LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
pardeep singh
a000256

Tomato Prices Down in The Country: ਦੇਸ਼ ਵਿੱਚ ਜਿਆਦਾ ਮੀਂਹ ਪੈਣ ਕਾਰਨ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਜਿਸ ਦਾ ਕਾਰਨ ਮਹਿੰਗਾਈ ਵੀ ਵਧੀ ਹੈ। ਦੇਸ਼ ਭਰ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਵੱਧ ਗਈਆ ਹਨ। ਟਮਾਟਰ ਦੀ ਕੀਮਤ 30 ਰੁਪਏ ਤੋਂ ਵੱਧ ਕੇ 200 ਤੋਂ 300 ਰੁਪਏ ਤੱਕ ਹੋਈ। ਹੁਣ ਇਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ ਕਿ ਸਤੰਬਰ ਤੱਕ ਟਮਾਟਰ ਦੀ ਕੀਮਤ ਪਹਿਲਾ ਵਾਂਗ 30-40 ਰੁਪਏ ਤੱਕ ਹੋ ਜਾਵੇਗੀ। ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਟਮਾਟਰਾਂ ਦੀ ਆਮਦ ਸ਼ੁਰੂ ਹੋਣ ਨਾਲ ਸਤੰਬਰ ਦੇ ਸ਼ੁਰੂ ਵਿੱਚ ਟਮਾਟਰ ਦੀਆਂ ਮੌਜੂਦਾ ਕੀਮਤਾਂ  ਵਿੱਚ ਭਾਰੀ ਗਿਰਾਵਟ ਹੋਣ ਦੀ ਸੰਭਾਵਨਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਸਤੰਬਰ ਦੇ ਅੱਧ ਤੱਕ 30 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਜਾਵੇਗੀ।ਸਤੰਬਰ ਦੇ ਅੱਧ ਤੱਕ 30 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਜਾਵੇਗੀ। ਮਾਰਕੀਟ ਮਾਹਰਾਂ ਦਾ ਕਹਿਣਾ ਹੈ ਕਿ  ਉਮੀਦ ਹੈ ਕਿ ਅਕਤੂਬਰ ਦੇ ਅੱਧ ਤੱਕ ਥੋਕ ਬਾਜ਼ਾਰਾਂ 'ਚ ਕੀਮਤਾਂ 5-10 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਜਾਣਗੀਆਂ। ਇਹ ਸਿਰਫ਼ ਇੱਕ ਮੌਸਮੀ ਵਰਤਾਰਾ ਹੈ, ਜੋ ਅਕਸਰ ਬਾਗਬਾਨੀ ਫ਼ਸਲਾਂ ਨਾਲ ਦੁਹਰਾਇਆ ਜਾਂਦਾ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵੱਲੋਂ ਰੱਖੇ ਅੰਕੜਿਆਂ ਮੁਤਾਬਕ ਦੇਸ਼ ਭਰ ਵਿੱਚ ਟਮਾਟਰ ਦੀ ਔਸਤ ਕੀਮਤ 14 ਜੁਲਾਈ ਨੂੰ 9,671 ਰੁਪਏ ਪ੍ਰਤੀ ਕੁਇੰਟਲ ਤੋਂ ਘਟ ਕੇ 14 ਅਗਸਤ ਨੂੰ 9,195 ਰੁਪਏ ਪ੍ਰਤੀ ਕੁਇੰਟਲ ਰਹਿ ਗਈ।...

ss58100

ਮੋਹਾਲੀ: ਮੁਹਾਲੀ ਅਦਾਲਤ ਨੇ ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਰਾਜਜੀਤ ਸਿੰਘ ਨਸ਼ਿਆਂ ਦੀ ਤਸਕਰੀ, ਫਿਰੌਤੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਾਰਚ ਮਹੀਨੇ ਤੋਂ ਫਰਾਰ ਹੈ। ਸਪੈਸ਼ਲ ਟਾਸਕ ਫੋਰਸ ਉਸ ਦੀ ਭਾਲ ਵਿਚ ਹੁਣ ਤੱਕ 600 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕਰ ਚੁੱਕੀ ਹੈ। ਰਾਜਜੀਤ ਨੂੰ ਹਾਈਕੋਰਟ ਤੋਂ ਵੀ ਝਟਕਾ ਲੱਗ ਚੁੱਕਾ ਹੈ। ਰਾਜਜੀਤ ਸਿੰਘ ਹੁੰਦਲ ਨੂੰ  ਕੀਤਾ ਸੀ ਬਰਖਾਸਤ ਪੰਜਾਬ ਵਿੱਚ ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਸੀਲਬੰਦ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ ਰਾਜਜੀਤ ਸਿੰਘ ਹੁੰਦਲ ਨੂੰ ਬਰਖਾਸਤ ਕਰ ਦਿੱਤਾ ਸੀ। ਉਦੋਂ ਤੋਂ ਰਾਜਜੀਤ ਸਿੰਘ ਫਰਾਰ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਦੀ ਜਾਂਚ ਲਈ 2017 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ। SIT ਨੇ ਹਾਈ ਕੋਰਟ ਵਿੱਚ ਚਾਰ ਸੀਲਬੰਦ ਰਿਪੋਰਟਾਂ ਦਾਇਰ ਜਾਂਚ ਤੋਂ ਬਾਅਦ ਐਸਆਈਟੀ ਨੇ ਹਾਈ ਕੋਰਟ ਵਿੱਚ ਚਾਰ ਸੀਲਬੰਦ ਰਿਪੋਰਟਾਂ ਦਾਇਰ ਕੀਤੀਆਂ। ਇਨ੍ਹਾਂ ਵਿੱਚੋਂ ਤਿੰਨ ਰਿਪੋਰਟਾਂ ਹਾਈ ਕੋਰਟ ਨੇ ਖੋਲ੍ਹ ਕੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਭੇਜ ਦਿੱਤੀਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ।  

kio586932415

ਫਿਰੋਜ਼ਪੁਰ:  ਫਿਰੋਜ਼ਪੁਰ 'ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਕਈ ਥਾਵਾਂ 'ਤੇ ਦਰਿਆ ਦਾ ਪਾਣੀ ਰੇਲਵੇ ਟਰੈਕ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਮੱਦੇਨਜ਼ਰ, ਸਾਵਧਾਨੀ ਦੇ ਤੌਰ 'ਤੇ, ਫਿਰੋਜ਼ਪੁਰ ਡਿਵੀਜ਼ਨਲ ਰੇਲਵੇ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਫਿਰੋਜ਼ਪੁਰ ਵਿਚਕਾਰ ਚੱਲਣ ਵਾਲੀਆਂ ਕਈ ਟਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਟਰੇਨਾਂ ਦੇ ਬਦਲੇ ਰੂਟ ਜਦੋਂ ਕਿ ਲੰਬੀ ਦੂਰੀ ਦੀ ਜੰਮੂ-ਤਵੀ ਐਕਸਪ੍ਰੈਸ ਟਰੇਨ (19226), ਜੰਮੂਤਵੀ-ਅਹਿਮਦਾਬਾਦ (19224), ਧਨਬਾਦ ਐਕਸਪ੍ਰੈਸ (13308) ਅਤੇ ਜੋਧਪੁਰ-ਜੰਮੂ ਤਵੀ ਐਕਸਪ੍ਰੈਸ (19225) ਦੇ ਰੂਟ ਬਦਲ ਦਿੱਤੇ ਗਏ ਹਨ। ਰੇਲਵੇ ਪ੍ਰਸ਼ਾਸਨ ਨੇ ਹੜ੍ਹਾਂ ਕਾਰਨ ਮੱਖੂ-ਗਿੱਦੜਪਿੰਡੀ ਪੁਲ ਨੰਬਰ-84 ਦੀ ਖਸਤਾ ਹਾਲਤ ਨੂੰ ਦੇਖਦਿਆਂ ਫ਼ਿਰੋਜ਼ਪੁਰ-ਜਲੰਧਰ ਵਿਚਕਾਰ ਚੱਲਣ ਵਾਲੀਆਂ ਸਾਰੀਆਂ ਐਕਸਪ੍ਰੈਸ ਗੱਡੀਆਂ ਰੱਦ ਕਰ ਦਿੱਤੀਆਂ ਹਨ। ਅੱਜ ਰੱਦ ਹੋਈਆਂ ਟਰੇਨਾਂ- -ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 06964 -ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 04633 -ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 04634 -ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 06965 -ਜਲੰਧਰ ਸਿਟੀ-ਹੁਸ਼ਿਆਰਪੁਰ 04598 -ਹੁਸ਼ਿਆਰਪੁਰ-ਜਲੰਧਰ ਸਿਟੀ 04597 -ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 06966 -ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 04169 -ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 04633 -ਜਲੰਧਰ ਸਿਟੀ-ਪਠਾਨਕੋਟ 04641 -ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 06968 -ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 06967 -ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 06963 -ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 04637...

mal47125

ਮਲੇਸ਼ੀਆ: ਪੰਜਾਬੀ ਦੁਨੀਆ ਦੇ ਜਿਸ ਦੇਸ ਵਿੱਚ ਗਏ ਹਨ ਉਥੇ ਜਾ ਕੇ ਆਪਣੀ ਵੱਖਰੀ ਥਾਂ ਬਣਾਈ ਹੈ।ਮਲੇਸ਼ੀਆ ’ਚ ਸਥਿਤ ਪੇਨਾਂਗ ਟਾਪੂ ਦੇ ਜਗਦੀਪ ਸਿੰਘ ਦਿਉ ਉਪ ਮੁੱਖ ਮੰਤਰੀ ਬਣ ਗਏ ਹਨ।  ਉਹ ਪੇਨਾਂਗ ਦੇ ਦਾਤੁਕ ਕੇਰਾਮਤ ਤੋਂ ਵਿਧਾਇਕ ਹਨ ਅਤੇ ਪੂਰੇ ਮਲੇਸ਼ੀਆ ’ਚ ਕਿਸੇ ਸੂਬੇ ਦੇ ਪਹਿਲੇ ਸਿੱਖ ਉਪ ਮੁੱਖ ਮੰਤਰੀ ਹੋਣਗੇ।  ਪ੍ਰੋ. ਦਾਤੁਕ ਮੁਹੰਮਦ ਅਬਦੁਲ ਹਮੀਦ ਦੇ ਉਪ ਮੁੱਖ ਮੰਤਰੀ-1 ਬਣਨ ਤੋਂ ਬਾਅਦ ਜਗਦੀਪ ਸਿੰਘ ਦਿਉ ਨੂੰ ਅੱਜ ਉਪ ਮੁੱਖ ਮੰਤਰੀ-2 ਬਣਾਇਆ ਗਿਆ। ਇਸ ਤੋਂ ਪਹਿਲਾਂ ਉਹ ਸਥਾਨਕ ਸਰਕਾਰ ਦੇ ਹਾਊਸਿੰਗ ਸਟੇਟ ਮੰਤਰੀ ਸਨ। ਅੱਜ ਪੇਨਾਂਗ ਸਰਕਾਰ ’ਚ ਸੱਤ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ।  

g5689

ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰੜਾ ਅਤੇ ਫੱਤਾ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇੜ ਜਨਾਰਦਨ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।

d5896

ਬੀਜਿੰਗ: ਚੀਨ ਨੇ ਅਮਰੀਕਾ ਅਤੇ ਯੂਕੇ ਸਮੇਤ ਕਈ ਦੇਸ਼ਾਂ ਦੇ ਸਮੂਹ ਦੌਰੇ 'ਤੇ ਪਾਬੰਦੀਆਂ ਹਟਾ ਦਿੱਤੀਆਂ ਹਨ, ਪਰ ਕੈਨੇਡਾ ਨੂੰ ਸੂਚੀ ਤੋਂ ਬਾਹਰ ਕਰ ਦਿੱਤਾ ਹੈ। ਇਹ ਓਟਵਾ ਨੇ ਹਾਲ ਹੀ ਵਿੱਚ ਬੀਜਿੰਗ ਉੱਤੇ ਉਸਦੀ ਅੰਦਰੂਨੀ ਰਾਜਨੀਤੀ ਵਿੱਚ ਦਖਲ ਦੇਣ ਦਾ ਦੋਸ਼ ਲਗਾਉਣ ਤੋਂ ਬਾਅਦ ਸਬੰਧਾਂ ਵਿੱਚ ਵਿਗਾੜ ਦਾ ਸੰਕੇਤ ਦਿੱਤਾ ਹੈ।ਚੀਨ ਨੇ ਪਿਛਲੇ ਹਫਤੇ ਸਮੂਹ ਟੂਰ ਲਈ ਪ੍ਰਵਾਨਿਤ ਮੰਜ਼ਿਲਾਂ ਦੀ ਗਿਣਤੀ ਨੂੰ ਰੋਕ ਦਿੱਤਾ ਸੀ, ਮੀਡੀਆ ਨੇ ਵੀਰਵਾਰ ਨੂੰ ਦੱਸਿਆ ਕਿ ਇਸ ਨੇ 78 ਦੇਸ਼ਾਂ ਜਿਵੇਂ ਕਿ ਅਮਰੀਕਾ, ਜਰਮਨੀ, ਆਸਟਰੇਲੀਆ ਅਤੇ ਦੱਖਣੀ ਕੋਰੀਆ ਨੇ ਆਪਣੇ ਦੇਸ਼ਾਂ ਦੀ ਸੂਚੀ ਵਿੱਚ, ਪਰ ਕੈਨੇਡਾ ਨੂੰ ਇਸ ਤੋਂ ਬਾਹਰ ਕਰ ਦਿੱਤਾ। ਇਸ ਸਮੇਂ ਸੂਚੀ ਵਿੱਚ 138 ਦੇਸ਼ ਹਨ। ਇੱਕ ਬਿਆਨ ਵਿੱਚ, ਓਟਾਵਾ ਵਿੱਚ ਚੀਨ ਦੇ ਦੂਤਾਵਾਸ ਨੇ ਕਿਹਾ ਕਿ ਉਹ ਚਿੰਤਤ ਹੈ ਕਿ "ਕੈਨੇਡਾ ਨੇ ਵਾਰ-ਵਾਰ ਅਖੌਤੀ 'ਚੀਨੀ ਦਖਲਅੰਦਾਜ਼ੀ' ਦਾ ਪ੍ਰਚਾਰ ਕੀਤਾ ਹੈ"। ਬਿਆਨ ਵਿੱਚ ਕਿਹਾ ਗਿਆ ਹੈ ਕਿ ਬੀਜਿੰਗ "ਵਿਦੇਸ਼ੀ ਚੀਨੀ ਨਾਗਰਿਕਾਂ ਦੇ ਜਾਇਜ਼ ਅਧਿਕਾਰਾਂ ਦੀ ਸੁਰੱਖਿਆ ਅਤੇ ਸੁਰੱਖਿਆ" 'ਤੇ ਧਿਆਨ ਕੇਂਦਰਤ ਕਰਦਾ ਹੈ ਅਤੇ ਚਾਹੁੰਦਾ ਹੈ ਕਿ ਉਹ ਇੱਕ ਸੁਰੱਖਿਅਤ ਅਤੇ ਦੋਸਤਾਨਾ ਮਾਹੌਲ ਵਿੱਚ ਯਾਤਰਾ ਕਰਨ ਦੇ ਯੋਗ ਹੋਣ। ਚੀਨ ਦੇ ਤਾਜ਼ਾ ਕਦਮ ਦਾ ਕੈਨੇਡਾ ਦੇ ਸੈਰ-ਸਪਾਟਾ ਉਦਯੋਗ 'ਤੇ ਮਹੱਤਵਪੂਰਨ ਪ੍ਰਭਾਵ ਪੈ ਸਕਦਾ ਹੈ। ਡੈਸਟੀਨੇਸ਼ਨ ਕੈਨੇਡਾ, ਜੋ ਦੇਸ਼ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਦਾ ਹੈ, ਨੇ ਪ੍ਰਸਾਰਕ ਸੀਬੀਸੀ ਨੂੰ ਦੱਸਿਆ ਕਿ ਚੀਨ ਏਸ਼ੀਆ-ਪ੍ਰਸ਼ਾਂਤ ਖੇਤਰ ਤੋਂ ਸੈਲਾਨੀਆਂ ਦੀ ਆਮਦ ਦਾ ਸਭ ਤੋਂ ਵੱਡਾ ਸਰੋਤ ਹੈ।

kii8852

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ।  ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਹਾਕੀ ਦੀ ਸਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਹਾਕੀ ਦੇ ਖੇਤਰ ਵਿੱਚ ਸਾਨਦਾਰ ਖੇਡ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਵੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਮਗਰੋਂ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਪੰਜਾਬ ਲਈ ਇਹ ਪ੍ਰਾਪਤੀ ਹੋਰ ਵੀ ਮਾਣ ਵਾਲੀ ਸੀ ਕਿਉਂਕਿ ਉਸ ਮੌਕੇ ਇਸ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਨਾਲ ਸਬੰਧਤ ਸਨ। ਹਾਲ ਹੀ ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਜੇਤੂ ਝੰਡਾ ਬੁਲੰਦ ਕਰਨ ਵਾਲੀ ਭਾਰਤੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਾਰਦਿਕ ਸਿੰਘ ਸਮੇਤ 12 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1975 ਦੇ ਹਾਕੀ ਵਿਸ਼ਵ ਕੱਪ ਵਿੱਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਦੀ ਅਗਵਾਈ ਪੰਜਾਬ ਦੇ ਪੁੱਤਰ ਅਜੀਤ ਪਾਲ ਸਿੰਘ ਨੇ ਕੀਤੀ ਸੀ।   ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇਹ ਜਜ਼ਬਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਸਾਡੀ ਟੀਮ ਹੋਰ ਮੈਡਲ ਜਿੱਤ ਸਕੇ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਦੀਆਂ ਰਹੀਆਂ ਹਨ ਜਿਸ ਕਰਕੇ ਇਹ ਖੇਡ ਖੇਤਰ ਵਿਚ ਬਹੁਤ ਪੱਛੜ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਵੱਡੇ ਉਪਰਾਲੇ ਕਰ ਰਹੀ ਹੈ ਤਾਂ ਕਿ ਖੇਡਾਂ ਖਾਸ ਕਰਕੇ ਹਾਕੀ ਦਾ ਹੋਰ ਵੀ ਪਾਸਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਕੀ ਖੇਡ ਦੀ ਬਹਾਲੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸਾ ਵਿਚ ਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

u58896

ਚੰਡੀਗੜ੍ਹ/ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ) ਪੁਲਿਸ ਨੇ ਵੀਰਵਾਰ ਨੂੰ ਨਸ਼ਾ ਤਸਕਰ , ਜਿਸਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਵਜੋਂ ਹੋਈ ਹੈ , ਨੂੰ 8  ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ  ਵੱਡੀ ਸਫ਼ਲਤਾ ਦਰਜ ਕੀਤੀ  ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਜੋਗਾ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਤਸਕਰ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ।  ਉਹਨਾਂ ਦੱਸਿਆ ਕਿ  ਦੋਸ਼ੀ  ਐਨਡੀਪੀਐਸ ਐਕਟ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਸਦੇ ਦੋ ਸਾਥੀਆਂ ਨੂੰ 14 ਕਿਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸ਼ਿੰਦਰ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਉਰਫ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 22 ਕਿਲੋ ਤੱਕ ਜਾ ਪਹੁੰਚੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਹ ਮਿਲੀ ਸੀ ਕਿ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਦਰਿਆਈ ਰਸਤੇ ਰਾਹੀਂ ਪਾਕਿ-ਅਧਾਰਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਹੈਰੋਇਨ ਦੀ ਇਸ ਖੇਪ ਦੀ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਨਤੀਜੇ ਵਜੋਂ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਕੋਲ ਦੋਸ਼ੀ ਜੋਗਾ ਸਿੰਘ , ਜਿਸ ਕੋਲ ਹੈਰੋਇਨ ਦੀ ਖੇਪ ਸੀ ਅਤੇ ਉਹ ਕਿਸੇ ਵਿਅਕਤੀ ਨੂੰ ਉਸਦੀ ਡਿਲਵਰੀ ਦੇਣ ਜਾ ਰਿਹਾ ਸੀ ,ਸਬੰਧੀ ਪੁਖ਼ਤਾ ਇਤਲਾਹ ਸੀ। ਇਸੇ ਇਤਲਾਹ ਦੇ ਆਧਾਰ ’ਤੇ ਗੁਰਾਇਆ ਪੁਲਿਸ ਸਟੇਸ਼ਨ ਦੀ ਪੁਲਿਸ ਟੀਮ ਨੇ ਪਿੰਡ ਧੁਲੇਤਾ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਜੋਗਾ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਖੇਪ ਦੀ ਡਿਲੀਵਰੀ ਦੇਣ ਜਾ ਰਿਹਾ ਸੀ ਅਤੇ ਉਸ ਕੋਲੋਂ ਬੈਗ ਵਿਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ। ਐਸ.ਐਸ.ਪੀ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਤਾਜ਼ਾ ਮਾਮਲਾ  ਐਫਆਈਆਰ ਨੰ. 107 ਮਿਤੀ 17/08/2023 ਨੂੰ ਥਾਣਾ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 25 ਤਹਿਤ ਦਰਜ ਕੀਤਾ ਗਿਆ ਹੈ।...

kii8968523

ਚੰਡੀਗੜ੍ਹ: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼  ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ।   ਉਨ੍ਹਾਂ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜਿਹੜੇ ਅਧਿਕਾਰੀਆ ਨੇ ਰਜਿਸਟ੍ਰੇਸ਼ਨ ਦੇ ਕੰਮ ਅਤੇ ਕਿਰਤੀ ਉਸਾਰੀਆਂ ਵਲੋਂ ਸਕੀਮਾਂ ਦਾ ਲਾਭ ਲੈਣ ਲਈ ਦਿੱਤੀਆਂ ਅਰਜ਼ੀਆਂ ਦੇ ਨਿਪਟਾਰੇ ਵਿੱਚ ਅਣਗਹਿਲੀ ਵਰਤੀ ਉਨ੍ਹਾਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ।ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਦਾ ਮੁਲਾਂਕਣ ਹਰ ਹਫ਼ਤੇ ਕੀਤਾ ਜਾਵੇ।   ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਅਨਮੋਲ ਗਗਨ ਮਾਨ ਨੇ ਕਿਰਤੀਆਂ ਉਸਾਰੀ ਦੀ ਰਜਿਸਟ੍ਰੇਸ਼ਨ ਲਈ ਹਰ ਹਫ਼ਤੇ ਕੈਂਪ ਲਗਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਹਰੇਕ ਕਿਰਤੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਠੇਕੇਦਾਰ ਅਤੇ ਮਾਲਕ ਮਕਾਨ ਵੀ ਪੰਜਾਬ ਕਿਰਤੀ ਸਹਾਇਕ ਬੋਰਡ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ। ਇਸਦੇ ਨਾਲ ਹੀ ਉਨ੍ਹਾਂ ਹਰ ਮਹੀਨੇ ਰਾਜ ਪੱਧਰੀ ਮੁਲਾਂਕਣ ਮੀਟਿੰਗ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ ਅਤੇ ਕਿਰਤ ਕਮਿਸ਼ਨਰ ਟੀ.ਪੀ.ਐਸ.ਫੂਲਕਾ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।

ku00004

ਚੰਡੀਗੜ੍ਹ: ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।   ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਬੋਰਡ ਦੇ ਨਾਲ ਮੰਡੀ ਬੋਰਡ ਦੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ 13,832 ਲਿੰਕ ਸੜਕਾਂ ਦੀ ਸ਼ਨਾਖਤ ਕਰਕੇ 132.65 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ‘ਤੇ ਸੁਰੱਖਿਆ ਸਾਈਨਜ਼ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।    ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਨਵੇਂ ਸ਼ੈੱਡਾਂ ਅਤੇ ਫੜ੍ਹਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਖਾਲੀ ਪਏ ਫਲੈਟਾਂ ਦੀ ਅਲਾਟਮੈਂਟ, ਮੰਡੀਆਂ ਵਿੱਚ ਏ.ਟੀ.ਐਮ. ਬੂਥ ਲਗਾਉਣ, ਖਾਲੀ ਪਏ ਸ਼ੈੱਡਾਂ ਨੂੰ ਹੋਰ ਕੰਮਾਂ ਵਾਸਤੇ ਵਰਤਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਮੰਡੀਆਂ ਵਿੱਚ 50,000 ਬੂਟੇ ਵੀ ਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 47.58 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਹੈ।   ਪੰਜਾਬ ਮੰਡੀ ਬੋਰਡ ਦੇ ਸਕੱਤਰ  ਅੰਮ੍ਰਿਤ ਕੌਰ ਗਿੱਲ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਰੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਸਟੇਟ ਨੋਡਲ ਅਫ਼ਸਰ-ਕਮ-ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ 18 ਫੁੱਟ ਅਤੇ 16 ਫੁੱਟ ਚੌੜੀਆਂ ਲਿੰਕ ਸੜਕਾਂ ਉੱਤੇ ਸੈਂਟਰ ਲਾਈਨ, ਤਿੱਖੇ ਮੋੜਾਂ ‘ਅਤੇ ਕਰਵਜ ਤੇ ਸੜਕ ਦੇ ਦੋਵੇਂ ਕਿਨਾਰਿਆਂ ‘ਤੇ ਚਿੱਟੀਆਂ ਪੱਟੀਆਂ, ਚੇਤਾਵਨੀ ਸੰਕੇਤ, ਸਾਵਧਾਨੀ ਵਾਲੇ ਸਾਈਨ ਬੋਰਡ ਅਤੇ ਸੂਚਨਾ ਬੋਰਡ ਵੀ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੰਭਾਵਿਤ ਖ਼ਤਰੇ ਵਾਲੇ ਮੋੜਾਂ ਅਤੇ ਪੁਲਾਂ ਦੇ ਦੋਵੇਂ ਪਾਸੇ ਰੋਡ ਸਟੱਡਸ (ਕੈਟ ਆਈਜ਼) ਦੇ ਨਾਲ ਨਾਲ ਲਿੰਕ ਸੜਕਾਂ 'ਤੇ ਪੈਂਦੇ ਸਕੂਲਾਂ ਅਤੇ ਹਸਪਤਾਲਾਂ ਸਾਹਮਣੇ ਰੰਬਲ ਸਟਰਿੱਪਸ ਬਣਾਈਆਂ ਜਾ ਰਹੀਆਂ ਹਨ।     ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਸਟਾਫ਼ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਅਤੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ।ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਸ੍ਰੀ ਗੁਰਦੀਪ ਸਿੰਘ ਅਤੇ ਬੋਰਡ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।...

l52639

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ ਵਿੱਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਵਿੱਚ ਭਾਰਤੀ ਦਲ ਦੇ ਵਧੀਆ ਪ੍ਰਦਰਸ਼ਨ ਵਿੱਚ ਇਨ੍ਹਾਂ ਖਿਡਾਰੀਆਂ ਨੇ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਇਨ੍ਹਾਂ ਖਿਡਾਰੀਆਂ ਉਤੇ ਮਾਣ ਹੈ, ਜਿਨ੍ਹਾਂ ਵਿਸ਼ੇਸ਼ ਉਲੰਪਿਕ ਖੇਡਾਂ ਵਿੱਚ ਮੁਲਕ ਦੀ ਝੋਲੀ ਇੰਨੇ ਤਮਗੇ ਪਾਏ। ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਖ਼ਾਸ ਤੌਰ ਉਤੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਸਫ਼ਲਤਾ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤ ਤੇ ਰਾਹ ਵਿੱਚ ਆਏ ਅੜਿੱਕਿਆਂ ਦੇ ਬਾਵਜੂਦ ਇਨ੍ਹਾਂ ਵਿਸ਼ੇਸ਼ ਖਿਡਾਰੀਆਂ ਨੇ ਮੁਲਕ ਲਈ ਤਮਗੇ ਜਿੱਤੇ। ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਪੈਰਾ ਖਿਡਾਰੀਆਂ ਦੇ ਨਾਲ-ਨਾਲ ਵਿਸ਼ੇਸ਼ ਉਲੰਪਿਕਸ/ਡੈੱਫ ਤੇ ਬਲਾਇੰਡ ਖੇਡਾਂ ਦੇ ਖਿਡਾਰੀਆਂ ਤੇ ਪੈਰਾ ਖਿਡਾਰੀਆਂ ਦੀ ਭਲਾਈ ਉਤੇ ਵੱਧ ਧਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਰੋਲਰ ਸਕੇਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਐਮ.ਡੀ. ਨਿਸਾਰ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਰੇਨੂ ਅਤੇ ਇਕ ਕਾਂਸੀ ਦਾ ਤਮਗਾ ਜਿੱਤਣ ਵਾਲੀ ਸੀਤਾ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਰਵਾਇਤੀ ਫੁਟਬਾਲ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੇ ਜਤਿੰਦਰ ਸਿੰਘ ਤੇ ਹਰਜੀਤ ਸਿੰਘ, ਬਾਸਕਿਟਬਾਲ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪ੍ਰਿਆ ਦੇਵੀ, ਯੂਨੀਫਾਈਡ ਫੁਟਬਾਲ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਜਯੋਤੀ ਕੌਰ ਦਾ ਵੀ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਸੱਤ ਵਿਸ਼ੇਸ਼ ਖਿਡਾਰੀ, ਇਕ ਯੂਨੀਫਾਈਡ ਪਾਰਟਲਰ ਤੇ ਇਕ ਕੋਚ ਸਮੇਤ ਨੌਂ ਮੈਂਬਰ ਭਾਰਤੀ ਦਲ ਦਾ ਹਿੱਸਾ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਹਾਜ਼ਰ ਸਨ।

batla841

ਬਟਾਲਾ  : ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਨਾਬਲਿਗ ਚਚੇਰੇ ਭਰਾ ਪਾਣੀ ਦੇਖਣ ਗਏ ਸਨ ਅਤੇ ਡਰੇਨ ਦੇ ਪਾਣੀ ਵਿੱਚ ਰੁੜ ਗਏ ਸਨ ਜਿਸ ਕਾਰਨ ਦੋਹਾਂ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਬੱਚਿਆ ਦੀ ਮੌਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪੂਰਾ ਪਿੰਡ ਹੋਇਆ ਗਮਗੀਨ  ਪੁਲਿਸ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੇ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪਾਣੀ ਚੋਂ ਕੱਢ ਲਿਆ ਹੈ। ਮਿਰਤਕਾਂ ਦੀ ਪਛਾਣ ਜਸਕਰਨ ਸਿੰਘ (14)ਪੁੱਤਰ ਬਲਦੇਵ ਸਿੰਘ ਅਤੇ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਆਨ ਨੇ ਧੀਰੋਵਾਲ ਵਜੋਂ ਹੋਈ ਹੈ। ਦੋਵੇਂ ਆਪਸ ਚ ਚਾਚੇ ਤਾਏ ਦੇ ਪੁੱਤਰ ਲੱਗਦੇ ਹਨ।ਉਨ੍ਹਾਂ ਦੱਸਿਆ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲਾ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਡੀਐੱਸਪੀ ਦਾ ਕਹਿਣਾ  ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕਕੜ ਨੇ ਦੱਸਿਆ ਕਿ ਦੋਵੇਂ ਚਚੇਰੇ ਭਰਾ ਬੁੱਧਵਾਰ ਦੁਪਹਿਰ ਵੇਲੇ ਬਿਆਸ ਦਰਿਆ ਦੇ ਵਧੇ ਪਾਣੀ ਨੂੰ ਦੇਖਣ ਲਈ ਗੁਰਦੁਆਰਾ ਭਾਈ ਮੰਝ ਸਾਹਿਬ ਨਜ਼ਦੀਕ ਲੰਘਦੀ ਡਰੇਨ ਵੱਲ ਗਏ ਸਨ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਜਦ ਦੋਵੇਂ ਭਰਾ ਘਰ ਨਾ ਪੁੱਜੇ ਤਾਂ ਉਹਨਾਂ ਦੇ ਮਾਪਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਭਰਾ ਡ੍ਰੇਨ ਦੇ ਪਾਣੀ ਨੂੰ ਦੇਖ ਰਹੇ ਸਨ ਕਿ ਅਚਾਨਕ ਪੈਰ ਫਿਸਲਨ ਕਾਰਨ ਦੋਵੇਂ ਭਰਾ ਡਰੇਨ ਦੇ ਪਾਣੀ ਵਿੱਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਵੀਰਵਾਰ ਸਵੇਰ ਨੂੰ ਦੋਹਾਂ ਦੀਆਂ ਲਾਸ਼ਾਂ ਪਾਣੀ ਚੋ ਕੱਢ ਲਈਆਂ ਹਨ।  

