ਮੋਹਾਲੀ: ਮੋਹਾਲੀ ਸਥਿਤ ਪੈਰਾ-ਮੈਡੀਕਲ ਕੌਂਸਿਲ ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਪਾਸੋਂ ਸੰਸਥਾ ਨੂੰ ਮਾਨਤਾ ਦੇਣ ਦੀ ਗੁਹਾਰ ਲਗਾਈ ਹੈ। ਇਸ ਬਾਬਤ ਵਿਦਿਆਰਥੀ ਪੰਜਾਬ ਸਰਕਾਰ ਨੂੰ ਯਾਦ-ਪੱਤਰ ਵੀ ਲਿਖ ਰਹੇ ਹਨ ਜਿਸ 'ਚ ਉਨ੍ਹਾਂ ਨੇ ਚੋਣਾਂ ਦੌਰਾਨ ਕੀਤਾ ਵਾਅਦਾ ਯਾਦ ਕਰਵਾਇਆ ਹੈ। ਅਸਲ 'ਚ ਆਮ ਆਦਮੀ ਪਾਰਟੀ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਆਪਣੇ ਚੋਣ ਮਨੋਰਥ ਪੱਤਰ 'ਚ ਪੈਰਾ -ਮੈਡੀਕਲ ਕੌਂਸਿਲ ਪੰਜਾਬ ਨੂੰ ਸਰਕਾਰੀ ਮਾਨਤਾ ਦੇਣ ਦਾ ਵਾਅਦਾ ਕੀਤਾ ਸੀ। ਵੇਰਵਿਆਂ ਅਨੁਸਾਰ ਮੈਡੀਕਲ ਖਿੱਤੇ ਨਾਲ ਸਬੰਧਤ ਸੇਵਾਵਾਂ ਨਿਭਾ ਰਹੀ ਕੌਂਸਲ ਦੇ 70 ਹਜ਼ਾਰ ਤੋਂ ਵਧੇਰੇ ਪਾਸ ਆਉਣ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਸੀ, ਪਰ ਹੁਣ ਜਦੋਂ ਆਪ ਸਰਕਾਰ ਨੂੰ ਸੱਤਾ 'ਚ ਆਇਆਂ ਡੇਢ ਸਾਲ ਤੋਂ ਵਧੇਰੇ ਸਮਾਂ ਬੀਤ ਗਿਆ ਤਾਂ ਵਿਦਿਆਰਥੀਆਂ ਅਤੇ ਸੰਸਥਾ ਮਾਨਤਾ ਦੀ ਬੇਸਬਰੀ ਨਾਲ ਉਡੀਕ ਵਿਚ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੰਸਥਾ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਚੋਣਾਂ ਦੌਰਾਨ ਹਰੇਕ ਹਲਕੇ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਆਪ ਦੇ ਉਮੀਦਵਾਰਾਂ ਦੇ ਹੱਕ 'ਚ ਸਮਰਥਨ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਪੈਰਾ- ਮੈਡੀਕਲ ਕੌਂਸਿਲ ਪੰਜਾਬ ਮੋਹਾਲੀ ਨੂੰ ਸਰਕਾਰੀ ਮਾਨਤਾ ਦੇਣ ਦਾ ਭਰੋਸਾ ਪ੍ਰਗਟਾਇਆ ਸੀ।ਉਨ੍ਹਾਂ ਦੱਸਿਆ ਕਿ ਹੁਣ ਸੰਸਥਾ ਦੇ ਦਫ਼ਤਰ ਵਿਖੇ ਰੋਜ਼ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਪਹੁੰਚ ਕਰ ਰਹੇ ਹਨ। ਪਿਛਲੇ ਦਿਨੀ ਧਰਨੇ ਵਰਗੇ ਸਥਿਤੀ ਨੂੰ ਸੰਸਥਾ ਦੇ ਨੁਮਾਇੰਦਿਆਂ ਨੇ ਬੜੀ ਮੁਸ਼ਕਿਲ ਨਾਲ ਟਾਲ਼ਿਆ। ਵਿਦਿਆਰਥੀ ਰਜਿਟਰਾਰ ਡਾ ਗਿੱਲ ਨੂੰ ਨੂੰ ਮਿਲਣ ਆਏ ਸਨ, ਜਿੱਥੇ ਸ੍ਰੀ ਗਿੱਲ ਨੇ ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਹੈ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਅਤੇ ਮੈਡੀਕਲ ਸਿੱਖਿਆ ਵਿਭਾਗ ਨਾਲ ਪੱਤਰ ਵਿਹਾਰ ਰਾਹੀਂ ਗੱਲਬਾਤ ਚੱਲ ਰਹੀ ਹੈ। ਇਸ ਤੋਂ ਇਲਾਵਾ ਮਾਨਤਾ ਸਬੰਧੀ ਪੂਰਾ ਕੇਸ ਤਿਆਰ ਕਰਕੇ ਸਰਕਾਰ ਨੂੰ ਆ ਗਿਆ ਹੈ। ਜਲਦ ਹੀ ਇਸ ਮਾਮਲੇ 'ਤੇ ਸਰਕਾਰ ਦਾ ਹਾਂ ਪੱਖੀ ਜਵਾਬ ਆਉਣ ਦੀ ਉਮੀਦ ਹੈ। ਡਾ ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿਇਸ ਵੇਲੇ ਸੰਸਥਾ ਪੈਰਾ ਮੈਡੀਕਲ ਸੇਵਾਵਾਂ ਨਾਲ ਸਬੰਧਤ 17 ਕੋਰਸ ਕਰਵਾ ਰਹੀ ਹੈ। ਪਿਛਲੇ 21 ਸਾਲਾਂ ਦੌਰਾਨ ਸੰਸਥਾ ਦੇ ਹਜ਼ਾਰਾਂ ਡਿਪਲੋਮਾਧਾਰਕ ਸਵੈ-ਰੁਜ਼ਗਾਰ ਹੋ ਚੁੱਕੇ ਹਨ ਜਦੋਂ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਥਾਪਿਤ ਪੈਰਾ-ਮੈਡੀਕਲ ਕੌਂਸਿਲ ਨੇ ਇਸ ਸੰਸਥਾ ਦੇ ਰਜਿਸਟਰੇਸ਼ਨ ਪ੍ਰਦਾਨ ਕੀਤੀ ਹੈ ਜਿਸ ਕਰਕੇ ਵਿਦਿਆਰਥੀ ਨੌਕਰੀਆਂ ਦੇ ਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਜਿਸ ਸਟੇਟ 'ਚ ਸੰਸਥਾ ਕੰਮ ਕਰ ਰਹੀ ਹੈ ਉਥੋਂ ਦੀਆਂ ਸਰਕਾਰਾਂ ਇਸ ਦੀ ਬਾਂਹ ਫੜਦੀਆਂ ਪਰ ਪਿਛਲੀਆਂ ਸਰਕਾਰ ਨੇ ਸੰਸਥਾ ਦੇ ਸਾਰੇ ਮੰਗ ਪੱਤਰਾਂ ਤੇ ਪ੍ਰਸਤਾਵਾਂ ਨੂੰ ਦਰਕਿਨਾਰ ਕਰਕੇ ਸੰਸਥਾ ਨੂੰ ਰਿਸਾਤਲ ਵੱਲ ਧੱਕ ਦਿੱਤਾ।ਇਸ ਲਈ ਪੈਰਾ-ਮੈਡੀਕਲ ਕੌਂਸਲ ਨੇ ਸੱਤਾ 'ਚ ਆਈ ਇਮਾਨਦਾਰ ਸਰਕਾਰ ਤੋਂ ਵੱਡੀਆਂ ਆਸਾਂ ਤੇ ਟੇਕ ਰੱਖੀ ਹੋਈ ਹੈ। ਡਾ. ਗਿੱਲ ਨੇ ਦੱਸਿਆ ਕਿ...
ਮੋਗਾ: ਮੋਗਾ ਸ਼ਹਿਰ ਦੇ ਵਾਰਡ ਨੰਬਰ 8 ਤੋਂ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਇਹ ਸੂਬੇ ਵਿਚ ਪਹਿਲਾ ਮੇਅਰ ਹੈ। ਬੀਤੀ 5 ਜੁਲਾਈ ਨੂੰ 41 ਕੌਂਸਲਰਾਂ ਨੇ ਮਤਾ ਪਾਸ ਕੇ ਤਤਕਾਲੀ ਮੇਅਰ ਨਿਤਿਕਾ ਭੱਲਾ ਨੂੰ ਅਹੁਦੇ ਤੋਂ ਲਾਹ ਦਿੱਤਾ ਸੀ।
ਨਵੀਂ ਦਿੱਲੀ: ਚੰਦਰਯਾਨ-3 ਨੇ ਲੈਂਡਿੰਗ ਦੀ ਗਿਣਤੀ ਦੇ ਵਿਚਕਾਰ ਚੰਦਰਮਾ ਦੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਕੁਝ ਅਜਿਹੀਆਂ ਤਸਵੀਰਾਂ ਹਨ, ਜਿਨ੍ਹਾਂ 'ਚ ਚੰਦਰਮਾ ਦਾ ਵੱਖਰਾ ਰੂਪ ਨਜ਼ਰ ਆ ਰਿਹਾ ਹੈ। ਚੰਦਰਯਾਨ-3 ਦੇ ਲੈਂਡਰ ਦੁਆਰਾ ਲਈਆਂ ਗਈਆਂ ਚੰਦਰਮਾ ਦੀਆਂ ਤਾਜ਼ਾ ਤਸਵੀਰਾਂ 'ਚ ਦੂਰ-ਦੁਰਾਡੇ 'ਤੇ ਕੁਝ ਪ੍ਰਮੁੱਖ ਟੋਏ ਵੀ ਦਿਖਾਈ ਦੇ ਰਹੇ ਹਨ, ਜੋ ਹਮੇਸ਼ਾ ਧਰਤੀ ਤੋਂ ਦੂਰ ਹੁੰਦੇ ਹਨ। ਇਹ ਤਸਵੀਰਾਂ ਕੈਮਰੇ ਦੁਆਰਾ ਲਈਆਂ ਗਈਆਂ ਸਨ ਜਿਸਦਾ ਕੰਮ ਵਿਕਰਮ ਲੈਂਡਰ ਨੂੰ ਬੁੱਧਵਾਰ ਸ਼ਾਮ ਨੂੰ ਅਣਚਾਹੇ ਚੰਦਰਮਾ ਦੇ ਦੱਖਣੀ ਧਰੁਵੀ ਖੇਤਰ 'ਤੇ ਇਤਿਹਾਸਕ ਛੂਹਣ ਤੋਂ ਪਹਿਲਾਂ ਸੁਰੱਖਿਅਤ ਲੈਂਡਿੰਗ ਜ਼ੋਨ ਲੱਭਣ ਵਿੱਚ ਮਦਦ ਕਰਨਾ ਹੈ। ਇਸਰੋ ਨੇ ਐਤਵਾਰ ਨੂੰ ਕਿਹਾ ਕਿ ਉਸ ਨੇ ਚੰਦਰਯਾਨ-3 ਮਿਸ਼ਨ ਦੇ 'ਲੈਂਡਰ ਮੋਡਿਊਲ' (ਐੱਲ.ਐੱਮ.) ਨੂੰ ਆਰਬਿਟ 'ਚ ਸਫਲਤਾਪੂਰਵਕ ਟੀਕਾ ਲਗਾਇਆ ਹੈ ਅਤੇ ਹੁਣ ਇਸ ਦੇ ਬੁੱਧਵਾਰ ਸ਼ਾਮ 6.04 'ਤੇ ਚੰਦਰਮਾ ਦੀ ਸਤ੍ਹਾ 'ਤੇ ਉਤਰਨ ਦੀ ਉਮੀਦ ਹੈ। 14 ਜੁਲਾਈ ਦੀ ਲਾਂਚਿੰਗ ਤੋਂ ਬਾਅਦ ਪਿਛਲੇ ਤਿੰਨ ਹਫ਼ਤਿਆਂ ਵਿੱਚ ਪੰਜ ਤੋਂ ਵੱਧ ਪ੍ਰਕਿਰਿਆਵਾਂ ਵਿੱਚ, ਇਸਰੋ ਨੇ ਚੰਦਰਯਾਨ-3 ਨੂੰ ਧਰਤੀ ਤੋਂ ਦੂਰ ਹੋਰ ਚੱਕਰ ਵਿੱਚ ਵਧਾ ਦਿੱਤਾ ਸੀ। 1 ਅਗਸਤ ਨੂੰ, ਇੱਕ ਮਹੱਤਵਪੂਰਨ ਅਭਿਆਸ ਵਿੱਚ, ਪੁਲਾੜ ਯਾਨ ਨੂੰ ਸਫਲਤਾਪੂਰਵਕ ਧਰਤੀ ਦੇ ਪੰਧ ਤੋਂ ਚੰਦਰਮਾ ਵੱਲ ਭੇਜਿਆ ਗਿਆ ਸੀ। ਇਸਰੋ ਨੇ ਐਕਸ 'ਤੇ ਕਿਹਾ ਹੈ ਕਿ ਇਹ ਲੈਂਡਰ ਹੈਜ਼ਰਡ ਡਿਟੈਕਸ਼ਨ ਐਂਡ ਅਵਾਇਡੈਂਸ ਕੈਮਰੇ ਦੁਆਰਾ ਲਈਆਂ ਗਈਆਂ ਚੰਦਰ ਦੂਰ ਖੇਤਰ ਦੀਆਂ ਤਸਵੀਰਾਂ ਹਨ। ਇਹ ਕੈਮਰਾ ਸੁਰੱਖਿਅਤ ਲੈਂਡਿੰਗ ਜ਼ੋਨ ਦਾ ਪਤਾ ਲਗਾਉਣ ਵਿੱਚ ਮਦਦ ਕਰਦਾ ਹੈ" ਚੰਦਰਯਾਨ-3 ਦੀ ਸਫਲਤਾ 'ਤੇ ਭਾਰਤ ਅਮਰੀਕਾ ਦੇ ਨਾਲ। ਰੂਸ ਅਤੇ ਚੀਨ ਇਹ ਉਪਲਬਧੀ ਹਾਸਲ ਕਰਨ ਵਾਲੇ ਚੌਥੇ ਦੇਸ਼ ਬਣ ਜਾਣਗੇ। ਸਿਰਫ ਤਿੰਨ ਦੇਸ਼ ਚੰਦਰਮਾ 'ਤੇ ਸਫਲ 'ਸਾਫਟ ਲੈਂਡਿੰਗ' ਕਰਨ ਵਿਚ ਕਾਮਯਾਬ ਰਹੇ ਹਨ, ਜਿਨ੍ਹਾਂ ਵਿਚ ਸਾਬਕਾ ਸੋਵੀਅਤ ਯੂਨੀਅਨ, ਅਮਰੀਕਾ ਅਤੇ ਚੀਨ ਸ਼ਾਮਲ ਹਨ। ਹਾਲਾਂਕਿ ਇਹ ਤਿੰਨੇ ਦੇਸ਼ ਚੰਦਰਮਾ ਦੇ ਦੱਖਣੀ ਧਰੁਵ 'ਤੇ ਵੀ ਨਹੀਂ ਉਤਰੇ।...
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਵਿੱਚ ਹੋਇਆ ਸੀ। ਹੁਣ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ‘ਸਿਟ’ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ। ਬਲਕੌਰ ਸਿੰਘ ਨੇ ਕਿਹਾ ਕਿ 447 ਦਿਨਾਂ ਵਿੱਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਟ੍ਰੇਨਿੰਗ ਦੇਣ ਦੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੁਣ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਸ ਕਤਲ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਜਾਂਚ ਹੋਣ ਦੀ ਉਮੀਦ ਖ਼ਤਮ ਹੋ ਗਈ ਹੈ। ਉਹ ਐਤਵਾਰ ਨੂੰ ਪਿੰਡ ਮੂਸਾ ਵਿਖੇ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਯੂਪੀ ਗੈਂਗਸਟਰਾਂ ਨੂੰ ਸਿਖਲਾਈ ਦੇਣ ਵਿੱਚ ਇੱਕ ਐਮਪੀ ਦਾ ਨਾਮ ਆ ਰਿਹਾ ਹੈ ਤੇ ਭਾਜਪਾ ਵਾਲੇ ਦੱਸਣ ਕਿ ਯੂਪੀ ਵਿੱਚ ਕਿਹੜਾ ਰਾਮ ਰਾਜ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਸਰਕਾਰਾਂ ਦੀ ਸ਼ਹਿ ਮਿਲੀ ਹੋਈ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਸ ਦੇ ਪੁੱਤਰ ਨੂੰ ਮਰਵਾਉਣ ਲਈ ਯੂਪੀ ਵਿੱਚ ਸਭ ਕੁਝ ਹੋਇਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਲੀਕ ਕਰਨ ਵਾਲੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਖ਼ਿਲਾਫ਼ ਕੋਈ ਕਾਰਵਾਈ ਅਜੇ ਤੱਕ ਨਹੀਂ ਕੀਤੀ ਗਈ ਤੇ ਜਿਹੜੇ ਵਿਅਕਤੀਆਂ ਦਾ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਨਾਮ ਰੱਖਿਆ, ਉਨ੍ਹਾਂ ਪ੍ਰਤੀ ਕੋਈ ਵੀ ਜਾਂਚ ਨਹੀਂ ਕੀਤੀ ਜਾ ਰਹੀ ਹੈ।
ਰਾਏਕੋਟ : ਲੁਧਿਆਣਾ ਦੇ ਰਾਏਕੋਟ ਇਲਾਕੇ ਦੀ ਧੀ ਸਮਨਦੀਪ ਕੌਰ ਧਾਲੀਵਾਲ ਨੇ ਕੈਨੇਡਾ ਦੇ ਪੁਲਿਸ ਵਿਭਾਗ ’ਚ ਅਫ਼ਸਰ ਬਣਨ ’ਤੇ ਦੇਸ਼, ਮਾਪੇ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਸਮਨਦੀਪ ਕੌਰ ਧਾਲੀਵਾਲ ਦੇ ਪਿਤਾ ਜਗਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸਾਲ 2016 ਵਿਚ ਕੈਨੇਡਾ ਪੜ੍ਹਾਈ ਲਈ ਗਈ ਸੀ। ਜਿੱਥੇ ਉਸਨੇ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਕੈਨੇਡਾ ਦੇ ਸ਼ਹਿਰ ਸਰੀ ਵਿਚ ਪੁਲਿਸ ਵਿਭਾਗ ਦੇ ਕ੍ਰਾਈਮ ਬ੍ਰਾਂਚ ਵਿਚ ਫੈੱਡਰਲ ਪੀਸ ਅਫ਼ਸਰ ਵਜੋਂ ਨੌਕਰੀ ਹਾਸਲ ਕਰ ਕੇ ਕੈਨੇਡਾ ਵਿਚ ਵਸਦੇ ਪੰਜਾਬੀ ਭਾਈਚਾਰੇ ਦਾ ਮਾਣ ਨਾਲ ਸਿਰ ਉੱਚਾ ਕੀਤਾ ਹੈ। ਪੰਜਾਬ ਦਾ ਨਾਂਅ ਵਿਦੇਸ਼ਾਂ ਵਿੱਚ ਕੀਤਾ ਰੌਸ਼ਨ ਸਮਨਦੀਪ ਕੌਰ ਧਾਲੀਵਾਲ ਜਲਦ ਹੀ ਆਉਣ ਵਾਲੇ ਦਿਨਾਂ ’ਚ ਕੈਨੇਡਾ ਦੇ ਸ਼ਹਿਰ ਕੈਲਗਰੀ ਤੋਂ ਪੁਲਿਸ ਅਫ਼ਸਰ ਵਜੋਂ ਚਾਰਜ ਸੰਭਾਲਣ ਜਾ ਰਹੀ ਹੈ। ਉਸਦੀ ਇਸ ਮਾਣਮੱਤੀ ਕਾਮਯਾਬੀ ’ਤੇ ਰਾਏਕੋਟ ’ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਚੰਡੀਗੜ੍ਹ: ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲਿ੍ਹਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ। ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰ ਨਾਇਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਨ੍ਹਾਂ ਨੌਂ ਸ਼ਹੀਦਾਂ ਵਿੱਚ ਪੰਜਾਬ ਦੇ ਦੋ ਸਪੁੱਤਰ ਰਮੇਸ਼ ਲਾਲ (ਫ਼ਰੀਦਕੋਟ) ਅਤੇ ਤਰਨਦੀਪ ਸਿੰਘ ਬਸੀ ਪਠਾਣਾ ਵੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਪਰਿਵਾਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
Sidhu Moosewala murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਗੋਲੀਕਾਂਡ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪਿਤਾ ਬਲਕੌਰ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ ਆਏ। ਬਲਕੌਰ ਸਿੰਘ ਨੇ ਪੰਜਾਬ ਪੁਲਿਸ ਦੀ ਜਾਂਚ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਕੁਝ ਤਸਵੀਰਾਂ ਵਾਇਰਲ ਹੋਈਆਂ ਸਨ। ਦਾਅਵਾ ਕੀਤਾ ਗਿਆ ਸੀ ਕਿ ਤਸਵੀਰਾਂ ਉੱਤਰ ਪ੍ਰਦੇਸ਼ ਦੇ ਰਾਮ ਨਗਰੀ ਅਯੁੱਧਿਆ ਦੀਆਂ ਹਨ, ਜਿੱਥੇ ਹੱਤਿਆ ਤੋਂ ਪਹਿਲਾਂ ਗੋਲੀਬਾਰੀ ਕਰਨ ਵਾਲੇ ਇਕੱਠੇ ਹੋਏ ਸਨ। ਉੱਥੇ ਸਾਰੇ ਨਿਸ਼ਾਨੇਬਾਜ਼ ਅਯੁੱਧਿਆ ਦੇ ਇੱਕ ਨੇਤਾ ਦੇ ਫਾਰਮ ਹਾਊਸ ਵਿੱਚ ਰੁਕੇ ਅਤੇ ਉੱਥੇ ਸ਼ੂਟਿੰਗ ਪ੍ਰੈਕਟਿਸ ਵੀ ਕੀਤੀ। ਬਲਕੌਰ ਸਿੰਘ ਨੇ ਕਿਹਾ- ਮੈਨੂੰ NIA 'ਤੇ ਭਰੋਸਾ ਬਲਕੌਰ ਸਿੰਘ ਨੇ ਦੱਸਿਆ ਕਿ ਉਪਰੋਕਤ ਤਸਵੀਰਾਂ ਬਾਰੇ ਮੈਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਹੈ। ਮੈਂ ਪਹਿਲਾਂ ਹੀ ਸ਼ੁੱਕਰਵਾਰ ਨੂੰ ਸਾਹਮਣੇ ਆਈਆਂ ਚੀਜ਼ਾਂ ਦੀ ਜਾਂਚ ਦੀ ਬੇਨਤੀ ਕਰ ਰਿਹਾ ਸੀ, ਪਰ ਸਾਡੇ ਕੋਲ ਸਿਰਫ 2 ਖੇਤਰ ਸਨ, ਪਹਿਲਾ ਰਾਜਨੀਤੀ ਅਤੇ ਦੂਜਾ ਗਾਇਕੀ। ਬਲਕੌਰ ਸਿੰਘ ਅਨੁਸਾਰ ਇਨ੍ਹਾਂ ਦੋਵਾਂ ਖੇਤਾਂ ਨਾਲ ਸਬੰਧਤ ਵਿਅਕਤੀਆਂ ਨੇ ਕਤਲ ਦੀ ਸਾਜ਼ਿਸ਼ ਰਚੀ ਪਰ ਪੁਲੀਸ ਇਸ ਨੂੰ ਗੈਂਗਵਾਰ ਵਜੋਂ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਪੁਲਿਸ ਨੇ ਕੋਸ਼ਿਸ਼ ਕੀਤੀ ਤਾਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। NIA 'ਤੇ, ਮੈਨੂੰ ਯਕੀਨ ਹੈ ਕਿ ਇਹ ਜਾਂਚ ਚੰਗੀ ਤਰ੍ਹਾਂ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰੇਗੀ। ਬਲਕੌਰ ਸਿੰਘ ਨੇ ਕਿਹਾ- ਆਪਣੇ ਆਪ ਨੂੰ ਧਾਰਮਿਕ ਅਖਵਾਉਣ ਵਾਲੇ ਗੈਂਗਸਟਰ ਬਚਣ ਲਈਬਲਕੌਰ ਸਿੰਘ ਨੇ ਕਿਹਾ- ਸਿਰਫ਼ ਗੈਂਗਸਟਰਾਂ ਦੀਆਂ ਤਸਵੀਰਾਂ ਵਿੱਚ ਹਥਿਆਰ ਦੇਖਣ ਨਾਲ ਕੰਮ ਨਹੀਂ ਚੱਲੇਗਾ। ਪੁਲਿਸ ਨੂੰ ਇਹ ਵੀ ਜਾਂਚ ਕਰਨੀ ਚਾਹੀਦੀ ਹੈ ਕਿ ਉਹ ਆਪਣੇ ਆਪ ਨੂੰ ਕਿਵੇਂ ਦਿਖਾ ਰਹੇ ਹਨ, ਕਿਉਂਕਿ ਤਸਵੀਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਸਾਰੇ ਮੁਲਜ਼ਮਾਂ ਨੇ ਵੱਡੇ ਤਿਲਕ ...
