ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਕੋਲੋਂ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.46 ਟੀ 4291 ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਤਰਨਤਾਰਨ ਦੇ ਡੇਰਾ ਰਾਧਾ ਸਵਾਮੀ ਨੇੜੇ ਪਿੰਡ ਵਾਂ ਤਾਰਾ ਸਿੰਘ-ਪਿੰਡ ਬਾਸਰਕੇ ਰੋਡ ’ਤੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ’ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਦੱਸਿਆ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ। ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਤ ਸਮੱਗਲਰਾਂ ਅਤੇ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 24 ਮਿਤੀ 10/08/23 ਨੂੰ ਮਾਮਲਾ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਹਾਕਿਆਂ ਵਿਚ ਸੜਕਾਂ ਦਾ ਬੁਨਿਆਦੀ ਢਾਂਚਾ ਵਧਿਆ ਅਤੇ ਟ੍ਰੈਫਿਕ ਵਿਚ ਵੀ ਕਾਫੀ ਵਾਧਾ ਹੋਇਆ ਹੈ। ਸੂਬੇ ਵਿਚ ਕੌਮੀ ਤੇ ਰਾਜ ਮਾਰਗਾਂ ਸਮੇਤ 72078 ਕਿਲੋਮੀਟਰ ਲੰਮਾ ਸੜਕ ਨੈੱਟਵਰਕ ਹੈ, ਜਿਸ ਵਿੱਚੋਂ 4025 ਕਿਲੋਮੀਟਰ ਕੌਮੀ ਤੇ ਰਾਜ ਮਾਰਗ ਹਨ, ਜੋ ਕੁੱਲ ਸੜਕੀ ਨੈੱਟਵਰਕ ਦਾ 5.64 ਫੀਸਦੀ ਹੈ। ਮੰਤਰੀ ਮੰਡਲ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕ ਹਾਦਸੇ ਕੌਮੀ ਤੇ ਰਾਜ ਮਾਰਗਾਂ ਉਤੇ ਵਾਪਰਦੇ ਹਨ। ਸਾਲ 2021 ਵਿਚ 580 ਸੜਕ ਹਾਦਸਿਆਂ ਵਿਚ 4476 ਜਾਨਾਂ ਚਲੀਆਂ ਗਈਆਂ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਵਿੱਚੋਂ ਬਹੁਤੇ ਸੜਕ ਹਾਦਸੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਵਾਪਰਦੇ ਹਨ, ਜਿਸ ਵੇਲੇ ਇਨ੍ਹਾਂ ਸੜਕਾਂ ਉਤੇ ਪੁਲੀਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਪਿਛਲੇ ਸਾਲਾਂ ਵਿਚ ਵਾਪਰੇ ਸੜਕ ਹਾਦਸਿਆਂ ਦੇ ਆਧਾਰ ਉਤੇ ਹਾਈਵੇਅ ਉਤੇ ਗਸ਼ਤ ਕਰਨ ਵਾਲੇ ਰੂਟਾਂ ਦੀ ਸ਼ਨਾਖਤ ਕਰ ਲਈ ਗਈ ਹੈ। ਇਨ੍ਹਾਂ ਰੂਟਾਂ ਉਤੇ 144 ਪੈਟਰੌਲਿੰਗ ਵਾਹਨ ਤਾਇਨਾਤ ਕੀਤੇ ਜਾਣਗੇ, ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਅਤੇ ਓਵਰਸਪੀਡ ਦੀ ਜਾਂਚ ਕਰਨ ਲਈ ਵਿਸ਼ੇਸ਼ ਉਪਕਰਨਾਂ ਨਾਲ ਲੈਸ ਹੋਣਗੇ। ਹਰੇਕ ਵਾਹਨ 30 ਕਿਲੋਮੀਟਰ ਦੇ ਘੇਰੇ ਵਿਚ ਗਸ਼ਤ ਕਰੇਗਾ। ਇਹ ਵਾਹਨ ਖਰੀਦਣ ਅਤੇ ਇਨ੍ਹਾਂ ਉਪਰ ਲਾਏ ਜਾਣ ਵਾਲੇ ਆਧੁਨਿਕ ਉਪਕਰਨ ਦੀ ਖਰੀਦ ਉਤੇ 30 ਕਰੋੜ ਰੁਪਏ ਖਰਚ ਆਉਣਗੇ। ਸੜਕ ਸੁਰੱਖਿਆ ਫੋਰਸ ਵਿਚ 5000 ਪੁਲੀਸ ਜਵਾਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 1200-1500 ਪੁਲੀਸ ਜਵਾਨ ਨਵੇਂ ਭਰਤੀ ਹੋਏ ਪੁਲੀਸ ਮੁਲਾਜ਼ਮਾਂ ਵਿੱਚੋਂ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣੇਗਾ ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮਾਰਕ ਉਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ ਤਾਂ ਕਿ ਸਾਡੇ ਨੌਜਵਾਨ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਹੋ ਸਕਣ। ਇਹ ਸਮਾਰਕ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਖਾਤਰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ। ਐਨ.ਆਰ.ਆਈਜ਼ ਦੀ ਸਹੂਲਤ ਲਈ ਇੰਦਰਾ ਗਾਂਧੀ ਏਅਰਪੋਰਟ ਵਿਖੇ ਵਿਸ਼ੇਸ਼ ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ ਨਵੀਂ ਦਿੱਲੀ ਵਿਖੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐਨ.ਆਰ.ਆਈਜ਼ ਦੀ ਸਹੂਲਤ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ (ਪਹੁੰਚ ਹਾਲ) ਵਿਖੇ ਸਹੂਲਤ ਪ੍ਰਦਾਨ ਕਰਨ ਵਾਲਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਸਾਰੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਇਸ ਵਿਸ਼ੇਸ਼ ਕੇਂਦਰ ਵਿਚ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁਕਵੀਂ ਵਿਵਸਥਾ ਕਰਨ ਦੇ ਯਤਨ ਕੀਤੇ ਜਾਣਗੇ। ਮੁਸਾਫਰਾਂ/ਰਿਸ਼ਤੇਦਾਰਾਂ ਨੂੰ ਫਲਾਈਟਾਂ ਸਬੰਧੀ, ਟੈਕਸੀ ਸੇਵਾਵਾਂ, ਸਮਾਨ ਗੁਆਚਣ ਬਾਰੇ ਮਦਦ ਲਈ ਸਹੂਲਤਾਂ ਸਮੇਤ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁਸਾਫਰ ਦੀ ਇੱਛਾ ਦੇ ਮੁਤਾਬਕ ਇਹ ਕੇਂਦਰ ਵਾਜਬ ਕੀਮਤਾਂ ਉਤੇ ਟੈਕਸੀ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰੇਗਾ। ਇਸ ਤੋਂ ਇਲਾਵਾ ਇਸ ਕੇਂਦਰ ਕੋਲ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਨੇੜੇ ਦੀਆਂ ਥਾਵਾਂ ਉਤੇ ਲਿਜਾਣ ਵਿਚ ਮਦਦ ਲਈ ਵਾਹਨ ਵੀ ਹੋਣਗੇ। ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਨੂੰ ਹਰੀ ਝੰਡੀ ਕੈਬਨਿਟ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਅਤੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨਾ ਹੈ। ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘਟਾਉਣ, ਟੈਕਸ ਚੋਰੀ ਰੋਕਣ, ਸਿਹਤ ਸੇਵਾਵਾਂ ਵਿੱਚ ਸੁਧਾਰ, ਲੋਕਾਂ ਦੇ ਮਸਲਿਆਂ ਦੇ ਵੱਧ ਪ੍ਰਭਾਵੀ ਢੰਗ ਨਾਲ ਹੱਲ ਤੇ ਹੋਰ ਕੰਮਾਂ ਵਿੱਚ ਏ.ਆਈ. ਮਦਦਗਾਰ ਸਾਬਤ ਹੋ ਸਕਦੀ ਹੈ। ਇਸ ਸਬੰਧੀ ਪੰਜਾਬ ਰਾਜ ਗਵਰਨੈਂਸ ਸੁਸਾਇਟੀ (ਪੀ.ਈ.ਜੀ.ਐਸ.) ਵਿੱਚ ਨਵੀਆਂ ਤਕਨੀਕਾਂ (ਇਮਰਜਿੰਗ ਤਕਨਾਲੋਜੀ) ਬਾਰੇ ਇਕ ਸੈਂਟਰ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ ਅਤੇ ਏ.ਆਈ. ਤੇ ਮਸ਼ੀਨ ਲਰਨਿੰਗ (ਐਮ.ਐਲ.) ਦੇ ਲਾਭਾਂ ਦਾ ਪੂਰਾ ਫਾਇਦਾ ਲੈਣ ਲਈ ਵਿਭਾਗ ਦੇ ਸਹਿਯੋਗ ਵਾਸਤੇ ਇਕ ਗੈਰ ਸਰਕਾਰੀ ਸੰਗਠਨ (ਐਨ.ਜੀ.ਓ.) ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਏ.ਆਈ. ਉਤੇ ਵਧੇਰੇ ਧਿਆਨ ਦੇ ਕੇ ਨਵੀਆਂ ਤਕਨਾਲੋਜੀ ਲਈ ਬਣੇ ਇਸ ਸੈਂਟਰ ਨੂੰ ਮਜ਼ਬੂਤ ਕਰਨ ਉਤੇ ਧਿਆਨ ਦਿੱਤਾ ਜਾਵੇਗਾ ਅਤੇ ਇਸ ਮੰਤਵ ਲਈ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐਮ.ਯੂ.) ਦਾ ਵੀ ਗਠਨ ਕੀਤਾ ਜਾਵੇਗਾ। ਸਬੰਧਤ ਵਿਭਾਗਾਂ ਦੇ ਕੇਸਾਂ ਦੀ ਨਿਸ਼ਾਨਦੇਹੀ ਤੇ ਵੰਡ ਨੂੰ ਲਾਗੂ ਕਰਨ ਲਈ ਪੀ.ਐਮ.ਯੂ. ਵੱਲੋਂ ਇਮਰਜਿੰਗ ਤਕਨਾਲੋਜੀ ਲਈ ਬਣੇ ਇਸ ਸੈਂਟਰ ਦੀ ਮਦਦ ਕੀਤੀ ਜਾਵੇਗੀ। ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਡੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਭਗੌੜੇ ਅਪਰਾਧੀ ਅਤੇ ਮਾਫੀਆ ਡੌਨ ਧਰੁਵ ਕੁੰਟੂ ਦੇ ਕਰੀਬੀ ਸਾਥੀ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਅੱਜ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ, ਸਾਗਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ, ਜਿਸ ਦੀ 2013 ’ਚ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ ’ਚ ਸ਼ਾਮਲ ਸੀ ਅਤੇ ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਦੀ ਗ੍ਰਿਫਤਾਰੀ ’ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਦੱਸਣਯੋਗ ਹੈ ਕਿ ਪਿੰਟੂ ਦੇ ਗਰੁੱਪ ਮੈਂਬਰਾਂ ਨੇ ਧਰੁਵ ਸਿੰਘ ਕੁੰਟੂ ਦੇ ਇਸ਼ਾਰੇ ’ਤੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ, ਜੋ ਜ਼ਿਲ੍ਹਾ ਆਜ਼ਮਗੜ੍ਹ, ਯੂਪੀ ਦੇ ਚੱਕੀਆ ਕਸਰਾਵਾਲ ਦਾ ਰਹਿਣ ਵਾਲਾ ਹੈ, ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਅਸਲਾ ਐਕਟ ਨਾਲ ਸਬੰਧਤ 16 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਏ.ਡੀ.ਜੀ.ਪੀ. ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ’ਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਐਸ.ਟੀ.ਐਫ, ਯੂਪੀ ਨਾਲ ਮਿਲ ਕੇ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਲੁਧਿਆਣਾ, ਪੰਜਾਬ ਦੇ ਥਾਣਾ ਡਾਬਾ ਦੇ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜ਼ਿਲ੍ਹਾ ਆਜ਼ਮਗੜ੍ਹ ਦੇ ਥਾਣਾ ਜਿਆਣਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147, 302 ਅਤੇ 120ਬੀ ਤਹਿਤ ਦਰਜ ਐਫਆਈਆਰ ਨੰਬਰ 348/2013 ਵਿੱਚ ਲੋੜੀਂਦਾ ਸੀ। ਉਕਤ ਮਾਮਲੇ ’ਚ 16 ਮਾਰਚ 2022 ਨੂੰ ਧਰੁਵ ਸਿੰਘ ਕੁੰਟੂ ਸਮੇਤ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਦੋਸ਼ੀ ਅਰਵਿੰਦ ਕਸ਼ਯਪ ਫਰਾਰ ਚੱਲ ਰਿਹਾ ਸੀ।...
ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਇਸ ਸਿੱਖਿਆ ਨਾਲ ਹੀ ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਇੱਕ ਵਿਲੱਖਣ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਦੇ ਵਿਸ਼ੇਸ਼ ਥੀਮ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ(ਈ.ਸੀ.ਸੀ.ਈ.) ਦਿਵਸ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈਸੀਸੀਈ) ਦਿਵਸ ਮੇਰਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਸ਼ੁਰੂਆਤੀ ਸਿੱਖਿਆ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕਰਨਾ ਸੀ ਜਿਸ ਰਾਹੀਂ ਆਪਣੇ ਦੇਸ਼ ਦੀਆਂ ਕਦਰਾਂ-ਕੀਮਤਾਂ ਅਤੇ ਇਤਿਹਾਸ ਸਬੰਧੀ ਜਾਣੂ ਕਰਵਾਇਆ ਗਿਆ ਹੈ। ਛੋਟੇ ਬੱਚਿਆਂ, ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਏ ਗਏ ਇਸ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਆਂਗਣਵਾੜੀ ਕੇਂਦਰ ਕਲਪਨਾਤਮਕ ਗਤੀਵਿਧੀਆਂ ਦੇ ਕੇਂਦਰਾਂ ਵਿੱਚ ਬਦਲ ਗਏ, ਜਿਸ ਵਿੱਚ ਬੱਚੇ ਸੱਭਿਆਚਾਰਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਰੁੱਝੇ ਹੋਏ ਸਨ ਜੋ ਵਿਭਿੰਨ ਸੱਭਿਆਚਾਰ, ਸੁਤੰਤਰਤਾ ਸੈਨਾਨੀਆਂ ਅਤੇ ਪ੍ਰਸਿੱਧ ਨਿਸ਼ਾਨੀਆਂ ਨੂੰ ਦਰਸਾਉਂਦੇ ਹਨ। ਇਸ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਏਕਤਾ ਦੀ ਭਾਵਨਾ ਪੈਦਾ ਕਰਨਾ ਹੈ। ਮੰਤਰੀ ਨੇ ਦੱਸਿਆ ਕਿ ਇਹ ਦਿਵਸ ਦਿਲਚਸਪ ਹੋ ਨਿਬੜਿਆਂ ਜਿੱਥੇ ਬੱਚਿਆਂ ਨੇ ਗੀਤਾਂ, ਨਾਚਾਂ ਅਤੇ ਸਕਿਟਾਂ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਹ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦਰਸਾਉਂਦੇ ਹਨ। ਡਾ. ਬਲਜੀਤ ਕੌਰ ਨੇ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਆਜ਼ਾਦੀ, ਏਕਤਾ ਅਤੇ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੀ ਅਹਿਮੀਅਤ ਤੇ ਜ਼ੋਰ ਦਿੱਤਾ। ਮੰਤਰੀ ਨੇ ਇਹ ਵੀ ਕਿਹਾ ਕਿ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਦੇ ਨਾਲ ਈ.ਸੀ.ਸੀ.ਈ ਦਿਵਸ ਮਨਾਉਣਾ ਚੰਗੇ ਨਾਗਰਿਕਾਂ ਦਾ ਪਾਲਣ ਪੋਸ਼ਣ ਕਰਨਾ ਹੈ। ਮੰਤਰੀ ਨੇ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਵਿੱਚ ਸ਼ਾਮਲ ਹੋਏ ਬੱਚਿਆਂ, ਮਾਪਿਆਂ, ਆਂਗਣਵਾੜੀ ਵਰਕਰਾਂ ਅਤੇ ਸਮੁੱਚੀ ਈ.ਸੀ.ਸੀ.ਈ. ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਭਾਗ ਆਂਗਣਵਾੜੀ ਕੇਂਦਰਾਂ ਵਿੱਚ ਇੱਕ ਪੋਸ਼ਣ ਅਤੇ ਉਤਸ਼ਾਹਜਨਕ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।...
