LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
pardeep singh
kuj85639

Punjab News: ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ-ਪਠਾਨਕੋਟ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਪਠਾਨਕੋਟ 'ਚ ਲੱਗੇ ਹਨ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਲਾਪਤਾ ਹੋਣ ਸਬੰਧੀ ਪੋਸਟਰ ਲਗਾਏ ਗਏ ਸਨ। ਪੋਸਟਰ ਲਗਾਉਣ ਦੇ ਨਾਲ-ਨਾਲ ਸੰਨੀ ਦਿਓਲ ਨੂੰ ਲੱਭਣ ਤੇ ਵਾਪਸ ਲਿਆਉਣ ਵਾਲੇ ਵਿਅਕਤੀ ਲਈ 50,000 ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। ਪਠਾਨਕੋਟ ਦੇ ਲੋਕਾਂ ਨੇ ਅਦਾਕਾਰ ਦੇ ਲਾਪਤਾ ਹੋਣ ਦੇ ਪੋਸਟਰ ਲਗਾ ਕੇ ਰੋਸ ਪ੍ਰਗਟਾਇਆ ਹੈ। ਹਲਕਾ ਭੋਆ ਦੇ ਲੋਕਾਂ ਨੇ ਸਰਨਾ ਬੱਸ ਸਟੈਂਡ ਵਿਖੇ ਵੱਖ-ਵੱਖ ਥਾਵਾਂ 'ਤੇ ਲਾਪਤਾ ਸੰਸਦ ਮੈਂਬਰ ਸੰਨੀ ਦਿਓਲ ਦੇ ਪੋਸਟਰ ਲਗਾ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਜ਼ਿਲ੍ਹੇ 'ਚ ਕਿਸੇ ਲਾਪਤਾ ਸੰਸਦ ਮੈਂਬਰ ਦੇ ਪੋਸਟਰ ਲਾਏ ਗਏ ਹੋਣ। ਜਦਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ ਪਠਾਨਕੋਟ ਤੇ ਸੁਜਾਨਪੁਰ ਸਰਕਲਾਂ 'ਚ ਲਾਪਤਾ ਐੱਮਪੀ ਸੰਨੀ ਦਿਓਲ ਦੇ ਪੋਸਟਰ ਲਗਾਏ ਜਾ ਚੁੱਕੇ ਹਨ ਪਰ ਸੰਸਦ ਮੈਂਬਰ ਨੇ ਇਕ ਵੀ ਵਿਅਕਤੀ ਦਾ ਦਰਦ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ।

rupes52369

Dheeraj Sahu News: ਆਮਦਨ ਕਰ ਵਿਭਾਗ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਪ੍ਰਸਾਦ ਦੇ ਘਰੋਂ 351 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਘਰ ਦੇ ਹਰ ਕੋਨੇ 'ਚ ਰੱਖੇ 500 ਅਤੇ 200 ਰੁਪਏ ਦੇ ਨੋਟਾਂ ਦੇ ਇੰਨੇ ਬੰਡਲ ਮਿਲੇ ਕਿ ਇਨਕਮ ਟੈਕਸ ਵਿਭਾਗ ਵੀ ਹੈਰਾਨ ਰਹਿ ਗਿਆ। ਨੋਟਾਂ ਨੂੰ ਗਿਣਨ ਲਈ ਮਸ਼ੀਨਾਂ ਲਿਆਂਦੀਆਂ ਗਈਆਂ ਪਰ ਉਹ ਵੀ ਮੁਸੀਬਤ ਵਿੱਚ ਸਨ। ਬਾਅਦ ਵਿੱਚ ਗਿਣਤੀ ਲਈ ਕੁਝ ਹੋਰ ਮਸ਼ੀਨਾਂ ਅਤੇ ਅਧਿਕਾਰੀਆਂ ਨੂੰ ਸ਼ਾਮਲ ਕਰਨਾ ਪਿਆ। ਦਰਅਸਲ, ਇਨਕਮ ਟੈਕਸ ਵਿਭਾਗ (ਆਈਟੀ ਵਿਭਾਗ) ਦੀ ਟੀਮ ਨੇ 6 ਦਸੰਬਰ ਨੂੰ ਧੀਰਜ ਸਾਹੂ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਉਸ ਦੇ ਘਰ ਪੰਜ ਦਿਨਾਂ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਬੇਹਿਸਾਬੀ ਜਾਇਦਾਦ ਦਾ ਪਤਾ ਲਗਾਇਆ ਗਿਆ। ਸਾਹੂ ਦੇ ਛੁਪਣਗਾਹਾਂ ਤੋਂ 351 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਆਮਦਨ ਕਰ ਵਿਭਾਗ ਨੇ ਕੁੱਲ 176 ਬੋਰੀਆਂ ਵਿੱਚੋਂ 140 ਬੋਰੀਆਂ ਦੀ ਗਿਣਤੀ ਪੂਰੀ ਕਰ ਲਈ ਹੈ। ਆਮਦਨ ਕਰ ਵਿਭਾਗ ਦਾ ਕਹਿਣਾ ਹੈ ਕਿ ਜ਼ਬਤ ਕੀਤਾ ਗਿਆ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਕਾਲਾ ਧਨ ਹੈ। ਆਮਦਨ ਕਰ ਵਿਭਾਗ ਦੀ ਇਹ ਕਾਰਵਾਈ ਸ਼ਰਾਬ ਨਾਲ ਸਬੰਧਤ ਕਾਰੋਬਾਰ ਵਿੱਚ ਟੈਕਸ ਚੋਰੀ ਹੋਣ ਦੇ ਖਦਸ਼ੇ ਕਾਰਨ ਸ਼ੁਰੂ ਕੀਤੀ ਗਈ ਸੀ। ਵਿਭਾਗ ਨੇ ਟੈਕਸ ਚੋਰੀ ਦੇ ਦੋਸ਼ 'ਚ ਸ਼ਰਾਬ ਦੇ ਕਾਰੋਬਾਰ ਨਾਲ ਜੁੜੀ ਇਕ ਕੰਪਨੀ ਦੇ ਅਹਾਤੇ 'ਤੇ ਛਾਪਾ ਮਾਰਿਆ। ਇਸ ਵਿੱਚ ਬੁੱਧੀ ਡਿਸਟਿਲਰੀ ਪ੍ਰਾਈਵੇਟ ਲਿਮਟਿਡ, ਬਲਦੇਵ ਸਾਹੂ ਇੰਫਰਾ ਲਿਮਟਿਡ, ਕੁਆਲਿਟੀ ਬੋਟਲਰਜ਼ ਅਤੇ ਕਿਸ਼ੋਰ ਪ੍ਰਸਾਦ-ਵਿਜੇ ਪ੍ਰਸਾਦ ਬੇਵਰੇਜ ਲਿਮਟਿਡ ਵਰਗੀਆਂ ਕੰਪਨੀਆਂ ਦੇ ਨਾਂ ਸ਼ਾਮਲ ਹਨ। ਝਾਰਖੰਡ ਦੇ ਰਾਂਚੀ ਅਤੇ ਲੋਹਰਦਗਾ ਤੋਂ ਇਲਾਵਾ ਉੜੀਸਾ ਦੇ ਬਲਾਂਗੀਰ, ਸੰਬਲਪੁਰ, ਰੇਡੀਹ ਖੇਤਰਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ।

ipl52369

IPL Auction 2024 : ਆਈਪੀਐਲ 2024 ਨਿਲਾਮੀ ਲਈ ਦੁਬਈ ਵਿਚ ਸਟੇਜ ਤਿਆਰ ਕੀਤੀ ਗਈ ਹੈ। ਬੀਸੀਸੀਆਈ ਨੇ ਆਈਪੀਐਲ ਦੇ 17ਵੇਂ ਸੀਜ਼ਨ ਲਈ ਖਿਡਾਰੀਆਂ ਦੀ ਨਿਲਾਮੀ ਲਈ 333 ਖਿਡਾਰੀਆਂ ਨੂੰ ਸ਼ਾਰਟਲਿਸਟ ਕੀਤਾ ਹੈ। ਇਸ ਵਾਰ ਨਿਲਾਮੀ ਵਿਚ ਵੱਧ ਤੋਂ ਵੱਧ 77 ਖਿਡਾਰੀਆਂ ਦੀ ਬੋਲੀ ਹੋ ਸਕਦੀ ਹੈ। ਇਨ੍ਹਾਂ ਵਿਚ 214 ਭਾਰਤੀ ਅਤੇ 119 ਵਿਦੇਸ਼ੀ ਖਿਡਾਰੀ ਹੋਣਗੇ। 2 ਖਿਡਾਰੀ ਐਸੋਸੀਏਟ ਟੀਮ ਦੇ ਹਨ। 116 ਖਿਡਾਰੀ ਕੈਪਡ ਹਨ ਅਤੇ 215 ਅਨਕੈਪਡ ਹਨ। ਇਸ ਤੋਂ ਪਹਿਲਾਂ ਨਿਲਾਮੀ ਲਈ 1166 ਖਿਡਾਰੀਆਂ ਨੇ ਆਪਣੇ ਨਾਂ ਦਰਜ ਕਰਵਾਏ ਸਨ।  ਆਈਪੀਐਲ ਨਿਲਾਮੀ (ਆਈਪੀਐਲ 2024 ਨਿਲਾਮੀ) 19 ਦਸੰਬਰ ਨੂੰ ਦੁਬਈ ਦੇ ਕੋਕਾ ਕੋਲਾ ਅਰੇਨਾ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2:30 ਵਜੇ ਸ਼ੁਰੂ ਹੋਵੇਗੀ। ਨਿਲਾਮੀ ਵਿਚ ਸਭ ਤੋਂ ਵੱਧ ਆਧਾਰ ਕੀਮਤ 2 ਕਰੋੜ ਰੁਪਏ ਹੈ। ਇਸ ਬਰੈਕਟ ਵਿਚ ਆਸਟਰੇਲੀਆ ਦੇ ਵਿਸ਼ਵ ਚੈਂਪੀਅਨ ਕਪਤਾਨ ਪੈਟ ਕਮਿੰਸ ਅਤੇ ਟ੍ਰੈਵਿਸ ਹੈੱਡ ਸਮੇਤ 23 ਖਿਡਾਰੀ ਸ਼ਾਮਲ ਹਨ।

