ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਕੱਚੇ ਤੋਂ ਭਰਤੀ ਹੋਏ 11,096 ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਚੈੱਕਅਪ ਅਤੇ ਪੁਲਿਸ ਵੈਰੀਫਿਕੇਸ਼ਨ ਦੀ ਸ਼ਰਤ ਹਟਾ ਦਿੱਤੀ ਹੈ। 7654 ਅਤੇ 3442 ਮੁਲਾਜ਼ਮ ਯੂਨੀਅਨਾਂ ਲੰਬੇ ਸਮੇਂ ਤੋਂ ਸਰਕਾਰ ਤੋਂ ਮੰਗ ਕਰ ਰਹੀਆਂ ਹਨ ਕਿ ਉਹ ਪਹਿਲਾਂ ਹੀ ਵਿਭਾਗ ਵਿੱਚ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਵੀ ਹੋ ਚੁੱਕੀ ਹੈ। ਅਜਿਹੇ 'ਚ ਉਹ ਮੁੜ ਇਸ ਪ੍ਰਕਿਰਿਆ 'ਚੋਂ ਕਿਉਂ ਗੁਜ਼ਰ ਰਿਹਾ ਹੈ।ਇਸ ਦੇ ਨਾਲ ਹੀ ਵਿਭਾਗ ਨੇ ਇਨ੍ਹਾਂ ਸਾਰੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਰੈਗੂਲਰ ਕਰਦੇ ਹੋਏ ਦੋ ਸਾਲ ਦੇ ਪ੍ਰੋਬੇਸ਼ਨ ਪੀਰੀਅਡ ਦੀ ਸ਼ਰਤ ਵੀ ਹਟਾ ਦਿੱਤੀ ਹੈ ਕਿਉਂਕਿ ਇਹ ਪਹਿਲਾਂ ਹੀ ਵਿਭਾਗ ਵਿੱਚ ਕੰਮ ਕਰ ਰਹੇ ਸਨ। ਇਸ ਮਾਮਲੇ ਵਿੱਚ, ਰੈਗੂਲਰ ਕੀਤੇ ਕਰਮਚਾਰੀਆਂ ਲਈ ਦੋ ਸਾਲ ਦੀ ਪ੍ਰੋਬੇਸ਼ਨ ਪੀਰੀਅਡ ਦਾ ਨਿਯਮ ਵੀ ਲਾਗੂ ਹੁੰਦਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਇਸ ਤਰ੍ਹਾਂ ਉਨ੍ਹਾਂ ਨੂੰ ਮੁੜ ਰੈਗੂਲਰ ਹੋਣ ਲਈ ਦੋ ਸਾਲ ਉਡੀਕ ਕਰਨੀ ਪਵੇਗੀ। ਇਸ 'ਤੇ ਵਿਭਾਗ ਨੇ ਇਹ ਨਿਯਮ ਵੀ ਹਟਾ ਦਿੱਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੈਡੀਕਲ ਅਤੇ ਪੁਲੀਸ ਵੈਰੀਫਿਕੇਸ਼ਨ ਹੋ ਚੁੱਕੀ ਹੈ, ਉਨ੍ਹਾਂ ਨੂੰ ਵਾਰ-ਵਾਰ ਉਸੇ ਪ੍ਰਕਿਰਿਆ ਵਿੱਚੋਂ ਲੰਘ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਦੂਸਰਾ, ਹੁਣ ਜੇਕਰ ਮੈਡੀਕਲ ਜਾਂ ਪੁਲਿਸ ਵੈਰੀਫਿਕੇਸ਼ਨ ਵਿੱਚ ਕੋਈ ਕਮੀ ਪਾਈ ਗਈ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਵੀ ਹੱਥ ਧੋਣੇ ਪੈਣਗੇ ਕਿਉਂਕਿ ਇੰਨੇ ਸਾਲਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੀ ਸਿਹਤ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵੀ ਉਨ੍ਹਾਂ ਨੂੰ ਕੋਈ ਸਪੱਸ਼ਟ ਅੰਦਾਜ਼ਾ ਨਹੀਂ ਹੈ। ਅਜਿਹੇ 'ਚ ਇਨ੍ਹਾਂ ਨਿਯਮਾਂ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ। ਜਿਸ 'ਤੇ ਵਿਭਾਗ ਨੇ ਇਨ੍ਹਾਂ ਤਿੰਨਾਂ ਨੂੰ ਛੋਟਾਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਕੇਂਦਰੀ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਦੇਣ ਲਈ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ। ਇਸ ਦੀ ਰਿਪੋਰਟ ਦੇ ਆਧਾਰ 'ਤੇ ਕੈਬਨਿਟ ਦੀ ਸਬ-ਕਮੇਟੀ ਫੈਸਲਾ ਲਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ-ਕਮੇਟੀ ਨੇ ਵੀ ਮੰਗਲਵਾਰ ਨੂੰ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ। ਕੈਬਨਿਟ ਸਬ-ਕਮੇਟੀ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਨੇ ਵੀ ਸ਼ਮੂਲੀਅਤ ਕੀਤੀ। ਕੈਬਨਿਟ ਸਬ-ਕਮੇਟੀ ਦੀ ਅਗਲੀ ਮੀਟਿੰਗ 31 ਅਗਸਤ ਨੂੰ ਹੋਵੇਗੀ ਅਤੇ ਉਦੋਂ ਤੱਕ ਰਿਪੋਰਟ 'ਤੇ ਵਿਚਾਰ ਕਰਕੇ ਫੈਸਲਾ ਲਿਆ ਜਾਵੇਗਾ। ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੰਜਾਬ ਦੇ ਪੇ-ਸਕੇਲ ਦੀ ਬਜਾਏ ਕੇਂਦਰ ਦੇ ਤਨਖਾਹ ਸਕੇਲ ਕਿਉਂ ਦਿੱਤੇ ਜਾ ਰਹੇ ਹਨ। ...
