ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ 'ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ 'ਚ ਪੁਲਿਸ ਦੀ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਉਸ ਦੀਆਂ ਦੋਹਾਂ ਲੱਤਾਂ ‘ਤੇ ਗੋਲੀ ਵੱਜੀ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਨਵੰਬਰ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਵੱਲੋਂ ਵਿਦੇਸ਼ ‘ਚ ਰਹਿੰਦੇ ਫਰਾਰ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਮੁੱਖ ਸ਼ੂਟਰ ਗੈਂਗਸਟਰ ਜੱਸਾ ਹੈਪੋਵਾਲ ਨੂੰ ਜਲੰਧਰ ਦੇ ਬਾਹਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜੱਸੇ ਨੂੰ ਮੈਟਰੋ ਪਲਾਜ਼ਾ ਗੋਲੀਬਾਰੀ ਮਾਮਲੇ, ਜਿਸ ਵਿੱਚ ਉਸਨੇ ਆਪਣੇ ਦੋ ਸਾਥੀਆਂ ਨਾਲ 21 ਜੁਲਾਈ ਨੂੰ ਇੱਕ ਵਿਅਕਤੀ ਨੂੰ ਮਾਰਨ ਕਰਨ ਦੀ ਕੋਸ਼ਿਸ਼ ਕੀਤੀ ਸੀ, ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਖੁਲਾਸਿਆਂ ਤੋਂ ਬਾਅਦ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀ ਪੁਲਿਸ ਟੀਮ ਜੱਸਾ ਹੈਪੋਵਾਲ ਨੂੰ ਪੀਰਮੁਛੱਲਾ ਸਥਿਤ ਬਣੇ ਹੋਟਲ ਮਿਡਟਾਊਨ ਨੇੜੇ ਸੁੰਨਸਾਨ ਥਾਂ ‘ਤੇ ਲੈ ਕੇ ਜਾ ਰਹੀ ਸੀ, ਜਿੱਥੇ ਕਿ ਉਕਤ ਗੈਂਗਸਟਰ ਨੇ ਕਥਿਤ ਤੌਰ ‘ਤੇ ਮੈਟਰੋ ਗੋਲੀਬਾਰੀ ਘਟਨਾ ਵਿੱਚ ਵਰਤੇ ਚੀਨੀ ਪਿਸਤੌਲ ਨੂੰ ਲੁਕਾਉਣ ਦਾ ਦਾਅਵਾ ਕੀਤਾ ਸੀ।ਉਹਨਾਂ ਦੱਸਿਆ ਕਿ ਨਿਰਧਾਰਤ ਸਥਾਨ 'ਤੇ ਪਹੁੰਚਣ ਤੋਂ ਬਾਅਦ ਗੈਂਗਸਟਰ ਨੇ ਪੁਲਿਸ ਕਰਮਚਾਰੀ ਨੂੰ ਧੱਕਾ ਦੇ ਕੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਏ.ਜੀ.ਟੀ.ਐਫ. ਦੀ ਟੀਮ ਨੂੰ ਉਸਨੂੰ ਭੱਜਣ ਤੋਂ ਰੋਕਣ ਲਈ ਗੋਲੀਆਂ ਚਲਾਉਣੀਆਂ ਪਈਆਂ, ਜਿਸ ਦੇ ਨਤੀਜੇ ਵਜੋਂ ਉਹ ਜ਼ਖਮੀ ਹੋ ਗਿਆ। ਉਹਨਾਂ ਨਾਲ ਹੀ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਏ.ਜੀ.ਟੀ.ਐਫ. ਦਾ ਕਰਮਚਾਰੀ ਏਐਸਆਈ ਦਰਸ਼ਨ ਸਿੰਘ ਵੀ ਜ਼ਖ਼ਮੀ ਹੋ ਗਿਆ, ਜੋ ਉਸ ਨੂੰ ਭੱਜਣ ਤੋਂ ਰੋਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਦੱਸੇ ਹੋਏ ਪਤੇ ਤੋਂ ਉਕਤ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਫੋਰੈਂਸਿਕ ਟੀਮਾਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਚੁੱਕੀਆਂ ਹਨ।ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 186, 353, 224 ਅਤੇ 332 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਢਕੋਲੀ ਵਿਖੇ ਐਫਆਈਆਰ ਨੰ. 94 ਮਿਤੀ 13.12.2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।ਇਹ ਜਾਣਕਾਰੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ, ਸੈਕਟਰ-68 ਵਿਚ ਵਿਖੇ ਵਣ ਰੇਂਜਰ ਅਤੇ ਡਿਪਟੀ ਵਣ ਰੇਂਜਰ ਐਸੋਸੀਏਸ਼ਨ, ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ), ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕਹੀ।ਵਣ ਰੇਂਜਰਾਂ ਦੇ ਮੁੱਦਿਆਂ ਦੇ ਸਬੰਧ ਵਿੱਚ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਂ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ ਤਾਂ ਜੋ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਰੇਂਜ ਦਫਤਰਾਂ ਵਿੱਚ ਸਟਾਫ ਦੀ ਕਮੀ ਬਾਰੇ ਮੰਤਰੀ ਨੇ ਦੱਸਿਆ ਕਿ ਪੁਨਰਗਠਨ ਪ੍ਰਕਿਰਿਆ ਤਹਿਤ ਹਰੇਕ ਰੇਂਜ ਦਫ਼ਤਰ ਵਿੱਚ ਇੱਕ ਕਰਮਚਾਰੀ ਤਾਇਨਾਤ ਕਰਨ ਲਈ ਯੋਜਨਾ ਵਿਚਾਰ ਅਧੀਨ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਦੀ ਨਿਯੁਕਤੀ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੈਟਰਨ ਦਾ ਅਧਿਐਨ ਕਰਨ ਲਈ ਵੀ ਕਿਹਾ।ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ) ਵੱਲੋਂ ਉਠਾਏ ਮਸਲਿਆਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਕਰਨ ਦਾ ਮਾਮਲਾ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਡੀ.ਐਫ.ਓਜ਼. ਨੂੰ ਹਦਾਇਤ ਕਰਨ ਕਿ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਲੇਟ ਨਾ ਹੋਵੇ।ਪੰਜਾਬ ਸਰਕਾਰ ਦੇ ਮੁਲਾਜ਼ਮ ਪੱਖੀ ਸਟੈਂਡ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਲਰਕਾਂ ਤੋਂ ਇਲਾਵਾ 185 ਨਵੇਂ ਵਣ ਗਾਰਡਾਂ ਦੀ ਭਰਤੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਏ.ਪੀ.ਸੀ.ਸੀ.ਐਫ. (ਵਿਕਾਸ) ਸੌਰਵ ਗੁਪਤਾ ਸ਼ਾਮਿਲ ਸਨ।
ਚੰਡੀਗੜ੍ਹ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਉਨ੍ਹਾਂ ਸਾਰੇ ਯੂਥ ਕਲੱਬਾਂ ਨੂੰ ਕੁੱਲ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਹੜੇ ਸਮਾਜ ਭਲਾਈ ਦੇ ਕੰਮਾਂ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਿਚ ਸਾਰਥਕ ਕੰਮ ਕਰ ਰਹੇ ਹਨ।ਆਪਣੇ ਦਫਤਰ ਵਿਚ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਜਿਹੜੇ ਯੂਥ ਕਲੱਬ ਜ਼ਮੀਨੀ ਪੱਧਰ ‘ਤੇ ਵਧੀਆ ਕੰਮ ਕਰ ਰਹੇ ਹਨ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੋਹਰੀ ਹੋ ਕੇ ਵਿੱਤੀ ਮਦਦ ਕਰ ਰਹੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ 31 ਦਸੰਬਰ, 2023 ਤੱਕ ਯੂਥ ਕਲੱਬਾਂ ਨੂੰ ਵਿੱਤੀ ਰਾਸ਼ੀ ਜਾਰੀ ਕੀਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਐਨ.ਐਸ.ਐਸ. ਸਕੀਮ ਅਧੀਨ ਜ਼ਿਲ੍ਹਾ ਪੱਧਰ ‘ਤੇ ਚੱਲ ਰਹੀਆਂ ਇਕਾਈਆਂ ਵਿੱਚ ਵੱਧ ਤੋਂ ਵੱਧ ਸਪੈਸ਼ਲ ਕੈਂਪਾਂ ਦੇ ਟੀਚੇ ਪੂਰੇ ਕੀਤੇ ਜਾਣ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੋਰ ਸਕੀਮਾਂ ਸਬੰਧੀ ਉਠਾਏ ਗਏ ਮੁੱਦੇ ਵੀ ਮੀਟਿੰਗ ਵਿੱਚ ਵਿਚਾਰੇ ਗਏ। ਮੀਤ ਹੇਅਰ ਨੇ ਵਿਭਾਗ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਸਾਰੀ ਜਾਣਕਾਰੀ ਵੈਬਸਾਈਟ ‘ਤੇ ਅੱਪਲੋਡ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੂੰ ਐਫਲੀਏਟ ਕਰਨ ਸਬੰਧੀ ਸਾਰੀ ਪ੍ਰਕਿਿਰਆ ਵੈੱਬਸਾਈਟ ‘ਤੇ ਹੀ ਹੋਵੇ।ਮੀਟਿੰਗ ਵਿਚ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਚੰਗੇ ਕੰਮਾਂ ਤੇ ਗਤੀਵਿਧੀਆਂ ਲਈ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹਾ ਪੱਧਰ ‘ਤੇ ਵਿਭਾਗੀ ਸਕੀਮਾਂ ਨੂੰ ਚਲਾਉਣ ਵਿਚ ਆ ਰਹੀਆਂ ਔਕੜਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ, ਖਰੜ ਤੋਂ 8 ‘ਫੂਡ ਸੇਫਟੀ ਆਨ ਵ੍ਹੀਲਜ਼’ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਨੂੰ ਹਰੀ ਝੰਡੀ ਦੇਣ ਨਾਲ ਸੂਬੇ ਵਿੱਚ ਅਜਿਹੀਆਂ ਵੈਨਾਂ ਦੀ ਕੁੱਲ ਗਿਣਤੀ 15 ਹੋ ਗਈ ਹੈ।ਸਿਹਤ ਮੰਤਰੀ ਨੇ ਐਫ.ਡੀ.ਏ. ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਪਾਰਦਰਸ਼ੀ ਢੰਗ ਨਾਲ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ "ਸ਼ੁਧ ਅੰਨ" ਨਾਲ ਹੀ "ਸ਼ੁਧ ਮਨ ਅਤੇ ਸਵਾਸਥ ਤਨ" ਹਾਸਲ ਕੀਤਾ ਜਾ ਸਕਦਾ ਹੈ।ਉਨ੍ਹਾਂ ਦੁਹਰਾਇਆ ਕਿ ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਸਿਹਤ ਮੰਤਰੀ ਨੇ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਦੀ ਜਾਂਚ ਲਈ ਇਨ੍ਹਾਂ ਵੈਨਾਂ ਦੀ ਵਰਤੋਂ ਕਰਨ। ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਕਿਉਂਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਵੱਡੀ ਆਬਾਦੀ ਪ੍ਰਭਾਵਿਤ ਹੋ ਸਕਦੀ ਹੈ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਵਿਅਕਤੀ 50 ਰੁਪਏ ਦੀ ਮਾਮੂਲੀ ਕੀਮਤ 'ਤੇ ਇਨ੍ਹਾਂ ਵੈਨਾਂ ਰਾਹੀਂ ਆਪਣੇ ਭੋਜਨ ਪਦਾਰਥਾਂ ਦੀ ਜਾਂਚ ਕਰਵਾ ਸਕਦਾ ਹੈ ਅਤੇ ਮੌਜੂਦਾ ਸਮੇਂ 70 ਤਰ੍ਹਾਂ ਦੇ ਟੈਸਟ ਉਪਲਬਧ ਹਨ।ਉਨ੍ਹਾਂ ਨੇ ਭੋਜਨ ਵਿੱਚ ਬੈਕਟੀਰੀਆ ਦੀ ਲਾਗ ਦਾ ਪਤਾ ਲਗਾਉਣ ਲਈ ਭੋਜਨ ਦੀ ਮਾਈਕ੍ਰੋਬਾਇਲ ਟੈਸਟਿੰਗ ਨੂੰ ਸ਼ਾਮਲ ਕਰਨ ਲਈ ਟੈਸਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ।ਡਾ. ਬਲਬੀਰ ਸਿੰਘ ਨੇ ਨਵੀਂ ਸਥਾਪਿਤ ਕੀਤੀ ਫੂਡ ਮਾਈਕਰੋਬਾਇਓਲੋਜੀ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਫੂਡ ਅਤੇ ਡਰੱਗਜ਼ ਦੀ ਟੈਸਟਿੰਗ ਅਤੇ ਖਾਸ ਤੌਰ 'ਤੇ ਪੈਥੋਜਨ ਟੈਸਟਿੰਗ, ਐਂਟੀਬਾਇਓਟਿਕ ਰਸਿਸਟੈਂਸ, ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਅਤੇ ਜਿਮ ਵਿੱਚ ਵਰਤੇ ਜਾਂਦੇ ਪੂਰਕਾਂ ਵਿੱਚ ਸਟੀਰੌਇਡਜ਼ ਦਾ ਪਤਾ ਲਗਾਉਣ ਵਾਲੇ ਟੈਸਟਾਂ ਦੇ ਸਬੰਧ ਵਿੱਚ ਲੈਬ ਨੂੰ ਅਪਗ੍ਰੇਡ ਕਰਨ ਦੀ ਹਦਾਇਤ ਕੀਤੀ।ਇਸ ਮੌਕੇ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਐਫਐਸਐਸਏਆਈ ਦੇ ਡਾਇਰੈਕਟਰ ਡਾ. ਅਜੈ ਪ੍ਰਕਾਸ਼ ਗੁਪਤਾ ਵੀ ਮੌਜੂਦ ਸਨ।