raja52369

ਚੰਡੀਗੜ੍ਹ : ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਜੌੜਾਮਾਜਰਾ ਨੇ ਬੀਬੀਐੱਮਬੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ ’ਤੇ ਬੀਬੀਐੱਮਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿਚ ਲਗਪਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿਚ ਹੋਰ ਵਾਧਾ ਕੀਤਾ ਜਾਵੇਗਾ। ਮੀਟਿੰਗ ਵਿਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ।  

sandeep8569

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਕੁਮਾਰ ਪਾਠਕ  ਨੇ ਸੋਮਵਾਰ ਨੂੰ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਅਹਿਮ ਮੁੱਦੇ ਉਠਾਏ।  ਡਾ. ਪਾਠਕ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਰੇ ਰੁਕੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ।  ਸੰਸਦ ਨੂੰ ਸੰਬੋਧਨ ਕਰਦਿਆਂ ਡਾ. ਸੰਦੀਪ ਪਾਠਕ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਬਹੁਤ ਸਾਰੇ ਫੰਡ ਰੋਕ ਰਹੀ ਹੈ ਜੋ ਕਿ ਪੰਜਾਬ ਦੇ ਲੋਕਾਂ ਦਾ ਹੱਕ ਹੈ ਅਤੇ ਇਸ ਨੂੰ ਤੁਰੰਤ ਜਾਰੀ ਕੀਤਾ ਜਾਵੇ।  ਡਾ. ਪਾਠਕ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਆਰਡੀਐਫ (ਪੇਂਡੂ ਵਿਕਾਸ ਫੰਡ) ਦੇ ਕੇਂਦਰ ਵੱਲ 5500 ਕਰੋੜ ਰੁਪਏ ਬਕਾਇਆ ਹਨ, ਇਸ ਫੰਡ ਦੀ ਵਰਤੋਂ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰ ਦੀਆਂ ਸੜਕਾਂ ਦੇ ਨਿਰਮਾਣ ਅਤੇ ਸਾਂਭ-ਸੰਭਾਲ ਲਈ ਕੀਤੀ ਜਾਂਦੀ ਹੈ।  ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਵਰਤੋਂ ਹੋਰ ਕੰਮਾਂ ਲਈ ਕੀਤੀ ਅਤੇ ਕੇਂਦਰ ਸਰਕਾਰ ਨੇ ਇਹ ਫੰਡ ਬੰਦ ਕਰ ਦਿੱਤਾ।  ਪਰ ਹੁਣ ਪੰਜਾਬ ਵਿੱਚ ਨਵੀਂ ਸਰਕਾਰ ਹੈ ਅਤੇ ਪੰਜਾਬ ਦੀ ਮਾਨ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਨਵੇਂ ਕਾਨੂੰਨ ਵੀ ਬਣਾਏ ਹਨ ਕਿ ਇਹ ਪੈਸਾ ਸਿਰਫ਼ ਮੰਡੀਆਂ ਅਤੇ ਪੇਂਡੂ ਸੜਕਾਂ ਲਈ ਹੀ ਖਰਚਿਆ ਜਾਵੇਗਾ।  ਇਸ ਲਈ ਮੋਦੀ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਫੰਡ ਜਾਰੀ ਕਰਨਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ  ਐਨਐਚਐਮ (ਨੈਸ਼ਨਲ ਹੈਲਥ ਮਿਸ਼ਨ) ਦੇ 621 ਕਰੋੜ ਦੇ ਫੰਡ ਵੀ ਬਕਾਇਆ ਪਏ ਹਨ ਅਤੇ ਕੇਂਦਰ ਸਰਕਾਰ ਇਹ ਕਹਿ ਕੇ ਇਹ ਪੈਸਾ ਜਾਰੀ ਕਰਨ ਤੋਂ ਇਨਕਾਰ ਕਰ ਰਹੀ ਹੈ ਕਿ ਇਹ ਆਮ ਆਦਮੀ ਕਲੀਨਿਕਾਂ ਲਈ ਨਹੀਂ ਹੈ।  ਪਾਠਕ ਨੇ ਸੰਸਦ ਨੂੰ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ 'ਤੇ ਐਨਐਚਐਮ ਫੰਡ ਖਰਚ ਨਹੀਂ ਕੀਤਾ ਜਾ ਰਿਹਾ ਹੈ, ਇਸ ਲਈ ਪੰਜਾਬ ਸਰਕਾਰ ਦਾ ਆਪਣਾ ਫੰਡ ਹੈ, ਇਹ ਪੈਸਾ ਦਵਾਈਆਂ, ਮੈਡੀਕਲ ਉਪਕਰਣ, ਤਹਿਸੀਲ ਅਤੇ ਜ਼ਿਲ੍ਹਾ ਸਰਕਾਰੀ ਹਸਪਤਾਲਾਂ ਲਈ ਹੈ, ਇਸ ਲਈ ਉਹ ਇਸ ਨੂੰ ਬਿਨਾਂ ਵਜ੍ਹਾ ਰੋਕ ਰਹੇ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ 850 ਕਰੋੜ ਰੁਪਏ ਐਮਡੀਐਫ ਅਤੇ 1800 ਕਰੋੜ ਰੁਪਏ ਵਿਸ਼ੇਸ਼ ਸਹਾਇਤਾ ਫੰਡ ਵੀ ਰੱਖੇ ਹੋਏ ਹਨ।  ਡਾ. ਪਾਠਕ ਨੇ ਕਿਹਾ ਕਿ ਇਸ ਵਿੱਚ ਕੁੱਲ 8,000 ਕਰੋੜ ਰੁਪਏ ਦਾ ਵਾਧਾ ਹੁੰਦਾ ਹੈ ਅਤੇ ਇਹ ਸਾਰਾ ਪੈਸਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਹੈ।  ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਫੰਡ ਜਾਰੀ ਕਰਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਪੰਜਾਬ ਨੂੰ ਆਪਣਾ ਪੈਸਾ ਦੇਣ ਤੋਂ ਟਾਲਾ ਵੱਟਦੀ ਰਹੀ ਤਾਂ ਉਨ੍ਹਾਂ ਕੋਲ ਸੁਪਰੀਮ ਕੋਰਟ ਜਾਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਹੇਗਾ ਪਰ ਸੁਪਰੀਮ ਕੋਰਟ ਵਿਚ ਪਹਿਲਾਂ ਹੀ ਰਾਜ ਅਤੇ ਕੇਂਦਰ ਸਰਕਾਰ ਦੇ 35000 ਦੇ ਕਰੀਬ ਕੇਸ ਪੈਂਡਿੰਗ ਪਏ ਹਨ ਇਸ ਲਈ ਮੋਦੀ ਸਰਕਾਰ ਨੂੰ ਇਹ ਪੈਸਾ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਵਿਕਾਸ ਦੇ ਕੰਮ ਹੋ ਸਕਣ ਅਤੇ ਸਿਹਤ ਸਹੂਲਤਾਂ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਮੁਹੱਈਆ ਕਰਵਾਈਆਂ ਜਾ ਸਕਣ।...

