LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
pardeep singh
par5263

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 710 ਪਟਵਾਰੀਆਂ ਨਿਯੁਕਤੀ ਪੱਤਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਪਟਵਾਰੀਆਂ ਲਈ ਵੱਡਾ ਐਲਾਨ ਕੀਤਾ ਹੈ।ਇਸ ਦੌਰਾਨ CM ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ। ਕਿਉਂਕਿ ਅੱਜ ਦੇ ਸਮੇਂ ਵਿੱਚ MSC B-TECH ਅਤੇ ਹੋਰ ਡਿਗਰੀ ਧਾਰਕਾਂ ਲਈ ਪੰਜ ਹਜ਼ਾਰ ਰੁਪਏ ਦਾ ਭੱਤਾ ਨਾਂਹ ਦੇ ਬਰਾਬਰ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਇਹ ਭੱਤਾ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ। ਨਵੇਂ ਹੱਥਾਂ 'ਚ ਨਵੀਆਂ ਕਲਮਾਂ...710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live... https://t.co/cRY3zWrDPc — Bhagwant Mann (@BhagwantMann) September 8, 2023 ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ  ਟ੍ਰੇਨਿੰਗ ਅਧੀਨ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਮਹੀਨਾ ਕੀਤਾ। 586 ਪਟਵਾਰੀਆਂ ਦੀ ਨਵੀਂ ਭਰਤੀ ਲਈ ਅੱਜ ਹੀ ਇਸ਼ਤਿਹਾਰ ਜਾਰੀ ਹੋਵੇਗਾ। ਜਿੰਨੀ ਕਲਮ ਚਲਾਓਗੇ ਉਹਨੇ ਭੱਤੇ ਵਧਣਗੇ, ਕਲਮ ਛੋੜ੍ਹ ਹੜਤਾਲ ਨਾਲ ਨੁਕਸਾਨ ਹੀ ਹੋਣਾ ਹੈ  ...

amrit7852369

ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਦੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਾਥੀ ਗੁਰੀ ਔਜਲਾ ਤੇ ਹੋਰਾਂ ਨੇ ਉਨ੍ਹਾਂ ’ਤੇ ਲਾਏ ਗਏ ਨੈਸ਼ਨਲ ਸਕਿਉਰਿਟੀ ਐਕਟ (ਐੱਨਐੱਸਏ) ਨੂੰ ਗਤ ਤੇ ਗੈਰ-ਕਾਨੂੰਨੀ ਦੱਸਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਸ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਪਟੀਸ਼ਨ ’ਤੇ ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰ ਕੇ ਕਿਹਾ ਹੈ ਕਿ ਇਨ੍ਹਾਂ ਸਾਰਿਆਂ ਨੂੰ ਕਾਨੂੰਨ ਤਹਿਤ ਗਿ੍ਰਫਤਾਰ ਕਰ ਕੇ ਐੱਨਐੱਸਏ ਲਾਇਆ ਗਿਆ ਹੈ। ਨਾਲ ਹੀ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਆਪਣੀ ਗਿ੍ਰਫਤਾਰੀ ਨੂੰ ਨਾਜਾਇਜ਼ ਦੱਸ ਕੇ ਬੰਦੀ ਪ੍ਰਤੱਖੀਕਰਨ (ਹੇਬੀਅਸ ਕੋਰਪਸ) ਪਟੀਸ਼ਨ ਦਾਖਲ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਹ ਸਾਰੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਹਨ ਤੇ ਵੱਖਵਾਦੀ ਤੇ ਦੇਸ਼ ਵਿਰੋਧੀ ਸਰਗਰਮੀਆਂ ਵਿਚ ਸ਼ਾਮਿਲ ਰਹੇ ਹਨ। ਹਾਈ ਕੋਰਟ ਇਸ ਪਟੀਸ਼ਨ ’ਤੇ ਹੁਣ 15 ਦਸੰਬਰ ਨੂੰ ਸੁਣਵਾਈ ਕਰੇਗੀ। ਪਟੀਸ਼ਨ ਦਾਖਲ ਕਰਦੇ ਹੋਏ ਗੁਰਿੰਦਰ ਸਿੰਘ ਔਜਲਾ ਉਰਫ ਗੁਰੀ, ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਇਓਕੇ ਤੇ ਬਸੰਤ ਸਿੰਘ ਵੱਲੋਂ ਆਪਣੀ ਗਿ੍ਰਫਤਾਰੀ ਨੂੰ ਨਾਜਾਇਜ਼ ਦੱਸਿਆ ਗਿਆ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਗਿ੍ਰਫਤਾਰੀ ਲਈ ਪੰਜਾਬ ਸਰਕਾਰ ਨੇ ਮੁਹਿੰਮ ਚਲਾਈ ਸੀ। ਇਸ ਦੇ ਤਹਿਤ ਅੰਮ੍ਰਿਤਪਾਲ ਦੇ ਸਾਥੀਆਂ ’ਤੇ ਸ਼ਿਕੰਜਾ ਕੱਸਿਆ ਗਿਆ ਸੀ। ਇਸੇ ਲੜੀ ਵਿਚ ਪਟੀਸ਼ਨਰਾਂ ਨੂੰ ਵੀ ਸ਼ਿਕਾਰ ਬਣਾਇਆ ਗਿਆ ਤੇ ਉਨ੍ਹਾਂ ਖਿਲਾਫ ਐੱਨਐੱਸਏ ਤਹਿਤ ਮਾਮਲੇ ਦਰਜ ਕੀਤੇ ਗਏ। ਇਸ ਕਾਰਵਾਈ ਦੇ ਬਾਅਦ ਉਨ੍ਹਾਂ ਨੂੰ ਗਿ੍ਰਫਤਾਰ ਕਰ ਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ। 

him4589632

ਹਿਮਾਚਲ: ਬੀਤੀ ਰਾਤ ਹਿਮਾਚਲ ਪ੍ਰਦੇਸ਼ ਦੇ ਕਿਨੌਰ ਦੇ ਨਿਗੁਲਸਰੀ ਵਿੱਚ ਇੱਕ ਪੂਰਾ ਪਹਾੜ ਸੜਕ ਉੱਤੇ ਡਿੱਗ ਗਿਆ। ਇਸ ਤੋਂ ਬਾਅਦ ਹਿਮਾਚਲ ਦਾ ਕਬਾਇਲੀ ਜ਼ਿਲ੍ਹਾ ਕਿਨੌਰ ਦੇਸ਼ ਅਤੇ ਦੁਨੀਆ ਤੋਂ ਪੂਰੀ ਤਰ੍ਹਾਂ ਕੱਟ ਗਿਆ ਹੈ। ਨਿਗੁਲਸਰੀ ਵਿੱਚ ਬੀਤੀ ਰਾਤ ਸਾਢੇ 11 ਵਜੇ ਪੂਰਾ ਪਹਾੜ ਹਾਈਵੇਅ ’ਤੇ ਆ ਗਿਆ। ਇਸ ਕਾਰਨ ਭਾਰਤ-ਤਿੱਬਤ ਸਰਹੱਦ ਨੂੰ ਜੋੜਨ ਵਾਲਾ ਚੰਡੀਗੜ੍ਹ-ਸ਼ਿਮਲਾ-ਕਿਨੌਰ ਨੈਸ਼ਨਲ ਹਾਈਵੇਅ-5 ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਨਿਗੁਲਸਾਰੀ ਵਿੱਚ 150 ਤੋਂ 200 ਮੀਟਰ ਤੱਕ ਸੜਕ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਇਸ ਕਾਰਨ ਹਾਈਵੇਅ ਦੇ ਜਲਦੀ ਬਹਾਲ ਹੋਣ ਦੀ ਕੋਈ ਉਮੀਦ ਨਹੀਂ ਹੈ। ਹਾਲਾਂਕਿ, ਬੁੱਧਵਾਰ ਰਾਤ ਅਤੇ ਵੀਰਵਾਰ ਦੁਪਹਿਰ ਨੂੰ ਵੀ ਇੱਥੇ ਢਿੱਗਾਂ ਡਿੱਗੀਆਂ। ਅੱਜ ਸੜਕ ਨੂੰ ਬਹਾਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਬੀਤੀ ਰਾਤ ਤੀਜੀ ਵਾਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਤੋਂ ਬਾਅਦ ਕਿਨੌਰ ਜ਼ਿਲ੍ਹਾ ਕਈ ਦਿਨਾਂ ਤੋਂ ਅਲੱਗ-ਥਲੱਗ ਹੋ ਗਿਆ ਹੈ। ਕਿਨੌਰ ਦੇ ਸਥਾਨਕ ਲੋਕ ਲਗਾਤਾਰ ਜ਼ਮੀਨ ਖਿਸਕਣ ਲਈ ਪਾਵਰ ਪ੍ਰੋਜੈਕਟ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਜਿਸ ਥਾਂ 'ਤੇ ਬੀਤੀ ਰਾਤ ਢਿੱਗਾਂ ਡਿੱਗੀਆਂ, ਉਸ ਦੇ ਹੇਠਾਂ NJPC ਦੇ ਨਾਥਪਾ ਝਖੜੀ ਪ੍ਰੋਜੈਕਟ ਦੀ ਸੁਰੰਗ ਹੈ।  ਇਸ ਮਾਨਸੂਨ 'ਚ ਰਾਮਪੁਰ ਅਤੇ ਕਿਨੌਰ ਵਿਚਕਾਰ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ। ਝਾਖੜੀ ਵਿੱਚ ਵੀ ਨੈਸ਼ਨਲ ਹਾਈਵੇ ਕਈ ਦਿਨ ਬੰਦ ਰਿਹਾ। ਹੁਣ ਇਹ ਹਾਦਸਾ ਨਿਊਗਲਸਰੀ ਵਿੱਚ ਜ਼ਮੀਨ ਖਿਸਕਣ ਕਾਰਨ ਵਾਪਰਿਆ ਹੈ। ਇਸ ਤੋਂ ਬਾਅਦ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।...

