ਚੰਡੀਗੜ੍ਹ: ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਪੰਜਾਬ ਵਿੱਚ ਇੱਕ ਵਾਰ ਫਿਰ ਹਨੀ ਟ੍ਰੈਪ ਵਿਛਾ ਦਿੱਤਾ ਹੈ। ਇਸ ਵਾਰ ਫ਼ੌਜ ਦੇ ਜਵਾਨਾਂ ਤੋਂ ਇਲਾਵਾ ਪੁਲਿਸ ਮੁਲਾਜ਼ਮ ਅਤੇ ਸਰਕਾਰੀ ਅਧਿਕਾਰੀ ਉਨ੍ਹਾਂ ਦੇ ਨਿਸ਼ਾਨੇ 'ਤੇ ਹਨ। ਇਹ ਔਰਤਾਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਰਗਰਮ ਰਹਿੰਦੀਆਂ ਹਨ। ਪੁਲਿਸ ਨੇ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ ਭੇਜ ਦਿੱਤਾ ਹੈ ਕਿ ਫੇਸਬੁੱਕ, ਇੰਸਟਾਗ੍ਰਾਮ, ਵਟਸਐਪ 'ਤੇ ਕਿਸੇ ਦੀ ਵੀ ਦੋਸਤੀ ਦੀ ਬੇਨਤੀ ਸਵੀਕਾਰ ਨਾ ਕੀਤੀ ਜਾਵੇ। ਨਾ ਹੀ ਵੀਡੀਓ ਕਾਲਾਂ ਦਾ ਜਵਾਬ ਦਿਓ ਕਿਉਂਕਿ ਇਹ ਇੱਕ ਜਾਲ ਹੈ। ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇਨ੍ਹਾਂ ਔਰਤਾਂ ਦੀਆਂ ਆਈਡੀ ਦੇ 14 ਲਿੰਕ ਭੇਜੇ ਗਏ ਹਨ, ਜੋ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਵੱਲੋਂ ਬਣਾਏ ਗਏ ਹਨ। ਇਨ੍ਹਾਂ ਰਾਹੀਂ ਹੀ ਉਹ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਕਰੀਬ 10 ਆਈਡੀਜ਼ ਨੂੰ ਬਲੌਕ ਕੀਤਾ ਗਿਆ ਹੈ। ਹੁਣ ਡਰ ਹੈ ਕਿ ਨਵੀਂ ਆਈ.ਡੀ. ਬਣਾ ਕੇ ਕਾਲਾਂ ਕਰਨਗੇ। ਇਨ੍ਹਾਂ ਆਈਡੀਜ਼ ਤੋਂ 10 ਦਿਨਾਂ ਵਿੱਚ 325 ਤੋਂ ਵੱਧ ਲੋਕਾਂ ਨੂੰ ਕਾਲਾਂ ਕੀਤੀਆਂ ਗਈਆਂ ਹਨ। ਇਸ 'ਚ ਲੜਕੀਆਂ ਸਾਹਮਣੇ ਵਾਲੇ ਵਿਅਕਤੀ ਨੂੰ ਨਗਨ ਵੀਡੀਓ ਕਾਲ ਕਰ ਕੇ ਫਸਾ ਲੈਂਦੀਆਂ ਸਨ, ਫਿਰ ਬਲੈਕਮੇਲ ਕਰਦੀਆਂ ਸਨ। ਮੋਬਾਈਲ ਡਾਟਾ ਵੀ ਹੈਕ ਕੀਤਾ ਗਿਆ ਸੀ। ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ ਵੀਡੀਓ ਅਤੇ ਡਾਟਾ ਵਾਇਰਲ ਕਰਨ ਦੀ ਧਮਕੀ ਦਿੰਦੇ ਹਨ। ਇਸ ਸਬੰਧੀ ਪੁਲਿਸ ਵਿਭਾਗ ਵਿੱਚ ਸ਼ਿਕਾਇਤਾਂ ਵੀ ਆਈਆਂ ਹਨ। ਲੁਧਿਆਣਾ ਦੇ ਏਡੀਸੀਪੀ ਸਮੀਰ ਵਰਮਾ ਦਾ ਕਹਿਣਾ ਹੈ ਕਿ ਹੁਕਮ ਡੀਜੀਪੀ ਦਫ਼ਤਰ ਵੱਲੋਂ ਪੁਲਿਸ ਮੁਲਾਜ਼ਮਾਂ, ਫ਼ੌਜ ਅਤੇ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਜਾਸੂਸ ਉਨ੍ਹਾਂ ਦੇ ਜ਼ਰੀਏ ਨਿਸ਼ਾਨਾ ਬਣਾ ਸਕਦੇ ਹਨ। ਇਸ ਲਈ ਸਾਰਿਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ : ਜ਼ਿਲ੍ਹਾ ਮੈਜਿਸਟਰੇਟ ਨੇ ਰੱਖੜ ਪੁਨਿਆ ਮੌਕੇ ਬਾਬਾ ਬਕਾਲਾ ਕਸਬੇ ਅਧੀਨ ਪੈਂਦੇ ਦੋ ਬਲਾਕਾਂ 'ਚ ਦੋ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਐਲਾਨ ਤਹਿਤ ਰਈਆ-1 ਤੇ ਰਈਆ-2 ਦੀ ਹਦੂਦ 'ਚ ਆਉਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਦੋ ਦਿਨ ਦੀ ਛੁੱਟੀ ਰਹੇਗੀ।
ਚੰਡੀਗੜ੍ਹ: ਲੋਹਾ ਅਤੇ ਸਟੀਲ ਉਦਯੋਗ ਵਿੱਚ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਦੀ ਚੋਰੀ ਦਾ ਪਤਾ ਲਗਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੀ ਨਿਰੰਤਰਤਾ ਤਹਿਤ ਕਰ ਵਿਭਾਗ ਦੇ ਮੋਬਾਈਲ ਵਿੰਗਾਂ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਕਾਰਵਾਈ ਦੌਰਾਨ 12 ਭੱਠੀਆਂ (ਫਰਨੇਸ) ਦੀ ਜਾਂਚ ਕੀਤੀ ਗਈ ਅਤੇ 60 ਵਾਹਨ ਜ਼ਬਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਾਰਵਾਈ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਰੋਪੜ, ਪਟਿਆਲਾ, ਸ਼ੰਭੂ ਅਤੇ ਜਲੰਧਰ ਦੇ ਮੋਬਾਈਲ ਵਿੰਗਾਂ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਲੋਹੇ ਦੇ ਕਬਾੜ ਅਤੇ ਤਿਆਰ ਮਾਲ ਨੂੰ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਕਰਨ ’ਤੇ ਕੇਂਦ੍ਰਿਤ ਸੀ ਅਤੇ ਜ਼ਬਤ ਕੀਤੇ ਗਏ ਜ਼ਿਆਦਾਤਰ ਵਾਹਨਾਂ ਵਿੱਚ ਢੋਆ-ਢੁਆਈ ਕੀਤੇ ਜਾ ਰਹੇ ਸਮਾਨ ਦੇ ਅਨੁਸਾਰ ਲੋੜੀਂਦੇ ਈ-ਵੇਅ ਬਿੱਲਾਂ ਦੀ ਘਾਟ ਸੀ। ਹੋਰ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਢੋਏ ਜਾ ਰਹੇ ਉਕਤ ਸਮਾਨ ਲਈ ਸਬੰਧਤ ਵਿਕਰੇਤਾ ਵੱਲੋਂ ਲੋੜੀਂਦੇ ਕਰ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ। ਕਰ ਚੋਰੀ ਕਰਨ ਵਾਲਿਆਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਲਈ ਸਖ਼ਤ ਚੇਤਾਵਨੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਝ ਫਰਮਾਂ ਅਤੇ ਟਰੱਕਾਂ ਵੱਲੋਂ ਵਾਰ-ਵਾਰ ਜੀ.ਐਸ.ਟੀ ਦੀ ਚੋਰੀ ਕਰਨ ਦੀਆਂ ਰਿਪੋਰਟਾਂ ਵਿਭਾਗ ਨੂੰ ਪ੍ਰਾਪਤ ਹੋਈਆਂ ਹਨ ਅਤੇ ਇਸੇ ਦੇ ਮੱਦੇਨਜ਼ਰ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਰ ਚੋਰੀ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਅਜਿਹੀਆਂ ਅਚਨਚੇਤ ਚੈਕਿੰਗ ਮੁਹਿੰਮਾਂ ਚਲਾਈਆਂ ਜਾਣ।
ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 34,784 ਘਰ ਉਸਾਰ ਕੇ ਸੌਂਪੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਤਹਿਤ ਵਿਭਾਗ ਵੱਲੋਂ 40,326 ਘਰ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿੱਚ 34,784 ਘਰ ਉਸਾਰ ਕੇ ਯੋਗ ਲਾਭਪਾਤਰੀਆਂ ਨੂੰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 5559 ਘਰਾਂ ਦੀ ਉਸਾਰੀ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਅੱਜ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਕਾਨ ਇਸ ਸਾਲ ਦੇ ਦਸੰਬਰ ਮਹੀਨੇ ਤੱਕ ਮੁਕੰਮਲ ਕਰ ਦਿੱਤੇ ਜਾਣਗੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਕੀਮ ਤਹਿਤ ਪੱਕਾ ਘਰ ਮੁਹੱਈਆ ਕਰਵਾਉਣ ਲਈ ਯੋਗ ਲਾਭਪਾਤਰੀਆਂ ਨੂੰ ਜਾਰੀ 21.23 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 1139 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਵਜੋਂ 30-30 ਹਜ਼ਾਰ ਰੁਪਏ ਅਤੇ 1712 ਲਾਭਪਾਤਰੀਆਂ ਨੂੰ ਦੂਜੀ ਕਿਸ਼ਤ ਵਜੋਂ 72-72 ਹਜ਼ਾਰ ਰੁਪਏ ਅਤੇ 3051 ਲਾਭਪਾਤਰੀਆਂ ਨੂੰ ਤੀਜੀ ਕਿਸ਼ਤ ਵਜੋਂ 18-18 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਅਧੀਨ ਸਰਕਾਰ ਵੱਲੋਂ ਉਨ੍ਹਾਂ ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਇਆ ਜਾਂਦਾ ਹੈ, ਜਿਨ੍ਹਾਂ ਕੋਲ ਆਪਣਾ ਘਰ ਨਾ ਹੋਵੇ ਜਾਂ ਉਹ ਕੱਚੇ ਘਰਾਂ/ਤੰਬੂ ਵਿੱਚ ਰਹਿੰਦੇ ਹੋਣ। ਉਨ੍ਹਾਂ ਦੱਸਿਆ ਕਿ ਪੱਕੇ ਘਰਾਂ ਵਿੱਚ ਇੱਕ ਰਸੋਈ ਅਤੇ ਪਖ਼ਾਨੇ ਤੋਂ ਇਲਾਵਾ ਬਿਜਲੀ ਕੁਨੈਕਸ਼ਨ, ਪੀਣ ਵਾਲੇ ਪਾਣੀ ਦਾ ਕੁਨੈਕਸ਼ਨ, ਸਿਲੰਡਰ ਦੇ ਨਾਲ-ਨਾਲ ਮਗਨਰੇਗਾ ਸਕੀਮ ਤਹਿਤ 90 ਦਿਨਾਂ ਦਾ ਰੋਜ਼ਗਾਰ, ਪਸ਼ੂਆਂ ਲਈ ਕੈਟਲਸ਼ੈੱਡ, ਸੋਕਪਿੱਟ ਅਤੇ ਵਰਮੀ ਕੰਪੋਸਡਪਿੱਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ। ਪੇਂਡੂ ਅਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਪੀ.ਐਮ.ਏ.ਵਾਈ. (ਜੀ) ਸਟਾਫ਼ ਵੱਲੋਂ ਅਪਡੇਟਿਡ ਸਪੈਸੀਫਿਕੇਸ਼ਨ ਤਹਿਤ ਸਮਾਂਬੱਧ ਤਰੀਕੇ ਨਾਲ ਮਕਾਨਾਂ ਦੀ ਉਸਾਰੀ ਕਰਨ ਲਈ ਉਨ੍ਹਾਂ ਦੇ ਅਣਥੱਕ, ਨਿਰਵਿਘਨ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੀਮ ਦੇ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਸਮੇਂ ਸਿਰ ਫ਼ੰਡ ਪ੍ਰਵਾਨ ਕਰਨ ਲਈ ਵਚਨਬੱਧ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦਰਵੇਸ਼ ਬੱਸ ਸਰਵਿਸ ਕੰਪਨੀ ਦੇ ਮਾਲਕ ਗੁਰਭੇਜ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਆਦੇਸ਼ ਹਸਪਤਾਲ ਨੇੜੇ ਉਸ ਦੀ ਕੰਪਨੀ ਦੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਦੋ ਖੰਭਿਆਂ ਨੂੰ ਨੁਕਸਾਨ ਪੁੱਜਾ। ਸ਼ਿਕਾਇਤਕਰਤਾ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਇੱਕ ਪ੍ਰਾਈਵੇਟ ਠੇਕੇਦਾਰ ਦੀ ਮਦਦ ਨਾਲ ਬਿਜਲੀ ਦੇ ਨਵੇਂ ਖੰਭੇ ਲਗਾਏ ਜਾਣ ਦੇ ਬਾਵਜੂਦ ਉਕਤ ਜੇ.ਈ. ਨੇ ਇਸ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਅਤੇ ਸ਼ਿਕਾਇਤਕਰਤਾ ਖਿਲਾਫ਼ ਕੋਈ ਕਾਰਵਾਈ ਨਾ ਕਰਨ ਬਦਲੇ 8000 ਰੁਪਏ ਰਿਸ਼ਵਤ ਮੰਗੀ ਅਤੇ ਸੌਦਾ 5000 ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਜੇ.ਈ. ਸਤਨਾਮ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਤਨਾਮ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਲਈ ਇੱਕ ਵਧੀਕ ਐਸ.ਈ. ਅਤੇ ਦੋ ਐਸ.ਡੀ.ਓ ਨੂੰ ਮੁਅੱਤਲ ਕਰ ਦਿੱਤਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵਧੀਕ ਐਸ.ਈ. ਸੁਖਦਰਸ਼ਨ ਪਾਲ ਸਿੰਘ ਅਤੇ ਦੋ ਐਸ.ਡੀ.ਓ ਗਿਆਨ ਸਿੰਘ ਅਤੇ ਹਰਮਨਦੀਪ ਸਿੰਘ ਵਿਰੁੱਧ ਪੀ.ਐਸ.ਪੀ.ਸੀ.ਐਲ ਦੀ ਸਮੱਗਰੀ ਜਿਵੇਂ ਕਿ ਏ.ਸੀ.ਐਸ.ਆਰ ਕੰਡਕਟਰ ਅਤੇ 66 ਕੇ.ਵੀ ਕੇਬਲਾਂ ਦੀ ਦੁਰਵਰਤੋਂ ਕਰਨ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਪੀ.ਐਸ.ਪੀ.ਸੀ.ਐਲ ਵੱਲੋਂ ਮੁੱਢਲੀ ਜਾਂਚ ਤੋਂ ਬਾਅਦ ਮੁਅੱਤਲ ਕੀਤਾ ਗਿਆ ਹੈ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਚੀਫ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਸਮੇਤ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਪੱਧਰ ’ਤੇ ਕਿਸੇ ਵੀ ਕਰਮਚਾਰੀ ਵੱਲੋਂ ਕੀਤੀ ਗਈ ਭ੍ਰਿਸ਼ਟ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਕਿਸੇ ਵੀ ਸਿਆਸਤਦਾਨ ਜਾਂ ਅਧਿਕਾਰੀ ਸਮੇਤ ਕਿਸੇ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿੱਚ ਬਖਸ਼ਿਆ ਨਹੀਂ ਗਿਆ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਹਰ ਸੰਭਵ ਰਾਹਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਵਿਭਾਗ ਪੂਰੀ ਤਰ੍ਹਾਂ ਨਾਲ ਡਟਿਆ ਹੋਇਆ ਹੈ। ਸਾਰੇ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਆਪਣੀ ਡਿਊਟੀ ਕਰ ਰਹੇ ਹਨ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘੁੜਾਮ ਵਿਖੇ ਸਤਲੁਜ ਦਰਿਆ ‘ਤੇ ਪਏ ਪਾੜ ਨੂੰ ਪੂਰਨ ਸਮੇਂ ਵਿਭਾਗ ਦੀ ਕਾਰਜਕੁਸ਼ਲਤਾ ਸਪੱਸ਼ਟ ਰੂਪ ਵਿੱਚ ਦਿਖਾਈ ਦਿੱਤੀ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਛੱਡੇ ਗਏ 2,84,947 ਕਿਊਸਿਕ ਪਾਣੀ ਦਾ ਸਾਂਝਾ ਵਹਾਅ 18.08.2023 ਨੂੰ ਦੁਪਹਿਰ 12 ਵਜੇ ਤੋਂ 19.08.2023 ਨੂੰ ਸਵੇਰੇ 7:00 ਵਜੇ ਤੱਕ ਹਰੀਕੇ ਹੈੱਡਵਰਕਸ ਤੋਂ ਸਤਲੁਜ ਦਰਿਆ ਵਿੱਚੋਂ ਲੰਘਿਆ। ਇਹ ਤੇਜ਼ ਵਹਾਅ 19 ਘੰਟਿਆਂ ਤੱਕ ਜਾਰੀ ਰਿਹਾ, ਜਿਸ ਨਾਲ ਦਰਿਆ ਦੇ ਬੰਨ੍ਹਾਂ 'ਤੇ ਭਾਰੀ ਦਬਾਅ ਪਿਆ, ਜੋ ਜੁਲਾਈ ਵਿੱਚ ਆਏ ਹੜ੍ਹਾਂ ਕਾਰਨ ਪਹਿਲਾਂ ਹੀ ਪਾਣੀ ਨਾਲ ਭਰੇ ਹੋਏ ਸਨ। 18 ਅਤੇ 19 ਅਗਸਤ ਦੀ ਰਾਤ ਨੂੰ ਪਾਣੀ ਦੇ ਲਗਾਤਾਰ ਤੇਜ਼ ਵਹਾਅ ਨਾਲ ਤਰਨਤਾਰਨ ਜ਼ਿਲ੍ਹੇ ਵਿੱਚ ਦਰਿਆ ਦੇ ਸੱਜੇ ਬੰਨ੍ਹ ਦੇ ਵੱਡੇ ਹਿੱਸੇ ਵਿੱਚ ਪਾੜ ਪੈਣਾ ਸ਼ੁਰੂ ਹੋ ਗਿਆ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਥਾਨਕ ਪਿੰਡ ਵਾਸੀਆਂ, ਵਿਭਾਗੀ ਸਟਾਫ਼ ਅਤੇ ਮਸ਼ੀਨਰੀ ਦੀ ਮਦਦ ਨਾਲ 19 ਤਰੀਕ ਦੀ ਰਾਤ ਨੂੰ ਕਰੀਬ 1000 ਫੁੱਟ ਲੰਬੇ ਬੰਨ੍ਹ ਦੇ ਨਾਲ-ਨਾਲ ਸਖ਼ਤ ਰੋਕਥਾਮ ਉਪਾਅ ਕੀਤੇ ਗਏ। ਵਿਭਾਗ ਬੰਨ੍ਹ ਦੇ ਜ਼ਿਆਦਾਤਰ ਹਿੱਸੇ ਨੂੰ ਬਚਾਉਣ ਵਿੱਚ ਕਾਮਯਾਬ ਰਿਹਾ, ਪਰ ਜਦੋਂ 19 ਤਰੀਕ ਦੀ ਦੁਪਹਿਰ ਨੂੰ ਦਰਿਆ ਦਾ ਪਾਣੀ ਤੇਜ਼ ਰਫ਼ਤਾਰ ਨਾਲ ਘਟਣਾ ਸ਼ੁਰੂ ਹੋ ਗਿਆ, ਤਾਂ ਦਰਿਆ ਦੇ ਨਿਕਾਸ ਅਤੇ ਪੱਧਰ ਵਿੱਚ ਆਈ ਗਿਰਾਵਟ ਕਾਰਨ ਕੰਢੇ ਦੀ ਮਿੱਟੀ ਖਿਸਕਣ ਲੱਗ ਪਈ ਅਤੇ ਪਹਿਲਾਂ ਤੋਂ ਹੀ ਕਮਜ਼ੋਰ ਬੰਨ੍ਹ ਵਿੱਚ ਪਾੜ ਪੈ ਗਿਆ। ਇਸ ਉਪਰੰਤ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ। ਵਿਭਾਗ ਦੀਆਂ ਕਈ ਟੀਮਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਪਾੜ ਵਾਲੇ ਸਥਾਨ 'ਤੇ ਮਿੱਟੀ ਨਾਲ ਭਰੀਆਂ ਬੋਰੀਆਂ ਦੀ ਸਪਲਾਈ ਕੀਤੀ। ਨਜ਼ਦੀਕੀ ਡਵੀਜ਼ਨ ਦਫਤਰਾਂ ਵੱਲੋਂ ਪਾੜ ਵਾਲੇ ਸਥਾਨ 'ਤੇ ਕੁੱਲ 2.66 ਲੱਖ ਮਿੱਟੀ ਨਾਲ ਭਰੀਆਂ ਬੋਰੀਆਂ ਮੁਹੱਈਆ ਕਰਵਾਈਆਂ ਗਈਆਂ। ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿੱਚ ਮਿਲ ਕੇ ਤਾਲਮੇਲ ਨਾਲ ਕੰਮ ਕੀਤਾ ਗਿਆ। 