police000025

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ 221 ਐਫ.ਆਈ.ਆਰਜ਼ ਦਰਜ ਕੀਤੀਆਂ ਹਨ।  ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 1.57 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 1.05 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਦੇ ਨਾਲ ਨਾਲ 20.72 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜਿਵੇਂ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ— ਇੰਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ—  ਲਾਗੂ ਕੀਤੀ ਗਈ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਹਾਲ ਹੀ ਵਿੱਚ ਕੀਤੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਪਿੰਡ ਦੀਆਂ 'ਸੱਥਾਂ' ਵਿੱਚ ਜਨਤਕ ਮੀਟਿੰਗਾਂ ਕਰਨ ਤਾਂ ਜੋ ਨਸ਼ਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ, ਜਿਸ ਨਾਲ ਅਪਰਾਧ ਨੂੰ ਰੋਕਣ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵਿੱਚ ਵਾਧਾ ਕਰਨ, ਆਪਣੇ ਅਧਿਕਾਰ ਖੇਤਰ ਵਿੱਚ ਛੋਟੇ ਫਲੈਗ ਮਾਰਚ ਕਰਵਾਉਣ ਅਤੇ ਸਮਾਜ ਦੇ ਮੋਹਤਬਰ ਵਿਅਕਤੀਆਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 13 ਵੱਡੇ ਸਮਾਗਮਾਂ ਸਮੇਤ ਘੱਟੋ-ਘੱਟ 175 ਜਾਗਰੂਕਤਾ ਸਮਾਗਮ ਕਰਵਾਏ ਗਏ ਹਨ। ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64 ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਆਦੀ ਨੂੰ ਮੁੜ ਵਸੇਬੇ ਲਈ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵਿੱਚ ਇੱਕ ਗਲਤ ਧਾਰਨਾ ਹੈ ਕਿ ਧਾਰਾ 64ਏ ਤਹਿਤ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਹੋਣਾ ਪਵੇਗਾ। ਪਰ ਹਕੀਕਤ ਇਹ ਹੈ ਕਿ ਨਸ਼ੇ ਦੀ ਥੋੜੀ ਮਾਤਰਾ ਦੇ ਨਾਲ ਫੜੇ ਗਏ ਨਸ਼ਿਆਂ ਦੇ ਆਦੀ ਕੋਲ ਸਵੈ-ਇੱਛਾ ਨਾਲ ਨਸ਼ਾ ਛੁਡਾਉਣ ਲਈ ਡਾਕਟਰੀ ਇਲਾਜ ਕਰਵਾਉਣ ਦਾ ਮੌਕਾ ਹੁੰਦਾ ਹੈ ਅਤੇ ਇਸ ਲਈ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਨਹੀਂ ਹੋਣਾ ਪਵੇਗਾ।  ਇਸ ਰਣਨੀਤੀ ਦੇ ਹਿੱਸੇ ਵਜੋਂ, ਮੁੱਖ ਮੰਤਰੀ ਨੇ ਸੰਭਾਵਿਤ ਗਠਜੋੜ ਨੂੰ ਤੋੜਨ ਲਈ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ, ਜੋ ਲੰਬੇ ਸਮੇਂ ਤੋਂ ਇੱਕੋ ਸਥਾਨ 'ਤੇ ਤਾਇਨਾਤ ਹਨ, ਦੇ ਤਬਾਦਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਮੁਖੀਆਂ ਨੂੰ ਪਹਿਲਾਂ ਹੀ ਅਜਿਹੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੀ.ਪੀ./ਐਸ.ਐਸ.ਪੀਜ਼ ਅਤੇ ਹੋਰ ਫੀਲਡ ਅਧਿਕਾਰੀਆਂ ਨੂੰ ਆਪਣੇ ਤਬਾਦਲਿਆਂ ਮੌਕੇ ਆਪਣੇ ਅਧੀਨ ਅਮਲੇ ਨੂੰ ਆਪਣੀ ਤਾਇਨਾਤੀ ਦੇ ਨਵਾਂ ਸਥਾਨ ‘ਤੇ ਲੈ ਕੇ ਜਾਣ ਲਈ ਵੀ ਰੋਕ ਲਗਾਈ ਗਈ ਹੈ। ਆਈਜੀਪੀ ਨੇ ਕਿਹਾ ਕਿ ਸਰਕਾਰ ਨੇ ਪੀਓਜ਼ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ, ਸ਼੍ਰੇਣੀ ਏ ਵਿੱਚ 10 ਸਾਲ ਤੋਂ ਵੱਧ ਸਜ਼ਾ ਵਾਲੇ ਪੀਓਜ਼, ਸ਼੍ਰੇਣੀ ਬੀ ਵਿੱਚ 7 ਸਾਲ ਤੋਂ ਵੱਧ ਸਜ਼ਾ ਵਾਲੇ ਅਤੇ ਸ਼੍ਰੇਣੀ ਸੀ ਵਿੱਚ 7 ਸਾਲ ਤੋਂ ਘੱਟ ਸਜ਼ਾ ਵਾਲੇ ਪੀਓਜ਼ ਸ਼ਾਮਲ ਹਨ, ਤਾਂ ਜੋ ਕੱਟੜ ਅਪਰਾਧੀਆਂ 'ਤੇ ਨਕੇਲ ਕਸੀ ਜਾ ਸਕੇ। ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਵੱਲੋਂ 130 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਫਿਰੌਤੀ ਦੀਆਂ ਕਾਲਾਂ ਵਿੱਚ ਸ਼ਾਮਲ 117 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਫਿਰੌਤੀ ਮੰਗਣ ਸਬੰਧੀ ਘਟਨਾਵਾਂ ਵਿੱਚ ਕਮੀ ਆਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ  ਵਿੱਚ 10 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1186 ਤੱਕ ਪਹੁੰਚ ਗਈ ਹੈ।...

jiuy258888

ਮੱਧ ਪ੍ਰਦੇਸ਼: ਮੱਧ ਪ੍ਰਦੇਸ਼ 'ਚ ਮੁੱਖ ਮੰਤਰੀ ਦਾ ਅਹੁਦਾ ਕੌਣ ਸੰਭਾਲੇਗਾ, ਇਸ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਿਹਾ ਸਸਪੈਂਸ ਅੱਜ ਖਤਮ ਹੋ ਗਿਆ। ਵਿਧਾਇਕ ਦਲ ਦੀ ਬੈਠਕ 'ਚ ਮੋਹਨ ਯਾਦਵ ਦੇ ਨਾਂ 'ਤੇ ਸਹਿਮਤੀ ਬਣ ਗਈ ਹੈ। ਮੋਹਨ ਯਾਦਵ ਉਜੈਨ ਦੱਖਣ ਤੋਂ ਵਿਧਾਇਕ ਹਨ। ਮੋਹਨ ਯਾਦਵ ਨੂੰ ਸੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਸ਼ਿਵਰਾਜ ਸਿੰਘ ਚੌਹਾਨ ਨੇ ਵਿਧਾਇਕ ਦਲ ਦੀ ਬੈਠਕ 'ਚ ਮੋਹਨ ਯਾਦਵ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ। ਇਸ ਐਲਾਨ ਨਾਲ ਸਾਰੀਆਂ ਕਿਆਸ ਅਰਾਈਆਂ ਖ਼ਤਮ ਹੋ ਗਈਆਂ ਹਨ। ਹੁਣ ਰਾਜ ਦੀ ਕਮਾਨ ਮੋਹਨ ਯਾਦਵ ਦੇ ਹੱਥਾਂ ਵਿੱਚ ਹੋਵੇਗੀ। ਇਸ ਅਹਿਮ ਫੈਸਲੇ ਤੋਂ ਪਹਿਲਾਂ ਭਾਜਪਾ ਹਾਈਕਮਾਂਡ ਨੇ ਅੱਜ ਅਬਜ਼ਰਵਰਾਂ ਦੀ ਟੀਮ ਭੋਪਾਲ ਭੇਜੀ ਸੀ।  ਭੋਪਾਲ ਪਹੁੰਚਣ ਤੋਂ ਬਾਅਦ ਮਨੋਹਰ ਲਾਲ ਖੱਟਰ ਅਤੇ ਹੋਰ ਨਿਗਰਾਨ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੇ। ਇੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼ਿਵਰਾਜ ਸਿੰਘ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਸੀ ਕਿ ਖੱਟਰ ਭਾਜਪਾ ਹਾਈਕਮਾਨ ਦੇ ਹੁਕਮਾਂ 'ਤੇ ਦਿੱਲੀ ਤੋਂ ਪਹੁੰਚੇ ਸਨ।ਖੱਟਰ ਦੇ ਭੋਪਾਲ ਪਹੁੰਚਣ ਤੋਂ ਬਾਅਦ ਵੀ ਨੱਡਾ ਲਗਾਤਾਰ ਉਨ੍ਹਾਂ ਦੇ ਸੰਪਰਕ 'ਚ ਰਹੇ।