ਚੰਡੀਗੜ੍ਹ/ਗਿੱਦੜਬਾਹਾ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ, ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ।ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ। ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ।ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਵਿਪਨ ਬਾਂਸਲ ਵੀ ਹਾਜਰ ਸਨ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਸੁਖਦੇਵ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ।ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਸੁਖਦੇਵ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Rahul Gandhi News: ਕਾਂਗਰਸ ਨੇ ਲੱਦਾਖ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਕਰ ਲਈ ਹੈ। ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਲੋਕਾਂ ਵਿਚ ਜਾ ਕੇ ਉਨ੍ਹਾਂ ਨੂੰ ਮਿਲ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਰਾਹੁਲ ਨੂੰ ਕਦੇ ਟਰੱਕ ਚਲਾਉਂਦੇ ਤੇ ਕਦੇ ਖੇਤੀ ਕਰਦੇ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਹੁਣ ਰਾਹੁਲ ਨੂੰ ਲੱਦਾਖ 'ਚ ਸਪੋਰਟਸ ਬਾਈਕ ਦੀ ਸਵਾਰੀ ਕਰਦੇ ਦੇਖਿਆ ਗਿਆ ਹੈ। ਲੱਦਾਖ ਦੀਆਂ ਸੜਕਾਂ 'ਤੇ ਬਾਈਕ ਚਲਾਈ ਗਈਰਾਹੁਲ ਗਾਂਧੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲੱਦਾਖ ਦੀਆਂ ਸੜਕਾਂ 'ਤੇ ਬਾਈਕ ਸਵਾਰ ਦੀ ਤਸਵੀਰ ਸਾਂਝੀ ਕੀਤੀ ਹੈ। ਲੇਹ ਸ਼ਹਿਰ ਤੋਂ ਖੂਬਸੂਰਤ ਪੈਂਗੌਂਗ ਝੀਲ ਦੀ ਯਾਤਰਾ ਕੀਤੀਲੱਦਾਖ ਦੀ ਯਾਤਰਾ ਕਰ ਰਹੇ ਰਾਹੁਲ ਗਾਂਧੀ ਲੇਹ ਸ਼ਹਿਰ ਤੋਂ ਆਪਣੇ ਕੇਟੀਐਮ 390 ਡਿਊਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੁੰਦਰ ਪੈਂਗੌਂਗ ਝੀਲ ਤੱਕ ਜਾ ਰਹੇ ਸਨ। ਇਕ ਇੰਸਟਾਗ੍ਰਾਮ ਪੋਸਟ ਵਿਚ, ਕਾਂਗਰਸ ਨੇਤਾ ਨੇ ਕਿਹਾ, ਪੈਂਗੌਂਗ ਝੀਲ ਦੇ ਰਸਤੇ 'ਤੇ, ਜਿਸ ਨੂੰ ਮੇਰੇ ਪਿਤਾ ਜੀ ਕਹਿੰਦੇ ਸਨ ਕਿ ਦੁਨੀਆ ਦੀਆਂ ਸਭ ਤੋਂ ਖੂਬਸੂਰਤ ਥਾਵਾਂ ਵਿੱਚੋਂ ਇੱਕ ਹੈ।
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਅਕਾਲੀ ਲੀਡਰਾਂ, ਵਰਕਰਾਂ ਅਤੇ ਆਮ ਸ਼ਹਿਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ 20 ਅਗੱਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗਵਾਲ ਨੂੰ ਸ਼ਹੀਦੀ ਸਮਾਗਮ ਵਿਚ ਸ਼ਰਧਾਂਜਲੀ ਅਰਪਿਤ ਕਰਨ ਲਈ ਜ਼ਰੂਰ ਜਾਣ ਤਾਕਿ ਪੰਜਾਬ ਦੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਇਸ ਮਹਾਨ ਅਕਾਲੀ ਲੀਡਰ ਨੂੰ ਯਾਦ ਕੀਤਾ ਜਾ ਸਕੇ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਉਹ ਵਿਅਕਤੀ ਹਨ ਜਿਨ੍ਹਾਂ ਨੇ 1985 ਵਿਚ ਦੇਸ਼ ਦੇ ਤਤਕਾਲੀਨ ਪ੍ਰਧਾਨ ਰਾਜੀਵ ਗਾਂਧੀ ਨੂੰ ਝੁਕਾ ਕੇ ਰਾਜੀਵ-ਲੌਂਗੋਵਾਲ ਸਮਝੌਤਾ ਕਰਨ ਲਈ ਮਜਬੂਰ ਕਰ ਦਿਤਾ ਅਤੇ ਕੇਂਦਰ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਸਨ। ਇਨ੍ਹਾਂ ਮੰਗਾਂ ਵਿਚ ਚੰਡੀਗੜ੍ਹ ਅਤੇ ਹੋਰ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਵਚਨ ਲਿਆ ਸੀ। ਰਾਜਾਂ ਨੂੰ ਵੱਧ ਅਧਿਕਾਰ ਦਿੰਦਿਆਂ ਖ਼ੁਦਮੁਖ਼ਤਾਰੀ ਦੇਣ, ਹਰ ਸੂਬੇ ਵਿਚ ਘੱਟਗਿਣਤੀਆਂ ਦੀ ਸੁਰੱਖਿਆ ਅਤੇ ਪ੍ਰਤੀਨਿਧਤਾ ਯਕੀਨੀ ਬਣਾਉਣ, ਨਿਰਦੋਸ਼ਾਂ ਵਿਰੁਧ ਦਰਜ ਕੀਤੇ ਮੁਕੱਦਮੇ ਰੱਦ ਕਰਨ ਅਤੇ ਪੀੜਤਾਂ ਦਾ ਮੁੜ-ਵਸੇਬਾ, ਪੰਜਾਬ ਰੈਜ਼ੀਮੈਂਟ ਵਿਚ ਸਿੱਖਾਂ ਨੂੰ 50 ਫ਼ੀ ਸਦੀ ਰਾਖਵਾਂਕਰਨ, ਦਰਿਆਈ ਪਾਣੀਆਂ ਉਪਰ ਪੰਜਾਬ ਦਾ ਵਧ ਅਧਿਕਾਰ ਅਤੇ ਪੰਜਾਬੀ ਜ਼ੁਬਾਨ ਨੂੰ ਪ੍ਰਫੁਲਤ ਕਰਨ ਵਰਗੀਆਂ ਕਈ ਮੰਗਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਮਨਵਾਉਣ ਲਈ ਕਾਮਯਾਬ ਹੋਏ। ਸੰਤ ਲੌਂਗੋਵਾਲ ਦੀ ਸ਼ਹੀਦੀ ਤੋਂ ਬਾਅਦਾ ਸ. ਪ੍ਰਕਾਸ਼ ਸਿੰਘ ਬਾਦਲ ਰਾਜੀਵ-ਲੌਂਗੋਵਾਲ ਸਮਝੌਤੇ ਦੀ ਪੈਰਵੀ ਕਰਦੇ ਰਹੇ। ਇਹ ਗੱਲ ਵਖਰੀ ਹੈ ਕਿ ਚੰਡੀਗੜ੍ਹ ਅਤੇ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੇ ਮਾਮਲੇ ਵਿਚ ਕਾਂਗਰਸ ਸਰਕਾਰਾਂ ਗਠਤ ਕੀਤੇ ਗਏ ਕਮਿਸ਼ਨਾਂ ਦੀਆਂ ਸਿਫ਼ਾਰਸ਼ਾਂ ਦੀ ਆੜ ਹੇਠ ਪੰਜਾਬ ਨਾਲ ਧੋਖਾ ਕਰ ਗਈਆਂ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਅੱਜ ਸੂਬੇ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਵਰਗੇ ਅਕਾਲੀਆਂ ਦੀ ਲੋੜ ਹੈ। ਸੂਬੇ ਦੀ ਮੌਜੂਦਾ ਸਰਕਾਰ, ਕੇਂਦਰ ਅੱਗੇ ਗੋਢੇ ਟੇਕ ਚੁੱਕੀ ਹੈ। ਪੰਜਾਬ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਪੰਜਾਬ ਨੂੰ ਕਮਜ਼ੋਰ ਕਰਕੇ ਹਰਿਆਣਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਾਮੋਸ਼ ਬੈਠੀ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਵਿਚ ਵਧ ਤੋਂ ਵੱਧ ਗਿਣਤੀ ਵਿਚ ਪਹੁੰਚਿਆ ਜਾਵੇ ਤਾਕਿ ਅਸੀਂ ਇਸ ਹਲਕੇ ਤੋਂ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਸੰਦੇਸ਼ ਦੇ ਸਕੀਏ ਕਿ ਅਸੀਂ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦੀ ਹਰ ਕੋਸ਼ਿਸ਼ ਵਿਚ ਸ਼ਾਮਲ ਹਾਂ। ਉਨ੍ਹਾਂ ਨੌਜੁਆਨਾਂ ਨੂੰ ਅਪਣੇ ਅੰਦਰ ਸੰਤ ਲੌਂਗੋਵਾਲ ਵਰਗੀ ਸਿਆਸੀ ਸੂਝਬੂਝ ਪੈਦਾ ਕਰਨ ਦੀ ਅਪੀਲ ਕੀਤੀ। ਬੀਬਾ ਜ਼ਾਹਿਦਾ ਸੁਲੇਮਾਨ ਨੇ ਦੱਸਿਆ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਹਰ ਹਿੱਸੇ ਨੂੰ ਅਕਾਲੀ ਲੀਡਰ ਤੇ ਵਰਕਰ ਲੌਂਗੋਵਾਲ ਲਈ ਰਵਾਨਾ ਹੋਣਗੇ। ਸਬਜ਼ੀ ਮੰਡੀ ਤੋਂ ਵਿਸ਼ੇਸ਼ ਬਸਾਂ ਅਤੇ ਕਾਰਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ। ਸਵੇਰੇ 9.00 ਵਜੇ ਕਾਫ਼ਲਾ ਰਵਾਨਾ ਹੋਵੇਗਾ।
Punjab floods: ਪੰਜਾਬ ਦੇ 7 ਜ਼ਿਲ੍ਹਿਆਂ ਦੇ 89 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਇਹ ਸਥਿਤੀ ਪੈਦਾ ਹੋਈ ਹੈ। ਹੜ੍ਹ ਨੇ ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਗੁਰਦਾਸਪੁਰ ਨੂੰ ਪ੍ਰਭਾਵਿਤ ਕੀਤਾ ਹੈ। ਹੜ੍ਹਾਂ ਦੌਰਾਨ ਨਦੀ ਵਿੱਚ ਵਹਿਣ ਕਾਰਨ ਹੁਣ ਤੱਕ ਕਈ ਮੌਤਾਂ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ 'ਚ ਨਦੀਆਂ ਅਤੇ ਨਹਿਰਾਂ 'ਚ ਨਹਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇੱਕ ਜਾਨ ਜਾਣ ਨਾਲ ਪੂਰੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਅਜਿਹੇ 'ਚ ਇਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਰੋਪੜ 'ਚ ਆਏ ਹੜ੍ਹ ਤੋਂ ਬਾਅਦ ਬਚਾਅ 'ਚ ਲੱਗੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗ ਲਿਆ ਹੈ। ਖੁਦ ਜਾਣਕਾਰੀ ਦਿੰਦੇ ਹੋਏ ਬੈਂਸ ਨੇ ਦੱਸਿਆ ਕਿ ਹੜ੍ਹ ਰਾਹਤ ਕਾਰਜਾਂ ਦੌਰਾਨ ਇਕ ਜ਼ਹਿਰੀਲੇ ਸੱਪ ਨੇ ਲੱਤ 'ਤੇ ਡੰਗ ਮਾਰ ਦਿੱਤਾ। ਸੋਜ ਜ਼ਹਿਰ ਕਾਰਨ ਹੋਈ ਸੀ। ਹਾਲਾਂਕਿ ਹੁਣ ਸਥਿਤੀ ਠੀਕ ਹੈ। ਸਾਰੇ ਟੈਸਟ ਨਾਰਮਲ ਆ ਗਏ ਹਨ। ਇਸ ਦੌਰਾਨ ਐੱਨ.ਡੀ.ਆਰ.ਐੱਫ. ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਫਿਰੋਜ਼ਪੁਰ ਦੇ ਪਿੰਡ ਰੁਕਨੇ ਦੇ ਰਹਿਣ ਵਾਲੇ ਗੁਰਬੇਜ ਸਿੰਘ ਨੂੰ ਹੜ੍ਹ ਦੇ ਪਾਣੀ 'ਚੋਂ ਸੁਰੱਖਿਅਤ ਕੱਢ ਲਿਆ। ਗੁਰਬੇਜ ਸਿੰਘ ਨੂੰ ਚਿੱਟੇ ਦੇ ਦਰੱਖਤ ਨਾਲ ਲਟਕਾ ਦਿੱਤਾ ਗਿਆ। ਦੂਰੋਂ ਦੇਖ ਕੇ ਟੀਮ ਨੇ ਕਿਸ਼ਤੀ ਉਸ ਵੱਲ ਮੋੜ ਦਿੱਤੀ। ਗੁਰਭੇਜ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨੂੰ ਛੱਡ ਘਰ ਪਰਤ ਰਿਹਾ ਸੀ। ਫਿਰ ਅਚਾਨਕ ਪਾਣੀ ਦਾ ਪੱਧਰ ਗਲੇ ਤੱਕ ਪਹੁੰਚ ਗਿਆ। ਉਸ ਨੇ ਇਕ ਦਰੱਖਤ ਦਾ ਸਹਾਰਾ ਲੈ ਕੇ ਉੱਥੇ ਹੀ ਫਾਹਾ ਲੈ ਲਿਆ। ਉਹ ਢਾਈ ਘੰਟੇ ਤੱਕ ਉਸ ਦਰੱਖਤ ਨਾਲ ਲਟਕਦਾ ਰਿਹਾ।...
