ ਨਾਕਾਮ ਕਰ ਦਿੱਤਾ।

ਇਸ ਵੱਡੀ ਬਰਾਮਦਗੀ ਤੋਂ ਬਾਅਦ ਪੁਲਿਸ ਨੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਆਰਮਸ ਐਕਟ (Arms Act) ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਤੇ ਖੁਫੀਆ ਏਜੰਸੀਆਂ ਵੱਲੋਂ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਪਾਕਿਸਤਾਨ ਵੱਲੋਂ ਭੇਜੇ ਗਏ ਇਹ ਹਥਿਆਰ ਭਾਰਤ ਵਿੱਚ ਕਿਸਨੇ ਰਿਸੀਵ ਕਰਨੇ ਸਨ ਅਤੇ ਇਨ੍ਹਾਂ ਦਾ ਕੀ ਮਕਸਦ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਗੁਰਦਾਸਪੁਰ ‘ਚ ਲੱਗੀਆਂ ਤੀਆਂ ਦੀਆਂ ਰੌਣਕਾਂ, ਔਰਤਾਂ ਨੇ ਗਿੱਧਾ ਤੇ ਬੋਲੀਆਂ ਪਾ ਕੇ ਪਾਈਆਂ ਧਮਾਲਾਂ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *