ਪਾਕਿਸਤਾਨ: ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਿੱਖਾਂ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਹੁਣ ਹਿੰਦੂ ਕੁੜੀਆਂ ਨਾਲ ਹੋਈਆਂ ਦੋ ਘਟਨਾਵਾਂ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਿੰਧ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਆਈ ਲੜਕੀ ਨਾਲ ਮੁਸਲਮਾਨ ਡਾਕਟਰਾਂ ਨੇ ਬਲਾਤਕਾਰ ਕੀਤਾ। ਦੂਜੇ ਪਾਸੇ ਗੰਗਨਾ ਨਾਂ ਦੀ ਲੜਕੀ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰ ਲਿਆ ਗਿਆ ਹੈ। ਪਾਕਿਸਤਾਨ ਵਿੱਚ ਸਾਹਮਣੇ ਆਈਆਂ ਦੋਵੇਂ ਘਟਨਾਵਾਂ ਸਿੰਧ ਸੂਬੇ ਦੀਆਂ ਹਨ। ਇੱਕ ਹਿੰਦੂ ਲੜਕੀ ਹਿਨਾ (ਕਾਲਪਨਿਕ ਨਾਮ) ਆਪਣੇ ਗੁਰਦੇ ਦਾ ਇਲਾਜ ਕਰਵਾਉਣ ਲਈ ਸਿੰਧ ਦੇ ਟਾਂਡੋ ਮੁਹੰਮਦ ਖਾਨ ਦੇ ਇੱਕ ਨਿੱਜੀ ਹਸਪਤਾਲ ਪਹੁੰਚੀ ਸੀ\ ਪਰ ਇੱਥੇ ਮੁਸਲਮਾਨ ਡਾਕਟਰਾਂ ਦੀ ਬੁਰੀ ਨਜ਼ਰ ਉਸ ਉੱਤੇ ਪੈ ਗਈ। ਡਾਕਟਰਾਂ ਨੇ ਉਸ ਨੂੰ ਨਸ਼ੀਲਾ ਪਦਾਰਥ ਪਿਲਾਇਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ।
ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 31 ਅਗਸਤ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ 285.32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾਂ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਅਤੇ ਕੁਝ ਵਿਭਾਗਾਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 21 ਅਗਸਤ ਨੂੰ 186 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਜਾਰੀ ਕੀਤੀ। ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਇਸ ਤੋਂ ਇਲਾਵਾ ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਵੀ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਰਾਹਤ ਰਾਸ਼ੀ ਪ੍ਰਭਾਵਿਤ ਲੋਕਾਂ ਨੂੰ ਵੰਡ ਰਹੇ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਨੂੰ 76.15 ਕਰੋੜ ਰੁਪਏ, ਅੰਮ੍ਰਿਤਸਰ ਜ਼ਿਲ੍ਹੇ ਨੂੰ 5.23 ਕਰੋੜ ਰੁਪਏ, ਫਿਰੋਜ਼ਪੁਰ ਨੂੰ 25.59 ਕਰੋੜ ਰੁਪਏ, ਫਾਜ਼ਿਲਕਾ ਨੂੰ 10.27 ਕਰੋੜ ਰੁਪਏ, ਫਤਹਿਗੜ੍ਹ ਸਾਹਿਬ ਨੂੰ 4.74 ਕਰੋੜ ਰੁਪਏ, ਗੁਰਦਾਸਪੁਰ ਨੂੰ 8.34 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 4.50 ਕਰੋੜ ਰੁਪਏ, ਜਲੰਧਰ ਨੂੰ 11.08 ਕਰੋੜ ਰੁਪਏ ਅਤੇ ਕਪੂਰਥਲਾ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਰੂਪਨਗਰ ਨੂੰ 10.83 ਕਰੋੜ ਰੁਪਏ, ਸੰਗਰੂਰ ਨੂੰ 31.48 ਕਰੋੜ ਰੁਪਏ, ਲੁਧਿਆਣਾ ਨੂੰ 5.31 ਕਰੋੜ ਰੁਪਏ, ਮੋਗਾ ਨੂੰ 5.49 ਕਰੋੜ ਰੁਪਏ, ਮਾਨਸਾ ਨੂੰ 15.92 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਮੋਹਾਲੀ ਨੂੰ 7.48 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ਨੂੰ 3.40 ਕਰੋੜ ਰੁਪਏ ਅਤੇ ਤਰਨ ਤਾਰਨ ਨੂੰ 28.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਦਕਿ ਬਠਿੰਡਾ, ਬਰਨਾਲਾ, ਮਾਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹਿਆਂ ਨੂੰ 1-1 ਕਰੋੜ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਵੀ 20.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਿਲਆ ਹੈ। ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਵਿੱਚ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਦੀ ਜਾਗਰੂਕਤਾ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ 16 ਸਤੰਬਰ ਤੱਕ ਚੱਲੇਗੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਸਬੰਧੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਹੋਰ ਸਕੀਮਾਂ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੈਰ ਸਰਕਾਰੀ ਸੰਸਥਾ ਹੈਲਪੇਜ ਇੰਡੀਆ ਨਾਲ ਮਿਲਕੇ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗ ਵਿਅਕਤੀਆਂ ਦੇ ਜਾਇਦਾਦ ਅਤੇ ਜਾਨ ਮਾਲ ਦੀ ਰੱਖਿਆ ਯਕੀਨੀ ਬਣਾਉਣ ਲਈ ਐਕਟ ਵਿੱਚ ਉਪਬੰਧ ਕੀਤਾ ਗਿਆ ਹੈ। ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ, ਐਕਟ ਅਤੇ ਉਹਨਾਂ ਦੇ ਹੱਕਾਂ ਬਾਰੇ ਜਾਣਕਾਰੀ ਸਮਾਜਿਕ ਸੁਰੱਖਿਆ ਵਿਭਾਗ ਦੇ ਖੇਤਰੀ ਅਧਿਕਾਰੀਆਂ / ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਦਿੱਤੀ ਜਾਵੇਗੀ।ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਜ਼ੁਰਗ ਵਿਅਕਤੀਆਂ ਨੂੰ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007, ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਹੋਮਜ਼ ਅਤੇ ਹੈਲਪ ਲਾਈਨ ਪੰਜਾਬ-14567 ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਵਿਭਾਗ ਵੱਲੋਂ ਬਣਾਈ ਗਈ ਲਘੂ ਫਿਲ਼ਮ ‘ਸਾਡੇ ਬਜੁਰਗ ਸਾਡਾ ਮਾਣ ਇਹਨਾਂ ਦਾ ਕਰੋ ਦਿਲੋਂ ਸਨਮਾਨ’ ਵੀ ਵਿਸ਼ੇਸ਼ ਤੌਰ ‘ਤੇ ਵਿਖਾਈ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਜਾਨ ਅਤੇ ਮਾਲ ਦੀ ਰਾਖੀ ਕਰਨ ਲਈ ਐਕਟ ਤਹਿਤ ਸਬੰਧਤ ਐਸ.ਡੀ.ਐਮ. ਮੇਨਟੀਨੈਂਸ ਟ੍ਰਿਬਿਉਨਲ ਦੇ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਪੀਲੈਟ ਅਥਾਰਟੀ ਹਨ ਅਤੇ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਮੇਨਟੀਨੈਂਸ ਅਫਸਰ ਨਾਮਜ਼ਦ ਕੀਤਾ ਹੋਇਆ ਹੈ। ਬਜ਼ੁਰਗ ਵਿਅਕਤੀ ਆਪਣੀ ਸਮੱਸਿਆ ਬਾਬਤ ਟ੍ਰਿਬਿਉਨਲ ਵਿੱਚ ਉਪ ਮੰਡਲ ਮੈਜਿਸਟ੍ਰੇਟ ਕੋਲ ਅਪਣੀ ਸ਼ਿਕਾਇਤ ਦਾਇਰ ਕਰਵਾ ਦਰਜ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੈਰ ਸਰਕਾਰੀ ਸੰਸਥਾ ਹੈਲਪਏਜ ਇੰਡੀਆ ਵੱਲੋ ਹੈਲਪ ਲਾਈਨ 14567 ਚਲਾਈ ਜਾ ਰਹੀ ਹੈ। ਇਹ ਹੈਲਪ ਲਾਈਨ ਬਜ਼ੁਰਗ ਵਿਅਕਤੀਆਂ ਦੀਆਂ ਸਮੱਸਿਆਵਾਂ /ਸ਼ਿਕਾਇਤਾਂ ਨੂੰ ਹੱਲ ਕਰਨ ਲਈ ਸਮਰਪਿਤ ਹੈ। ਹੈਲਪਲਾਈਨ ਰਾਹੀ ਬਜ਼ੁਰਗ ਵਿਅਕਤੀਆਂ ਨੂੰ ਜਾਣਕਾਰੀ ਦੇ ਕੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਮਦਦ ਕੀਤੀ ਜਾਂਦੀ ਹੈ।ਮੰਤਰੀ ਨੇ ਬਜੁਰਗ ਨਾਗਰਿਕਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਤਾਂ ਜੋ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਸਕਣ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਇਸ ਜਾਗਰੂਕਤਾ ਮੁਹਿੰਮ ਦੌਰਾਨ ਸੂਬੇ ਵਿੱਚ ਵੱਖ-ਵੱਖ ਸਥਾਨਾਂ ‘ਤੇ, 4 ਸਤੰਬਰ ਨੂੰ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ, ਗਾਂਧੀ ਪਬਲਿਕ ਸਕੂਲ, ਬੇਲਾ ਚੌਂਕ, ਰੂਪਨਗਰ ਵਿਖੇ ਦੁਪਹਿਰ 3.30 ਵਜੇ, ਸੀਨੀਅਰ ਸਿਟੀਜ਼ਨਜ਼ ਹੋਮ, ਪਿੰਡ ਜੀਵਨਵਾਲ ਬਾਬਰੀ (ਨੇੜੇ ਸਿਵਲ ਹਸਪਤਾਲ) ਗੁਰਦਾਸਪੁਰ ਵਿਖੇ ਸਵੇਰੇ 11.00 ਵਜੇ, ਗੁਰਦੁਆਰਾ ਸਾਹਿਬ ਪਿੰਡ ਖਵਾਸਪੁਰਾ ਰੂਪਨਗਰ ਵਿਖੇ ਸਵੇਰੇ 10.00 ਵਜੇ ਜਾਗਰੂਕ ਕੀਤਾ ਜਾਵੇਗਾ।ਇਸੇ ਤਰ੍ਹਾਂ ਹੀ ਸੀਨੀਅਰ ਸਿਟੀਜ਼ਨ ਹੋਮ, ਪਿੰਡ ਰੋਂਗਲਾ, ਪਟਿਆਲਾ ਵਿਖੇ 11.00 ਵਜੇ, 5 ਸਤੰਬਰ ਨੂੰ ਸੀਨੀਅਰ ਸਿਟੀਜ਼ਨਜ਼ ਐਸੋਸ਼ੀਏਸ਼ਨ, ਮੁਹਾਲੀ, ਕਮਿਊ਼ਨਿਟੀ ਸੈਂਟਰ, ਫੇਸ-7, ਐਸ.ਏ.ਐਸ ਨਗਰ ਵਿਖੇ ਦੁਪਹਿਰ 4.30 ਵਜੇ, ਸੀਨੀਅਰ ਸਿਟੀਜ਼ਨਜ਼ ਸੈਂਟਰ ਆਈ.ਟੀ.ਆਈ ਚੌਂਕ ਰਾਜਪੁਰਾ ਵਿਖੇ ਦੁਪਹਿਰ 12.00 ਵਜੇ, 6 ਸਤੰਬਰ ਨੂੰ ਓਲਡ ਏਜ ਹੋਮ ਆਨੰਦ ਨਗਰ ਰਾਜਪੁਰਾ ਵਿਖੇ ਦੁਪਹਿਰ 12.00 ਵਜੇ, 8 ਸਤੰਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਜੱਟਾਂ ਗੁਰਦਾਸਪੁਰ ਵਿਖੇ ਦੁਪਹਿਰ 3.00 ਵਜੇ ਅਤੇ ਗੁਰਦੁਆਰਾ ਸਾਹਿਬ ਪਿੰਡ ਘਨੌਲਾ ਰੂਪਨਗਰ ਵਿਖੇ ਸਵੇਰੇ 10.30 ਵਜੇ, 9 ਸਤੰਬਰ ਗੁਰਦੁਆਰਾ ਸਾਹਿਬ ਹੀਰਾ ਬਾਗ ਨੇੜੇ ਨਵਾਂ ਬੱਸ ਸਟੈਡ ਪਟਿਆਲਾ ਸਵੇਰੇ ਵਿਖੇ 11.00 ਵਜੇ, ਸੀਨੀਅਰ ਸਿਟੀਜ਼ਨ ਐਸੋਸ਼ੀਏਸ਼ਨ, ਮੱਛੀ ਪਾਰਕ ਗੁਰਦਾਸਪੁਰ ਵਿਖੇ 11.00 ਵਜੇ , 11 ਸਤੰਬਰ ਨੂੰ ਗੁਰਦੁਆਰਾ ਸਾਹਿਬ ਪਿੰਡ ਸਹੌੜ ਗੁਰਦਾਸਪੁਰ ਵਿਖੇ 11.30 ਵਜੇ, 16 ਸਤੰਬਰ ਨੂੰ ਸੀਨੀਅਰ ਸਿਟੀਜ਼ਨ ਫੌਰਮ ਗੁਰਦੁਆਰਾ ਸਾਹਿਬ, ਬਿਸ਼ਨਪੁਰਾ, ਜ਼ੀਰਕਪੁਰ ਵਿਖੇ ਦੁਪਹਿਰ 3.30 ਵਜੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।...