ਨਵੀਂ ਦਿੱਲੀ : ਦੇਸ਼ ਭਰ ’ਚ ਜਨ ਧਨ ਖਾਤਿਆਂ ਦੀ ਸੰਖਿਆ 50 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਵਿਚੋਂ 56 ਪ੍ਰਤੀਸ਼ਤ ਖ਼ਾਤੇ ਮਹਿਲਾਵਾਂ ਵਲੋਂ ਖੋਲ੍ਹੋ ਗਏ ਹਨ। ਵਿੱਤ ਮੰਤਰਾਲੇ ਦੁਆਰਾ ਇਹ ਜਾਣਕਾਰੀ ਦਿੱਤੀ ਗਈ ਹੈ। ਜਨਧਨ ਖਾਤਿਆ ਦੇ ਤਹਿਤ ਜ਼ੀਰੋ ਬੈਲੇਂਸ ਵਾਲੇ ਖ਼ਾਤੇ ਬੈਂਕਾ ਵਲੋਂ ਖੋਲ੍ਹੇ ਜਾਂਦੇ ਹਨ, ਜਿਸ ਵਿੱਚ ਡੇਬਿਟ ਕਾਰਡ ਦੇ ਨਾਲ ਓਵਰਡਰਾਫਟ ਵਰਗੀਆਂ ਸੁਵਿਧਾਵਾਂ ਖ਼ਾਤਾਧਾਰਕਾਂ ਨੂੰ ਵੀ ਦਿੱਤੀ ਜਾਂਦੀ ਹੈ। 67 ਪ੍ਰਤੀਸ਼ਤ ਖਾਤੇ ਗ੍ਰਾਮੀਣ ਤੇ ਅਰਧ-ਸ਼ਹਿਰੀ ਇਲਾਕਿਆਂ ’ਚ ਮੰਤਰਾਲੇ ਵਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਹੈ ਕਿ ਜਨ ਧਨ ਸਕੀਮ ਦੇ ਤਹਿਤ ਖੋਲ੍ਹੇ ਗਏ 67 ਪ੍ਰਤੀਸ਼ਤ ਖ਼ਾਤੇ ਗ੍ਰਾਮੀਣ ਤੇ ਅਰਧ ਸ਼ਹਿਰੀ ਇਲਾਕਿਆਂ ਵਿੱਚ ਹੈ। 2.03 ਲੱਖ ਕਰੋੜ ਤੋਂ ਜ਼ਿਆਦਾ ਰੁਪਏ ਜਮ੍ਹਾਂ ਜਨ ਧਨ ਖ਼ਾਤਿਆ ’ਚ 2.03 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਜਮ੍ਹਾਂ ਹੈ ਅਤੇ 34 ਕਰੋੜ ਰੁਪਏ ਡੇਬਿਟ ਕਾਰਡ ਇਨ੍ਹਾਂ ਅਕਾਊਂਟ ’ਤੇ ਜਾਰੀ ਕੀਤੇ ਗਏ ਹੈ। ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤੇ ਤਹਿਤ ਖੋਲ੍ਹੇ ਗਏ ਬੈਂਕ ਖਾਤਿਆਂ ’ਚ ਔਸਤ ਬੈਲੇਂਸ 4,076 ਰੁਪਏ ਹੈ। ਇਸ ਵਿੱਚ 5.5 ਕਰੋੜ ਖ਼ਾਤਿਆ ’ਤੇ ਡੀਬੀਟੀ ਦਾ ਲਾਭ ਮਿਲ ਰਿਹਾ ਹੈ।
ADR report made major revelations: ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮ (ਏਡੀਆਰ) ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਰਾਜ ਸਭਾ ਦੇ 225 ਮੈਂਬਰਾਂ 'ਚੋਂ 27 ਯਾਨੀ 12 ਫੀਸਦੀ ਅਰਬਪਤੀ ਹਨ। ਅਰਬਪਤੀ ਸੰਸਦ ਮੈਂਬਰਾਂ 'ਚ ਸਭ ਤੋਂ ਜ਼ਿਆਦਾ ਗਿਣਤੀ ਭਾਜਪਾ ਦੇ ਮੈਂਬਰਾਂ ਦੀ ਹੈ। 225 'ਚ ਭਾਜਪਾ ਦੇ 85 ਮੈਂਬਰ ਹਨ, ਜਿਨ੍ਹਾਂ 'ਚੋਂ 6 ਯਾਨੀ 7 ਫੀਸਦੀ ਸੰਸਦ ਅਰਬਪਤੀ ਹਨ। ਕਾਂਗਰਸ ਦੇ 30 ਮੈਂਬਰਾਂ ਵਿੱਚੋਂ 4 ਯਾਨੀ 13% ਅਰਬਪਤੀ ਹਨ। YSR ਕਾਂਗਰਸ ਦੇ 9 ਵਿੱਚੋਂ 4 (44%), ਆਮ ਆਦਮੀ ਪਾਰਟੀ ਦੇ 10 ਵਿੱਚੋਂ 3 (30%) ਅਤੇ BRS ਦੇ 7 ਵਿੱਚੋਂ 3 (43%) ਸੰਸਦ ਅਰਬਪਤੀ ਹਨ। ਜੇਕਰ ਅਸੀਂ ਰਾਜਾਂ ਦੀ ਗੱਲ ਕਰੀਏ ਤਾਂ ਸਭ ਤੋਂ ਵੱਧ ਅਰਬਪਤੀ ਸੰਸਦ ਮੈਂਬਰ ਆਂਧਰਾ ਪ੍ਰਦੇਸ਼ (45%) ਅਤੇ ਤੇਲੰਗਾਨਾ (43%) ਦੇ ਹਨ। 33% ਸੰਸਦ ਮੈਂਬਰਾਂ ਖਿਲਾਫ ਅਪਰਾਧਿ...
ਚੰਡੀਗੜ੍ਹ: ਚੰਡੀਗੜ੍ਹ ਵਿੱਚ ਪਾਰਕਿੰਗ ਨੀਤੀ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਪਾਰਕਿੰਗ ਨੀਤੀ ਨੂੰ ਲੈ ਕੇ ਇਤਰਾਜ਼ ਦਰਜ ਕਰਵਾਇਆ ਹੈ। ਪ੍ਰਸ਼ਾਸਕ ਸਲਾਹਕਾਰ ਕੌਂਸਲ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪਾਰਕਿੰਗ ਨੀਤੀ ਵਿੱਚ ਦੋਗਲਾ ਰਵੱਈਆ ਅਪਣਾਉਣ ਤੋਂ ਗੁਰੇਜ਼ ਕੀਤਾ ਜਾਵੇ। ਪਾਰਕਿੰਗ ਦੇ ਰੇਟ ਸ਼ਹਿਰ ਦੀ ਲੋੜ ਅਨੁਸਾਰ ਰੱਖੇ ਜਾ ਸਕਦੇ ਹਨ। ਪਰ ਵੱਖ-ਵੱਖ ਥਾਵਾਂ ਤੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਦੀਆਂ ਦਰਾਂ ਵੱਖਰੀਆਂ ਨਹੀਂ ਹੋ ਸਕਦੀਆਂ। ਇਸ ਤੋਂ ਬਾਅਦ ਨਗਰ ਕੌਂਸਲ ਦੀ ਅਗਲੀ ਮੀਟਿੰਗ ਵਿੱਚ ਇਸ ਨੀਤੀ ਨੂੰ ਸੋਧਿਆ ਜਾਵੇਗਾ। ਇਹ ਨੀਤੀ 25 ਅਗਸਤ ਨੂੰ ਪਾਸ ਕੀਤੀ ਗਈ ਸੀ ਇਹ ਨੀਤੀ 25 ਜੁਲਾਈ ਨੂੰ ਨਗਰ ਨਿਗਮ ਦੀ ਮੀਟਿੰਗ ਵਿੱਚ ਪਾਸ ਕੀਤੀ ਗਈ ਸੀ। ਇਸ ਨੀਤੀ ਵਿੱਚ ਦੋ ਪਹੀਆ ਵਾਹਨ ਮੁਫਤ ਕੀਤੇ ਗਏ ਸਨ। ਜਦਕਿ ਚਾਰ ਕਾਰਾਂ ਲਈ ਪਹਿਲੇ 15 ਮਿੰਟ ਮੁਫਤ ਸਨ ਅਤੇ ਉਸ ਤੋਂ ਬਾਅਦ 15 ਮਿੰਟ ਤੋਂ 4 ਘੰਟੇ ਲਈ 15 ਰੁਪਏ, 8 ਘੰਟੇ ਲਈ 20 ਰੁਪਏ ਅਤੇ ਉਸ ਤੋਂ ਬਾਅਦ 10 ਰੁਪਏ ਪ੍ਰਤੀ ਘੰਟਾ ਚਾਰਜ ਤੈਅ ਕੀਤੇ ਗਏ ਸਨ।