ਉੱਤਰਾਖੰਡ: ਉੱਤਰਾਖੰਡ ਸਰਕਾਰ ਹੁਣ ਸਿੱਖ ਰੀਤੀ-ਰਿਵਾਜਾਂ ਤਹਿਤ ਹੋਣ ਵਾਲੇ ਵਿਆਹਾਂ ਨੂੰ ਆਨੰਦ ਕਾਰਜ ਐਕਟ ਤਹਿਤ ਰਜਿਸਟਰ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਦੀ ਪ੍ਰਧਾਨਗੀ 'ਚ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਇਸ ਫੈਸਲੇ ਤੋਂ ਬਾਅਦ ਉਤਰਾਖੰਡ ਦੇਸ਼ ਦਾ 10ਵਾਂ ਸੂਬਾ ਬਣ ਗਿਆ ਹੈ। ਮੀਟਿੰਗ ਵਿੱਚ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਉੱਤਰਾਖੰਡ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਮੁਤਾਬਕ ਆਨੰਦ ਮੈਰਿਜ ਐਕਟ ਤਹਿਤ ਹੋਣ ਵਾਲੇ ਵਿਆਹਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਸ ਨਾਲ ਸਿੱਖ ਭਾਈਚਾਰੇ ਦੇ ਲੋਕ ਵੀ ਰਜਿਸਟ੍ਰੇਸ਼ਨ ਕਰ ਸਕਣਗੇ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਉਤਰਾਖੰਡ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਕਿਹਾਹੈ ਕਿ ਉੱਤਰਾਖੰਡ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਲੰਬੇ ਸਮੇਂ ਤੋਂ ਲਟਕਿਆ ਹੋਇਆ ਬਿੱਲ ਜੋ ਹੁਣ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਰਜਿਸਟਰ ਕਰਨ ਦੀ ਇਜਾਜ਼ਤ ਦਿੰਦਾ ਹੈ, ਉੱਤਰਾਖੰਡ ਵਿੱਚ ਵਸਦੇ ਸਮੁੱਚੇ ਸਿੱਖ ਭਾਈਚਾਰੇ ਲਈ ਇੱਕ ਵੱਡੀ ਜਿੱਤ ਹੈ। ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਆਨੰਦ ਮੈਰਿਜ ਐਕਟ ਕੀ ਹੈਸਿੱਖ ਧਰਮ ਦੀ ਮਾਨਤਾ ਅਨੁਸਾਰ ਵਿਆਹ ਕਰਵਾਉਣ ਲਈ ‘ਅਨੰਦ’ ਦੀ ਰਸਮ ਕੀਤੀ ਜਾਂਦੀ ਹੈ। ਇਹ ਰਸਮ ਸਿੱਖ ਧਰਮ ਦੇ ਤੀਜੇ ਗੁਰੂ, ਗੁਰੂ ਅਮਰਦਾਸ ਜੀ ਨੇ ਸ਼ੁਰੂ ਕੀਤੀ ਸੀ। ਗੁਰੂ ਅਮਰਦਾਸ ਜੀ ਨੇ 40 ਪਉੜੀਆਂ ਬਾਣੀ ਅਨੰਦੁ ਦੀ ਰਚਨਾ ਕੀਤੀ ਸੀ। ਇਹ ਧਾਰਮਿਕ ਮਹੱਤਤਾ ਵਾਲੇ ਸਾਰੇ ਮੌਕਿਆਂ ਅਤੇ ਵਿਆਹ ਦੀਆਂ ਰਸਮਾਂ ਦੌਰਾਨ ਗਾਇਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਵੱਖਰਾ ਕਾਨੂੰਨ ਬਣਾ ਕੇ ਆਨੰਦ ਮੈਰਿਜ ਐਕਟ ਨੂੰ ਵੀ ਮਾਨਤਾ ਦਿੱਤੀ ਗਈ ਹੈ। 1909 ਵਿੱਚ ਬਣੀ, ਪਰ ਲਾਗੂ ਨਹੀਂ ਹੋ ਸਕੀਪਹਿਲੀ ਵਾਰ ਆਨੰਦ ਮੈਰਿਜ ਐਕਟ 1909 ਵਿੱਚ ਅੰਗਰੇਜ਼ਾਂ ਦੇ ਸਮੇਂ ਵਿੱਚ ਲਾਗੂ ਹੋਇਆ ਸੀ। ਪਰ ਕਿਸੇ ਕਾਰਨ ਇਹ ਐਕਟ ਉਸ ਸਮੇਂ ਲਾਗੂ ਨਹੀਂ ਹੋ ਸਕਿਆ। 2007 ਵਿੱਚ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਸੀ ਤਾਂ ਸਿੱਖ ਭਾਈਚਾਰੇ ਨੇ ਵੀ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਉਠਾਈ ਸੀ। ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਦੇ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਰਜਿਸਟਰਡ ਹੁੰਦੇ ਸਨ। ਆਨੰਦ ਮੈਰਿਜ ਐਕਟ ਵਿੱਚ ਪਹਿਲਾਂ ਵੀ ਕਈ ਵਾਰ ਬਦਲਾਅ ਕੀਤੇ ਜਾ ਚੁੱਕੇ ਹਨ। 7 ਜੂਨ 2012 ਨੂੰ, ਦੋਵਾਂ ਸਦਨਾਂ ਨੇ ਆਨੰਦ ਮੈਰਿਜ ਐਕਟ 1909 ਵਿੱਚ ਸੋਧ ਕਰਦੇ ਹੋਏ ਆਨੰਦ ਮੈਰਿਜ ਸੋਧ ਬਿੱਲ 2012 ਪਾਸ ਕੀਤਾ। ਇਸ ਐਕਟ ਤਹਿਤ ਸਿੱਖ ਪਰੰਪਰਾਗਤ ਵਿਆਹਾਂ ਨੂੰ ਪ੍ਰਮਾਣਿਤ ਕਰਨ ਲਈ ਆਨੰਦ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋਵੇਗੀ। ਵਰਤਮਾਨ ਵਿੱਚ, ਇਹ ਆਨੰਦ ਮੈਰਿਜ ਐਕਟ ਭਾਰਤ ਦੇ 11 ਰਾਜਾਂ ਵਿੱਚ ਲਾਗੂ ਕੀਤਾ ਗਿਆ ਹੈ।
ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਓਕੇ, ਭਗਵੰਤ ਉਰਫ਼ ਬਾਜੇਕੇ ਤੇ ਬਸੰਤ ਸਿਘ ਦੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਵਾਲ ਕੀਤੇ ਹਨ। ਹਾਈਕੋਰਟ ਨੇ ਸਖ਼ਤ ਤਾੜਨਾ ਕੀਤੀ ਹੈ। ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਕਿਵੇਂ ਜਾਇਜ਼ ਅਦਾਲਤ ਨੇ ਸਵਾਲ ਕਰਦਿਆਂ ਕਿਹਾ ਕਿ ਜਦੋਂ ਐੱਫਆਈਆਰ ਮਗਰੋਂ ਅੰਮ੍ਰਿਤਪਾਲ ਨੂੰ ਗਿ੍ਰਫ਼ਤਾਰ ਕੀਤਾ ਤਾਂ ਇਸ ਗਿ੍ਰਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਕਿਵੇਂ ਜਾਇਜ਼ ਮੰਨੀ ਜਾ ਸਕਦੀ ਹੈ। ਸਾਰਿਆਂ ਵੱਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕਰਦੇ ਹੋਏ ਕਿਹਾ ਗਿਆ ਹੈ ਕਿ ਅਜਨਾਲਾ ਥਾਣੇ ’ਤੇ ਹਮਲੇ ਕਾਰਨ ਪੁਲਿਸ ਨੇ ਐੱਫਆਈਆਰ ਦਰਜ ਕਰ ਕੇ ਕਾਰਵਾਈ ਆਰੰਭ ਕੀਤੀ ਗਈ ਸੀ। ਇਸ ਦੌਰਾਨ ਪਟੀਸ਼ਨਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਤੇ ਉਨ੍ਹਾਂ ਨੂੰ ਇਸ ਹਮਲੇ ਦਾ ਮੁਲਜ਼ਮ ਬਣਾ ਕੇ ਜੇਲ੍ਹ ਭੇਜ ਦਿੱਤਾ ਗਿਆ। ਹਾਈਕੋਰਟ ਨੇ ਖੜ੍ਹੇ ਕੀਤੇ ਸਵਾਲ ਹੁਣ ਹਾਈ ਕੋਰਟ ਨੇ ਇਸ ਪਟੀਸ਼ਨ ਦੇ ਸਹੀ ਹੋਣ ’ਤੇ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਗ੍ਰਿਫ਼ਤਾਰੀ ਨੂੰ ਨਾਜਾਇਜ਼ ਦੱਸ ਰਹੀ ਹੈ ਜਦਕਿ ਐੱਫਆਈਆਰ ਦਰਜ ਹੋਈ ਹੈ, ਇਸ ਲਈ ਇਸ ਪਟੀਸ਼ਨ ਨੂੰ ਕਿਵੇਂ ਸਹੀ ਮੰਨ ਲਈਏ? ਅਗਲੀ ਸੁਣਵਾਈ ਦੌਰਾਨ ਇਸ ਬਾਰੇ ਪੱਖ ਰੱਖਣ ਲਈ ਅਦਾਲਤ ਨੇ ਹੁਕਮ ਕੀਤੇ ਹਨ।...
ਮਹਾਰਾਸ਼ਟਰ : ਮਹਾਰਾਸ਼ਟਰ ਵਿੱਚ ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ: ਵਿਜੇ ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤਾ ਹੈ। ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਗੈਸ ਸਿੱਖ ਨੂੰ ਸਿੱਖ ਸੰਸਥਾ ਦਾ ਪ੍ਰਬੰਧਕ ਨਿਯੁਕਤ ਕਰਨ ਦਾ ਵਿਰੋਧ ਕੀਤਾ ਹੈ।
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਜਲ ਸਪਲਾਈ ਵਿਭਾਗ 'ਚ 27 ਸਾਲ ਨੌਕਰੀ ਕਰ ਚੁੱਕੀ ਮਹਿਲਾ ਨੂੰ ਰੈਗੂਲਰ ਕਰਨ ਦੀ ਹੱਕਦਾਰ ਮੰਨਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਚਾਰ ਮਹੀਨਿਆਂ 'ਚ ਫੈਸਲਾ ਲੈਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਰਕਾਰ ਦੀ ਇਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਕਿ ਔਰਤ ਕੋਲ 120 ਦਿਨਾਂ ਕੰਪਿਊਟਰ ਕੋਰਸ ਨਹੀਂ ਅਤੇ ਤਕਨੀਕੀ ਅੜਿੱਕਾ ਪੈਦਾ ਨਾ ਕਰਨ ਦੀ ਸਲਾਹ ਦਿੱਤੀ। 1996 'ਚ ਪੰਜਾਬ ਜਲ ਸਪਲਾਈ ਵਿਭਾਗ ਵਿੱਚ ਨਿਯੁਕਤ ਪਟੀਸ਼ਨ ਦਾਇਰ ਕਰਦੇ ਹੋਏ ਪੁਸ਼ਪਾ ਦੇਵੀ ਨੇ ਕਿਹਾ ਕਿ ਉਹ 1996 'ਚ ਪੰਜਾਬ ਜਲ ਸਪਲਾਈ ਵਿਭਾਗ ਵਿੱਚ ਨਿਯੁਕਤ ਹੋਈ ਸੀ। ਇਸ ਤੋਂ ਬਾਅਦ ਕਿਸੇ ਵਿਵਾਦ ਕਾਰਨ ਉਸ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਤੇ ਉਸ ਨੇ ਇਸ ਨੂੰ ਲੇਬਰ ਕੋਰਟ 'ਚ ਚੁਣੌਤੀ ਦਿੱਤੀ ਸੀ। ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਨੂੰ ਰੈਗੂਲਰ ਲੇਬਰ ਕੋਰਟ ਨੇ ਪਟੀਸ਼ਨਰ ਦੇ ਹੱਕ 'ਚ ਫੈਸਲਾ ਸੁਣਾਉਂਦੇ ਹੋਏ ਉਸ ਨੂੰ 50 ਫੀਸਦੀ ਵਿੱਤੀ ਲਾਭ ਦੇ ਨਾਲ ਸੇਵਾ 'ਚ ਲੈਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 2011 'ਚ ਇੱਕ ਨੀਤੀ ਬਣਾਈ ਕਿ ਦਸੰਬਰ 2006 'ਚ ਜਿਸ ਮੁਲਾਜ਼ਮ ਨੇ 10 ਸਾਲ ਦੀ ਸੇਵਾ ਪੂਰੀ ਕੀਤੀ ਹੋਵੇਗੀ ਤੇ ਵਿਦਿਅਕ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਕੀਤਾ ਹੋਵੇਗਾ, ਉਸੇ ਨੂੰ ਰੈਗੂਲਰ ਕੀਤਾ ਜਾਵੇਗਾ।...
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ। ਪੰਜਾਬ ਕੈਬਨਿਟ ਵਿੱਚ ਕੁਝ ਅਹਿਮ ਫੈਸਲੇ ਲਏ ਗਏ ਹਨ ਇੰਨ੍ਹਾਂ ਫੈਸਲਿਆ ਬਾਰੇ ਵਿਸਥਾਰ- 1.ਪੰਜਾਬ ਦੇ ਹਰ ਜਿਲ੍ਹੇ ਵਿੱਚ ਬਣੇਗਾ ਸ਼ਹੀਦੀ ਸਮਾਰਕ 2.ਦਿੱਲੀ ਹਵਾਈ ਅੱਡੇ ਉੱਤੇ ਖੁੱਲੇਗਾ ਸਹਾਇਤਾ ਕੇਂਦਰ 3.ਸੜਕ ਸੁਰੱਖਿਆ ਫੋਰਸ ਨੂੰ ਮੰਨਜੂਰੀ ਦਿੱਤੀ ਗਈ ਹੈ। ਅਪਡੇਟ ਜਾਰੀ ...
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਪੁਰ ਹਿੰਸਾ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਚਰਚਾ ਦਾ ਜਵਾਬ ਦੇ ਰਹੇ ਹਨ। ਬੇਭਰੋਸਗੀ ਮਤਾ ਸਾਡਾ ਨਹੀਂ, ਵਿਰੋਧੀ ਧਿਰ ਦਾ ਫਲੋਰ ਟੈਸਟ: ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਲੋਕਾਂ ਨੇ ਵਾਰ-ਵਾਰ ਸਾਡੀ ਸਰਕਾਰ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ। ਇਸ ਲਈ ਦੇਸ਼ ਦੇ ਲੋਕਾਂ ਦਾ ਧੰਨਵਾਦ। ਕਿਹਾ ਜਾਂਦਾ ਹੈ ਕਿ ਰੱਬ ਬਹੁਤ ਮਿਹਰਬਾਨ ਹੈ। ਉਹ ਕਿਸੇ ਨਾ ਕਿਸੇ ਸਾਧਨ ਰਾਹੀਂ ਇੱਛਾਵਾਂ ਪੂਰੀਆਂ ਕਰਦਾ ਹੈ। ਮੈਂ ਰੱਬ ਦੀ ਮੇਹਰ ਮੰਨਦਾ ਹਾਂ ਕਿ ਰੱਬ ਨੇ ਵਿਰੋਧੀ ਧਿਰ ਨੂੰ ਬੇਭਰੋਸਗੀ ਮਤਾ ਲਿਆਉਣ ਦਾ ਸੁਝਾਅ ਦਿੱਤਾ। 2018 ਵਿੱਚ ਵੀ ਇਹ ਰੱਬ ਦਾ ਹੁਕਮ ਸੀ ਕਿ ਵਿਰੋਧੀ ਧਿਰ ਅਜਿਹਾ ਪ੍ਰਸਤਾਵ ਲੈ ਕੇ ਆਈ ਸੀ। ਮਤਾ ਸਾਡੀ ਸਰਕਾਰ ਦਾ ਫਲੋਰ ਟੈਸਟ ਨਹੀਂ ਹੈ, ਇਹ ਵਿਰੋਧੀ ਧਿਰ ਦਾ ਫਲੋਰ ਟੈਸਟ ਹੈ। ਇੱਕ ਤਰ੍ਹਾਂ ਨਾਲ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਸਾਡੇ ਲਈ ਸ਼ੁਭ ਹੈ। ਕੁਝ ਪਾਰਟੀਆਂ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ: ਪ੍ਰਧਾਨ ਮੰਤਰੀ ਮੋਦੀਕੁਝ ਵਿਰੋਧੀ ਪਾਰਟੀਆਂ ਦੇ ਆਚਰਣ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਲਈ ਪਾਰਟੀ ਦੇਸ਼ ਤੋਂ ਵੱਡੀ ਹੈ। ਤੁਹਾਨੂੰ ਗਰੀਬਾਂ ਦੀ ਭੁੱਖ ਨਹੀਂ ਹੈ, ਤੁਹਾਡੇ ਦਿਮਾਗ ਵਿੱਚ ਸੱਤਾ ਦੀ ਭੁੱਖ ਹੈ। ਤੁਹਾਨੂੰ ਆਪਣੇ ਸਿਆਸੀ ਭਵਿੱਖ ਦੀ ਚਿੰਤਾ ਹੈ, ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਦੀ ਨਹੀਂ। ਵਿਰੋਧੀ ਧਿਰ ਨੋ-ਬਾਲ-ਨੋ-ਬਾਲ ਕਰ ਰਹੀ ਪੀਐਮ ਮੋਦੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਬੇਭਰੋਸਗੀ ਮਤੇ 'ਤੇ ਸਹੀ ਢੰਗ ਨਾਲ ਚਰਚਾ ਨਹੀਂ ਕੀਤੀ। ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਫੀਲਡਿੰਗ ਕੀਤੀ ਗਈ, ਇੱਥੋਂ (ਸਰਕਾਰ ਵਾਲੇ ਪਾਸੇ ਤੋਂ) ਚੌਕੇ-ਛੱਕੇ ਮਾਰੇ ਗਏ। ਵਿਰੋਧੀ ਧਿਰ ਬੇਭਰੋਸਗੀ ਮਤੇ 'ਤੇ ਨੋ-ਬਾਲ-ਨੋ-ਬਾਲ ਕਰ ਰਹੀ ਹੈ। ਜਦੋਂ ਕਿ ਸਰਕਾਰਾਂ ਵੱਲੋਂ ਸਦੀਆਂ ਲਗਾਈਆਂ ਜਾ ਰਹੀਆਂ ਹਨ। ਮੈਂ ਵਿਰੋਧੀ ਧਿਰ ਨੂੰ ਕਹਿਣਾ ਚਾਹਾਂਗਾ ਕਿ ਉਹ ਥੋੜੀ ਮਿਹਨਤ ਨਾਲ ਆਉਣ। ਤੁਹਾਨੂੰ 2018 ਵਿੱਚ ਕਿਹਾ ਗਿਆ ਸੀ ਕਿ ਤੁਸੀਂ ਸਖ਼ਤ ਮਿਹਨਤ ਕਰ ਕੇ ਆਓਗੇ ਪਰ ਪੰਜ ਸਾਲਾਂ ਵਿੱਚ ਵੀ ਕੁਝ ਨਹੀਂ ਬਦਲਿਆ। ਭਾਰਤ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: PM ਮੋਦੀ ਮੋਦੀ ਨੇ ਕਿਹਾ ਕਿ ਅਸੀਂ ਭਾਰਤ ਦੇ ਨੌਜਵਾਨਾਂ ਨੂੰ ਘੁਟਾਲੇ ਮੁਕਤ ਸਰਕਾਰ ਦਿੱਤੀ ਹੈ। ਅਸੀਂ ਦੁਨੀਆ ਵਿੱਚ ਭਾਰਤ ਦੀ ਖਰਾਬ ਹੋਈ ਸਾਖ ਨੂੰ ਸੁਧਾਰਿਆ ਹੈ। ਇਸ ਨੂੰ ਇਕ ਵਾਰ ਫਿਰ ਨਵੀਆਂ ਉਚਾਈਆਂ 'ਤੇ ਲੈ ਗਿਆ ਹੈ। ਕੁਝ ਇਸ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਗੰਧਲਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਭਾਰਤ ਪ੍ਰਤੀ ਦੁਨੀਆ ਦਾ ਵਿਸ਼ਵਾਸ ਵਧਦਾ ਜਾ ਰਿਹਾ ਹੈ। ਆਲਮੀ ਮਾਹੌਲ ਵਿਚ ਵਿਰੋਧੀ ਧਿਰ ਨੇ ਬੇਭਰੋਸਗੀ ਮਤੇ ਦੀ ਆੜ ਵਿਚ ਜਨਤਾ ਦੇ ਭਰੋਸੇ ਨੂੰ ਤੋੜਨ ਦੀ ਨਾਕਾਮ ਕੋਸ਼ਿਸ਼ ਕੀਤੀ ਹੈ। ਵਿਰੋਧੀ ਧਿਰ ਇਸ ਸਮੇਂ ਭਾਰਤ ਨਾਲ ਜੁੜੀ ਕੋਈ ਚੰਗੀ ਗੱਲ ਨਹੀਂ ਸੁਣ ਸਕਦੀ। ਲੋਕ ਸਭਾ 'ਚ ਉਨ੍ਹਾਂ ਦੇ ਆਉਣ 'ਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਹ ਬੇਭਰੋਸਗੀ ਪ੍ਰਸਤਾਵ ਦੀ ਤਾਕਤ ਹੈ ਕਿ ਅਸੀਂ ਪ੍ਰਧਾਨ ਮੰਤਰੀ ਮੋਦੀ ਨੂੰ ਸਦਨ 'ਚ ਘਸੀਟਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ 'ਤੇ ਜਵਾਬ ਦਿੱਤਾ। ਇਸ ਤੋਂ ਬਾਅਦ ਏਆਈਐਮਆਈਐਮ ਮੁਖੀ ਅਸਦੁਦੀਨ ਓਵੈਸੀ ਨੇ ਮਣੀਪੁਰ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਦੇਸ਼ ਭਰ ਵਿੱਚ ਮੁਸਲਮਾਨਾਂ ਉੱਤੇ ਹੋ ਰਹੇ ਅੱਤਿਆਚਾਰਾਂ ਦੀ ਗੱਲ ਕੀਤੀ। ਓਵੈਸੀ ਨੇ ਚੀਨ ਅਤੇ ਹਰਿਆਣਾ ਵਿਚ ਨੂਹ ਦਾ ਮੁੱਦਾ ਵੀ ਉਠਾਇਆ। ਇਸ ਤੋਂ ਬਾਅਦ ਟੀਐਮਸੀ ਸੰਸਦ ਮਹੂਆ ਮੋਇਤਰਾ ਨੇ ਮਣੀਪੁਰ ਹਿੰਸਾ 'ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਪੁੱਛਿਆ ਕਿ ਕਿਸ ਰਾਜ ਵਿੱਚ 5 ਹਜ਼ਾਰ ਹਥਿਆਰ ਅਤੇ ਲੱਖਾਂ ਗੋਲੀਆਂ ਥਾਣਿਆਂ ਵਿੱਚੋਂ ਲੁੱਟੀਆਂ ਗਈਆਂ ਹਨ। ਮੰਗਲਵਾਰ ਤੋਂ ਹੀ ਬੇਭਰੋਸਗੀ ਮਤੇ 'ਤੇ ਸਦਨ 'ਚ ਜ਼ੋਰਦਾਰ ਬਹਿਸ ਚੱਲ ਰਹੀ ਹੈ। ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਕਾਂਗਰਸ ਦੀ ਤਰਫੋਂ ਚਰਚਾ 'ਚ ਹਿੱਸਾ ਲਿਆ। ਉਨ੍ਹਾਂ ਨੇ ਮਣੀਪੁਰ ਹਿੰਸਾ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਮਨੀਪੁਰ ਵਿੱਚ ਭਾਰਤ ਦਾ ਕਤਲ ਹੋਇਆ ਹੈ। ਭਾਰਤ ਵਿੱਚ ਭਾਰਤ ਮਾਤਾ ਦੀ ਹੱਤਿਆ ਕੀਤੀ ਗਈ ਸੀ। ਮਨੀਪੁਰ ਦੋ ਹਿੱਸਿਆਂ ਵਿਚ ਵੰਡਿਆ ਗਿਆ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅਤੇ ਫਿਰ ਅਮਿਤ ਸ਼ਾਹ ਨੇ ਰਾਹੁਲ ਦੇ ਦੋਸ਼ਾਂ ਦਾ ਜਵ...