h000852369

ਚੰਡੀਗੜ੍ਹ: ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕੰਟਰੋਲ ਵਾਲੀ ਤੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ (ਐਸ.ਜੇ.ਵੀ.ਐਨ) ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏ.) ਉਤੇ ਦਸਤਖ਼ਤ ਕੀਤੇ।ਇਸ ਸਮਝੌਤੇ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਤੇ ਦੇਸ਼ ਭਰ ਵਿੱਚ ਸਥਿਤ ਸੂਰਜੀ ਊਰਜਾ ਪ੍ਰਾਜੈਕਟਾਂ ਤੋਂ ਬਿਜਲੀ ਦੀ ਖ਼ਰੀਦ ਲਈ ਟੈਂਡਰ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਸਤਲੁਜ ਜਲ ਵਿਧੁਤ ਨਿਗਮ ਗਰੀਨ ਐਨਰਜੀ ਲਿਮਟਿਡ ਨੇ ਬੀਕਾਨੇਰ (ਰਾਜਸਥਾਨ) ਤੇ ਭੁਜ (ਗੁਜਰਾਤ) ਤੋਂ 2.53 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਇਕ ਹਜ਼ਾਰ ਮੈਗਾਵਾਟ ਅਤੇ ਹੁਸ਼ਿਆਰਪੁਰ (ਪੰਜਾਬ) ਤੋਂ 2.75 ਰੁਪਏ ਪ੍ਰਤੀ ਯੁੂਨਿਟ ਦੇ ਹਿਸਾਬ ਨਾਲ 200 ਮੈਗਾਵਾਟ ਬਿਜਲੀ ਸਪਲਾਈ ਕਰਨ ਦੀ ਤਜਵੀਜ਼ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਮੁਕਾਬਲੇ ਦੀ ਬੋਲੀ ਲਈ ਸਵਿੱਸ ਚੈਲੇਂਜ ਵਿਧੀ (ਐਸ.ਸੀ.ਐਮ.) ਲਾਗੂ ਕੀਤੀ ਗਈ ਸੀ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲੱਗੀ ਸੀ ਪਰ ਗੱਲਬਾਤ ਕਰਨ ਤੋਂ ਬਾਅਦ ਇਹ ਭਾਅ 2.53 ਰੁਪਏ ਉਤੇ ਆ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ 200 ਮੈਗਾਵਾਟ ਬਿਜਲੀ ਸਪਲਾਈ ਲਈ 2.79 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲਗਾਈ ਗਈ ਸੀ ਪਰ ਅੰਤ ਵਿੱਚ 2.75 ਰੁਪਏ ਪ੍ਰਤੀ ਯੂਨਿਟ ਉਤੇ ਸਹਿਮਤੀ ਬਣੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਨਾਲ ਵਿਚਾਰ-ਵਟਾਂਦਰਾ ਕਰ ਕੇ 431 ਕਰੋੜ ਰੁਪਏ ਦੀ ਬੱਚਤ ਕੀਤੀ। ਉਨ੍ਹਾਂ ਕਿਹਾ ਕਿ ਟਰਾਂਸਮਿਸ਼ਨ ਖ਼ਰਚੇ ਟਾਲਣ ਲਈ ਇਹ ਪ੍ਰਾਜੈਕਟ ਜਲਦੀ ਸ਼ੁਰੂ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਦੇਣ ਲਈ ਇਨ੍ਹਾਂ ਸਮਝੌਤਿਆਂ ਜ਼ਰੀਏ ਲੋਕਾਂ ਦੇ ਪੈਸੇ ਦੀ ਅੰਨ੍ਹੇਵਾਹ ਲੁੱਟ ਹੁੰਦੀ ਸੀ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਿਜਲੀ ਖ਼ਰੀਦ ਲਈ ਕੋਈ ਵੀ ਸਮਝੌਤਾ ਸੱਤ ਰੁਪਏ ਪ੍ਰਤੀ ਯੂਨਿਟ ਤੋਂ ਘੱਟ ਨਹੀਂ ਕੀਤਾ ਗਿਆ, ਜਦੋਂ ਕਿ ਹੁਣ ਬਹੁਤ ਘੱਟ ਕੀਮਤ ਉਤੇ ਬਿਜਲੀ ਖ਼ਰੀਦ ਲਈ ਸਮਝੌਤਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਸੂਬੇ ਨੂੰ ਵੱਡਾ ਫਾਇਦਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਬੈਂਕਿੰਗ ਲਈ ਨੀਤੀ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਕਦਮ ਹੋਵੇਗਾ, ਜਿਸ ਦਾ ਮੰਤਵ ਪੰਜਾਬ ਨੂੰ ਬਿਜਲੀ ਸਰਪਲੱਸ ਵਾਲਾ ਸੂਬਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਸਤੀ, ਬਾਕਾਇਦਾ ਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਇਹ ਵੱਡਾ ਕਦਮ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਖ਼ਰੀਦ ਸਮਝੌਤੇ ਦੀਆਂ ਦਰਾਂ ਵਿੱਚ ਅਗਲੇ 25 ਸਾਲਾਂ ਤੱਕ ਕੋਈ ਵਾਧਾ ਨਹੀਂ ਹੋਵੇਗਾ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਕੋਈ ਟਰਾਂਸਮਿਸ਼ਨ ਚਾਰਜ ਤੇ ਟਰਾਂਸਮਿਸ਼ਨ ਲਾਸਿਜ਼ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਸੌਰ ਊਰਜਾ ਪ੍ਰਾਜੈਕਟ 18 ਮਹੀਨਿਆਂ ਦੇ ਵਿੱਚ-ਵਿੱਚ ਕਾਰਜਸ਼ੀਲ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ 83 ਲੱਖ ਯੂਨਿਟ ਦਾ ਅਨੁਮਾਨਿਤ ਉਤਪਾਦਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਦਿਨ ਵੇਲੇ ਖੇਤੀਬਾੜੀ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕਰਨ ਵਿਚ ਮਦਦ ਮਿਲੇਗੀ ਕਿਉਂ ਜੋ ਦਿਨ ਵੇਲੇ ਸੌਰ ਊਰਜਾ ਮੌਜੂਦ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੌਰ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਖੇਤੀਬਾੜੀ ਟਿਊਬਵੈਲਾਂ ਨੂੰ ਦਿਨ ਵੇਲੇ ਵੱਧ ਤੋਂ ਵੱਧ ਬਿਜਲੀ ਸਪਲਾਈ ਕਰਨ ਲਈ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਥਿਤ ਪ੍ਰਾਜੈਕਟਾਂ ਤੋਂ 2500 ਮੈਗਾਵਟ ਸੌਰ ਊਰਜਾ ਖਰੀਦਣ ਲਈ ਨਵੇਂ ਟੈਂਡਰ ਜਾਰੀ ਕੀਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਜਨਤਕ ਕੀਤੇ ਹਨ ਜਦਕਿ ਇਸ ਤੋਂ ਪਹਿਲੀਆਂ ਸਰਕਾਰਾਂ ਪਰਦੇ ਹੇਠ ਸਮਝੌਤੇ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਸੌਰ ਊਰਜਾ ਦਾ ਹੈ, ਜਿਸ ਕਰਕੇ ਅਸੀਂ ਇਹ ਸਮਝੌਤਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੌਰ ਊਰਜਾ ਦੀ ਖਰੀਦ ਦਾ ਇਹ ਸਮਝੌਤਾ ਦੇਸ਼ ਵਿਚ ਸਭ ਤੋਂ ਵੱਡਾ ਸਮਝੌਤਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਗੋਇੰਦਵਾਲ ਬਿਜਲੀ ਪਲਾਂਟ ਦੀ ਖਰੀਦ ਕਰਨ ਲਈ ਵੀ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੋਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸਮਝੌਤਿਆਂ ਵਿਚ ਲੋੜੀਦੀਆਂ ਸੋਧਾਂ ਲਈ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਸਿਰਫ ਤੇ ਸਿਰਫ ਲੋਕਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਭਵਿੱਖ ਵਿਚ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅੰਨਦਾਤਿਆਂ ਪਾਸੋਂ ਮੁਫ਼ਤ ਬਿਜਲੀ ਦੇ ਬਦਲੇ ਕੋਈ ਕੀਮਤ ਲਾਗੂ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਸੂਬੇ ਕੋਲ ਵਾਧੂ ਬਿਜਲੀ ਹੈ ਅਤੇ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਫੰਡਾਂ ਦੀ ਕੋਈ ਤੋਟ ਨਹੀਂ।  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਦਦ ਮਿਲੇਗੀ ਅਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਉਦੇਸ਼ ਦੀ ਪੂਰਤੀ ਲਈ ਛੇਤੀ ਹੀ ਸਿੰਚਾਈ, ਜਲ ਸਰੋਤ ਅਤੇ ਸਬੰਧਤ ਵਿਭਾਗਾਂ ਦਾ ਰਲੇਵਾਂ ਕਰੇਗੀ।ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਤੇ ਹੋਰ ਹਾਜ਼ਰ ਸਨ।     

g55589

 ਬਰਨਾਲਾ: ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਹੋਏ ਦੋਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕਤਲ ਕਰ ਦਿੱਤਾ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਅੰਡਰ ਟਰੇਨਿੰਗ ਐਸ.ਐਚ.ਓ ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਹਰਬੰਸ ਕੌਰ ਅਤੇ ਪਰਮਜੀਤ ਕੌਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਉਸ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰਾਜਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਆਪਣੀ ਮਾਸੀ ਹਰਬੰਸ ਕੌਰ ਅਤੇ ਮਾਸੀ ਦੀ ਲੜਕੀ ਪਰਮਜੀਤ ਕੌਰ ਨਾਲ ਰਹਿੰਦਾ ਸੀ। ਪਰਮਜੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਮੁਲਜ਼ਮ ਰਾਜਦੀਪ ਸਿੰਘ ਨਾਲ ਹੋਇਆ ਸੀ। ਪਰਮਜੀਤ ਦੇ ਨਾਂ 'ਤੇ 5 ਏਕੜ ਜ਼ਮੀਨ ਸੀ, ਜਿਸ ਨੂੰ ਉਹ ਹੜੱਪ ਕੇ ਵੇਚਣਾ ਚਾਹੁੰਦਾ ਸੀ। ਜਸਵਿੰਦਰ ਅਨੁਸਾਰ ਇਸ ਗੱਲ ਨੂੰ ਲੈ ਕੇ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਉਹ ਨਸ਼ਾ ਕਰ ਕੇ ਮਾਂ-ਧੀ ਦੋਵਾਂ ਦੀ ਕੁੱਟਮਾਰ ਕਰਦਾ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਉਹ ਖੁਦ ਜ਼ਖਮੀ ਹੈ, ਇਸ ਲਈ ਪੁਲਸ ਜਾਂਚ ਜਾਰੀ ਹੈ।