ਚੰਡੀਗੜ੍ਹ: ਮਾਲੀਆ ਅਫਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖਾਲੀ ਆਸਾਮੀਆਂ ਭਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਟਵਾਰੀਆਂ ਦੀ ਹਾਜਰੀ ਬਾਇਓ ਮੀਟਰਿਕ ਰਾਹੀਂ ਲੱਗਣੀ ਯਕੀਨੀ ਬਣਾਈ ਜਾਵੇਗੀ।ਇੱਥੇ ਸਨਿੱਚਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰੀ ਅਧਿਕਾਰੀਆਂ ਦੀ ਕਿਸੇ ਹੜਤਾਲ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 3660 ਆਸਾਮੀਆਂ ਹਨ, ਜਿਨ੍ਹਾਂ ਵਿੱਚੋਂ 1623 ਆਸਾਮੀਆਂ ਭਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ 2037 ਆਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਵੀ ਸਮਾਂਬੱਧ ਤਰੀਕੇ ਨਾਲ ਭਰੀਆਂ ਜਾਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 2037 ਆਸਾਮੀਆਂ ਵਿੱਚੋਂ 741 ਪਟਵਾਰੀਆਂ ਨੇ ਪਹਿਲਾਂ ਹੀ ਲਾਜਮੀ 18 ਮਹੀਨਿਆਂ ਦੀ ਸਿਖਲਾਈ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਲਈ ਹੈ। ਇਨ੍ਹਾਂ ਨੂੰ ਫੀਲਡ ਵਿੱਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਲਗਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸੀ ਭਰਤੀ ਪ੍ਰਕਿਰਿਆ ਰਾਹੀਂ 710 ਪਟਵਾਰੀਆਂ ਦੀ ਪਹਿਲਾਂ ਹੀ ਚੋਣ ਕਰ ਲਈ ਗਈ ਹੈ ਪਰ ਕਈ ਰਸਮੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਜਮੀ ਸਰਤਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਟਵਾਰੀਆਂ ਦੀਆਂ 586 ਆਸਾਮੀਆਂ ਦੀ ਭਰਤੀ ਲਈ ਜਲਦੀ ਇਸਤਿਹਾਰ ਦੇ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ ਜਾਵੇਗਾ।ਆਪਣਾ ਕੰਮ ਕਰਵਾਉਣ ਲਈ ਪਟਵਾਰੀਆਂ ਵੱਲੋਂ ਅਗਾਂਹ ਕੁੱਝ ਬੰਦੇ ਰੱਖਣ ਦੇ ਰੁਝਾਨ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀ ਬਾਇਓ ਮੀਟਰਿਕ ਹਾਜਰੀ ਲਾਜਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਦਫਤਰੀ ਘੰਟਿਆਂ ਦੌਰਾਨ ਪਟਵਾਰੀ, ਲੋਕਾਂ ਦੇ ਕੰਮਾਂ ਵਿੱਚ ਕੋਈ ਅੜਿੱਕਾ ਡਾਹੁਣ ਦੀ ਥਾਂ ਪੂਰੀ ਤਨਦੇਹੀ ਨਾਲ ਆਪਣਾ ਫਰਜ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰਾ, ਕਾਰਜਕੁਸਲ ਤੇ ਪਾਰਦਰਸੀ ਪ੍ਰਸਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਸਬੰਧਤ ਡਾਟਾ ਨੂੰ ‘ਆਧਾਰ’ ਨਾਲ ਜੋੜ ਕੇ ਏਕੀਕ੍ਰਿਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਨਾਲ ਸਾਰੇ ਡਾਟਾ ਨੂੰ ਇੱਕ ਸਾਂਝੇ ਪਲੇਟਫਾਰਮ ’ਤੇ ਏਕੀਕ੍ਰਿਤ ਕੀਤਾ ਜਾਵੇਗਾ, ਜਿਸ ਨਾਲ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਵਿੱਚ ਵੀ ਮਦਦ ਮਿਲੇਗੀ।ਇੱਥੇ ਮਗਸੀਪਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਅਧਿਕਾਰੀਆਂ ਨੂੰ ਇਸ ਪ੍ਰਸਤਾਵਿਤ ਪ੍ਰਾਜੈਕਟ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਕੁਝ ਵਿਭਾਗਾਂ ਦੀ ਚੋਣ ਕਰਨ ਲਈ ਕਿਹਾ, ਜਿਸ ਤਹਿਤ ਚੁਣੇ ਗਏ ਵਿਭਾਗਾਂ ਦਾ ਡਾਟਾ ਇਕੱਤਰ ਕੀਤਾ ਜਾਵੇਗਾ ਅਤੇ ਇਸ ਡਾਟਾ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਲੋੜ ਪੈਣ ‘ਤੇ ਕਿਸੇ ਵੀ ਵਿਭਾਗ ਵੱਲੋਂ ਇਸ ਤੱਕ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਤ ਲਾਭਪਾਤਰੀ ਨੂੰ ਦਸਤਾਵੇਜ਼ ਵਾਰ-ਵਾਰ ਨਹੀਂ ਦੇਣੇ ਪੈਣਗੇ ਅਤੇ ਇਸ ਨਾਲ ਕਾਗ਼ਜ਼ੀ ਕਾਰਵਾਈ ਵਿੱਚ ਵੀ ਕਟੌਤੀ ਹੋਵੇਗੀ।ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਸਤਾਵਿਤ ਪ੍ਰਾਜੈਕਟ ਦਾ ਮੁੱਖ ਉਦੇਸ਼ ਸਿਸਟਮ ਵਿੱਚ ਪਹਿਲਾਂ ਹੀ ਦਰਜ ਕੀਤੇ ਵਿਅਕਤੀ ਦਾ ਡਾਟਾ ਮੁੜ ਪ੍ਰਾਪਤ ਕਰਨ ਦੀ ਸਹੂਲਤ ਦੇਣਾ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਅਜਿਹਾ ਕੋਈ ਸਿਸਟਮ ਨਹੀਂ ਹੈ ਜਿਸ ਦੀ ਵਰਤੋਂ ਕਰਕੇ ਵੱਖ-ਵੱਖ ਵਿਭਾਗਾਂ ਤੋਂ ਡਾਟਾ ਪ੍ਰਾਪਤ ਕੀਤਾ ਜਾ ਸਕੇ। ਜਦੋਂ ਕੋਈ ਨਾਗਰਿਕ ਕਿਸੇ ਨਵੀਂ ਸੇਵਾ ਜਾਂ ਪ੍ਰੋਗਰਾਮ ਲਈ ਅਰਜ਼ੀ ਦਿੰਦਾ ਹੈ ਤਾਂ ਉਸ ਨੂੰ ਵਾਰ-ਵਾਰ ਆਪਣਾ ਡਾਟਾ ਦੇਣ ਲਈ ਕਿਹਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਕਠਿਨ ਹੋਣ ਦੇ ਨਾਲ-ਨਾਲ ਸਮਾਂ ਵੀ ਬਰਬਾਦ ਕਰਦੀ ਹੈ।ਇਸ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਕੁਝ ਸਬੰਧਤ ਅਹਿਮ ਵਿਭਾਗਾਂ ਦਾ ਡਾਟਾ ਇਕੱਤਰ ਕਰਨ ਲਈ ਪ੍ਰਾਜੈਕਟ ਸ਼ੁਰੂ ਕੀਤਾ ਜਾ ਸਕੇ।ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਐਮ.ਡੀ. ਪਨਗ੍ਰੇਨ ਸ੍ਰੀ ਆਨੰਦ ਸਾਗਰ ਸ਼ਰਮਾ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਇੱਕ ਵਿਸ਼ੇਸ਼ ਮੁਹਿੰਮ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਦਾ ਆਗਾਜ਼ ਕੀਤਾ। ਇੱਕ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਉਨ੍ਹਾਂ ਨੇ ਲੋਕਾਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕਰਨ ਅਤੇ ਜੀਵਨ ਨੂੰ ਸਹੀ ਦਿਸ਼ਾ ਵੱਲ ਤੋਰਨ ਦੀ ਪ੍ਰੇਰਨਾ ਦਿੱਤੀ। ਸੰਧਵਾਂ ਨੇ ਕਿਹਾ ਕਿ ਅਜੋਕੇ ਦੌਰ ‘ਚ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੀ ਗ੍ਰਿਫ਼ਤ ‘ਚ ਆ ਚੁੱਕੇ ਨੌਜਵਾਨਾਂ ਨੂੰ ਇਸ ਗੁਲਾਮੀ ‘ਚੋਂ ਬਾਹਰ ਕੱਢਣ ਲਈ ਪ੍ਰੇਰਿਤ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ‘ਚ ਅਥਾਹ ਸਮਰੱਥਾ ਹੈ ਅਤੇ ਦੁਨੀਆਂ ਭਰ ‘ਚ ਪੰਜਾਬੀ ਨੌਜਵਾਨ ਆਪਣੀ ਸਮਰੱਥਾ ਦਾ ਲੋਹਾ ਮਨਵਾ ਵੀ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਸਬੰਧੀ ਪ੍ਰੇਰਿਤ ਕਰਨਾ ਹਰ ਪੰਜਾਬ ਹਿਤੈਸ਼ੀ ਦਾ ਫਰਜ ਬਣਦਾ ਹੈ।ਸੰਧਵਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਆਪਣੇ ਪਿੰਡ ਸੰਧਵਾਂ ਤੋਂ ਕੀਤੀ। ਇਸ ਉਪਰੰਤ ਉਨ੍ਹਾਂ ਨੇ ਕੋਠੇ ਚਹਿਲ, ਚਹਿਲ, ਟਹਿਣਾ, ਪੱਕਾ, ਮੋਰਾਂਵਾਲੀ, ਕਲੇਰ, ਮਿਸ਼ਰੀਵਾਲਾ, ਘੁਮਿਆਰਾ ਅਤੇ ਚੰਦਬਾਜਾ ਆਦਿ ਪਿੰਡਾਂ ‘ਚ ਵਿਸ਼ੇਸ਼ ਆਯੋਜਿਤ ਪ੍ਰੋਗਰਾਮਾਂ ‘ਚ ਸ਼ਮੂਲੀਅਤ ਕੀਤੀ ਅਤੇ ਵਿਚਾਰ-ਚਰਚਾਵਾਂ ‘ਚ ਭਾਗ ਲਿਆ।ਸੰਧਵਾਂ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਕੋਈ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿੱਚ ਆ ਵੀ ਚੁੱਕਿਆ ਹੈ ਤਾਂ ਇੱਕ ਸਹੀ ਇਲਾਜ ਦੀ ਵਿਧੀ ਆਪਣਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਨਿਕਲਿਆ ਵੀ ਜਾ ਸਕਦਾ ਹੈ, ਜਿਸਦੀਆਂ ਅਨੇਕਾਂ ਉਦਾਹਰਨਾਂ ਸਾਡੇ ਸਮਾਜ ਵਿੱਚ ਮੌਜੂਦ ਹਨ। ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੀ ਆਪਣੀ ਫੇਰੀ ਦੌਰਾਨ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਵੀ ਲੋਕਾਂ ਦੇ ਰੂਬਰੂ ਕੀਤਾ ਅਤੇ ਜਿਨ੍ਹਾਂ ਨੇ ਨਸ਼ੇ ਤਿਆਗਣ ਤੋਂ ਬਾਅਦ ਆਪਣੇ ਸਫ਼ਲ ਜੀਵਨ ਦੇ ਤਜਰਬੇ ਵੀ ਲੋਕਾਂ ਨਾਲ ਸਾਂਝੇ ਕੀਤੇ।...
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆ ਵਿੱਚ ਤਿੰਨ ਡਿਲੀਵਰੀ ਕਰਨ ਵਾਲੇ ਅਤੇ ਚਾਰ ਰਿਸੀਵਰ ਹਨ ਅਤੇ ਇਨਾਂ ਕੋਲੋਂ 15 ਕਿਲੋਗ੍ਰਾਮ ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪਿੰਦਰ ਸਿੰਘ ਉਰਫ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਉਰਫ ਜੋਧਾ ਸਾਰੇ ਵਾਸੀ ਪਿੰਡ ਹਰੂਵਾਲ ਗੁਰਦਾਸਪੁਰ ਅਤੇ ਰਾਜਦੀਪ ਸਿੰਘ, ਰਾਮ ਸਿੰਘ, ਜਸਪਾਲ ਸਿੰਘ ਅਤੇ ਰਾਜਵਿੰਦਰ ਕੌਰ ਸਾਰੇ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ ਕਾਰਾਂ ਨੂੰ ਵੀ ਜ਼ਬਤ ਕੀਤਾ ਹੈ ਜਿਹਨਾਂ ਵਿੱਚ ਇੱਕ ਸਵਿਫਟ ਡਿਜ਼ਾਇਰ ਕਾਰ (ਪੀਬੀ01-ਡੀ-0835) ਅਤੇ ਇੱਕ ਮਾਰੂਤੀ ਐਸਐਕਸ-4 (ਪੀਬੀ47-ਈ-7502) ਸ਼ਾਮਲ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਾਰਾਂ ਤੋਂ ਇਤਲਾਹ ਮਿਲੀ ਸੀ ਕਿ ਗੁਰਪਿੰਦਰ ਭਿੰਦਾ, ਨਰਿੰਦਰ ਅਤੇ ਰਣਜੋਧ ਜੋਧਾ ਨੇ ਹਾਲ ਹੀ ਵਿੱਚ ਪਿੰਡ ਹਰੂਵਾਲ ਦੇ ਇਲਾਕੇ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ ਅਤੇ ਉਹਨਾਂ ਵਲੋਂ ਇਹ ਖੇਪ ਅੰਮ੍ਰਿਤਸਰ ਵਿੱਚ ਕਿਸੇ ਪਾਰਟੀ ਨੂੰ ਡਿਲੀਵਰ ਕੀਤੀ ਜਾਣੀ ਹੈ।ਉਨ੍ਹਾਂ ਦੱਸਿਆ ਕਿ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੁਰਦਾਸਪੁਰ ਦੇ ਹਰੂਵਾਲ ਇਲਾਕੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ । ਉਹਨਾਂ ਅੱਗੇ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਛੇ ਗੇੜਿਆਂ ਵਿੱਚ 2.5 –2.5 ਕਿਲੋਗ੍ਰਾਮ ਵਜ਼ਨ ਦੇ ਹੈਰੋਇਨ ਪੈਕੇਟ ਵਿੱਚ ਭਾਰਤ ਪਹੁੰਚਾਈ ਗਈ ਸੀ।ਡੀਜੀਪੀ ਨੇ ਅੱਗੇ ਕਿਹਾ, “ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਗਾ ਦਾ ਜਸਪ੍ਰੀਤ ਸਿੰਘ ਉਰਫ਼ ਕਾਲੀ ਮਾਸਟਰ ਮਾਈਂਡ ਹੈ, ਜੋ ਕਿ ਇਸ ਸਮੇਂ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ ਅਤੇ ਵਟਸਐਪ ਰਾਹੀਂ ਪਾਕਿ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਹੈ ਅਤੇ ਜੇਲ੍ਹ ਵਿੱਚੋਂ ਇਸ ਡਰੱਗ ਕਾਰਟਲ ਨੂੰ ਚਲਾ ਰਿਹਾ ਸੀ।”ਉਹਨਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਵਲੋਂ ਜਲਦ ਹੀ ਉਸ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ।ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮ ਗੁਰਪਿੰਦਰ ਭਿੰਦਾ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਜਸਪ੍ਰੀਤ ਕਾਲੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਟਾਊਨ ਹਾਲ ਨੇੜੇ ਪਾਰਕਿੰਗ ਲਾਟ ਤੋਂ ਖੇਪ ਹਾਸਲ ਕਰਨ ਲਈ ਪਾਰਟੀ ਭੇਜੀ ਜਾਣੀ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਾਰਕਿੰਗ ਨੇੜੇ ਨਾਕਾਬੰਦੀ ਕਰ ਕੇ ਹੈਰੋਇਨ ਦੀ ਖੇਪ ਲੈਣ ਆਏ ਬਾਕੀ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 7 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ।ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਦੇ ਤਹਿਤ ਮੁਕੱਦਮਾ ਨੰਬਰ 28 ਮਿਤੀ 01-09-2023 ਦਰਜ ਕੀਤਾ ਗਿਆ ਹੈ।...
