LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
pardeep singh
cm00004589

ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਚੈਕਿੰਗ ਕੀਤੀ।ਮੁੱਖ ਮੰਤਰੀ ਨੇ ਸ਼ਾਮੀਂ ਤਹਿਸੀਲ ਕੰਪਲੈਕਸ ਦਾ ਮੁਆਇਨਾ ਕੀਤਾ ਅਤੇ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੇ ਖੁਦ ਲੋਕਾਂ ਵਿੱਚ ਆਉਣ ਕਾਰਨ ਲੋਕਾਂ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ। ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨਾਲ ਜੋਸ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਤਹਿਸੀਲ ਕੰਪਲੈਕਸ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਚੰਗਾ ਕੰਮ ਕਰ ਰਹੇ ਹਨ ਅਤੇ ਜ਼ਾਹਰ ਹੈ ਕਿ ਰਾਜ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਚੰਗਾ ਸਮਾਂ ਵਾਪਸ ਆ ਗਿਆ ਹੈ।ਨਿਰੀਖਣ ਦੌਰਾਨ ਹਾਜ਼ਰ ਲੋਕਾਂ ਨੇ ਮੁੱਖ ਮੰਤਰੀ ਨਾਲ ਸੈਲਫੀ ਵੀ ਲਈਆਂ ਅਤੇ ਲੋਕ ਭਲਾਈ ਲਈ ਕੀਤੇ ਸ਼ਾਨਦਾਰ ਕੰਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ।ਇਸ ਦੌਰਾਨ ਦਫ਼ਤਰਾਂ ਵਿੱਚ ਸਟਾਫ਼ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ਼ਕਤੀ ਦਿੱਤੀ ਹੈ ਅਤੇ ਉਹ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ, ਉਨ੍ਹਾਂ ਨੇ ਡੀਸੀ ਅਤੇ ਐਸਐਸਪੀ ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਲਈ ਤਹਿਸੀਲ ਕੰਪਲੈਕਸ ਵਿੱਚ ਆਪਣੇ ਕੈਂਪ ਦਫ਼ਤਰ ਸਥਾਪਤ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ 43 ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਟੋਲ ਫਰੀ ਨੰਬਰ 1076 ਤੈਅ ਸਮੇਂ ਦੇ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਪੁਰਾਣੇ ਆਗੂਆਂ ਦੇ ਉਲਟ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਇਸ ਗੱਲ ਤੋਂ ਕੋਈ ਵੀ ਅਣਜਾਣ ਨਹੀਂ ਕਿ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ 90 ਫੀਸਦ ਤੋਂ ਵੱਧ ਮਹਾਨ ਦੇਸ਼ ਭਗਤ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਅੱਗੇ ਹੋ ਕੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੱਥ ਤੋਂ ਹਰ ਕੋਈ ਜਾਣੂ ਹੈ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਰ.ਡੀ.ਐਫ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਸੂਬੇ ਦੇ ਬਣਦੇ ਹਿੱਸੇ ਨੂੰ ਰੋਕਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੱਡੀ ਗਲਤਫਹਿਮੀ ਹੈ ਕਿਉਂਕਿ ਉਹ ਸਮਝਦੀ ਹੈ ਕਿ ਉਹ ਫੰਡਾਂ ਨੂੰ ਰੋਕ ਕੇ ਸੂਬੇ ਦੇ ਵਿਕਾਸ ਨੂੰ ਰੋਕ ਸਕਦੀ ਹੈ।ਇਸ ਗੱਲ ਨੂੰ ਦੁਹਰਾਉਂਦਿਆਂ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਹ ਐਸ.ਵਾਈ.ਐਲ. ਮੁੱਦੇ 'ਤੇ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਦਾ ਮਾਮਲਾ ਦ੍ਰਿੜਤਾ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਮੁੱਦਾ ਠੋਸ ਰੂਪ ਨਾਲ ਪੇਸ਼ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਸੂਬੇ ਦਾ ਇਹ ਮਾਮਲਾ ਕੇਂਦਰ ਸਰਕਾਰ ਅੱਗੇ ਠੋਸ ਰੂਪ ਵਿੱਚ ਪੇਸ਼ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਐਸ.ਵਾਈ.ਐਲ. ਬਾਰੇ ਸਰਵੇ ਦੀ ਮੰਗ ਕੀਤੀ ਸੀ ਅਤੇ ਨਾ ਹੀ ਉਹ ਇਸ ਨਹਿਰ ਦੇ ਚਾਂਦੀ ਦੀ ਕਹੀ ਨਾਲ ਨੀਂਹ ਪੱਥਰ ਰੱਖਣ ਸਬੰਧੀ ਸਮਾਗਮ ਵਿੱਚ ਸ਼ਾਮਲ ਸਨ। ਇਸ ਲਈ ਉਹ ਸੂਬੇ ਦੇ ਹਿੱਤਾਂ ਦੀ ਪੁਰਜ਼ੋਰ ਵਕਾਲਤ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤੇ ਹਨ, ਉਹ 1 ਨਵੰਬਰ ਨੂੰ ਬਹਿਸ ਤੋਂ ਭੱਜ ਗਏ ਸਨ ਕਿਉਂਕਿ ਉਹ ਸੂਬੇ ਨੂੰ ਢਾਹ ਲਗਾਉਣ ਵਾਲੀਆਂ ਘਿਨਾਉਣੀਆਂ ਹਰਕਤਾਂ ਦਾ ਹਿੱਸਾ ਸਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਵੱਲੋਂ ‘ਸਿਆਸੀ ਤੌਰ ’ਤੇ ਮਾਫੀ ਮੰਗਣ ਦਾ ਕੋਈ ਫਾਇਦਾ ਨਹੀਂ ਹੈ ਕਿਉਂਕਿ ਗਲਤੀਆਂ ਮੁਆਫ਼ ਹੋ ਸਕਦੀਆਂ ਹਨ ਪਰ ਅਪਰਾਧ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਬੱਜਰ ਗੁਨਾਹਾਂ ਲਈ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੱਤਾ ਦੀ ਦੁਰਵਰਤੋਂ ਕਰਦਿਆਂ ਸੂਬੇ ਨੂੰ ਬਰਬਾਦੀ ਵੱਲ ਧੱਕਿਆ ਹੈ।         ...

neeh45623

ਚੰਡੀਗੜ੍ਹ/ਮੋਗਾ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ। ਉਨ੍ਹਾਂ ਇਹ ਐਲਾਨ  ਮੋਗਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤੀ ਲੋੜਾਂ ਲਈ ਵਰਤਣ ਦੇ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਥਾਪਨਾ ਦੀ 54ਵੀਂ ਵਰੇਗੰਢ ਮੌਕੇ ਪੰਜਾਬ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪਿੱਛੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ।ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕਡ਼) ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅੱਜ ਸੀਵਰੇਜ ਟਰੀਟਮੈਂਟ ਪਲਾਂਟ, ਮੋਗਾ ਤੋਂ 27 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਟ੍ਰੀਟਡ ਪਾਣੀ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ, ਜੋ ਨੇੜਲੇ ਚਾਰ ਪਿੰਡਾਂ ਦੀ ਖੇਤੀਬਾੜੀ ਅਧੀਨ ਜ਼ਮੀਨਾਂ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ,  ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ।ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ।ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟ੍ਰੀਟ ਕੀਤਾ ਪਾਣੀ, ਜੋ ਹੁਣ ਤੱਕ ਅਜਾਈਂ ਨਾਲਿਆਂ ਵਿੱਚ ਵਿਅਰਥ ਹੋ ਰਿਹਾ ਸੀ, ਇਸ ਪ੍ਰਾਜੈਕਟ ਦੇ ਲੱਗਣ ਨਾਲ ਸਿੰਚਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ ਜਿਸ ਨਾਲ ਨਾ ਕੇਵਲ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਘਟੇਗੀ, ਸਗੋਂ ਉਸ ਰਕਬੇ ਵਿੱਚ ਟਿਊਬਵੈੱਲਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਖਪਤ ਵਿੱਚ ਕਟੌਤੀ ਹੋਵੇਗੀ। ਉਨ੍ਹਾਂ ਇਸ ਪ੍ਰਾਜੈਕਟ ਦੀ ਯੋਜਨਾਬੰਦੀ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਮਾਗਮ ਨੂੰ ਹਲਕਾ ਧਰਮਕੋਟ ਦੇ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਅਜਿਹਾ ਪ੍ਰਾਜੈਕਟ ਹਲਕਾ ਧਰਮਕੋਟ ਨੂੰ ਵੀ ਮਨਜ਼ੂਰ ਕਰਨ ਉਤੇ ਪੰਜਾਬ ਸਰਕਾਰ ਅਤੇ ਸ. ਜੌੜਾਮਾਜਰਾ ਦਾ ਧੰਨਵਾਦ ਕੀਤਾ।ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 10,000 ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚਾਉਣ ਵਾਲੇ 58 ਅਜਿਹੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਨਾਬਾਰਡ ਪੇਂਡੂ ਵਿਕਾਸ ਫੰਡ ਅਧੀਨ ਉਲੀਕਿਆ ਗਿਆ ਹੈ ਜਿਸ ਤਹਿਤ ਕਿ 24, 20, 14 ਅਤੇ 8 ਇੰਚੀ ਵਿਆਸ ਦੀਆਂ ਲਗਭਗ 25 ਕਿਲੋਮੀਟਰ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ ਵਾਹੀਯੋਗ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਵੱਲੋਂ ਕੁਸ਼ਲ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਪਿੰਡ ਦੇ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