china586932

ਨਵੀਂ ਦਿੱਲੀ:  ਭੂਟਾਨ ਅਤੇ ਚੀਨ ਵਿਚਾਲੇ ਰਸਮੀ ਤੌਰ 'ਤੇ ਸਰਹੱਦਾਂ ਦੇ ਨਿਪਟਾਰੇ ਲਈ ਚੱਲ ਰਹੀ ਗੱਲਬਾਤ ਦੇ ਬਾਵਜੂਦ ਚੀਨ ਭੂਟਾਨ ਦੇ ਉੱਤਰੀ ਹਿੱਸੇ ਦੀ ਜੈਕਰਲੁੰਗ ਘਾਟੀ 'ਚ ਇਕਤਰਫਾ ਨਿਰਮਾਣ ਗਤੀਵਿਧੀਆਂ ਜਾਰੀ ਰੱਖ ਰਿਹਾ ਹੈ। ਖੇਤਰ ਦੀਆਂ ਸੈਟੇਲਾਈਟ ਤਸਵੀਰਾਂ ਨਾਲ ਪਹਿਲਾਂ ਨਾਲੋਂ ਜ਼ਿਆਦਾ ਸਾਫ਼ ਹੋ ਗਿਆ ਹੈ, ਅਜਿਹਾ ਪ੍ਰਤੀਤ ਹੁੰਦਾ ਹੈ ਕਿ ਥਿੰਫੂ ਕੋਲ ਖੇਤਰ ਵਿੱਚ ਚੀਨ ਦੁਆਰਾ ਪੇਸ਼ ਕੀਤੇ ਗਏ ਤੱਥਾਂ ਨੂੰ ਸਵੀਕਾਰ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਇਹ ਇਲਾਕਾ ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਭੂਟਾਨ ਦੀ ਪੂਰਬੀ ਸਰਹੱਦ ਤੋਂ ਕਰੀਬ 50 ਕਿਲੋਮੀਟਰ ਦੂਰ ਹੈ। ਲੰਡਨ ਯੂਨੀਵਰਸਿਟੀ ਦੇ ਸਕੂਲ ਆਫ ਓਰੀਐਂਟਲ ਐਂਡ ਅਫਰੀਕਨ ਸਟੱਡੀਜ਼ (SOAS) ਵਿੱਚ ਤਿੱਬਤੀ ਇਤਿਹਾਸ ਦੇ ਇੱਕ ਮਾਹਰ ਪ੍ਰੋਫੈਸਰ ਰੌਬਰਟ ਬਾਰਨੇਟ ਨੇ ਕਿਹਾ: "ਇਹ ਚੀਨ ਦਾ ਪੇਸਟੋਰਲ ਅਭਿਆਸਾਂ ਦੇ ਅਧਾਰ ਤੇ ਇੱਕ ਖੇਤਰ ਦਾ ਦਾਅਵਾ ਕਰਨ ਦਾ ਮਾਮਲਾ ਹੈ, ਜੋ ਕਿ ਹਾਲ ਹੀ ਵਿੱਚ ਅਤੇ ਪਹਿਲਾਂ ਹੈ। ਅਜਿਹਾ ਕਦੇ ਨਹੀਂ ਹੋਇਆ, ਅਤੇ ਫਿਰ ਉਨ੍ਹਾਂ ਨੇ ਇਕਪਾਸੜ ਤੌਰ 'ਤੇ ਖੇਤਰ 'ਤੇ ਕਬਜ਼ਾ ਕਰ ਲਿਆ, ਅਤੇ ਇਸ ਵਿਚ ਪਿੰਡ, ਫੌਜੀ ਬੈਰਕਾਂ ਅਤੇ ਚੌਕੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ..." ਉਨ੍ਹਾਂ  ਕਿਹਾ ਹੈ ਕਿ ਜਾਕਾਰਲੁੰਗ ਬੇਯੂਲ ਖੇਨਪਾਜੋਂਗ ਨਾਲ ਜੁੜਿਆ ਹੋਇਆ ਹੈ, ਜੋ ਕਿ ਭੂਟਾਨੀਆਂ ਲਈ ਇੱਕ ਮਹੱਤਵਪੂਰਨ ਸੱਭਿਆਚਾਰਕ ਅਤੇ ਧਾਰਮਿਕ ਖੇਤਰ ਹੈ... ਇਸ ਲਈ, ਇਹ ਇੱਕ ਅਜਿਹਾ ਮਾਮਲਾ ਹੈ ਜਿਸ ਵਿੱਚ ਚੀਨ ਨੇ ਹਾਲ ਹੀ ਵਿੱਚ ਸ਼ੱਕੀ ਤੌਰ 'ਤੇ ਇੱਕ ਅਜਿਹੇ ਖੇਤਰ 'ਤੇ ਦਾਅਵਾ ਕੀਤਾ ਹੈ, ਜਿਸ ਲਈ ਬਹੁਤ ਸੱਭਿਆਚਾਰਕ ਮਹੱਤਵ ਹੈ। ਘੱਟ ਤਾਕਤਵਰ ਗੁਆਂਢੀ, ਅਤੇ ਉਹ ਇਹ ਵੀ ਜਾਣਦਾ ਹੈ ਕਿ ਗੁਆਂਢੀ ਕੋਲ ਬਹੁਤ ਘੱਟ ਵਿਕਲਪ ਹਨ ਕਿ ਕਿਵੇਂ ਜਵਾਬ ਦੇਣਾ ਹੈ..." ਮੈਕਸਰ ਤੋਂ ਪ੍ਰਾਪਤ ਰਿਪੋਰਟ ਦੀਆਂ ਤਸਵੀਰਾਂ ਦਿਖਾਉਂਦੀਆਂ ਹਨ ਕਿ ਕਿਵੇਂ ਚੀਨ ਨੇ ਸਿਰਫ ਦੋ ਸਾਲਾਂ ਵਿੱਚ ਜੈਕਰਲੁੰਗ ਘਾਟੀ ਵਿੱਚ ਆਪਣੀ ਮੌਜੂਦਗੀ ਵਧਾ ਦਿੱਤੀ ਹੈ। ਪਿਛਲੇ ਹਫ਼ਤੇ, 7 ਦਸੰਬਰ ਦੀਆਂ ਤਸਵੀਰਾਂ, ਘੱਟੋ-ਘੱਟ 129 ਇਮਾਰਤਾਂ ਦਾ ਨਿਰਮਾਣ ਦਿਖਾਉਂਦੀਆਂ ਹਨ ਜੋ ਰਿਹਾਇਸ਼ੀ ਕੁਆਰਟਰ ਜਾਪਦੀਆਂ ਹਨ, ਅਤੇ ਥੋੜ੍ਹੀ ਦੂਰੀ 'ਤੇ ਕਿਸੇ ਹੋਰ ਬਸਤੀ ਵਿੱਚ ਘੱਟੋ-ਘੱਟ 62 ਇਮਾਰਤਾਂ। ਅਗਸਤ, 2021 ਵਿੱਚ ਕਲਿੱਕ ਕੀਤੀਆਂ ਗਈਆਂ ਉਸੇ ਖੇਤਰ ਦੀਆਂ ਤਸਵੀਰਾਂ ਵਿੱਚ, ਇਹ ਦੇਖਿਆ ਜਾ ਸਕਦਾ ਹੈ ਕਿ ਇਹਨਾਂ ਵਿੱਚੋਂ ਕੋਈ ਵੀ ਇਮਾਰਤ ਨਹੀਂ ਬਣਾਈ ਗਈ ਸੀ।...

patila21369

Satinder Sartaaj Patiala news: ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਸ਼ੋਅ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਪਟਿਆਲਾ ਦੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ ਚੱਲ ਰਹੇ ਸਰਤਾਜ ਦੇ ਸ਼ੋਅ ਨੂੰ ਬੰਦ ਕਰਵਾ ਦਿਤਾ। ਸ਼ੋਅ ਬੰਦ ਹੋਣ ਤੋਂ ਬਾਅਦ ਦਰਸ਼ਕਾਂ ਨੇ ਪੁਲਿਸ ਖਿਲਾਫ ਕੀਤੀ ਨਾਅਰੇਬਾਜ਼ੀ  ਸਤਿੰਦਰ ਸਰਤਾਜ ਦਾ ਸ਼ੋਅ ਬੰਦ ਹੋਣ ਤੋਂ ਬਾਅਦ ਪੁਲਿਸ ਦੇ ਖਿਲਾਫ ਦਰਸ਼ਕਾਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦਰਸ਼ਕਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਸ਼ੋਅ ਬੰਦ ਕਰਵਾ ਦਿੱਤਾ ਜੋ ਕਿ ਗਲਤ ਹੈ। ਪੁਲਿਸ ਦਾ ਦਾਅਵਾ ਉਧਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ ਪਰ ਸ਼ੋਅ ਸਾਢੇ 10 ਵਜੇ ਤੱਕ ਚੱਲ ਰਿਹਾ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਸ਼ੋਅ ਬੰਦ ਕਰਨ ਵਾਸਤੇ ਕਿਹਾ। ਉਨ੍ਹਾਂ ਦਾ ਕਹਿਣਾ ਹੈ ਕਿ 10 ਵਜੇ ਤੋਂ ਬਾਅਦ ਸ਼ੋਅ ਬੰਦ ਹੋਣਾ ਚਾਹੀਦਾ ਸੀ। ਸ਼ੋਅ ਬੰਦ ਹੋਣ ਦੀ ਵੀਡੀਓ ਖੂਬ ਵਾਇਰਲ   ਪੁਲਿਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  ਸ਼ੋਅ ਬੰਦ ਕਰਵਾਉਣ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।  ਦਰਸ਼ਕਾਂ ਨੇ ਸ਼ੋਅ ਬੰਦ ਹੋਣ ਦਾ ਵਿਰੋਧ ਕੀਤਾ।...

kuht85693

Article 370 :  ਮੋਦੀ ਸਰਕਾਰ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। CJI DY ਚੰਦਰਚੂੜ ਨੇ ਕਿਹਾ, ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ। ਇਸ ਦੀ ਕੋਈ ਅੰਦਰੂਨੀ ਪ੍ਰਭੂਸੱਤਾ ਨਹੀਂ ਹੈ। 5 ਅਗਸਤ, 2019 ਨੂੰ, ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਦੇ ਪ੍ਰਭਾਵ ਨੂੰ ਖਤਮ ਕਰ ਦਿੱਤਾ, ਅਤੇ ਨਾਲ ਹੀ ਰਾਜ ਨੂੰ ਦੋ ਹਿੱਸਿਆਂ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੰਡਿਆ ਅਤੇ ਦੋਵਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ। ਕੇਂਦਰ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ 'ਚ 23 ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ 'ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਤੰਬਰ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ 4 ਸਾਲ, 4 ਮਹੀਨੇ ਅਤੇ 6 ਦਿਨ ਬਾਅਦ 370 ਨੂੰ ਰੱਦ ਕਰਨ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਪੰਜ ਜੱਜਾਂ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀ ਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ। ਸੁਪਰੀਮ ਕੋਰਟ ਦੇ ਫੈਸਲੇ ਦੇ ਅਹਿਮ ਨੁਕਤੇ - ਧਾਰਾ 370 ਹਟਾਉਣ ਦਾ ਅਧਿਕਾਰ ਰਾਸ਼ਟਰਪਤੀ ਕੋਲ ਹੈ।ਧਾਰਾ 370 ਹਟਾਉਣ ਦਾ ਫੈਸਲਾ ਸੰਵਿਧਾਨਕ ਤੌਰ 'ਤੇ ਸਹੀ ਸੀ। - ਸੰਵਿਧਾਨ ਦੀਆਂ ਸਾਰੀਆਂ ਵਿਵਸਥਾਵਾਂ ਜੰਮੂ ਅਤੇ ਕਸ਼ਮੀਰ 'ਤੇ ਲਾਗੂ ਹੁੰਦੀਆਂ ਹਨ। ਇਹ ਫੈਸਲਾ ਜੰਮੂ-ਕਸ਼ਮੀਰ ਦੇ ਏਕੀਕਰਨ ਲਈ ਸੀ। - ਧਾਰਾ 370 ਨੂੰ ਹਟਾਉਣ ਵਿੱਚ ਕੋਈ ਬਦਨਾਮੀ ਨਹੀਂ ਸੀ। - ਜੰਮੂ-ਕਸ਼ਮੀਰ 'ਚ ਜਲਦੀ ਚੋਣਾਂ ਕਰਵਾਉਣ ਲਈ ਕਦਮ ਚੁੱਕੇ ਜਾਣ। ਜੰਮੂ-ਕਸ਼ਮੀਰ ਵਿੱਚ 30 ਸਤੰਬਰ 2024 ਤੱਕ ਚੋਣਾਂ ਹੋਣੀਆਂ ਚਾਹੀਦੀਆਂ ਹਨ। - ਜੰਮੂ-ਕਸ਼ਮੀਰ ਵਿੱਚ ਰਾਜ ਦਾ ਦਰਜਾ ਜਲਦੀ ਬਹਾਲ ਹੋਣਾ ਚਾਹੀਦਾ ਹੈ। - ਧਾਰਾ 370 ਇੱਕ ਅਸਥਾਈ ਵਿਵਸਥਾ...