28.08.2023 ਨੂੰ 350 ਫੁੱਟ ਲੰਬਾਈ ਅਤੇ ਲਗਭਗ 28 ਫੁੱਟ ਦੀ ਔਸਤ ਡੂੰਘਾਈ ਵਾਲੇ ਪਾੜ ਨੂੰ ਪੂਰਿਆ ਗਿਆ। ਵਿਭਾਗ ਵੱਲੋਂ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਸਟੀਲ ਦੀਆਂ ਤਾਰਾਂ ਸਮੇਤ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਗਈ। ਸਮਾਜਿਕ ਸੰਸਥਾਵਾਂ ਨੇ ਵੀ ਇਸ ਉਪਰਾਲੇ ਵਿੱਚ ਵੱਧ ਚੜ੍ਹ ਕੇ ਪਾਇਆ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਸਾਰੇ ਅੜਿੱਕੇ ਦੂਰ ਹੋ ਗਏ ਹਨ ਅਤੇ ਦੇਸ਼ ਦੇ ਹੋਰ ਸੂਬਿਆਂ ਲਈ ਦੋਆਬਾ ਖ਼ੇਤਰ ਦੇ ਇਸ ਗੜ੍ਹ ਤੋਂ ਜਲਦੀ ਉਡਾਣਾਂ ਸ਼ੁਰੂ ਹੋਣਗੀਆਂ।ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਸਿਵਲ ਏਵੀਏਸ਼ਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀ ਭਰਾਵਾਂ ਨੂੰ ਆਪਣੀ ਧਰਤੀ ਤੇ ਆਪਣੇ ਘਰਾਂ ਨਾਲ ਜੁੜੇ ਰਹਿਣ ਵਿੱਚ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀਆਂ ਤੇ ਸਮਾਜ ਦੇ ਹੋਰ ਵਰਗਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਤਾਂ ਬੱਚਤ ਹੋਵੇਗੀ, ਸਗੋਂ ਇਸ ਨਾਲ ਇਸ ਖ਼ਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਹਵਾਈ ਅੱਡਾ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਬਹਾਲ ਕਰਨ ਦੇ ਸਫ਼ਰ ਵਿੱਚ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ।ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਲਵਾਰਾ ਵਿੱਚ ਸਿਵਲ ਏਅਰ ਟਰਮੀਨਲ ਦੇ ਚੱਲ ਰਹੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਅਤਿ-ਆਧੁਨਿਕ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਇਸ ਪ੍ਰਾਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀ ਲੋੜ ਹੈ। ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਵਾਈ ਅੱਡਿਆਂ ਦੀ ਸ਼ੁਰੂਆਤ ਨਾਲ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਭਰ ਲਈ ਸਿੱਧੀ ਏਅਰ ਕੁਨੈਕਟੀਵਿਟੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਕਾਰਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਸਹੂਲਤ ਦੇਣ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਦੀ ਸ਼ੁਰੂਆਤ ਲਈ ਵਿਆਪਕ ਪੱਧਰ ਉਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਲਈ ਆਖਿਆ।
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੋਮਵਾਰ (28 ਅਗਸਤ) ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲ ਗਈ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਪਾਕਿਸਤਾਨ ਤਹਰੀਕ-ਏ-ਇਨਸਾਫ਼ ਦੇ ਚੇਅਰਮੈਨ ਦੇ ਖ਼ਿਲਾਫ਼ ਕਤਲ ਦੇ ਇਕ ਕੇਸ ਨੂੰ ਖਾਰਜ ਕਰ ਦਿੱਤਾ ਹੈ। ਇਮਰਾਨ ਖ਼ਾਨ ਦੇ ਵਕੀਲ ਲਤੀਫ ਖੋਸਾ ਨੇ ਪਹਿਲਾਂ ਟਵਿੱਟਰ 'ਤੇ ਇਸ ਖ਼ਬਰ ਦੀ ਜਾਣਕਾਰੀ ਦਿੱਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਮਰਾਨ ਖਾਨ ਖਿਲਾਫ਼ ਕਤਲ ਕੇਸ ਨੂੰ ਰੱਦ ਕਰ ਦਿੱਤਾ ਗਿਆ ਹੈ। بریکنگ نیوز:عمران خان کے خلاف کوئٹہ والی FIR خارج کردی گئی ۔ — Advocate Latif Khosa (@Adv_Latif_Khosa) August 28, 2023...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ ਗਏ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪ੍ਰੈੱਸ ਨੂੰ ਸੰਬੋਧਨ ਕੀਤਾ। ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ 2021-22 ਦੀ ਸਿੰਚਾਈ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ 5 ਕੈਦੀਆਂ ਦੀ ਰਿਪੋਰਟ ਵੀ ਪੇਸ਼ ਕੀਤੀ ਗਈ ਸੀ, ਜਿਸ ਵਿਚੋਂ 4 ਕੈਦੀਆਂ ਦੀ ਅਗਾਊ ਰਿਹਾਈ ਦੀ ਅਰਜ਼ੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਕਿ ਇੱਕ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। 