hu802569

ਚੰਡੀਗੜ੍ਹ: ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮੌਕੇ ਹਾਈਕੋਰਟ ਕੌਮੀ ਇਨਸਾਫ ਮੋਰਚੇ ਅਤੇ ਪ੍ਰਸ਼ਾਸਨ ਨੂੰ 15 ਦਿਨ ਦਿੰਦੇ ਹੋਏ ਕਿਹਾ ਹੈ ਕਿ ਮੋਰਚਾ ਅਤੇ ਪ੍ਰਸ਼ਾਸਨ ਆਪਸੀ ਗੱਲਬਾਤ ਕਰਕੇ ਧਰਨੇ ਨੂੰ ਹੋਰ ਕਿਸੇ ਜਗ੍ਹਾਂ ਉੱਤੇ ਸ਼ਿਫਟ ਕਰਨ। ਹਾਈਕੋਰਟ ਦਾ ਕਹਿਣਾ ਹੈ ਕਿ ਮੋਹਾਲੀ-ਚੰਡੀਗੜ੍ਹ ਸਰਹੱਦ ਨੂੰ ਖਾਲੀ ਕਰਵਾਇਆ ਜਾਵੇ। ਹਾਈਕੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੀ ਤਰੀਕ ਤੱਕ ਧਰਨਾ ਸ਼ਿਫਟ ਨਾ ਕੀਤਾ ਗਿਆ ਤਾਂ ਬਲ ਪ੍ਰਯੋਗ ਕੀਤਾ ਜਾ ਸਕਦਾ ਹੈ।ਹਾਈਕੋਰਟ ਦਾ ਕਹਿਣਾ ਹੈ ਕਿ ਵਾਈਪੀਐੱਸ ਚੌਕ ਨੂੰ ਖਾਲੀ ਕਰਵਾਇਆ ਜਾਵੇ। 

dloffs57885

ਚੰਡੀਗੜ੍ਹ: ਚੰਡੀਗੜ੍ਹ ਵਿੱਚ ਰੇਹੜੀ ਵਾਲਿਆਂ ਨੂੰ ਹਟਾਉਣਾ ਆਸਾਨ ਨਹੀਂ ਹੈ। ਭਾਵੇਂ ਉਨ੍ਹਾਂ 'ਤੇ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ ਪਰ ਨਗਰ ਨਿਗਮ ਦਾ ਇਹ ਐਕਟ ਅੜਿੱਕੇ ਆ ਰਿਹਾ ਹੈ। ਐਕਟ ਅਨੁਸਾਰ ਫੀਸ ਨਾ ਭਰਨ ਵਾਲੇ ਵਿਕਰੇਤਾਵਾਂ ਨੂੰ ਨੋਟਿਸ ਦੇ ਕੇ ਦਫ਼ਤਰ ਵਿੱਚ ਸੁਣਵਾਈ ਕਰਨੀ ਬਣਦੀ ਹੈ। ਇਸ ਤੋਂ ਬਾਅਦ ਹੀ ਉਸ ਦਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਚੰਡੀਗੜ੍ਹ ਵਿੱਚ ਕੁੱਲ 10920 ਰਜਿਸਟਰਡ ਸਟ੍ਰੀਟ ਵੈਂਡਰ ਹਨ। ਇਨ੍ਹਾਂ ਵਿੱਚੋਂ 7424 ਵਿਕਰੇਤਾ ਨਗਰ ਨਿਗਮ ਨੂੰ ਫੀਸ ਨਹੀਂ ਦੇ ਰਹੇ। 2410 ਵਿਕਰੇਤਾ ਅਜਿਹੇ ਹਨ ਜਿਨ੍ਹਾਂ ਨੂੰ ਰਜਿਸਟ੍ਰੇਸ਼ਨ ਤੋਂ ਬਾਅਦ ਕਦੇ ਵੀ ਭੁਗਤਾਨ ਨਹੀਂ ਕੀਤਾ ਗਿਆ। ਉਨ੍ਹਾਂ ਖਿਲਾਫ ਕਾਰਵਾਈ ਦਾ ਦਾਅਵਾ ਕੀਤਾ ਜਾ ਰਿਹਾ ਸੀ। ਅਦਾਲਤ ਤੋਂ ਮਿਲ ਸਕਦੀ ਹੈ ਸਟੇਅ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਟਰੀਟ ਵੈਂਡਰਾਂ ਦੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਗਈ ਹੈ। ਕਿਉਂਕਿ ਟਾਊਨ ਵੈਂਡਿੰਗ ਕਮੇਟੀ ਵੱਲੋਂ ਬਣਾਏ ਐਕਟ ਅਨੁਸਾਰ ਹੁਣ ਲਾਇਸੈਂਸ ਰੱਦ ਨਹੀਂ ਕੀਤਾ ਜਾ ਸਕਦਾ। ਇਸ ਵਿੱਚ ਕੁਝ ਹੋਰ ਸਮਾਂ ਲੱਗੇਗਾ। ਪਹਿਲਾਂ ਵਿਕਰੇਤਾਵਾਂ ਨੂੰ ਬੁਲਾਇਆ ਜਾਵੇਗਾ। ਉਸ ਦੀ ਨਿੱਜੀ ਪੇਸ਼ੀ ਤੋਂ ਬਾਅਦ ਹੀ ਉਸ ਨੂੰ ਨੋਟਿਸ ਦੇ ਕੇ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਇਹ ਮਾਮਲਾ 25 ਜੁਲਾਈ ਨੂੰ ਨਗਰ ਨਿਗਮ ਦੀ ਮੀਟਿੰਗ ਵਿੱਚ ਵੀ ਉਠਾਇਆ ਗਿਆ ਸੀ। ਮੀਟਿੰਗ ਵਿੱਚ ਕਈ ਕੌਂਸਲਰਾਂ ਦੀ ਤਰਫੋਂ ਨਜਾਇਜ਼ ਰੇਹੜੀ ਫੜੀ ਵਾਲਿਆਂ ਨੂੰ ਹਟਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਚੰਡੀਗੜ੍ਹ ਵਿੱਚ ਸਭ ਤੋਂ ਘੱਟ ਸਰਗਰਮ ਵਿਕਰੇਤਾਹਾਲ ਹੀ ਵਿੱਚ ਲੋਕ ਸਭਾ ਵਿੱਚ ਇੱਕ ਅੰਕੜਾ ਰੱਖਿਆ ਗਿਆ ਸੀ। ਇਸ ਅੰਕੜਿਆਂ ਅਨੁਸਾਰ ਰਜਿਸਟਰਡ ਵਿਕਰੇਤਾਵਾਂ ਵਿੱਚੋਂ ਚੰਡੀਗੜ੍ਹ ਵਿੱਚ ਨਿਯਮਤ ਫੀਸ ਅਦਾ ਕਰਨ ਵਾਲੇ ਵਿਕਰੇਤਾ ਸਭ ਤੋਂ ਘੱਟ ਸਨ। ਚੰਡੀਗੜ੍ਹ ਵਿੱਚ ਕੁੱਲ 10920 ਰਜਿਸਟਰਡ ਵਿਕਰੇਤਾ ਹਨ। ਜਿਨ੍ਹਾਂ ਵਿੱਚੋਂ 7424 ਵਿਕਰੇਤਾ ਬਕਾਇਦਾ ਫੀਸ ਨਹੀਂ ਭਰ ਰਹੇ। ਇਹ ਪੂਰੇ ਦੇਸ਼ ਵਿੱਚ ਚੰਡੀਗੜ੍ਹ ਵਿੱਚ ਸਭ ਤੋਂ ਘੱਟ 21.45 ਫੀਸਦੀ ਐਕਟਿਵ ਟੈਂਡਰ ਹੈ। ਇਸ ਤੋਂ ਬਾਅਦ ਦਾਦਰਾ ਅਤੇ ਨਗਰ ਹਵੇਲੀ 23.52%, ਜੰਮੂ ਅਤੇ ਕਸ਼ਮੀਰ 26%, ਹਰਿਆਣਾ 29.77%, ਪੰਜਾਬ 32.72% ਅਤੇ ਹਿਮਾਚਲ ਪ੍ਰਦੇਸ਼ 68.45% ਦੇ ਨਾਲ ਹੈ। ਅਲਾਟ ਕੀਤੀਆਂ ਗਈਆਂ ਜ਼ਿਆਦਾਤਰ ਸਾਈਟਾਂ ਖਾਲੀ ਨਗਰ ਨਿਗਮ ਵੱਲੋਂ ਰੇਹੜੀ ਵਾਲਿਆਂ ਲਈ ਅਲਾਟ ਕੀਤੀ ਜਗ੍ਹਾ ਜ਼ਿਆਦਾਤਰ ਖਾਲੀ ਪਈ ਹੈ। 10920 ਰਜਿਸਟਰਡ ਵਿਕਰੇਤਾਵਾਂ ਵਿੱਚੋਂ 2512 ਵਿਕਰੇਤਾਵਾਂ ਨੇ ਲਿਖਤੀ ਰੂਪ ਵਿੱਚ ਇਹ ਜਗ੍ਹਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਥਾਵਾਂ 'ਤੇ ਉਨ੍ਹਾਂ ਦਾ ਸਾਮਾਨ ਨਹੀਂ ਵਿਕਦਾ। ਇੱਥੇ ਕੋਈ ਰੈਗੂਲਰ ਗਾਹਕ ਨਹੀਂ ਹੈ। ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਯੂਟੀ ਦੇ ਤਿੰਨ ਪਿੰਡਾਂ ਵਿੱਚ ਪੰਜ ਮਾਡਲ ਵੈਂਡਿੰਗ ਜ਼ੋਨ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਵਿੱਚ ਵੈਂਡਿੰਗ ਸਾਈਟ ਹੋਵੇਗੀ ਜੋ ਪਹਿਲਾਂ ਹੀ ਖਾਲੀ ਪਈ ਹੈ। ਹੁਣ ਤੱਕ ਸ਼ਹਿਰ ਵਿੱਚ ਕੁੱਲ 46 ਸਾਈਟਾਂ ਖਾਲੀ ਪਈਆਂ ਹਨ।