visaaus52369

Australia Visa Rules : ਆਸਟ੍ਰੇਲੀਆ ਨੇ ਸੋਮਵਾਰ ਨੂੰ ਕਿਹਾ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਲੋਅ ਸਕਿਲਡ ਕਾਮਿਆਂ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ ਜਿਸ ਨਾਲ ਅਗਲੇ ਦੋ ਸਾਲਾਂ 'ਚ ਪਰਵਾਸੀਆਂ ਦੀ ਗਿਣਤੀ ਅੱਧੀ ਹੋ ਜਾਵੇਗੀ ਕਿਉਂਕਿ ਸਰਕਾਰ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਦਰੁਸਤ ਕਰਨ 'ਤੇ ਵਿਚਾਰ ਕਰ ਰਹੀ ਹੈ। ਕੋਰੋਨਾ ਕਾਲ ਤੋਂ ਬਾਅਦ ਪਰਵਾਸੀ ਮਜ਼ਦੂਰਾਂ ਦੀ ਗਿਣਤੀ ਵਿੱਚ ਕਮੀ ਆਈ ਸੀ ਪਰ ਬਾਅਦ ਵਿੱਚ ਵੀਜ਼ਾ ਨਿਯਮ ਸਖ਼ਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ 2022-23 'ਚ ਨੈੱਟ ਇਮੀਗ੍ਰੇਸ਼ਨ ਦੇ ਰਿਕਾਰਡ 510,000 ਤਕ ਪਹੁੰਚਣ ਦੀ ਸੰਭਾਵਨਾ ਤੋਂ ਬਾਅਦ ਆਇਆ ਹੈ। ਅਧਿਕਾਰਤ ਅੰਕੜਿਆਂ ਨੇ ਤੋਂ ਪਤਾ ਚੱਲਿਆ ਹੈ ਕਿ 2024-25 ਤੇ 2025-26 'ਚ ਇਸ ਦੇ ਡਿੱਗ ਕੇ ਲਗਪਗ ਇਕ ਚੌਥਾਈ ਮਿਲੀਅਨ ਹੋਣ ਦਾ ਅਨੁਮਾਨ ਹੈ, ਜੋ ਮੋਟੇ ਤੌਰ 'ਤੇ ਪ੍ਰੀ-ਕੋਵਿਡ ਲੈਵਲਜ਼ ਦਾ ਅਨੁਰੂਪ ਹੈ।ਓ'ਨੀਲ ਨੇ ਕਿਹਾ, 'ਸਰਕਾਰ ਦੇ ਨਿਯਤ ਸੁਧਾਰ ਪਹਿਲਾਂ ਹੀ ਸ਼ੁੱਧ ਵਿਦੇਸ਼ੀ ਪਰਵਾਸ 'ਤੇ ਹੇਠਾਂ ਵੱਲ ਦਬਾਅ ਪਾ ਰਹੇ ਹਨ ਤੇ ਇਸ ਸੰਭਾਵੀ ਗਿਰਾਵਟ 'ਚ ਹੋਰ ਯੋਗਦਾਨ ਪਾਉਣਗੇ।' ਓ'ਨੀਲ ਨੇ ਕਿਹਾ ਕਿ 2022-23 'ਚ ਕੁੱਲ ਵਿਦੇਸ਼ੀ ਪਰਵਾਸ 'ਚ ਵਾਧਾ ਜ਼ਿਆਦਾਤਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੁਆਰਾ ਚਲਾਇਆ ਗਿਆ ਸੀ। ...

jhy85203

ਕਾਰਾਕੋਰਮ : ਸਿਆਚਿਨ ਵਾਰੀਅਰਜ਼ ਦੀ ਕੈਪਟਨ ਫਾਤਿਮਾ ਵਸੀਮ ਨੇ ਇਤਿਹਾਸ ਰਚ ਦਿੱਤਾ ਹੈ। ਭਾਰਤੀ ਫੌਜ ਨੇ ਕਿਹਾ ਹੈ ਕਿ ਕੈਪਟਨ ਫਾਤਿਮਾ ਵਸੀਮ ਸਿਆਚਿਨ ਗਲੇਸ਼ੀਅਰ 'ਤੇ ਇਕ ਆਪਰੇਸ਼ਨਲ ਪੋਸਟ 'ਤੇ ਤਾਇਨਾਤ ਹੋਣ ਵਾਲੀ ਪਹਿਲੀ ਮਹਿਲਾ ਮੈਡੀਕਲ ਅਫਸਰ ਬਣ ਗਈ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਫਾਇਰ ਐਂਡ ਫਿਊਰੀ ਕੋਰ, ਭਾਰਤੀ ਫੌਜ ਨੇ ਦਿੱਤੀ ਹੈ। ਕੈਪਟਨ ਫਾਤਿਮਾ ਵਸੀਮ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਜਾਰੀ ਕੀਤੀਆਂ ਗਈਆਂ ਹਨ।ਕੈਪਟਨ ਫਾਤਿਮਾ ਵਸੀਮ ਨੇ ਸਿਆਚਿਨ ਬੈਟਲ ਸਕੂਲ 'ਚ ਸਿਖਲਾਈ ਲਈ ਹੈ। ਹੁਣ ਉਸ ਨੂੰ 15,200 ਫੁੱਟ ਦੀ ਉਚਾਈ 'ਤੇ ਸੇਵਾ ਕਰਨ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਹੋਏ ਭਾਰਤੀ ਫੌਜ ਨੇ ਕਿਹਾ ਹੈ ਕਿ ਇਹ ਉਨ੍ਹਾਂ ਦੀ ਅਦੁੱਤੀ ਭਾਵਨਾ ਅਤੇ ਉੱਚ ਪ੍ਰੇਰਣਾ ਨੂੰ ਦਰਸਾਉਂਦਾ ਹੈ।

puda52369

ਚੰਡੀਗੜ੍ਹ: ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਸਮੁੱਚੀ ਊਰਜਾ ਕੁਸ਼ਲਤਾ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਇੱਥੇ ਪੇਡਾ ਆਡੀਟੋਰੀਅਮ ਵਿਖੇ "ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ" ਬਾਰੇ ਇੱਕ ਤਕਨੀਕੀ ਵਰਕਸ਼ਾਪ ਕਰਵਾਈ ਗਈ।   ਇਹ ਵਰਕਸ਼ਾਪ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.), ਬਿਜਲੀ ਮੰਤਰਾਲੇ, ਭਾਰਤ ਸਰਕਾਰ ਦੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ ਪੰਜਾਬ ਦੇ ਭਾਈਵਾਲ ਵਿਭਾਗਾਂ ਜਿਵੇਂ ਯੂ.ਐਲ.ਬੀਜ਼, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਵਿਕਾਸ ਅਥਾਰਟੀਆਂ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਮੰਡੀ ਬੋਰਡ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਪੀ.ਐਸ.ਪੀ.ਸੀ.ਐਲ. ਦੇ ਸਹਿਯੋਗ ਨਾਲ ਕਰਵਾਈ ਗਈ।   ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਸੂਬੇ ਵਿੱਚ ਇਮਾਰਤਾਂ, ਉਦਯੋਗਾਂ ਅਤੇ ਨਗਰ ਪਾਲਿਕਾਵਾਂ ਵਿੱਚ ਊਰਜਾ ਕੁਸ਼ਲਤਾ ਦੀ ਮਹੱਤਤਾ ਅਤੇ ਨਵੀਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ (ਐਮ.ਯੂ.ਡੀ.ਐਸ.ਐਮ.) ਇੱਕ ਅਜਿਹਾ ਪ੍ਰੋਗਰਾਮ ਹੈ ਜਿਸਦਾ ਉਦੇਸ਼ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼)  ਦੀ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣਾ ਹੈ। ਯੂ.ਐਲ.ਬੀਜ਼ ਵਿੱਚ ਊਰਜਾ ਕੁਸ਼ਲਤਾ ਸਬੰਧੀ ਸਟ੍ਰੀਟ ਲਾਈਟਾਂ, ਇਮਾਰਤਾਂ ਅਤੇ ਪਾਣੀ ਵਾਲੇ ਪੰਪਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।   ਐਮ.ਯੂ.ਡੀ.ਐਸ.ਐਮ. ਨੂੰ ਉਪਯੋਗਤਾ ਗਤੀਵਿਧੀਆਂ (ਉਪਭੋਗਤਾ ਮੀਟਰ ਤੋਂ ਪਰੇ) ਦੀ ਯੋਜਨਾਬੰਦੀ, ਲਾਗੂ ਕਰਨ ਅਤੇ ਨਿਗਰਾਨੀ ਵਜੋਂ ਦਰਸਾਇਆ ਗਿਆ ਹੈ, ਜੋ ਕਿ ਉਪਯੋਗਤਾਵਾਂ ਨੂੰ ਬਿਜਲੀ ਦੀ ਮੰਗ ਦੇ ਸਮੇਂ ਅਤੇ ਪੱਧਰ ਦੇ ਸਬੰਧ ਵਿੱਚ, ਉਹਨਾਂ ਦੇ ਬਿਜਲੀ ਖਪਤ ਦੇ ਪੈਟਰਨਾਂ ਵਿੱਚ ਸੋਧ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਬਿਜਲੀ ਦੀ ਹੋਰ ਕੁਸ਼ਲਤਾ ਨਾਲ ਵਰਤੋਂ ਕਰਨ ਵਿੱਚ ਉਪਯੋਗਤਾਵਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਊਰਜਾ ਦਾ ਸਿੱਧਾ ਪ੍ਰਭਾਵ ਵਸਨੀਕਾਂ ਦੇ ਰਹਿਣ-ਸਹਿਣ 'ਤੇ ਪੈਂਦਾ ਹੈ ਅਤੇ ਇਸ ਦੀ ਮਦਦ ਨਾਲ ਹੋਈ ਊਰਜਾ ਬੱਚਤ ਨੂੰ ਹੋਰ ਉਦੇਸ਼ਾਂ ਲਈ ਵਰਤਿਆ ਜਾ ਸਕਦਾ ਹੈ।   ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸੂਬੇ ਵਿੱਚ ਟੀ ਐਂਡ ਡੀ ਘਾਟੇ ਨੂੰ 14 ਫ਼ੀਸਦ ਤੋਂ ਘਟਾ ਕੇ 12.05 ਫ਼ੀਸਦ ਕਰਨ ਲਈ ਦੇਸ਼ ਵਿੱਚ ਉਤਮ ਕਾਰਗੁਜ਼ਾਰੀ ਵਾਲੇ ਐਮ.ਯੂ.ਡੀ.ਐਸ.ਐਮ. ਦੇ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਸੂਬੇ ਵਿੱਚ ਸਾਫ਼ ਅਤੇ ਘੱਟ-ਕਾਰਬਨ ਵਾਲੀ ਊਰਜਾ ਦੀ ਵਰਤੋਂ ਨੂੰ ਵਧਾਉਣ ਲਈ ਪੇਡਾ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਣਨੀਤੀਆਂ ਬਾਰੇ ਵੀ ਚਰਚਾ ਕੀਤੀ। ਸਰਕਾਰ ਵੱਲੋਂ ਐਮ.ਯੂ.ਡੀ.ਐਸ.ਐਮ. ਨੂੰ ਲਾਗੂ ਕਰਨ ਲਈ ਢੁਕਵੇਂ ਸੰਸਥਾਗਤ ਅਤੇ ਰੈਗੂਲੇਟਰੀ ਢਾਂਚੇ ਲਈ ਲਗਾਤਾਰ ਵੱਖ-ਵੱਖ ਨੀਤੀਆਂ ਅਤੇ ਪ੍ਰੋਗਰਾਮ ਲਿਆਂਦੇ ਜਾ ਰਹੇ ਹਨ।   ਵਰਕਸ਼ਾਪ ਦੌਰਾਨ ਰਿਵਾਇਤੀ ਊਰਜਾ ਤੋਂ ਪਰਿਵਰਤਨ ਨੂੰ ਅਪਣਾਉਣ ਅਤੇ ਸੂਬੇ ਵਿੱਚ ਕਾਰਬਨ ਦੇ ਨਿਕਾਸ ਨੂੰ ਘੱਟ ਕਰਨ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਤਕਨੀਕੀ ਵਰਕਸ਼ਾਪ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਟਾਊਨ ਪਲਾਨਰ ਸ੍ਰੀ ਮਾਨਵ ਜੈਨ ਅਤੇ ਚੰਡੀਗੜ੍ਹ ਚੈਪਟਰ ਦੇ ਸਾਬਕਾ ਆਈ.ਜੀ.ਬੀ.ਸੀ. ਚੇਅਰਮੈਨ ਸ੍ਰੀ ਜੀਤ ਕੁਮਾਰ ਗੁਪਤਾ ਅਤੇ ਹੋਰ ਭਾਈਵਾਲ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।...

