ਸਮਰਾਲਾ- 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਸਰਗਰਮੀਆਂ ਤੇਜ ਹੋ ਗਈਆਂ ਹਨ। ਇਸ ਵਿਚਕਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।
ਪੜੋ ਹੋਰ ਖਬਰਾਂ: ਚੰਡੀਗੜ੍ਹ ‘ਚ ਹਰਿਆਣਾ ਮੁੱਖ ਮੰਤਰੀ ਦਾ ਵਿਰੋਧ, ਪੁਲਿਸ ਨੇ ਸੰਭਾਲਿਆ ਮੋਰਚਾ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਰਮਜੀਤ ਸਿੰਘ ਬੇਹੱਦ ਮਿਹਨਤੀ ਆਗੂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਪਰਮਜੀਤ ਸਿੰਘ ਨੂੰ ਕਾਮਯਾਬ ਬਣਾਓ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ‘ਤੇ 1 ਮਹੀਨੇ ਦੇ ਅੰਦਰ-ਅੰਦਰ ਗੈਂਗਸਟਰਾਂ ਦਾ ਖ਼ਾਤਮਾ ਕੀਤਾ ਜਾਵੇਗਾ। ਹਲਕਾ ਸਮਰਾਲਾ ਦੇ ਪਿੰਡ ਲੱਖਵਾਲ ਦੀ ਦਾਣਾ ਮੰਡੀ ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਕਾਲੀ-ਬਸਪਾ ਸਰਕਾਰ ਕਿਸਾਨੀ, ਕਨੂੰਨ ਵਿਵਸਥਾ, ਬਿਜਲੀ, ਸਿੱਖਿਆ ਸਮੇਤ ਸਾਰੇ ਖੇਤਰਾਂ ‘ਚ ਵੱਡੀਆਂ ਯੋਜਨਾਵਾਂ ਚਲਾਵੇਗੀ।
ਪੜੋ ਹੋਰ ਖਬਰਾਂ: ਰਾਤੀ ਗਲਤੀ ਨਾਲ TV ਰਹਿ ਗਿਆ ਚਾਲੂ, ਪਤੀ ਨੇ ਕਰ ਦਿੱਤਾ ਪਤਨੀ ਦਾ ਕਤਲ
ਇਸ ਤੋਂ ਅੱਗੇ ਸੁਖਬੀਰ ਸਿੰਘ ਬਾਦਲ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਇਕ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਨੂੰ ਲਪੇਟੇ ’ਚ ਲੈਂਦੇ ਹੋਏ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਨੇ ਕਿਹਾ “ਸਾਡਾ ਇਤਿਹਾਸ ਗਵਾਹ ਹੈ ਜੋ ਕਿਹਾ, ਉਹ ਕੀਤਾ ਤੇ ਜੋ ਕਹਾਂਗੇ, ਉਹ ਪੂਰਾ ਕਰਾਂਗੇ।” ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਪੜੋ ਹੋਰ ਖਬਰਾਂ: ਅੰਮ੍ਰਿਤਸਰ ‘ਚ ਨਵਜੋਤ ਸਿੰਘ ਸਿੱਧੂ ਦਾ ਸਥਾਨਕ ਲੋਕਾਂ ਵਲੋਂ ਵਿਰੋਧ