ਮੁਹਾਲੀ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਅਣ-ਅਧਿਕਾਰਤ ਕਾਲੋਨੀਆਂ ਦੀ ਰਜਿਸਟਰੀ ਅਤੇ ਉਸਾਰੀ ਦੇ ਕੰਮ ’ਤੇ ਪਾਬੰਦੀ ਲਾ ਦਿੱਤੀ ਹੈ। ਜਿਸ ਕਾਰਨ ਲੋਕ ਪਰੇਸ਼ਾਨ ਹਨ। ਕਈ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਨੇ ਘਰ ਖਰੀਦੇ ਹਨ ਪਰ ਰਜਿਸਟਰੀ ਨਹੀ ਹੋ ਰਹੀ ਜਿਸ ਕਰਕੇ ਇਕ ਦਸਖਤ ਮੁਹਿੰਮ ਚਲਾਈ ਜਾ ਰਹੀ ਹੈ। ਆਮ ਆਦਮੀ ਘਰ ਬਚਾਓ ਮੋਰਚਾ ਦੇ ਮੈਂਬਰਾਂ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੀਆਂ ਕਰੀਬ 20 ਹਜ਼ਾਰ ਕਾਲੋਨੀਆਂ ਵਿੱਚ 5 ਲੱਖ ਪਰਿਵਾਰ ਰਹਿੰਦੇ ਹਨ। ਜੇਕਰ ਇਨ੍ਹਾਂ ਪਰਿਵਾਰਾਂ ਦੀ ਗੱਲ ਕਰੀਏ ਤਾਂ ਇਨ੍ਹਾਂ ’ਚ ਕਰੀਬ 50 ਲੱਖ ਲੋਕ ਸ਼ਾਮਲ ਹਨ। ਇਹ 50 ਲੱਖ ਲੋਕ ਰਜਿਸਟਰੀ ਅਤੇ ਉਸਾਰੀ ’ਤੇ ਪਾਬੰਦੀ ਲਾਉਣ ਦੇ ਸਰਕਾਰ ਦੇ ਫੈਸਲੇ ਤੋਂ ਪ੍ਰਭਾਵਿਤ ਹਨ। ਦੂਜੇ ਪਾਸੇ 14 ਹਜ਼ਾਰ 600 ਕਲੋਨੀਆਂ ਨੂੰ ਰੈਗੂਲਰ ਕਰਨ ਦੀਆਂ ਅਰਜ਼ੀਆਂ ਸਰਕਾਰ ਕੋਲ ਪੈਂਡਿੰਗ ਹਨ। ਹਾਲਾਂਕਿ ਸਰਕਾਰ ਵੱਲੋਂ 2 ਹਜ਼ਾਰ ਕਾਲੋਨੀਆਂ ਨੂੰ ਪਹਿਲਾਂ ਹੀ ਰੈਗੂਲਰ ਕੀਤਾ ਜਾ ਚੁੱਕਾ ਹੈ।
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਜਾਰੀ ਰਾਹਤ ਕਾਰਜਾਂ ਦੀ ਅਗਵਾਈ ਕੀਤੀ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਅਤੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਿੰਡ ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਝੁੱਗੀਆਂ ਨੱਥਾ ਸਿੰਘ ਅਤੇ ਕੋਟ ਬੁੱਢਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ ਅਤੇ ਦਰਿਆ ਦੇ ਪਾਣੀ ਦੇ ਵਹਾਅ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 'ਤੇ ਸੂਚਨਾ ਦੇਣ।ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਖੋਰ੍ਹਾ ਲੱਗਣ ਤੋਂ ਬਚਾਉਣ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ।ਖੇਤੀਬਾੜੀ ਮੰਤਰੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿੱਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ।ਬਾਸਮਤੀ ਦੀ ਕਾਸ਼ਤ ਦੇ ਜ਼ਿਲ੍ਹਾਵਾਰ ਅੰਕੜੇ ਦਿੰਦਿਆਂ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਤਰਨ ਤਾਰਨ ਵਿੱਚ ਕ੍ਰਮਵਾਰ 90,000 ਹੈਕਟੇਅਰ, 78,800 ਹੈਕਟੇਅਰ ਅਤੇ 52,000 ਹੈਕਟੇਅਰ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ 24,000 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂਕਿ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਬਾਸਮਤੀ ਦੇ ਅਧੀਨ ਰਕਬੇ ਵਿੱਚ ਕ੍ਰਮਵਾਰ 21,500 ਹੈਕਟੇਅਰ ਅਤੇ 18000 ਹੈਕਟੇਅਰ ਦਾ ਵਾਧਾ ਹੋਇਆ ਹੈ।ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਿੱਚ ਇਹ ਵਾਧਾ ਇਸ ਕਰਕੇ ਦੇਖਣ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਝੱਲਣਾ ਪਵੇ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਖਿਡੌਣੇ ਭੇਟ ਕਰਨ ਉੱਤੇ ਰੋਕ ਲਗਾ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪਿਛਲੇ ਦਿਨੀ ਸਾਹਮਣੇ ਆਇਆ ਕਿ ਸੰਗਤ ਵੱਲੋਂ ਗੁਰਦੁਆਰਾ ਸਾਹਿਬਾਨ ਵਿਖੇ ਖਿਡੌਣੇ (ਜਹਾਜ) ਆਦਿ ਭੇਟ ਕੀਤੇ ਜਾਂਦੇ ਹਨ, ਜੋ ਕਿ ਗੁਰਮਿਤ ਮਰਯਾਦਾ ਅਨੁਸਾਰ ਉਚਿਤ ਨਹੀ ਤੇ ਮਨਮੱਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਆਦੇਸ਼ ਦਿੱਤਾ ਗਿਆ ਹੈ ਕਿ ਇਸ ਮਨਮੱਤ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਲੀਵਿੰਗ ਇੰਡੀਆ ਨਿਊਜ਼ ਨੇ ਚੁੱਕਿਆ ਸੀ ਮੁੱਦਾ ਦੱਸ ਦੇਈਏ ਕਿ ਲੀਵਿੰਗ ਇੰਡੀਆ ਨਿਊਜ਼ ਦੀ ਖਬਰ ਤੋ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ ਲਿਆ ਗਿਆ ਹੈ। ਲੀਵਿੰਗ ਇੰਡੀਆ ਨਿਊਜ਼ ਵੱਲੋਂ ਇਸ ਮੁੱਦੇ ਨੂੰ ਪੂਰੇ ਜ਼ੋਰ ਨਾਲ ਚੁੱਕਿਆ ਸੀ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਖਿਡੌਣਿਆ ਉੱਤੇ ਰੋਕ ਲਗਾ ਦਿੱਤੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi Honour News: Guyana और Barbados प्रधानमंत्री मोदी को करेंगे राष्ट्रीय पुरस्कारों से सम्मानित
Gold-Silver Price Today: सोने में जबरदस्त उछाल! जान लें आज सोने-चांदी का भाव कितना, चेक करें अपने शहर के लेटेस्ट रेट
Petrol-Diesel Price Today: पेट्रोल- डीजल के दामों में आया बदलाव, जानें आपके शहर में क्या है रेट