juhyiko852369

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ. ਐਲ) ਦੇ ਕਰਮਚਾਰੀਆਂ ਲਈ ਇੱਕ ਦੁਰਘਟਨਾ ਮੁਆਵਜ਼ਾ ਨੀਤੀ ਪੇਸ਼ ਕੀਤੀ ਹੈ।ਇਥੇ ਇਹ ਖੁਲਾਸਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਨੀਤੀ 8 ਦਸੰਬਰ, 2023 ਤੋਂ ਪ੍ਰਭਾਵੀ ਹੈ, ਜੋ ਕੰਮ ਨਾਲ ਸੰਬੰਧਤ ਹਾਦਸਿਆਂ ਦੇ ਮੱਦੇਨਜ਼ਰ ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਵਿੱਚ ਰੈਗੂਲਰ, ਠੇਕੇ ਅਤੇ ਉਪ-ਠੇਕੇ ਤੇ ਕੰਮ ਕਰਨ ਵਾਲੇ ਕਾਮੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਦੇ ਤਹਿਤ ਪੀ.ਐਸ.ਪੀ.ਸੀ.ਐਲ ਦੇ ਰੈਗੂਲਰ ਕਰਮਚਾਰੀਆਂ ਨੂੰ ਨਾ ਸਿਰਫ਼ ਦੁਰਘਟਨਾ ਦੇ ਲਾਭ ਪ੍ਰਾਪਤ ਹੋਣਗੇ, ਬਲਕਿ ਉਹ ਐਮਰਜੈਂਸੀ ਦੌਰਾਨ 3 ਲੱਖ ਤੱਕ ਦੇ ਡਾਕਟਰੀ ਅਡਵਾਂਸ ਤੱਕ ਪ੍ਰਾਪਤ ਕਰ ਸਕਣਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਪ੍ਰਾਪਤ ਕਰਨ ਵਿੱਚ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁਲਾਜ਼ਮਾਂ ਦੀਆਂ ਬਦਲਦੀਆਂ ਮੰਗਾਂ ਅਤੇ ਬਦਲਦੇ ਹਾਲਾਤਾਂ ਦੇ ਹੱਲ ਲਈ ਨੀਤੀ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਸਾਡੇ ਸਟਾਫ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੋ ਖਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ ਨੇ ਹਾਦਸਿਆਂ ਨਾਲ ਸੰਬੰਧਤ ਮੁਆਵਜ਼ੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਇੱਕ ਵਿਆਪਕ ਨੀਤੀ ਤਿਆਰ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਠੇਕੇ ਦੀਆਂ ਸ਼ਰਤਾਂ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਬਿਹਤਰ ਸਹਾਇਤਾ ਦੇਣ ਵਾਸਤੇ ਘਾਤਕ ਹਾਦਸਿਆਂ ਲਈ ਐਕਸ-ਗ੍ਰੇਸ਼ੀਆ ਸਹਾਇਤਾ ਨੂੰ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤਾ ਗਿਆ ਹੈ।  ਇਸ ਤੋਂ ਇਲਾਵਾ, ਅਜਿਹੇ ਕਾਮਿਆਂ ਲਈ ਵਿੱਤੀ ਸਹਾਇਤਾ ਨੂੰ ਵਧਾਉਂਦੇ ਹੋਏ ਸਮੂਹਿਕ ਬੀਮੇ ਦੀ ਰਕਮ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤੀ ਗਈ ਹੈ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਨੀਤੀ ਦੀ ਸ਼ੁਰੂਆਤ ਤੋਂ ਪਹਿਲਾਂ ਠੇਕੇ ਅਤੇ ਉਪ-ਠੇਕੇ ਵਾਲੀਆਂ ਸ਼੍ਰੇਣੀਆਂ ਦੇ ਕਾਮਿਆਂ ਨੂੰ ਗੈਰ-ਘਾਤਕ ਹਾਦਸਿਆਂ ਦੀ ਸਥਿਤੀ ਵਿੱਚ ਕੋਈ ਵਿੱਤੀ ਲਾਭ ਨਹੀਂ ਮਿਲਦਾ ਸੀ, ਜਦਕਿ ਨਵੀਂ ਨੀਤੀ ਇਸ ਅੰਤਰ ਨੂੰ ਪੂਰਾ ਕਰਦੇ ਹੋਏ ਯਕੀਨੀ ਬਣਾਉਂਦੀ ਹੈ ਕਿ 100 ਫੀਸਦੀ ਅਪੰਗਤਾ ਦੀ ਸਥਿਤੀ ਵਿੱਚ 10 ਲੱਖ ਦੀ ਰਕਮ ਦਾ ਭੁਗਤਾਨ ਕੀਤਾ ਜਾਵੇਗਾ।  ਇਸ ਤੋਂ ਇਲਾਵਾ, ਅਪਾਹਜਤਾਵਾਂ ਲਈ ਮੁਆਵਜ਼ਾ ਘਟਨਾ ਦੀ ਗੰਭੀਰਤਾ ਦੇ ਅਧਾਰ 'ਤੇ ਅਨੁਪਾਤ ਅਨੁਸਾਰ ਨਿਰਧਾਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਨਵੀਂ ਨੀਤੀ ਗੈਰ-ਬਾਲਗ ਨਿੱਜੀ ਵਿਅਕਤੀਆਂ ਲਈ ਮੁਆਵਜ਼ੇ ਵਿੱਚ ਇੱਕ ਮਹੱਤਵਪੂਰਨ ਵਾਧਾ ਵੀ ਲਿਆਉਂਦੀ ਹੈ, ਜੋ ਪਹਿਲਾਂ ਸੀਮਤ ਮੁਆਵਜ਼ੇ ਦੇ ਅਧੀਨ ਸਨ।  ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਬਿਜਲੀ ਖੇਤਰ ਵਿੱਚ ਕਰਮਚਾਰੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ, ਜੋ ਕਰਮਚਾਰੀ-ਕੇਂਦ੍ਰਿਤ ਨੀਤੀਆਂ ਦੇ ਰੁਝਾਨ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਸੇਵਾਵਾਂ ਵਿੱਚ ਯੋਗਦਾਨ ਪਾਉਣ ਵਾਲਿਆਂ ਦੀ ਢੁੱਕਵੀਂ ਸੁਰੱਖਿਆ ਕੀਤੀ ਜਾਵੇ, ਦੂਜੇ ਸੂਬਿਆਂ ਲਈ ਇੱਕ ਨਮੂਨੇ ਵਜੋਂ ਕੰਮ ਕਰੇਗੀ ।...

sufi58963

ਚੰਡੀਗੜ੍ਹ/ਮਾਲੇਰਕੋਟਲਾ:  ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਆਰੰਭੇ ਗਏ ਉਪਰਾਲਿਆਂ ਦੀ ਕੜੀ ਵਜੋਂ "ਸੂਫ਼ੀ ਫ਼ੈਸਟੀਵਲ" ਦਾ ਆਗਾਜ਼ ਅੱਜ ਸਥਾਨਕ ਸਰਕਾਰੀ ਕਾਲਜ ਵਿਖੇ ਹੋਇਆ। ਚਾਰ ਦਿਨ ਚੱਲਣ ਵਾਲੇ ਇਸ ਫੈਸਟੀਵਲ ਦਾ ਉਦਘਾਟਨ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ  ਸੁਰਿੰਦਰ ਸਿੰਘ,  ਗੁਰਲਵਲੀਨ ਸਿੰਘ ਸਿੱਧੂ ਸਾਬਕਾ ਆਈ ਏ ਐਸ, ਐੱਸ ਡੀ ਐੱਮ ਅਹਿਮਦਗੜ੍ਹ  ਹਰਬੰਸ ਸਿੰਘ, ਐੱਸ ਡੀ ਐੱਮ ਅਮਰਗੜ੍ਹ ਸ਼੍ਰੀਮਤੀ ਸੁਰਿੰਦਰ ਕੌਰ, ਸਾਕਿਬ ਅਲੀ ਰਾਜਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਫਰੀਆਲ ਉਰ ਰਹਿਮਾਨ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਇਕੱਤਰ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਮੀਲ ਓਰ ਰਹਿਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਅਸਲੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਇਸ ਰੰਗਲੇ ਪੰਜਾਬ ਵਿੱਚ ਜਿੱਥੇ ਰਿਵਾਇਤੀ ਪੰਜਾਬ ਦੇ ਹਰੇਕ ਰੰਗ ਦੇ ਦਰਸ਼ਨ ਹੋਣਗੇ ਉਥੇ ਹੀ ਸੂਫ਼ੀ ਗਾਇਕੀ ਅਤੇ ਕਲਾ ਨੂੰ ਵੀ ਮੁੜ ਸੁਰਜੀਤ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਨਮੁੱਖ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਫੈਸਟੀਵਲ ਦੀ ਮੇਜ਼ਬਾਨੀ ਪੰਜਾਬ ਦੇ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜੋ ਕਿ ਜ਼ਿਲ੍ਹਾ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।  ਜਮੀਲ ਉਰ ਰਹਿਮਾਨ ਨੇ ਦੱਸਿਆ ਕਿ 17 ਦਸੰਬਰ ਨੂੰ ਫ਼ੈਸਟੀਵਲ ਦੇ ਅੰਤਿਮ ਦਿਨ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਾਚਾਰੀ ਵਿਭਾਗ ਦੇ ਕੈਬਨਿਟ ਮੰਤਰੀ ਪੰਜਾਬ ਮੋਹਤਰਮਾ ਅਨਮੋਲ ਗਗਨ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਉਨ੍ਹਾਂ ਕਿਹਾ ਕਿ ਇਹ ਸੂਫ਼ੀ ਫ਼ੈਸਟੀਵਲ " ਹਾਅ ਦਾ ਨਾਅਰਾ " ਮਾਰਨ ਵਾਲੇ ਮਾਲੇਰਕੋਟਲਾ ਦੀ ਅਮੀਰ ਵਿਰਾਸਤ ਨੂੰ ਜਾਣਨ ਲਈ ਸਹਾਈ ਸਿੱਧ ਹੋਵੇਗਾ ।  ਲੋਕਲ ਘਰਾਣੇ ਦੀਆਂ ਗਾਇਨ ਸ਼ੈਲੀਆਂ, ਕੱਵਾਲੀਆਂ, ਸੂਫੀਆਨਾ ਕਲਾਮ, ਮੁਸ਼ਾਇਰੇ, ਜਸ਼ਨ ਸੂਫੀਆਨਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ। ਇਸ ਮੌਕੇ ਮਾਲੇਰਕੋਟਲਾ ਦੇ ਲੋਕਲ ਖਾਣ ਪੀਣ ਦਾ ਜ਼ਾਇਕਾ, ਸੂਫ਼ੀ ਲਿਟਰੇਚਰ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ, ਫੁੱਲ ਬੂਟਿਆਂ ਦੀਆਂ ਸਟਾਲਾਂ, ਚੂੜੀਆਂ ਦੀ ਦੁਕਾਨ, ਮਿੱਟੀ ਅਤੇ ਪਿੱਤਲ ਦੇ ਭਾਂਡੇ, ਲੋਹੇ ਦਾ ਸਮਾਨ (ਤਵੇ,ਕੜਾਹੀ, ਤਸਲੇ ਆਦਿ) ਪੰਜਾਬੀ ਜੁੱਤੀ, ਕਢਾਈ ਬੁਣਾਈ ਨਾਲ ਤਿਆਰ ਵਸਤਾਂ ਦੇ ਸਟਾਲ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨਗੇ। ਇਸ ਮੌਕੇ ਰਵਿੰਦਰ ਰਵੀ ਦੀ ਮਾਲੇਰਕੋਟਲਾ ਨਾਲ ਸਬੰਧਤ ਫੋਟੋ ਪ੍ਰਦਰਸ਼ਨੀ ਵੀ ਲਗਾਈ ਗਈ । ਸਮੂਹ ਨਿਵਾਸੀਆਂ, ਕਲਾ ਪ੍ਰੇਮੀਆਂ ਤੇ ਆਮ ਲੋਕਾਂ ਨੂੰ ਸੂਫ਼ੀ ਫ਼ੈਸਟੀਵਲ ਦਾ ਅਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਆਯੋਜਿਤ ਹੋਣ ਵਾਲੇ ਸਮਾਗਮਾਂ ਦੀ ਕੋਈ ਟਿਕਟ ਨਹੀਂ ਹੈ। ਇਹ ਸਮਾਗਮ ਰੋਜ਼ਾਨਾ ਸ਼ਾਮ 05.00 ਵਜੇ ਤੋਂ ਕਰਵਾਏ ਜਾਣਗੇ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਔਰਤਾਂ ਦੇ ਬੈਠਣ ਦਾ ਅਲੱਗ ਪ੍ਰਬੰਧ ਵੀ ਕੀਤਾ ਗਿਆ ਹੈ । "ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ" ਦੀ ਮਜਲਿਸ ਦੀ ਤਫ਼ਸੀਲ ਸਾਂਝੀ ਕਰਦਿਆ ਉਹਨਾਂ ਕਿਹਾ ਕਿ ਸੂਫ਼ੀ ਗਾਇਕੀ ਸਾਡੇ ਦੇਸ਼ ਦੀ ਅਮੀਰ ਵਿਰਾਸਤ ਦਾ ਅਨਮੋਲ ਹਿੱਸਾ ਹੈ । ਇਸ ਸੂਫ਼ੀ ਫ਼ੈਸਟੀਵਲ ਵਿੱਚ ਦੇਸ਼, ਦੁਨੀਆ ਭਰ ਦੇ ਨਾਮਵਰ ਕਲਾਕਾਰਾਂ ਦੇ ਨਾਲ ਨਾਲ ਸਥਾਨਕ ਕਲਾਕਾਰ ਵੀ ਆਪਣੇ ਫ਼ਨ ਦੇ ਜੌਹਰ ਦਿਖਾਉਣਗੇ ।  ਦੱਸਣਯੋਗ ਹੈ ਕਿ ਪਹਿਲੇ ਦਿਨ "ਸ਼ਾਮ-ਏ-ਕੱਵਾਲੀ" ਦੌਰਾਨ ਸੁਲਤਾਨਾ ਨੂਰਾ ਆਪਣੇ ਫ਼ਨ ਦਾ ਪ੍ਰਦਰਸ਼ਨ ਕਰਨਗੇ ਅਤੇ ਸਥਾਨਕ ਕਲਾਕਾਰ ਕਮਲ ਖ਼ਾਨ ਅਤੇ ਵਕੀਲ ਖ਼ਾਨ ਆਪਦੀ ਪੇਸ਼ਕਾਰੀ ਪੇਸ਼ ਕਰਨਗੇ । ਮਿਤੀ 15 ਦਸੰਬਰ ਦਿਨ ਸ਼ੁੱਕਰਵਾਰ ਨੂੰ " ਏਕ ਸ਼ਾਮ,ਸੂਫ਼ੀਆਨਾ ਕਲਾਮ " ਤਹਿਤ ਸ੍ਰੀ ਕੰਵਰ ਗਰੇਵਾਲ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ।ਉਨ੍ਹਾਂ ਤੋਂ ਇਲਾਵਾ ਸਰਦਾਰ ਅਲੀ ਖ਼ਾਨ, ਨਜ਼ੀਰ, ਆਰਿਫ਼ ਮਤੌਈ ਅਤੇ ਅਖ਼ਤਰ ਅਲੀ ਲੋਕਾਂ ਨਾਲ ਰੁ- ਬ-ਰੁ ਹੋਣਗੇ । ਉਨ੍ਹਾਂ ਇਸ ਸੂਫ਼ੀ ਫ਼ੈਸਟੀਵਲ ਦੀ ਮਜਲਿਸ ਬਾਰੇ ਇਤਲਾਹ ਸਾਂਝੀ ਕਰਦਿਆ ਹੋਰ ਦੱਸਿਆ ਕਿ ਮਿਤੀ 16 ਦਸੰਬਰ ਦਿਨ ਸ਼ਨੀਵਾਰ ਨੂੰ " ਸੂਫ਼ੀਆਨਾ ਮੁਸ਼ਾਇਰਾ " ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਸੂਫੀਇਜਮ ਬਾਰੇ ਡਾ.ਮੁਹੰਮਦ ਇਕਬਾਲ ਅਤੇ ਡਾ ਮੁਹੰਮਦ ਜਮੀਲ ਖੋਜ ਪੱਤਰ ਪੇਸ਼ ਕਰਨਗੇ। ਇਸ ਤੋਂ ਇਲਾਵਾ ਡਾ.ਰੁਬੀਨਾ ਸ਼ਬਨਮ ਅਤੇ ਡਾ. ਮੁਹੰਮਦ ਰਫ਼ੀ, ਡਾ. ਸਲੀਮ ਜ਼ੁਬੈਰੀ, ਇਫਤਖਾਰ ਸ਼ੇਖ਼,ਜ਼ਫ਼ਰ ਅਹਿਮਦ ਜ਼ਫ਼ਰ, ਜ਼ਮੀਰ ਅਲੀ ਜ਼ਮੀਰ,ਅਜਮਲ ਖ਼ਾਨ ਸ਼ੇਰਵਾਨੀ,ਰਮਜ਼ਾਨ ਸਯਦ ,ਅਨਵਰ ਆਜ਼ਰ,ਸਾਜਿਦ ਇਸਹਾਕ,ਸ਼ਾਹਿਨਾਜ਼ ਭਾਰਤੀ ਆਪਣੇ ਕਲਾਮ ਪੇਸ਼ ਕਰਨਗੇ । ਇਨ੍ਹਾਂ ਤੋਂ ਇਲਾਵਾ ਵਨੀਤ ਖ਼ਾਨ ਅਤੇ ਸਲਾਮਤ ਅਲੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ । ਸਮਾਗਮ ਦੀ ਸਮਾਪਤੀ ਮਿਤੀ 17 ਦਸੰਬਰ ਦਿਨ ਐਤਵਾਰ ਨੂੰ " ਜਸ਼ਨ –ਏ-ਸੂਫੀਆਨਾ ਕਲਾਮ "ਨਾਲ ਹੋਵੇਗੀ ਜਿਸ ਵਿੱਚ ਮਾਸਟਰ ਸਲੀਮ ਅਤੇ ਸਰਦਾਰ ਅਲੀ ਆਪਣੇ ਫ਼ਨ ਦੇ ਜੌਹਰ ਦਿਖਾਉਣਗੇ ਅਤੇ ਪਰਵੇਜ਼ ਝਿੰਜਰ,ਆਬਿਦ ਅਲੀ,ਅਰਹਮ ਇਕਬਾਲ ਅਤੇ ਮੁਹੰਮਦ ਅਨੀਸ਼ ਵੀ ਆਪਣੇ ਹੁਨਰ ਨਾਲ ਲੋਕਾਂ ਦਾ ਮਨੋਰੰਜਨ ਕਰਨਗੇ ।...