ਕੁੱਲੂ: ਪਹਾੜਾਂ ਵਿੱਚ ਬਰਫ਼ਬਾਰੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਤਾਪਮਾਨ ਵਿੱਚ ਕਮੀ ਆਉਣੀ ਸ਼ੁਰੂ ਹੋ ਗਈ ਹੈ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕੇ ਕੜਾਕੇ ਦੀ ਠੰਢ ਨਾਲ ਜੂਝ ਰਹੇ ਹਨ। ਹਿਮਾਚਲ ਪ੍ਰਦੇਸ਼ ਵਿੱਚ ਸਭ ਤੋਂ ਵੱਧ ਤਾਪਮਾਨ ਊਨਾ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ ਹੈ, ਜਦਕਿ ਸਭ ਤੋਂ ਘੱਟ ਤਾਪਮਾਨ ਲਾਹੌਲ ਘਾਟੀ ਦੇ ਕੁਕੁਮ ਸੇਰੀ ਵਿੱਚ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲਾਹੌਲ ਘਾਟੀ ਦੀ ਸਿਸੂ ਝੀਲ ਵੀ ਇਨ੍ਹੀਂ ਦਿਨੀਂ ਭਾਰੀ ਠੰਡ ਕਾਰਨ ਜੰਮ ਗਈ ਹੈ ਅਤੇ ਸੈਲਾਨੀ ਵੀ ਇਸ ਝੀਲ ਨੂੰ ਦੇਖਣ ਲਈ ਅਟਲ ਸੁਰੰਗ ਰਾਹੀਂ ਲਾਹੌਲ ਘਾਟੀ ਜਾ ਰਹੇ ਹਨ। ਇਸ ਤੋਂ ਇਲਾਵਾ ਸਪੀਤੀ ਘਾਟੀ ਦੇ ਸਾਮਦੋ 'ਚ ਵੀ ਤਾਪਮਾਨ ਮਨਫ਼ੀ ਹੋ ਗਿਆ ਹੈ। ਜਿਸ ਕਾਰਨ ਲਾਹੌਲ ਸਪਿਤੀ ਦੇ ਲੋਕਾਂ ਦਾ ਜਿਊਣਾ ਇੱਕ ਵਾਰ ਫਿਰ ਮੁਸ਼ਕਿਲ ਹੋ ਗਿਆ ਹੈ। 10 ਕਿਲੋਮੀਟਰ ਤੱਕ ਬਰਫਬਾਰੀ ਲਾਹੌਲ ਘਾਟੀ ’ਚ ਆਉਣ ਵਾਲੇ ਸੈਲਾਨੀ ਕੋਕਸਰ ਤੋਂ ਲੈ ਕੇ ਸਿੱਸੂ ਤੱਕ 10 ਕਿਲੋਮੀਟਰ ਦੇ ਇਲਾਕੇ ’ਚ ਬਰਫ ਦਾ ਅਨੰਦ ਮਾਣ ਰਹੇ ਹਨ। ਹਾਲਾਂਕਿ, ਸੈਰ ਸਪਾਟੇ ਦੇ ਸ਼ਹਿਰ ਮਨਾਲੀ ’ਚ ਹਾਲੇ ਤੱਕ ਬਰਫਬਾਰੀ ਨਹੀਂ ਹੋਈ ਪਰ ਲਾਹੌਲ ਵਾਦੀ ਦੇ ਇਹ ਸੈਰ ਸਪਾਟੇ ਵਾਲੀਆਂ ਥਾਵਾਂ ’ਤੇ ਬਰਫ ਦੀ ਚਿੱਟੀ ਚੱਦਰ ਵਿਛੀ ਹੋਈ ਹੈ। ਲਾਹੌਲ ਘਾਟੀ ਦੇ ਇਹ ਸੈਰ ਸਪਾਟੇ ਵਾਲੇ ਸ਼ਹਿਰ ਬਰਫ ਦੀ ਸਫੇਦੀ ਨਾਲ ਚਮਕ ਉੱਠੇ ਹਨ। ਪਹਾੜਾਂ ਸਮੇਤ ਲਾਹੌਲ ਦੀ ਸਮੁੱਚੀ ਚੰਦਰਾ ਘਾਟੀ ’ਚ ਬਰਫ ਦੀ ਚਿੱਟੀ ਚੱਦਰ ਵਿਛੀ ਹੋਈ ਹੈ। ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਤਿਆਰੀਆਂ ਸ਼ੁਰੂ ਇਸ ਦੇ ਨਾਲ ਹੀ ਲਾਹੌਲ ਘਾਟੀ ਵਿਚ ਹੋ ਰਹੀ ਬਰਫਬਾਰੀ ਨੂੰ ਦੇਖਣ ਲਈ ਮਨਾਲੀ ਵਿਚ ਸੈਲਾਨੀਆਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ ਅਤੇ ਪ੍ਰਸ਼ਾਸਨ ਅਤੇ ਸੈਰ-ਸਪਾਟਾ ਕਾਰੋਬਾਰੀਆਂ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। . ਸੈਰ ਸਪਾਟਾ ਕਾਰੋਬਾਰੀਆਂ ਨੂੰ ਆਸ ਹੈ ਕਿ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ਲਈ ਸੈਲਾਨੀ ਇੱਥੇ ਵੱਡੀ ਗਿਣਤੀ ਵਿੱਚ ਪੁੱਜਣਗੇ। ਜਿਸ ਕਾਰਨ ਇੱਥੋਂ ਦੇ ਸੈਰ ਸਪਾਟਾ ਕਾਰੋਬਾਰ ਨੂੰ ਕਾਫੀ ਫਾਇਦਾ ਹੋਵੇਗਾ।
ਚੰਡੀਗੜ੍ਹ : ਸੂਬਾ ਚੋਣ ਅਧਿਕਾਰੀ ਨੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ੈਡਿਊਲ ਜਾਰੀ ਕੀਤਾ ਹੈ। 21 ਦਸੰਬਰ ਤੋਂ 29 ਦਸੰਬਰ ਤੱਕ ਵੋਟ ਸੰਬੰਧੀ ਇਤਰਾਜ਼ ਇਸ ਤਹਿਤ ਆਮ ਲੋਕ 21 ਦਸੰਬਰ ਤੋਂ 29 ਦਸੰਬਰ ਤੱਕ ਵੋਟ ਸਬੰਧੀ ਦਾਅਵੇ ਤੇ ਇਤਰਾਜ਼ ਜ਼ਿਲ੍ਹੇ ਦੇ ਸਬੰਧਤ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਕੋਲ ਦੇ ਸਕਦੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਜਨਵਰੀ ਨੂੰ ਕੀਤੀ ਜਾਵੇਗੀ।
ਮਹਾਰਾਸ਼ਟਰ : ਮਹਾਰਾਸ਼ਟਰ ਦੇ ਮਾਵਲ ਤਾਲੁਕਾ ਦੀ ਕੁਦਰਤੀ ਸੁੰਦਰਤਾ ਸੈਲਾਨੀਆਂ ਨੂੰ ਲਗਾਤਾਰ ਆਕਰਸ਼ਿਤ ਕਰ ਰਹੀ ਹੈ। ਪਵਨਾ ਡੈਮ ਉਨ੍ਹਾਂ ਵਿੱਚੋਂ ਇੱਕ ਹੈ। ਪਵਨਾ ਡੈਮ ਦੇ ਨੇੜੇ ਇਤਿਹਾਸਕ ਵਾਘੇਸ਼ਵਰ ਮੰਦਰ ਵੀ ਹੁਣ ਦਰਸ਼ਨਾਂ ਲਈ ਖੁੱਲ੍ਹਾ ਹੈ। ਇਸ ਮੰਦਿਰ ਦੀ ਖਾਸ ਗੱਲ ਇਹ ਹੈ ਕਿ ਇਹ ਮੰਦਿਰ ਗਰਮੀਆਂ ਵਿੱਚ ਹੀ ਦਰਸ਼ਨਾਂ ਲਈ ਖੁੱਲ੍ਹਾ ਰਹਿੰਦਾ ਹੈ। ਮਾਨਸੂਨ ਅਤੇ ਹੋਰ ਮੌਸਮਾਂ ਦੌਰਾਨ ਇਹ ਮੰਦਰ ਪਵਨਾ ਡੈਮ ਦੇ ਪਾਣੀ ਵਿੱਚ ਡੁੱਬ ਜਾਂਦਾ ਹੈ। ਪਵਨਾ ਡੈਮ ਸਾਲ 1965 ਵਿੱਚ ਬਣਾਇਆ ਗਿਆ ਸੀ।1971 ਵਿੱਚ ਡੈਮ ਦੀ ਉਸਾਰੀ ਮੁਕੰਮਲ ਹੋਣ ਤੋਂ ਬਾਅਦ ਇਸ ਵਿੱਚ ਪਾਣੀ ਸਟੋਰ ਕਰਨ ਦਾ ਕੰਮ ਸ਼ੁਰੂ ਹੋਇਆ। ਉਦੋਂ ਤੋਂ ਇਹ ਇਤਿਹਾਸਕ ਮੰਦਰ ਪਾਣੀ ਵਿੱਚ ਡੁੱਬਿਆ ਹੋਇਆ ਹੈ। ਪਵਨਾ ਡੈਮ ਦੇ ਪਾਣੀ ਵਿੱਚ ਸਥਿਤ ਇਹ ਮੰਦਰ ਗਰਮੀਆਂ ਵਿੱਚ ਤਿੰਨ-ਚਾਰ ਮਹੀਨੇ ਪਾਣੀ ਘੱਟਣ ਤੋਂ ਬਾਅਦ ਹੀ ਦਿਖਾਈ ਦਿੰਦਾ ਹੈ। ਇਹ ਮੰਦਰ ਇਸ ਸਾਲ ਮਾਰਚ ਦੇ ਅੰਤ 'ਚ ਪਾਣੀ 'ਚੋਂ ਬਾਹਰ ਆ ਗਿਆ ਸੀ। ਮੰਦਰ ਕਦੋਂ ਬਣਾਇਆ ਗਿਆ ਸੀ? ਕਿਹਾ ਜਾਂਦਾ ਹੈ ਕਿ ਇਹ ਮੰਦਰ ਲਗਭਗ 700 ਤੋਂ 800 ਸਾਲ ਪਹਿਲਾਂ ਬਣਾਇਆ ਗਿਆ ਸੀ। ਮੰਦਰ ਦਾ ਨਿਰਮਾਣ ਹੇਮਾਡਪੰਥੀ ਸ਼ੈਲੀ ਵਿੱਚ ਕੀਤਾ ਗਿਆ ਹੈ। ਇਤਿਹਾਸਕ ਖੋਜਕਰਤਾਵਾਂ ਦਾ ਦਾਅਵਾ ਹੈ ਕਿ ਮੰਦਰ ਗਿਆਰ੍ਹਵੀਂ ਤੋਂ ਬਾਰ੍ਹਵੀਂ ਸਦੀ ਤੱਕ ਬਣਾਇਆ ਗਿਆ ਹੋਣਾ ਚਾਹੀਦਾ ਹੈ, ਕਿਉਂਕਿ ਮੰਦਰ ਦੀ ਉਸਾਰੀ ਦੌਰਾਨ ਪੱਥਰ ਆਪਸ ਵਿੱਚ ਜੁੜੇ ਹੋਏ ਸਨ। ਇਸ 'ਤੇ ਕੁਝ ਸ਼ਿਲਾਲੇਖ ਵੀ ਮਿਲੇ ਹਨ। ਪਰ ਸਪਸ਼ਟ ਦਿੱਖ ਨਾ ਹੋਣ ਕਾਰਨ ਪੂਰੀ ਜਾਣਕਾਰੀ ਉਪਲਬਧ ਨਹੀਂ ਹੈ। ਚੱਟਾਨਾਂ ਨਾਲ ਬਣਿਆ ਇਹ ਮੰਦਰ ਅੱਠ ਮਹੀਨਿਆਂ ਤੱਕ ਡੈਮ ਦੇ ਪਾਣੀ ਵਿੱਚ ਪੂਰੀ ਤਰ੍ਹਾਂ ਡੁੱਬਿਆ ਰਹਿੰਦਾ ਹੈ। ਤਿੰਨ-ਚਾਰ ਮਹੀਨੇ ਸੇਮ ਤੋਂ ਬਾਅਦ ਹੀ ਪਾਣੀ ਨਿਕਲਦਾ ਹੈ। ਮੰਦਿਰ ਦੀ ਸਾਰੀ ਉਸਾਰੀ ਪੱਥਰਾਂ ਨਾਲ ਕੀਤੀ ਗਈ ਹੈ ਅਤੇ ਮੌਜੂਦਾ ਸਮੇਂ ਵਿਚ ਇਸ ਮੰਦਰ ਦਾ ਸਿਰਫ਼ ਖੋਲ ਹੀ ਬਚਿਆ ਹੈ। ਮੰਦਿਰ ਦੀ ਉਮਰ ਵਧਣ ਕਾਰਨ ਇਸ ਦੇ ਬਹੁਤੇ ਹਿੱਸੇ ਖੰਡਰ ਹੋ ਚੁੱਕੇ ਹਨ। ਆਲੇ-ਦੁਆਲੇ ਦੀਆਂ ਕੰਧਾਂ ਦੇ ਨਿਸ਼ਾਨ ਅਜੇ ਵੀ ਮੌਜੂਦ ਹਨ। ਮੰਦਿਰ ਦਾ ਚਿਰਾਗ ਨਸ਼ਟ ਹੋ ਗਿਆ ਹੈ ਅਤੇ ਸਿਰਫ਼ ਅਸੈਂਬਲੀ ਹਾਲ ਹੀ ਬਚਿਆ ਹੈ। ਇਸ ਮੰਦਰ ਦੇ ਚਾਰੇ ਪਾਸੇ ਤਰੇੜਾਂ ਨਜ਼ਰ ਆਈਆਂ ਹਨ। ਕਿਹਾ ਜਾਂਦਾ ਹੈ ਕਿ ਕੋਂਕਣ ਸਿੰਧੂਦੁਰਗ ਮੁਹਿੰਮ ਨੂੰ ਪੂਰਾ ਕਰਨ ਤੋਂ ਬਾਅਦ, ਛਤਰਪਤੀ ਸ਼ਿਵਾਜੀ ਮਹਾਰਾਜ ਨੇ ਵਾਘੇਸ਼ਵਰ ਮੰਦਰ ਦੇ ਦਰਸ਼ਨ ਕੀਤੇ। ਇਸ ਸਮੇਂ ਇਸ ਮੰਦਰ ਨੂੰ ਦੇਖਣ ਲਈ ਮਹਾਰਾਸ਼ਟਰ ਦੇ ਕੋਨੇ-ਕੋਨੇ ਤੋਂ ਲੋਕ ਆ ਰਹੇ ਹਨ। ਇਸ ਇਤਿਹਾਸਕ ਮੰਦਰ ਨੂੰ ਪੁਰਾਤੱਤਵ ਵਿਭਾਗ ਵੱਲੋਂ ਸੰਭਾਲਿਆ ਜਾਣਾ ਚਾਹੀਦਾ ਹੈ।
ਨਵੀਂ ਦਿੱਲੀ : ਦੇਸ਼ 'ਚ ਸਭ ਤੋਂ ਸੁਰੱਖਿਅਤ ਕਹੇ ਜਾਣ ਵਾਲੇ ਸੰਸਦ ਭਵਨ ਦੇ ਬਾਹਰ ਬੁੱਧਵਾਰ ਸਵੇਰੇ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਸੰਸਦ ਦੀ ਸੁਰੱਖਿਆ 'ਚ ਲੱਗੇ ਦਿੱਲੀ ਪੁਲਿਸ ਦੇ ਜਵਾਨਾਂ ਨੇ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪ੍ਰਦਰਸ਼ਨਕਾਰੀਆਂ 'ਚ ਇਕ ਔਰਤ ਅਤੇ ਇਕ ਪੁਰਸ਼ ਵੀ ਸ਼ਾਮਿਲ ਸਨ। ਪੁਲਿਸ ਦੋਵਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਸਾਗਰ ਨਾਮ ਦੇ ਵਿਅਕਤੀ ਨੇ ਕੀਤਾ ਸੀ ਸੰਸਦ ਵਿੱਚ ਧੂੰਆਲੋਕ ਸਭਾ ਦੇ ਅੰਦਰ ਕਲਰ ਕ੍ਰੈਕਟਰ ਲੈ ਕੇ ਪਹੁੰਚੇ ਵਿਅਕਤੀ ਦਾ ਨਾਮ ਸਾਗਰ ਸ਼ਰਮਾ ਦੱਸਿਆ ਜਾ ਰਿਹਾ ਹੈ। ਉਧਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਸਾਗਰ ਕਿੱਥੋ ਦਾ ਰਹਿਣ ਵਾਲਾ ਹੈ ਅਤੇ ਉਸ ਨੇ ਇਹ ਵਾਰਦਾਤ ਕਿਸ ਮਕਸਦ ਨਾਲ ਕੀਤੀ ਹੈ। ਸੰਸਦ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਲੋਕ ਜਿੱਥੇ ਸਾਗਰ ਨਾਮ ਦੇ ਵਿਅਕਤੀ ਨੇ ਸੰਸਦ ਅੰਦਰ ਧੂੰਆ ਕੀਤਾ ਉਥੇ ਹੀ ਦੋ ਵਿਅਕਤੀਆਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇੰਨ੍ਹਾਂ ਦੋ ਪ੍ਰਦਰਸ਼ਨਕਾਰੀਆਂ ਵਿੱਚ ਇਕ ਮਹਿਲਾ ਵੀ ਸ਼ਾਮਿਲ ਹੈ ਜਿਸ ਦੀ ਪਛਾਣ ਨੀਲਮ 42 ਸਾਲਾ ਵਜੋਂ ਹੋਈ ਹੈ ਇਹ ਮਹਿਲਾ ਹਿਸਾਰ ਦੀ ਰਹਿਣ ਵਾਲੀ ਹੈ। ਦੂਜੀ ਪ੍ਰਦਰਸ਼ਨਕਾਰੀ ਦੀ ਪਛਾਣ ਅਨਮੋਲ ਸ਼ਿੰਦੇ 25 ਸਾਲ ਵਾਸੀ ਲਾਤੂਰ ਮਹਾਰਾਸ਼ਟਰ ਵਜੋਂ ਹੋਈ ਹੈ।
ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਅਚਾਨਕ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਸਟਾਫ ਨਾਲ ਗੱਲਬਾਤ ਕੀਤੀ । ਮੁੱਖ ਮੰਤਰੀ ਭਗਵੰਤ ਮਾਨ ਨੇ ਸਟਾਫ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਕਮੀਆਂ ਦੇਖਣ ਆਇਆ ਹਾਂ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਡਰਾਉਣ ਲਈ ਨਹੀਂ ਆਇਆ ਹਾਂ। ਕਈ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪਹਿਲਾਂ ਪ੍ਰਾਈਵੇਟ ਸਕੂਲ 'ਚ ਪੜ੍ਹਦੇ ਸਨ। ਪਰ ਹੁਣ ਸਕੂਲਾਂ 'ਚ ਬਿਹਤਰ ਸਿੱਖਿਆ ਪ੍ਰਣਾਲੀ ਦੇ ਮੱਦੇਨਜ਼ਰ ਮਾਪਿਆਂ ਨੇ ਉਨ੍ਹਾਂ ਨੂੰ ਸਰਕਾਰੀ ਸਕੂਲ 'ਚ ਦਾਖ਼ਲਾ ਦਿਵਾਇਆ ਤੇ ਉਹ ਵੀ ਹੁਣ ਸਰਕਾਰੀ ਸਕੂਲ 'ਚ ਪੜ੍ਹ ਕੇ ਖੁਸ਼ ਹਨ। ਮੁੱਖ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਸਕੂਲ 'ਚ ਖਾਲੀ ਅਸਾਮੀਆਂ, ਇਮਾਰਤ ਦੀ ਘਾਟ, ਫਰਨੀਚਰ ਦੀ ਘਾਟ ਆਦਿ ਬਾਰੇ ਵੀ ਪੁੱਛਿਆ। ਇਸ ਮੌਕੇ ਪੰਜਾਬ ਦੇ ਸੀਐੱਮ ਮਾਨ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ 'ਚ ਬੱਸਾਂ ਦਾ ਸਹੂਲਤ ਜਲਦ ਹੀ ਸ਼ੁਰੂ ਹੋਵੇਗੀ ਜਿਨ੍ਹਾਂ ਵਿਚ ਜੀਪੀਐੱਸ ਦੀ ਸਹੂਲਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ 'ਚ 16 ਦਸੰਬਰ ਨੂੰ PTM ਹੋਵੇਗਾ। ਸੀਐੱਮ ਮਾਨ ਨੇ ਵਿਦਿਆਰਥੀਆਂ ਨਾਲ ਜ਼ਮੀਨ 'ਤੇ ਬੈਠ ਕੇ ਗੱਲਬਾਤ ਕੀਤੀ। ਸੀਐੱਮ ਮਾਨ ਦਾ ਕਹਿਣਾ ਹੈ ਕਿ ਮੈਂ ਕੋਈ ਕਿਸੇ ਨੂੰ ਡਰਾਉਣ ਲਈ ਸਕੂਲ ਵਿੱਚ ਨਹੀ ਆਇਆ ਹਾਂ ਮੈ ਸਿਰਫ ਸਕੂਲ ਵਿਚਲੇ ਪ੍ਰਬੰਧਾਂ ਵਿਚ ਜੋ ਵੀ ਕਮੀਆਂ ਹਨ ਉਹ ਦੇਖਣ ਆਇਆ ਤਾਂ ਕਿ ਬੱਚਿਆਂ ਨੂੰ ਹਰ ਤਰ੍ਹਾਂ ਪ੍ਰਪੱਖ ਸਹੂਲਤ ਮਿਲ ਸਕੇ। ...