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ 27-02-2023 ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ। ਇਸ ਸਬੰਧੀ ਸਾਬਕਾ ਡੀ.ਡੀ.ਪੀ.ਓ. ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਇਸ ਫੈਸਲੇ ਦੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ, ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ, ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 09-08-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ।
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਾਉਕੇ, ਘਰਿੰਡਾ, ਅੰਮ੍ਰਿਤਸਰ ; ਦਿਲਬਾਗ ਸਿੰਘ ਉਰਫ਼ ਮਨੂ ਪਿੰਡ ਰਜਾਤਲ , ਘਰਿੰਡਾ, ਅੰਮ੍ਰਿਤਸਰ ਅਤੇ ਮਨੀਪਾਲ ਸਿੰਘ ਉਰਫ਼ ਮਨੀ ਵਾਸੀ ਪਿੰਡ ਛੀਨਾ ਸ਼ਬਾਜਪੁਰ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸ ਵਿੱਚ ਉਕਤ ਵਿਅਕਤੀ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ ਅਤੇ ਉਹ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵਿੱਚ ਇਸ ਦੀ ਡਿਲੀਵਰੀ ਕਰਨ ਜਾ ਰਹੇ ਹਨ। ਇਸ ’ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿੰਡ ਬਹਿੜਵਾਲ ਨੇੜੇ ਨਾਕਾ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ । ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਬੈਠੇ ਵਿਅਕਤੀਆਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ , ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕੁੱਲ 12 ਕਿਲੋ ਹੈਰੋਇਨ, ਜਿਸ ਵਿੱਚ 2-2 ਕਿਲੋ ਦੇ ਤਿੰਨ ਪੈਕਟ, ਜੋ ਉਨ੍ਹਾਂ ਨੇ ਲੱਕ ਦੁਆਲੇ ਪਰਨੇ ’ਚ ਬੰਨ੍ਹੇ ਹੋਏ ਸਨ, 6 ਕਿਲੋ ਦਾ ਇੱਕ ਪੈਕਟ ਗੱਡੀ ਵਿੱਚ ਰੱਖਿਆ ਸੀ , ਬਰਾਮਦ ਕੀਤੀ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖਿਲਾਫ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰਾਂ ਅਤੇ ਜਿਨ੍ਹਾਂ ਨੇ ਇਹ ਖੇਪ ਹਾਸਲ ਕਰਨੀ ਸੀ, ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀ ਦੀ ਆਸ ਹੈ। ਇਸ ਸਬੰਧੀ ਐਫਆਈਆਰ ਨੰ. 142 ਮਿਤੀ 9/8/2023 ਨੂੰ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।...
Cab and Auto Driver Strike: ਚੰਡੀਗੜ੍ਹ ਸ਼ਹਿਰ ਵਿੱਚ ਆਉਣ ਵਾਲਿਆ ਲਈ ਇਹ ਅਹਿਮ ਖ਼ਬਰ ਹੈ। ਚੰਡੀਗੜ੍ਹ ਵਿੱਚ ਕੈਬ ਅਤੇ ਆਟੋ ਰਿਕਸ਼ਾ ਵਾਲਿਆ ਨੇ ਹੜਤਾਲ ਕੀਤੀ ਹੋਈ ਹੈ। ਚੰਡੀਗੜ੍ਹ ’ਚ ਕੁਝ ਦਿਨਾਂ ਪਹਿਲਾਂ ਹੋਈ ਕੈਬ ਡਰਾਈਵਰ ਦੇ ਕਤਲ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਜ਼ਿਆਦਾਤਰ ਕੈਬ ਅਤੇ ਆਟੋ ਚਾਲਕ ਵੀਰਵਾਰ ਯਾਨੀ ਅੱਜ ਹੜਤਾਲ 'ਤੇ ਚੱਲੇ ਗਏ ਹਨ। ਡਰਾਈਵਰ ਆਪਣਾ ਕੰਮ ਬੰਦ ਕਰਕੇ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿੱਚ ਇਕੱਠੇ ਹੋਏ ਜਿੱਥੇ ਉਨ੍ਹਾਂ ਨੇ ਜਿੱਥੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਕੈਬ ਡਰਾਈਵਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਬਿਹਤਰ ਸਫ਼ਰ ਦੀਆਂ ਸਹੂਲਤਾਂ ਦੇਣ ਵਾਲੀਆਂ ਕੈਬ ਕੰਪਨੀਆਂ ਦੇ ਡਰਾਈਵਰ ਅਸੁਰੱਖਿਆ ਕਾਰਨ ਇਸ ਸਮੇਂ ਭੁੱਖ ਹੜਤਾਲ ’ਤੇ ਬੈਠਣ ਲਈ ਮਜਬੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਡਰਾਈਵਰ ਦੇ ਕਤਲ ਉੱਤੇ ਕੋਈ ਠੋਸ ਕਾਰਵਾਈ ਨਹੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੈਬ ਡਰਾਈਵਰਾਂ ਨੂੰ ਕੰਪਨੀਆਂ ਵੱਲੋੇਂ ਵੀ ਤੰਗ ਕੀਤਾ ਜਾਂਦਾ ਹੈ ਕਿਉਕਿ ਕਿਰਾਇਆ ਅਤੇ ਟੈਕਸ ਨੂੰ ਲੈ ਕੇ ਸੋਸ਼ਣ ਕੀਤਾ ਜਾਂਦਾ ਹੈ। ਯੂਨੀਅਨ ਦੇ ਬੁਲਾਰੇ ਨੇ ਕੰਪਨੀਆ ਦੀ ਬੇਰੁਖੀ ਨੂੰ ਲੈ ਕੇ ਖੁਲਾਸਾ ਯੂਨੀਅਨ ਆਗੂ ਇੰਦਰਜੀਤ ਸਿੰਘ ਨੇ ਦੱਸਿਆ ਕਿ ਕੰਪਨੀਆਂ ਦੀ ਬੇਰੁੱਖੀ ਵਾਲੇ ਵਤੀਰੇ ਕਾਰਨ ਉਨ੍ਹਾਂ ਦੇ ਅਨੇਕਾਂ ਮੈਂਬਰਾਂ ਨੂੰ ਅਪਰਾਧੀ ਕਿਸਮ ਦੇ ਲੋਕਾਂ ਨੇ ਆਪਣੀ ਸਾਜਿਸ਼ ਦਾ ਸ਼ਿਕਾਰ ਬਣਾ ਕੇ ਮੌਤ ਦੀ ਘਾਟ ਉਤਾਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਸਾਸ਼ਨ ਵੀ ਸਾਡੀ ਮਦਦ ਨਹੀ ਕਰਦਾ ਹੈ। ਪ੍ਰਦਰਸ਼ਨਕਾਰੀਆਂ ਨੇ ਦਿੱਤੀ ਵੱਡੀ ਚਿਤਾਵਨੀ ਕੈਬ ਡਰਾਈਵਰਾਂ ਨੇ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਚੰਡੀਗੜ੍ਹ, ਪੰਚਕੂਲਾ ਅਤੇ ਮੁਹਾਲੀ ਸਮੇਤ ਟਰਾਈਸਿਟੀ ਦੀ ਵੱਖ ਵੱਖ ਕੈਬ ਅਤੇ ਆਟੋ ਯੂਨੀਅਨਾਂ ਵਲੋਂ ਕੈਬ ਆਟੋ ਯੂਨੀਅਨ ਫਰੰਟ ਦੇ ਬੈਨਰ ਤਲੇ ਇਕਜੁੱਟਤਾ ਨਾਲ ਭੁੱਖ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ...