police56398

ਚੰਡੀਗੜ੍ਹ: ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਵਧੀਕ ਡੀਸੀਪੀ ਜ਼ੋਨ 4 ਤੁਸ਼ਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਿਵੀਜ਼ਨ ਨੰਬਰ 7 ਸੁਖਦੇਵ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ। ਆਈ.ਜੀ.ਪੀ ਹੈੱਡਕੁਆਰਟਰ ਜੋ ਕਿ ਕਮਿਸ਼ਨਰ ਆਫ਼ ਪੁਲਿਸ (ਸੀਪੀ) ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਾਲ ਅੱਜ ਇੱਥੇ ਪੁਲਿਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਮ੍ਰਿਤਕ ਅਪਰਾਧੀ ਨੇ 2004 ਵਿੱਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨਾਲ 19 ਸਾਲ ਪਹਿਲਾਂ ਅਪਰਾਧ ਜਗਤ ਵਿੱਚ ਕਦਮ ਰੱਖਿਆ ਸੀ ਅਤੇ ਇਸ ਤੋਂ ਬਾਅਦ ਉਸਨੇ ਘਿਨਾਉਣੇ ਅਪਰਾਧਾਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ, ਮ੍ਰਿਤਕ ਸੁਖਦੇਵ ਵਿੱਕੀ ਘੱਟੋ-ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜ਼ਿਆਦਾਤਰ ਇਰਾਦਾ ਕਤਲ, ਡਕੈਤੀ, ਚੋਰੀ, ਲੁੱਟ-ਖੋਹ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਸ਼ਾਮਲ ਹਨ। ਜਾਣਕਾਰੀ ਮੁਤਾਬਿਕ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ ਮਾਛੀਵਾੜਾ ਰੋਡ 'ਤੇ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ ਵਿੱਕੀ ਵਾਸੀ ਲੁਧਿਆਣਾ ਮਾਛੀਵਾੜਾ ਮਾਰਿਆ ਗਿਆ ਸੀ। ਉਸ ਦੇ ਤਿੰਨ ਸਾਥੀਆਂ, ਯੂਪੀ ਅਧਾਰਤ ਆਰੀਅਨ ਸਿੰਘ ਉਰਫ਼ ਰਾਜਾ (21), ਜੋ ਮੌਜੂਦਾ ਸਮੇਂ ਲੁਧਿਆਣਾ ਦੇ ਮੋਤੀ ਨਗਰ ਵਿੱਚ ਰਹਿ ਰਿਹਾ ਹੈ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ, ਯੂਪੀ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਏ.ਐਸ.ਆਈ. ਦਲਜੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦੋਂ ਕਿ ਸੀ.ਆਈ.ਏ.-2 ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਬੇਅੰਤ ਸਿੰਘ ਜੁਨੇਜਾ, ਜੋ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਸਨ, ਉਦੋਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਛਾਤੀ ਨੇੜੇ ਬਲੁੱਟ ਪਰੂਫ ਜੈਕਟ ‘ਤੇ ਗੋਲੀ ਲੱਗੀ। ਪੁਲਿਸ ਵੱਲੋਂ ਇੰਸਪੈਕਟਰ ਬੇਅੰਤ ਜੁਨੇਜਾ ਦੇ ਬਿਆਨ ਦੇ ਅਧਾਰ ‘ਤੇ ਐਫਆਈਆਰ ਨੰਬਰ 146 ਮਿਤੀ 13.12.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 353, 333, 332 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਲੁਧਿਆਣਾ ਦੇ ਥਾਣਾ ਕੂੰਮ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ਉੱਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕੀਤਾ ਗਿਆ ਹੈ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਠੋਸ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ 6 ਅਪ੍ਰੈਲ, 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਹੁਣ ਤੱਕ, ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਮਿਲ ਕੇ ਇਸ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 9 ਨੂੰ ਮਾਰਮੁਕਾ ਕੇ 293 ਗੈਂਗਸਟਰ/ਅਪਰਾਧੀ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ 'ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਵੀ ਬਰਾਮਦ ਕੀਤੇ ਗਏ ਹਨ।  

jatns52369

ਪਟਿਆਲਾ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਕ (ਡਾਇਰੈਕਟਰ) ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿੱਚ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ, ਪੰਜਾਬ  ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ  ਕਮਲ ਕਿਸ਼ੋਰ ਯਾਦਵ ਦੇ ਅਤਿ ਧੰਨਵਾਦੀ ਹਨ ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਜੁੰਮੇਵਾਰੀ ਸੌਂਪੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਵਿੱਚ ਆਪਣਾ ਪੂਰਾ ਤਾਣ ਲਾਣਗੇ। ਹਰਪ੍ਰੀਤ ਕੌਰ ਨੇ ਕਿਹਾ ਕਿ ਉਸਦੀ ਪੂਰੀ ਕੋਸ਼ਿਸ ਰਹੇਗੀ ਕਿ ਪੰਜਾਬ ਸਰਕਾਰ ਦੀਆਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਸਬੰਧੀ ਚਲਾਈਆਂ ਜਾ ਰਹੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਹੋਰ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੇ ਯਤਨ ਕੀਤੇ ਜਾਣ। ਇਸ ਦੇ ਨਾਲ ਹੀ ਉਹਨਾਂ ਭਾਸ਼ਾ ਵਿਭਾਗ, ਪੰਜਾਬ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪੰਜਾਬੀ ਮਾਂ ਬੋਲੀ ਦੇ ਵਿਕਾਸ ਲਈ ਹੰਭਲੇ ਮਾਰੀਏ ਅਤੇ ਪੰਜਾਬੀ ਮਾਂ ਬੋਲੀ ਦਾ ਨਾਮ ਸਮੁੱਚੇ ਸੰਸਾਰ ਵਿਚ ਉਜਾਗਰ ਕਰੀਏ। ਉਹਨਾਂ ਇਹ ਵੀ ਵਾਅਦਾ ਕੀਤਾ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਸਾਹਿਤਕਾਰਾਂ/ਲੇਖਕਾਂ ਨੂੰ ਵਿਭਾਗ ਵੱਲੋਂ ਬਣਦਾ ਸਤਿਕਾਰ ਤੇ ਸਨਮਾਨ ਦਿੱਤਾ ਜਾਵੇਗਾ।  ਇਸ ਮੌਕੇ ਭਾਸ਼ਾ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸ. ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਅਲੋਕ ਚਾਵਲਾ, ਅਮਰਿੰਦਰ ਸਿੰਘ, ਤੇਜਿੰਦਰ ਸਿੰਘ ਗਿੱਲ, ਸੁਖਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਸੁਪਰਡੰਟ ਭੁਪਿੰਦਰ ਸਿੰਘ ਤੇ ਭੁਪਿੰਦਰਪਾਲ ਸਿੰਘ, ਖੋਜ ਅਫਸਰ ਰਾਬੀਆ, ਸੰਤੋਖ ਸਿੰਘ (ਡਾ.), ਸੁਖਦਰਸ਼ਨ ਸਿੰਘ ਚਹਿਲ (ਡਾ.),  ਸਤਪਾਲ ਸਿੰਘ, ਮਨਜਿੰਦਰ ਸਿੰਘ (ਡਾ.), ਬਲਦੇਵ ਸਿੰਘ ਭੁੱਲਰ, ਖੋਜ ਸਹਾਇਕ ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਨੇਹਾ ਵਰਮਾ, ਮਨਜਿੰਦਰ ਸਿੰਘ ਅਤੇ ਵਿਭਾਗ ਦੇ ਵੱਡੀ ਗਿਣਤੀ ਵਿਚ ਕਰਮਚਾਰੀ ਹਾਜਰ ਸਨ। 

gbhu52369

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਪੰਥਕ ਏਕੇ ਦੀ ਅਪੀਲ ਮਗਰੋਂ ਪਾਰਟੀ ਦੇ ਦੋ ਸਾਬਕਾ ਸੀਨੀਅਰ ਆਗੂ ਜੋ ਸੰਯੁਕਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਸੀਨੀਅਰ ਆਗੂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਦੇਸ ਰਾਜ ਧੁੱਗਾ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਘੁੰਮਣ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ।ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਪੰਥਕ ਏਕੇ ਲਈ ਅਪੀਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਮੁਆਫੀ ਮੰਗਣ ਤੋਂ ਉਹ ਪ੍ਰਭਾਵਤ ਹੋਏ ਹਨ। ਉਹਨਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਮੁਆਫੀ ਮੰਗ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਮੁਤਾਬਕ ਕੰਮ ਕੀਤਾ ਹੈ ਤੇ ਉਹਨਾਂ ਸਪਸ਼ਟ ਕੀਤਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਘਿਨੌਣੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਦ੍ਰਿੜ੍ਹ ਸੀ ਪਰ ਅਖੌਤੀ ਪੰਥਕ ਤਾਕਤਾਂ ਵੱਲੋਂ ਕੀਤੇ ਰੋਸ ਪ੍ਰਦਰਸ਼ਨਾਂ ਕਾਰਨ ਅਜਿਹਾ ਨਾ ਹੋ ਸਕਿਆ ਪਰ ਹੁਣ ਸੂਬੇ ਵਿਚ ਇਕ ਵਾਰ ਫਿਰ ਤੋਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਦਿੱਤੀਆਂ ਜਾਣਗੀਆਂ।ਸੀਨੀਅਰ ਆਗੂ ਜੋ ਅੱਜ ਮੁੜ ਪਾਰਟੀ ਵਿਚ ਸ਼ਾਮਲ ਹੋਏ ਉਹਨਾਂ ਵਿਚ ਸ਼ੂਗਰਫੈਡ ਦੇ ਸਾਬਕਾ ਚੇਅਰਮੈਨ ਸਰਦਾਰ ਸੁਖਬੀਰ ਸਿੰਘ ਵਾਹਲਾ, ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਸਰਦਾਰ ਭੁਪਿੰਦਰ ਸਿੰਘ ਖਾਲਸਾ, ਸਰਦਾਰ ਰਣਧੀਰ ਸਿੰਘ ਘੁੰਮਣ ਤੇ ਕਮਲਜੀਤ ਸਿੰਘ ਚਾਵਲਾ ਸ਼ਾਮਲ ਹਨ।

siuy523669

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲਾਰੈਂਸ਼ ਬਿਸ਼ਨੋਈ ਨੇ ਕੋਰਟ ਵਿੱਚ ਅਰਜ਼ੀ ਲਗਾਈ ਹੈ ਕਿ ਮੇਰੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਹੀ ਮੈਂ ਮੂਸੇਵਾਲਾ ਤੋਂ ਕੋਈ ਫਿਰੌਤੀ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਗਲਤ ਤਰੀਕੇ ਨਾਲ ਫਸਾਇਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਦਾ ਕਹਿਣਾ ਹੈ ਕਿ ਜਦੋਂ ਕਤਲ ਹੋਇਆ ਮੈਂ ਉਥੇ ਮੌਜੂਦ ਨਹੀਂ ਸੀ ਅਤੇ ਨਾ ਹੀ ਮੈਂ ਕਤਲ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਫਸਾਇਆ ਜਾ ਰਿਹਾ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ ਨਾ ਹੀ ਮੈ ਫਿਰੌਤੀ ਮੰਗੀ ਹੈ।