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਚੰਦਰਯਾਨ-3 ਦੇ ਚੰਦਰਮਾ 'ਤੇ ਉਤਰਨ ਦਾ ਸਿੱਧਾ ਪ੍ਰਸਾਰਣ ਦਿਖਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਵਿਸ਼ੇਸ਼ ਮੀਟਿੰਗਾਂ ਕਰਨ ਲਈ ਕਿਹਾ ਹੈ। ਸਾਰੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਲਿਖੇ ਪੱਤਰ ਵਿੱਚ ਉੱਚ ਸਿੱਖਿਆ ਸਕੱਤਰ ਕੇ ਸੰਜੇ ਮੂਰਤੀ ਨੇ ਕਿਹਾ ਹੈ ਕਿ ਭਾਰਤ ਦੇ ਚੰਦਰਯਾਨ-3 ਦੀ ਲੈਂਡਿੰਗ ਇੱਕ ਮਹੱਤਵਪੂਰਨ ਮੌਕਾ ਹੈ, ਜੋ ਨਾ ਸਿਰਫ਼ ਉਤਸੁਕਤਾ ਨੂੰ ਵਧਾਏਗਾ, ਸਗੋਂ ਸਾਡੇ ਨੌਜਵਾਨਾਂ ਦੇ ਮਨਾਂ ਵਿੱਚ ਵੀ ਪੈਦਾ ਕਰੇਗਾ। ਇਹ ਸਾਡੇ ਵਿੱਚ ਮਾਣ ਅਤੇ ਏਕਤਾ ਦੀ ਡੂੰਘੀ ਭਾਵਨਾ ਪੈਦਾ ਕਰੇਗਾ ਕਿਉਂਕਿ ਅਸੀਂ ਸਮੂਹਿਕ ਤੌਰ 'ਤੇ ਭਾਰਤੀ ਵਿਗਿਆਨ ਅਤੇ ਤਕਨਾਲੋਜੀ ਦੀ ਤਾਕਤ ਦਾ ਜਸ਼ਨ ਮਨਾਉਂਦੇ ਹਾਂ। ਇਹ ਵਿਗਿਆਨਕ ਖੋਜ ਅਤੇ ਨਵੀਨਤਾ ਦੇ ਵਾਤਾਵਰਣ ਨੂੰ ਉਤਸ਼ਾਹਤ ਕਰਨ ਵਿੱਚ ਯੋਗਦਾਨ ਪਾਵੇਗਾ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਵੀ ਇਸੇ ਤਰ੍ਹਾਂ ਦਾ ਨਿਰਦੇਸ਼ ਜਾਰੀ ਕਰਕੇ ਵਿਦਿਅਕ ਸੰਸਥਾਵਾਂ ਨੂੰ ਬੁੱਧਵਾਰ ਨੂੰ ਭਾਰਤ ਦੇ ਤੀਜੇ ਚੰਦਰ ਮਿਸ਼ਨ ਚੰਦਰਯਾਨ-3 ਦੇ ਲੈਂਡਿੰਗ ਦਾ ਸਿੱਧਾ ਪ੍ਰਸਾਰਣ ਦਿਖਾਉਣ ਲਈ ਵਿਸ਼ੇਸ਼ ਅਸੈਂਬਲੀਆਂ ਦਾ ਆਯੋਜਨ ਕਰਨ ਲਈ ਕਿਹਾ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਅਨੁਸਾਰ, ਚੰਦਰਯਾਨ-3 ਦੇ ਬੁੱਧਵਾਰ ਸ਼ਾਮ ਕਰੀਬ 6.04 ਵਜੇ ਚੰਦਰਮਾ ਦੇ ਦੱਖਣੀ ਧਰੁਵ 'ਤੇ "ਸਾਫਟ ਲੈਂਡਿੰਗ" ਕਰਨ ਦੀ ਸੰਭਾਵਨਾ ਹੈ। ਮੂਰਤੀ ਨੇ ਪੱਤਰ ਵਿੱਚ ਕਿਹਾ, "ਉੱਚ ਵਿਦਿਅਕ ਸੰਸਥਾਵਾਂ ਨੂੰ ਸ਼ਾਮ 5.30 ਵਜੇ ਤੋਂ ਸ਼ਾਮ 6.30 ਵਜੇ ਤੱਕ ਵਿਸ਼ੇਸ਼ ਅਸੈਂਬਲੀਆਂ ਦਾ ਆਯੋਜਨ ਕਰਨ ਅਤੇ ਚੰਦਰਯਾਨ-3 ਦੇ ਚੰਦਰਮਾ 'ਤੇ ਉਤਰਨ ਦਾ ਸਿੱਧਾ ਪ੍ਰਸਾਰਣ ਦਿਖਾ ਕੇ ਇਸ ਮਹੱਤਵਪੂਰਣ ਪਲ ਦਾ ਗਵਾਹ ਬਣਨ ਦੀ ਬੇਨਤੀ ਕੀਤੀ ਜਾਂਦੀ ਹੈ।"
ਚੰਡੀਗੜ੍ਹ: ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਪਹਿਲੇ ਪੜਾਅ ਵਿਚ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਹੋਈ ਹੈ ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ।ਇਸ ਸਕੀਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦਾ ਕੋਰਸ ਬਿਊਰੋ ਆਫ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ ਵੱਲੋਂ ਤਿਆਰ ਕੀਤਾ ਗਿਆ ਜੋ ਮੌਜੂਦਾ ਵਿਦਿਅਕ ਸਾਲ 2023-24 ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਵਿਚ ਕਰਵਾਇਆ ਜਾਵੇਗਾ। ਦੋ ਸਾਲਾ ਕੋਰਸ ਤਹਿਤ ਏਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ਵਿਚ ਨੌਵੀਂ ਜਮਾਤ ਵਿਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਅਲਾਟ ਕੀਤੇ ਗਏ ਹਨ। ਇਹ ਸਕੀਮ ਸੂਬੇ ਦੇ 28 ਜ਼ਿਲ੍ਹਿਆਂ (23 ਮਾਲ ਜ਼ਿਲ੍ਹੇ ਅਤੇ ਪੰਜ ਪੁਲਿਸ ਜ਼ਿਲ੍ਹੇ) ਵਿਚ ਲਾਗੂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ਵਿਚ 10 ਸਕੂਲਾਂ ਵਿੱਚੋਂ ਪ੍ਰਤੀ ਸਕੂਲ 40 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਕੁੱਲ 11200 ਵਿਦਿਆਰਥੀ ਚੁਣੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰੇਕ ਮਹੀਨੇ ਇਕ ਕਲਾਸ ਲਾਈ ਜਾਵੇਗੀ ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ਵਿਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫ਼ਤੇ ਦੇ ਅਖੀਰਲੇ ਦਿਨ ਮੌਕੇ ਮਹੀਨੇ ਵਿਚ ਦੋ ਵਾਰ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਨ ਦਾ ਮੌਕਾ ਹਾਸਲ ਹੋਵੇਗਾ। ਦੋ ਸਾਲਾ ਕੋਰਸ ਦੇ ਵਿਸ਼ਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ, ਭ੍ਰਿਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆ ਦੀ ਸੁਰੱਖਿਆ, ਨਸ਼ਿਆਂ ਦੀ ਲਾਹਨਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫ਼ਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇੰਜ਼ ਮੁਕਾਬਲੇ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਵਿਦਿਆਰਥੀ ਪੁਲਿਸ ਦਫ਼ਤਰਾਂ, ਪੁਲਿਸ ਥਾਣਿਆਂ, ਸਾਈਬਰ ਸੈੱਲ, ਫੌਰੈਂਸਿਕ ਲੈਬ, ਪੁਲਿਸ ਸਿਖਲਾਈ ਕੇਂਦਰ ਅਤੇ ਹੋਰ ਸਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ, ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ਵਿਚ ਹਿੱਸਾ ਲੈਣ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕਾਂ ਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਕਾਨੂੰਨੀ ਵਿਵਸਥਾ ਲਈ ਵੱਖ-ਵੱਖ ਡਿਊਟੀਆਂ ਬਾਰੇ ਪੁਲਿਸ ਨਾਲ ਇੰਟਰਸ਼ਿਪ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਮਾਜ ਸੇਵਾ ਨਾਲ ਸਬੰਧਤ ਸਰਗਰਮੀਆਂ ਨਾਲ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ ਅਤੇ ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਕੋਰਸ ਦਾ ਹਿੱਸਾ ਬਣਾਇਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਰਿਸੋਰਸ ਪਰਸਨ ਵਜੋਂ ਅਧਿਆਪਕ ਪੁਲਿਸ ਵਿਭਾਗ ਦੇ ਸਾਂਝ ਕੇਂਦਰਾਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਤਾਲਮੇਲ ਕਰਕੇ ਇਕ ਇਨਡੋਰ ਕਲਾਸ ਅਤੇ ਢਾਈ ਦਿਨ ਆਊਟਡੋਰ ਕਲਾਸਾਂ ਲਾਉਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।...
