ਚੰਡੀਗੜ੍ਹ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।
ਮੁਹਾਲੀ: ਡਬਲ ਸ਼ਿਫ਼ਟ ਅਧੀਨ ਚੱਲ ਰਹੇ ਸਕੂਲਾਂ ਦੇ ਸਮੇਂ ਬਾਰੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।ਮਾਣਯੋਗ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਜੀ ਵੱਲੋਂ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਸਕੂਲਾਂ ਦੇ ਤਬਦੀਲ ਹੋਏ ਸਮੇਂ (10:00AM to 3:00PM, Upto 14/01/2024) ਸਬੰਧੀ ਡਬਲ ਸ਼ਿਫ਼ਟ ਅਧੀਨ ਚੱਲ ਰਹੇ ਸਕੂਲਾਂ ਦੇ ਸਮੇਂ ਬਾਰੇ ਹੇਠ ਅਨੁਸਾਰ ਹੁਕਮ ਲਾਗੂ ਕਰਨ ਬਾਰੇ ਆਦੇਸ਼ ਹੋਏ ਹਨ। ਪਹਿਲੀ ਸ਼ਿਫ਼ਟ ਦਾ ਸਮਾਂ (Morning Shift): ਸਵੇਰੇ 9:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ। ਦੂਸਰੀ ਸ਼ਿਫ਼ਟ ਦਾ ਸਮਾਂ (Evening Shift): ਬਾਅਦ ਦੁਪਹਿਰ 1:00 ਵਜੇ ਤੋਂ ਸ਼ਾਮ 5:00 ਵਜੇ ਤੱਕ। ਡਬਲ ਸ਼ਿਫ਼ਟ ਵਾਲੇ ਸਕੂਲਾਂ ਦੇ ਮੁਖੀਆਂ ਅਤੇ ਨਾਨ ਟੀਚਿੰਗ ਅਮਲੇ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਹਿਲਾਂ ਹੀ ਜਾਰੀ ਹੁਕਮ ਲਾਗੂ ਰਹਿਣਗੇ।
ਚੰਡੀਗੜ੍ਹ : ਪੰਜਾਬ ’ਚ ਐਤਵਾਰ ਨੂੰ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਬਰਕਰਾਰ ਰਿਹਾ। ਸੀਤ ਲਹਿਰ ਕਾਰਨ ਤਾਪਮਾਨ ਆਮ ਨਾਲੋਂ 6.7 ਡਿਗਰੀ ਸੈਲਸੀਅਸ ਘੱਟ ਰਿਹਾ। ਮੌਸਮ ਵਿਭਾਗ ਅਨੁਸਾਰ ਸ਼ਨਿਚਰਵਾਰ ਦੇ ਮੁਕਾਬਲੇ ਐਤਵਾਰ ਨੂੰ ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ’ਚ ਮੌਸਮ ਖ਼ੁਸ਼ਕ ਬਣਿਆ ਹੋਇਆ ਹੈ। ਕਈ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੀ। ਕੁਝ ਥਾਵਾਂ ’ਤੇ ਦਿਨ ਕਾਫ਼ੀ ਠੰਢਾ ਰਿਹਾ। ਪੂਰੇ ਸੂਬੇ ’ਚ ਸੀਤ ਲਹਿਰ ਚੱਲਣ ਕਾਰਨ ਠੰਢ ’ਚ ਵਾਧਾ ਹੋਇਆ ਹੈ। ਲੁਧਿਆਣੇ ਦੇ ਬਾਹਰਲੇ ਇਲਾਕਿਆਂ ’ਚ ਦਿਨ ਦਾ ਤਾਪਮਾਨ ਸਭ ਤੋਂ ਘੱਟ 10.4 ਡਿਗਰੀ ਦਰਜ ਕੀਤਾ ਗਿਆ। ਫ਼ਰੀਦਕੋਟ ’ਚ ਦਿਨ ਦਾ ਤਾਪਮਾਨ 14.3 ਡਿਗਰੀ ਰਿਹਾ। ਗੁਰਦਾਸਪੁਰ ’ਚ ਦਿਨ ਦਾ ਪਾਰਾ 10.9 ਡਿਗਰੀ, ਲੁਧਿਆਣਾ ਸ਼ਹਿਰ ’ਚ 11.4 ਡਿਗਰੀ, ਪਟਿਆਲੇ ’ਚ 11.7 ਡਿਗਰੀ ਤੇ ਬਠਿੰਡੇ ’ਚ ਦਿਨ ਦਾ ਤਾਪਮਾਨ 13.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।...
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਫੇਰੀਆਂ ਸੂਬੇ ਦੇ 23 ਜ਼ਿਲਿਆਂ ਵਿਚ ਕਰਵਾਈਆਂ ਗਈਆਂ।ਫੇਰੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਵਿਹਾਰ, ਵੱਖ-ਵੱਖ ਪੇਸ਼ਿਆਂ ਜਾਗਰੂਕ ਕੀਤਾ ਗਿਆ। ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕਰਵਾਇਆ ਗਿਆ। ਆਪਣੀ ਫੇਰੀਆਂ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਦੇ ਨਾਲ-ਨਾਲ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਰੈਗੂਲੇਟਰੀ ਸ਼ਕਤੀਆਂ ਦੇ ਨਾਲ-ਨਾਲ ਜਨਤਕ ਭਲਾਈ ਸੇਵਾਵਾਂ ਜਿਵੇਂ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਿਹਤ ਅਤੇ ਵਿੱਦਿਅਕ ਸੇਵਾਵਾਂ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਆਦਿ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਂਦੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰ 'ਤੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਕੰਮ ਕਰਦੇ ਪ੍ਰਸ਼ਾਸਨਿਕ ਢਾਂਚੇ 'ਤੇ ਚਾਨਣਾ ਪਾਇਆ। ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਦਾ ਵੀ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਿਟੀਜ਼ਨ ਓਰੀਐਂਟਿਡ ਸਰਵਿਸਿਜ਼ ਡਿਲੀਵਰੀ ਦੇ ਨਾਲ-ਨਾਲ 1076 'ਤੇ ਡਾਇਲ ਕਰਕੇ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਦੇ ਤਹਿਤ 43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਕਈ ਉਪਰਾਲੇ ਕਰ ਰਿਹਾ ਹੈ। ਇਨ੍ਹਾਂ ਫੇਰੀਆਂ ਦਾ ਉਦੇਸ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਵਿਚ ਸਹਾਇਤਾ ਕਰਨਾਂ ਅਤੇ ਮਿੱਥੇ ਟੀਚੇ ਨੂੰ ਹਾਸਲ ਕਰਨ ਦੀ ਵਿਧੀ ਤੋਂ ਜਾਣੂ ਕਰਵਾਉਣ ਸੀ।...
ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਆਏ ਦਿਨ ਅਜਿਹੇ ਵੀਡੀਓ ਅਤੇ ਫੋਟੋਆਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜੋ ਕਦੇ ਮਜ਼ਾਕੀਆ ਹੁੰਦੀਆਂ ਹਨ ਅਤੇ ਕਦੇ ਵਿਵਾਦਿਤ ਹੁੰਦੀਆਂ ਹਨ। ਕੁਝ ਅਜਿਹੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ਕਾਰਨ ਲੋਕ ਇੰਟਰਨੈੱਟ 'ਤੇ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਦਰਅਸਲ, ਇੱਕ ਮਹਿਲਾ ਅਧਿਆਪਕ ਅਤੇ ਇੱਕ ਵਿਦਿਆਰਥੀ ਦੇ ਫੋਟੋਸ਼ੂਟ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਹ ਪੂਰਾ ਮਾਮਲਾ ਕਰਨਾਟਕ ਦੇ ਚਿੰਤਾਮਣੀ ਤਾਲੁਕ ਦਾ ਹੈ, ਜਿੱਥੇ ਮੁਰੁਗਾਮੱਲਾ ਪਿੰਡ 'ਚ ਸਰਕਾਰੀ ਹਾਈ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀ ਨੇ ਫੋਟੋਸ਼ੂਟ ਕਰਵਾਇਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਿੰਸੀਪਲ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੀਕ ਹੋਈਆਂ ਫੋਟੋਆਂ ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈਆਂ। ਫੋਟੋਆਂ ਮੁੱਖ ਅਧਿਆਪਕਾ ਨੂੰ ਇੱਕ ਹਾਈ ਸਕੂਲ ਦੇ ਵਿਦਿਆਰਥੀ ਨਾਲ ਰੋਮਾਂਟਿਕ ਪੋਜ਼ ਵਿੱਚ ਦਿਖਾਉਂਦੀਆਂ ਹਨ, ਜਿਸ ਨਾਲ ਵਿਦਿਆਰਥੀ ਦੇ ਮਾਪਿਆਂ ਨੇ ਉਸ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਤਸਵੀਰਾਂ ਵਿੱਚ ਵਿਦਿਆਰਥੀ ਪ੍ਰਿੰਸੀਪਲ ਨਾਲ ਕੁੜਤਾ ਅਤੇ ਜੀਨਸ ਪਹਿਨੇ ਵੱਖ-ਵੱਖ ਪੋਜ਼ ਵਿੱਚ ਦਿਖਾਈ ਦੇ ਰਿਹਾ ਹੈ। ਫੋਟੋਸ਼ੂਟ ਦੌਰਾਨ ਵਿਦਿਆਰਥੀ ਕਦੇ ਪ੍ਰਿੰਸੀਪਲ ਨੂੰ ਕਿੱਸ ਕਰ ਰਿਹਾ ਹੈ ਅਤੇ ਕਦੇ ਉਸ ਦੀ ਸਾੜੀ ਫੜ ਕੇ। ਵੱਖ-ਵੱਖ ਮੀਡੀਆ ਰਿਪੋਰਟਾਂ ਦੇ ਅਨੁਸਾਰ, ਹੈੱਡਮਿਸਟ੍ਰੈਸ 'ਤੇ SSLC ਵਿੱਚ ਪੜ੍ਹ ਰਹੇ ਇੱਕ ਨਾਬਾਲਗ ਲੜਕੇ ਨਾਲ ਅਣਉਚਿਤ ਵਿਵਹਾਰ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ ਕਿਉਂਕਿ ਉਸਨੇ ਕਥਿਤ ਤੌਰ 'ਤੇ ਯਾਤਰਾ ਦੌਰਾਨ ਆਪਣੇ ਮੋਬਾਈਲ ਫੋਨ 'ਤੇ ਉਸਦੇ ਨਾਲ ਕੁਝ ਇੰਟੀਮੇਟ ਫੋਟੋਸ਼ੂਟ ਕਰਵਾਏ ਸਨ। ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਕਾਰਵਾਈ ਦੀ ਮੰਗ ਕੀਤੀ ਹੈ। ਰੋਮਾਂਟਿਕ ਫੋਟੋਸ਼ੂਟ ਬਾਰੇ ਜਾਣ ਕੇ ਵਿਦਿਆਰਥੀ ਦੇ ਮਾਪਿਆਂ ਨੇ ਵੀ ਹੈਰਾਨੀ ਪ੍ਰਗਟਾਈ ਹੈ। ਮਾਪਿਆ ਨੇ ਸਕੂਲ ਦੀ ਮੁੱਖ ਅਧਿਆਪਕਾ ਨਾਲ ਗੱਲ ਕੀਤੀ ਅਤੇ ਬਲਾਕ ਸਿੱਖਿਆ ਅਧਿਕਾਰੀ (BEO) ਕੋਲ ਸ਼ਿਕਾਇਤ ਦਰਜ ਕਰਵਾਈ।...
ਪਟਿਆਲਾ: ਐਨਡੀਪੀਸੀ ਮਾਮਲੇ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ‘ਚ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਐਸਆਈਟੀ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੀ ਵਾਰ ਉਹ 18 ਦਸੰਬਰ ਨੂੰ ਪੇਸ਼ ਹੋਏ ਸਨ ਅਤੇ ਐਸਆਈਟੀ ਵੱਲੋਂ ਉਨ੍ਹਾਂ ਕੋਲੋਂ 7 ਘੰਟੇ ਪੁੱਛਗਿੱਛ ਕੀਤਾ ਸੀ। ਐਸਆਈਟੀ ਨੇ ਦੁਬਾਰਾ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾ ਰਹੀ ਕੀਤੇ ਸਨ। ਸਿੱਟ ਦੇ ਅੱਗੇ ਪੇਸ਼ ਹੋਣ ਤੋਂ ਪਹਿਲਾਂ ਅਕਾਲੀ ਦਲ ਦੀ ਤਰਫ ਤੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ ਜਿਸ ਵਿੱਚ ਉਹਨਾਂ ਨੇ ਇੱਕ ਖਦਸਾ ਜਤਾਇਆ ਸੀ ਕਿ ਕੱਲ ਉਨ੍ਹਾਂ ਦੀ ਗ੍ਰਿਫਤਾਰੀ ਹੋ ਸਕਦੀ ਹੈ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ, ਪਰ ਅੱਜ ਬਿਕਰਮ ਮਜੀਠੀਆ ਸਿੱਟ ਦੇ ਅੱਗੇ ਪੇਸ਼ ਹੋਏ ਹਨ। ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਪਾਰਟੀ ਦੀ ਚਰਨਜੀਤ ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਮੋਹਾਲੀ ਵਿੱਚ ਦਰਜ ਕੀਤਾ ਗਿਆ ਸੀ। ਐਸਆਈਟੀ ਨੇ ਉਨ੍ਹਾਂ ਨੂੰ 11 ਦਸੰਬਰ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਸਨ।
PM Narendra Modi Ayodhya Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 30 ਜਨਵਰੀ ਨੂੰ ਅਯੁੱਧਿਆ ਪਹੁੰਚ ਗਏ ਹਨ। ਪੀਐਮ ਮੋਦੀ ਅਯੁੱਧਿਆ ਵਿੱਚ ਵੰਦੇ ਭਾਰਤ ਅਤੇ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਦਾ ਤੋਹਫਾ ਦਿੱਤਾ। ਇਸ ਤੋਂ ਇਲਾਵਾ ਪੀਐਮ ਮੋਦੀ ਅਯੁੱਧਿਆ ਵਿੱਚ ਰੇਲਵੇ ਸਟੇਸ਼ਨ ਅਤੇ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵੀ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਹਵਾਈ ਅੱਡੇ ਦੇ ਟਰਮੀਨਲ ਨੇੜੇ ਜਨਤਕ ਮੀਟਿੰਗ ਵਾਲੀ ਥਾਂ 'ਤੇ ਅਯੁੱਧਿਆ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। PM ਮੋਦੀ ਅੱਜ ਯਾਨੀ ਸ਼ਨੀਵਾਰ ਨੂੰ ਅਯੁੱਧਿਆ ਧਾਮ ਸਟੇਸ਼ਨ ਦਾ ਉਦਘਾਟਨ ਕਰਨਗੇ। ਫੇਜ਼-1 ਦੇ ਤਹਿਤ ਸਟੇਸ਼ਨ ਨੂੰ ਵਿਕਾਸ ਪ੍ਰਕਿਰਿਆ ਦੇ ਸ਼ੁਰੂਆਤੀ ਪੜਾਅ ਤੋਂ ਬਾਅਦ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ। ਬੱਚਿਆਂ ਦੀ ਦੇਖਭਾਲ, ਬਿਮਾਰ ਕਮਰੇ, ਸੈਲਾਨੀ ਸੂਚਨਾ ਕੇਂਦਰ, ਫਾਇਰ ਐਗਜ਼ਿਟ ਅਤੇ ਦੇਸ਼ ਦੇ ਸਭ ਤੋਂ ਵੱਡੇ ਕੰਕੋਰਸ ਸੈੱਟਅੱਪ ਵਰਗੀਆਂ ਸਹੂਲਤਾਂ ਨਾਲ ਲੈਸ ਇਹ ਸਟੇਸ਼ਨ 'ਮੀਲ ਦਾ ਪੱਥਰ' ਸਾਬਤ ਹੋਵੇਗਾ। 2 ਅੰਮ੍ਰਿਤ ਭਾਰਤ ਅਤੇ 6 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ PM ਮੋਦੀ ਸ਼ਨੀਵਾਰ ਨੂੰ ਇੱਥੋਂ 2 ਅੰਮ੍ਰਿਤ ਭਾਰਤ ਅਤੇ 6 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦੇਣਗੇੇ। ਇਸ ਤੋਂ ਇਲਾਵਾ ਜੌਨਪੁਰ-ਅਯੁੱਧਿਆ-ਬਾਰਾਬੰਕੀ ਸੈਕਸ਼ਨ ਨੂੰ ਡਬਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾਵੇਗੀ। ਅਯੁੱਧਿਆ ਤੋਂ ਦਰਭੰਗਾ ਵਿਚਾਲੇ ਇਕ ਅੰਮ੍ਰਿਤ ਟਰੇਨ ਅਤੇ ਅਯੁੱਧਿਆ ਤੋਂ ਆਨੰਦ ਵਿਹਾਰ ਟਰਮੀਨਲ ਵਿਚਾਲੇ ਇਕ ਵੰਦੇ ਭਾਰਤ ਟਰੇਨ ਅਯੁੱਧਿਆ ਤੋਂ ਚਲਾਈ ਜਾਵੇਗੀ। ਇਹ ਟਰੇਨਾਂ ਦੇਸ਼ ਦੇ ਵੱਖ-ਵੱਖ ਕੋਨਿਆਂ ਨੂੰ ਜੋੜਨਗੀਆਂ ਅਤੇ ਅਯੁੱਧਿਆ ਧਾਮ ਜਾਣ ਵਾਲੇ ਸੈਲਾਨੀਆਂ, ਸ਼ਰਧਾਲੂਆਂ ਅਤੇ ਸ਼ਰਧਾਲੂਆਂ ਨੂੰ ਪ੍ਰੀਮੀਅਮ ਯਾਤਰਾ ਦਾ ਅਨੁਭਵ ਪ੍ਰਦਾਨ ਕਰਨਗੀਆਂ। ਇਸੇ ਤਰ੍ਹਾਂ ‘ਸਟੇਟ ਆਫ ਦਾ ਆਰਟ’ ਸਹੂਲਤਾਂ ਨਾਲ ਲੈਸ ਆਧੁਨਿਕ ਅ...
ਚੰਡੀਗੜ੍ਹ: 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ 33 ਸਾਲਾ ਵਿਅਕਤੀ ਖਾਲਿਸਤਾਨੀ ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਹੈ ਅਤੇ ਉਸਨੇ 2021 ਵਿੱਚ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਹਮਲੇ ਦੀ ਯੋਜਨਾ ਬਣਾਈ ਸੀ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਲੰਡਾ 2017 ਵਿੱਚ ਕੈਨੇਡਾ ਭੱਜ ਗਿਆ ਸੀ। ਉਹ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਜਿਸ ਨੇ ਬੀ.ਕੇ.ਆਈ. ਨਾਲ ਹੱਥ ਮਿਲਾਇਆ ਸੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ: “ਲਖਬੀਰ ਸਿੰਘ ਉਰਫ਼ ਲੰਡਾ, ਜੋ ਇਸ ਸਮੇਂ ਐਡਮਿੰਟਨ, ਅਲਬਰਟਾ, ਕੈਨੇਡਾ ਦਾ ਰਹਿਣ ਵਾਲਾ ਹੈ, ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਹੈ। ਲੰਡਾ, ਸੀਮਾ ਪਾਰ ਏਜੰਸੀ ਦੁਆਰਾ ਸਮਰਥਤ, ਇਮਾਰਤ 'ਤੇ ਮੋਢੇ ਨਾਲ ਫਾਇਰ ਕੀਤੇ ਰਾਕੇਟ ਦੁਆਰਾ ਚਲਾਏ ਗਏ ਗ੍ਰੇਨੇਡ ਦੁਆਰਾ ਅੱਤਵਾਦੀ ਹਮਲੇ ਵਿੱਚ ਸ਼ਾਮਲ ਸੀ। ਪੰਜਾਬ ਸਟੇਟ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿੱਚ ਹੈ ਅਤੇ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਵੱਖ-ਵੱਖ ਮਾਡਿਊਲਾਂ ਵਿੱਚ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸਾਂ (ਆਈਈਡੀ), ਹਥਿਆਰਾਂ, ਆਧੁਨਿਕ ਹਥਿਆਰਾਂ, ਵਿਸਫੋਟਕਾਂ ਦੀ ਤਸਕਰੀ ਵਿੱਚ ਸ਼ਾਮਲ ਹੈ।
ਔਟਵਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ 'ਚ ਇਕ ਮਸ਼ਹੂਰ ਹਿੰਦੂ ਮੰਦਰ ਦੇ ਪ੍ਰਧਾਨ 'ਤੇ ਖਾਲਿਸਤਾਨੀ ਸਮਰਥਕਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਉਸ ਦੇ ਘਰ 'ਤੇ ਇਕ ਤੋਂ ਬਾਅਦ ਇਕ 14 ਰਾਉਂਡ ਫਾਇਰ ਕੀਤੇ ਗਏ। ਮੀਡੀਆ ਰਿਪੋਰਟਾਂ ਮੁਤਾਬਕ ਸਰੀ 'ਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਘਰ 'ਤੇ ਵੀਰਵਾਰ ਰਾਤ ਨੂੰ ਖਾਲਿਸਤਾਨੀ ਸਮਰਥਕਾਂ ਨੇ ਹਮਲਾ ਕੀਤਾ। ਹਾਲਾਂਕਿ ਗੋਲੀਬਾਰੀ 'ਚ ਕੋਈ ਜ਼ਖਮੀ ਨਹੀਂ ਹੋਇਆ ਪਰ ਗੋਲੀ ਲੱਗਣ ਕਾਰਨ ਘਰ ਦਾ ਕਾਫੀ ਨੁਕਸਾਨ ਹੋਇਆ ਹੈ। ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਘਰ 'ਤੇ ਹਮਲਾ ਕੀਤਾ ਗਿਆ ਅਤੇ ਘੱਟੋ-ਘੱਟ 14 ਰਾਉਂਡ ਫਾਇਰ ਕੀਤੇ ਗਏ। ਪੁਲਿਸ ਕਈ ਘੰਟਿਆਂ ਤੱਕ ਘਟਨਾ ਵਾਲੀ ਥਾਂ 'ਤੇ ਰਹੀ, ਸਬੂਤਾਂ ਦੀ ਜਾਂਚ ਕੀਤੀ, ਗਵਾਹਾਂ ਨਾਲ ਗੱਲ ਕੀਤੀ ਅਤੇ ਸੰਭਾਵਿਤ ਸੀਸੀਟੀਵੀ ਫੁਟੇਜ ਲਈ ਆਸਪਾਸ ਦੀ ਤਲਾਸ਼ੀ ਲਈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਹਮਲੇ 'ਚ ਘਰ ਨੂੰ ਨੁਕਸਾਨ ਪੁੱਜਣ ਦੀ ਖ਼ਬਰ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਸਤੀਸ਼ ਕੁਮਾਰ ਲਕਸ਼ਮੀ ਨਰਾਇਣ ਮੰਦਰ, ਸਰੀ ਦਾ ਪ੍ਰਧਾਨ ਹੈ। ਇਸ ਹਮਲੇ ਨੂੰ ਖਾਲਿਸਤਾਨੀ ਅੱਤਵਾਦੀਆਂ ਦੇ ਖਿਲਾਫ ਮੰਦਰ 'ਚ ਕੀਤੇ ਗਏ ਪ੍ਰਦਰਸ਼ਨ ਦੇ ਬਦਲੇ ਵਜੋਂ ਦੇਖਿਆ ਜਾ ਰਿਹਾ ਹੈ।...
ਪਟਿਆਲਾ: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜਿਸ ’ਤੇ ਮਜੀਠੀਆ ਤੋਂ ਪਟਿਆਲਾ ਵਿਖੇ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। 18 ਦਸੰਬਰ ਨੂੰ ਹੀ ਐੱਸਆਈਟੀ ਵਲੋਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਤੈਅ ਤਰੀਕ ’ਤੇ ਕਮੇਟੀ ਅੱਗੇ ਪੇਸ਼ ਹੋਣ ਲਈ ਨਹੀਂ ਪੁੱਜੇ। ਜਿਸ ’ਤੇ ਐਸਆਈਟੀ ਨੇ ਹੁਣ 30 ਦਸੰਬਰ ਨੂੰ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤਾ ਹੈ।
ਲੁਧਿਆਣਾ: ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ।ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ 'ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ 'ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨ.ਆਰ.ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।...
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਬਈ ਤੋਂ ਆ ਰਹੇ ਇੱਕ ਯਾਤਰੀ ਕੋਲੋਂ 67 ਲੱਖ 60 ਹਜ਼ਾਰ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਯਾਤਰੀ ਚੋਰੀ-ਛਿਪੇ ਲਿਆਏ ਸਨ। ਜਾਣਕਾਰੀ ਅਨੁਸਾਰ ਜਦੋਂ ਦੁਬਈ ਤੋਂ ਫਲਾਈਟ 192 ਏਅਰਪੋਰਟ 'ਤੇ ਉਤਰੀ ਤਾਂ ਇਕ-ਇਕ ਕਰਕੇ ਸਾਰੇ ਯਾਤਰੀ ਬਾਹਰ ਆਉਣ ਲੱਗੇ। ਇਸ ਦੌਰਾਨ ਕਸਟਮ ਅਧਿਕਾਰੀਆਂ ਨੂੰ ਇਕ ਯਾਤਰੀ 'ਤੇ ਸ਼ੱਕ ਹੋਇਆ ਤਾਂ ਉਸ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ 24 ਕੈਰੇਟ ਦੇ ਯਾਤਰੀ ਕੋਲੋਂ 1 ਕਿਲੋਗ੍ਰਾਮ ਬਰਾਮਦ ਕੀਤਾ ਗਿਆ।18 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ਨੂੰ ਪੇਸਟ ਦੇ ਰੂਪ 'ਚ ਛੁਪਾ ਕੇ ਲਿਆਂਦਾ ਜਾ ਰਿਹਾ ਸੀ, ਜਿਸ ਦੀ ਕੀਮਤ 60 ਲੱਖ 60 ਹਜ਼ਾਰ 440 ਰੁਪਏ ਹੈ। ਫਿਲਹਾਲ ਯਾਤਰੀ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੰਡੀਗੜ੍ਹ 'ਚ ਮੀਟਿੰਗ ਹੋਈ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਦੋਵਾਂ ਰਾਜਾਂ ਦੇ ਅਧਿਕਾਰੀ ਵੀ ਮੌਜੂਦ ਹਨ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੇ ਕੋਲ ਦੇਣ ਨੂੰ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀ ਹੈ। ਸੀਐੱਮ ਮਾਨ ਦਾ ਕਹਿਣਾ ਹੈ ਕਿ ਪਾਣੀ ਦੀ ਇਕ ਵੀ ਬੂੰਦ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀ ਧਰਤੀ ਹੇਠਲਾ ਪਾਣੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀ ਪਹਿਲਾ ਹੀ ਡਾਰਕ ਜੋਨ ਵਿੱਚ ਹਾਂ। ਸੀਐੱਮ ਮਾਨ ਦਾ ਕਹਿਣਾ ਹੈ ਕਿ ਅਸੀਂ ਮਾਣਯੋਗ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਰੱਖਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਵਾਧੂ ਨਹੀ ਹੈ। ਸੀਐੱਮ ਭਗਵੰਤ ਮਾਨ ਨੇ ਮੀਟਿੰਗ ਵਿੱਚ ਕਿਹਾ ਹੈ ਕਿ ਹੜ੍ਹਾਂ ਵੇਲੇ ਪੰਜਾਬ ਤੋਂ ਪਾਣੀ ਲੈਣ ਲਈ ਇਨਕਾਰ ਕਿਓ ਕਰਦੇ ਹੋ। ਉਨ੍ਹਾਂ ਦਾ ਕਹਿਣਾ ਹੈ ਕਿ ਹੜ੍ਹ ਕਾਰਨ ਸਾਡਾ ਕਿੰਨ੍ਹਾ ਨੁਕਾਸਾਨ ਹੋਇਆ ਹੈ ਉਸ ਲਈ ਕੋਣ ਜਿੰਮੇਵਾਰ ਹੈ। ਜਨਵਰੀ 'ਚ ਹੋਵੇਗੀ ਸੁਪਰੀਮ ਕੋਰਟ ਦੀ ਸੁਣਵਾਈ ਇਹ ਮੀਟਿੰਗ ਭਾਰਤ ਸਰਕਾਰ ਦੀ ਬੇਨਤੀ 'ਤੇ ਹੋ ਰਹੀ ਹੈ। ਕਿਉਂਕਿ ਕੇਂਦਰ ਸਰਕਾਰ ਨੇ ਵੀ ਐੱਸਵਾਈਐੱਲ ਸਬੰਧੀ ਕੀਤੇ ਜਾਣ ਵਾਲੇ ਸਰਵੇਖਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਜਨਵਰੀ 2024 ਵਿੱਚ ਹੋਣ ਵਾਲੀ ਸੁਣਵਾਈ ਦਾ ਜਵਾਬ ਦੇਣਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਹੋਵੇਗੀ
ਚੰਡੀਗੜ੍ਹ: ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ। ਦਰਅਸਲ, ਸਿੱਖਿਆ ਦਾ ਅਧਿਕਾਰ ਕਾਨੂੰਨ 2009 ਤਹਿਤ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈਡਬਲਿਊਐਸ) ਦੇ ਬੱਚਿਆਂ ਨੂੰ ਦਾਖ਼ਲਾ ਨਾ ਦੇਣ ਕਾਰਨ ਰੱਦ ਕਰ ਦਿੱਤੀ ਗਈ ਹੈ। ਨਵੇਂ ਦਾਖਲਿਆ ਉੱਤੇ ਲਗਾਈ ਸੀ ਪਾਬੰਦੀ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਸਕੂਲ ਵਿੱਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਬੱਚੇ ਪੜ੍ਹ ਰਹੇ ਹਨ, ਉਹ ਇਸ ਸਾਲ ਵਿੱਚ ਹੀ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ, ਪਰ ਪ੍ਰੀਖਿਆ ਦੇਣ ਤੋਂ ਬਾਅਦ ਨੇੜੇ ਦੇ ਸਰਕਾਰੀ ਸਕੂਲ ਵਿੱਚ ਸ਼ਿਫਟ ਹੋ ਸਕਦੇ ਹਨ।
ਨਵੀਂ ਦਿੱਲੀ: ਕਤਰ 'ਚ ਗ੍ਰਿਫਤਾਰ ਕੀਤੇ ਗਏ 8 ਸਾਬਕਾ ਜਲ ਸੈਨਾ ਅਧਿਕਾਰੀਆਂ ਦੀ ਮੌਤ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਗਈ ਹੈ। ਪਿਛਲੇ ਸਾਲ ਕਤਰ ਵਿੱਚ ਗ੍ਰਿਫਤਾਰ ਕੀਤੇ ਗਏ ਭਾਰਤੀ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਨੂੰ ਕਤਰ ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਅਦਾਲਤ ਦੇ ਇਸ ਫੈਸਲੇ 'ਤੇ ਭਾਰਤ ਸਰਕਾਰ ਨੇ ਹੈਰਾਨੀ ਪ੍ਰਗਟਾਈ ਸੀ। ਭਾਰਤੀ ਜਲ ਸੈਨਾ ਦੇ ਇਹ ਸਾਰੇ ਅੱਠ ਸਾਬਕਾ ਅਧਿਕਾਰੀ ਪਿਛਲੇ ਸਾਲ ਅਗਸਤ ਤੋਂ ਕਤਰ ਦੀ ਜੇਲ੍ਹ ਵਿੱਚ ਬੰਦ ਹਨ। ਕਤਰ ਨੇ ਅਜੇ ਤੱਕ ਇਨ੍ਹਾਂ ਸਾਰੇ ਸਾਬਕਾ ਅਧਿਕਾਰੀਆਂ 'ਤੇ ਲਗਾਏ ਗਏ ਦੋਸ਼ਾਂ ਦੀ ਜਾਣਕਾਰੀ ਨਹੀਂ ਦਿੱਤੀ ਹੈ। ਹਾਲਾਂਕਿ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰਿਆਂ 'ਤੇ ਜਾਸੂਸੀ ਦੇ ਦੋਸ਼ ਲੱਗੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ, ''ਅਸੀਂ ਦਾਹਰਾ ਗਲੋਬਲ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਸਾਬਕਾ ਜਲ ਸੈਨਾ ਅਧਿਕਾਰੀ ਦੇ ਸਬੰਧ 'ਚ ਅੱਜ ਦੇ ਫੈਸਲੇ ਦਾ ਨੋਟਿਸ ਲਿਆ ਹੈ, ਜਿਸ 'ਚ ਸਜ਼ਾਵਾਂ ਨੂੰ ਘੱਟ ਕੀਤਾ ਗਿਆ ਹੈ।'' ਕਤਰ ਦੀ ਅਪੀਲ ਕੋਰਟ ਦਾ ਵਿਸਥਾਰਤ ਫੈਸਲਾ। ਅਸੀਂ ਫੈਸਲੇ ਦੀ ਉਡੀਕ ਕਰ ਰਹੇ ਹਾਂ ਅਤੇ ਸਾਡੇ ਅਗਲੇ ਕਦਮ ਬਾਰੇ ਫੈਸਲਾ ਕਰਨ ਲਈ ਕਾਨੂੰਨੀ ਟੀਮ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਦੇ ਸੰਪਰਕ ਵਿੱਚ ਵੀ ਹਾਂ। ਇਹ ਸਾਰੇ ਲੋਕ ਕਤਰ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੇ ਸਨ। ਇਹ ਕੰਪਨੀ ਕਤਾਰੀ ਐਮੀਰੀ ਨੇਵੀ ਨੂੰ ਸਿਖਲਾਈ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਦਾ ਨਾਂ Dahra ਗਲੋਬਲ ਟੈਕਨਾਲੋਜੀ ਐਂਡ ਕੰਸਲਟੈਂਸੀ ਸਰਵਿਸਿਜ਼ ਹੈ। ਕੰਪਨੀ ਆਪਣੇ ਆਪ ਨੂੰ ਕਤਰ ਦੀ ਰੱਖਿਆ, ਸੁਰੱਖਿਆ ਅਤੇ ਹੋਰ ਸਰਕਾਰੀ ਏਜੰਸੀਆਂ ਦੀ ਸਥਾਨਕ ਭਾਈਵਾਲ ਦੱਸਦੀ ਹੈ। ਰਾਇਲ ਓਮਾਨ ਏਅਰ ਫੋਰਸ ਦੇ ਰਿਟਾਇਰਡ ਸਕੁਐਡਰਨ ਲੀਡਰ ਖਾਮਿਸ ਅਲ ਅਜਮੀ ਇਸ ਕੰਪਨੀ ਦੇ ਸੀ.ਈ.ਓ. ਰਾਸ਼ਟਰਪਤੀ ਪੁਰਸਕਾਰ ਜੇਤੂ ਕਮਾਂਡਰ ਪੂਰਨੰਦੂ ਤਿਵਾਰੀ (ਆਰ) ਵੀ ਕਤਰ ਪੁਲਿਸ ਦੁਆਰਾ ਗ੍ਰਿਫਤਾਰ ਕੀਤੇ ਗਏ 8 ਸਾਬਕਾ ਮਰੀਨਾਂ ਵਿੱਚ ਸ਼ਾਮਲ ਹਨ। 2019 ਵਿੱਚ, ਉਸ ਨੂੰ ਤਤਕਾਲੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੁਆਰਾ ਪ੍ਰਵਾਸੀ ਭਾਰਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਕੰਪਨੀ ਦੀ ਵੈੱਬਸਾਈਟ 'ਤੇ ਮੌਜੂਦ ਜਾਣਕਾਰੀ ਮੁਤਾਬਕ ਪੂਰਨੰਦੂ ਤਿਵਾਰੀ ਭਾਰਤੀ ਜਲ ਸੈਨਾ 'ਚ ਕਈ ਵੱਡੇ ਜਹਾਜ਼ਾਂ ਦੀ ਕਮਾਂਡ ਕਰ ਚੁੱਕੇ ਹਨ।...
ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਗੁਨਾ 'ਚ ਬੁੱਧਵਾਰ ਦੇਰ ਰਾਤ ਦੋ ਭਿਆਨਕ ਸੜਕ ਹਾਦਸੇ ਵਾਪਰੇ। ਇੱਥੇ ਇੱਕ ਤੇਜ਼ ਰਫ਼ਤਾਰ ਬੱਸ ਇੱਕ ਟਰੱਕ ਨਾਲ ਟਕਰਾ ਗਈ। ਇਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਹਾਦਸੇ ਕਾਰਨ ਬੱਸ 'ਚ ਸਵਾਰ 13 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ। ਜਦੋਂ ਕਿ ਦੂਜਾ ਹਾਦਸਾ ਬੱਸ ਅਤੇ ਡੰਪਰ ਦੀ ਆਹਮੋ-ਸਾਹਮਣੇ ਟੱਕਰ ਦੇ ਰੂਪ ਵਿੱਚ ਵਾਪਰਿਆ। ਇਸ ਘਟਨਾ 'ਚ 7 ਯਾਤਰੀ ਜ਼ਖਮੀ ਹੋਏ ਹਨ। ਇਹ ਹਾਦਸਾ ਗੁਨਾ-ਆਰੋਨ ਰੋਡ 'ਤੇ ਵਾਪਰਿਆ। ਜ਼ਖਮੀ ਲੋਕਾਂ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਗੁਨਾ ਦੇ ਜ਼ਿਲ੍ਹਾ ਕੁਲੈਕਟਰ ਤਰੁਣ ਰਾਠੀ ਨੇ ਦੱਸਿਆ ਕਿ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 13 ਲੋਕਾਂ ਦੀ ਮੌਤ ਹੋ ਗਈ। 17 ਜ਼ਖਮੀਆਂ ਦਾ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਉਹ ਖਤਰੇ ਤੋਂ ਬਾਹਰ ਹਨ। ਤਰੁਣ ਰਾਠੀ ਨੇ ਦੱਸਿਆ ਕਿ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਜੋ ਸਮੇਂ ਸਿਰ ਬਾਹਰ ਨਿਕਲ ਸਕੇ ਉਨ੍ਹਾਂ ਦੀ ਜਾਨ ਬਚ ਗਈ। 13 ਲੋਕਾਂ ਦੀ ਸੱਟ ਲੱਗਣ ਕਾਰਨ ਮੌਤ ਹੋ ਗਈ ਅਤੇ ਜ਼ਿੰਦਾ ਸੜ ਗਏ। ਲਾਸ਼ਾਂ ਇਸ ਹੱਦ ਤੱਕ ਸੜ ਚੁੱਕੀਆਂ ਹਨ ਕਿ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੀ ਪਛਾਣ ਲਈ ਡੀਐਨਏ ਟੈਸਟ ਕਰਵਾਇਆ ਜਾਵੇਗਾ। ਸਾਰੀਆਂ ਲਾਸ਼ਾਂ ਨੂੰ ਹਾਦਸੇ ਵਾਲੀ ਥਾਂ ਤੋਂ ਬਾਹਰ ਕੱਢ ਲਿਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ 34 ਯਾਤਰੀ ਸਵਾਰ ਸਨ। ਇਨ੍ਹਾਂ 'ਚੋਂ ਚਾਰ ਕਿਸੇ ਤਰ੍ਹਾਂ ਸੁਰੱਖਿਅਤ ਬੱਸ 'ਚੋਂ ਬਾਹਰ ਨਿਕਲਣ 'ਚ ਕਾਮਯਾਬ ਰਹੇ। ਉਹ ਘਰ ਚਲੇ ਗਏ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।...