12ਵੀਂ ਤਕ ਦੇ ਸਕੂਲਾਂ 'ਚ ਵਿਜ਼ਿਟਿੰਗ ਫੈਕਲਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸਦੇ ਲਈ 30 ਕਰੋੜ ਖਰਚੇ ਜਾਣਗੇ। ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ ਡੇਢ ਤੋਂ ਘਟਾ ਕੇ ਇਕ ਕਰੋੜ ਰੁਪਏ ਕੀਤੀ। ਸੀਐੱਮ ਦੀ ਅਖ਼ਤਿਆਰੀ ਗ੍ਰਾਂਟ 50 ਤੋਂ ਘਟਾ ਕੇ 37 ਕਰੋੜ ਰੁਪਏ ਕਰਨ ਦਾ ਫੈਸਲਾ ਲਿਆ ਗਿਆ। ਪੰਜਾਬ ਸਟੇਟ ਭਲਾਈ ਵਿਭਾਗ ਦੀਆਂ 20 ਅਸਾਮੀਆਂ ਲਈ ਭਰਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼, ਮੋਹਾਲੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸਦੇ ਲਈ 60 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਇੱਥੇ 484 ਅਸਾਮੀਆਂ ਨੂੰ ਵੀ ਮੰਜੂਰੀ ਦਿੱਤੀ ਗਈ ਹੈ। ਪੰਜਾਬ FRVM ਐਕਟ 'ਚ ਸੋਧ ਨੂੰ ਦਿੱਤੀ ਮੰਜੂਰੀ ਮੰਤਰੀਆਂ ਦੀ ਗ੍ਰਾਂਟਨ ਡੇਢ ਕਰੋੜ ਤੋਂ ਘਟਾ ਕੇ 1 ਕਰੋੜ ਕਰ ਦਿੱਤਾ ਗਿਆ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਮੁਤਾਬਕ ਹੁਣ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀ.ਏ.ਐੱਸ.) ਹਾਜ਼ਰੀ ਪ੍ਰਣਾਲੀ ਰਾਹੀਂ ਲਈ ਜਾਵੇਗੀ। ਭਾਵੇਂ ਕਰਮਚਾਰੀ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ, ਉਨ੍ਹਾਂ ਨੂੰ ਬੀਏਐਸ 'ਤੇ ਹਾਜ਼ਰੀ ਮਾਰਕ ਕਰਨੀ ਪਵੇਗੀ। ਜੇਕਰ ਸਰਕਾਰੀ ਡਿਊਟੀ ਤੋਂ ਬਾਹਰ ਗਏ ਕਰਮਚਾਰੀ ਲਈ ਸਮੇਂ ਸਿਰ ਵਾਪਸ ਆਉਣਾ ਸੰਭਵ ਨਹੀਂ ਹੈ, ਤਾਂ ਉਹ ਜਿਸ ਵਿਭਾਗ ਵਿੱਚ ਗਿਆ ਹੈ, ਉਸ ਵਿੱਚ ਬੀ.ਏ.ਐਸ. 'ਤੇ ਆਪਣੀ ਹਾਜ਼ਰੀ ਦਰਜ ਕਰਾ ਸਕੇਗਾ। ਪਰ ਜੇਕਰ ਉਸ ਥਾਂ 'ਤੇ ਬੀ.ਏ.ਐਸ ਮਸ਼ੀਨ ਨਹੀਂ ਲਗਾਈ ਗਈ ਤਾਂ ਵਿਭਾਗੀ ਮੁਖੀ ਵੱਲੋਂ ਪਹਿਲਾਂ ਹੀ ਜਾਰੀ ਸਿਸਟਮ ਰਾਹੀਂ ਸਟਾਫ਼ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ | ਪੰਜਾਬ ਸਰਕਾਰ ਬੀ.ਏ.ਐਸ ਸਿਸਟਮ ਨੂੰ ਪ੍ਰਭਾਵਸ਼ਾਲੀ ਬਣਾਉਣ 'ਤੇ ਜ਼ੋਰ ਦੇ ਰਹੀ ਹੈ। ਇਸ ਦੇ ਨਾਲ ਹੀ ਸਕੂਲੀ ਸਿੱਖਿਆ ਵਿੱਚ ਹੋਰ ਵੀ ਕਈ ਤਰ੍ਹਾਂ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ, ਸਕੂਲ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਵਿਸ਼ੇਸ਼ ਸਿਖਲਾਈ ਲਈ ਸਿੰਗਾਪੁਰ ਅਤੇ ਆਈਆਈਐਮ ਅਹਿਮਦਾਬਾਦ ਭੇਜਿਆ ਜਾ ਰਿਹਾ ਹੈ।
Chandrayaan-3: ਮਿਸ਼ਨ ਚੰਦਰਯਾਨ 3 ਦੀ ਬਦੌਲਤ ਇਤਿਹਾਸ 'ਚ ਪਹਿਲੀ ਵਾਰ ਚੰਦਰਮਾ ਦੇ ਦੱਖਣੀ ਧਰੁਵ 'ਤੇ ਕਦਮ ਰੱਖਣ ਤੋਂ ਬਾਅਦ ਉੱਥੋਂ ਲਗਾਤਾਰ ਨਵੀਆਂ ਜਾਣਕਾਰੀਆਂ ਅਤੇ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਐਤਵਾਰ ਨੂੰ ਚੰਦਰਮਾ ਦੀ ਸਤ੍ਹਾ 'ਤੇ ਤਾਪਮਾਨ ਦੇ ਬਦਲਾਅ ਦਾ ਗ੍ਰਾਫ ਜਾਰੀ ਕੀਤਾ। ਤਾਪਮਾਨ ਸਥਿਰਤਾ ਨਹੀ ਪੁਲਾੜ ਏਜੰਸੀ ਦੇ ਇਕ ਸੀਨੀਅਰ ਵਿਗਿਆਨੀ ਨੇ ਚੰਦਰਮਾ 'ਤੇ ਦਰਜ ਕੀਤੇ ਗਏ ਉੱਚ ਤਾਪਮਾਨ 'ਤੇ ਹੈਰਾਨੀ ਪ੍ਰਗਟਾਈ ਹੈ। ਰਾਸ਼ਟਰੀ ਪੁਲਾੜ ਏਜੰਸੀ ਦੇ ਅਨੁਸਾਰ, ਚੰਦਰ ਦੀ ਸਤਹ ਦੇ ਤਾਪਮਾਨ ਨੂੰ ਸਮਝਣ ਲਈ, ਚੰਦਰ ਦੀ ਸਤਹ ਥਰਮੋ ਭੌਤਿਕ ਪ੍ਰਯੋਗ (CHEST) ਨੇ ਦੱਖਣੀ ਧਰੁਵ ਦੇ ਆਲੇ ਦੁਆਲੇ ਚੰਦਰ ਦੀ ਉਪਰਲੀ ਮਿੱਟੀ ਦੇ ਤਾਪਮਾਨ ਦਰਜ ਕੀਤਾ ਹੈ। ਇਸਰੋ ਨੇ ਕੀਤਾ ਵੱਡਾ ਐਲਾਨ ਇਸਰੋ ਨੇ 'ਐਕਸ' (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਵਿੱਚ ਕਿਹਾ, "ਵਿਕਰਮ ਲੈਂਡਰ 'ਤੇ CHEST ਪੇਲੋਡ ਦੇ ਪਹਿਲੇ ਨਿਰੀਖਣ ਹਨ।" ਚੰਦਰਮਾ ਦੀ ਸਤ੍ਹਾ ਦੇ ਥਰਮਲ ਵਿਵਹਾਰ ਨੂੰ ਸਮਝਣ ਲਈ, CHEST ਨੇ ਧਰੁਵ ਦੁਆਲੇ ਚੰਦਰਮਾ ਦੀ ਮਿੱਟੀ ਦੀ ਉੱਪਰਲੀ ਪਰਤ ਨੂੰ ਮਾਪਿਆ। ਤਾਪਮਾਨ ਪ੍ਰੋਫਾਈਲ ਨੂੰ ਮਾਪਿਆ।' ਗ੍ਰਾਫਿਕ ਬਾਰੇ, ਇਸਰੋ ਦੇ ਵਿਗਿਆਨੀ ਬੀਐਚਐਮ ਦਾਰੂਕੇਸ਼ਾ ਨੇ ਪੀਟੀਆਈ ਨੂੰ ਦੱਸਿਆ, 'ਅਸੀਂ ਸਾਰੇ ਮੰਨਦੇ ਸੀ ਕਿ ਸਤ੍ਹਾ 'ਤੇ ਤਾਪਮਾਨ ਲਗਭਗ 20 ਡਿਗਰੀ ਸੈਂਟੀਗਰੇਡ ਤੋਂ 30 ਡਿਗਰੀ ਸੈਂਟੀਗਰੇਡ ਹੋ ਸਕਦਾ ਹੈ, ਪਰ ਇਹ 70 ਡਿਗਰੀ ਸੈਂਟੀਗਰੇਡ ਹੈ। ...