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜਿਲ੍ਹੇ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਲੰਬਾਈ ਲੱਗਭੱਗ 21 ਕਿਲੋਮੀਟਰ ਹੈ ਅਤੇ ਇਹ ਸੜਕ 2 ਮਹੱਤਵਪੂਰਨ ਨੈਸ਼ਨਲ ਹਾਈਵੇ ਐੱਨ. ਐੱਚ-54 ਅਤੇ ਐੱਨ. ਐੱਚ-703 ਏ ਨੂੰ ਜੋੜਦੀ ਹੈ। ਉਹਨਾਂ ਦੱਸਿਆ ਕਿ ਇਹ ਸੜਕ ਜ਼ਿਲ੍ਹਾ ਤਰਨ ਤਾਰਨ ਦੇ ਇਤਹਾਸਿਕ ਨਗਰ ਖਡੂਰ ਸਾਹਿਬ, ਫਤਿਆਬਾਦ, ਛਾਪੜੀ ਸਾਹਿਬ, ਡੇਹਰਾ ਸਾਹਿਬ ਅਤੇ ਚੋਹਲਾ ਸਾਹਿਬ ਨੂੰ ਵੀ ਜੋੜਦੀ ਹੈ। ਉਹਨਾਂ ਕਿਹਾ ਕਿ ਇਹ ਸੜਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵੱਲੋਂ ਹੀ ਇਸ ਦੇ ਰੱਖ-ਰਖਾਵ ਦੀ ਕੰਮ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ 31 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਬਿਜਲੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਵਿੱਚ ਵੀ ਨਵੀਂ ਭਰਤੀ ਕੀਤੀ ਗਈ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਲਰ ਊਰਜਾ ਨੂੰ ਵੀ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਰਾਬ ਸੀ। ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਬੜੀ ਸਹੂਲਤ ਹੋਵੇਗੀ ਅਤੇ ਅਣਸੁਖਾਵੀਆਂ ਘਟਨਾਵਾਂ ਤੋਂ ਵੀ ਬਚਿਆ ਜਾ ਸਕੇਗਾ।...
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਗਈਆਂ ਹਨ ਅਤੇ ਉਮਰ ਵਰਗਾਂ ਦੀ ਗਿਣਤੀ ਵੀ ਛੇ ਤੋਂ ਵਧਾ ਕੇ ਅੱਠ ਕਰ ਦਿੱਤੀ ਹੈ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ਉਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨੀ ਸਮਾਰੋਹ ਵਿਖੇ ਜਲਾਈ ਜਾਣ ਵਾਲੀ ਮਸ਼ਾਲ ਮਾਰਚ ਦੀ ਯਾਤਰਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਗਈ ਜਿੱਥੇ ਪਹਿਲੇ ਸੀਜ਼ਨ ਦੀਆਂ ਖੇਡਾਂ ਦਾ ਸਮਾਪਤੀ ਸਮਾਰੋਹ ਹੋਇਆ ਸੀ। ਇਹ ਮਸ਼ਾਲ ਮਾਰਚ ਹਫਤੇ ਵਿੱਚ ਸੂਬੇ ਦੇ ਸਾਰੇ 23 ਜ਼ਿਲਾ ਹੈਡਕੁਆਟਰਾਂ ਦਾ ਟੂਰ ਕਰਕੇ 29 ਅਗਸਤ ਨੂੰ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ ਪੁੱਜੇਗੀ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਅੱਠ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਮਰ ਵਰਗ ਸ਼ਾਮਲ ਹਨ। ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕ...