trans458963

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਧਿਆਪਕ ਦੇ ਟਰਾਂਸਫਰ ਪਾਲਿਸੀ ਵਿੱਚ ਵੱਡਾ ਬਦਲਾਅ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਪੈਸ਼ਲ ਸਮੱਸਿਆਵਾਂ ਨਾਲ ਜੂਝ ਰਹੇ ਅਧਿਆਪਕਾਂ ਨੂੰ ਹਰ ਮਹੀਨੇ ਟਰਾਂਸਫਰ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਐਲਾਨ ਕੀਤਾ ਹੈ ਜਦੋਂਕਿ ਮੌਜੂਦਾ ਟਰਾਂਸਫਰ ਪਾਲਿਸੀ ਵਿਚ ਅਧਿਆਪਕਾਂ ਨੂੰ ਸਾਲ ‘ਚ ਸਿਰਫ ਇਕ ਨਿਸ਼ਚਿਤ ਸਮੇਂ ਦੇ ਬਾਅਦ ਹੀ ਟਰਾਂਸਫਰ ਲਈ ਅਪਲਾਈ ਕਰਨ ਦਾ ਮੌਕਾ ਮਿਲਦਾ ਹੈ ਜਦੋਂ ਕਿ ਨਵੀਂ ਨੀਤੀ ਤਹਿਤ ਅਧਿਆਪਕਾਂ ਨੂੰ ਹਰ ਮਹੀਨੇ ਇਹ ਸਹੂਲਤ ਮਿਲੇਗੀ। ਵਿਧਵਾ ਮਹਿਲਾ ਅਧਿਆਪਕ ਲਈ ਵਿਸ਼ੇਸ਼ ਸਹੂਲਤ ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੇ ਤਲਾਕਸ਼ੁਦਾ ਜਾਂ ਵਿਧਵਾ ਮਹਿਲਾ ਅਧਿਆਪਕਾਂ ਲਈ ਘਰ ਦੇ ਨੇੜੇ ਸਕੂਲ ਵਿਚ ਤੇਜ਼ੀ ਨਾਲ ਤਬਾਦਲੇ ਦੀ ਸਹੂਲਤ ਦਾ ਐਲਾਨ ਕੀਤਾ ਹੈ। ਜੇਕਰ ਉਨ੍ਹਾਂ ਦੇ ਮਾਤਾ-ਪਿਤਾ ਗੰਭੀਰ ਤੌਰ ਤੋਂ ਬੀਮਾਰ ਹਨ ਜਾਂ ਉਹ ਖੁਦ ਗੰਭੀਰ ਬੀਮਾਰ ਹਨ। ਇਨ੍ਹਾਂ ਅਧਿਆਪਕਾਂ ਨੂੰ ਆਪਣੇ ਘਰ ਦੇ ਨੇੜੇ ਰਹਿਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਦੇਖਭਾਲ ਕਰਨ ਦੀ ਆਗਿਆ ਹੋਵੇਗੀ। ਜ਼ਰੂਰਤਮੰਦ ਅਧਿਆਪਕਾਂ ਨੂੰ ਤਬਾਦਲਿਆਂ ਲਈ ਕਿਸੇ ਦੇ ਹਾੜੇ ਕੱਢਣ ਦੀ ਨਹੀਂ ਲੋੜ, ਤੁਹਾਡੀ ਸਰਕਾਰ ਤੁਹਾਡੇ ਨਾਲ ਹੈ#Transfer #TransferPolicy #Teachers #GovernmentSchools #Punjab #punjabeducationrevolution #AAPPunjab #CMBhagwantMann #HarjotSinghBains pic.twitter.com/Ea1INKcEYo — Harjot Singh Bains (@harjotbains) September 7, 2023 ਸਿੱਖਿਆ ਮੰਤਰੀ ਬੈਂਸ ਦਾ ਬਿਆਨ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਅਧਿਆਪਕਾਂ ਨੂੰ ਹਰ ਮਹੀਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਆਧਾਰ ‘ਤੇ ਨੇੜਲੇ ਸਕੂਲ ਵਿਚ ਤਬਾਦਲੇ ਲਈ ਅਪਲਾਈ ਕਰਨ ਦਾ ਮੌਕਾ ਮਿਲੇਗਾ। ਇਸ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਹੋਵੇਗੀ। ਦਾਇਰ ਦਸਤਾਵੇਜ਼ਾਂ ਮੁਤਾਬਕ ਜੇਕਰ ਉਨ੍ਹਾਂ ਦਾ ਕੇਸ ਸਹੀ ਪਾਇਆ ਗਿਆ ਤਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਘਰ ਦੇ ਨੇੜੇ ਸਕੂਲ ‘ਤੇ ਤਾਇਨਾਤ ਕਰ ਦਿੱਤਾ ਜਾਵੇਗਾ।...

soth454896

Assistant Professor Recruitment: ਲਖਨਊ ਯੂਨੀਵਰਸਿਟੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਸਿਸਟੈਂਟ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ ਉਮੀਦਵਾਰ ਅੱਜ ਯਾਨੀ ਸ਼ੁੱਕਰਵਾਰ 8 ਸਤੰਬਰ ਤੋਂ ਅਪਲਾਈ ਕਰ ਸਕਣਗੇ ਜਦਕਿ ਅਪਲਾਈ ਕਰਨ ਦੀ ਆਖਰੀ ਤਰੀਕ 30 ਸਤੰਬਰ ਹੈ। ਅਸਾਮੀਆਂ ਬਾਰੇ ਵੇਰਵਾ ਅਸਿਸਟੈਂਟ ਪ੍ਰੋਫੈਸਰ: 64 ਅਸਾਮੀਆਂਐਸੋਸੀਏਟ ਪ੍ਰੋਫੈਸਰ: 51 ਅਸਾਮੀਆਂਪ੍ਰੋਫੈਸਰ: 30 ਅਸਾਮੀਆਂਅਹੁਦਿਆਂ ਦੀ ਕੁੱਲ ਗਿਣਤੀ: 145 ਵਿੱਦਿਅਕ ਯੋਗਤਾ ਅਸਿਸਟੈਂਟ ਪ੍ਰੋਫੈਸਰ ਘੱਟੋ-ਘੱਟ 55% ਅੰਕਾਂ ਨਾਲ ਸਬੰਧਤ ਵਿਸ਼ੇ ਨਾਲ ਪੀਜੀ ਪਾਸ ਕੀਤੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਕਿਸੇ ਨੇ UGC NET ਜਾਂ ਰਾਜ ਪੱਧਰੀ SET/SLET ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ। ਐਸੋਸੀਏਟ ਪ੍ਰੋਫੈਸਰ ਸਬੰਧਤ ਵਿਸ਼ੇ ਵਿੱਚ ਪੀਐਚਡੀ ਦੀ ਡਿਗਰੀ ਦੇ ਨਾਲ ਚੰਗਾ ਅਕਾਦਮਿਕ ਰਿਕਾਰਡ ਹੋਣਾ ਜ਼ਰੂਰੀ ਹੈ।ਮਾਸਟਰ ਡਿਗਰੀ ਵਿੱਚ 55% ਅੰਕ ਹੋਣੇ ਚਾਹੀਦੇ ਹਨ।ਯੂਨੀਵਰਸਿਟੀ ਜਾਂ ਕਾਲਜ ਵਿੱਚ ਪੜ੍ਹਾਉਣ ਦਾ ਅੱਠ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਪ੍ਰੋਫੈਸਰ ਸਬੰਧਤ ਵਿਸ਼ੇ ਵਿੱਚ ਪੀਐਚਡੀ ਦੀ ਡਿਗਰੀ।ਯੂਨੀਵਰਸਿਟੀ ਜਾਂ ਕਾਲਜ ਵਿੱਚ ਅਧਿਆਪਨ ਦਾ 10 ਸਾਲਾਂ ਦਾ ਤਜਰਬਾ ਹੋਣਾ ਚਾਹੀਦਾ ਹੈ। ਸੀਨੀਅਰ ਪ੍ਰੋਫੈਸਰ ਯੂਨੀਵਰਸਿਟੀ ਜਾਂ ਕਾਲਜ ਵਿੱਚ ਅਧਿਆਪਨ ਦਾ 10 ਸਾਲਾਂ ਦਾ ਤਜਰਬਾ ਹੋਣਾ ਚਾਹੀਦਾ ਹੈ। ਉਮਰ ਸੀਮਾ ਘੱਟੋ-ਘੱਟ ਉਮਰ - 21 ਸਾਲਵੱਧ ਤੋਂ ਵੱਧ ਉਮਰ - 40 ਸਾਲਵੱਖ-ਵੱਖ ਸ਼੍ਰੇਣੀਆਂ ਲਈ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਐਪਲੀਕੇਸ਼ਨ ਫੀਸ ਉਮੀਦਵਾਰਾਂ ਨੂੰ 1500 ਰੁਪਏ ਫੀਸ ਅਦਾ ਕਰਨੀ ਪਵੇਗੀ। ਹਾਲਾਂਕਿ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਸ਼੍ਰੇਣੀ ਦੇ ਉਮੀਦਵਾਰਾਂ ਲਈ ਇਹ ਫੀਸ ਸਿਰਫ 1200 ਰੁਪਏ ਹੈ। ਤਨਖਾਹ ਸਹਾਇਕ ਪ੍ਰੋਫੈਸਰ: 57,700/- ਰੁਪਏਐਸੋਸੀਏਟ ਪ੍ਰੋਫੈਸਰ: 1,31,400/- ਰੁਪਏਪ੍ਰੋਫੈਸ...