ਚੰਡੀਗੜ੍ਹ: ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਨਾਲ ਸ਼ਹਿਰ ਦਾ ਤਾਪਮਾਨ ਵੀ ਹੇਠਾਂ ਆਵੇਗਾ। ਫਿਲਹਾਲ ਸ਼ਹਿਰ ਦਾ ਤਾਪਮਾਨ 26 ਡਿਗਰੀ ਸੈਲਸੀਅਸ ਹੈ। ਮੌਸਮ ਵਿਭਾਗ ਨੇ ਅੱਜ ਵੱਧ ਤੋਂ ਵੱਧ ਤਾਪਮਾਨ 34.3 ਅਤੇ ਘੱਟੋ-ਘੱਟ 25.5 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਤੇਜ਼ ਹਵਾ ਅਜੇ ਵੀ ਵਗ ਰਹੀ ਹੈ। ਇਸ ਕਾਰਨ ਕਈ ਥਾਵਾਂ 'ਤੇ ਦਰੱਖਤ ਡਿੱਗਣ ਦੀਆਂ ਖ਼ਬਰਾਂ ਹਨ। ਫਿਲਹਾਲ ਧਨਾਸ ਵਿੱਚ ਦਰੱਖਤ ਡਿੱਗਣ ਕਾਰਨ ਸੜਕ ਬੰਦ ਹੈ। ਇਸੇ ਤਰ੍ਹਾਂ ਪਟਿਆਲਾ ਵਿੱਚ ਰਾਓ ਨਦੀ ਦੇ ਕੰਢੇ ਖੁੱਡਾ ਲਾਹੌਰ ਪੁਲ ਤੋਂ ਨਵਾਂਗਾਓਂ ਨੂੰ ਜਾਂਦੀ ਸੜਕ ’ਤੇ ਵੀ ਦਰੱਖਤ ਡਿੱਗ ਗਏ ਹਨ। ਸੈਕਟਰ 15-16 ਦੇ ਲਾਈਟ ਪੁਆਇੰਟ ’ਤੇ ਵੀ ਦਰੱਖਤ ਡਿੱਗ ਗਿਆ ਸੀ। ਜਿਸ ਨੂੰ ਪ੍ਰਸ਼ਾਸਨ ਨੇ ਹਟਾ ਦਿੱਤਾ ਹੈ। ਹੁਣ ਤੱਕ 1089.8 MM ਮੀਂਹ1 ਜੂਨ ਤੋਂ, ਇਸ ਮਾਨਸੂਨ ਸੀਜ਼ਨ ਵਿੱਚ 1089.8 MM ਬਾਰਿਸ਼ ਹੋਈ ਹੈ, ਜੋ ਕਿ ਆਮ ਨਾਲੋਂ 58.1% MM ਵੱਧ ਹੈ। ਚੰਡੀਗੜ੍ਹ ਵਿੱਚ ਅਗਸਤ ਮਹੀਨੇ ਵਿੱਚ ਹੁਣ ਤੱਕ ਕਰੀਬ 159.1 ਐਮਐਮ ਮੀਂਹ ਪਿਆ ਹੈ। ਸਭ ਤੋਂ ਵੱਧ ਬਾਰਿਸ਼ ਜੁਲਾਈ ਮਹੀਨੇ ਵਿੱਚ ਹੋਈ ਹੈ ਜੋ ਲਗਭਗ 800 ਐਮਐਮ ਸੀ। ਇਸ ਮੀਂਹ ਦੌਰਾਨ ਚੰਡੀਗੜ੍ਹ ਦੀਆਂ 115 ਦੇ ਕਰੀਬ ਸੜਕਾਂ ਵੀ ਨੁਕਸਾਨੀਆਂ ਗਈਆਂ। ਸੁਖਨਾ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂਫਿਲਹਾਲ ਸੁਖਨਾ ਝੀਲ ਦਾ ਪਾਣੀ ਦਾ ਪੱਧਰ 1163 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਮੀਂਹ ਪੈਣ 'ਤੇ ਇਸ ਦੇ ਵਧਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਹੋਈ ਬਾਰਿਸ਼ ਤੋਂ ਬਾਅਦ ਸੁਖਨਾ ਦੇ ਪਾਣੀ ਦਾ ਪੱਧਰ ਵਧ ਗਿਆ ਸੀ। ਇਸ ਤੋਂ ਬਾਅਦ ਸੁਖਨਾ ਝੀਲ ਦਾ ਫਲੱਡ ਗੇਟ ਵੀ ਖੋਲ੍ਹਣਾ ਪਿਆ। ਜੇਕਰ ਹੁਣ ਮੀਂਹ ਪੈਂਦਾ ਹੈ ਤਾਂ ਸੁਖਨਾ ਦੇ ਪਾਣੀ ਦਾ ਪੱਧਰ ਫਿਰ ਵਧਣ ਦੀ ਸੰਭਾਵਨਾ ਹੈ।
ਬੁਡਾਪੇਸਟ: ਭਾਰਤ ਦੇ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਐਤਵਾਰ ਨੂੰ ਇੱਥੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਸੋਨ ਤਮਗਾ ਜਿੱਤ ਕੇ ਭਾਰਤ ਲਈ ਇਤਿਹਾਸਕ ਪਹਿਲਾ ਸੋਨ ਤਮਗਾ ਜਿੱਤਿਆ। ਪਿਛਲੇ ਕੁਝ ਮਹੀਨਿਆਂ ਤੋਂ ਸੱਟ ਕਾਰਨ ਪ੍ਰੇਸ਼ਾਨ ਚੱਲ ਰਹੇ ਸਟਾਰ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ 'ਚ ਆਪਣੀ ਦੂਜੀ ਵਾਰੀ 'ਚ 88.17 ਦੇ ਵਿਸ਼ਾਲ ਥਰੋਅ ਨਾਲ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਪ੍ਰਤੀਯੋਗਿਤਾ ਜਿੱਤੀ। ਸਟਾਰ ਓਲੰਪੀਅਨ ਨੀਰਜ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ ਫਾਈਨਲ ਵਿੱਚ ਪਾਕਿਸਤਾਨ ਦੇ ਅਰਸ਼ਦ ਨਦੀਮ ਨੂੰ ਇੱਕ ਮੀਟਰ ਤੋਂ ਵੀ ਘੱਟ ਦੂਰੀ ਨਾਲ ਹਰਾਇਆ। ਪਾਕਿਸਤਾਨ ਦੇ ਅਰਸ਼ਦ ਨਦੀਮ ਨੇ 87.82 ਦੀ ਦੂਰੀ ਨਾਲ ਚਾਂਦੀ ਦਾ ਤਗਮਾ ਜਿੱਤਿਆ, ਜੋ ਉਸ ਦੇ ਦੇਸ਼ ਲਈ ਪਹਿਲਾ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਤਗਮਾ ਹੈ, ਜਦੋਂ ਕਿ ਚੈੱਕ ਗਣਰਾਜ ਦੇ ਜੈਕਬ ਵਡਲਾਜ ਨੇ ਪਿਛਲੇ ਸਾਲ ਓਰੇਗਨ ਵਿੱਚ 86.67 ਦੀ ਦੂਰੀ ਨਾਲ ਜਿੱਤਿਆ ਕਾਂਸੀ ਦਾ ਤਗਮਾ ਬਰਕਰਾਰ ਰੱਖਿਆ। ਨੀਰਜ ਚੋਪੜਾ ਅਤੇ ਨਦੀਮ ਦੋਵਾਂ ਨੇ ਅਗਲੇ ਸਾਲ ਹੋਣ ਵਾਲੇ ਪੈਰਿਸ ਓਲੰਪਿਕ ਅਤੇ ਐਤਵਾਰ ਨੂੰ ਖੇਡੇ ਜਾਣ ਵਾਲੇ ਵਿਸ਼ਵ ਚੈਂਪੀਅਨਸ਼ਿਪ ਪੁਰਸ਼ ਜੈਵਲਿਨ ਥਰੋਅ ਫਾਈਨਲ ਲਈ ਕੁਆਲੀਫਾਈ ਕਰ ਲਿਆ ਸੀ। ਚੋਪੜਾ ਨੇ ਕਰੀਅਰ ਦੇ ਸਰਵੋਤਮ 88.77 ਮੀਟਰ ਦੇ ਨਾਲ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ, ਜਦੋਂ ਕਿ ਨਦੀਮ ਨੇ ਸ਼ੁੱਕਰਵਾਰ ਨੂੰ ਇੱਥੇ ਬੁਡਾਪੇਸਟ ਵਿੱਚ ਸੀਜ਼ਨ ਦਾ ਸਭ ਤੋਂ ਵਧੀਆ 86.79 ਮੀਟਰ ਦਾ ਰਿਕਾਰਡ ਬਣਾਇਆ।