ਚੰਡੀਗੜ੍ਹ: ਪੰਚਕੂਲਾ ਦੀ ਬੇਟੀ ਸੁਪ੍ਰਿਆ ਸ਼ਰਮਾ ਨੇ MANDALA ART ਵਿੱਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਸੁਪ੍ਰਿਆ ਨੇ ਮਨ ਦੇ ਬਹੁਤ ਸਾਰੇ ਪਾਸਾਰਾਂ ਨੂੰ ਆਪਣੀ ਕਲਾ ਰਹੀ ਪੇਸ਼ ਕੀਤਾ ਹੈ। ਉਨ੍ਹਾਂ ਦੀ ਕਲਾ ਕ੍ਰਿਤੀਆਂ ਔਰਤ-ਮਰਦ ਦੇ ਆਰ-ਪਾਰ ਹੁੰਦੀਆਂ ਹਨ। ਜਦੋਂ ਲੀਵਿੰਗ ਇੰਡੀਆ ਦੀ ਟੀਮ ਨੇ ਸੁਪ੍ਰਿਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਆਪਣੀ ਸੂਖਮ ਕਲਾ ਬਾਰੇ ਦੱਸਿਆ ਹੈ ਕਿ ਮੈਨੂੰ ਬਚਪਨ ਤੋਂ ਕੁਝ ਨਾ ਕੁਝ ਬਣਾਉਣ ਦਾ ਸ਼ੌਕ ਸੀ। ਉਨ੍ਹਾਂ ਦਾ ਕਹਿਣਾ ਹੈ ਕਿ MANDALA ART ਰਾਹੀਂ ਔਰਤ-ਮਰਦ ਦੇ ਮਨ ਦੀਆਂ ਬਹੁਤ ਸਾਰੀਆਂ ਪਰਤਾਂ ਨੂੰ ਫਰੋਲ ਰਹੀ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਲਾ ਰਹੀ ਮੈਂ ਹਰ ਵਿਅਕਤੀ ਨੂੰ ਆਪਣੀ ਊਰਜਾ ਨੂੰ ਸਹੀ ਪਾਸੇ ਲਗਾਉਣ ਦੀ ਅਪੀਲ ਕਰਦੀ ਹਾਂ। ਉਨ੍ਹਾਂ ਦਾ ਕਹਿਣਾ ਮੁਨੱਖੀ ਸਰੀਰ ਕਈ ਜਨਮਾਂ ਬਾਅਦ ਮਿਲਦਾ ਹੈ ਇਸ ਦੀ ਊਰਜਾ ਨੂੰ ਜੇਕਰ ਠੀਕ ਮਾਰਗ ਮਿਲ ਜਾਂਦਾ ਹੈ ਤਾਂ ਇਹ ਮਨੁੱਖੀ ਜਨਮ ਸਫਲ ਹੋ ਜਾਂਦਾ ਹੈ। ਸੁਪ੍ਰਿਆ ਦਾ ਕਹਿਣਾ ਹੈ ਕਿ MANDALA ART ਦੁਆਰਾ ਬਹੁਤ ਸਾਰੀਆਂ ਕ੍ਰਿਤੀਆ ਬਣਾਈਆਂ ਹਨ ਜੋ ਬ੍ਰਹਿਮੰਡੀ ਚੇਤਨਾ ਨੂੰ ਪੇਸ਼ ਕਰਦੀਆਂ ਹਨ। ਉਨ੍ਹਾ ਦਾ ਕਹਿਣਾ ਹੈ ਕਿ ਜਦੋਂ ਮੈਂ ਕੁਦਰਤ ਨੂੰ ਆਪਣੇ ਕੋਲ ਮਹਿਸੂਸ ਕਰਦੀ ਹਾਂ ਤਾਂ ਮੇਰੀ ਕਲਮ ਕੁਦਰਤ ਦੇ ਬਹੁਰੰਗਾਂ ਨੂੰ ਪੇਸ਼ ਕਰਨ ਲਈ ਉਤਾਵਾਲੀ ਹੋ ਜਾਂਦੀ ਹੈ। ਸੁਪ੍ਰਿਆ ਸ਼ਰਮਾ ਦਾ ਕਹਿਣਾ ਹੈ ਕਿ ਉਹ ਮੀਡੀਆ ਵਿੱਚ ਜਾਬ ਕਰਦੇ ਹਨ ਪਰ ਇਸ ਦੇ ਨਾਲ-ਨਾਲ ਆਪਣੀ ਕਲਾ ਨੂੰ ਵੀ ਸਮਾਂ ਦਿੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਰਮਾਤਮਾ ਨੇ ਮੈਨੂੰ ਇਹ ਕਲਾ ਬਖਸ਼ੀ ਹੈ ਅਤੇ ਇਸ ਕਲਾ ਨਾਲ ਉਹ ਬ੍ਰਹਿਮੰਡੀ ਚੇਤਨਾ ਨੂੰ ਪੇਸ਼ ਕਰ ਰਹੀ ਹੈ ਜੋ ਕਿ ਬਹੁਤ ਸਕੂਨ ਦਿੰਦੀ ਹੈ।...
Punjab weather update: ਸੂਬੇ ’ਚ ਸਵੇਰ ਤੋਂ ਹੀ ਠੰਢ ਵਿਚਾਲੇ ਸੰਘਣੀ ਧੁੰਦ ਰਹੀ। ਦਿਨ ਦੌਰਾਨ ਹਲਕੀ ਧੁੱਪ ਨਿਕਲੀ ਤੇ ਸ਼ਾਮ ਢਲਦੇ ਹੀ ਮੁੜ ਕਈ ਜ਼ਿਲ੍ਹੇ ਧੁੰਦ ਦੀ ਲਪੇਟ ’ਚ ਆ ਗਏ। ਕਈ ਥਾਵਾਂ ’ਤੇ ਵਿਜ਼ੀਬਿਲਿਟੀ ਜ਼ੀਰੋ ਰਹੀ। ਧੁੰਦ ਕਾਰਨ ਹਵਾਈ, ਰੇਲ ਤੇ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਮੌਸਮ ਵਿਭਾਗ ਚੰਡੀਗੜ੍ਹ ਨੇ ਵੀਰਵਾਰ ਨੂੰ ਵੀ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਧੁੰਦ ਦੌਰਾਨ ਹਵਾ ’ਚ ਨਮੀ ਸੌ ਫ਼ੀਸਦੀ ਤੱਕ ਪੁੱਜਣ ਕਾਰਨ ਧੁੰਦ ਵਿਚਾਲੇ ਤਰੇਲ ਮੀਂਹ ਵਾਂਗ ਡਿੱਗ ਰਹੀ ਸੀ। ਕਈ ਥਾਵਾਂ ’ਤੇ ਤਰੇਲ ਜੰਮ ਵੀ ਗਈ। ਦੂਜੇ ਪਾਸੇ ਪੱਛਮੀ ਗੜਬੜੀ ਕਾਰਨ ਕਈ ਜ਼ਿਲ੍ਹਿਆਂ ’ਚ ਜਿੱਥੇ ਰਾਤ ਦਾ ਤਾਪਮਾਨ ਆਮ ਤੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵੱਧ ਰਿਹਾ, ਉਥੇ ਦਿਨ ਦਾ ਤਾਪਮਾਨ ਆਮ ਤੋਂ ਕਾਫ਼ੀ ਹੇਠਾਂ ਡਿੱਗ ਗਿਆ। ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ’ਚ ਤਾਂ ਦਿਨ ਦਾ ਤਾਪਮਾਨ ਡਿੱਗ ਕੇ 14 ਡਿਗਰੀ ਸੈਲਸੀਅਸ ਤੱਕ ਆ ਗਿਆ ਹੈ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਤੋਂ ਚਾਰ ਡਿਗਰੀ ਸੈਲਸੀਅਸ ਘੱਟ ਸੀ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ 5.2 ਡਿਗਰੀ ਸੈਲਸੀਅਸ ਰਿਹਾ। ਧੁੰਦ ਕਾਰਨ ਸਵੇਰੇ 4.10 ਵਜੇ ਦੋਹਾ ਜਾਣ ਵਾਲੀ ਕਤਰ ਏਅਰਵੇਜ਼ ਦੀ ਫਲਾਈਟ ਨੇ ਸਵੇਰੇ 10.19 ’ਤੇ ਉਡਾਣ ਭਰੀ। ਸਵੇਰੇ 6.05 ’ਤੇ ਦਿੱਲੀ ਦੀ ਫਲਾਈਟ 12.13 ’ਤੇ ਰਵਾਨਾ ਕੀਤੀ ਗਈ। ਰੇਲ ਗੱਡੀਆਂ ਦੀ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ ਤੇ ਕਈ ਰੇਲ ਗੱਡੀਆਂ ਕਈ ਘੰਟੇ ਦੇਰੀ ਨਾਲ ਚੱਲੀਆਂ।...