ਨਵੀਂ ਦਿੱਲੀ : ਦੇਸ਼ 'ਚ ਸਭ ਤੋਂ ਸੁਰੱਖਿਅਤ ਕਹੇ ਜਾਣ ਵਾਲੇ ਸੰਸਦ ਭਵਨ ਦੇ ਬਾਹਰ ਬੁੱਧਵਾਰ ਸਵੇਰੇ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਸੰਸਦ ਦੀ ਸੁਰੱਖਿਆ 'ਚ ਲੱਗੇ ਦਿੱਲੀ ਪੁਲਿਸ ਦੇ ਜਵਾਨਾਂ ਨੇ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪ੍ਰਦਰਸ਼ਨਕਾਰੀਆਂ 'ਚ ਇਕ ਔਰਤ ਅਤੇ ਇਕ ਪੁਰਸ਼ ਵੀ ਸ਼ਾਮਿਲ ਸਨ। ਪੁਲਿਸ ਦੋਵਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅੱਜ ਦੇ ਦਿਨ 2001 'ਚ ਸੰਸਦ 'ਤੇ ਅੱਤਵਾਦੀ ਹਮਲਾ ਹੋਇਆ ਸੀ। #WATCH | An unidentified man jumps from the visitor's gallery of Lok Sabha after which there was a slight commotion and the House was adjourned. pic.twitter.com/Fas1LQyaO4 — ANI (@ANI) December 13, 2023...
ਜੰਮੂ-ਕਸ਼ਮੀਰ : ਜੰਮੂ ਕਸ਼ਮੀਰ ਸਰਕਾਰ ਨੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟੇ੍ਰਸ਼ਨ ਇਸ ਕਾਨੂੰਨ ਤਹਿਤ ਹੋਵੇਗੀ। ਅਨੰਦ ਮੈਰਿਜ ਐਕਟ ਦੇਸ਼ ’ਚ ਪਹਿਲਾਂ ਤੋਂ ਲਾਗੂ ਹੈ ਪਰ ਧਾਰਾ 370 ਕਾਰਨ ਜੰਮੂ ਕਸ਼ਮੀਰ ’ਚ ਇਹ ਲਾਗੂ ਨਹੀਂ ਸੀ। ਪੰਜ ਅਗਸਤ, 2019 ਨੂੰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਜੰਮੂ-ਕਸ਼ਮੀਰ ’ਚ ਲਾਗੂ ਹੋ ਗਏ। ਜੰਮੂ ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਲਾਗੂ ਹੋਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕੀਤੀ ਸੀ ਕਿ ਅਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ ਅਤੇ ਗ੍ਰਹਿ ਮੰਤਰੀ ਨੇ ਮੰਗ ਨੂੰ ਸਵੀਕਾਰ ਕਰਦੇ ਹੋਏ ਐਕਟ ਲਾਗੂ ਕਰਵਾ ਦਿੱਤਾ ਹੈ। ਉਪ ਰਾਜਪਾਲ ਨੇ ਅਨੰਦ ਮੈਰਿਜ ਐਕਟ ਨੂੰ ਕੀਤਾ ਲਾਗੁੂ ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਅਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਕਾਨੂੰਨ, ਨਿਆਂ ਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਹੁਕਮ ਵੀ ਜਾਰੀ ਕਰ ਦਿੱਤਾ ਹੈ। ਅਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ। ਵਿਆਹ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਰਜਿਸਟਰਾਰ ਦੋਵੇਂ ਧਿਰਾਂ ਨੂੰ ਅਨੰਦ ਮੈਰਿਜ ਦੇ ਪ੍ਰਮਾਣ ਪੱਤਰ ਦੀਆਂ ਦੋ ਕਾਪੀਆਂ ਮੁਫ਼ਤ ਜਾਰੀ ਕਰਨਗੇ। ਜੰਮੂ-ਕਸ਼ਮੀਰ ਦੇ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਨੈਸ਼ਨਲ ਸਿੱਖ ਫਰੰਟ ਦੇ ਚੇਅਰਮੈਨ ਵਰਿੰਦਰ ਜੀਤ ਸਿੰਘ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਲਈ ਲੰਬੀ ਜੱਦੋ-ਜਹਿਦ ਕੀਤੀ ਗਈ। ਪਹਿਲਾਂ ਸਿੱਖ ਭਾਈਚਾਰੇ ’ਚ ਵਿਆਹ ਨੂੰ ਹਿੰਦੂ ਮੈਰਿਜ ਐਕਟ ਤਹਿਤ ਹੀ ਰਜਿਸਟਰਡ ਕੀਤਾ ਜਾਂਦਾ ਸੀ ਪਰ ਹੁਣ ਅਨੰਦ ਮੈਰਿਜ ਐਕਟ ਤਹਿਤ ਹੀ ਰਜਿਸਟਰਡ ਹੋਣਗੇ। ਹੁਣ ਕਿਸੇ ਵੀ ਤਰ੍ਹਾਂ ਦਾ ਭੰਬਲਭੂਸਾ ਖ਼ਤਮ ਹੋ ਗਿਆ ਹੈ।...
Menstruation at an early age: ਲੜਕੀਆਂ ਨੂੰ 11 ਤੋਂ 15 ਸਾਲ ਦੀ ਉਮਰ 'ਚ ਪੀਰੀਅਡ ਆਉਣਾ ਸ਼ੁਰੂ ਹੋ ਜਾਂਦਾ ਹੈ ਪਰ ਹਾਲ ਹੀ 'ਚ ਹੋਈ ਖੋਜ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਛੋਟੀ ਉਮਰ 'ਚ ਹੀ ਪੀਰੀਅਡ ਆਉਣ ਵਾਲੀਆਂ ਲੜਕੀਆਂ ਨੂੰ ਭਵਿੱਖ 'ਚ ਸ਼ੂਗਰ ਹੋਣ ਦਾ ਖਤਰਾ ਵੱਧ ਸਕਦਾ ਹੈ। ਖੋਜ ਵਿੱਚ ਵੱਡੇ ਖੁਲਾਸੇ ਖੋਜਕਰਤਾਵਾਂ ਨੇ 1999 ਤੋਂ 2018 ਦਰਮਿਆਨ 20 ਤੋਂ 65 ਸਾਲ ਦੀ ਉਮਰ ਦੀਆਂ 17,300 ਤੋਂ ਵੱਧ ਲੜਕੀਆਂ ਅਤੇ ਔਰਤਾਂ ਦੇ ਡੇਟਾ 'ਤੇ ਖੋਜ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੀਰੀਅਡਜ਼ ਸ਼ੁਰੂ ਹੋਣ ਦੀ ਉਮਰ ਦੇ ਆਧਾਰ 'ਤੇ...
ਲੁਧਿਆਣਾ : ਨਵੰਬਰ ਮਹੀਨੇ ਤੋਂ ਹੀ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਸੀ। ਹੁਣ ਦਸੰਬਰ ਵਿੱਚ ਪੰਜਾਬ ਦੇ ਕਈ ਥਾਵਾਂ ਉੱਤੇ ਧੁੰਦ ਪੈਣ ਕਾਰਨ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ, ਮੋਗਾ, ਫਿਲੌਰ, ਫਗਵਾੜਾ, ਹੁਸ਼ਿਆਰਪੁਰ ਤੇ ਰੋਪੜ ਸਮੇਤ ਸੂਬੇ ਦੇ ਕਈ ਇਲਾਕਿਆਂ ’ਚ ਮੰਗਲਵਾਰ ਸਵੇਰੇ ਅੱਠ ਵਜੇ ਤੱਕ ਸੰਘਣੀ ਧੁੰਦ ਛਾਈ ਰਹੀ। ਇਸ ਤੋਂ ਬਾਅਦ ਸ਼ਾਮ ਪੰਜ ਵਜੇ ਪਿੱਛੋਂ ਅਚਾਨਕ ਮੁੜ ਧੁੰਦ ਨੇ ਦਸਤਕ ਦਿੱਤੀ ਜਿਸ ਕਾਰਨ ਵਾਹਨਾਂ ਚਾਲਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਸਵੇਰੇ ਪੰਜ ਤੋਂ ਸੱਤ ਵਜੇ ਤੱਕ ਦ੍ਰਿਸ਼ਤਾ 50 ਮੀਟਰ ਦੇ ਆਸਪਾਸ ਰਹੀ। ਧੁੰਦ ਕਾਰਨ ਵਿਜ਼ੀਬਲਿਟੀ ਜ਼ੀਰੋ ਖ਼ਾਸਕਰ ਹਾਈਵੇ ’ਤੇ ਤਾਂ ਸੌ ਮੀਟਰ ਦੀ ਦੂਰੀ ’ਤੇ ਕੁਝ ਵੀ ਸਾਫ਼ ਨਜ਼ਰ ਨਹੀਂ ਸੀ ਆ ਰਿਹਾ ਜਿਸ ਕਾਰਨ ਵਾਹਨ ਬਹੁਤ ਹੀ ਸੁਸਤ ਰਫ਼ਤਾਰ ’ਚ ਚੱਲ ਰਹੇ ਸਨ। ਸਵੇਰੇ ਨੌਂ ਵਜੇ ਤੋਂ ਬਾਅਦ ਧੁੱਪ ਨਿਕਲੀ ਪਰ ਉਦੋਂ ਵੀ ਹਲਕੀ-ਹਲਕੀ ਧੁੰਦ ਛਾਈ ਹੋਈ ਸੀ। ਮੰਗਲਵਾਰ ਨੂੰ ਧੁੰਦ ਦੇ ਨਾਲ-ਨਾਲ ਠੰਢ ਵੀ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਰਹੀ। ਗੁਰਦਾਸਪੁਰ, ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਮੋਗਾ ਤੇ ਬਰਨਾਲਾ ’ਚ ਤਾਪਮਾਨ 6 ਡਿਗਰੀ ਸੈਲਸੀਅਸ ਦਰਮਿਆਨ ਰਿਹਾ ਜਦਕਿ ਜਲੰਧਰ, ਰੋਪੜ ਤੇ ਪਟਿਆਲੇ ਦਾ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੇ ਵੀਰਵਾਰ ਨੂੰ ਵੀ ਸੂਬੇ ’ਚ ਬਹੁਤੀ ਥਾਈਂ ਧੁੰਦ ਪੈਣ ਦੀ ਸੰਭਾਵਨਾ ਹੈ। 15 ਦਸੰਬਰ ਤੋਂ ਬਾਅਦ ਧੁੰਦ ਤੋਂ ਰਾਹਤ ਮਿਲੇਗੀ। ...
ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ 22 ਜਨਵਰੀ ਨੂੰ ਅਯੋਧਿਆ ਵਿਚ ਹੋਣ ਵਾਲੇ ਭਗਵਾਨ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਬਾਰੇ ਫੈਸਲਾ ਪੰਜਾਬ ਕਾਂਗਰਸ ਦੀ ਬੀਤੇ ਕੱਲ੍ਹ ਹੋਈ ਮੀਟਿੰਗ ਵਿਚ ਲਿਆ ਗਿਆ।ਫੈਸਲੇ ਮੁਤਾਬਕ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਤੋਂ ਬੱਸਾਂ ਦਾ ਕਾਫਲਾ ਰਵਾਨਾਂ ਕੀਤਾ ਜਾਵੇਗਾ ਤੇ ਜਿਹੜੇ ਵੀ ਕਾਂਗਰਸ ਸਮਰਥਕ ਉਸ ਦਿਨ ਰਾਮ ਲੱਲਾ ਦੇ ਅਸਥਾਨ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਜਾ ਸਕਦੇ ਹਨ। ਅਯੁੱਧਿਆ ਦੇ ਵਿਸ਼ਾਲ ਰਾਮ ਮੰਦਰ 'ਚ 22 ਜਨਵਰੀ ਨੂੰ ਰਾਮਲਲਾ ਦੀ ਪਵਿੱਤਰ ਰਸਮ ਹੋਣ ਜਾ ਰਹੀ ਹੈ। ਇੱਥੇ, ਮੰਦਰ ਵਿੱਚ ਭਗਵਾਨ ਰਾਮ ਦੀ ਸੇਵਾ ਲਈ ਪੁਜਾਰੀ ਨਿਯੁਕਤ ਕੀਤੇ ਜਾਣੇ ਸਨ, ਜਿਸ ਲਈ ਦੇਸ਼ ਭਰ ਦੇ 3000 ਵੇਦਾਰਥੀਆਂ ਅਤੇ ਪੁਜਾਰੀਆਂ ਦੀ ਇੰਟਰਵਿਊ ਲਈ ਗਈ ਸੀ। ਚੁਣੇ ਗਏ ਅਰਚਕਾਂ ਦੀ 6 ਮਹੀਨੇ ਦੀ ਸਿਖਲਾਈ ਸ਼ੁਰੂ ਹੋ ਗਈ ਹੈ।
ਚੰਡੀਗੜ੍ਹ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੀਬੀਐਸਈ ਦੇ ਨੋਟੀਫਿਕੇਸ਼ਨ ਅਨੁਸਾਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ 13 ਮਾਰਚ ਤੱਕ ਕਰਵਾਈਆਂ ਜਾਣਗੀਆਂ। ਜਦੋਂ ਕਿ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ 2 ਅਪ੍ਰੈਲ ਤੱਕ ਲਈਆਂ ਜਾਣਗੀਆਂ। ਸੀਬੀਐਸਈ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਨਿਰਧਾਰਤ ਕਰਦੇ ਸਮੇਂ ਵੱਖ-ਵੱਖ ਪ੍ਰਵੇਸ਼ ਪ੍ਰੀਖਿਆਵਾਂ ਦੀਆਂ ਤਰੀਕਾਂ ਨੂੰ ਧਿਆਨ ਵਿੱਚ ਰੱਖਿਆ ਹੈ। ਤੁਹਾਨੂੰ ਦੱਸ ਦੇਈਏ ਕਿ NTA ਨੇ 1 ਤੋਂ 15 ਅਪ੍ਰੈਲ ਤੱਕ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ ਜੇਈਈ ਮੇਨ 2024 ਦੇ ਦੂਜੇ ਸੈਸ਼ਨ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਗਲਤ ਦਾਖਲੇ ਕਰਨ, ਰਜਿਸਟ੍ਰੇਸ਼ਨ ਕਰਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਮੌਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ, ਦੋਵੇਂ ਸਾਬਕਾ ਰਜਿਸਟਰਾਰ ਪੀ.ਐਸ.ਪੀ.ਸੀ. ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਵੀ ਇਸ ਕੇਸ ਵਿੱਚ ਜੋੜੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਵਿੱਚ ਸਾਲ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਤਾ ਲੱਗਾ ਹੈ ਜਿਸ ਤੋਂ ਪੀ.ਐਸ.ਪੀ.ਸੀ. ਵਿੱਚ ਦਾਖਲੇ, ਰਜਿਸਟਰੇਸ਼ਨਾਂ ਅਤੇ ਸਰਟੀਫਿਕੇਟਾਂ ਵਿੱਚ ਕੀਤੀ ਘਪਲੇਬਾਜ਼ੀ ਦਾ ਖੁਲਾਸਾ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਗਲਵਾਰ ਨੂੰ ਇਸ ਮੁਕੱਦਮੇ ਵਿੱਚ 9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਫਾਰਮਾਸਿਸਟ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਰਾਹੀਂ ਪੈਸੇ ਦੇ ਕੇ ਵੱਖ-ਵੱਖ ਸੰਸਥਾਵਾਂ ਤੋਂ ਧੋਖੇ ਨਾਲ ਜਾਅਲੀ 10+2 ਪਾਸ ਸਰਟੀਫਿਕੇਟ ਅਤੇ ਡੀ-ਫਾਰਮੇਸੀ ਪਾਸ ਸਰਟੀਫਿਕੇਟ ਸਮੇਤ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਦੇ ਦੋਸ਼ੀ ਹਨ। ਇਸ ਸਮੇਂ ਇਹ ਸਾਰੇ ਮੁਲਜ਼ਮ ਵੱਖ ਵੱਖ ਥਾਂਵਾਂ ਤੇ ਮੈਡੀਕਲ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡ ਰਹੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਉਮੇਸ਼ ਕੁਮਾਰ ਵਾਸੀ ਕਸਬਾ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਪਿੰਡ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੇ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਰਵਿੰਦਰ ਕੁਮਾਰ ਵਾਸੀ ਪਿੰਡ ਚੱਪੜ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਸ਼ਹਿਰ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ, ਲੁਧਿਆਣਾ ਸ਼ਾਮਲ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਆਪਣੀਆਂ ਡੀ-ਫਾਰਮੇਸੀ ਦੀਆਂ ਡਿਗਰੀਆਂ ਜਿੰਨਾਂ ਪ੍ਰਾਈਵੇਟ ਕਾਲਜਾਂ ਤੋਂ ਹਾਸਲ ਕੀਤੀਆਂ ਹਨ ਉੱਨਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ, ਜਿਲਾ ਬਰਨਾਲਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ, ਓਂਕਾਰ ਕਾਲਜ ਆਫ਼ ਫਾਰਮੇਸੀ ਸਜੂਮਾ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ, ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ. ਕਾਲਜ ਆਫ਼ ਫਾਰਮੇਸੀ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ ਫਾਰਮੇਸੀ, ਜ਼ਿਲ੍ਹਾ ਮੋਗਾ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਕਥਿਤ ਤੌਰ 'ਤੇ ਉਪਰੋਕਤ ਮੁਲਜ਼ਮ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਰਿਸ਼ਵਤ ਲੈ ਕੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕੀਤਾ ਸੀ। ਇਸ ਤੋਂ ਇਲਾਵਾ, ਕਈ ਵਿਦਿਆਰਥੀਆਂ ਨੇ ਪ੍ਰਾਈਵੇਟ ਤੌਰ 'ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮਾਂ ਵਿਚ ਲੋੜੀਂਦੀਆਂ 10+2 ਵਿਦਿੱਅਕ ਯੋਗਤਾਵਾਂ ਜ਼ਰੀਏ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਪ੍ਰਾਪਤ ਕੀਤਾ, ਜਦੋਂ ਕਿ ਇਹ ਵਿੱਦਿਅਕ ਯੋਗਤਾ ਰੈਗੂਲਰ ਕਲਾਸਾਂ ਅਤੇ ਸਾਇੰਸ ਪ੍ਰੈਕਟੀਕਲ ਦੇ ਕੇ ਹਾਸਲ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਜਾਂਚ ਲਈ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।...