mata0012

ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ । ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।

hu52369

ਲੁਧਿਆਣਾ:  ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਵਿਕਸਿਤ ਕੀਤੀ ਨਵੇਕਲੀ ਸਰਫੇਸ ਸੀਡਰ ਨਾਮਕ ਮਸ਼ੀਨ ਦਾ ਉਤਪਾਦਨ ਕਰਨ ਦੇ ਅਧਿਕਾਰ, ਅਧਿਕਾਰਿਤ ਲਾਈਸੈਂਸ ਰਾਹੀਂ 4 ਖੇਤੀ ਮਸ਼ੀਨਰੀ ਨਿਰਮਾਤਾਵਾਂ ਨੂੰ ਦਿੱਤੇ ਗਏ। ਇਹਨਾਂ ਨਿਰਮਾਤਾਵਾਂ ਵਿੱਚ ਮੈਸ ਥਿੰਦ ਮਸ਼ਿਨਰੀ ਵਰਕਸ, ਅੰਮਿ੍ਤਸਰ; ਮੈਸ ਕੇ ਐਸ ਐਗਰੋਟੈਕ, ਮਲੇਰਕੋਟਲਾ; ਮੈਸ ਅਮਰੀਕ ਐਗਰੀਕਲਚਰ ਇੰਡਸਟਰੀ, ਬਟਾਲਾ ਅਤੇ ਕਿਸਾਨ ਐਗਰੀਕਲਚਰ ਵਰਕਸ, ਤਲਵੰਡੀ ਭਾਈ ਸ਼ਾਮਿਲ ਹਨ। ਇਹਨਾਂ ਫਰਮਾਂ ਨਾਲ ਸਮਝੌਤੇ ਦੀ ਰਸਮ ਮਾਨਯੋਗ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਦੀ ਹਾਜਰੀ ਵਿੱਚ ਹੋਈ। ਡਾ ਗੋਸਲ ਨੇ ਲਾਈਸੈਂਸ ਲੈਣ ਵਾਲੀਆਂ ਇਹਨਾਂ ਚਾਰੇ ਫਰਮਾਂ ਨੂੰ ਸਰਫੇਸ ਸੀਡਰ ਦਾ ਵਪਾਰਕ ਪੱਧਰ ਤੇ ਮਿਆਰੀ ਨਿਰਮਾਣ ਕਰਨ ਲਈ ਕਿਹਾ ਅਤੇ ਸ਼ੁਭ ਕਾਮਨਾਵਾਂ ਦਿੱਤੀਆ । ਇਸ ਮੌਕੇ ਤੇ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਡਾ ਅਜਮੇਰ ਸਿੰਘ ਢੱਟ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸਰਫੇਸ ਸੀਡਰ ਤਕਨੀਕ ਅੱਜ ਤੱਕ ਦੀ ਪਰਾਲੀ ਖੇਤਾਂ ਵਿੱਚ ਹੀ ਮੱਲਚ ਦੇ ਰੂਪ ਵਿੱਚ ਸਾਂਭਣ ਅਤੇ ਕਣਕ ਬੀਜਣ ਦੀ ਸਭ ਤੋਂ ਸਰਲ, ਸਸਤੀ ਅਤੇ ਸਟੀਕ ਤਕਨੀਕ ਹੈ । ਇਸ ਮਸ਼ੀਨ ਵਰਤਕੇ 700-800 ਰੁਪਏ ਦੇ ਖਰਚੇ ਨਾਲ ਇੱਕ ਏਕੜ ਕਣਕ ਬੀਜੀ ਜਾ ਸਕਦੀ ਹੈ ਅਤੇ ਵੱਡੇ ਟਰੈਕਟਰ ਦੀ ਵੀ ਲੋੜ ਨਹੀਂ ਪੈਂਦੀ । ਇਸ ਤਰੀਕੇ ਨਾਲ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਮੇਂ ਸਿਰ ਕੀਤੀ ਜਾ ਸਕਦੀ ਹੈ। ਇਹ ਮਸ਼ੀਨ ਤਕਰੀਬਨ 40 ਮਿੰਟ ਵਿੱਚ 1 ਏਕੜ ਦੀ ਬਿਜਾਈ ਕਰ ਦਿੰਦੀ ਹੈ।  ਉਹਨਾਂ ਕਿਸਾਨਾਂ ਨੂੰ ਅਗਾਹ ਕੀਤਾ ਕਿ ਕਣਕ ਦੀ ਬਿਜਾਈ ਸਮੇਂ ਖੇਤ ਦਾ ਸੁੱਕਾ ਹੋਣਾ ਜਰੂਰੀ ਹੈ, ਜਿਸ ਵਾਸਤੇ ਝੋਨੇ ਦਾ ਅਖੀਰਲਾ ਪਾਣੀ ਸਮੇਂ ਸਿਰ ਬੰਦ ਕਰ ਦੇਵੋ । ਬਿਜਾਈ ਉਪਰੰਤ ਬੀਜ ਨੂੰ ਪਰਾਲੀ ਨਾਲ ਚੰਗੀ ਤਰਾਂ ਢੱਕਣਾ ਯਕੀਨੀ ਬਣਾਉਂਦੇ ਹੋਏ ਤੁਰੰਤ ਹਲਕਾ ਪਾਣੀ ਲਗਾਓ ਅਤੇ ਪਾਣੀ ਨੂੰ ਖੇਤ ਵਿੱਚ ਖੜਨ ਨਾ ਦੇਵੋ ।  ਉੱਨਾਂ ਆਸ ਕੀਤੀ ਕਿ ਇਸ ਤਕਨੀਕ ਨੂੰ ਅਪਨਾਉਣ ਨਾਲ ਜਿੱਥੇ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਦਾ ਹੱਲ ਹੋਵੇਗਾ, ਉੱਥੇ ਜਮੀਂਨ ਦੀ ਸਿਹਤ ਦਾ ਵੀ ਸੁਧਾਰ ਹੋਵੇਗਾ ।  ਡਾ ਗੁਰਸਾਹਿਬ ਸਿੰਘ, ਅਪਰ ਨਿਰਦੇਸ਼ਕ ਖੋਜ (ਫਾਰਮ ਮਸ਼ੀਨਰੀ) ਨੇ ਦੱਸਿਆ ਕਿ ਪੰਜਾਬ ਸਰਕਾਰ ਇਹ ਮਸ਼ੀਨ ਖਰੀਦਣ ਲਈ ਸਹਿਕਾਰੀ ਸਭਾਵਾਂ ਤੇ ਕਿਸਾਨ ਸਮੂਹਾਂ ਨੂੰ 64000/- ਅਤੇ ਨਿੱਜੀ ਕਿਸਾਨਾਂ ਨੂੰ 40000/- ਰੁਪਏ ਦੀ ਸਬਸਿਡੀ ਦੇ ਰਹੀ ਹੈ। 