cmldh852369

ਲੁਧਿਆਣਾ: ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ। ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ। 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ। ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।...

kajriwal5632000

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ 43 ਤਰ੍ਹਾਂ ਦੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਤਕ ਪਹੁੰਚਾਉਣ ਦੀ ਯੋਜਨਾ ਦਾ ਉਦਘਾਟਨ ਕਰਨ ਲਈ ਐਤਵਾਰ ਨੂੰ ਮਹਾਨਗਰ ਪਹੁੰਚ ਰਹੇ ਹਨ। ਇਸ ਦੇ ਲਈ ਪਿੰਡ ਧਨਾਨਸੂ 'ਚ ਵੱਡਾ ਪੰਡਾਲ ਲਾਇਆ ਗਿਆ ਹੈ। ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪ੍ਰਬੰਧਾਂ ਦਾ ਜਾਇਜ਼ਾ ਲੈਣ ਸ਼ਨੀਵਾਰ ਨੂੰ ਇੱਥੇ ਪਹੁੰਚੀ। ਦੋਵੇਂ ਮੁੱਖ ਮੰਤਰੀ ਸਟੇਜ ਤੋਂ ਉਨ੍ਹਾਂ ਮੁਲਾਜ਼ਮਾਂ ਜਾਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜਿਨ੍ਹਾਂ ਦੀ ਤਰਫੋਂ ਰਾਸ਼ਨ ਘਰ-ਘਰ ਪਹੁੰਚਾਉਣਾ ਹੈ ਜਾਂ ਲੋਕਾਂ ਦੇ ਕੰਮ ਘਰ-ਘਰ ਜਾ ਕੇ ਕੀਤੇ ਜਾਣੇ ਹਨ। ਕੇਜਰੀਵਾਲ ਤੇ ਭਗਵੰਤ ਮਾਨ ਦੁਪਹਿਰ 1 ਵਜੇ ਪਹੁੰਚਣਗੇ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲਿਸ ਨੇ ਰੂਟ ਪਲਾਨ ਵੀ ਮੋੜ ਦਿੱਤਾ ਹੈ।    

daliku852369

ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਇਹਨਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ।   ਇਨ੍ਹਾਂ ਕੈਡਿਟਾਂ ਦੇ ਭਾਰਤੀ ਫੌਜ ਵਿੱਚ ਸ਼ਾਮਲ ਹੋਣ ਨਾਲ, ਇਸ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 145 ਕੈਡਿਟ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਭਰਤੀ ਹੋਏ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੁੱਲ 42 ਕੈਡਿਟ ਭਰਤੀ ਹੋਏ ਹਨ।  ਉਨ੍ਹਾਂ ਨੇ ਇਨ੍ਹਾਂ ਕੈਡਿਟਾਂ ਨੂੰ ਬਿਹਤਰ ਸੇਵਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।   ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਸੰਸਥਾ ਦੇ "ਨਿਸਚੈ ਕਰਿ ਅਪੁਨੀ ਜੀਤ ਕਰੋਂ" ਦੇ ਮਨੋਰਥ 'ਤੇ ਚੱਲਦਿਆਂ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ।

mnj25639

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਪਾਮੇਲਾ ਦੇ ਨੌਜਵਾਨ ਨਵਜੋਤ ਸਿੰਘ ਪੁੱਤਰ ਹਰਜਿੰਦਰ ਸਿੰਘ ਪਮਾਲੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖਬਰ ਹੈ। ਹਰਜਿੰਦਰ ਸਿੰਘ ਦੇ ਦੱਸਣ ਮੁਤਾਬਕ ਨਵਜੋਤ 9 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਤੇ ਓਂਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿਚ ਰਹਿ ਰਿਹਾ ਸੀ ਜਿਥੇ ਲੰਘੀ ਰਾਤ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਮੌਤ ਦੀ ਖਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ।