Onion Price Today: ਪਿਛਲੇ ਇੱਕ ਮਹੀਨੇ ਤੋਂ ਦੇਸ਼ ਵਿੱਚ ਟਮਾਟਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਲੋਕ ਹੁਣ ਟਮਾਟਰਾਂ ਤੋਂ ਬਿਨਾਂ ਖਾਣਾ ਬਣਾ ਰਹੇ ਹਨ। ਟਮਾਟਰਾਂ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਨੇ ਹਰ ਘਰ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਪਿਆਜ਼ ਦੀ ਸਪਲਾਈ ਘੱਟਣ ਕਾਰਨ ਪਿਆਜ਼ ਮਹਿੰਗਾ ਮੀਡੀਆ ਰਿਪੋਰਟਾਂ ਮੁਤਾਬਕ ਮੱਧ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਪਿਆਜ਼ ਦੀ ਸਪਲਾਈ ਹੁਣ ਹੌਲੀ-ਹੌਲੀ ਘੱਟ ਹੋ ਰਹੀ ਹੈ। ਇਸ ਸਮੇਂ ਪਿਆਜ਼ 30 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਬਾਜ਼ਾਰ ਵਿੱਚ ਮਿਲ ਰਿਹਾ ਹੈ। ਅਜਿਹੇ 'ਚ ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ 'ਚ 40-50 ਰੁਪਏ ਪ੍ਰਤੀ ਕਿਲੋ ਪਿਆਜ਼ ਮਿਲੇਗਾ। ਟਮਾਟਰ 120-150 ਤੱਕ ਬਾਜ਼ਾਰ ਮਾਹਿਰਾਂ ਅਨੁਸਾਰ ਹਰ ਸਾਲ ਅਗਸਤ-ਸਤੰਬਰ ਦੇ ਮਹੀਨੇ ਪਿਆਜ਼ ਦਾ ਸਟਾਕ ਅਕਸਰ ਘੱਟ ਜਾਂਦਾ ਹੈ ਅਤੇ ਪਿਆਜ਼ ਦੀਆਂ ਕੀਮਤਾਂ ਵਧ ਜਾਂਦੀਆਂ ਹਨ। ਹਾਲਾਂਕਿ ਅਕਤੂਬਰ ਤੱਕ ਇਹ ਕੀਮਤਾਂ ਹੇਠਾਂ ਆ ਜਾਂਦੀਆਂ ਹਨ। ਦੂਜੇ ਪਾਸੇ ਜੇਕਰ ਟਮਾਟਰਾਂ ਦੀ ਗੱਲ ਕਰੀਏ ਤਾਂ ਟਮਾਟਰ 120-150 ਰੁਪਏ ਕਿਲੋ ਅਤੇ ਹੋਰ ਥਾਵਾਂ 'ਤੇ 200 ਰੁਪਏ ਕਿਲੋ ਵਿਕ ਰਹੇ ਹਨ। ਅਜਿਹੇ 'ਚ ਇਨ੍ਹਾਂ ਵਧੀਆਂ ਕੀਮਤਾਂ ਕਾਰਨ ਜ਼ਿਆਦਾਤਰ ਲੋਕਾਂ ਨੇ ਟਮਾਟਰ ਖਾਣਾ ਬੰਦ ਕਰ ਦਿੱਤਾ ਹੈ।...
ਫ਼ਿਰੋਜ਼ਪੁਰ : ਅਧਿਆਪਕਾਂ ਦਾ ਹਮੇਸ਼ਾ ਸਮਾਜ ਵਿੱਚ ਸਤਿਕਾਰ ਕੀਤਾ ਜਾਂਦਾ ਸੀ ਪਰ ਹੁਣ ਅਧਿਆਪਕਾਂ ਦੀ ਸਥਿਤੀ ਤਰਸਯੋਗ ਬਣਦੀ ਜਾ ਰਹੀ ਹੈ। ਹੁਣ ਫ਼ਿਰੋਜ਼ਪੁਰ ਦੇ 102 ਸਾਲ ਪੁਰਾਣੇ ਆਰ.ਐਸ.ਡੀ. ਕਾਲਜ ਦੇ ਤਿੰਨ ਅਧਿਆਪਕਾਂ ਪ੍ਰੋ.ਕੁਲਦੀਪ ਸਿੰਘ, ਡਾ.ਮਨਜੀਤ ਕੌਰ ਆਜ਼ਾਦ ਅਤੇ ਡਾ.ਲਕਸ਼ਮਿੰਦਰ ਨੂੰ ਕਾਲਜ ਮੈਨੇਜਮੈਂਟ ਵੱਲੋਂ ਬਿਨਾਂ ਕਿਸੇ ਕਾਰਨ ਨੌਕਰੀ ਤੋਂ ਫ਼ਾਰਗ ਕੀਤਾ ਗਿਆ ਹੈ। ਮੈਨੇਜਮੈਂਟ ਦੇ ਤਾਨਾਸ਼ਾਹ ਫੈਸਲੇ ਦੇ ਖਿਲਾਫ਼ ਤਿੰਨਾਂ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਰੈਗੂਲਰ ਭਰਤੀ ਹੋਏ ਸਨ ਤਿੰਨੋ ਅਧਿਆਪਕ ਦੱਸ ਦੇਈਏ ਕਿ ਮਨਜੀਤ ਕੌਰ ਆਜ਼ਾਦ ਨੇ ਸਦਮਾ ਨਾ ਸਹਾਰਦੇ ਹੋਏ ਖੁਦਕੁਸ਼ੀ ਦੀ ਵੀ ਕੋਸ਼ਿਸ਼ ਕੀਤੀ ਹੈ। ਲੋਕਾਂ ਦੇ ਟੈਕਸ ‘ਚੋਂ ਸਿੱਖਿਆ ਬਾਰੇ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ ਫੂਕਣ ਵਾਲੀ ਆਪ ਸਰਕਾਰ ‘ਚ ਹੁਣ ਕਾਲਜਾਂ ਦੇ ਰੈਗੂਲਰ ਪ੍ਰੋਫੈਸਰ ਵੀ ਖੁਦਕੁਸ਼ੀ ਕਰਨ ਲਈ ਮਜ਼ਬੂਰ ਹਨ। ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ ਧਰਨੇ ਦਾ ਪਤਾ ਲੱਗਣ ਉੱਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਉੱਤੇ ਪਹੁੰਚ ਕੇ ਆਪਣੀ ਹਾਜ਼ਰੀ ਲਗਾਈ ਜਾ ਰਹੀ ਹੈ ਅਤੇ ਉਥੇ ਹੀ ਮੁਲਾਜ਼ਮ ਜਥੇਬੰਦੀਆਂ, ਕਿਸਾਨ ਜਥੇਬੰਦੀਆਂ , ਜਨਤਕ ਸੰਸਥਾਵਾਂ , ਲੇਖਕ ਜਥੇਬੰਦੀਆਂ ਅਤੇ ਸ਼ਹਿਰ ਦੇ ਮੋਅਤਬਰ ਲੋਕ ਇਸ ਧਰਨੇ ਦਾ ਸਮਰਥਨ ਕਰ ਰਹੇ ਹਨ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ। ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ‘ਤੇ ਐਫ਼.ਆਰ.ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ। ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ.ਡੀ.ਐਮ. ਕਮ ਐਨ.ਆਰ.ਆਈ. ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ। ਐਨ.ਆਰ.ਆਈ. ਮੰਤਰੀ ਨੇ ਜ਼ਿਲ੍ਹਿਆਂ ‘ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਐਨ.ਆਰ.ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ, ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ‘ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਮੁੱਖ ਦਫ਼ਤਰ ਐਨ.ਆਰ.ਆਈ. ਸ੍ਰੀ ਅਜਿੰਦਰ ਸਿੰਘ, ਸਕੱ...