PSSSB Recruitment 2023: ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਮੰਗ ਕਰਨ ਵਾਲੇ ਉਮੀਦਵਾਰਾਂ ਲਈ ਅਹਿਮ ਖ਼ਬਰ ਹੈ। ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (PSSSB) ਨੇ ਪੰਜਾਬ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੈਬ ਅਟੈਂਡੈਂਟ, ਲੈਬ ਅਸਿਸਟੈਂਟ, ਮੋਟਰ ਵਹੀਕਲ ਇੰਸਪੈਕਟਰ, ਐਪਿਕਲਚਰ ਅਫਸਰ, ਅਪ੍ਰੈਂਟਿਸ ਅਤੇ ਹੋਰ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬੋਰਡ ਨੇ ਕੁੱਲ ਐਲਾਨੀਆਂ ਅਸਾਮੀਆਂ ਵਿੱਚੋਂ ਕੁੱਲ 95 ਖਾਲੀ ਅਸਾਮੀਆਂ ਦੀ ਭਰਤੀ ਕਰਨ ਲਈ ਨੋਟੀਫਿਕੇਸ਼ਨ ਵਿੱਚ ਕੀਤੀ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਅੱਜ ਯਾਨੀ ਸੋਮਵਾਰ, 28 ਅਗਸਤ 2023 ਤੋਂ ਦਿੱਤੀਆਂ ਜਾ ਸਕਦੀਆਂ ਹਨ, PSSSB ਨੇ ਇਸ ਭਰਤੀ ਲਈ ਅਰਜ਼ੀ ਦੀ ਆਖਰੀ ਮਿਤੀ 22 ਸਤੰਬਰ ਰੱਖੀ ਹੈ। PSSSB ਭਰਤੀ 2023: ਕਿੱਥੇ ਅਤੇ ਕਿਵੇਂ ਅਪਲਾਈ ਕਰਨਾ ਹੈ? ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (PSSSB) ਦੁਆਰਾ ਇਸ਼ਤਿਹਾਰ ਦਿੱਤੀਆਂ ਗਈਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਬੋਰਡ ਦੀ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾ ਸਕਦੇ ਹਨ, ਜਾਂ ਇਸ ਪੰਨੇ 'ਤੇ ਐਕਟੀਵੇਟ ਕੀਤੇ ਜਾਣ ਵਾਲੇ ਲਿੰਕ ਜਾਂ ਐਪਲੀਕੇਸ਼ਨ ਨਾਲ ਸਬੰਧਤ ਐਪਲੀਕੇਸ਼ਨ ਨੂੰ ਦੇਖ ਸਕਦੇ ਹਨ। ਇਸ ਪੰਨੇ 'ਤੇ ਸਰਗਰਮ ਹੋਣ ਲਈ ਸਿੱਧਾ ਲਿੰਕ। ਤੁਸੀਂ ਪੰਨੇ 'ਤੇ ਜਾ ਕੇ ਅਰਜ਼ੀ ਦੇ ਸਕਦੇ ਹੋ। ਆਮ ਵਰਗ ਲਈ 1000 ਰੁਪਏ ਫੀਸ ਅਰਜ਼ੀ ਪ੍ਰਕਿਰਿਆ ਦੇ ਹਿੱਸੇ ਵਜੋਂ, ਉਮੀਦਵਾਰਾਂ ਨੂੰ ਪਹਿਲਾਂ ਰਜਿਸਟਰ ਕਰਨਾ ਹੋਵੇਗਾ ਅਤੇ ਫਿਰ ਰਜਿਸਟਰਡ ਵੇਰਵਿਆਂ ਨਾਲ ਲੌਗਇਨ ਕਰਕੇ, ਉਮੀਦਵਾਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰ ਸਕਣਗੇ। ਆਮ ਉਮੀਦਵਾਰਾਂ ਅਤੇ ਦੂਜੇ ਰਾਜਾਂ ਦੇ ਸਾਰੇ ਵਰਗਾਂ ਦੇ ਉਮੀਦਵਾਰਾਂ ਨੂੰ ਅਰਜ਼ੀ ਦੇ ਦੌਰਾਨ 1000 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਹਾਲਾਂਕਿ, ਪੰਜਾਬ ਦੇ SC/BC/EWS ਉਮੀਦਵਾਰਾਂ ਲਈ 250 ਰੁਪਏ ਅਤੇ ਦਿਵਯਾਂਗਾਂ ਲਈ 500 ਰੁਪਏ ਫੀਸ ਹੈ।...
Punjab weather update: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਕੁਝ ਇਲਾਕਿਆਂ 'ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ 'ਚ ਕਮੀ ਦੇ ਨਾਲ-ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। 19 ਪਿੰਡਾਂ ਵਿੱਚ ਬਿਜਲੀ ਬੰਦਹੜ੍ਹਾਂ ਦਾ ਪਾਣੀ ਹਾਲੇ ਵੀ ਪਿੰਡਾਂ ਵਿੱਚ ਹੋਣ ਕਾਰਨ ਕਰੀਬ 19 ਪਿੰਡਾਂ ਵਿੱਚ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ ਹੈ। ਸਥਿਤੀ ਇਹ ਹੈ ਕਿ ਕਰੀਬ 19 ਪਿੰਡਾਂ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਇਨ੍ਹਾਂ ਪਿੰਡਾਂ ਵਿੱਚ ਨਾਲ ਲੱਗਦੇ ਪਿੰਡ ਮੁਠਿਆਂਵਾਲਾ ਅਤੇ ਘੜੂੰਆਂ ਦੇ ਆਸ-ਪਾਸ ਦੇ ਪਿੰਡ ਕੋਟ ਬੁੱਢਾ, ਕੁੱਤੀਵਾਲਾ, ਸਭਰਾ, ਡੁਮਣੀਵਾਲਾ, ਗੁੱਲੇਵਾਲਾ, ਭੂਰਾ ਹਠਾੜ, ਗਦਾਈਕੇ, ਜੱਲੋਕੇ, ਭਾਉਵਾਲ, ਬੰਗਲਾ ਰਾਏ ਕੇ, ਤਲਵੰਡੀ ਸੋਭਾ ਸਿੰਘ, ਮਹਿਨੇਕੇ ਜੰਡ, ਜੋਧ ਸਿੰਘ ਵਾਲਾ ਅਤੇ ਝੁੱਗੀਆਂ ਸ਼ਾਮਲ ਹਨ।...