s5236

school closed News:  ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਹੈ। ਹੁਣ ਫਿਰ ਸਤਲੁਜ  ਦਰਿਆ ਦੇ ਪਾਣੀ ਨੇ ਰੂਪਨਗਰ ਜ਼ਿਲ੍ਹੇ ਦੇ ਡੇਢ ਦਰਜਨ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਪਿੰਡਾਂ ਦਾ ਇਲਾਕੇ ਨਾਲੋਂ ਸੰਪਰਕ ਟੁੱਟ ਗਿਆ ਹੈ। ਪਾਣੀ ਕਾਰਨ ਪਿੰਡਾਂ ਦਾ ਰੋਜ਼ਾਨਾ ਕਾਰੋਬਾਰ ਠੱਪ ਹੋ ਗਿਆ ਹੈ। ਹਿਮਾਚਲ ਵਿੱਚ ਹੋ ਰਹੀ ਬਾਰਿਸ਼ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਮਗਰੋਂ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਹਿਮਾਚਲ ਵਿੱਚ ਕਈ ਥਾਵਾਂ ਉੱਤੇ ਬੱਦਲ ਫੱਟਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆ ਹਨ। 37 ਵਿੱਦਿਅਕ ਸੰਸਥਾਵਾਂ 18 ਅਗਸਤ ਤੱਕ ਬੰਦ  ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਬੰਦ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਮੁਤਾਬਕ ਜ਼ਿਲ੍ਹੇ ਵਿਚ 37 ਵਿੱਦਿਅਕ ਸੰਸਥਾਵਾਂ 18 ਅਗਸਤ ਤੱਕ ਬੰਦ ਕਰ ਦਿੱਤੀਆਂ ਗਈਆਂ। ਆਂਗਣਵਾੜੀ ਸੈਂਟਰ 17 ਅਤੇ 18 ਅਗਸਤ ਤੱਕ ਬੰਦ ਰਹਿਣਗੇ  ਇਸ ਤੋਂ ਇਲਾਵਾ ਨੰਗਲ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਲਾਕੇ ਦੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ।

k5555552

ਚੰਡੀਗੜ੍ਹ: ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ 'ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ "ਪੰਜਾਬ ਟੂਰਿਜ਼ਮ ਸਮਿਟ" ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ।    ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇਤਿਹਾਸਿਕ, ਸੱਭਿਆਚਾਰਕ ਅਤੇ ਖਾਣ-ਪੀਣ ਦੀ ਵਿਰਾਸਤ ਬਹੁਤ ਅਮੀਰ ਹੈ, ਜਿਸ ਤੋਂ ਦੁਨੀਆਂ ਭਰ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ।    ਇਸ ਸਮਿਟ ਦੀ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਲੋੜ ਸਿਰਫ਼ ਸਾਂਝੇ ਯਤਨਾਂ ਦੀ ਹੈ ਤਾਂ ਜੋ ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ 'ਤੇ ਉਭਾਰਿਆ ਜਾ ਸਕੇ।   ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਿਟ ਦੌਰਾਨ ਪੰਜਾਬ ਵਿੱਚ ਬਿਹਤਰੀਨ ਝਾਕੀਆਂ ਤਿਆਰ ਕੀਤੀਆਂ ਜਾਣ ਤਾਂ ਜੋ ਇਸ ਸਮਿਟ ਵਿੱਚ ਆਏ ਲੋਕਾਂ ਨੂੰ ਪੰਜਾਬ ਅਤੇ ਸੂਬੇ ਦੇ ਵਿਰਸੇ ਸਬੰਧੀ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮਿਟ ਦੌਰਾਨ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਵੀ ਪੰਜਾਬ ਵਿੱਚ ਮੌਜੂਦ ਨਿਵੇਸ਼ ਸਬੰਧੀ ਸੰਭਾਵਨਾਵਾਂ ਬਾਰੇ ਜਾਣੂ ਕਰਾਉਣ ਲਈ ਵਿਸ਼ੇਸ਼ ਤੌਰ 'ਤੇ ਤਕਨੀਕੀ ਸੈਸ਼ਨ ਵੀ ਕਰਵਾਏ ਜਾਣਗੇ।   ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸੈਰ-ਸਪਾਟਾ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਅੰਮ੍ਰਿਤ ਕੌਰ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਭੁਪਿੰਦਰ ਸਿੰਘ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।...