Health Tips:- ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਅਦਭੁੱਤ ਲਾਭ ਹੁੰਦੇ ਹਨ। ਇਹ ਸਾਰੇ ਹੀ ਜਾਣਦੇ ਹਨ ਪਰ ਤੁਹਾਨੂੰ ਅਸੀਂ ਅੱਜ ਦੱਸਦੇ ਹਾਂ ਨਾਰੀਅਲ ਪਾਣੀ ਜਿੱਥੇ ਬਿਮਾਰੀਆਂ ਤੋਂ ਬਚਾਉਂਦਾ ਹੈ ਉਥੇ ਹੀ ਸਾਡੀ ਸੰਭੋਗ ਲਾਈਫ ਨੂੰ ਵੀ ਅਦਭੁੱਤ ਫਾਇਦੇ ਹੁੰਦੇ ਹਨ। ਕਾਮ ਊਰਜਾ ਵਿੱਚ ਵਾਧਾ- ਜੇਕਰ ਤੁਸੀ ਨਾਰੀਅਲ ਪਾਣੀ ਨੂੰ ਨਿਯਮਿਤ ਰੂਪ ਵਿੱਚ ਲੈਂਦੇ ਹੋ ਇਹ ਸਾਡੀ ਕਾਮ ਊਰਜਾ ਵਿੱਚ ਵਾਧਾ ਕਰਦਾ ਹੈ। ਇਸ ਬਾਰੇ ਬਹੁਤ ਸਾਰੀਆਂ ਖੋਜਾਂ ਵੀ ਹੋ ਚੁੱਕੀਆ ਹਨ। ਨਾਰੀਅਲ ਪਾਣੀ ਪੀਣ ਨਾਲ ਲੀਵਰ ਸਾਫ ਹੁੰਦਾ ਹੈ ਅਤੇ ਸਰੀਰ ਦੀ ਗਰਮੀ ਬਾਹਰ ਨਿਕਲ ਜਾਂਦੀ ਹੈ ਜਿਸ ਨਾਲ ਕਾਮ ਊਰਜਾ ਵਿੱਚ ਵਾਧਾ ਹੁੰਦਾ ਹੈ। ਗੁਰਦੇ ਦੀ ਪੱਥਰੀ ਤੋਂ ਬਚਾਅ:- ਗੁਰਦੇ ਦੀ ਪੱਥਰੀ ਤੋਂ ਬਚਣ ਲਈ ਡਾਕਟਰ ਤੁਹਾਨੂੰ ਖੂਬ ਪਾਣੀ ਪੀਣ ਲਈ ਕਹਿੰਦੇ ਹਨ ਪਰ ਤੁਹਾਨੂੰ ਥੋੜ੍ਹਾ ਨਾਰੀਅਲ ਪਾਣੀ ਵੀ ਪੀਣਾ ਚਾਹੀਦਾ ਹੈ। ਕਿਉਂਕਿ ਇਹ ਪਿਸ਼ਾਬ ਦੀ ਬਾਰੰਬਾਰਤਾ ਨੂੰ ਵਧਾਉਂਦਾ ਹੈ ਅਤੇ ਪੱਥਰ ਬਣਾਉਣ ਵਾਲੇ ਖਣਿਜਾਂ ਦੀ ਇਕਾਗਰਤਾ ਨੂੰ ਘਟਾਉਂਦਾ ਹੈ। ਅਜਿਹੀ ਸਥਿਤੀ ਵਿੱਚ, ਇਹ ਗੁਰਦੇ ਦੀ ਪੱਥਰੀ ਨੂੰ ਰੋਕਣ ਅਤੇ ਖਤਮ ਕਰਨ ਵਿੱਚ ਮਦਦਗਾਰ ਹੁੰਦਾ ਹੈ। ਪਾਚਨ ਕਿਰਿਆ ਵਿੱਚ ਸੁਧਾਰ:- ਨਾਰੀਅਲ ਪਾਣੀ ਵਿੱਚ ਫਾਈਬਰ ਹੁੰਦਾ ਹੈ ਜੋ ਪਾਚਨ ਨੂੰ ਸੁਧਾਰਨ ਵਿੱਚ ਮਦਦ ਕਰ ਸਕਦਾ ਹੈ। ਇਸ ਵਿੱਚ ਐਨਜ਼ਾਈਮ ਵੀ ਹੁੰਦੇ ਹਨ ਜੋ ਤੁਹਾਡੇ ਦੁਆਰਾ ਖਾਂਦੇ ਭੋਜਨ ਨੂੰ ਤੋੜਨ ਵਿੱਚ ਮਦਦ ਕਰ ਸਕਦੇ ਹਨ। ਇਸ ਨਾਲ ਪੇਟ ਦੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ। ਇਲੈਕਟਰੋਲਾਈਟ ਬੈਲੇਂਸ- ਨਾਰੀਅਲ ਦੇ ਪਾਣੀ ਵਿੱਚ ਪੋਟਾਸ਼ੀਅਮ, ਸੋਡੀਅਮ ਅਤੇ ਮੈਗਨੀਸ਼ੀਅਮ ਹੁੰਦੇ ਹਨ ਜੋ ਕਿ ਮਹੱਤਵਪੂਰਨ ਇਲੈਕਟ੍ਰੋਲਾਈਟਸ ਹਨ ਜੋ ਸਰੀਰ ਵਿੱਚ ਤਰਲ ਸੰਤੁਲਨ ਨੂੰ ਨਿਯਮਤ ਕਰਨ ਵਿੱਚ ਮਦਦ ਕਰਦੇ ਹਨ। ਇਹ ਉਹਨਾਂ ਲੋਕਾਂ ਲਈ ਮਦਦਗਾਰ ਹੋ ਸਕਦਾ ਹੈ ਜਿਨ੍ਹਾਂ ਨੂੰ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ।
ਅੰਮ੍ਰਿਤਸਰ : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਦਸੰਬਰ 2021 ਵਿੱਚ ਬਿਕਰਮ ਸਿੰਘ ਮਜੀਠੀਆ (Bikram Singh Majithia) ਉੱਤੇ ਦਰਜ ਹੋਏ ਡਰੱਗ ਮਾਮਲੇ ਵਿੱਚ ਹੁਣ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਤਲਬ ਕੀਤਾ ਹੈ।ਮੁਹਾਲੀ ਦੇ ਪੰਜਾਬ ਸਟੇਟ ਕ੍ਰਾਈਮ ਥਾਣੇ 'ਚ ਐਨਡੀਪੀਐਸ ਦੀ ਧਾਰਾ 25-27ਏ-29 ਤਹਿਤ ਦਰਜ ਕੀਤੇ ਗਏ ਕੇਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਸੀਨੀਅਰ ਅਕਾਲੀ ਆਗੂ ਰਤਨ ਸਿੰਘ ਅਜਨਾਲਾ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਜਨਾਲਾ ਫਰਵਰੀ 2023 'ਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਐਡੀਸ਼ਨਲ ਡਾਇਰੈਕਟਰ ਆਫ਼ ਪੁਲਿਸ (ADGP), ਪਟਿਆਲਾ ਰੇਂਜ-ਕਮ-ਇੰਚਾਰਜ ਐਸਆਈਟੀ ਨੇ ਪੁਲਿਸ ਕਮਿਸ਼ਨਰ ਨੂੰ ਰਣਜੀਤ ਐਵੀਨਿਊ ਪੁਲਿਸ ਨੂੰ ਨਿਰਦੇਸ਼ ਦੇਣ ਲਈ ਕਿਹਾ ਹੈ ਕਿ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਏਡੀਜੀਪੀ, ਪਟਿਆਲਾ ਰੇਜ ਦੇ ਸਾਹਮਣੇ ਪੇਸ਼ ਹੋਣ ਲਈ ਸੂਚਿਤ ਕੀਤਾ ਜਾਵੇ। ...