ਚੰਡੀਗੜ੍ਹ: ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ 2017 ਤੋਂ ਹੁਣ ਤੱਕ ਨਗਦ ਇਨਾਮ ਰਾਸ਼ੀ ਤੋਂ ਵਾਂਝੇ ਰਹੇ ਸਟੇਟ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਮੈਡਲ ਜੇਤੂ 1807 ਖਿਡਾਰੀਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਇਨ੍ਹਾਂ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਸੀ ਕਿ ਸੂਬੇ ਵਿੱਚ ਬਹੁਤ ਖਿਡਾਰੀ ਅਜਿਹੇ ਸਨ ਜਿਨ੍ਹਾਂ ਨੂੰ ਮੈਡਲ ਜਿੱਤਣ ਦੇ ਬਾਵਜੂਦ ਪਿਛਲੇ ਪੰਜ ਸਾਲਾਂ ਤੋਂ ਨਗਦ ਇਨਾਮ ਰਾਸ਼ੀ ਨਹੀਂ ਮਿਲੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਖੇਡ ਵਿਭਾਗ ਇਨ੍ਹਾਂ ਖਿਡਾਰੀਆਂ ਦੀ ਸੂਚੀ ਤਿਆਰ ਕਰਕੇ ਇਨ੍ਹਾਂ ਦਾ ਬਣਦਾ ਹੱਕ ਦੇਵੇ। ਖੇਡ ਵਿਭਾਗ ਵੱਲੋਂ ਸਾਲ 2017 ਤੋਂ ਹੁਣ ਤੱਕ ਅਜਿਹੇ 1807 ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਦੀ ਕੁੱਲ ਇਨਾਮ ਰਾਸ਼ੀ 5,94,45,400 (5.94 ਕਰੋੜ) ਰੁਪਏ ਬਣਦੀ ਹੈ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਖੇਡ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮੰਤਰੀ ਨਗਦ ਇਨਾਮ ਰਾਸ਼ੀ ਨਾਮ ਸਨਮਾਨਤ ਕਰਨਗੇ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਨਵੀਂ ਖੇਡ ਨੀਤੀ ਬਣਾਈ ਗਈ ਹੈ ਅਤੇ ਅਗਲੇ ਸਾਲਾਂ ਵਿੱਚ ਕਿਸੇ ਵੀ ਖਿਡਾਰੀ ਨੂੰ ਉਸ ਦਾ ਬਣਦਾ ਮਾਣ-ਸਨਮਾਨ ਤੁਰੰਤ ਦਿੱਤਾ ਜਾਵੇਗਾ। ਮੀਤ ਹੇਅਰ ਨੇ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤੇ ਜਾਣ ਵਾਲੇ 1807 ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ 2017-18 ਸਾਲ ਦੇ 997 ਖਿਡਾਰੀਆਂ ਨੂੰ 1.58 ਕਰੋੜ ਰੁਪਏ, 2018-19 ਦੇ 135 ਖਿਡਾਰੀਆਂ ਨੂੰ 47.96 ਲੱਖ ਰੁਪਏ, 2019-20 ਦੇ 287 ਖਿਡਾਰੀਆਂ ਨੂੰ 1.75 ਕਰੋੜ ਰੁਪਏ, 2020-21 ਦੇ 51 ਖਿਡਾਰੀਆਂ ਨੂੰ 19.05 ਲੱਖ ਰੁਪਏ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਕੌਮੀ ਖੇਡਾਂ ਵਿੱਚ ਸਰਵਿਸਜ਼ ਵੱਲੋਂ ਮੈਡਲ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ।ਇਸ ਤਰ੍ਹਾਂ ਕੁੱਲ 1807 ਖਿਡਾਰੀਆਂ ਨੂੰ 5,94,45,400 (5.94 ਕਰੋੜ) ਰੁਪਏ ਨਾਲ ਸਨਮਾਨਿਆ ਜਾਵੇਗਾ।...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਨੌਂ ਬਹਾਦਰ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਲੇਹ (ਲੱਦਾਖ) ਵਿਖੇ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਵਿੱਚ ਪੰਜਾਬ ਦੇ ਦੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਰਸੜੀ (ਫਰੀਦਕੋਟ) ਅਤੇ ਤਰਨਦੀਪ ਸਿੰਘ ਵਾਸੀ ਬਸੀ ਪਠਾਣਾ ਵੀ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਇਨ੍ਹਾਂ ਸੈਨਿਕਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਇਨ੍ਹਾਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਨੀਤੀ ਅਨੁਸਾਰ ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿੱਥੇ ਇੱਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ ‘ਤੇ ਚਿੰਤਾ ਮੁਕਤ ਕਰੇਗੀ ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਨਿਰਸਵਾਰਥ ਢੰਗ ਨਾਲ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ। ਇਸੇ ਦੌਰਾਨ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਸ਼ਹੀਦ ਤਰਨ ਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦਾ ਚੈੱਕ ਸੌਂਪਦਿਆਂ ਸ਼ਹੀਦ ਦੀ ਭੈਣ ਲਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਮ ‘ਤੇ ਸਿੰਥੈਟਿਕ ਟਰੈਕ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਹੋਰ ਨੌਜਵਾਨ ਹਥਿਆਰਬੰਦ ਬਲਾਂ ‘ਚ ਭਰਤੀ ਲਈ ਪ੍ਰੇਰਿਤ ਹੋ ਸਕਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਮ ‘ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਐਲਾਨ ਵੀ ਕੀਤਾ।
ਚੰਡੀਗੜ੍ਹ: ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਉਤਰ ਪ੍ਰਦੇਸ਼ ਦੇ ਇਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਾਂਝੀਵਾਲਤਾ ਦੇ ਮਾਰਗ ‘ਤੇ ਚਲਦਾ ਹੈ ਪਰੰਤੂ ਫਿਰ ਵੀ ਸ਼ੋਸ਼ਲ ਮੀਡੀਆ ਅਤੇ ਹੋਰ ਸੰਚਾਰ ਸਾਧਨਾ ਦੇ ਪ੍ਰਭਾਵ ਕਾਰਨ ਸਾਡੇ ਬੱਚਿਆਂ ਵਿੱਚ ਧਾਰਮਿਕ ਅਸਹਿਣਸ਼ੀਲਤਾ ਨਾ ਪੈਦਾ ਹੋ ਜਾਵੇ, ਇਸ ਨੂੰ ਰੋਕਣ ਲਈ ਪੰਜਾਬ ਰਾਜ ਦੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਧਰਮਾਂ ਦੀ ਚੰਗੀਆਂ ਗੱਲਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦੇਣ ਲਈ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਸੁਹਾਰਦ ਨੂੰ ਹੋਰ ਵਧਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਅਤੇ ਭਾਈਚਾਰਕ ਏਕਤਾ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।ਉਨ੍ਹਾਂ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਚੰਡੀਗੜ੍ਹ: ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹੈਡਮਾਸਟਰਾਂ ਦਾ ਦੂਜਾ ਬੈਚ ਹੈ, ਜੋ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇਕੋ-ਇੱਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ‘ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇਹ ਅਧਿਆਪਕ ਵਿਸ਼ੇਸ਼ ਸਿਖਲਾਈ ਨਾਲ ਆਪਣੀ ਮੁਹਾਰਤ ਨੂੰ ਨਿਖਾਰ ਕੇ ਭਵਿੱਖ ਲਈ ਯੋਗ ਅਤੇ ਹੁਨਰਮੰਦ ਵਿਦਿਆਰਥੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਇਸ ਮੌਕੇ ਕਮਲ ਕਿਸ਼ੋਰ ਯਾਦਵ, ਸਿੱਖਿਆ ਸਕੱਤਰ ਪੰਜਾਬ, ਗੌਰੀ ਪਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸੰਜੀਵ ਸ਼ਰਮਾ ਡਾਇਰੈਕਟਰ ਸਿੱਖਿਆ ਵਿਭਾਗ(ਸੈਕੰਡਰੀ) ਪੰਜਾਬ ਅਤੇ ਅਮਨਪ੍ਰੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੀ ਹਾਜ਼ਰ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Noida Accident News: कम विजिबिलिटी के कारण आपस में टकराईं गाड़ियां, दो मोटरसाइकिल सवारों की मौत, 12 घायल
Indian Bank Recruitment 2024: बैंक में नौकरी पाने का सुनेहरा मौका! 30 नवंबर तक अप्लाई करने का मौका, जाने चयन प्रक्रिया
Himachal Pradesh : दर्दनाक हादसा! शादी से लौट रहा परिवार हुआ हादसे का शिकार, 3 लोगों की मौत