ਲੁਧਿਆਣਾ: ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਪਿੰਡ ਪੰਜਗਰਾਈਆਂ ਵਿਖੇ ਪ੍ਰਾਇਮਰੀ ਸਕੂਲ ਦੀ ਇਕ ਅਧਿਆਪਕਾ ਸਿਮਰਨਜੀਤ ਕੌਰ ਨੇ ਕਲਾਸ ਰੂਮ 'ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਅਧਿਆਪਕਾ ਦੀ ਪਛਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਣਾ ਬਾਕੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ‘ਇੱਕ ਦੇਸ਼ ਇੱਕ ਚੋਣ’ ਦੇ ਵਿਚਾਰ ਦਾ ਵਿਰੋਧ ਕੀਤਾ ਹੈ। ਭਾਜਪਾ ਸਰਕਾਰ ਵੱਲੋਂ ਇੱਕ ਦੇਸ਼ ਇੱਕ ਚੋਣ’ ਲਈ ਕਮੇਟੀ ਦੇ ਗਠਨ 'ਤੇ 'ਆਪ' ਨੇ ਕਿਹਾ ਕਿ ਭਾਰਤ 'ਚ ਇੱਕ ਦੇਸ਼ ਇੱਕ ਚੋਣ’ ਨੂੰ ਲਾਗੂ ਕਰਨਾ ਅਮਲੀ ਤੌਰ 'ਤੇ ਸੰਭਵ ਨਹੀਂ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਵੱਖ-ਵੱਖ ਰਾਜਾਂ (ਜਿਸ ਵਿੱਚ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਸ਼ਾਵਾਂ ਦੇ ਲੋਕ ਰਹਿੰਦੇ ਹਨ) ਦਾ ਸੰਘ ਹੈ। ਭਾਜਪਾ ਦਾ ਇੱਕ ਰਾਸ਼ਟਰ ਇੱਕ ਚੋਣ, ਇੱਕ ਰਾਸ਼ਟਰ ਇੱਕ ਪਾਰਟੀ, ਇੱ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ਵਿੱਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਤੇ ਪੰਚਾਇਤ ਵਿਭਾਗ ਸ੍ਰੀ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪਟਵਾਰੀਆਂ ਸਬੰਧੀ ਵੱਡੇ ਐਲਾਨ ਕੀਤੇ ਹਨ। ਸੀਐੱਮ ਮਾਨ ਦਾ ਕਹਿਣਾ ਹੈ ਕਿ 710 ਪਟਵਾਰੀਆਂ ਨੂੰ ਜਲਦ ਹੀ ਨਿਯੁਕਤੀ ਪੱਤਰ ਦੇਣ ਦੇ ਕੇ ਜੁਆਇਨਿੰਗ ਕਰਵਾਈ ਜਾਵੇਗੀ। ਅੰਡਰ ਟ੍ਰੇਨਿੰਗ 741 ਪਟਵਾਰੀਆਂ ਨੂੰ ਫੀਲਡ 'ਚ ਲਿਆਂਦਾ ਜਾ ਰਿਹਾ ਹੈ ਜਿਨ੍ਹਾਂ ਦੀ ਸਿਰਫ਼ 2-3 ਮਹੀਨਿਆਂ ਦੀ ਟ੍ਰੇਨਿੰਗ ਬਾਕੀ ਹੈ। ਇਨ੍ਹਾਂ ਦੀ ਬਾਇਓਮੈਟ੍ਰਿਕ ਹਜ਼ਾਰੀ ਲੱਗੇਗੀ। ਪਟਵਾਰੀਆਂ ਨਾਲ ਸਬੰਧਤ ਅਹਿਮ ਫ਼ੈਸਲੇ ਦਾ ਵੇਰਵਾ ਸਾਂਝਾ ਕਰ ਰਿਹਾ ਹਾਂ... Live https://t.co/hs7xVq0Pg8 — Bhagwant Mann (@BhagwantMann) September 2, 2023 586 ਪਟਵਾਰੀਆਂ ਦੀ ਹੋਵੇਗੀ ਨਵੀ ਭਰਤੀ ਉਨ੍ਹਾਂ ਕਿਹਾ ਕਿ ਇਹ ਫੈਸਲਾ ਪਟਵਾਰੀਆਂ ਦੀ 100 ਫ਼ੀਸਦ ਹਾਜ਼ਰੀ ਯਕੀਨੀ ਬਣਾਉਣ ਲਈ ਲਿਆ ਹੈ। ਇਸ ਤੋਂ ਇਲਾਵਾ 586 ਨਵੇਂ ਪਟਵਾਰੀ ਭਰਤੀ ਕੀਤੇ ਜਾਣਗੇ ਜਿਨ੍ਹਾਂ ਦੀ ਮੈਰਿਟ ਦੇ ਆਧਾਰ 'ਤੇ ਚੋਣ ਹੋਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਤਹਿਸੀਲਾਂ ਤੇ ਪਟਵਾਰਖਾਨਿਆਂ 'ਚ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। 537 ਰਿਟਾਇਰਡ ਪਟਵਾਰੀਆਂ ਨੂੰ ਦਿੱਤਾ ਜਾਵੇਗਾ ਵਾਧੂ ਚਾਰਜ ਸੀਐੱਮ ਮਾਨ ਦਾ ਕਹਿਣਾ ਹੈ ਕਿ 537 ਰਿਟਾਇਰਡ਼ ਪਟਵਾਰੀਆਂ ਨੂੰ ਵਾਧੂ ਚਾਰਜ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਜਨਤਾ ਨੂੰ ਕਿਸੇ ਤਰ੍ਹਾਂ ਦੀ ...
