ਪਪਲਪ੍ਰੀਤ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਭੇਜਿਆ ਡਿਬਰੂਗੜ੍ਹ ਜੇਲ੍ਹ, ਜਾਣੋ ਪਪਲਪ੍ਰੀਤ ਨੇ ਕੀ ਕਿਹਾ

ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅੱਜ ਤੜਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੰਜਾਬ ਪੁਲਿਸ ਲੈ ਕੇ…

ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅੱਜ ਤੜਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੰਜਾਬ ਪੁਲਿਸ ਲੈ ਕੇ ਪਹੁੰਚੀ। ਪਪਲਪ੍ਰੀਤ ਸਿੰਘ ਨੂੰ ਇੱਥੋ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪਪਲਪ੍ਰੀਤ ਨੇ ਕਿਹਾ ਕਿ ਉਹ ਚੜ੍ਹਦੀਕਲਾਂ ਵਿੱਚ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਪਪਲਪ੍ਰੀਤ ਨੂੰ ਬੀਤੇ ਦਿਨ ਅੰਮ੍ਰਿਤਸਰ ਦੇ ਕੱਥੂ ਨੰਗਲ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਬਾਰੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਸੀ ਕਿ ਪਪਲਪ੍ਰੀਤ ‘ਤੇ ਐਨਐਸਏ ਲਗਾਇਆ ਹੋਇਆ ਹੈ ਤੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ, ਜਿਸ ਉੱਤੇ ਪਹਿਲਾ ਵੀ 6 ਮਾਮਲੇ ਦਰਜ ਹਨ।

ਪਪਲਪ੍ਰੀਤ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਮਰੜੀ ਕਲਾਂ ਦਾ ਰਹਿਣ ਵਾਲਾ ਹੈ। ਪਪਲਪ੍ਰੀਤ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ 12 ਨਵੰਬਰ, 2015 ਨੂੰ ਅੰਮ੍ਰਿਤਸਰ ਵਿਖੇ ਚਾਟੀਵਿੰਡ ਥਾਣੇ ‘ਚ ਦਰਜ ਮਾਮਲੇ ਵਿੱਚ ਵੀ ਪਪਲਪ੍ਰੀਤ ਉੱਤੇ ਭੜਕਾਊ ਭਾਸ਼ਣ ਦੇਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਗ੍ਰਿਫ਼ਤਾਰੀ ਤੋਂ ਬਾਅਦ ਪਪਲਪ੍ਰੀਤ ਸਿੰਘ ਦੀ ਪਹਿਲੀ ਤਸਵੀਰ ਆਈ ਸਾਹਮਣੇ

 

Leave a Reply

Your email address will not be published. Required fields are marked *