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗ ਵਰਗ ਦੇ ਇੱਕ ਸਹਿਯੋਗੀ ਨੂੰ ਮੁਫ਼ਤ ਬੱਸ ਸਫ਼ਰ, ਦਿਵਿਆਂਗਾਂ ਦੇ ਬੱਚਿਆਂ ਦੀ ਫੀਸ ਮਾਫ ਕਰਨਾ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਜਾਇਜ ਮੰਗਾਂ ਤੇ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਮਾਧਵੀ ਕਟਾਰੀਆ, ਐਡੀਸਨਲ ਡਾਇਰੈਕਟਰ ਚਰਨਜੀਤ ਸਿੰਘ ਹਾਜ਼ਰ ਸਨ।
ਚੰਡੀਗੜ੍ਹ: ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ।ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਣ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ।ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800, ਮੋਗਾ ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।
ਚੰਡੀਗੜ੍ਹ/ਮੋਗਾ: ਆਮ ਆਦਮੀ ਪਾਰਟੀ (ਆਪ) ਮੋਗਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਮੇਅਰ ਬਲਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਨਗਰ ਕੌਂਸਲ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਦੇ ਨੌਜਵਾਨਾਂ ਨੂੰ ਵੀ ਤੋਹਫਾ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬਣਾਏ ਜਾਣ ਵਾਲੇ ਯੂ.ਪੀ.ਐਸ.ਸੀ ਸਿਖਲਾਈ ਕੇਂਦਰ ਦਾ ਪਹਿਲਾ ਕੇਂਦਰ ਮੋਗਾ ਵਿੱਚ ਸਥਾਪਿਤ ਕੀਤਾ ਜਾਵੇਗਾ। ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਾਡੇ ਮੇਅਰ ਬਲਜੀਤ ਸਿੰਘ ਚੰਨੀ ਬਹੁਤ ਹੀ ਸਾਧਾਰਨ ਪਰਿਵਾਰ ਵਿੱਚੋਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਸਿਆਸਤ ਵਿੱਚ ਆਉਣ ਦਾ ਮੌਕਾ ਦਿੰਦੀ ਹੈ, ਇਸੇ ਕਰਕੇ ਅੱਜ ਬਲਜੀਤ ਸਿੰਘ ਮੇਅਰ ਬਣੇ ਹਨ। ਦੂਜੇ ਪਾਸੇ ਰਵਾਇਤੀ ਪਾਰਟੀਆਂ ਵਿੱਚ ਪੈਸੇ ਵਾਲੇ ਲੋਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਇਸ ਲਈ ਇਨ੍ਹਾਂ ਦੇ ਜ਼ਿਆਦਾਤਰ ਵਿਧਾਇਕ ਅਤੇ ਸੰਸਦ ਮੈਂਬਰ ਅਮੀਰ ਘਰਾਣਿਆਂ ਵਿੱਚੋਂ ਹਨ।
ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਅਧਿਕਾਰੀ 15 ਦਿਨਾਂ ਦੇ ਅੰਦਰ-ਅੰਦਰ ਵਿਭਾਗ ਦੀਆਂ ਜ਼ਮੀਨਾਂ ਦੀਆਂ ਜ਼ਿਲ੍ਹਾਵਾਰ ਸੂਚੀਆਂ ਅਤੇ ਤਸਵੀਰਾਂ ਸੌਂਪਣ ਤਾਂ ਜੋ ਰਿਕਾਰਡ ਆਨਲਾਈਨ ਕਰਨ ਵਾਸਤੇ ਮੁਕੰਮਲ ਡਾਟਾ ਅਪਲੋਡ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੀ ਮਲਕੀਅਤ ਵਾਲੀਆਂ ਜ਼ਮੀਨਾਂ 'ਤੇ ਕਬਜ਼ੇ ਦੀ ਸੰਭਾਵਨਾ ਬਿਲਕੁਲ ਮਨਫ਼ੀ ਹੋ ਜਾਵੇਗੀ, ਉਥੇ ਵਿਭਾਗ ਖ਼ਾਲੀ ਥਾਵਾਂ 'ਤੇ ਬੂਟੇ ਲਾ ਕੇ ਆਮਦਨ ਦੇ ਵਧੇਰੇ ਸਰੋਤ ਪੈਦਾ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦਾ ਡਾਟਾ ਆਨਲਾਈਨ ਕਰਨ ਦਾ ਮਕਸਦ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਾਗ਼ਬਾਨੀ ਅਫ਼ਸਰਾਂ ਨੂੰ ਤੁਰੰਤ ਪੱਤਰ ਜਾਰੀ ਕਰਕੇ ਕਾਰਵਾਈ ਅਮਲ ਵਿੱਚ ਲਿਆਉਣ। ਸੂਬੇ ਦੀਆਂ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੀ ਬਾਗ਼ਬਾਨੀ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਮਰਸ਼ੀਅਲ ਵਰਤੋਂ ਲਈ ਸੂਬੇ ਦੇ ਵਾਤਾਵਰਣ ਦੇ ਅਨੁਕੂਲ ਬੂਟੇ ਹੀ ਲਾਏ ਜਾਣ। ਵਿਭਾਗ ਵਿੱਚ ਕੰਮ ਕਰਦੇ ਐਨ.ਐਚ.ਐਮ. ਮੁਲਾਜ਼ਮ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਮੁਲਾਜ਼ਮ ਵਿਭਾਗ ਦਾ ਅਨਿਖੱੜਵਾਂ ਅੰਗ ਹਨ। ਇਸ ਲਈ ਇਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਦਾ ਰੁਜ਼ਗਾਰ ਖੋਹਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਉਹ ਸੂਬੇ ਦੇ ਸਮੂਹ ਦਫ਼ਤਰਾਂ ਦਾ ਦੌਰਾ ਕਰਨ ਅਤੇ ਸਟਾਫ਼ ਅਤੇ ਸਾਮਾਨ ਸਬੰਧੀ ਰਿਪੋਰਟ ਦੇਣ। ਮੀਟਿੰਗ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ ਅਪਨਾਉਣ 'ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਸਬੰਧੀ ਬਾਗ਼ਬਾਨੀ ਵਿਭਾਗ ਫ਼ਸਲੀ ਵਿਭਿੰਨਤਾ ਵਿੱਚ ਅਹਿਮ ਯੋਗਦਾਨ ਪਾਵੇ ਅਤੇ ਵਿਭਾਗ ਦੀਆਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰੇ। ਸ. ਜੌੜਾਮਾਜਰਾ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਰਾਹੀਂ ਕਿਸਾਨਾਂ ਨੂੰ ਬਾਗ਼ਬਾਨੀ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਕਿਸਾਨ ਰਵਾਇਤੀ ਫ਼ਸਲਾਂ ਨਾਲੋਂ ਵੱਧ ਆਮਦਨ ਕਮਾ ਸਕਣ। ਇਸ ਤੋਂ ਇਲਾਵਾ ਵਿਭਾਗ ਵਿੱਚ ਤਰੱਕੀ ਦੇ ਮਾਮਲਿਆਂ, ਦਰਜਾ-4 ਕਰਮਚਾਰੀਆਂ ਦੀ ਭਰਤੀ ਸਬੰਧੀ ਤਜਵੀਜ਼ ਅਤੇ ਉਪ-ਨਿਰੀਖਕਾਂ, ਮਾਲੀਆਂ ਤੇ ਬੇਲਦਾਰਾਂ ਦੇ ਨਿਯਮਾਂ ਸਬੰਧੀ ਤਾਜ਼ਾ ਸਥਿਤੀ ਆਦਿ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।...