hero85236

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਲੀ ਕੋਲੋਂ 50 ਕਿਲੋ ਹੈਰੋਇਨ ਦੀ ਖੇਪ ਵਿੱਚੋਂ 9 ਕਿਲੋ ਹੋਰ ਹੈਰੋਇਨ ਵੀ ਜ਼ਬਤ ਕੀਤੀ ਹੈ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਖੇਪ ਵਿਚੋਂ 22.5 ਕਿਲੋ ਹੈਰੋਇਨ ਪਹਿਲਾਂ ਹੀ ਬਰਾਮਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹੁਣ ਕੁੱਲ ਬਰਾਮਦਗੀ 31.5 ਕਿਲੋ ਹੋ ਗਈ ਹੈ।ਇਹ ਕਾਰਵਾਈ , ਜਲੰਧਰ ਦਿਹਾਤੀ ਪੁਲਿਸ ਵੱਲੋਂ , ਹੈਰੋਇਨ ਦੀ ਖੇਪ ਹਾਸਲ ਕਰਨ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਜਾਣ ਵਾਲੇ ਨਸ਼ਾ ਤਸਕਰ ਜੋਗਾ ਸਿੰਘ , ਜਿਸ ਕੋਲੋਂ 8 ਕਿਲੋਂ ਹੈਰੋਇਨ ਬਰਾਮਦ ਹੋਈ ਸੀ, ਦੀ ਗ੍ਰਿਫਤਾਰੀ ਤੋਂ  ਇੱਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਅਮਲ ’ਚ ਲਿਆਂਦੀ ਗਈ ਹੈ । ਇਸ ਤੋਂ ਪਹਿਲਾਂ, ਐਸਐਓਸੀ ਅੰਮ੍ਰਿਤਸਰ ਨੇ ਸ਼ਿੰਦਰ ਸਿੰਘ ਵਜੋਂ ਜਾਣੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਔਰਤ ਨਸ਼ਾ ਤਸਕਰ ਅਮਨਦੀਪ ਕੌਰ ਉਰਫ਼ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਜਦਕਿ ਇੱਕ ਹੋਰ ਨਸ਼ਾ ਤਸਕਰ ਸ਼ਿੰਦਰਪਾਲ ਉਰਫ਼ ਪੱਪੂ ਨੂੰ ਮਹਿਤਪੁਰ ਤੋਂ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ  ਸੀ।ਡੀਜੀਪੀ ਗੌਰਵ ਯਾਦਵ ਨੇ,  ਹੈਰੋਇਨ ਦੀ ਇਸ ਵੱਡੀ ਖੇਪ ਦੀ ਬਰਾਮਦਗੀ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ  ਨਿਰੰਤਰ ਤਫ਼ਤੀਸ਼ ਤੇ ਮੁਸਤੈਦੀ ਦਾ ਨਤੀਜਾ ਕਰਾਰ ਦਿੰਦੇ ਹੋਏ,  ਕਿਹਾ ਕਿ ਇਸ ਕੇਸ ਸਬੰਧੀ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਪੁਣਛਾਣਤੋਂ ਬਾਅਦ ਹੀ ਜਲੰਧਰ ਦਿਹਾਤੀ ਪੁਲਿਸ ਨੇ ਫਿਰੋਜ਼ਪੁਰ ਦੇ ਪਿੰਡ ਟੇਂਡੀਆਂ ਦੇ ਰਹਿਣ ਰਹਿਣ ਵਾਲੇ ਨਸ਼ਾ ਤਸਕਰ ਮਲਕੀਅਤ ਕਾਲੀ ਨੂੰ, ਗੋਰਾਇਆ ਨੇੜੇ ਬੋਪਾਰਾਏ ਨਹਿਰ ਦੇ ਪੁਲ ਤੋਂ ਮੋਢੇ ’ਚ ਪਾਏ ਥੱਲੇ ’ਚ ਲੁਕਾ ਰੱਖੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਮਲਕੀਅਤ ਕਾਲੀ ਨੇ ਖੁਲਾਸਾ ਕੀਤਾ ਕਿ ਉਹ ਹੈਦਰ ਅਲੀ ਵਜੋਂ ਜਾਣੇ ਜਾਂਦੇ ਪਾਕਿਸਤਾਨ ਸਥਿਤ ਨਸ਼ਾ ਤਸਕਰ ਦੇ ਲਗਾਤਾਰ ਸੰਪਰਕ ਵਿੱਚ ਸੀ, ਜਿਸ ਨੇ ਹਵਾਲਾ ਰਾਹੀਂ ਪੈਸੇ ਦਾ ਲੈਣ –ਦੇਣ ਕਰਨ ਬਦਲੇ ਭਾਰਤ ਵਿੱਚ ਹੈਰੋਇਨ ਦੀ ਖੇਪ ਦੀ ਤਸਕਰੀ ਕਰਨ ਵਿੱਚ ਉਸਦੀ ਮਦਦ ਕੀਤੀ ਸੀ।ਮਲਕੀਅਤ ਕਾਲੀ ਨੇ ਇਹ ਵੀ ਕਬੂਲਿਆ ਕਿ ਉਸਨੇ ਜੋਗਾ ਸਿੰਘ ਨੂੰ,  ਦੋ ਹੋਰ ਵਿਅਕਤੀਆਂ ਨਾਲ , ਦਰਿਆਈ ਰਸਤੇ ਰਾਹੀਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਪਾਕਿਸਤਾਨ ਭੇਜਿਆ ਸੀ, ਜੋ ਕਿ ਉਸਦੀ ਪਾਰਟੀ ਅਤੇ ਜੋਗਾ ਸਿੰਘ ਦੀ ਪਾਰਟੀ ਵਿਚਕਾਰ ਬਰਾਬਰ ਵੰਡਿਆ ਜਾਣਾ ਸੀ। ੳਹਨਾਂ ਕਿਹਾ ਕਿ ਹੋਰ ਜਾਂਚ ਜਾਰੀ  ਹੈ ਅਤੇ ਪੁਲਿਸ ਟੀਮਾਂ ਇਸ ਮਾਡਿਊਲ ਵਿੱਚ ਸ਼ਾਮਲ ਬਾਕੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ  ਐਫਆਈਆਰ ਨੰ. 123 ਮਿਤੀ 07/09/2023 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਤਹਿਤ ਥਾਣਾ ਗੁਰਾਇਆ ਵਿਖੇ ਦਰਜ ਕੀਤੀ ਗਈ ਹੈ।    ...

sch8520

Reliance Foundation Scholarship 2023: ਆਰਥਿਕ ਤੌਰ ਉੱਤੇ ਕਮਜੋਰ ਵਰਗ ਦੇ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦੇਸ਼ ਭਰ ਵਿੱਚ ਉੱਚ ਸਿੱਖਿਆ ਸੰਸਥਾਵਾਂ (HEIs) ਵਿੱਚ ਚਲਾਏ ਜਾ ਰਹੇ ਵੱਖ-ਵੱਖ ਅੰਡਰ-ਗਰੈਜੂਏਟ (UG) ਅਤੇ ਪੋਸਟ-ਗ੍ਰੈਜੂਏਟ (PG) ਪੱਧਰ ਦੇ ਕੋਰਸਾਂ ਦੇ ਅਧਿਐਨ ਲਈ ਦੇਸ਼ ਦੇ ਸਭ ਤੋਂ ਵੱਡੇ ਉਦਯੋਗ ਸਮੂਹ ਦੀ ਸੰਸਥਾ ਰਿਲਾਇੰਸ ਫਾਊਂਡੇਸ਼ਨ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਫਾਊਂਡੇਸ਼ਨ ਨੇ 5000 ਯੂਜੀ ਸਕਾਲਰਸ਼ਿਪ ਅਤੇ 100 ਪੀਜੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਹੈ। ਰਿਲਾਇੰਸ ਫਾਊਂਡੇਸ਼ਨ ਨੇ ਯੂਜੀ ਸਕਾਲਰਸ਼ਿਪ ਲਈ ਵੱਧ ਤੋਂ ਵ...

hu78512

ਪਾਕਿਸਤਾਨ: ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਕਰਾਚੀ ਸ਼ਹਿਰ ਦੀ ਸਥਾਨਕ ਪੁਲਿਸ ਨੇ ਇੱਕ ਸਕੂਲ ਦੇ ਪ੍ਰਿੰਸੀਪਲ ਨੂੰ 45 ਔਰਤਾਂ ਨਾਲ ਜਬਰ ਜਨਾਹ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪ੍ਰਿੰਸੀਪਲ ਦਾ ਨਾਂ ਇਰਫਾਨ ਗਫੂਰ ਮੇਮਨ ਹੈ।  ਘਟਨਾਵਾਂ ਕੈਮਰੇ ਵਿੱਚ ਕੈਦ ਕਰਕੇ ਬਲੈਕਮੇਲ  ਪਾਕਿਸਤਾਨ ਦੇ ਮਸ਼ਹੂਰ ਅਖਬਾਰ ਡਾਨ ਨਿਊਜ਼ ਮੁਤਾਬਕ ਕਰਾਚੀ ਦੇ ਸਕੂਲ ਪ੍ਰਿੰਸੀਪਲ ਇਰਫਾਨ 'ਤੇ 45 ਔਰਤਾਂ ਨਾਲ ਕਈ ਵਾਰ ਜਬਰ ਜਨਾਹ ਕਰਨ ਦਾ ਇਲਜ਼ਾਮ ਹੈ। ਪੁਲਿਸ ਦੀ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਪ੍ਰਿੰਸੀਪਲ ਨੇ 45 ਔਰਤਾਂ ਨਾਲ ਕਈ ਵਾਰ ਬਲਾਤਕਾਰ ਕੀਤਾ। ਜਬਰ ਜਨਾਹ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ, ਫਿਰ ਬਲੈਕਮੇਲ ਕਰਕੇ ਔਰਤਾਂ ਨਾਲ ਜਬਰਦਸਤੀ ਕਰਦਾ ਸੀ। ਫੋਨ ਵਿੱਚੋਂ ਅਸ਼ਲੀਲ ਵੀਡੀਓ ਬਰਾਮਦ  ਪੁਲਿਸ ਨੇ ਮੁਲਜ਼ਮ ਇਰਫ਼ਾਨ ਦੇ ਮੋਬਾਈਲ ਫ਼ੋਨ ਤੋਂ ਕੁਝ ਔਰਤਾਂ ਦੀਆਂ ਅਸ਼ਲੀਲ ਵੀਡੀਓਜ਼ ਵੀ ਬਰਾਮਦ ਕੀਤੀਆਂ ਹਨ। ਜਾਂਚ 'ਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਕੂਲ ਕਰਾਚੀ ਦੇ ਗੁਲਸ਼ਨ-ਏ-ਹਦੀਦ ਇਲਾਕੇ 'ਚ ਮੌਜੂਦ ਹੈ, ਜਿਸ 'ਚ ਮੁਲਜ਼ਮ ਇਰਫਾਨ ਪ੍ਰਿੰਸੀਪਲ ਸੀ। ਇਹ ਕਰਾਚੀ ਦੇ ਮਸ਼ਹੂਰ ਸਕੂਲਾਂ ਵਿੱਚੋਂ ਇੱਕ ਹੈ। ਸਕੂਲ ਦੀ ਇਮਾਰਤ ਦਸੰਬਰ, 2022 ਵਿੱਚ 1 ਲੱਖ ਰੁਪਏ ਮਹੀਨਾ ਕਿਰਾਏ 'ਤੇ ਲਈ ਗਈ ਸੀ। ਸਕੂਲ ਵਿੱਚ ਜਿਆਦਾਤਰ ਮਹਿਲਾ ਸਟਾਫ ਕੰਮ ਕਰਦਾ  ਇਰਫਾਨ ਤੋਂ ਸਖਤੀ ਨਾਲ ਪੁੱਛਗਿੱਛ ਕਰਨ 'ਤੇ ਖੁਲਾਸਾ ਹੋਇਆ ਹੈ ਕਿ ਇਹ ਇਤਰਾਜ਼ਯੋਗ ਵੀਡੀਓ ਸਕੂਲ 'ਚ ਕੰਮ ਕਰਨ ਵਾਲੀ ਇਕ ਮਹਿਲਾ ਅਧਿਆਪਕ ਵੱਲੋਂ ਇੰਟਰਨੈੱਟ 'ਤੇ ਅਪਲੋਡ ਕੀਤੀਆਂ ਗਈਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸਕੂਲ ਵਿੱਚ ਮਹਿਲਾ ਅਧਿਆਪਕਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ ਹੈ। ਇਸ ਸੂਚਨਾ ਨੇ ਪੁਲਿਸ ਨੂੰ ਵੀ ਅਲਰਟ ਕਰ ਦਿੱਤਾ।...

visa2569

ਪਾਕਿਸਤਾਨ: ਪਾਕਿਸਤਾਨ ਜਾਣ ਦੀ ਬਹੁਤ ਸਾਰੇ ਲੋਕਾਂ ਦੀ ਇੱਛਾ ਹੁੰਦੀ ਹੈ ਕਿਉਂਕਿ 1947 ਦੀ ਵੰਡ਼ ਦੌਰਾਨ ਉੱਧਰ ਆਪਣਾ ਸਭ ਕੁਝ ਛੱਡ ਕੇ ਆ ਗਏ ਸਨ। 47 ਦੀ ਵੰਡ ਦੌਰਾਨ ਕਈ ਪਰਿਵਾਰ ਦੇ ਮੈਂਬਰ ਪਾਕਿਸਤਾਨ ਰਹਿ ਗਏ ਹਨ। ਹੁਣ ਲੋਕਾਂ ਵਿੱਚ ਪਾਕਿਸਤਾਨ ਘੁੰਮਣ ਦੀ ਇੱਛਾ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਇਹ ਖਬਰ ਉਨ੍ਹਾਂ ਲੋਕਾਂ ਲਈ ਅਹਿਮ ਹੈ ਜੋ ਪਾਕਿਸਤਾਨ ਜਾਣਾ ਚਾਹੁੰਦੇ ਹਨ ਜਾਂ ਪਾਕਿਸਤਾਨ ਤੋਂ ਭਾਰਤ ਘੁੰਮਣ ਆਉਣਾ ਚਾਹੁੰਦੇ ਹੋ। 1. ਪਾਕਿਸਤਾਨ ਜਾਣ ਦੇ ਲਈ ਇਕ ਵੈਧਤਾ ਵਾਲਾ ਪਾਸਪੋਰਟ ਹੋਣਾ ਚਾਹੀਦਾ ਹੈ।2. ਵੀਜਾ ਪਾਉਣ ਦੇ ਲਈ ਕੁਝ ਪਾਕਿਸਤਾਨੀ ਨਿਯਮਾਂ ਦੀ ਪਾਲਣਾ ਕਰਨੀ ਹੁੰਦੀ ਹੈ।3.ਟੂਰਿਸਟ ਵੀਜਾ ਲੈਣ ਲਈ ਐਪਲੀਕੇਸ਼ਨ ਦੇਣੀ ਪੈਂਦੀ ਹੈ ਉਸ ਤੋਂ ਬਾਅਦ ਵੀਜਾ ਅਧਿਕਾਰੀ ਜਾਂਚ ਕਰਕੇ ਨਿਯਮਾਂ ਅਨੁਸਾਰ ਵੀਜ਼ਾ ਦਿੰਦਾ ਹੈ।4.ਟੂਰਿਸਟ ਵੀਜਾ ਸਿਰਫ 14 ਦਿਨ ਦਾ ਮਿਲਦਾ ਹੈ ਇਸ ਤੋਂ ਵੱਧ ਨਹੀ ਮਿਲਦਾ।5. ਵੀਜੇ ਦੀ ਫੀਸ 6.ਵੀਜਾ ਧਾਰਕ ਦੀਆਂ ਦੋ ਤਸਵੀਰਾਂ 7. ਯਾਤਰਾ ਦਾ ਉਦੇਸ਼ ਦਾ ਹਲਫਨਾਮਾ 8. ਵੋਟਰ ਕਾਰਡ, ਪੈਨ ਕਾਰਡ ਅਤੇ ਅਧਾਰ ਕਾਰਡ 9.ਬੈਂਕ ਦੀ ਪਿਛਲੇ 6 ਮਹੀਨੇ ਦੀ ਸਟੇਂਟਮੈਂਟ 10.ਵੀਜ਼ਾ ਅਧਿਕਾਰੀ ਨੂੰ ਰਿਹਾਇਸ਼ ਦਾ ਪੱਕਾ ਪ੍ਰਮਾਣ 

sp120236

 Increase sperm count: ਤੁਸੀਂ ਜੋ ਵੀ ਖਾਂਦੇ-ਪੀਂਦੇ ਹੋ, ਉਸ ਦਾ ਤੁਹਾਡੀ ਪ੍ਰਜਨਨ ਸ਼ਕਤੀ 'ਤੇ ਬਹੁਤ ਪ੍ਰਭਾਵ ਪੈਂਦਾ ਹੈ। ਖਾਸ ਤੌਰ 'ਤੇ ਪਰਿਵਾਰ ਦੀ ਯੋਜਨਾ ਬਣਾਉਣ ਵਾਲਿਆਂ ਨੂੰ ਆਪਣੇ ਆਪ ਨੂੰ ਸਰੀਰਕ ਤੌਰ 'ਤੇ ਤਿਆਰ ਕਰਨਾ ਚਾਹੀਦਾ ਹੈ। ਪ੍ਰਜਨਨ ਖੁਰਾਕ ਔਰਤਾਂ ਦੇ ਨਾਲ-ਨਾਲ ਮਰਦਾਂ ਲਈ ਵੀ ਬਹੁਤ ਮਹੱਤਵਪੂਰਨ ਹੈ। ਸ਼ੁਕਰਾਣੂਆਂ ਦੀ ਗਿਣਤੀ ਵਧਾਉਣ ਦੇ ਨਾਲ, ਕੁਝ ਭੋਜਨ ਇਸਦੀ ਗੁਣਵੱਤਾ ਨੂੰ ਵੀ ਸੁਧਾਰਦੇ ਹਨ। ਕੱਦੂ ਦੇ ਬੀਜ: ਕੱਦੂ ਦੇ ਬੀਜਾਂ ਵਿਚ ਜ਼ਿੰਕ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਜ਼ਿੰਕ ਜ਼ਰੂਰੀ ਖਣਿਜਾਂ ਵਿੱਚੋਂ ਇੱਕ ਹੈ ਜੋ ਮਰਦਾਂ ਵਿੱਚ ਜਣਨ ਸ਼ਕਤੀ ਨੂੰ ਵਧਾਉਂਦਾ ਹੈ। ਇਹ ਟੈਸਟੋਸਟੀਰੋਨ, ਸ਼ੁਕਰਾਣੂ ਗਤੀਸ਼ੀਲਤਾ ਅਤੇ ਸ਼ੁਕਰਾਣੂਆਂ ਦੀ ਗਿਣਤੀ ਨੂੰ ਵੀ ਵਧਾਉਂਦਾ ਹੈ। ਸੰਤਰਾ: ਸੰਤਰਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਅਤੇ ਅਧਿਐਨਾਂ ਨੇ ਸਾਬਤ ਕੀਤਾ ਹੈ ਕਿ ਵਿਟਾਮਿਨ ਸੀ ਸ਼ੁਕਰਾਣੂਆਂ ਦੀ ਗਤੀਸ਼ੀਲਤਾ, ਗਿਣਤੀ ਅਤੇ ਇਸਦੀ ਬਣਤਰ ਨੂੰ ਸੁਧਾਰਦਾ ਹੈ। ਵਿਟਾਮਿਨ ਸੀ ਵਾਲੇ ਹੋਰ ਭੋਜਨ ਜਿਵੇਂ ਕਿ ਟਮਾਟਰ, ਬਰੋਕਲੀ ਅਤੇ ਗੋਭੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ। ਫੋਲੇਟ ਗੂੜ੍ਹੇ ਪੱਤੇਦਾਰ ਸਬਜ਼ੀਆਂ: ਪਾਲਕ, ਸਲਾਦ, ਬ੍ਰਸੇਲਜ਼ ਸਪਾਉਟ ਅਤੇ ਐਸਪੈਰਗਸ ਵਿੱਚ ਪਾਇਆ ਜਾਂਦਾ ਹੈ। ਇਸ ਨੂੰ ਵਿਟਾਮਿਨ ਬੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਫੋਲੇਟ ਸ਼ੁਕਰਾਣੂ ਨੂੰ ਮਜ਼ਬੂਤ ​​ਅਤੇ ਸਿਹਤਮੰਦ ਬਣਾਉਂਦਾ ਹੈ। ਡਾਰਕ ਚਾਕਲੇਟ: ਡਾਰਕ ਚਾਕਲੇਟ ਵਿੱਚ ਆਰਜੀਨਾਈਨ ਨਾਮਕ ਅਮੀਨੋ ਐਸਿਡ ਹੁੰਦਾ ਹੈ। ਇਹ ਸ਼ੁਕਰਾਣੂਆਂ ਦੀ ਗਿਣਤੀ ਅਤੇ ਗੁਣਵੱਤਾ ਵਿੱਚ ਸੁਧਾਰ ਕਰ ਸਕਦਾ ਹੈ। ਸਾਲਮਨ ਅਤੇ ਸਾਰਡੀਨ ਮੱਛੀ:  ਕੁਝ ਮੱਛੀਆਂ ਵਿੱਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ। ਓਮੇਗਾ -3 ਫੈਟੀ ਐਸਿਡ, ਖਾਸ ਤੌਰ 'ਤੇ ਸੈਲਮਨ, ਮੈਕਰੇਲ, ਟੂਨਾ, ਹੈਰਿੰਗ ਅਤੇ ਸਾਰਡਾਈਨ ਮੱਛੀ ਵਿੱਚ ਪਾਇਆ ਜਾਂਦਾ ਹੈ, ਸ਼ੁਕਰਾਣੂਆਂ ਦੀ ਗੁਣਵੱਤਾ ਅਤੇ ਗਿਣਤੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ। ਅਨਾਰ ਦਾ ਜੂਸ: ਅਨਾਰ ਦੇ ਜੂਸ ਵਿੱਚ ਪਾਏ ਜਾਣ ਵਾਲੇ ਐਂਟੀਆਕਸੀਡੈਂਟਸ ਟੈਸਟੋਸਟੀਰੋਨ ਦੇ ਪੱਧਰ ਨੂੰ ਸੁਧਾਰਦੇ ਹਨ। ਅਨਾਰ ਦੇ ਜੂਸ ਨਾਲ ਸ਼ੁਕਰਾਣੂ ਦਾ ਵਿਕਾਸ ਬਿਹਤਰ ਹੁੰਦਾ ਹੈ। ਪਾਣੀ: ਸਰੀਰ 'ਚ ਪਾਣੀ ਦੀ ਮਾਤਰਾ ਸ਼ੁਕਰਾਣੂ 'ਤੇ ਵੀ ਅਸਰ ਪਾਉਂਦੀ ਹੈ। ਹਾਈਡਰੇਟਿਡ ਰਹਿਣ ਨਾਲ ਚੰਗਾ ਸੇਮਿਨਲ ਤਰਲ ਬਣਾਉਣ ਵਿੱਚ ਮਦਦ ਮਿਲਦੀ ਹੈ। ਦੁੱਧ: ਦੁੱਧ, ਦਹੀ ਅਤੇ ਮੱਖਣ ਦਾ ਸੇਵਨ ਕਰਨ ਨਾਲ ਸ਼ਕਰਾਣੂਆਂ ਦੀ ਗਿਣਤੀ ਵਧਦੀ ਹੈ।  ...