punjabui58693

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ  ਪ੍ਰੋਫੈਸਰ ਸੁਰਜੀਤ ਸਿੰਘ ਦੀ ਕੁੱਟਮਾਰ ਮਾਮਲੇ ਵਿੱਚ ਯੂਨੀਵਰਸਿਟੀ ਵਿੱਚ ਵੱਡੀ ਕਾਰਵਾਈ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿਤਾ ਹੈ। ਯੂਨੀਵਰਸਿਟੀ ਨੇ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਕੈਂਪਸ ਵਿਚ ਦਾਖਲੇ ’ਤੇ ਪਾਬੰਦੀ ਲਗਾ ਦਿਤੀ ਹੈ। ਇਹ ਵਿਦਿਆਰਥੀ ਸਿਰਫ਼ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਆ ਸਕਣਗੇ। ਸੂਤਰਾਂ ਦੇ ਹਵਾਲੇ ਤੋਂ ਇਕ ਜਾਣਕਾਰੀ ਸਾਹਮਣੇ ਆਈ ਹੈ ਕਿ ਇਕ ਵਿਦਿਆਰਥਣ ਵੱਲੋਂ ਪ੍ਰੈਫੈਸਰ ਦੇ ਖਿਲਾਫ ਮਾਣਹਾਨੀ ਦਾ ਮਾਮਲਾ ਵੀ ਦਾਇਰ ਕੀਤਾ ਹੈ।  ਮਿਲੀ ਜਾਣਕਾਰੀ ਅਨੁਸਾਰ 4 ਵਿਦਿਆਰਥੀਆਂ ਨੇ ਕਮੇਟੀ ਸਾਹਮਣੇ ਖੁਦ ਪੇਸ਼ ਹੋ ਕੇ ਆਪਣਾ ਦਲੀਲ ਨਾਲ ਪੱਖ ਰੱਖਿਆ ਅਤੇ 8 ਵਿਦਿਆਰਥੀ ਕਮੇਟੀ ਦੇ ਸਾਹਮਣੇ ਪੇਸ਼ ਹੀ ਨਹੀ ਹੋਏ ਜਿਸ ਤੋਂ ਬਾਅਦ ਕਮੇਟੀ ਨੇ ਇੰਨ੍ਹਾ 8 ਵਿਦਿਆਰਥੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ 13 ਸਤੰਬਰ 2023 ਨੂੰ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਦੀ ਬਠਿੰਡਾ ਸਥਿਤ ਉਸ ਦੇ ਘਰ ਵਿੱਚ ਬੀਮਾਰੀ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਇਲਾਜ਼ਾਮ ਲਾਏ ਸਨ ਕਿ ਇਹ ਸਭ ਪ੍ਰੋਫੈਸਰ ਸੁਰਜੀਤ ਦੇ ਤੰਗ ਪ੍ਰੇਸ਼ਾਨ ਕਰਨ ਤੇ ਹੋਈ ਹੈ।ਇਸ ਮਾਮਲੇ ਦੀ ਸਾਬਕਾ ਜੱਜ ਦੀ ਅਗਵਾਈ ਹੇਠ ਕਮੇਟੀ ਵਲੋਂ ਜਾਂਚ ਕੀਤੀ ਗਈ। ਹੁਣ ਕਮੇਟੀ ਨੇ 8 ਵਿਦਿਆਰਥੀਆਂ ਨੂੰ ਮੁਅਤਲ ਵੀ ਕੀਤਾ ਹੈ।

sukhbir456320001

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਨੂੰ ਮਨਾਇਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗੀ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੈਨੂੰ ਮੌਕਾ ਮਿਲੇ ਬੇਅਦਬੀਆਂ ਕਰਨ ਵਾਲਿਆ ਨੂੰ ਸਜਾਵਾਂ ਦੇਵਾਗੇ ਅਤੇ ਪੂਰਾ ਇਨਸਾਫ ਕਰਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਪਾਰਟੀ ਤੋਂ ਜੋ ਵੀ ਗਲਤੀ ਹੋਈ ਹੈ ਉਸ ਲਈ ਮੁਆਫੀ ਮੰਗਦੇ ਹਾਂ।

jasiuy56369

ਨਵੀਂ ਦਿੱਲੀ: ਨਵੇਂ ਸਾਲ 2024 ਤੋਂ ਪਹਿਲਾਂ ਦਿੱਲੀ ਵਾਸੀਆਂ ਨੂੰ 500 ਨਵੀਆਂ ਇਲੈਕਟ੍ਰਿਕ ਬੱਸਾਂ ਦਾ ਤੋਹਫ਼ਾ ਮਿਲਿਆ ਹੈ। ਇਹ ਬੱਸਾਂ ਵੀਰਵਾਰ ਨੂੰ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਦੇ ਫਲੀਟ ਵਿੱਚ ਸ਼ਾਮਲ ਹੋ ਗਈਆਂ। ਇਨ੍ਹਾਂ ਬੱਸਾਂ ਨੂੰ ਆਈਪੀ ਡਿਪੂ ਤੋਂ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਦੋਂ ਤੋਂ, ਡੀਟੀਸੀ ਦੇ ਫਲੀਟ ਵਿੱਚ ਕੁੱਲ 1300 ਇਲੈਕਟ੍ਰਿਕ ਬੱਸਾਂ ਹਨ। ਜਦੋਂ ਕਿ ਦਿੱਲੀ ਏਕੀਕ੍ਰਿਤ ਮਲਟੀ ਮਾਡਲ ਟਰਾਂਜ਼ਿਟ ਸਿਸਟਮ (ਡੀਆਈਐਮਟੀਐਸ) ਕੋਲ ਲਗਭਗ 203 ਇਲੈਕਟ੍ਰਿਕ ਬੱਸਾਂ ਹਨ। ਦਿੱਲੀ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਇੰਨੀ ਵੱਡੀ ਗਿਣਤੀ 'ਚ ਇਲੈਕਟ੍ਰਿਕ ਬੱਸਾਂ ਚਲਾਈਆਂ ਜਾ ਰਹੀਆਂ ਹਨ। ਡੀਟੀਸੀ ਕੋਲ ਪਹਿਲਾਂ ਹੀ 800 ਇਲੈਕਟ੍ਰਿਕ ਬੱਸਾਂ ਹਨ। ਵੀਰਵਾਰ ਨੂੰ, ਸਕੂਲੀ ਬੱਚੇ 500 ਨਵੀਆਂ ਇਲੈਕਟ੍ਰਿਕ ਬੱਸਾਂ ਵਿੱਚੋਂ ਬਹੁਤ ਸਾਰੀਆਂ ਵਿੱਚ ਸਫ਼ਰ ਕਰਨ ਵਾਲੇ ਪਹਿਲੇ ਸਨ। ਇਸ ਤੋਂ ਪਹਿਲਾਂ ਸੀਐਮ ਕੇਜਰੀਵਾਲ, ਐਲਜੀ ਵੀਕੇ ਸਕਸੈਨਾ ਅਤੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਇਲੈਕਟ੍ਰਿਕ ਬੱਸਾਂ ਦਾ ਨਿਰੀਖਣ ਕੀਤਾ। ਇਸ ਮੌਕੇ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਲੈਕਟ੍ਰਿਕ ਬੱਸਾਂ ਦੇ ਚੱਲਣ ਨਾਲ ਦਿੱਲੀ ਵਿੱਚ ਪ੍ਰਦੂਸ਼ਣ ਘੱਟ ਹੋਵੇਗਾ। ਉਨ੍ਹਾਂ ਭਵਿੱਖ ਵਿੱਚ ਹੋਰ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਗੱਲ ਵੀ ਕਹੀ। ਦਿੱਲੀ ਵਿੱਚ ਇਨ੍ਹਾਂ ਇਲੈਕਟ੍ਰਿਕ ਬੱਸਾਂ ਦੇ ਸੰਚਾਲਨ ਨਾਲ ਕੋਈ ਹਵਾ ਅਤੇ ਆਵਾਜ਼ ਪ੍ਰਦੂਸ਼ਣ ਨਹੀਂ ਹੋਵੇਗਾ। ਇਨ੍ਹਾਂ ਬੱਸਾਂ ਦੇ ਸੰਚਾਲਨ ਨਾਲ ਹੁਣ ਤੱਕ 34,000 ਟਨ ਤੋਂ ਵੱਧ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਇਆ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਸਾਲ 2025 ਤੱਕ ਦਿੱਲੀ ਵਿੱਚ 10,480 ਬੱਸਾਂ ਚਲਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 80 ਫੀਸਦੀ ਇਲੈਕਟ੍ਰਿਕ ਬੱਸਾਂ ਹੋਣਗੀਆਂ। ਇਨ੍ਹਾਂ ਇਲੈਕਟ੍ਰਿਕ ਬੱਸਾਂ ਦੇ ਸੰਚਾਲਨ ਨਾਲ ਹਰ ਸਾਲ 4.67 ਲੱਖ ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਇਆ ਜਾਵੇਗਾ।

