ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਦਿੱਲੀ ਗੁਰਦੁਆਰਾ ਪ੍ਰਬੰਖ ਕਮੇਟੀ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਤੋਂ ਮਨਾਹੀ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਹ ਮਨਜ਼ੂਰੀ ਸਿਰਫ ਅਕਾਲੀ ਦਲ ਦਿੱਲੀ ਨੂੰ ਹੀ ਦਿੱਤੀ ਗਈ ਹੈ।
ਇਹ ਮਨਜ਼ਰੀ ਵੀ ਪਾਕਿਸਤਾਨ ਸਰਕਾਰ ਓਕਾਫ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ ਹੈ। ਕਾਬਿਲੇਗੌਰ ਹੈ ਕਿ ਪਰਮਜੀਤ ਸਿੰਘ ਸਰਨਾ ਨੇ ਖੁਲਾਸਾ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਨਕਾਣਾ ਸਾਹਿਬ ਤੋਂ ਜੋ ਨਗਰ ਕੀਰਤਨ ਕੱਢਣ ਲਈ ਕਿਹਾ ਸੀ
ਪਰ ਪਾਕਿਸਤਾਨ ਵੱਲੋਂ ਇਸ ਨਗਰ ਕੀਰਤਨ ਦੀ ਮਨਜ਼ੂਰੀ ਨਹੀਂ ਮਿਲੀ ਹੈ। ਨਾਲ ਹੀ ਪਾਕਿਸਤਾਨ ਸਰਕਾਰ ਨੇ ਸਿੰਘ ਸਾਹਿਬ ਦੀ ਅਪੀਲ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਨਕਾਣਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਕੇ ਜਾਣ ਲਈ ਆਖਿਰੀ ਸਮੇਂ ਤੇ ਕਹਿ ਦਿੱਤਾ ਸੀ।