Sidhu Moosewala Murder case latest news: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਜਿੱਥੇ ਐਨਆਈਏ ਅਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇੱਕ ਟੀਮ ਵੱਲੋਂ ਇਕ ਅਹਿਮ ਘਟਨਾਕ੍ਰਮ ਵਿੱਚ ਅਮਰੀਕਾ ਸਥਿਤ ਇੱਕ ਅੰਤਰਰਾਸ਼ਟਰੀ ਹਥਿਆਰ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫਤਾਰ ਆਰੋਪੀ ਦੀ ਪਛਾਣ ਧਰਮਜੋਤ ਸਿੰਘ ਕਾਹਲੋਂ ਵਜੋਂ ਹੋਈ ਹੈ ਜੋ ਕਿ ਯੂਏਪੀਏ ਮਾਮਲੇ ਵਿੱਚ ਵੀ ਲੋੜੀਂਦਾ ਸੀ। ਉਸਨੂੰ ਕੈਲੀਫੋਰਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਏਕੇ-47 ਰਾਈਫਲਾਂ ਸਣੇ ਹਥਿਆਰਾਂ ਦੀ ਕੀਤੀ ਸੀ ਸਪਲਾਈ ਰਿਪੋਰਟਾਂ ਵੱਲੋਂ ਸੂਤਰਾਂ ਦਾ ਹਵਾਲਾ ਦਿੰਦਿਆਂ ਇਹ ਕਿਹਾ ਗਿਆ ਕਿ ਕਾਹਲੋਂ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਹੈ ਅਤੇ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਏਕੇ-47 ਰਾਈਫਲਾਂ ਸਣੇ ਹਥਿਆਰਾਂ ਦੀ ਸਪਲਾਈ ਕੀਤੀ ਸੀ। 29 ਮਈ 2022 ਵਿੱਚ ਹੋਇਆ ਸੀ ਕਤਲ ਦੱਸ ਦੇਈਏ ਕਿ ਇਨ੍ਹਾਂ ਹਥਿਆਰਾਂ ਨਾਲ ਪਿਛਲੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿਖੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ...
ਲੁਧਿਆਣਾ : ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਬੁੱਧਵਾਰ ਸ਼ਾਮ ਨੂੰ ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਮੁਤਾਬਕ ਪੱਛਮੀ ਮਾਲਵੇ ’ਚ ਪੈਂਦੇ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। 13 ਅਗਸਤ ਨੂੰ ਵੀ ਭਾਰੀ ਮੀਹ ਇਸ ਤੋਂ ਬਾਅਦ 12 ਅਗਸਤ ਤੱਕ ਮੌਸਮ ਸਾਫ਼ ਰਹੇਗਾ। 13 ਅਗਸਤ ਤੋਂ ਫਿਰ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਵੀ ਪੰਜਾਬ ਦੇ ਚਾਰ ਜ਼ਿਲ੍ਹਿਆਂ ’ਚ ਮੀਂਹ ਪਿਆ। ਚੰਡੀਗੜ੍ਹ ’ਚ ਸਵੇਰੇ ਅੱਠ ਵਜੇ ਤੱਕ 24.0 ਮਿਲੀਮੀਟਰ, ਪਠਾਨਕੋਟ ’ਚ 4.2 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ’ਚ 2.9 ਮਿਲੀਮੀਟਰ, ਰੋਪੜ ’ਚ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਵਿੱਚ ਭਾਰੀ ਮੀਂਹ ਚੰਡੀਗੜ੍ਹ ਵਿੱਚ ਅੱਜ 10 ਅਗਸਤ ਨੂੰ ਸਵੇਰ ਤੋਂ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਨਾਲ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਵਿੱਚ ਗਿਰਾਵਟ ਆਉਣ ਵਾਲ ਗਰਮੀ ਤੋਂ ਰਾਹਤ ਮਿਲੀ ਹੈ। ...
ਚੰਡੀਗੜ੍ਹ/ਬਰਨਾਲਾ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ। ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Police and Bambiha Gang Encounter in Barnala Today: ਬਰਨਾਲਾ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਤੇ ਬੰਬੀਹਾ ਗੈਂਗ ਵਿਚਾਲੇ ਬੁੱਧਵਾਰ ਨੂੰ ਇੱਕ ਮੁੱਠਭੇੜ ਹੋਈ ਅਤੇ ਇਸ ਦੌਰਾਨ ਗੈਂਗ ਦਾ ਇੱਕ ਸ਼ੂਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਸ਼ੂਟਰ ਦੀ ਪਛਾਣ ਸੁਖੀ ਖਾਨ ਵਜੋਂ ਹੋਈ ਹੈ। ਇਸ ਮਾਮਲੇ ਦੀ ਜਾਣਕਾਰੀ ਖੁਦ ਏਜੀਟੀਐਫ ਦੇ ਮੁਖੀ ਪ੍ਰਮੋਦ ਭਾਨ ਵੱਲੋਂ ਦਿੱਤੀ ਗਿਆ ਹੈ ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਬਰਨਾਲਾ 'ਚ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਤੇ AGTF ਵਿਚਾਲੇ ਮੁਕਾਬਲਾ ਹੋਇਆ ਜਿਸ ਵਿੱਚ ਉਸ ਗੈਂਗ ਦਾ ਇੱਕ ਸ਼ੂਟਰ ਜ਼ਖਮੀ ਹੋ ਗਿਆ। ਇਹ ਐਨਕਾਊਂਟਰ ਬਰਨਾਲਾ ਦੇ ਹੰਢਿਆਇਆ ਪੁਲ ਵਿਖੇ ਹੋਇਆ ਹੈ। ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Khanna Bus Viral Video: खन्ना में ओवरलोड बस का वीडियो वायरल;पुलिस ने काटा चालान
Kailash Mansarovar Yatra News: भारत-चीन मानसरोवर यात्रा और सीधी उड़ानें फिर से शुरू होंगी! S. Jaishankar की चीनी विदेश मंत्री से मुलाकात
Jaggery Benefits: सर्दियों में गुड़ को करें अपनी डाइट में शामिल, सेहत को मिलेंगे ये गजब फायदे