ਚੰਡੀਗੜ੍ਹ: ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ ਤਾਂ ਕਿ ਸੂਬੇ ਵਿਚ ਮਾਲੀਏ ਦੀ ਉਗਰਾਹੀ ਵਧਾਈ ਜਾ ਸਕੇ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਇਸ ਐਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਇਹ ਸਕੀਮ ਖਪਤਕਾਰਾਂ ਨੂੰ ਸੂਬੇ ਵਿਚ ਖਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਅਤੇ ਵਿਕਰੀ ਬਦਲੇ ਬਿੱਲ ਹਾਸਲ ਕਰਨ ਲਈ ਡੀਲਰਾਂ ਨੂੰ ਮਜਬੂਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਲੋਕਾਂ ਨੂੰ ਵਸਤਾਂ ਦੀ ਖਰੀਦ ਲਈ ਬਿੱਲ ਲੈਣ ਲਈ ਉਤਸ਼ਾਹਤ ਕਰਨ ਵਾਸਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਲਈ ਸੂਬੇ ਨੂੰ ਮਾਲੀਏ ਦਾ ਬਣਦਾ ਹਿੱਸਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਲਈ ਬਣਾਈ ਗਈ ਹੈ ਅਤੇ ਇਸ ਜ਼ਰੀਏ ਸਰਕਾਰ ਟੈਕਸ ਚੋਰੀ ਵੀ ਰੋਕ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਵਾਲੇ ਸਮਾਜ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ ਜਿਸ ਨਾਲ ਉਹ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨਗੇ।...
ਚੰਡੀਗੜ੍ਹ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਨੂੰ ਇੱਕ .30 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਥਾਣਾ ਸਮਰਾਲਾ ਵਿਖੇ ਦਰਜ ਹੋਏ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਏਆਈਜੀ ਐਸਐਸਓਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਤੀਤਿਵਧੀਆਂ ਬਾਰੇ ਪੁਖ਼ਤਾ ਸੂਹ ਦੇ ਆਧਾਰ ਤੇ ਐਸਐਸਓਸੀ ਐਸਏਐਸ ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜਿਓਂ ਗ੍ਰਿਫਤਾਰ ਕੀਤਾ, ਜਦੋਂ ਉਹ ਪਟਿਆਲੇ ਤੋਂ ਆਪਣੇ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਸਿੰਮੀ ਬੰਬੀਹਾ ਗਰੋਹ ਦਾ ਇੱਕ ਹੋਰ ਪ੍ਰਮੁੱਖ ਮੈਂਬਰ ਜਿਸਦੀ ਪਛਾਣ ਜਸਵਿੰਦਰ ਸਿੰਘ ਉਰਫ਼ ਖੱਟੂ ਵਜੋਂ ਹੋਈ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ।ਉਨ੍ਹਾਂ ਦੱਸਿਆ ਕਿ ਜਸਵਿੰਦਰ ਖੱਟੂ, ਜੋ ਕਿ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ ਅਤੇ ਜਾਅਲੀ ਪਛਾਣ ਅਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਵਿਦੇਸ਼ ਚਲਾ ਗਿਆ ਸੀ, ’ਤੇ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਇਸ ਸਬੰਧੀ ਐਫ ਆਈ ਆਰ ਨੰ. 14 ਮਿਤੀ 20.08.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 25, 25(7), 25(8) ਅਤੇ 120ਬੀ ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ।...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਧਿਆਪਕ ਪਿਛਲੇ 14 ਵਰ੍ਹੇ ਪਹਿਲਾਂ ਸਾਲ 2009 ਅਤੇ 2011 ਵਿੱਚ ਹੋਈ 7654 ਅਤੇ 3442 ਦੀ ਭਰਤੀ ਸਮੇਂ ਕੁਝ ਅਧਿਆਪਕਾਂ ਵੱਲੋਂ ਦੂਸਰੇ ਸੂਬਿਆਂ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਸਟੈਂਸ ਮੋਡ ਰਾਹੀਂ ਉੱਚ ਯੋਗਤਾ ਹਾਸਿਲ ਕੀਤੀ ਸੀ। ਜਿਸ ਕਾਰਨ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ 14 ਸਾਲਾਂ ਤੋਂ ਰੈਗੂਲਰ ਨਹੀਂ ਕੀਤਾ ਗਿਆ। ਬੈਂਸ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਨੇ ਇਸ ਮਾਮਲੇ ਸਬੰਧੀ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕਰਕੇ ਰੈਗੂਲਾਈਜ਼ੇਸ਼ਨ ਪ੍ਰਕ੍ਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਸਿੱਖਿਆ ਮੰਤਰੀ ਅਨੁਸਾਰ ਹੁਣ ਸਿਰਫ ਕੁਝ ਕੁ ਅਧਿਆਪਕ ਹੀ ਰੈਗੂਲਰ ਹੋਣ ਤੋਂ ਰਹਿ ਗਏ ਹਨ ਜਿੰਨਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਦਾ ਕੰਮ ਜਾਰੀ ਹੈ ਜਿਸਨੂੰ ਇਸੇ ਹਫਤੇ ਦੌਰਾਨ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਸੇਵਾਵਾਂ ਰੈਗੂਲਰ ਕਰਨ ਦਾ ਪੱਤਰ ਸੌਂਪਿਆ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਦੀ ਡਿਕਸ਼ਨਰੀ ਵਿੱਚੋਂ 'ਕੱਚੇ ਅਧਿਆਪਕ' ਸ਼ਬਦ ਨੂੰ ਸਦਾ ਵਾਸਤੇ ਖਤਮ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।...