ਅੰਮ੍ਰਿਤਸਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ, ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਵੱਡੇ ਪੱਧਰ ਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ ਇੱਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਪਿੰਡ ਭੈਣੀ ਥਾਣਾ ਛੇਹਰਟਾ,ਅੰਮ੍ਰਿਤਸਰ ਦੇ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਕਾਲੂ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਭੁੱਲਰ ਥਾਣਾ ਸਦਰ ਜ਼ਿਲਾ ਤਰਨ-ਤਾਰਨ, ਉਮਰ ਕਰੀਬ 28 ਸਾਲ, ਪੜਾਈ 12ਵੀ ਪਾਸ, ਜੋਕਿ ਬਿਤੇ ਸਮੇਂ ਵਿੱਚ ਪਲੰਬਰ ਦਾ ਕੰਮ ਕਰਦਾ ਸੀ, ਵੱਜੋਂ ਹੋਈ ਹੈ ਤੇ ਪੁਲਿਸ ਟੀਮ ਨੇ ਇਸ ਪਾਸੋਂ 13 ਪਿਸਟਲ .32 ਬੋਰ (country made), 24 ਮੈਗਜ਼ੀਨ ਤੇ 02 ਜਿੰਦਾ ਰੌਂਦ, ਬ੍ਰਾਮਦ ਕੀਤੇ ਗਏ ਹਨ। ਇਹ ਅੰਮ੍ਰਿਤਸਰ ਅਤੇ ਤਰਨ ਤਾਰਨ ਆਦਿ ਦੇ ਵੱਖ-ਵੱਖ ਏਰੀਆਂ ਵਿੱਚ ਮਾੜੇ ਅਨਸਰਾਂ ਨੂੰ ਨਜ਼ਾਇਜ਼ ਹਥਿਆਰਾ (ਪਿਸਟਲਾਂ) ਦੀ ਸਪਲਾਈ ਕਰਦਾ ਸੀ ਤੇ ਜਿਸ ਕਾਰ ਵਿੱਚ ਇਹ ਪਿਸਟਲ ਦੀ ਸਲਪਾਈ ਕਰਨ ਲਈ ਜਾ ਰਿਹਾ ਸੀ, ਉਹ ਕਾਰ ਆਈ -20 ਨੰਬਰ DL3C-CC-4506 ਰੰਗ ਚਿੱਟਾ ਵੀ ਪੁਲਿਸ ਪਾਰਟੀ ਵੱਲੋਂ ਜ਼ਬਤ ਕੀਤੀ ਗਈ ਹੈ।ਮੱਧ ਪ੍ਰਦੇਸ਼ (MP) ਤੋਂ ਪੰਜਾਬ ਰਾਜ਼ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ 'ਤੇ ਸ੍ਰੀ ਹਰਪ੍ਰੀਤ ਸਿੰਘ ਮੰਡੇਰ ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਅਤੇ ਏ.ਡੀ.ਸੀ.ਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ, ਦੀ ਨਿਗਰਾਨੀ ਹੇਠ ਕਮਲਜੀਤ ਸਿੰਘ ਔਲਖ, ਏ.ਸੀ.ਪੀ ਪੱਛਮੀ, ਅੰਮ੍ਰਿਤਸਰ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ-2, ਇੰਸਪੈਕਟਰ ਦਿਲਬਾਗ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਛੇਹਰਟਾ, ਅੰਮ੍ਰਿਤਸਰ ਇੰਸਪੈਕਟਰ ਨਿਸ਼ਾਨ ਸਿੰਘ ਦੀ ਪੁਲਿਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਚੈਕਿੰਗ ਦੌਰਾਨ ਪਿੰਡ ਭੈਣੀ ਦੇ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਉਰਫ ਕਾਲੂ ਨੂੰ ਇੱਕ ਕਾਰ ਆਈ -20 ਨੰਬਰੀ DL3C-CC-4506 ਰੰਗ ਚਿੱਟਾ ਵਿੱਚ ਸਵਾਰ ਹੋ ਕੇ ਪਿਸਟਲ ਦੀ ਸਪਲਾਈ ਦੇਣ ਜਾ ਰਿਹਾ ਸੀ ਨੂੰ ਕਾਬੂ ਕੀਤਾ ਗਿਆ ਹੈ।ਰਿਮਾਂਡ ਦੌਰਾਨ ਪੁੱਛਗਿੱਛ ਕਰਨ ਤੇ ਇਸਦੀ ਨਿਸ਼ਾਨਦੇਹੀ ਤੇ ਪਿੰਡ ਭੁੱਲਰ ਜਿਲਾ ਤਰਨ ਤਾਰਨ ਤੇ ਆਪਣੇ ਘਰ ਬਣੇ ਡੰਗਰਾਂ ਵਾਲੇ ਕਮਰੇ ਅੰਦਰ ਪਈ ਤੂੜੀ ਦੇ ਢੇਰ ਵਿੱਚੋਂ ਇਕ ਪਲਾਸਟਿਕ ਦੇ ਤੋੜੇ ਵਿੱਚ ਪਾਏ ਇਕ ਪਿੱਠੂ ਬੈਗ ਵਿੱਚੋਂ 12 ਪਿਸਟਲ ਤੇ 22 ਮੈਗਜ਼ੀਨ ਹੋਰ ਬ੍ਰਾਮਦ ਕੀਤੇ ਗਏ। ਉਨ੍ਹਾਂ ਕਿਹਾ, "ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਉਸਨੇ, ਇਹਨਾਂ ਪਿਸਟਲਾਂ ਦੀ ਖੇਪ ਸੇਂਧਵਾਂ ਏਰੀਆਂ, ਜਿਲ੍ਹਾ ਬੜਵਾਨੀ, ਮੱਧ ਪ੍ਰਦੇਸ਼ (MP) ਤੋਂ ਕਿਸੇ ਵਿਅਕਤੀ ਪਾਸੋਂ ਖ੍ਰੀਦ ਕਰਕੇ ਲਿਆਂਦੀ ਸੀ। ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਦੋਸ਼ੀ ਮੱਧ ਪ੍ਰਦੇਸ਼ ਤੋਂ ਪ੍ਰਤੀ ਪਿਸਟਲ 35 ਹਜ਼ਾਰ ਰੁਪਏ ਦਾ ਖਰੀਦ ਕੇ ਅੱਗੇ 50 ਹਜ਼ਾਰ ਰੁਪਏ ਤੱਕ ਵੇਚਦਾ ਸੀ। ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 273 ਮਿਤੀ 10-12-2023 ਜੁਰਮ 25-54-59 ਅਸਲ੍ਹਾਂ ਐਕਟ ਅਧੀਨ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਖੇ ਦਰਜ਼ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ...
Want to keep your mind always young? - ਜਿਵੇਂ-ਜਿਵੇਂ ਸਾਡੀ ਉਮਰ ਵਧਦੀ ਜਾਂਦੀ ਹੈ, ਸਰੀਰ ਦੇ ਬਾਕੀ ਅੰਗਾਂ ਵਾਂਗ ਦਿਮਾਗ ਦੀ ਉਮਰ ਵੀ ਵਧਦੀ ਜਾਂਦੀ ਹੈ। ਜਿਵੇਂ-ਜਿਵੇਂ ਦਿਮਾਗ ਦੀ ਉਮਰ ਵਧਦੀ ਹੈ, ਫੈਸਲੇ ਲੈਣ ਦੀ ਸਮਰੱਥਾ ਅਤੇ ਯਾਦਦਾਸ਼ਤ ਵੀ ਘਟਣ ਲੱਗਦੀ ਹੈ। ਕਈ ਖੋਜਾਂ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਅਤੇ ਖਣਿਜ ਦਿਮਾਗ ਨੂੰ ਬੁਢਾਪੇ ਤੋਂ ਬਚਾਉਣ ਵਿ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण
Crime News: गुजरात के पोरबंदर से 500 किलो ड्रग्स बरामद, कीमत 700 करोड़ रुपये से ज्यादा
Winter Tips: सर्दियों के मौसम में बार-बार लगती है सर्दी? शरीर को गर्म रखने के लिए आज ही अपनाएं ये तरीके