hyt5869633

ਪਟਿਆਲਾ: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕੇਂਦਰ ਸਰਕਾਰ ਦੀ ਫਲੈਗਸ਼ਿਪ 'ਵਿਕਸਤ ਭਾਰਤ ਸੰਕਲਪ ਯਾਤਰਾ' ਮੁਹਿੰਮ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਦੇ ਡਕਾਲਾ ਦਾ ਦੌਰਾ ਕੀਤਾ।ਕੇਂਦਰੀ ਮੰਤਰੀ ਦੇ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਸੂਬਾਈ ਲੀਡਰਸ਼ਿਪ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ।ਵੱਖ-ਵੱਖ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮਨਸੁਖ ਮਾਂਡਵੀਆ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਇਸ ਦੇਸ਼ ਦੇ ਹਰ ਨਾਗਰਿਕ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸੰਕਲਪ ਯਾਤਰਾ ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤੀਆਂ ਗਈਆਂ ਸੈਂਕੜੇ ਲੋਕ ਭਲਾਈ ਦੇ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਣ ਅਤੇ ਲੋਕ ਆਪਣੇ ਦਰਵਾਜ਼ੇ 'ਤੇ ਇਨ੍ਹਾਂ ਸਕੀਮਾਂ  ਦਾ ਲਾਭ ਲੈਣ ਦੇ ਯੋਗ ਹੋਣ।"ਉਨ੍ਹਾਂ ਕਿਹਾ, "ਇਸ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੌਰਾਨ ਹਰ ਕੋਈ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਰਜਿਸਟਰ ਕਰ ਸਕਦਾ ਹੈ। ਇਹ ਸਿਰਫ ਕਲਿਆਣਕਾਰੀ ਯੋਜਨਾਵਾਂ ਹੀ ਨਹੀਂ ਹਨ, ਸਗੋਂ ਇਹ ਮੋਦੀ ਜੀ ਦੀਆਂ ਗਾਰੰਟੀਆਂ ਹਨ ਅਤੇ ਮਾਣਯੋਗ ਪ੍ਰਧਾਨ ਮੰਤਰੀ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਕਦੇ ਵੀ ਅਸਫਲ ਨਹੀਂ ਹੁੰਦੇ।"ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ, "ਇਹ ਯਾਤਰਾ ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 15 ਨਵੰਬਰ ਨੂੰ ਝਾਰਖੰਡ ਤੋਂ ਕੀਤਾ ਗਿਆ ਸੀ, ਦੇਸ਼ ਭਰ ਦੇ ਨਾਗਰਿਕਾਂ ਨਾਲ ਸੰਪਰਕ ਵਧਾਉਣ ਲਈ ਇੱਕ ਪਰਿਵਰਤਨਸ਼ੀਲ ਮੁਹਿੰਮ ਵਜੋਂ ਉਭਰਿਆ ਹੈ ਅਤੇ ਹੁਣ ਤੱਕ 1 ਕਰੋੜ ਤੋਂ ਵੱਧ ਨਾਗਰਿਕਾਂ ਦੀ ਇਸ ਵਿਚ ਭਾਗੀਦਾਰੀ ਵੇਖੀ ਗਈ ਹੈ।"ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਗੱਲਬਾਤ ਕਰਦਿਆਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾ ਰਹੀ ਹੈ, ਜਿਨ੍ਹਾਂ ਵਿੱਚੋਂ ਇੱਕ ਆਯੂਸ਼ਮਾਨ ਭਾਰਤ ਯੋਜਨਾ ਹੈ, ਜਿਸ ਨੇ ਭਾਰਤ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਕਿਉਂਕਿ ਹੁਣ ਹਰ ਕੋਈ ਸਹੀ ਸਿਹਤ ਦੇਖਭਾਲ ਮੁਫ਼ਤ ਵਿੱਚ ਪ੍ਰਾਪਤ ਕਰ ਸਕਦਾ ਹੈ।"ਇਸ ਵਿਕਾਸ ਯਾਤਰਾ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮੈਂ ਇਸ 'ਵਿਕਸਤ ਭਾਰਤ ਸੰਕਲਪ ਯਾਤਰਾ' ਰਾਹੀਂ ਹਰ ਪਿੰਡ, ਹਰ ਕਸਬੇ ਤੱਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਰਕਾਰ ਦੀ ਬਹੁਤ ਧੰਨਵਾਦੀ ਹਾਂ।"ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਇਹ ਦੁੱਖ ਦੀ ਗੱਲ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਪ੍ਰੋਗਰਾਮ ਨੂੰ ਕਾਮਯਾਬ ਨਹੀਂ ਹੋਣ ਦੇਣਾ ਚਾਹੁੰਦੀ ਅਤੇ ਇਸ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਗਲਤ ਹੈ ਕਿਉਂਕਿ ਇਹ ਪ੍ਰੋਗਰਾਮ ਇਸ ਗੱਲ ਦੀ ਪਰਵਾਹ ਕੀਤੇ ਬਿਨਾਂ ਕਿ ਲਾਭਪਾਤਰੀ ਕਿਸ ਪਾਰਟੀ ਦੇ ਹਨ, ਸਿਰਫ ਇਸ ਟੀਚੇ ਨਾਲ ਚੱਲ ਰਿਹਾ ਹੈ ਕਿ ਇਹ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਆਦਮੀ ਤੱਕ ਪਹੁੰਚੇ। ਇਸ ਲਈ ਮੈਂ ਭਗਵੰਤ ਮਾਨ ਨੂੰ ਵੀ ਬੇਨਤੀ ਕਰਦਾ ਹਾਂ ਕਿ ਜੇਕਰ ਉਹ ਸੱਚਮੁੱਚ ਹੀ ਆਮ ਆਦਮੀ ਦੇ ਮੁੱਖ ਮੰਤਰੀ ਹਨ ਤਾਂ ਇਸ 'ਵਿਕਸਿਤ ਭਾਰਤ' ਪ੍ਰੋਗਰਾਮ ਵਿੱਚ ਸਮੱਸਿਆਵਾਂ ਪੈਦਾ ਕਰਨ ਦੀ ਬਜਾਏ, ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਲੋਕਾਂ ਦੀ ਕੇਂਦਰ ਸਰਕਾਰ ਦੀ ਇਸ ਜਨਤਕ ਮੁਹਿੰਮ ਤੱਕ ਆਸਾਨ ਪਹੁੰਚ ਹੋਵੇ।" ਇਸ ਮੌਕੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ, ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਹੋਰ ਪ੍ਰਮੁੱਖ ਆਗੂ ਮੰਤਰੀ ਸ੍ਰੀਨਿਵਾਸਲੂ, ਜੈ ਇੰਦਰ ਕੌਰ, ਪਰਮਿੰਦਰ ਬਰਾੜ, ਅਨਿਲ ਸਰੀਨ, ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਸੁਰਿੰਦਰ ਖੇੜਕੀ ਆਦਿ ਹਾਜ਼ਰ ਸਨ।    ...