Bollywood actor Sunny Deol News: ਗੁਰਦਾਸਪੁਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਸੰਨੀ ਦਿਓਲ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ। ਫਿਲਮ 'ਗਦਰ-2' ਦੇ ਬਾਕਸ ਆਫਿਸ 'ਤੇ ਹਿੱਟ ਹੋਣ ਤੋਂ ਬਾਅਦ ਸੰਨੀ ਦਿਓਲ ਨੇ ਰਾਜਨੀਤੀ ਛੱਡ ਕੇ ਫਿਲਮੀ ਅਦਾਕਾਰ ਵਜੋਂ ਕੰਮ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਨੇ ਇਕ ਇੰਟਰਵਿਊ 'ਚ 2024 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਅਭਿਨੇਤਾ ਵਾਂਗ ਹੀ ਰਹੇਗੀ। ਤੁਸੀਂ ਕੋਈ ਕੰਮ ਕਰ ਸਕਦੇ ਹੋ। ਤੁਸੀਂ ਕਈ ਕੰਮ ਨਹੀਂ ਕਰ ਸਕਦੇ। ਜਦੋਂ ਮੈਂ ਰਾਜਨੀਤੀ ਵਿੱਚ ਆਇਆ ਸੀ, ਮੈਂ ਸੋਚਿਆ ਸੀ ਕਿ ਅਜਿਹੀਆਂ ਚੀਜ਼ਾਂ ਹੋਣਗੀਆਂ, ਪਰ ਮੈਂ ਇੱਕ ਅਭਿਨੇਤਾ ਦੇ ਰੂਪ ਵਿੱਚ ਉਹ ਚੀਜ਼ਾਂ ਵੀ ਕਰ ਸਕਦਾ ਹਾਂ। ਕਿਉਂਕਿ ਲੋਕਾਂ ਦਾ ਬਹੁਤ ਪਿਆਰ ਮਿਲ ਰਿਹਾ ਹੈ। ਕਿਹਾ- ਮੈਂ ਅਦਾਕਾਰ ਬਣ ਕੇ ਦੇਸ਼ ਦੀ ਬਿਹਤਰ ਸੇ...
ਝਾਰਖੰਡ : ਝਾਰਖੰਡ ਦੇ ਜਮਸ਼ੇਦਪੁਰ 'ਚ ਪੁਲਿਸ ਅਧਿਕਾਰੀ ਨੇ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਿਹਾ ਸੀ। ਝਾਰਖੰਡ 'ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ, ਜਿਸ ਤੋਂ ਬਾਅਦ ਪ੍ਰਸ਼ੰਸਕ ਗੁੱਸੇ 'ਚ ਆ ਗਏ ਅਤੇ ਹੁਣ ਪੁਲਸ ਅਧਿਕਾਰੀ ਨੇ ਇਸ ਗਲਤੀ ਲਈ ਮੁਆਫੀ ਮੰਗ ਲਈ ਹੈ। ਉਸ ਦਾ ਕਹਿਣਾ ਹੈ ਕਿ ਇਹ ਸਭ ਉਸ ਨਾਲ ਅਣਜਾਣੇ ਵਿਚ ਹੋਇਆ ਹੈ। ਘਟਨਾ ਕੁਝ ਦਿਨ ਪਹਿਲਾਂ ਦੀ ਹੈ। ਝਾਰਖੰਡ ਦੇ ਜਮਸ਼ੇਦਪੁਰ 'ਚ ਸੀਤਾਰਾਮਡੇਰਾ ਥਾਣੇ ਦੇ ਐੱਸਐੱਚਓ ਭੂਸ਼ਣ ਕੁਮਾਰ ਨੇ ਇਲਾਕੇ 'ਚ ਨਾਕਾ ਲਾਇਆ ਹੋਇਆ ਸੀ, ਜਦੋਂ ਇੱਕ ਵਿਅਕਤੀ ਗੋਲੀ ਚਲਾ ਰਿਹਾ ਸੀ, ਉਸ ਦੇ ਪਿੱਛੇ ਸਕੂਲ ਤੋਂ ਵਾਪਸ ਆਈ ਬੇਟੀ ਸੀ। ਐਸਐਚਓ ਨੇ ਹੈਲਮੇਟ ਨਾ ਪਾਏ ਹੋਣ ਕਾਰਨ ਗੋਲੀ ਰੋਕ ਦਿੱਤੀ। ਵਿਅਕਤੀ ਨੇ ਬੁਲੇਟ 'ਤੇ ਸਿੱਧੂ ਮੂਸੇਵਾਲਾ ਦਾ ਸਟਿੱਕਰ ਲਗਾਇਆ ਹੋਇਆ ਸੀ। ਇਸ ਦੇਸ਼ ਦੇ SHO ਭੂਸ਼ਣ ਕੁਮਾਰ ਨੂੰ ਗੁੱਸਾ ਆ ਗਿਆ ਅਤੇ ਕਿਹਾ- ਤੁਸੀਂ ਉਸਨੂੰ ਆਦਰਸ਼ ਮੰਨ ਰਹੇ ਹੋ, ਸਿੱਧੂ ਮੂਸੇਵਾਲਾ... ਜੋ ਅੱਤਵਾਦੀ ਹੈ। ਦੂਜਾ, ਤੁਸੀਂ ਹੈਲਮੇਟ ਨਹੀਂ ਪਹਿਨ ਰਹੇ ਹੋ। ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਟ੍ਰੋਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੱਖ-ਵੱਖ ਮਾਧਿਅਮਾਂ ਰਾਹੀਂ ਵਾਇਰਲ ਹੋਇਆ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਝਾਰਖੰਡ ਪੁਲਸ ਖਿਲਾਫ ਗੁੱਸਾ ਜ਼ਾਹਰ ਕਰਨਾ ਸ਼ੁਰੂ ਕਰ ਦਿੱਤਾ। ਵਧਦੇ ਵਿਰੋਧ ਨੂੰ ਦੇਖਦਿਆਂ ਝਾਰਖੰਡ ਪੁਲਿਸ ਦੇ ਐਸਐਚਓ ਭੂਸ਼ਣ ਕੁਮਾਰ ਨੇ ਇਸ ਗਲਤੀ ਲਈ ਮੁਆਫੀ ਮੰਗੀ ਹੈ। ਅਧਿਕਾਰੀ ਨੇ ਮੰਗੀ ਮੁਆਫੀ ਇਸ ਅਣਜਾਣੇ ਵਿੱਚ ਹੋਈ ਗਲਤੀ ਲਈ ਐਸਐਚਓ ਭੂਸ਼ਣ ਕੁਮਾਰ ਨੇ ਸੋਸ਼ਲ ਮੀਡੀਆ ਉੱਤੇ ਮੁਆਫੀ ਮੰਗੀ ਹੈ। ਭੂਸ਼ਣ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸ ਦੌਰਾਨ ਸਪੈਸ਼ਲ ਨਾਕੇ 'ਤੇ ਇਕ ਵਿਅਕਤੀ ਨੂੰ ਬਿਨਾਂ ਹੈਲਮੇਟ ਦੇ ਆਉਂਦਾ ਦੇਖਿਆ ਗਿਆ। ਗੋਲੀ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਲੱਗੀ ਹੋਈ ਸੀ। ਉਹ ਸਿੱਧੂ ਮੂਸੇਵਾਲਾ ਬਾਰੇ ਬਹੁਤਾ ਨਹੀਂ ਜਾਣਦੇ ਸਨ। ਵੀਡੀਓ ਵਾਇਰਲ ਹੋਣ 'ਤੇ ਉਸ ਬਾਰੇ ਜਾਣਕਾਰੀ ਮਿਲੀ। ਭੂਸ਼ਣ ਕੁਮਾਰ ਦਾ ਕਹਿਣਾ ਹੈ ਕਿ ਇਹ ਉਸ ਤੋਂ ਵੱਡੀ ਗਲਤੀ ਸੀ। ਅਣਜਾਣੇ ਵਿਚ ਇਸ ਨੂੰ ਮਨੁੱਖੀ ਗਲਤੀ ਕਿਹਾ ਜਾ ਸਕਦਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਨੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਪਤਾ ਲੱਗਾ ਕਿ ਉਹ ਦੇਸ਼ ਦੇ ਕਈ ਨੌਜਵਾਨਾਂ ਦਾ ਆਦਰਸ਼ ਹੈ। ਪਿਛਲੇ ਸਾਲ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਪਰਿਵਾਰ ਇਨਸਾਫ ਲਈ ਲੜ ਰਿਹਾ ਹੈ, ਜਿਸ ਤੋਂ ਬਾਅਦ ਉਸ ਨੇ ਇਸ ਗਲਤੀ ਲਈ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ।...
ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90568-55592 ’ਤੇ ਸੰਪਰਕ ਕਰੋ। ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ। ਕੀ ਹੈ LMIA? ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90568-55592 ’ਤੇ ਸੰਪਰਕ ਕਰੋ।
ਚੰਡੀਗੜ੍ਹ: ਹਰਿਆਣਾ ਅਤੇ ਪੰਜਾਬ ਦੀਆਂ 16 ਕਿਸਾਨ ਯੂਨੀਅਨਾਂ ਨੇ ਅੱਜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਆ ਗਏ ਹਨ। ਪੁਲਿਸ ਨੇ ਸੋਮਵਾਰ ਨੂੰ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਇੱਕ ਦਿਨ ਪਹਿਲਾਂ ਅੰਬਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਅੰਬਾਲਾ ਤੋਂ ਵੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਮੋਹਾੜੀ ਸਮੇਤ ਕਈ ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੂਜੇ ਪਾਸੇ ਕਿਸਾਨਾਂ ਨੇ ਵਾਅਦਾਖ਼ਿਲਾਫ਼ੀ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਅੱਜ ਸ਼ੰਭੂ ਬਾਰਡਰ 'ਤੇ ਇਕੱਠੇ ਹੋਣਗੇ ਅਤੇ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਮਾਰਚ ਕਰਨਗੇ ਪਰ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ।
ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਕਰੀਬ 192 ਏਕੜ ਵਿੱਚ ਫੈਲਿਆ ਸੈਨਿਕ ਸਕੂਲ ਕਪੂਰਥਲਾ, ਪੰਜਾਬ ਦਾ ਕੀਮਤੀ ਸਰਮਾਇਆ ਹੈ, ਜਿੱਥੇ ਇਸ ਵੇਲੇ 580 ਵਿਦਿਆਰਥੀ ਫੌਜ ਵਿੱਚ ਭਰਤੀ ਹੋਣ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਨੀਆਂ ਦੀ ਇਸ ਵਿਲੱਖਣ ਵਿਰਾਸਤੀ ਇਮਾਰਤ ਦੀ ਮੁਰੰਮਤ ਕਰਵਾਉਣ ਲਈ ਤੁਰੰਤ ਵਿਆਪਕ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਬਾਰੇ ਉਹ ਛੇਤੀ ਹੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਨਗੇ। ਜੌੜਾਮਾਜਰਾ ਨੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਉਂ ਜੋ ਇਹ ਇਮਾਰਤ ਵਿਰਾਸਤ ਨਾਲ ਸਬੰਧਤ ਹੈ, ਇਸ ਲਈ ਮੁਰੰਮਤ ਸਬੰਧੀ ਯੋਜਨਾ ਤਿਆਰ ਕਰਨ ਤੋਂ ਪਹਿਲਾਂ ਵਿਭਾਗ ਦੀ ਵਿਸ਼ੇਸ਼ ਟੀਮ ਨੂੰ ਸੈਨਿਕ ਸਕੂਲ ਵਿਖੇ ਨਿਰੀਖਣ ਲਈ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਜਾਵੇ।ਰੱਖਿਆ ਭਲਾਈ ਸੇਵਾਵਾਂ ਮੰਤਰੀ ਨੇ ਦੁਹਰਾਇਆ ਕਿ ਮਾਨ ਸਰਕਾਰ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਦੱਸ ਦੇਈਏ ਕਿ ਸ. ਜੌੜਾਮਾਜਰਾ ਨੇ ਪਿਛਲੇ ਮਹੀਨੇ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਕੀਮਤੀ ਵਿਰਾਸਤੀ ਸਾਜ਼ੋ-ਸਾਮਾਨ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਸਕੂਲ ਦੇ ਮਿਊਜ਼ੀਅਮ, ਕਲਾਸ ਰੂਮਾਂ ਦਾ ਦੌਰਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਸਨ। ਮੀਟਿੰਗ ਦੌਰਾਨ ਰੱਖਿਆ ਭਲਾਈ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਨੀਲਕੰਠ ਅਵਧ, ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਮਧੂ ਸੇਂਗਰ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤ ਅਤੇ ਸਰਪੰਚ ਦੀ ਚੋਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਨੇ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਕੋਈ ਪਿੰਡ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕਰਦਾ ਹੈ ਤਾਂ ਉਸ ਪਿੰਡ ਨੂੰ 5 ਲੱਖ ਰੁਪਏ ਦਿੱਤਾ ਜਾਵੇਗਾ। ਸੀਐੱਮ ਨੇ ਟਵੀਟ ਕਰਕੇ ਲਿਖਿਆ ਹੈ ਕਿ ਅੱਜ ਮੈਂ ਪਿੰਡਾਂ ਨੂੰ ਵਿਕਾਸ ਵੱਲ ਹੋਰ ਤੇਜ਼ੀ ਨਾਲ ਲੈਕੇ ਜਾਣ ਵਾਲੇ ਆਦੇਸ਼ ਜਾਰੀ ਕੀਤੇ ਨੇ...