ਨਵੀਂ ਦਿੱਲੀ : ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਅੱਜ ਪਹਿਲਾ ਸੂਰਜ ਮਿਸ਼ਨ ਆਦਿਤਿਆ-ਐਲ1 (Aditya-L1) ਲਾਂਚ ਕੀਤਾ ਹੈ। ਚੰਦਰਯਾਨ-3 ਦੇ ਸਫਲ ਮਿਸ਼ਨ ਤੋਂ ਬਾਅਦ ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ 'ਤੇ ਟਿਕੀਆਂ ਹੋਈਆਂ ਹਨ ਅਤੇ ਸਾਰਿਆਂ ਨੂੰ ਉਮੀਦ ਹੈ ਕਿ ਭਾਰਤ ਇਸ ਮਿਸ਼ਨ ਨੂੰ ਵੀ ਸਫਲਤਾਪੂਰਵਕ ਪੂਰਾ ਲਵੇਗਾ। ਇਸਰੋ ਦੇ ਸੂਰਜ ਮਿਸ਼ਨ ਆਦਿਤਿਆ-ਐਲ1 ਨੂੰ ਅੱਜ ਸਵੇਰੇ 11.50 ਵਜੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਪੁਲਾੜ ਸਟੇਸ਼ਨ ਤੋਂ ਲਾਂਚ ਕੀਤਾ ਗਿਆ। ਹੁਣ ਲਾਂਚ ਹੋਣ ਤੋਂ ਠੀਕ 125 ਦਿਨਾਂ ਬਾਅਦ ਇਹ ਆਪਣੇ ਪੁਆਇੰਟ L1 'ਤੇ ਪਹੁੰਚ ਜਾਵੇਗਾ। ਇਸ ਬਿੰਦੂ 'ਤੇ ਪਹੁੰਚਣ ਤੋਂ ਬਾਅਦ, ਆਦਿਤਿਆ-ਐਲ1 ਬਹੁਤ ਮਹੱਤਵਪੂਰਨ ਡੇਟਾ ਭੇਜਣਾ ਸ਼ੁਰੂ ਕਰ ਦੇਵੇਗਾ।...
ISRO Aditya L1 Mission Launch : ਚੰਦਰਮਾ ਦੇ ਦੱਖਣੀ ਧਰੁਵ 'ਤੇ ਚੰਦਰਯਾਨ 3 ਦੀ ਇਤਿਹਾਸਕ ਲੈਂਡਿੰਗ ਤੋਂ ਬਾਅਦ, ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਇਕ ਵਾਰ ਫਿਰ ਇਤਿਹਾਸ ਰਚਣ ਦੀ ਦਹਿਲੀਜ਼ 'ਤੇ ਹੈ। ਹੁਣ ਦੇਸ਼ ਦੇ ਨਾਲ-ਨਾਲ ਦੁਨੀਆ ਦੀਆਂ ਨਜ਼ਰਾਂ ਇਸਰੋ ਦੇ ਸਨ ਮਿਸ਼ਨ ਯਾਨੀ ਆਦਿਤਿਆ-ਐਲ1 'ਤੇ ਟਿਕੀਆਂ ਹੋਈਆਂ ਹਨ। ਅੱਜ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਪੁਲਾੜ ਸਟੇਸ਼ਨ ਤੋਂ ਲਾਂਚ ਕੀਤਾ ਗਿਆ ਹੈ। ਇਹ ਲਾਂਚ ਹੋਣ ਤੋਂ ਠੀਕ 127 ਦਿਨਾਂ ਬਾਅਦ ਆਪਣੇ ਪੁਆਇੰਟ L1 'ਤੇ ਪਹੁੰਚ ਜਾਵੇਗਾ। ਇਸ ਬਿੰਦੂ 'ਤੇ ਪਹੁੰਚਣ ਤੋਂ ਬਾਅਦ ਆਦਿਤਿਆ-ਐਲ1 ਬਹੁਤ ਮਹੱਤਵਪੂਰਨ ਡੇਟਾ ਭੇਜਣਾ ਸ਼ੁਰੂ ਕਰ ਦੇਵੇਗਾ। PSLV-XL ਰਾਕੇਟ ਆਦਿਤਿਆ-L1 ਨੂੰ ਪੁਲਾੜ ਵਿੱਚ ਲਾਂਚ ਕੀਤਾ ਗਿਆ ਹੈ। ਇਹ ਰਾਕੇਟ ਆਦਿਤਿਆ-...
Neem Benefits: ਨਿੰਮ ਨੂੰ ਆਯੁਰਵੈਦਿਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਤੁਸੀਂ ਇਸ ਤੱਥ ਤੋਂ ਜਾਣੂ ਹੋਵੋਗੇ ਕਿ ਨਿੰਮ ਦਾ ਸਵਾਦ ਕੌੜਾ ਹੋਣ ਦੇ ਬਾਵਜੂਦ ਨਿੰਮ ਵਿੱਚ ਕਈ ਔਸ਼ਧੀ ਗੁਣ ਹੁੰਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਆਯੁਰਵੇਦ ਅਨੁਸਾਰ ਜੇਕਰ ਸਵੇਰੇ ਖਾਲੀ ਪੇਟ ਨਿੰਮ ਦਾ ਸੇਵਨ ਕੀਤਾ ਜਾਵੇ ਤਾਂ ਸਰੀਰ ਦੇ ਅੱਧੇ ਰੋਗ ਠੀਕ ਹੋ ਜਾਂਦੇ ਹਨ। ਆਓ ਇਸ ਲੇਖ ਦੇ ਜ਼ਰੀਏ ਜਾਣਦੇ ਹਾਂ ਕਿ ਖਾਲੀ ਪੇਟ ਨਿੰਮ ਖਾਣ ਦੇ ਕੀ ਫਾਇਦੇ ਹਨ। ਖਾਲੀ ਪੇਟ ਨਿੰਮ ਖਾਣ ਦੇ ਕੀ ਫਾਇਦੇ 1. ਬਲੱਡ ਸ਼ੂਗਰ ਕੰਟਰੋਲ ਖਰਾਬ ਜੀਵਨਸ਼ੈਲੀ ਕਾਰਨ ਭਾਰਤ 'ਚ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹਾਲਾਂਕਿ, ਲੋਕ ਅਜੇ ਵੀ ਘਰੇਲੂ ਉਪਚਾਰਾਂ ਵਿੱਚ ਵਿਸ਼ਵਾਸ ਕਰਦੇ ਹਨ. ਇਹਨਾਂ ਘਰੇਲੂ ਨੁਸਖਿਆਂ ਵਿੱਚੋਂ ਇੱਕ ਹੈ ਸਵੇਰੇ ਖਾਲੀ ਪੇਟ ਨਿੰਮ ਦੀਆਂ ਪੱਤੀਆਂ ਦਾ ਸੇਵਨ ਕਰਨਾ। ਅਜਿਹਾ ਕਰਨ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। 