hh589632147

ਚੰਡੀਗੜ੍ਹ: ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ  ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਲਈ ਚੁਣੇ ਗਏ ਇਨ੍ਹਾਂ 15 ਵਿਦਿਆਰਥੀਆਂ ਦੀ ਚੋਣ ਮੋਹਾਲੀ, ਬਠਿੰਡਾ, ਪਟਿਆਲਾ, ਸੰਗਰੂਰ, ਫਿਰੋਜ਼ਪੁਰ ਅਤੇ ਲੁਧਿਆਣਾ ਸਥਿਤ ਛੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਕੀਤੀ ਗਈ ਹੈ।   ਇਹ ਪਹਿਲਕਦਮੀ ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਦਾ ਹਿੱਸਾ ਹੈ, ਜੋ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ, ਜੋ ਗਣਿਤ/ਬਿਜ਼ਨਸ ਮੈਥੇਮੈਟਿਕਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸੂਚਨਾ ਤਕਨਾਲੋਜੀ (ਆਈ.ਟੀ.) ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ।   ਇਸ ਪ੍ਰੋਗਰਾਮ ਲਈ ਚੁਣੇ ਜਾਣ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਆਪਣੇ ਟੀਚੀਆਂ ਦੀ ਪ੍ਰਾਪਤੀ ਲਈ ਇਕਾਗਰ ਚਿੱਤ ਹੋ ਕੇ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਆਪਣੀ ਯੋਗਤਾ ਨੂੰ ਸਾਬਤ ਕਰਦਿਆਂ ਜੀਵਨ ਵਿੱਚ ਵਿੱਤੀ ਤੌਰ 'ਤੇ ਸਮਰੱਥ ਅਤੇ ਸਫ਼ਲ ਹੋ ਕੇ ਆਪਣੇ ਮਾਪਿਆਂ ਦਾ ਮਾਣ ਬਣੋ।  ਕੈਬਨਿਟ ਮੰਤਰੀ ਨੇ ਐਚ.ਸੀ.ਐਲ ਟੀਮ ਨੂੰ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਦਾ ਦਾਇਰਾ ਹੋਰ ਸਰਕਾਰੀ ਸਕੂਲਾਂ ਤੱਕ ਵਧਾਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਪੂਰੀ ਤਰ੍ਹਾਂ ਯਤਨਸ਼ੀਲ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀਆਂ ਲੈਣ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।      ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ -ਕਮ-ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਦੋ ਪੜਾਵਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਪੜਾਅ ਵਿੱਚ ਛੇ-ਮਹੀਨੇ ਦੀ ਕਲਾਸਰੂਮ ਸਿਖਲਾਈ (ਸੀ.ਆਰ.ਟੀ.) ਦਿੱਤੀ ਜਾਂਦੀ ਹੈ, ਜਿਸ ਉਪਰੰਤ 6-ਮਹੀਨੇ ਦੀ ਇੰਟਰਨਸ਼ਿਪ ਹੁੰਦੀ ਹੈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਤੋਂ ਬਾਅਦ, ਵਿਦਿਆਰਥੀਆਂ ਨੂੰ ਐਚ.ਸੀ.ਐਲ ਵੱਲੋਂ ਭਰਤੀ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਐਚ.ਸੀ.ਐਲ. ਤੋਂ ਵਿੱਤੀ ਸਹਿਯੋਗ ਨਾਲ ਬੀ.ਆਈ.ਟੀ.ਐਸ. ਪਿਲਾਨੀ, ਅਮਿਟੀ ਯੂਨੀਵਰਸਿਟੀ, ਆਈ.ਆਈ.ਐਮ. ਨਾਗਪੁਰ ਅਤੇ ਸਾਸਤਰਾ (ਐਸ.ਏ.ਐਸ.ਟੀ.ਆਰ.ਏ.) ਯੂਨੀਵਰਸਿਟੀ ਵਰਗੀਆਂ ਨਾਮਵਰ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦਾ ਵੀ ਮੌਕਾ ਮਿਲੇਗਾ।   ਜ਼ਿਕਰਯੋਗ ਹੈ ਕਿ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ 2 ਮਾਰਚ, 2023 ਨੂੰ ਐਚ.ਸੀ.ਐਲ. ਟਰੇਨਿੰਗ ਸਟਾਫਿੰਗ ਸਰਵਿਸਿਜ਼ ਲਿਮਟਿਡ ਨਾਲ ਸਮਝੌਤਾ ਕੀਤਾ ਗਿਆ ਸੀ। ਇਸ ਪ੍ਰੋਗਰਾਮ ਅਧੀਨ ਚੁਣੇ ਜਾਂਦੇ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ 200 ਉਮੀਦਵਾਰਾਂ ਦੀਆਂ ਫੀਸਾਂ ਦੀ ਫੰਡਿੰਗ (ਪਹਿਲੇ 100 ਉਮੀਦਵਾਰਾਂ ਦੀ ਪੂਰੀ ਫੀਸ ਅਤੇ ਅਗਲੇ 100 ਉਮੀਦਵਾਰਾਂ ਦੀ 50% ਫੀਸ) ਪੀ.ਐਸ.ਡੀ.ਐਮ. ਵੱਲੋਂ ਕੀਤੀ ਜਾਂਦੀ ਹੈ।   ਐਚ.ਸੀ.ਐਲ. ਟਰੇਨਿੰਗ ਸਟਾਫ਼ਿੰਗ ਸਰਵਿਸਿਜ਼ ਲਿਮਟਿਡ ਦੇ ਨੁਮਾਇੰਦਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਅਤਿ-ਆਧੁਨਿਕ ਤਕਨੀਕਾਂ ਦੇ ਖੇਤਰ ਵਿੱਚ ਨਵੇਂ ਮੌਕੇ ਖੋਲ੍ਹੇਗਾ। ਚੁਣੇ ਗਏ ਵਿਦਿਆਰਥੀਆਂ ਨੂੰ ਆਪਣੀ ਇੰਟਰਨਸ਼ਿਪ ਦੌਰਾਨ ਐਚ.ਸੀ.ਐਲ. ਵਿਖੇ ਲਾਈਵ ਪ੍ਰੋਜੈਕਟ...

j888889

ਅੰਮ੍ਰਿਤਸਰ: ਅੰਮ੍ਰਿਤਸਰ 'ਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ 'ਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਕਰ ਰਹੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇੰਨਾ ਹੀ ਨਹੀਂ, ਕਸਟਮ ਨੇ ਇਨ੍ਹਾਂ ਦੋਵਾਂ ਨੌਜਵਾਨਾਂ ਕੋਲੋਂ 57 ਆਈਫੋਨ ਵੀ ਬਰਾਮਦ ਕੀਤੇ ਹਨ, ਜੋ ਉਹ ਆਪਣੇ ਨਾਲ ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ 'ਤੇ ਲੈ ਕੇ ਜਾ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ਵਿੱਚ ਚੈਕਿੰਗ ਦੌਰਾਨ ਕਸਟਮ ਵਿਭਾਗ ਨੂੰ ਦੋ ਨੌਜਵਾਨਾਂ ’ਤੇ ਸ਼ੱਕ ਹੋਇਆ। ਜਦੋਂ ਉਨ੍ਹਾਂ ਦੇ ਬੈਗ ਖੋਲ੍ਹੇ ਗਏ ਤਾਂ ਉਨ੍ਹਾਂ 'ਚ ਆਈ-ਫੋਨ ਨਾਲ ਭਰਿਆ ਪਾਇਆ ਗਿਆ। ਇੰਨਾ ਹੀ ਨਹੀਂ ਨੌਜਵਾਨਾਂ ਨੇ ਆਪਣੇ ਗਲੇ ਵਿਚ ਸੋਨੇ ਦੀਆਂ ਮੋਟੀਆਂ ਚੇਨਾਂ ਅਤੇ ਮੁੰਦਰੀਆਂ ਪਾਈਆਂ ਹੋਈਆਂ ਸਨ, ਜੋ ਕਿ ਕੱਚੇ ਸੋਨੇ ਦੀਆਂ ਸਨ। ਕਸਟਮ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਆਈਫੋਨ ਦਾ ਨਵੇਂ ਮਾਡਲ ਜ਼ਬਤਕਸਟਮ ਵਿਭਾਗ ਨੇ ਨੌਜਵਾਨ ਦੇ ਬੈਗ 'ਚੋਂ 17 ਆਈਫੋਨ 14 ਪ੍ਰੋ, 11 ਆਈਫੋਨ ਪ੍ਰੋ ਅਤੇ 245 ਗ੍ਰਾਮ ਕੱਚਾ ਸੋਨਾ ਜ਼ਬਤ ਕੀਤਾ ਹੈ। ਇਸ ਦੇ ਨਾਲ ਹੀ ਕਸਟਮ ਨੇ ਇੱਕ ਹੋਰ ਨੌਜਵਾਨ ਦੇ ਬੈਗ ਵਿੱਚੋਂ 18 ਆਈਫੋਨ 14 ਪ੍ਰੋ, 11 ਆਈਫੋਨ 13 ਪ੍ਰੋ ਅਤੇ 245 ਗ੍ਰਾਮ ਕੱਚਾ ਸੋਨਾ ਬਰਾਮਦ ਕੀਤਾ ਹੈ। ਇਸ ਪੂਰੇ ਸਾਮਾਨ ਦੀ ਕੀਮਤ 94.83 ਲੱਖ ਰੁਪਏ ਦੇ ਕਰੀਬ ਦੱਸੀ ਗਈ ਹੈ। ਵੇਚਣ ਲਈ ਲਿਆਇਆ ਫ਼ੋਨ ਪੁੱਛਗਿੱਛ ਦੌਰਾਨ ਮੁਲਜ਼ਮ ਤਸਕਰਾਂ ਨੇ ਦੱਸਿਆ ਕਿ ਉਹ ਇਹ ਫੋਨ ਵੇਚਣ ਲਈ ਆਏ ਸਨ। ਦੁਬਈ 'ਚ ਆਈਫੋਨ ਪ੍ਰੋ ਮਾਡਲ ਦੀ ਕੀਮਤ 'ਚ ਕਰੀਬ 15-20 ਹਜ਼ਾਰ ਦਾ ਫਰਕ ਹੈ। ਉਸ ਤੋਂ ਬਾਅਦ ਹੀ ਇਹ ਦੋਵੇਂ ਨੌਜਵਾਨ ਦੁਬਈ ਤੋਂ ਫੋਨ ਲਿਆ ਕੇ ਭਾਰਤ ਵਿੱਚ ਵੇਚ ਕੇ ਮੋਟੀ ਕਮਾਈ ਕਰਨਾ ਚਾਹੁੰਦੇ ਸਨ।...