khana52369

ਖੰਨਾ:  ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਪੰਜਾਬ ’ਚ ਹਥਿਆਰ ਸਪਲਾਈ ਕਰਨ ਵਾਲੇ 2 ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 22 ਅਸਲੇ ਬਰਾਮਦ ਕੀਤੇ ਗਏ ਹਨ। ਮੱਧ ਪ੍ਰਦੇਸ਼ ਤੋਂ ਹਥਿਆਰ ਬਣਾਉਣ ਵਾਲਾ ਵੀ ਕਾਬੂ ਕੀਤਾ ਗਿਆ ਹੈ। ਇਹ ਦਾਅਵਾ ਐੱਸਐੱਸਪੀ ਖੰਨਾ ਸ੍ਰੀਮਤੀ ਅਮਨੀਤ ਕੌਂਡਲ ਨੇ ਕੀਤਾ ਗਿਆ। ਐੱਸਐੱਸਪੀ ਖੰਨਾ ਅਮਨੀਤ ਕੌਂਡਲ ਨੇ ਦੱਸਿਆ ਕਿ ਐੱਸਪੀ ਡੀ ਖੰਨਾ ਡਾ. ਪ੍ਰਗਿਆ ਜੈਨ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਇੰਚਾਰਜ ਸੀਆਈਏ ਸਟਾਫ ਇੰਸਪੈਕਟਰ ਅਮਨਦੀਪ ਸਿੰਘ, ਇੰਚਾਰਜ ਐਂਟੀ- ਨਾਰਕੋਟਿਕ ਸੈੱਲ-1. ਖੰਨਾ ਇੰਸਪੈਕਟਰ ਜਗਜੀਵਨ ਰਾਮ ਦੀ ਅਗਵਾਈ ’ਚ 22 ਅਸਲਿਆ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਹੋਠੀਆਂ, ਵੇਰੋਵਾਲ, ਤਰਨ ਤਾਰਨ, ਮਨਦੀਪ ਸਿੰਘ ਪੁੱਤਰ ਪਰਦੀਪ ਸਿੰਘ ਵਾਸੀ ਕੰਡਿਆਲਾ, ਪੱਟੀ, ਤਰਨ ਤਾਰਨ, ਰਕਸ਼ਿਤ ਸੈਣੀ ਪੁੱਤਰ ਸ਼ੰਮੀ ਕੁਮਾਰ ਵਾਸੀ ਹੰਸਲੀ ਵਾਲੀ ਨੇੜੇ ਲਕਸ਼ਮਣ (ਆਟਾ ਮੰਡੀ) ਚੈੱਕ ਅੰਮ੍ਰਿਤਸਰ, ਅਭਿਨਵ ਮਿਸ਼ਰਾ ਉਰਫ ਅਨੁਜ ਪੁੱਤਰ ਦੀਪਕ ਰਾਜ ਮਿਸ਼ਰਾ ਵਾਸੀ ਪਿੰਡ ਮਿਘੁਨਾ, ਥਾਣਾ ਬਿਲਾਸਪੁਰ, ਜਿਲ੍ਹਾ ਪੀਲਭੀਤ (ਉੱਤਰ ਪ੍ਰਦੇਸ਼) ਹਾਲ ਵਾਸੀ ਪਿੰਡ ਸਤੀ ਫਲੀਆਂ ਥਾਣਾ ਭਗਵਾਨਪੁਰ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼), ਕਮਲ ਬਡੋਲੇ ਪੁੱਤਰ ਮੰਸਾ ਰਾਮ ਪਿੰਡ ਸਤੀ ਫਲੀਆਂ ਥਾਣਾ ਭਗਵਾਨਪੁਰ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼), ਕੁਲਦੀਪ ਸਿੰਘ ਪੁੱਤਰ ਪ੍ਰਹਲਾਦ ਸਿੰਘ ਵਾਸੀ ਮੁਹੱਲਾ 20 ਖੋਲੀ ਪਿੰਡ ਸਿੰਘਾਨਾ, ਥਾਣਾ ਮੁਨਾਵਰ, ਜ਼ਿਲ੍ਹਾ ਧਰ(ਮੱਧ ਪ੍ਰਦੇਸ਼), ਤੇਜਿੰਦਰ ਸਿੰਘ ਉਰਫ ਸਾਬੀ ਪੁੱਤਰ ਜਸਵਿੰਦਰ ਸਿੰਘ ਵਾਸੀ ਨੇੜੇ ਪੁਲਿਸ ਚੌਂਕੀ ਸਿੱਬਲ, ਕਾਨੇਵਾਲ ਰੋਡ ਬਟਾਲਾ, ਅਰਜਿੰਦਰ ਸਿੰਘ ਉਰਫ ਜੋਬਨ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਖਾਨਪੁਰ, ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ, ਰਾਜਨਪ੍ਰੀਤ ਸਿੰਘ ਉਰਫ ਰਾਜਨ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਖਾਨਪੁਰ ਥਾਣਾ ਬਿਆਸ, ਜ਼ਿਲ੍ਹਾ ਅੰਮ੍ਰਿਤਸਰ ਤੇ ਬਲਜਿੰਦਰ ਸਿੰਘ ਉਰਫ ਜਿੰਦ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਭੀਖੋਵਾਲ, ਥਾਣਾ ਘੁੰਮਣਕਲਾਂ, ਜਿਲ੍ਹਾ ਗੁਰਦਾਸਪੁਰ ਵੱਜੋਂ ਹੋਈ ਹੈ।

canda52369

Canada News : ਕੈਨੇਡਾ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆ ਰਹੀਆ ਹਨ। ਹੁਣ ਕੈਨੇਡਾ ਦੀ ਸਰਕਾਰ ਵਿਦਿਆਰਥੀਆਂ ਨੂੰ ਲੈ ਕੇ ਸਖ਼ਤ ਹੋ ਰਹੀ ਹੈ। ਕੈਨੇਡਾ ਦੀ ਸਰਕਾਰ ਨੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ।  ਮੌਜੂਦਾ ਸਮੇਂ ਵਿੱਚ 14 ਲੱਖ ਦੇ ਕਰੀਬ ਵਿਦਿਆਰਥੀਆਂ ਪੋਸਟ ਗ੍ਰੈਜੂਏਟ ਵਰਕ ਪਰਮਿਟ ਉੱਤੇ ਕੈਨੇਡਾ ਵਿੱਚ ਕੰਮ ਕਰ ਹੇ ਹਨ। ਇੱਥੇ ਦੱਸ ਦੇਈਏ ਕਿ ਅੰਦਾਜ਼ੇ ਲਗਾਏ ਜਾ ਰਹੇ  ਹਨ ਕਿ ਉਨ੍ਹਾਂ ਨੂੰ ਅਗਲੀ ਸਾਲ ਆਪਣੇ ਦੇਸ਼ ਆਉਣਾ ਪੈ ਸਕਦਾ ਹੈ। ਪੰਜਾਬ ਦੇ ਹਨ 5 ਲੱਖ ਵਿਦਿਆਰਥੀ ਵਰਕ ਪਰਮਿਟ 'ਤੇ ਕੰਮ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ ਪੰਜ ਲੱਖ ਤੋਂ ਵੱਧ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਪੰਜ ਸਾਲ ਦਾ ਸਟੱਡੀ ਵੀਜ਼ਾ ਅਤੇ ਦੋ ਸਾਲਾਂ ਦੇ ਸਟੱਡੀ ਵੀਜ਼ੇ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਲ ਦਾ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਪ੍ਰੋਗਰਾਮ ਲਈ ਆਏ ਵਿਦਿਆਰਥੀਆਂ ਲਈ ਦੋ ਸਾਲ ਦਾ ਵਰਕ ਪਰਮਿਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।  ਲੱਖਾਂ ਵਿਦਿਆਰਥੀਆਂ ਦੀ ਟਰਮ 1 ਜਨਵਰੀ 2024 ਹੋ ਜਾਵੇਗੀ ਖਤਮ  ਕਈ ਵਿਦਿਆਰਥੀ ਦੀ 1 ਜਨਵਰੀ 2024 ਨੂੰ ਸਮਾਂ ਪੂਰਾ ਹੋ ਜਾਵੇਗਾ, ਉਨ੍ਹਾਂ ਨੂੰ ਨਵਾਂ ਵਰਕ ਪਰਮਿਟ ਨਹੀਂ ਮਿਲੇਗਾ। ਹਾਲਾਂਕਿ, ਜਿਨ੍ਹਾਂ ਦੇ ਪੀਜੀ ਵਰਕ ਪਰਮਿਟ ਦੀ ਮਿਆਦ 31 ਦਸੰਬਰ, 2023 ਨੂੰ ਖਤਮ ਹੋ ਰਹੀ ਹੈ, ਉਹ ਐਕਸਟੈਂਸ਼ਨ ਲਈ ਅਰਜ਼ੀ ਦੇ ਸਕਦੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੀਜ਼ਾ ਅਤੇ ਪਰਮਿਟ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੇ ਹਨ। ਕੈਨੇਡਾ ਵਿੱਚ ਵਰਤਮਾਨ ਵਿੱਚ, 9.5 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਕੋਲ ਸਟੱਡੀ ਪਰਮਿਟ ਹਨ ਅਤੇ ਲਗਭਗ 14 ਲੱਖ ਕੋਲ ਵਰਕ ਪਰਮਿਟ ਹਨ।