2. ਖੂਨ ਨੂੰ ਸਾਫ ਰੱਖੇ ਨਿੰਮ 'ਚ ਅਜਿਹੇ ਔਸ਼ਧੀ ਗੁਣ ਹੁੰਦੇ ਹਨ ਜੋ ਸਰੀਰ ਦੇ ਖੂਨ ਨੂੰ ਪੂਰੀ ਤਰ੍ਹਾਂ ਸਾਫ ਕਰਦੇ ਹਨ। ਇਹ ਖੂਨ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਕੇ ਖੂਨ ਨੂੰ ਡੀਟੌਕਸਫਾਈ ਕਰਦਾ ਹੈ। ਜਦੋਂ ਤੁਹਾਡਾ ਖੂਨ ਸਾਫ ਹੋਵੇਗਾ ਤਾਂ ਤੁਹਾਨੂੰ ਕੋਈ ਬੀਮਾਰੀ ਨਹੀਂ ਹੋਵੇਗੀ। 3. ਨਿੰਮ ਨਾ ਸਿਰਫ ਸਾਡੀ ਚਮੜੀ ਲਈ ਸਗੋਂ ਪੇਟ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਗੁਣ ਐਸੀਡਿਟੀ ਵਿਚ ਬਹੁਤ ਫਾਇਦੇਮੰਦ ਹੁੰਦੇ ਹਨ ਅਤੇ ਨਿੰਮ ਦੀਆਂ ਪੱਤੀਆਂ ਨੂੰ ਪਾਣੀ ਵਿਚ ਉਬਾਲ ਕੇ ਸਵੇਰੇ ਖਾਲੀ ਪੇਟ ਪੀਣ ਨਾਲ ਐਸੀਡਿਟੀ ਅਤੇ ਪੇਟ ਦਰਦ ਤੋਂ ਰਾਹਤ ਮਿਲਦੀ ਹੈ। 4. ਨਿੰਮ ਦੀਆਂ ਪੱਤੀਆਂ 'ਚ ਕਈ ਤਰ੍ਹਾਂ ਦੇ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਾਡੀ ਇਮਿਊਨਿਟੀ ਨੂੰ ਵਧਾਉਣ 'ਚ ਮਦਦ ਕਰਦੇ ਹਨ। ਇੰਨਾ ਹੀ ਨਹੀਂ ਇਸ ਦੀ ਵਰਤੋਂ ਜ਼ੁਕਾਮ ਅਤੇ ਖੰਘ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ ਲਈ ਕੀਤੀ ਜਾਂਦੀ ਹੈ।
Aditya L1 Mission: ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਇਸਰੋ ਦਾ ਆਦਿਤਿਆ-ਐਲ1 ਮਿਸ਼ਨ ਸੂਰਜ ਵੱਲ ਜਾਵੇਗਾ? ਜਵਾਬ ਨਹੀਂ ਹੈ। ਧਰਤੀ ਤੋਂ ਸੂਰਜ ਦੀ ਦੂਰੀ ਲਗਭਗ 15 ਕਰੋੜ ਕਿਲੋਮੀਟਰ ਹੈ। ਆਦਿਤਿਆ-ਐਲ1 ਪੁਲਾੜ ਯਾਨ ਧਰਤੀ ਤੋਂ 15 ਲੱਖ ਕਿਲੋਮੀਟਰ ਦੂਰ L1 ਯਾਨੀ ਲਾਰੇਂਜ ਪੁਆਇੰਟ ਵਨ 'ਤੇ ਜਾਵੇਗਾ। ਇਹ ਸੂਰਜ ਤੋਂ 14.85 ਕਰੋੜ ਕਿਲੋਮੀਟਰ ਦੀ ਦੂਰੀ ਤੋਂ ਸੂਰਜ ਦਾ ਅਧਿਐਨ ਕਰੇਗਾ। ਲਾਈਵ ਲਾਂਚ ਕਿੱਥੇ ਦੇਖਿਆ ਜਾਵੇਗਾ? ਤੁਸੀਂ ਹੇਠਾਂ ਦਿੱਤੇ ਲਿੰਕਾਂ 'ਤੇ ਆਦਿਤਿਆ-ਐਲ1 ਦੀ ਲਾਈਵ ਲਾਂਚਿੰਗ ਦੇਖ ਸਕਦੇ ਹੋ। ਲਾਈਵ ਲਾਂਚਿੰਗ 11:20 ਵਜੇ ਸ਼ੁਰੂ ਹੋਵੇਗੀ। ਇਸਰੋ ਦੀ ਵੈੱਬਸਾਈਟ... isro.gov.in ਫੇਸਬੁੱਕ... facebook.com/ISROYouTube... youtube.com/watch?v=_IcgGYZTXQwਜਾਂ ਡੀਡੀ ਨੈਸ਼ਨਲ ਟੀਵੀ ਚੈਨਲ 'ਤੇ L1 ਯਾਨੀ Larange Point One ਕੀ ਹੈ? ਹੁਣ ਸਵਾਲ ਇਹ ਉੱਠਦਾ ਹੈ ਕਿ ਲੋਰੇਂਜ ਪੁਆਇੰਟ ਕੀ ਹੈ? ਇਹ ਪੁਲਾੜ ਵਿੱਚ ਅਜਿਹੀ ਜਗ੍ਹਾ ਹੈ ਜੋ ਧਰਤੀ ਅਤੇ ਸੂਰਜ ਦੇ ਵਿਚਕਾਰ ਇੱਕ ਸਿੱਧੀ ਰੇਖਾ ਵਿੱਚ ਸਥਿਤ ਹੈ। ਧਰਤੀ ਤੋਂ ਇਸ ਦੀ ਦੂਰੀ 15 ਲੱਖ ਕਿਲੋਮੀਟਰ ਹੈ। ਸੂਰਜ ਦੀ ਆਪਣੀ ਗੰਭੀਰਤਾ ਹੈ। ਇਸ ਦਾ ਮਤਲਬ ਹੈ ਗਰੈਵੀਟੇਸ਼ਨਲ ਫੋਰਸ। ਧਰਤੀ ਦੀ ਆਪਣੀ ਗੁਰੂਤਾ ਹੈ। ਪੁਲਾੜ ਵਿੱਚ ਜਿੱਥੇ ਇਹਨਾਂ ਦੋਵਾਂ ਦੀ ਗੁਰੂਤਾਕਾਰਤਾ ਇੱ...