beuro0000258

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ 'ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ  ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਇੰਕੁਆਰੀ ਨੰ. 04/2019 ਦੌਰਾਨ ਹੋਈ ਪੁਛਗਿੱਛ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਪਰਵੀਨ ਕੁਮਾਰ ਭਾਰਦਵਾਜ ਤੇ ਡਾ. ਤੇਜਬੀਰ ਸਿੰਘ (ਦੋਵੇਂ ਸਾਬਕਾ ਰਜਿਸਟਰਾਰ), ਅਤੇ ਅਸ਼ੋਕ ਕੁਮਾਰ ਲੇਖਾਕਾਰ (ਮੌਜੂਦਾ ਸੁਪਰਡੈਂਟ) ਸ਼ਾਮਲ ਹਨ।  ਉਨ੍ਹਾਂ ਅੱਗੇ ਦੱਸਿਆ ਕਿ ਪਰਵੀਨ ਕੁਮਾਰ ਭਾਰਦਵਾਜ ਨੇ 2001 ਤੋਂ 2009 ਅਤੇ 24.12.2013 ਤੋਂ 25.3.2015 ਤੱਕ ਪੀ.ਐਸ.ਪੀ.ਸੀ. ਦੇ ਰਜਿਸਟਰਾਰ ਵਜੋਂ ਸੇਵਾਵਾਂ ਨਿਭਾਈਆਂ, ਜਦੋਂ ਕਿ ਡਾ. ਤੇਜਬੀਰ ਸਿੰਘ 23.8.2013 ਤੋਂ 24.12.2013 ਤੱਕ ਇਸ ਅਹੁਦੇ 'ਤੇ ਰਹੇ। ਵਿਜੀਲੈਂਸ ਜਾਂਚ ਅਨੁਸਾਰ ਲੇਖਾਕਾਰ ਅਸ਼ੋਕ ਕੁਮਾਰ ਵੀ ਇਸ ਘਪਲੇ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਤਸਦੀਕ ਪ੍ਰਕਿਰਿਆ ਵਿੱਚ ਕੀਤੀ ਅਣਗਿਹਲੀ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਆਮ ਨਿਰੀਖਣ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਵੀ ਪਤਾ ਲੱਗਾ ਹੈ। ਇਸ ਜਾਂਚ ਦੌਰਾਨ ਇਹ ਸਪੱਸ਼ਟ ਹੋਇਆ ਕਿ ਪੰਜਾਬ ਦੇ 105 ਫਾਰਮੇਸੀ ਕਾਲਜਾਂ ਵਿੱਚ ਚੱਲਦੇ ਡੀ-ਫਾਰਮੇਸੀ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਦੌਰਾਨ ਉਕਤ ਦੋਸ਼ੀ ਰਜਿਸਟਰਾਰਾਂ ਅਤੇ ਕਰਮਚਾਰੀਆਂ ਵੱਲੋਂ ਸਖ਼ਤ ਪ੍ਰੋਟੋਕੋਲ ਅਤੇ ਲਾਜ਼ਮੀ ਵਿਦਿਅਕ ਯੋਗਤਾਵਾਂ ਨੂੰ ਅਣਗੌਲਿਆਂ ਕੀਤਾ ਗਿਆ ਸੀ। ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਜੋ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਡੀ-ਫਾਰਮੇਸੀ ਕੋਰਸਾਂ ਦੇ ਦਾਖਲਿਆਂ ਦੀ ਆਨਲਾਈਨ ਕਾਊਂਸਲਿੰਗ ਕਰਵਾਉਂਦਾ ਹੈ ਉਸ ਕਾਊਂਸਲਿੰਗ ਦੌਰਾਨ ਪ੍ਰਾਈਵੇਟ ਸੰਸਥਾਵਾਂ ਵਿੱਚ ਖਾਲੀ ਅਸਾਮੀਆਂ ਰਹਿ ਜਾਂਦੀਆਂ ਹਨ। ਇਨ੍ਹਾਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਨੇ ਕਥਿਤ ਤੌਰ 'ਤੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ, ਇਨ੍ਹਾਂ ਉਮੀਦਵਾਰਾਂ ਤੋਂ ਵੱਡੀ ਰਿਸ਼ਵਤ ਲੈ ਕੇ ਕਥਿਤ ਤੌਰ 'ਤੇ ਦਾਖਲਾ ਦਿੱਤਾ। ਇਸ ਤੋਂ ਇਲਾਵਾ, ਪ੍ਰਾਈਵੇਟ ਤੌਰ 'ਤੇ ਮੈਡੀਕਲ ਜਾਂ ਗੈਰ-ਮੈਡੀਕਲ ਸਟ੍ਰੀਮਾਂ ਵਿੱਚ 10+2 ਕਰਨ ਵਾਲੇ ਕਈ ਵਿਦਿਆਰਥੀਆਂ ਨੂੰ ਵੀ ਲੋੜੀਂਦੀ 10+2 ਵਿਦਿਅਕ ਯੋਗਤਾਵਾਂ ਨਾਲ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਦਿੱਤਾ ਗਿਆ, ਜਦੋਂ ਕਿ ਯੋਗਤਾ ਅਨੁਸਾਰ 10+2 ਰੈਗੂਲਰ ਤੌਰ 'ਤੇ ਅਤੇ ਵਿਗਿਆਨ ਦੇ ਪ੍ਰੈਕਟੀਕਲ ਵਿਚ ਭਾਗ ਲੈ ਕੇ ਪਾਸ ਕੀਤੀ ਹੋਣੀ ਚਾਹੀਦੀ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਿਸ਼ਵਤਾਂ ਬਦਲੇ ਨਿੱਜੀ ਫਾਰਮੇਸੀ ਕਾਲਜਾਂ ਨਾਲ ਮਿਲੀਭੁਗਤ ਕਰਕੇ ਬਿਨਾਂ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਅਤੇ 10+2 ਸਰਟੀਫਿਕੇਟਾਂ ਦੀ ਤਸਦੀਕ ਕੀਤੇ ਬਿਨਾਂ ਦਾਖਲਿਆਂ ਦੀ ਇਜਾਜ਼ਤ ਦਿੱਤੀ। ਇਸ ਤੋਂ ਇਲਾਵਾ, ਭਾਰਤ ਵਿੱਚ ਕਾਉਂਸਿਲ ਆਫ਼ ਬੋਰਡ ਆਫ਼ ਸਕੂਲ ਐਜੂਕੇਸ਼ਨ (ਸੀ.ਓ.ਬੀ.ਐਸ.ਈ.) ਵੱਲੋਂ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਦੁਆਰਾ ਜਾਰੀ ਸਰਟੀਫਿਕੇਟਾਂ ਦੀ ਪ੍ਰਵਾਨਗੀ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਸਬੰਧ ਵਿੱਚ ਬੇਨਿਯਮੀਆਂ ਸਾਹਮਣੇ ਆਈਆਂ ਹਨ। ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਇਨ੍ਹਾਂ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕਰਵਾਕੇ ਸਰਟੀਫਿਕੇਟ ਜਾਰੀ ਕੀਤੇ ਅਤੇ ਅਜਿਹੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਮਿਲੀ ਜਾਂ ਮੈਡੀਕਲ ਦੁਕਾਨਾਂ ਸਥਾਪਤ ਕਰਨ ਵਿੱਚ ਮੱਦਦ ਕੀਤੀ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਨੂੰ 31.3.2011 ਨੂੰ ਫ਼ਰਜੀ ਦਾਖਲਿਆਂ, ਜਾਅਲੀ ਸਰਟੀਫਿਕੇਟਾਂ, ਰਿਕਾਰਡ ਵਿੱਚ ਹੇਰਾਫੇਰੀ ਅਤੇ ਡਿਸਪੈਚ ਰਜਿਸਟਰ ਵਿੱਚ ਗਲਤੀਆਂ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸਨੂੰ 24.12.2013 ਨੂੰ ਰਜਿਸਟਰਾਰ ਵਜੋਂ ਦੁਬਾਰਾ ਨਿਯੁਕਤ ਕਰ ਦਿੱਤਾ ਸੀ ਪਰ 25.3.2015 ਨੂੰ ਹਾਈ ਕੋਰਟ ਦੀ ਰਿੱਟ ਪਟੀਸ਼ਨ ਕਾਰਨ ਉਸ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਡਾਇਰੈਕਟਰ, ਮੈਡੀਕਲ ਸਿੱਖਿਆ ਅਤੇ ਖੋਜ (ਡੀ.ਆਰ.ਐਮ.ਈ.), ਅਤੇ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵੱਲੋਂ ਕੀਤੀ ਗਈ ਤਸਦੀਕ ਦੌਰਾਨ ਦਾਖਲਿਆਂ ਅਤੇ ਪੀ.ਐਸ.ਪੀ.ਸੀ. ਦੀ ਰਜਿਸਟ੍ਰੇਸ਼ਨ ਪ੍ਰਕਿਰਿਆਵਾਂ ਵਿੱਚ ਕਾਫੀ ਬੇਨਿਯਮੀਆਂ ਦਾ ਪਤਾ ਲੱਗਾ। ਅੰਮ੍ਰਿਤਸਰ ਅਤੇ ਫਰੀਦਕੋਟ ਕਾਲਜਾਂ ਦੀਆਂ ਰਿਪੋਰਟਾਂ ਨੇ ਪੀ.ਐਸ.ਪੀ.ਸੀ. ਵਿਖੇ ਦਾਖਲਿਆਂ ਅਤੇ ਰਜਿਸਟ੍ਰੇਸ਼ਨ ਵਿੱਚ ਹੇਰਾਫੇਰੀ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਰਦਾਫਾਸ਼ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਆਪਣੇ ਸਬੰਧਾਂ ਦਾ ਫਾਇਦਾ ਉਠਾਉਂਦਿਆਂ ਪ੍ਰਾਈਵੇਟ ਕਾਲਜਾਂ ਵਿੱਚ ਡੀ-ਫਾਰਮੇਸੀ ਦੇ ਡਿਪਲੋਮੇ ਮੁਕੰਮਲ ਕੀਤੇ। ਪੀ.ਐਸ.ਪੀ.ਸੀ. ਨੂੰ 2016 ਤੋਂ 2023 ਤੱਕ ਤਸਦੀਕ ਰਿਪੋਰਟਾਂ 'ਤੇ ਟਿੱਪਣੀਆਂ ਦੀ ਬੇਨਤੀ ਕਰਨ ਸਬੰਧੀ ਕਈ ਪੱਤਰ ਭੇਜੇ ਗਏ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ. ਲੰਬਿਤ ਜਾਂਚ ਦਾ ਹਵਾਲਾ ਦਿੰਦਿਆਂ ਜ਼ਰੂਰੀ ਟਿੱਪਣੀਆਂ ਦੇਣ ਵਿੱਚ ਅਸਫਲ ਰਿਹਾ। ਇਸ ਤੋਂ ਇਲਾਵਾ, ਪ੍ਰਦਾਨ ਕੀਤੀਆਂ ਸੂਚੀਆਂ ਦੀ ਅਣਹੋਂਦ ਕਾਰਨ ਕੁਝ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਵਿੱਚ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਭੂਮਿਕਾ ਵੀ ਅਸਪਸ਼ਟ ਰਹੀ ਹੈ। ਕੁੱਲ 3078 ਤਸਦੀਕਾਂ ਵਿੱਚੋਂ, ਪੀ.ਐਸ.ਪੀ.ਸੀ. ਨੇ ਪਛਾਣੇ ਗਏ ਫਰਜ਼ੀ ਦਸਤਾਵੇਜ਼ਾਂ ਬਾਰੇ ਕੋਈ ਜਾਣਕਾਰੀ ਦਿੱਤੇ ਬਿਨਾਂ ਸਿਰਫ਼ 453 ਫਾਰਮਾਸਿਸਟਾਂ ਬਾਰੇ ਟਿੱਪਣੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ, ਬਾਹਰਲੇ ਸੂਬਿਆਂ ਦੇ ਸਿੱਖਿਆ ਬੋਰਡਾਂ ਤੋਂ 10+2 ਕਰਨ ਦੇ ਬਾਵਜੂਦ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਪ੍ਰਾਈਵੇਟ ਕਾਲਜਾਂ ਤੋਂ ਡਿਪਲੋਮਾ ਪੂਰਾ ਕਰਨ ਉਪਰੰਤ ਡੀ-ਫਾਰਮੇਸੀ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਵੀ ਬੇਨਿਯਮੀਆਂ ਦਾ ਪਤਾ ਲੱਗਾ ਜੋ ਪੀ.ਐਸ.ਪੀ.ਸੀ. ਦੁਆਰਾ ਤਸਦੀਕ ਅਤੇ ਰਜਿਸਟ੍ਰੇਸ਼ਨ ਮੌਕੇ ਕੀਤੀਆਂ ਗਲਤੀਆਂ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰਾਰ ਵਜੋਂ ਡਾ. ਅਭਿੰਦਰ ਸਿ...

khjoor5202360

ਖਜੂਰ ਦੇ ਫਾਇਦੇ : ਖਜੂਰ ਸਿਹਤ ਲਈ ਬਹੁਤ ਫਾਇਦੇਮੰਦ ਹੈ। ਜੇਕਰ ਤੁਸੀਂ ਇਸ ਨੂੰ ਡਾਈਟ 'ਚ ਸ਼ਾਮਲ ਕਰਦੇ ਹੋ ਤਾਂ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਖਜੂਰ ਪ੍ਰੋਟੀਨ, ਫਾਈਬਰ, ਪੋਟਾਸ਼ੀਅਮ ਅਤੇ ਕਈ ਵਿਟਾਮਿਨਾਂ ਨਾਲ ਭਰਪੂਰ ਹੁੰਦੇ ਹਨ। ਜੋ ਸਰੀਰ ਲਈ ਫਾਇਦੇਮੰਦ ਹੁੰਦੇ ਹਨ। ਸਰੀਰ 'ਚ ਖੂਨ ਦੀ ਕਮੀ ਨੂੰ ਦੂਰ ਕਰ ਸਕਦਾ ਹੈ। ਜੇਕਰ ਤੁਸੀਂ ਅਨੀਮੀਆ ਦੇ ਸ਼ਿਕਾਰ ਹੋ ਤਾਂ ਖਜੂਰ ਦਾ ਸੇਵਨ ਕਰ ਸਕਦੇ ਹੋ। ਇਸ 'ਚ ਆਇਰਨ ਅਤੇ ਵਿਟਾਮਿਨ-ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਸਰੀਰ 'ਚ ਖੂਨ ਬਣਾਉਣ ਦਾ ਕੰਮ ਕਰਦਾ ਹੈ। ਖਜੂਰ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੈ। ਇਸ 'ਚ ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦੇ ਹਨ। ਇਸ 'ਚ ਕੈਲਸ਼ੀਅਮ, ਕਾਪਰ, ਮੈਂਗਨੀਜ਼ ਅਤੇ ਹੋਰ ਪੋਸ਼ਕ ਤੱਤ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ। ਇਹ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦ ਕਰਦੇ ਹਨ।  ...