siuy25639

ਨਵੀਂ ਦਿੱਲੀ: ਅਮਰੀਕਾ 'ਚ ਲੱਖਾਂ ਭਾਰਤੀ ਅਜਿਹੇ ਹਨ ਜੋ ਗ੍ਰੀਨ ਕਾਰਡ ਲੈਣ ਦੀ ਉਡੀਕ ਕਰ ਰਹੇ ਹਨ। ਅਜਿਹੇ 'ਚ ਇਨ੍ਹੀਂ ਦਿਨੀਂ ਇਕ ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਅਮਰੀਕਾ 'ਚ ਗ੍ਰੀਨ ਕਾਰਡ ਮਿਲਣ ਦੇ ਇੰਤਜ਼ਾਰ 'ਚ 4 ਲੱਖ ਤੋਂ ਜ਼ਿਆਦਾ ਭਾਰਤੀਆਂ ਦੀ ਮੌਤ ਹੋ ਜਾਵੇਗੀ। ਅਜਿਹਾ ਇਸ ਲਈ ਵੀ ਹੈ ਕਿਉਂਕਿ ਗ੍ਰੀਨ ਕਾਰਡ ਲਈ ਅਪਲਾਈ ਕਰਨ ਵਾਲੇ ਲੋਕਾਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਕਿ ਪ੍ਰਸ਼ਾਸਨ ਨਾਲ ਬੈਕਲਾਗ ਵਧ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 11 ਲੱਖ ਤੋਂ ਵੱਧ ਅਰਜ਼ੀਆਂ ਅਜੇ ਵੀ ਪੈਂਡਿੰਗ ਹਨ। ਪੈਂਡਿੰਗ ਅਰਜ਼ੀਆਂ 'ਚੋਂ 63% ਭਾਰਤੀ  ਤੁਹਾਨੂੰ ਦੱਸ ਦੇਈਏ ਕਿ ਗ੍ਰੀਨ ਕਾਰਡ ਜਾਂ ਪਰਮਾਨੈਂਟ ਰੈਜ਼ੀਡੈਂਟ ਕਾਰਡ ਅਮਰੀਕੀ ਪ੍ਰਵਾਸੀਆਂ ਨੂੰ ਦੇਸ਼ 'ਚ ਸਥਾਈ ਨਿਵਾਸ ਪ੍ਰਦਾਨ ਕਰਨ ਲਈ ਜਾਰੀ ਕੀਤਾ ਗਿਆ ਦਸਤਾਵੇਜ਼ ਹੈ। ਅਮਰੀਕਾ ਸਥਿਤ ਥਿੰਕ ਟੈਂਕ ਕੈਟੋ ਇੰਸਟੀਚਿਊਟ ਨੇ ਇਕ ਰਿਪੋਰਟ 'ਚ ਕਿਹਾ ਹੈ ਕਿ ਦੇਸ਼ 'ਚ ਕੁੱਲ 18 ਲੱਖ ਰੁਜ਼ਗਾਰ ਆਧਾਰਿਤ ਗ੍ਰੀਨ ਕਾਰਡ ਅਰਜ਼ੀਆਂ 'ਚੋਂ 63 ਫੀਸਦੀ ਭਾਰਤੀਆਂ ਦੀਆਂ ਹਨ। ਇਹ ਬੈਕਲਾਗ ਫੈਮਿਲੀ ਸਪਾਂਸਰਡ ਸਿਸਟਮ ਸਿਸਟਮ ਤੋਂ 83 ਲੱਖ ਬਕਾਇਆ ਅਰਜ਼ੀਆਂ ਨੂੰ ਜੋੜਦਾ ਹੈ। ਬੈਕਲਾਗ ਨੂੰ ਖਤਮ ਕਰਨ ਲਈ 134 ਸਾਲ ਲੱਗਣਗੇ ਰਿਪੋਰਟ ਮੁਤਾਬਕ ਭਾਰਤ ਆਉਣ ਵਾਲੇ ਨਵੇਂ ਬਿਨੈਕਾਰਾਂ ਲਈ, ਬੈਕਲਾਗ ਨੂੰ ਸਾਫ ਕਰਨ ਲਈ 134 ਸਾਲ ਤੋਂ ਵੱਧ ਦਾ ਸਮਾਂ ਲੱਗੇਗਾ, ਜੋ ਕਿ "ਉਮਰ ਕੈਦ" ਵਾਂਗ ਹੈ। "ਲਗਭਗ 424,000 ਰੁਜ਼ਗਾਰ-ਪ੍ਰਾਯੋਜਿਤ ਬਿਨੈਕਾਰ ਉਡੀਕ ਕਰਦੇ ਹੋਏ ਮਰ ਜਾਣਗੇ, ਅਤੇ ਉਹਨਾਂ ਵਿੱਚੋਂ 90 ਪ੍ਰਤੀਸ਼ਤ ਤੋਂ ਵੱਧ ਭਾਰਤੀ ਹੋਣਗੇ। ਇਹ ਦੇਖਦੇ ਹੋਏ ਕਿ ਵਰਤਮਾਨ ਵਿੱਚ ਸਾਰੇ ਨਵੇਂ ਰੁਜ਼ਗਾਰਦਾਤਾ ਦੁਆਰਾ ਸਪਾਂਸਰ ਕੀਤੇ ਬਿਨੈਕਾਰਾਂ ਵਿੱਚੋਂ ਅੱਧੇ ਭਾਰਤੀ ਹਨ, ਸਾਰੇ ਨਵੇਂ ਸਪਾਂਸਰ ਕੀਤੇ ਪ੍ਰਵਾਸੀਆਂ ਵਿੱਚੋਂ ਲਗਭਗ ਅੱਧੇ ਗ੍ਰੀਨ ਕਾਰਡ ਪ੍ਰਾਪਤ ਕਰਨ ਤੋਂ ਪਹਿਲਾਂ ਹੀ ਮਰ ਜਾਣਗੇ। ਨਵੀਨਤਮ ਗੀਤਾਂ ਲਈ, ਸਿਰਫ JioSaavn.com 'ਤੇ, ਜਦੋਂ ਕਿ ਅਮਰੀਕਾ STEM ਭੂਮਿਕਾਵਾਂ ਲਈ ਵੱਡੀ ਗਿਣਤੀ ਵਿੱਚ ਭਾਰਤੀਆਂ ਅਤੇ ਚੀਨੀਆਂ ਨੂੰ ਰੁਜ਼ਗਾਰ ਦਿੰਦਾ ਹੈ, ਰੁਜ਼ਗਾਰ-ਅਧਾਰਤ ਗ੍ਰੀਨ ਕਾਰਡਾਂ ਦਾ ਸਿਰਫ ਸੱਤ ਪ੍ਰਤੀਸ਼ਤ ਸਾਲਾਨਾ ਕਿਸੇ ਵੀ ਦੇਸ਼ ਨੂੰ ਜਾਂਦਾ ਹੈ, ਜਿਸ ਕਾਰਨ ਇਹ ਭਾਰਤੀਆਂ ਨੂੰ ਇੱਕ ਮਹੱਤਵਪੂਰਨ ਨੁਕਸਾਨ ਵਿੱਚ ਪਾਉਂਦਾ ਹੈ, ਜਿਨ੍ਹਾਂ ਕੋਲ ਉੱਨਤ ਡਿਗਰੀਆਂ ਵਾਲੇ US ਕਾਰੋਬਾਰਾਂ ਦੇ ਅੱਧੇ ਤੋਂ ਵੱਧ ਕਰਮਚਾਰੀਆਂ ਦਾ ਬੈਕਲਾਗ ਹੈ, ਜਿਸ ਵ...

