ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਭਰ ਚ ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਪਰਮਜੀਤ ਸਰਨਾ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਹੈ। ਦਸ ਦਈਏ ਕਿ ਇਮੀਗ੍ਰੇਸ਼ਨ ਨੇ ਸਰਨਾ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਜਾਣ ਦੇ ਲਈ ਪਰਮਜੀਤ ਸਰਨਾ ਨੂੰ ਆਪਣੀ ਜਮਾਨਤ ਕਰਵਾਉਣੀ ਪਵੇਗੀ। ਕਾਬਿਲੇਗੌਰ ਹੈ ਕਿ ਪਰਮਜੀਤ ਸਰਨਾ ਉੱਤੇ ਸਾਲ 2008 ਚ 420 ਦਾ ਕੇਸ ਦਰਜ ਹੋਇਆ ਸੀ। ਜਿਸ ਕਾਰਨ ਇਹ ਇਮੀਗ੍ਰੇਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