ਜਿਵੇਂ ਮੈਂ ਕਿਹਾ ਸੀ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਤੇ ਸਰਪੰਚ ਦੀ ਚੋਣ ਕਰਨਗੇ, ਉਸ ਪੰਚਾਇਤ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਵਜੋਂ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ... ਮੈਂਨੂੰ ਉਮੀਦ ਹੈ ਕਿ ਵੱਧ ਤੋਂ ਵੱਧ ਪਿੰਡ ਸਾਡੇ ਇਸ ਫੈਸਲੇ ਨੂੰ ਲਾਗੂ ਕਰਨਗੇ ਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰ ਪਿੰਡਾਂ ਨੂੰ ਵਿਕਾਸ ਵੱਲ ਲੈਕੇ ਜਾਣਗੇ... ਅੱਜ ਮੈਂ ਪਿੰਡਾਂ ਨੂੰ ਵਿਕਾਸ ਵੱਲ ਹੋਰ ਤੇਜ਼ੀ ਨਾਲ ਲੈਕੇ ਜਾਣ ਵਾਲੇ ਆਦੇਸ਼ ਜਾਰੀ ਕੀਤੇ ਨੇ...ਜਿਵੇਂ ਮੈਂ ਕਿਹਾ ਸੀ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਤੇ ਸਰਪੰਚ ਦੀ ਚੋਣ ਕਰਨਗੇ, ਉਸ ਪੰਚਾਇਤ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਵਜੋਂ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ...ਮੈਂਨੂੰ ਉਮੀਦ ਹੈ ਕਿ ਵੱਧ ਤੋਂ ਵੱਧ… — Bhagwant Mann (@BhagwantMann) August 21, 2023
Orange alert in Himachal pradesh: ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈ ਰਹੇ ਤੂਫ਼ਾਨ ਨੇ ਚਾਰੇ ਪਾਸੇ ਤਬਾਹੀ ਮਚਾਈ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਖ਼ਤਰਾ ਹਾਲੇ ਟਲਿਆ ਨਹੀਂ ਹੈ। ਹਿਮਾਚਲ ਦੇ ਕਈ ਇਲਾਕਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਆਰੇਂਜ ਅਲਰਟ ਅਤੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਿਮਾਚਲ 'ਚ 21 ਅਗਸਤ ਯਾਨੀ ਅੱਜ ਭਾਰੀ ਬਾਰਿਸ਼ ਹੋ ਸਕਦੀ ਹੈ, ਨਾਲ ਹੀ 22 ਤੋਂ 24 ਅਗਸਤ ਤੱਕ ਬਾਰਿਸ਼ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਬਾ ਅਤੇ ਮੰਡੀ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ 26 ਅਗਸਤ ਤੱਕ ਬਰਸਾਤ ਦਾ ਮੌਸਮ ਰਹੇਗਾ। ਅੰਦਾਜ਼ਾ ਹੈ ਕਿ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਖਤਰਾ ਵਧ ਜਾਵੇਗਾ। ਇਸ ਦੇ ਨਾਲ ਹੀ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ, ਜਿਸ ਕਾਰਨ ਫਸਲਾਂ ਅਤੇ ਇਮਾਰਤਾਂ ਨੂੰ ਵੀ ਨੁਕਸਾਨ ਹੋਵੇਗਾ। ਮਾਨਸੂਨ ਦੀ ਬਾਰਿਸ਼ ਕਾਰਨ ਹਿਮਾਚਲ ਪ੍ਰਦੇਸ਼ 'ਚ ਕਾਫੀ ਨੁਕਸਾਨ ਹੋਇਆ ਹੈ, ਸ਼ਿਮਲਾ 'ਚ ਹੀ ਹੁਣ ਤੱਕ 25 ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਨਦੀਆਂ 'ਚ ਤੇਜ਼ੀ ਹੈ ਅਤੇ ਕਈ ਇਮਾਰਤਾਂ ਦੇ ਢਹਿ ਜਾਣ ਦੀਆਂ ਖਬਰਾਂ ਹਨ। ਪੀਟੀਆਈ ਦੀ ਰਿਪੋਰਟ ਮੁਤਾਬਕ ਸ਼ਿਮਲਾ ਦੇ ਸਮਰ ਹਿੱਲ 'ਚ ਸ਼ਿਵ ਮੰਦਰ 'ਚ 17, ਫਾਗਲੀ 'ਚ 5 ਅਤੇ ਕ੍ਰਿਸ਼ਨਾ ਨਗਰ 'ਚ 2 ਥਾਵਾਂ ਪ੍ਰਭਾਵਿਤ ਹੋਈਆਂ ਹਨ। ਤਬਾਹੀ ਨੂੰ ਦੇਖਦੇ ਹੋਏ ਨੈਸ਼ਨਲ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ, ਪੁਲਿਸ ਅਤੇ ਹੋਮ ਗਾਰਡਜ਼ ਵੱਲੋਂ ਲੋਕਾਂ ਨੂੰ ਬਚਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਡਰੋਨ ਦੀ ਮਦਦ ਨਾਲ ਖਤਰੇ ਵਾਲੇ ਇਲਾਕਿਆਂ 'ਚ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਹਿਮਾਚਲ 'ਚ 24 ਜੂਨ ਤੋਂ ਪਈ ਮਾਨਸੂਨ ਦੀ ਬਾਰਸ਼ ਨੇ 50 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੂਬੇ ਵਿੱਚ ਹੜ੍ਹ, ਮੀਂਹ, ਜ਼ਮੀਨ ਖਿਸਕਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। NDRF ਦੀਆਂ ਟੀਮਾਂ ਵੱਲੋਂ ਹੁਣ ਤੱਕ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਅਗਲੇ ਇੱਕ ਹਫ਼ਤੇ ਤੱਕ ਘੱਟੋ-ਘੱਟ ਤਾਪਮਾਨ 15 ਡਿਗਰੀ ਦਰਜ ਕੀਤਾ ਜਾ ਸਕਦਾ ਹੈ, ਜੋ ਵੱਧ ਤੋਂ ਵੱਧ 21 ਡਿਗਰੀ ਤੱਕ ਪਹੁੰਚ ਸਕਦਾ ਹੈ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Price Today: पेट्रोल- डीजल के दामों में आया बदलाव, जानें आपके शहर में क्या है रेट
Punjab Accident News: कोहरे का कहर! 3 गाड़ियां आपस में टकराईं, 1 गंभीर रूप से घायल
Jaipur-Dehradun Flight Emergency Landing: 18 हजार फीट की ऊंचाई पर जयपुर-देहरादून फ्लाइट का इंजन फेल; यात्रियों की अटकी सासें, दिल्ली में की इमरजेंसी लैंडिंग