high00014

High Court slams Punjab Police over mining: ਪੰਜਾਬ ਵਿੱਚ ਗੈਰ ਕਾਨੂੰਨੀ ਮਾਇਨਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਝਾੜ ਲਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਪੁਲਿਸ ਦੀ ਮਿਲੀ ਭੁਗਤ ਨਾਲ ਮਾਈਨਿੰਗ ਚੱਲ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਆਜਮ ਦੀਨ ਨਾਮ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ।  ਅਦਾਲਤ ਨੇ ਕਿਹਾ ਕਿ ਕੇਵਲ ਗਰੀਬ ਡਰਾਇਵਰਾਂ ਖ਼ਿਲਾਫ਼ ਹੀ ਕੇਸ ਕਿਉਂ ਦਰਜ ਕੀਤੇ ਜਾ ਰਹੇ ਹਨ ਅਤੇ ਸਵਾਲ ਵੀ ਕੀਤਾ ਕਿ ਮਾਈਨਿੰਗ ਕਰਵਾਉਣ ਵਾਲਿਆਂ ਨੂੰ ਪੁਲਿਸ ਵੱਲੋਂ ਬਚਾਇਆ ਜਾ ਰਿਹਾ ਹੈ।  ਇਸ ਦੌਰਾਨ ਮਾਣਯੋਗ ਅਦਾਲਤ ਨੇ ਕਿਹਾ ਕਿ ਪੁਲਿਸ ਦੀ ਮਿਲੀ ਭੁਗਤ ਨਾਲ ਚੱਲ ਰਹੀ ਹੈ ਮਾਈਨਿੰਗ। ਇਸਦੇ ਨਾਲ ਹੀ ਹਾਈਕੋਰਟ ਵੱਲੋਂ ਰੋਪੜ ਦੇ ਐਸਐਸਪੀ ਤੋਂ ਰਿਪੋਰਟ ਤਲਬ ਕੀਤੀ ਗਈ ਅਤੇ ਨੰਗਲ ਪੁਲਿਸ ਸਟੇਸ਼ਨ ਦੇ ਐਸ ਐਚ ਓ ਨੂੰ ਕੋਰਟ ਵਿੱਚ ਹਾਜ਼ਰ ਰਹਿਣ ਦੇ ਹੁਕਮ ਵੀ ਦਿੱਤੇ। ...

kio7852

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਉਸਨੇ ਵਿਭਾਗ ਤੋਂ ਮਨਜ਼ੂਰੀ ਲੈ ਕੇ 12-06-2023 ਤੋਂ 23-06-2023 ਤੱਕ ਐਲ.ਟੀ.ਸੀ. ਛੁੱਟੀ ਲਈ ਸੀ। ਉਸ ਨੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਨੇ ਐਲ.ਟੀ.ਸੀ. ਛੁੱਟੀ ਦਾ ਬਿੱਲ ਖ਼ਜ਼ਾਨੇ ਵਿੱਚ ਭੇਜਣ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਸ (ਸ਼ਿਕਾਇਤਕਰਤਾ) ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਹ 5000 ਰੁਪਏ ਰਿਸ਼ਵਤ ਬਦਲੇ ਬਿੱਲ ਭੇਜਣ ਲਈ ਰਾਜ਼ੀ ਹੋ ਗਿਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਬਿੱਲ ਕਲਰਕ ਹਰਦਿਆਲ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਿਤੀ 06-09-2023 ਨੂੰ ਐਫ.ਆਈ.ਆਰ ਨੰ. 31 ਦਰਜ ਕੀਤੀ ਗਈ ਹੈ।

sunil5986

ਚੰਡੀਗੜ੍ਹ:  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ‘ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ।  ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ੍ਰੀਮਤੀ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਹੈI ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਦੀ ਧਾਰਾ XXV ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਫੈਸਲੇ ਅਨੁਸਾਰ ਉਪਰੋਕਤ ਸਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਹਨਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ/ਕਾਰਜਾਂ, ਜੇਕਰ ਕੋਈ ਹੋਵੇ, ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ।

mhant458963

ਚੰਡੀਗੜ੍ਹ: ਹਰਿਆਣਾ ਗੁਰਦੁਆਰਾ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਦਰਅਸਲ, ਹਰਿਆਣਾ ਸਰਕਾਰ ਦੇ ਵਲੋਂ ਹੁਕਮ ਜਾਰੀ ਕਰਕੇ ਗੁਰਦੁਆਰਾ ਕਮੇਟੀ ਦਾ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਦੱਸ ਦਈਏ ਕਿ, ਕੁੱਝ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਬੀਤੀ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਇਤਰਾਜ਼ ਉਠਾਏ ਜਾਣ ’ਤੇ ਆਪਸੀ ਵਿਵਾਦ ਪੈਦਾ ਹੋ ਗਿਆ ਸੀ। ਬਾਅਦ ’ਚ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਗਿਆ। ਐਤਵਾਰ ਨੂੰ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਐਡਹੋਕ ਕਮੇਟੀ ਹੋਣ ਕਾਰਨ ਅਸਤੀਫ਼ਾ ਹਰਿਆਣਾ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤਾ ਸੀ।

kiiu256

ਲੁਧਿਆਣਾ: ਕੌਮੀ ਰਾਜਧਾਨੀ ਖ਼ੇਤਰ (ਐਨ.ਸੀ.ਆਰ.) ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਹੋਰ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹਿੰਡਨ-ਲੁਧਿਆਣਾ-ਹਿੰਡਨ ਉਡਾਣ ਦੀ ਸ਼ੁਰੂਆਤ ਕੀਤੀ, ਜਿਸ ਨਾਲ ਦੋ ਸਾਲ ਤੋਂ ਵੱਧ ਵਕਫ਼ੇ ਮਗਰੋਂ ਲੁਧਿਆਣਾ ਦੇ ਹਵਾਈ ਅੱਡੇ ਤੋਂ ਹਵਾਈ ਆਵਾਜਾਈ ਬਹਾਲ ਹੋਈ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪਹਿਲੇ ਤਿੰਨ ਮਹੀਨਿਆਂ ਲਈ ਲੁਧਿਆਣਾ ਤੋਂ ਐਨ.ਸੀ.ਆਰ. ਦੇ ਹਵਾਈ ਸਫ਼ਰ ਦਾ ਕਿਰਾਇਆ ਸਿਰਫ਼ 999 ਰੁਪਏ ਹੋਵੇਗਾ। ਇਸ ਨੂੰ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਲੁਧਿਆਣਾ ਦੇ ਹਵਾਈ ਅੱਡੇ ਤੋਂ ਦੋ ਸਾਲ ਤੋਂ ਵੱਧ ਸਮੇਂ ਬਾਅਦ ਉਡਾਣ ਸ਼ੁਰੂ ਹੋਈ ਹੈ, ਜਿਸ ਨਾਲ ਸਨਅਤੀ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।  ਉਨ੍ਹਾਂ ਕਿਹਾ ਕਿ ਇਹ ਉਡਾਣ ਮੈਸਰਜ਼ ਬਿੱਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਫਲਾਈ ਬਿੱਗ ਏਅਰਲਾਈਨਜ਼ ਦੇ ਨਾਂ ਉਤੇ ਚਲਾਈ ਜਾਵੇਗੀ ਅਤੇ ਮੁੱਢਲੇ ਤੌਰ ਉਤੇ ਇਹ ਉਡਾਣ ਪੰਜ ਦਿਨਾਂ ਲਈ ਸ਼ੁਰੂ ਕੀਤੀ ਜਾਵੇਗੀ ਪਰ ਅਗਲੇ ਮਹੀਨੇ ਤੋਂ ਇਹ ਉਡਾਣ ਸਾਰੇ ਹਫ਼ਤੇ ਲਈ ਚਲਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਉਡਾਣ ਰਾਹੀਂ ਲੁਧਿਆਣਾ ਤੋਂ ਹਿੰਡਨ (ਗਾਜ਼ੀਆਬਾਦ) ਪਹੁੰਚਣ ਲਈ 90 ਮਿੰਟ ਦਾ ਸਮਾਂ ਲੱਗੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਏਅਰਲਾਈਨ ਸ਼ੁਰੂਆਤੀ ਤੋਹਫ਼ੇ ਵਜੋਂ ਆਪਣੀ ਉਡਾਣ ਸ਼ੁਰੂ ਹੋਣ ਤੋਂ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਪ੍ਰਤੀ ਟਿਕਟ ਦੀ ਪੇਸ਼ਕਸ਼ ਕਰੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਐਨ.ਸੀ.ਆਰ. ਦਾ ਸਫ਼ਰ ਸਿਰਫ਼ 999 ਰੁਪਏ ਦਾ ਹੋਵੇਗਾ, ਜੋ ਬੱਸ ਸਫ਼ਰ ਨਾਲੋਂ ਸਸਤਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਸੂਬੇ ਦੇ ਲੋਕਾਂ ਦੀ ਸੁਰੱਖਿਅਤ, ਸਸਤੇ ਤੇ ਆਰਾਮਦਾਇਕ ਹਵਾਈ ਸਫ਼ਰ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ, ਜਿਸ ਨਾਲ ਵਪਾਰ, ਕਾਰੋਬਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਦਿੱਲੀ-ਐਨ.ਸੀ.ਆਰ. ਤੱਕ ਕੋਈ ਸਿੱਧੀ ਉਡਾਣ ਨਾ ਹੋਣ ਕਾਰਨ ਲੋਕਾਂ ਖ਼ਾਸ ਤੌਰ ਉਤੇ ਸਨਅਤਕਾਰਾਂ ਨੂੰ ਸੜਕ ਰਾਹੀਂ ਪੰਜਾਬ ਤੋਂ ਕੌਮੀ ਰਾਜਧਾਨੀ ਜਾਣ ਵੇਲੇ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਨਾ ਸਿਰਫ਼ ਬੇਲੋੜੀ ਪ੍ਰੇਸ਼ਾਨੀ ਹੁੰਦੀ ਸੀ, ਸਗੋਂ ਉਨ੍ਹਾਂ ਦੇ ਸਮੇਂ, ਪੈਸੇ ਤੇ ਊਰਜਾ ਵੀ ਅਜਾਈਂ ਜਾਂਦੀ ਸੀ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਡਾਣ ਸ਼ੁਰੂ ਹੋਣ ਨਾਲ ਇਸ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲਣ ਦੇ ਨਾਲ-ਨਾਲ ਦੁਨੀਆ ਭਰ ਦੇ ਮੋਹਰੀ ਉੱਦਮੀ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕਰਨ ਵਿੱਚ ਰੁਚੀ ਲੈਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਸਨਅਤੀਕਰਨ ਨੂੰ ਹੁਲਾਰਾ ਮਿਲੇਗਾ ਅਤੇ ਪੰਜਾਬ ਨੂੰ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਦਰਸਾਉਣ ਵਿੱਚ ਵੀ ਮਦਦ ਮਿਲੇਗੀ।  ਉਨ੍ਹਾਂ ਚੇਤੇ ਕਰਵਾਇਆ ਕਿ ਲੁਧਿਆਣਾ ਹਵਾਈ ਅੱਡਾ ਬਹੁਤ ਪੁਰਾਣਾ ਹੈ, ਜੋ ਤਕਰੀਬਨ 1965 ਤੋਂ ਚੱਲ ਰਿਹਾ ਹੈ ਅਤੇ ਇੱਥੋਂ 1982 ਵਿੱਚ ਕਮਰਸ਼ੀਅਲ ਉਡਾਣਾਂ ਦੀ ਸ਼ੁਰੂਆਤ ਹੋਈ ਸੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰੀਜਨਲ ਕੁਨੈਕਟੀਵਿਟੀ (ਆਰ.ਸੀ.ਐਸ.) ਅਧੀਨ ਮੈਸਰਜ਼ ਅਲਾਇੰਸ ਏਅਰ ਨੇ 2 ਸਤੰਬਰ 2017 ਨੂੰ ਕਮਰਸ਼ੀਅਲ ਉਡਾਣ ਦੀ ਸ਼ੁਰੂਆਤ ਕੀਤੀ ਸੀ, ਜੋ  9 ਅਪ੍ਰੈਲ 2021 ਤੱਕ ਚੱਲਦੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਸ ਤੋਂ ਬਾਅਦ ਉਡਾਣਾਂ ਬੰਦ ਹੋ ਗਈਆਂ ਪਰ ਹੁਣ ਜਦੋਂ ਤੋਂ ਉਨ੍ਹਾਂ ਕਾਰਜਕਾਲ ਸੰਭਾਲਿਆ ਹੈ ਤਾਂ ਉਹ ਇਨ੍ਹਾਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਆਰ.ਸੀ.ਐਸ. ਸਕੀਮ ਅਧੀਨ ਨਵਾਂ ਰੂਟ ਹਿੰਡਨ-ਲੁਧਿਆਣਾ-ਹਿੰਡਨ, ਬਿਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇਸ ਏਅਰਲਾਈਨ ਨੇ ਇਸ ਰੂਟ ਉਤੇ ਆਪਣੇ 19 ਸੀਟਾਂ ਵਾਲੇ ਟਵਿਨ ਓਟਰ ਜਹਾਜ਼ ਜ਼ਰੀਏ ਵਪਾਰਕ ਉਡਾਣਾਂ ਦੀ ਸ਼ੁਰੂਆਤ ਕੀਤੀ। ਇਹ ਟਰਾਂਸਪੋਰਟ ਜਹਾਜ਼ ਛੋਟੀ ਹਵਾਈ ਪੱਟੀ ਤੋਂ ਉਡਾਣ ਭਰਨ ਅਤੇ ਉਤਰਨ ਦੇ ਯੋਗ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਆਵਾਜਾਈ ਦੀ ਸਹੂਲਤ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਆਪਣੇ ਪੱਲਿਓਂ ਇਨ੍ਹਾਂ ਸਾਰੀਆਂ 19 ਟਿਕਟਾਂ ਉਤੇ ਪੈਂਦੀ ਵਾਈਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦਾ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ 19 ਸੀਟਾਂ ਉਤੇ ਵੀ.ਜੀ.ਐਫ. ਦਾ ਇਕ ਪਾਸੇ ਦੇ ਪ੍ਰਤੀ ਟਿਕਟ 11,829 ਰੁਪਏ ਸੂਬਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਬਿਹਤਰ ਹਵਾਈ ਆਵਾਜਾਈ ਸਹੂਲਤ ਮੁਹੱਈਆ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਡਾਣ ਦਾ ਇਕ ਪਾਸੇ ਦਾ ਬੇਸਿਕ ਕਿਰਾਇਆ ਤਕਰੀਬਨ ਦੋ ਹਜ਼ਾਰ ਰੁਪਏ ਹੋਵੇਗਾ।

