Amritpal Singh: 18 ਮਾਰਚ 2023 ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਕਾਰਵਾਈ ਕੀਤੀ। ਅੱਜ ਇੱਕ ਮਹੀਨਾ ਹੋ ਗਿਆ ਹੈ। ਪਹਿਲੇ 24 ਤੋਂ 48 ਘੰਟਿਆਂ ਵਿੱਚ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਹੁਣ ਤੱਕ 400 ਤੋਂ ਵੱਧ ਹਿਰਾਸਤ ਵਿੱਚ ਲਏ ਗਏ ਹਨ ਅਤੇ 350 ਤੋਂ ਵੱਧ ਰਿਹਾਅ ਕੀਤੇ ਜਾ ਚੁੱਕੇ ਹਨ।
ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਉੱਤੇ ਲਗਾਇਆ NSA
ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਨੂੰ ਐੱਨਐੱਸਏ ਲਗਾ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਹਾਲੇ ਵੀ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਅੰਮ੍ਰਿਤਪਾਲ ਸਿੰਘ ਦੀਆਂ ਵੀਡੀਓ ਵਾਇਰਲ
ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਮਗਰੋਂ ਅੰਮ੍ਰਿਤਪਾਲ ਦੀਆਂ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋਈਆ। ਪੁਲਿਸ ਦਾ ਦਾਅਵਾ ਸੀ ਕਿ ਇਹ ਸੀਸੀਟੀਵੀ ਦੀ ਵੀਡੀਓਜ਼ ਹਨ। ਅੰਮ੍ਰਿਤਪਾਲ ਨੂੰ ਪੰਜਾਬ ਤੋਂ ਲੈ ਕੇ ਹਰਿਆਣਾ ਅਤੇ ਹੋਰ ਕਈ ਥਾਵਾਂ ਉੱਤੇ ਸੀਸੀਟੀਵੀ ਕੈਮਰਿਆ ਵਿੱਚ ਦੇਖਿਆ ਗਿਆ।
ਪੰਜਾਬ ਪੁਲਿਸ ਵੱਲੋਂ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ
ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਅਫਵਾਹਾਂ ਤੋਂ ਦੂਰ ਰਿਹਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ਉੱਤੇ ਜੋ ਅਫਵਾਹਾ ਹਨ ਉਨ੍ਹਾਂ ਤੋਂ ਦੂਰ ਰਹਿ ਕੇ ਸ਼ਾਂਤੀ ਬਣਾਈ ਜਾਵੇ।
25 ਮਾਰਚ ਨੂੰ ਗੋਰਖਾ ਬਾਬਾ ਖੰਨਾ ਤੋਂ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਗੋਰਖਾ ਬਾਬਾ ਨੂੰ ਖੰਨਾ ਤੋਂ ਗ੍ਰਿਫ਼ਤਾਰ ਕੀਤਾ। ਇਹ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਸੀ। ਗੋਰਖਾ ਬਾਬਾ ਤੋਂ ਪੁਲਿਸ ਨੂੰ ਸੂਹਾਂ ਮਿਲੀਆ।
ਪਪਲਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ
10 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਪੰਜਾਬ ਪੁਲਿਸ ਲਈ ਵੱਡੀ ਕਾਮਯਾਬੀ ਸੀ। ਜਿਸ ਦੀ ਮਦਦ ਨਾਲ ਅੰਮ੍ਰਿਤਪਾਲ ਸਿੰਘ ਪਿਛਲੇ 22 ਦਿਨਾਂ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।ਪਪਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ 28 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਤੋਂ ਵੱਖ ਹੋ ਗਿਆ ਸੀ। ਜਿਸ ਤੋਂ ਬਾਅਦ ਪਪਲਪ੍ਰੀਤ ਸਿੰਘ ਨੂੰ ਵੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ ਵਿੱਚ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਪਰ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਵਕੀਲ ਦਾ ਪੱਖ ਸੁਣਨ ਤੋਂ ਬਾਅਦ ਵਕੀਲ ਨੂੰ ਸਬੂਤ ਪੇਸ਼ ਕਰਨ ਲਈ ਕਿਹਾ। ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਝਾੜ ਪਾਈ ਗਈ।
30 ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਫਰਾਰ
ਅੰਮ੍ਰਿਤਪਾਲ ਸਿੰਘ ਪਿਛਲੇ 30 ਦਿਨ ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੌਣ ਹਨ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ


