ਅੰਮ੍ਰਿਤਸਰ : ਬੇਅਦਬੀ ਮਾਮਲਿਆਂ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦੀ ਇੰਟਰਵਿਊ ਦੌਰਾਨ ਪੰਜਾਬ ਸਰਕਾਰ ਨੂੰ ਘੇਰਨ ਦਾ ਅਹਿਮ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ ਵਿੱਚ ਪੰਥਕ ਇਕੱਠ ਦਾ ਸੱਦਾ ਦਿੱਤਾ ਹੈ। ਇਹ ਪੰਥਕ ਇਕੱਠ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਇਕੱਠਾ ਹੋ ਗਿਆ।
Also Read : ਦੇਸ਼ ‘ਚ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 27 ਹਜ਼ਾਰ ਤੋਂ ਵਧੇਰੇ ਮਾਮਲੇ, ਓਮੀਕ੍ਰੋਨ ਦੇ ਵੀ 1500 ਤੋਂ ਪਾਰ
ਇਸ ਪੰਥਕ ਇਕੱਠ ‘ਚ ਸ. ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਡਾ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਭਾਈ ਰਾਮ ਸਿੰਘ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹਨ।
Also Read : ਚੋਣਾਂ ‘ਚ ਹਿੱਸਾ ਲੈਣ ਵਾਲੇ ਕਿਸਾਨ ਆਗੂਆਂ ਨੂੰ ਲੈਕੇ ਟਿਕੈਤ ਨੇ ਦਿੱਤਾ ਵੱਡਾ ਬਿਆਨ
ਇਸ ਇਕੱਠ ਵਿੱਚ ਐਸ.ਜੀ.ਪੀ.ਸੀ.(SGPC) ਇਸ ਤੋਂ ਇਲਾਵਾ ਹੋਰ ਬੈਚ ਵੀ ਸ਼ਾਮਲ ਹੋਣਗੇ। ਇਹ ਇਕੱਠ ਬੇਅਦਬੀ ਦੇ ਮੁੱਦੇ ‘ਤੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਰੱਖਿਆ ਗਿਆ ਹੈ।ਦੱਸ ਦੇਈਏ ਕਿ ਪੰਜਾਬ ਵਿੱਚ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਲਗਾਤਾਰ ਹੰਗਾਮਾ ਜਾਰੀ ਹੈ। ਪਿਛਲੇ ਦਿਨੀਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਦੋਸ਼ੀਆਂ ਵੱਲੋਂ ਕੀਤੀ ਗਈ ਬੇਅਦਬੀ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਲੋਕ ਵੀ ਭੜਕੇ ਹੋਏ ਹਨ।