ਨਵੀਂ ਦਿੱਲੀ: PSLV-XL ਰਾਕੇਟ ਆਦਿਤਿਆ-L1 ਨੂੰ ਪੁਲਾੜ ਵਿੱਚ ਛੱਡੇਗਾ। ਪੀਐਸਐਲਵੀ ਦੀ ਇਹ 59ਵੀਂ ਉਡਾਣ ਹੈ। XL ਵੇਰੀਐਂਟ ਦੀ ਇਹ 25ਵੀਂ ਉਡਾਣ ਹੈ। ਲਾਂਚਿੰਗ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ਦੇ ਲਾਂਚ ਪੈਡ 2 ਤੋਂ ਕੀਤੀ ਜਾ ਰਹੀ ਹੈ। ਇਹ ਰਾਕੇਟ 145.62 ਫੁੱਟ ਉੱਚਾ ਹੈ। ਲਾਂਚ ਦੇ ਸਮੇਂ ਇਸ ਦਾ ਭਾਰ 321 ਟਨ ਹੈ। ਇਹ ਚਾਰ ਪੜਾਅ ਵਾਲਾ ਰਾਕੇਟ ਹੈ। ਇਹ ਰਾਕੇਟ ਆਦਿਤਿਆ-ਐਲ1 ਨੂੰ ਧਰਤੀ ਦੇ ਹੇਠਲੇ ਪੰਧ ਵਿੱਚ ਛੱਡੇਗਾ। ਜਿਸ ਦੀ ਪੈਰੀਗੀ 235 ਕਿਲੋਮੀਟਰ ਅਤੇ ਅਪੋਜੀ 19,500 ਕਿਲੋਮੀਟਰ ਹੋਵੇਗੀ। ਪੇਰੀਜੀ ਦਾ ਅਰਥ ਹੈ ਧਰਤੀ ਤੋਂ ਸਭ ਤੋਂ ਨਜ਼ਦੀਕੀ ਦੂਰੀ ਅਤੇ ਅਪੋਜੀ ਦਾ ਅਰਥ ਹੈ ਵੱਧ ਤੋਂ ਵੱਧ ਦੂਰੀ। ਆਦਿਤਿਆ-ਐਲ1 ਦਾ ਭਾਰ 1480.7 ਕਿਲੋਗ੍ਰਾਮ ਹੈ। ਲਾਂਚ ਦੇ ਲਗਭਗ 63 ਮਿੰਟ ਬਾਅਦ, ਆਦਿਤਿਆ-ਐਲ1 ਪੁਲਾੜ ਯਾਨ ਰਾਕੇਟ ਤੋਂ ਵੱਖ ਹੋ ਜਾਵੇਗਾ। ਪੀਐਸਐਲਵੀ-ਐਕਸਐਲ ਰਾਕੇਟ, ਹਾਲਾਂਕਿ, ਆਦਿਤਿਆ ਨੂੰ 25 ਮਿੰਟਾਂ ਦੇ ਅੰਦਰ ਫਿਕਸਡ ਆਰਬਿਟ ਤੱਕ ਪਹੁੰਚਾ ਦੇਵੇਗਾ। ਇਹ ਇਸ ਰਾਕੇਟ ਦੀਆਂ ਸਭ ਤੋਂ ਲੰਬੀਆਂ ਉਡਾਣਾਂ ਵਿੱਚੋਂ ਇੱਕ ਹੈ। ਭਾਵ ਸਭ ਤੋਂ ਲੰਬੇ ਸਮੇਂ ਲਈ। ਇਸ ਤੋਂ ਪਹਿਲਾਂ ਇੰਨੀ ਲੰਬੀ ਯਾਤਰਾ ਸਾਲ 2021 ਵਿੱਚ ਬ੍ਰਾਜ਼ੀਲ ਦੇ ਅਮੇਜ਼ੋਨੀਆ ਸਮੇਤ 18 ਉਪਗ੍ਰਹਿਆਂ ਦੀ ਉਡਾਣ ਸੀ। ਇਸ ਵਿੱਚ ਇੱਕ ਘੰਟਾ 55 ਮਿੰਟ ਲੱਗ ਗਏ। ਇਸ ਤੋਂ ਪਹਿਲਾਂ ਸਤੰਬਰ 2016 ਵਿੱਚ ਇਸ ਰਾਕੇਟ ਨੇ 2 ਘੰਟੇ 15 ਮਿੰਟ ਤੱਕ ਉਡਾਣ ਭਰੀ ਸੀ। ਫਿਰ ਇਸ ਨੇ ਅੱਠ ਉਪਗ੍ਰਹਿ ਪੁਲਾੜ ਵਿੱਚ ਲਾਂਚ ਕੀਤੇ। ਇਸਰੋ ਦੇ ਇਕ ਵਿਗਿਆਨੀ ਨੇ ਕਿਹਾ ਕਿ ਇਸ ਰਾਕੇਟ ਲਈ ਵਿਸ਼ੇਸ਼ ਪ੍ਰਬੰਧ ਪੇਰੀਜੀ (ਏਓਪੀ) ਦਾ ਪ੍ਰਬੰਧ ਕਰਨਾ ਹੋਵੇਗਾ। ਇਸ ਲਈ, ਇਸ ਰਾਕੇਟ ਦਾ ਚੌਥਾ ਪੜਾਅ ਆਦਿਤਿਆ ਨੂੰ ਇੱਕ ਵਾਰ ਵਿੱਚ ਸਥਿਰ ਔਰਬਿਟ ਵਿੱਚ ਨਹੀਂ ਲੈ ਜਾਵੇਗਾ। ਪਹਿਲੇ 30 ਸਕਿੰਟਾਂ ਲਈ ਚਾਲੂ ਰਹੇਗਾ। ਜਦੋਂ ਤੱਕ ਆਦਿਤਿਆ ਨਿਰਧਾਰਤ ਏਓਪੀ ਪ੍ਰਾਪਤ ਨਹੀਂ ਕਰਦਾ, ਚੌਥਾ ਪੜਾਅ ਉਸ ਨੂੰ ਨਹੀਂ ਛੱਡੇਗਾ।
ਬਠਿੰਡਾ: ਸਰਕਾਰ ਤੋਂ ਨਾਰਾਜ਼ ਪਟਵਾਰੀਆਂ ਨੇ ਹੁਣ ਵਾਧੂ ਕੰਮ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਵਿਗੜ ਸਕਦੀ ਹੈ ਅਤੇ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬੇ ਭਰ ਵਿਚ ਪਟਵਾਰੀਆਂ ਦੀਆਂ ਕੁੱਲ 4716 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 2689 ਅਸਾਮੀਆਂ ਖਾਲੀ ਪਈਆਂ ਹਨ। ਜਦੋਂਕਿ ਇਨ੍ਹਾਂ ਵਿੱਚੋਂ ਸਿਰਫ਼ 1513 ਰੈਗੂਲਰ ਪਟਵਾਰੀ ਤਾਇਨਾਤ ਹਨ ਅਤੇ 514 ਪਟਵਾਰੀ ਠੇਕੇ ’ਤੇ ਰੱਖੇ ਗਏ ਹਨ। ਜੇਕਰ ਮਾਲ ਪਟਵਾਰੀ ਵਾਧੂ ਅਸਾਮੀਆਂ ’ਤੇ ਕੰਮ ਕਰਨਾ ਬੰਦ ਕਰ ਦਿੰਦੇ ਹਨ ਤਾਂ ਸੂਬੇ ਦੇ 2689 ਸਰਕਲਾਂ ਦਾ ਕੰਮ ਪ੍ਰਭਾਵਿਤ ਹੋਵੇਗਾ। ਅਗਲੇ ਦਿਨਾਂ ਵਿਚ ਅਜਿਹੇ ਸਰਕਲਾਂ ਵਿਚ ਕੰਮ ਨਹੀਂ ਹੋਵੇਗਾ ਤਾਂ ਸਰਕਾਰ ਨੂੰ ਆਮ ਲੋਕਾਂ ਦੇ ਵਿਰੋਧ ਦਾ ਸਾਮਹਣਾ ਕਰਨਾ ਪੈ ਸਕਦਾ ਹੈ।
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ 15, 452 ਵਿਅਕਤੀਆਂ ਵੱਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ। ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿੱਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ। ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਿਲ ਕੀਤੇ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ ਬਨਾਉਣ’ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲੋੜੀਂਦੀ ਰਫਤਾਰ ਮਿਲ ਸਕੇ।...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਜ (ਸ਼ਹਿਰੀ ਵਿਕਾਸ/ਜਨਰਲ) ਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਮੁੱਖ ਦਫਤਰ ਦੇ ਸਾਰੇ ਮੁੱਖ ਇੰਜੀਨੀਅਰ, ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਚੰਡੀਗੜ੍ਹ: ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੰਦਰਯਾਨ 3 ਅਤੇ ਪੀ.ਐਸ.ਐਲ.ਵੀ. - ਸੀ 56 ਦੀ ਲਾਂਚ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Noida Accident News: कम विजिबिलिटी के कारण आपस में टकराईं गाड़ियां, दो मोटरसाइकिल सवारों की मौत, 12 घायल
Indian Bank Recruitment 2024: बैंक में नौकरी पाने का सुनेहरा मौका! 30 नवंबर तक अप्लाई करने का मौका, जाने चयन प्रक्रिया
Himachal Pradesh : दर्दनाक हादसा! शादी से लौट रहा परिवार हुआ हादसे का शिकार, 3 लोगों की मौत