sroikj563289

Israel News: ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਮੁਖੀ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਇਜ਼ਰਾਈਲ 'ਤੇ ਸਿਹਤ ਕਰਮਚਾਰੀਆਂ ਨੂੰ ਹਿਰਾਸਤ ਵਿਚ ਲੈਣ ਅਤੇ ਸਹਾਇਤਾ ਟਰੱਕਾਂ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। WHO ਦੇ ਮੁਖੀ ਨੇ ਕਿਹਾ ਕਿ ਅਜਿਹਾ ਕਰਕੇ ਇਜ਼ਰਾਈਲ ਗਾਜ਼ਾ ਵਿੱਚ ਸਿਹਤ ਅਤੇ ਬਚਾਅ ਕਾਰਜ ਨੂੰ ਲੰਮਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਜ਼ਰਾਈਲ ਦੇ ਇਸ ਵਤੀਰੇ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਮਰੀਜ਼ ਦੀ ਮੌਤ ਹੋ ਗਈ। ਕਿਉਂਕਿ ਉਸ ਦਾ ਸਮੇਂ ਸਿਰ ਇਲਾਜ ਨਹੀਂ ਹੋ ਸਕਿਆ। ਟੇਡਰੋਸ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਸਾਨੂੰ ਗਾਜ਼ਾ ਤੋਂ ਅਲ-ਅਹਲੀ ਹਸਪਤਾਲ ਤੱਕ ਉੱਚ-ਜੋਖਮ ਵਾਲੇ ਡਬਲਯੂਐਚਓ ਦੀ ਅਗਵਾਈ ਵਾਲੇ ਮਿਸ਼ਨ ਬਾਰੇ ਸ਼ਨੀਵਾਰ ਨੂੰ ਵਧੇਰੇ ਵੇਰਵੇ ਪ੍ਰਾਪਤ ਹੋਏ। ਅਸੀਂ ਸਿਹਤ ਕਰਮਚਾਰੀਆਂ ਦੀ ਲੰਮੀ ਜਾਂਚ ਅਤੇ ਨਜ਼ਰਬੰਦੀ ਨੂੰ ਲੈ ਕੇ ਡੂੰਘੀ ਚਿੰਤਾ ਕਰਦੇ ਹਾਂ, ਜੋ ਪਹਿਲਾਂ ਹੀ ਨਾਜ਼ੁਕ ਸਥਿਤੀਆਂ ਵਿੱਚ ਪਏ ਮਰੀਜ਼ਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਮਿਸ਼ਨ ਨੂੰ ਦੋ ਵਾਰ ਉੱਤਰੀ ਗਾਜ਼ਾ ਅਤੇ ਵਾਪਸੀ ਦੇ ਰਸਤੇ 'ਤੇ ਵਾਦੀ ਗਾਜ਼ਾ ਚੌਕੀ 'ਤੇ ਰੋਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਫਲਸਤੀਨ ਰੈੱਡ ਕ੍ਰੀਸੈਂਟ ਸੋਸਾਇਟੀ ਦੇ ਕੁਝ ਸਟਾਫ਼ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਡਬਲਯੂਐਚਓ ਦੇ ਮੁਖੀ ਨੇ ਕਿਹਾ ਕਿ ਜਿਵੇਂ ਹੀ ਮਿਸ਼ਨ ਗਾਜ਼ਾ ਸ਼ਹਿਰ ਵਿੱਚ ਦਾਖਲ ਹੋਇਆ, ਡਾਕਟਰੀ ਸਪਲਾਈ ਵਾਲੇ ਸਹਾਇਤਾ ਟਰੱਕਾਂ ਅਤੇ ਇੱਕ ਐਂਬੂਲੈਂਸ 'ਤੇ ਗੋਲੀਬਾਰੀ ਕੀਤੀ ਗਈ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਕਈ ਮਰੀਜ਼ਾਂ ਅਤੇ ਰੈੱਡ ਕ੍ਰੀਸੈਂਟ ਸਟਾਫ ਨੂੰ ਐਂਬੂਲੈਂਸ ਵਿੱਚੋਂ ਪਛਾਣ ਲਈ ਬਾਹਰ ਕੱਢਿਆ ਗਿਆ ਅਤੇ ਕਈ ਸਿਹਤ ਕਰਮਚਾਰੀਆਂ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ।

vijilance5698

ਮੋਹਾਲੀ:ਵਿਜੀਲੈਂਸ ਬਿਊਰੋ ਵੱਲੋਂ ਡੀ ਫਾਰਮੇਸੀ ਦੇ ਫਰਜ਼ੀ ਸਰਟੀਫਿਕੇਟਾਂ ਦੇ ਮਾਮਲੇ ਉੱਤੇ ਪੂਰੀ ਸਖ਼ਤੀ ਕੀਤੀ ਹੋਈ ਹੈ। ਵਿਜੀਲੈਂਸ ਵੱਲੋਂ ਜਾਅਲੀ ਸਰਟੀਫਿਕੇਟਾਂ ਵਾਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਪੁਲਿਸ ਦੇ ਸਹਿਯੋਗ ਨਾਲ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਅਤੇ ਜਾਂਚ ਕੀਤੀ। ਉਨ੍ਹਾਂ ਨੇ ਆਪਣੇ ਸਰਟੀਫਿਕੇਟ ਵਿਵਾਦਿਤ ਕਾਲਜਾਂ ਤੋਂ ਲਏ ਹਨ, ਇਸ ਲਈ ਕੈਮਿਸਟਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ ਕਿਉਂਕਿ ਇੱਕ ਦਿਨ ਪਹਿਲਾਂ ਹੀ ਵਿਜੀਲੈਂਸ ਨੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ 9 ਕੈਮਿਸਟਾਂ ਨੂੰ ਕਾਬੂ ਕੀਤਾ ਸੀ।  ਫਿਲਹਾਲ ਪੁੱਛਗਿੱਛ ਦੌਰਾਨ ਕੁਝ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਸੁਪਰਡੈਂਟ ਅਸ਼ੋਕ ਕੁਮਾਰ, ਸਾਬਕਾ ਰਜਿਸਟਰਾਰ ਪ੍ਰਵੀਨ ਕੁਮਾਰ ਅਤੇ ਡਾਕਟਰ ਤੇਜਵੀਰ ਸਿੰਘ ਨੂੰ ਪੁੱਛਗਿੱਛ ਲਈ ਦੁਬਾਰਾ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਤਿਆਰੀ ਕਰ ਲਈ ਹੈ। ਧੋਖਾਧੜੀ ਦੇ ਸਾਹਮਣੇ ਆਉਣ ਤੋਂ ਬਾਅਦ ਵਿਜੀਲੈਂਸ ਨੂੰ ਇਹ ਗੱਲ ਸਪੱਸ਼ਟ ਹੋ ਗਈ ਕਿ ਪੰਜਾਬ ਦੇ ਕਾਲਜਾਂ ਦੇ ਸਰਟੀਫਿਕੇਟ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਤਿਆਰ ਕੀਤੇ ਗਏ ਸਨ।  ਹੁਣ ਪੁਲਿਸ ਤਿੰਨਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਅਦਾਲਤ ਵਿਚ ਅਰਜ਼ੀ ਦੇਵੇਗੀ ਤਾਂ ਜੋ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾ ਸਕੇ। ਜਦੋਂ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ ਤਾਂ ਪੰਜਾਬ ਦੇ ਹੋਰ ਵੀ ਕਈ ਜ਼ਿਲ੍ਹਿਆਂ ਦੇ ਅਜਿਹੇ ਅਧਿਕਾਰੀਆਂ ਦੇ ਨਾਂ ਸਾਹਮਣੇ ਆਉਣਗੇ, ਜੋ ਰਿਸ਼ਵਤ ਲੈ ਕੇ ਫਰਜ਼ੀ ਰਿਕਾਰਡ ਦੇ ਸਹਾਰੇ ਦਾਖਲੇ ਤੋਂ ਬਾਅਦ ਸਰਟੀਫਿਕੇਟ ਬਣਾਉਂਦੇ ਸਨ।   ਇਨ੍ਹਾਂ ਸਰਟੀਫਿਕੇਟਾਂ ਵਿਚੋਂ ਜ਼ਿਆਦਾਤਰ ਦੀ ਵਰਤੋਂ ਕੈਮਿਸਟ ਦੀਆਂ ਦੁਕਾਨਾਂ ਖੋਲ੍ਹਣ ਅਤੇ ਫਾਰਮਾਸਿਸਟਾਂ ਦੀ ਭਰਤੀ ਲਈ ਕੀਤੀ ਗਈ ਹੈ। ਜਾਂਚ 'ਚ ਕਈ ਵੱਡੇ ਨਾਂ ਸਾਹਮਣੇ ਆ ਸਕਦੇ ਹਨ, ਜਿਸ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਸਾਬਕਾ ਰਜਿਸਟਰਾਰ ਅਤੇ ਮੌਜੂਦਾ ਸੁਪਰਡੈਂਟ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ, ਪਰ ਉਹ ਇਸ ਗਠਜੋੜ ਵਿਚ ਸ਼ਾਮਲ ਕਈ ਕਾਲਜ ਸਟਾਫ਼ ਅਤੇ ਮੁਲਜ਼ਮਾਂ ਦੇ ਨਾਵਾਂ ਦਾ ਖੁਲਾਸਾ ਕਰਨਗੇ।   ...

high0005698

ਚੰਡੀਗੜ੍ਹ : ਪੰਜਾਬ ਦੇ ਏਡਿਡ ਕਾਲਜਾਂ ਵਿਚ ਕਾਂਟ੍ਰੈਕਟ ’ਤੇ ਕੰਮ ਕਰਨ ਵਾਲੇ ਸਹਾਇਕ ਪ੍ਰੋਫੈਸਰਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 14 ਸਤੰਬਰ ਨੂੰ ਰਾਜਪਾਲ ਦੀ ਮਨਜ਼ੂਰੀ ਨਾਲ ਜਾਰੀ 114 ਲੋਕਾਂ ਨੂੰ ਰੈਗੂਲਰ ਕਰਨ ਵਾਲੇ ਹੁਕਮ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਦੇ ਹੁਕਮ ਵਿਚ ਰੈਗੂਲਰ ਹੋਣ ਦੀ ਉਡੀਕ ਵਿਚ ਬੈਠੇ 1925 ਸਹਾਇਕ ਪ੍ਰੋਫੈਸਰਾਂ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ  ਪਟੀਸ਼ਨ ਦਾਖਲ ਕਰਦੇ ਹੋਏ ਰਵਲੀਨ ਸ਼ਾਹੀ ਤੇ ਹੋਰਨਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 2014 ਵਿਚ ਨੋਟੀਫਿਕੇਸ਼ਨ ਜਾਰੀ ਕਰ ਕੇ ਏਡਿਡ ਕਾਲਜਾਂ ਨੂੰ ਤਿੰਨ ਸਾਲ ਦੇ ਕਾਂਟ੍ਰੈਕਟ ’ਤੇ ਸਹਾਇਕ ਪ੍ਰੋਫੈਸਰ ਭਰਤੀ ਕਰਨ ਦੀ ਛੋਟ ਦਿੱਤੀ ਸੀ। ਇਸ ਤੋਂ ਬਾਅਦ ਵੱਖ-ਵੱਖ ਕਾਲਜਾਂ ਵਿਚ ਭਰਤੀ ਹੋਏ ਅਤੇ ਮੌਜੂਦਾ ਸਮੇਂ 1925 ਸਹਾਇਕ ਪ੍ਰੋਫੈਸਰ ਵੱਖ-ਵੱਖ ਏਡਿਡ ਕਾਲਜਾਂ ਵਿਚ ਕੰਮ ਕਰ ਰਹੇ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਕਿ ਜਿਨ੍ਹਾਂ ਸਹਾਇਕ ਪ੍ਰੋਫੈਸਰਾਂ ਨੇ ਤਿੰਨ ਸਾਲ ਦੀ ਸੇਵਾ ਦੇ ਦਿੱਤੀ ਹੈ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਲਈ 14 ਸਤੰਬਰ ਨੂੰ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ 114 ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦਾ ਹੁਕਮ ਵੀ ਜਾਰੀ ਕਰ ਦਿੱਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਇਹ ਸਿੱਧੇ ਤੌਰ ’ਤੇ ਬੈਕਡੋਰ ਐਂਟਰੀ ਹੈ। ਜੇ ਸਰਕਾਰ ਨੇ ਇਨ੍ਹਾਂ ਅਹੁਦਿਆਂ ਨੂੰ ਭਰਨਾ ਹੈ ਤਾਂ ਇਸ ਲਈ ਇਸ਼ਤਿਹਾਰ ਜਾਰੀ ਕਰਨਾ ਚਾਹੀਦਾ ਹੈ। ਅਜਿਹਾ ਨਾ ਕਰ ਕੇ ਕਾਂਟ੍ਰੈਕਟ ’ਤੇ ਕੰਮ ਕਰਨ ਵਾਲਿਆਂ ਦੀ ਸੇਵਾ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜੋ ਸੁਪਰੀਮ ਕੋਰਟ ਦੇ ਉਮਾ ਦੇਵੀ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਗਰਿਮਾ ਸੂਦ ਮਾਮਲੇ ਵਿਚ ਦਿੱਤੇ ਗਏ ਹੁਕਮ ਖ਼ਿਲਾਫ਼ ਹੈ।