vi4152

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ  ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014 ਤੋਂ ਠੇਕੇ 'ਤੇ ਸਫ਼ਾਈ ਸੇਵਕ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਨਵੰਬਰ 2022 ਵਿਚ ਰੈਗੂਲਰ ਹੋਇਆ ਸੀ, ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫ਼ਾਈ ਸੇਵਕਾਂ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਮਾਰਕ ਕਰਨ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ 1000 ਰੁਪਏ ਪ੍ਰਤੀ ਮਹੀਨਾ ਲੈ ਰਿਹਾ ਹੈ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰੈਗੂਲਰ ਹੋਣ ਤੋਂ ਬਾਅਦ ਉਸ ਨੂੰ 6 ਮਹੀਨਿਆਂ ਦੀ ਤਨਖਾਹ ਮਿਲੀ ਸੀ ਅਤੇ ਮੁਲਜ਼ਮ ਸੁਪਰਵਾਈਜ਼ਰ ਤਨਖਾਹ ਜਾਰੀ ਕਰਨ ਬਦਲੇ ਉਸ ਤੋਂ 6000 ਰੁਪਏ (1000 ਰੁਪਏ ਪ੍ਰਤੀ ਮਹੀਨਾ) ਦੀ ਮੰਗ ਕਰ ਰਿਹਾ ਸੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਹ ਭਵਿੱਖ ਵਿਚ ਉਸ ਦੀ ਗੈਰ-ਹਾਜ਼ਰੀ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਿਤੀ 06.09.2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਦੀਆਂ ਪੁਲਿਸ ਟੀਮਾਂ ਨੇ ਟਰੈਪ ਲਗਾ ਕੇ ਹੈਬੋਵਾਲ ਇਲਾਕੇ ਤੋਂ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।    

punjab5632148

ਚੰਡੀਗੜ੍ਹ:  ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਲਈ ਮਨਜ਼ੂਰੀਆਂ ਦੇਣ ਵਾਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੀ.ਡਬਲਿਊ.ਆਰ.ਡੀ.ਏ. ਦੇ ਚੇਅਰਮੈਨ ਕਰਨ ਅਵਤਾਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨਜ਼ 2023 ਤਹਿਤ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ, ਓਪਰੇਟਿੰਗ ਡਰਿਲਿੰਗ ਰਿੱਗਸ ਅਤੇ ਵਾਟਰ ਟੈਂਕਰ ਲਈ ਮਨਜ਼ੂਰੀਆਂ ਲੈਣ ਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੋਰਟਲ ਲਾਂਚ ਕੀਤਾ ਗਿਆ ਹੈ।   ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਮਨਜ਼ੂਰੀ ਲਈ ਅਪਲਾਈ ਕਰਨ ਵਾਸਤੇ ਸਾਰੇ ਉਪਭੋਗਤਾ https://pwrda.punjab.gov.in/ 'ਤੇ ਜਾ ਸਕਦੇ ਹਨ। ਇਹ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ (ਬੀ.ਆਈ.ਐਫ.) ਨਾਲ ਜੁੜਿਆ ਹੋਇਆ ਹੈ। ਪੜਾਅਵਾਰ ਜਾਣਕਾਰੀ ਲਈ https://pwrda.punjab.gov.in/en/noticeboard/3. 'ਤੇ ਯੂਜ਼ਰ ਮੈਨੂਅਲ ਤੱਕ ਪਹੁੰਚ ਕਰੋ।    ਭੂਮੀਗਤ ਪਾਣੀ ਦੇ ਸਾਰੇ ਖਰਚੇ ਨੈੱਟ ਬੈਂਕਿੰਗ, ਡੈਬਿਟ/ਕ੍ਰੈਡਿਟ ਕਾਰਡ, ਯੂਪੀਆਈ ਆਦਿ ਦੀ ਵਰਤੋਂ ਕਰਕੇ ਆਨਲਾਈਨ ਅਦਾ ਕੀਤੇ ਜਾ ਸਕਦੇ ਹਨ। 15,000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢ ਰਹੇ ਮੌਜੂਦਾ ਉਪਭੋਗਤਾਵਾਂ ਲਈ ਆਖਰੀ ਮਿਤੀ 30 ਜੂਨ 2023 ਸੀ। ਇਸ ਤੋਂ ਇਲਾਵਾ 1,500 ਤੋਂ 15,000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਲਈ ਆਖਰੀ ਮਿਤੀ 30 ਸਤੰਬਰ 2023 ਅਤੇ  ਪ੍ਰਤੀ ਮਹੀਨਾ 1,500 ਘਣ ਮੀਟਰ ਤੋਂ ਘੱਟ ਅਤੇ 300 ਘਣ ਮੀਟਰ ਤੋਂ ਵੱਧ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਲਈ ਮਨਜ਼ੂਰੀ ਲੈਣ ਵਾਸਤੇ ਅਰਜ਼ੀ ਦੇਣ ਦੀ ਆਖਰੀ ਮਿਤੀ ਹੈ 31 ਦਸੰਬਰ 2023 ਹੈ।  ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮਨਜ਼ੂਰੀ ਲਈ ਅਰਜ਼ੀ ਦਿੱਤੇ ਬਿਨਾਂ ਭੂਮੀਗਤ ਪਾਣੀ ਕੱਢਣ 'ਤੇ ਨਾਨ-ਕੰਪਲਾਇੰਸ ਦੇ ਹੋਰ ਚਾਰਜਿਜ਼ ਤੋਂ ਇਲਾਵਾ ਗਰਾਊਂਡ-ਵਾਟਰ ਕੰਪਨਸੇਸ਼ਨ ਚਾਰਜਿਜ਼ (ਜੀ.ਸੀ.ਸੀ.) ਲਗਾਏ ਜਾਣਗੇ। ਨਾਨ-ਕੰਪਲਾਇੰਸ ਚਾਰਜ...