akil1256

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਨੂੰ ਮਨਾਇਆ। ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਭੋਗ ਉਪਰੰਤ ਕੀਰਤਨ ਹੋਇਆ। ਤਿੰਨ ਦਿਨ ਤੋਂ ਅਕਾਲੀ ਦਲ ਦੇ ਪ੍ਰਧਾਨ ਨੇ ਸੀਨੀਅਰ ਲੀਡਰਸ਼ਿਪ ਦੇ ਨਾਲ ਰਲ ਕੇ ਜੋੜੇ ਸਾਫ ਕਰਨ ਤੇ ਲੰਗਰ ਹਾਲ ਵਿਚ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ, ਅਨਿਲ ਜੋਸ਼ੀ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਪਾਰਟੀ ਦਾ ਇਤਿਹਾਸ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਹੋਂਦ ਵਿੱਚ ਆਇਆ ਉਸ ਸਮੇਂ ਮਹੰਤਾਂ ਦਾ ਗੁਰਦੁਆਰਿਆ ਉੱਤੇ ਕਬਜਾ ਸੀ ਉਦੋਂ ਸਿੱਖ ਇੱਕਠੇ ਹੋਏ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਹੋਂਦ ਵਿੱਚ ਆਇਆ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਟੀਚਾ ਰਾਜ ਨਹੀ ਸੀ ਇਹਨਾਂ ਦਾ ਮੁੱਖ ਟੀਚਾ ਸੀ ਗੁਰਧਾਮਾਂ ਦੀ ਸੇਵਾ ਸੰਭਾਲ ਕਰਨੀ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਨੇ ਦੇਸ਼ ਦੀਆਂ ਆਜ਼ਾਦੀ ਲਈ ਵੀ ਕੁਰਬਾਨੀਆਂ ਦਿੱਤੀਆ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਸ਼ਹੀਦੀਆਂ ਦੇ ਕੇ ਪਾਰਟੀ ਨੂੰ ਮਜਬੂਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਿੱਖਾਂ ਨਾਲ ਹਮੇਸ਼ਾ ਹਕੂਮਤ ਨੇ ਧੋਖਾ ਕੀਤਾ ਹੈ ਉਨ੍ਹਾਂ ਨੇ  ਕਿਹਾ ਹੈ ਕਿ 1966 ਵੇਲੇ ਸੂਬਾ ਮੋਰਚਾ ਅਤੇ ਫਿਰ ਪਾਣੀ ਨੂੰ ਲੈ ਕੇ ਪੰਜਾਬ ਨਾਲ ਧੋਖਾ ਹੋਇਆ। ਉਨ੍ਹਾਂ ਦਾ ਕਹਿਣਾ ਹੈ ਕਿ ਸਮੇਂ ਦੀਆਂ ਹਕੂਮਤ ਨੇ ਪੰਜਾਬ ਨਾਲ ਧੱਕਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਸਰਕਾਰ ਵੇਲੇ ਬੇਅਦਬੀਆਂ ਹੋਈਆ ਹਨ ਉਨ੍ਹਾਂ ਲਈ ਅਸੀ ਸਖਤ ਕਾਨੂੰਨ ਵੀ ਲੈ ਕੇ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਦੌਰਾਨ ਜੇਕਰ ਸਾਡੇ ਤੋਂ ਗਲਤੀ ਹੋਈ ਹੈ ਤਾਂ ਅਸੀ ਮੁਆਫੀ ਚਾਹੁੰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਸੰਗਤ ਵਿੱਚ ਸੀ ਕਿ ਪੰਥਕ ਸਰਕਾਰ ਸੀ ਪਰ ਫਿਰ ਵੀ ਅਸੀ ਮੁਆਫੀ ਮੰਗਦੇ ਹਾਂ।

hutr52360

ਨਵੀਂ ਦਿੱਲੀ: ਪਾਰਲੀਮੈਂਟ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਦੇ ਮਾਮਲੇ ਵਿਚ ਲੋਕ ਸਭਾ ਦੇ 8 ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏ ਹਨ।

cng52369

ਨਵੀਂ ਦਿੱਲੀ: ਆਮ ਆਦਮੀ ਨੂੰ ਅੱਜ ਸਵੇਰੇ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸੀਐਨਜੀ ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਵਾਰ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ 1 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਸੀਐਨਜੀ ਦੇ ਰੇਟ 76.59 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਏ ਹਨ। ਸੀਐਨਜੀ ਦੀ ਨਵੀਂ ਕੀਮਤ ਨੋਇਡਾ ਵਿੱਚ 82.20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਗ੍ਰੇਟਰ ਨੋਇਡਾ ਵਿੱਚ 81.20 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਪਹਿਲਾਂ 23 ਨਵੰਬਰ ਨੂੰ ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ 1 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਦਿੱਲੀ 'ਚ CNG ਦੀ ਕੀਮਤ 74.59 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 75.59 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਜਦੋਂ ਕਿ ਨੋਇਡਾ ਵਿੱਚ ਸੀਐਨਜੀ ਦੀ ਕੀਮਤ 80.20 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 81.20 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਪਹਿਲਾਂ ਜੁਲਾਈ ਵਿੱਚ ਕੇਂਦਰ ਸਰਕਾਰ ਨੇ ਸੀਐਨਜੀ ਦੀ ਕੀਮਤ ਤੈਅ ਕਰਨ ਲਈ ਮਾਪਦੰਡਾਂ ਵਿੱਚ ਬਦਲਾਅ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਸਮੇਤ ਕਈ ਸੂਬਿਆਂ 'ਚ CNG ਦੀ ਕੀਮਤ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਪਰ IGL ਨੇ ਅਗਸਤ ਵਿੱਚ ਕੀਮਤਾਂ ਵਧਾ ਦਿੱਤੀਆਂ ਸਨ। ਇੱਕ ਸਾਲ ਵਿੱਚ ਕੀਮਤਾਂ ਵਿੱਚ ਇਹ ਦੂਜਾ ਵਾਧਾ ਸੀ। ਦਿੱਲੀ-ਐਨਸੀਆਰ ਵਿੱਚ ਵੀ 23 ਅਗਸਤ ਨੂੰ ਸੀਐਨਜੀ ਦੀ ਕੀਮਤ ਵਿੱਚ ਇੱਕ ਰੁਪਏ ਦਾ ਵਾਧਾ ਹੋਇਆ ਸੀ।

thaper02586

ਲੁਧਿਆਣਾ: ਲੁਧਿਆਣਾ ਦੇ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਨਸ਼ਾ ਕਰ ਰਹੇ ਨੌਜਵਾਨ ਦੇ ਅਚਾਨਕ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਇਹ ਵੀਡੀਓ ਸਾਰੇ ਪਾਸੇ ਵਾਇਰਲ ਹੋ ਰਹੀ ਹੈ।  ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਆਤਮ ਨਗਰ ਤੋਂ ਐਮਐਲਏ  ਕੁਲਵੰਤ ਸਿੰਘ ਸਿੱਧੂ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ 'ਚ ਵਿਧਾਇਕ  ਇਕ ਨੌਜਵਾਨ ਨੂੰ ਥੱਪੜ ਜੜ ਰਹੇ ਹਨ, ਕਥਿਤ ਤੌਰ 'ਤੇ ਨੌਜਵਾਨ 'ਤੇ ਨਸ਼ਾ ਕਰਨ ਦੇ ਇਲਜ਼ਾਮ ਲੱਗੇ ਹਨ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮਾਰਿਆ ਥੱਪੜ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਗੱਲ ਸੁਣਨ ਤੋਂ ਪਹਿਲਾਂ ਹੀ ਉਹ ਸ਼ਾਇਦ ਕੈਮਰੇ ਅੱਗੇ ਤੈਸ਼ 'ਚ ਆ ਗਏ ਤੇ ਵਿਧਾਇਕ ਨੇ ਨੌਜਵਾਨ ਦੇ ਥੱਪੜ ਮਾਰ ਦਿੱਤਾ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਤੱਕ ਨਹੀਂ ਮਿਲਿਆ। ਨੌਜਵਾਨ ਤੇ ਵਿਧਾਇਕ ਦੀ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ।  ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ  ਵਿਧਾਇਕ ਵੱਲੋਂ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵਿਧਾਇਕ ਦਾ ਕਹਿਣਾ ਹੈ ਕਿ ਨੌਜਵਾਨ ਨਸ਼ਾ ਕਰਦਾ ਸੀ ਉਸ ਨੂੰ ਰੋਕਿਆ ਸੀ ਇਸ ਕਰਕੇ ਥੱਪੜ ਮਾਰਿਆ ਸੀ।