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251 ਟਰੈਪ ਕੇਸਾਂ, ਅਪਰਾਧਿਕ ਮਾਮਲਿਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸਾਂ ਵਿੱਚ 288 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵਿੱਚ 66 ਪੁਲਿਸ ਕਰਮਚਾਰੀਆਂ ਅਤੇ 44 ਮਾਲ ਅਧਿਕਾਰੀਆਂ/ਕਰਮਚਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਵਿੱਚ 7 ਰਾਜਨੀਤਿਕ ਆਗੂਆਂ ਅਤੇ 70 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਇਸ ਸਾਲ ਦੌਰਾਨ 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਰਿਸ਼ਵਤ ਲੈਣ ਵਾਲਿਆਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਬਹੁ-ਪੱਖੀ ਪਹੁੰਚ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅਣਥੱਕ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਹਰੇਕ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ 'ਤੇ ਡਟ ਕੇ ਪਹਿਰਾ ਦਿੱਤਾ ਤੇ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਕੀਤੇ। ਵਿਜੀਲੈਂਸ ਬਿਊਰੋ ਦੀ ਕਾਰਗੁਜ਼ਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬਿਊਰੋ ਨੇ 103 ਅਪਰਾਧਿਕ ਅਤੇ 15 ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਦਰਜ ਕੀਤੇ ਹਨ। ਇਸ ਮਿਆਦ ਦੇ ਅੰਦਰ ਵੱਖ ਵੱਖ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ 33 ਕੇਸਾਂ ਦਾ ਫੈਸਲਾ ਕੀਤਾ ਜਿਸ ਦੇ ਨਤੀਜੇ ਵਜੋਂ 43 ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਜ਼ਾ ਸੁਣਾਈ ਗਈ। ਵਿਜੀਲੈਂਸ ਨੇ ਇਸ ਸਮੇਂ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 181 ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 82 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23-03-2022 ਤੋਂ ਆਰੰਭੀ ਗਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੂੰ 26-12-2023 ਤੱਕ ਆਡੀਓ-ਵੀਡੀਓ ਰਿਕਾਰਡਿੰਗਾਂ ਦੇ ਸਬੂਤਾਂ ਸਮੇਤ 11,074 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 5740 ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ ਅਤੇ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜਾਂ ਨੂੰ ਭੇਜੀਆਂ ਗਈਆਂ ਤਾਂ ਜੋ ਇਨ੍ਹਾਂ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਜੀਲੈਂਸ ਰੇਂਜਾਂ ਦੁਆਰਾ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ 124 ਐਫਆਈਆਰਜ਼ ਵਿੱਚ 151 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਵੱਖ-ਵੱਖ ਟਰੈਪ ਕੇਸਾਂ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵੱਲੋਂ ਦਰਜ ਕੀਤੇ ਗਏ ਕੁਝ ਖਾਸ ਕੇਸਾਂ ਬਾਰੇ ਦੱਸਿਆ ਕਿ ਸਾਲ 2023 ਦੌਰਾਨ ਵਿਜੀਲੈਂਸ ਬਿਓਰੋ ਰੇਂਜ ਬਠਿੰਡਾ ਵੱਲੋਂ ਬਲਜੀਤ ਸਿੰਘ ਬਰਾੜ, ਡੀ.ਐਸ.ਪੀ, ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ, ਅਮਿਤ ਰਤਨ, ਵਿਧਾਇਕ, ਬਠਿੰਡਾ ਦਿਹਾਤੀ ਨੂੰ 4,00,000 ਰੁਪਏ ਰਿਸ਼ਵਤ ਲੈਂਦਿਆਂ, ਆਰ.ਕੇ. ਗੁਪਤਾ, ਸੁਪਰਡੈਂਟ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੋਹਾਲੀ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਵਿਜੀਲੈਂਸ ਰੇਂਜ ਜਲੰਧਰ ਵੱਲੋਂ ਸਰਤਾਜ ਸਿੰਘ ਰੰਧਾਵਾ ਕਾਰਜਕਾਰੀ ਇੰਜਨੀਅਰ ਮਾਈਨਿੰਗ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਰਜਿੰਦਰ ਸਿੰਘ ਐਸ.ਡੀ.ਓ, ਮਾਈਨਿੰਗ, ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਅਤੇ ਸਰਬਜੀਤ ਸਿੰਘ ਐਸ.ਡੀ.ਓ ਮਾਈਨਿੰਗ ਅਤੇ ਹੋਰਾਂ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਤਾਇਨਾਤ ਐਸਐਮਓ ਡਾ. ਪੂਨਮ ਗੋਇਲ ਅਤੇ ਡਾ. ਗੌਰਵ ਜੈਨ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿਜੀਲੈਂਸ ਰੇਂਜ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਅਮਰਜੀਤ ਕੁਮਾਰ, ਸਹਾਇਕ ਇੰਜੀਨੀਅਰ (ਵਾਧੂ ਚਾਰਜ ਪੰਚਾਇਤ ਵਿਭਾਗ, ਰਾਜਪੁਰਾ) ਨੂੰ 2,00,000 ਰੁਪਏ ਅਤੇ ਮਨੀਸ਼ ਕੁਮਾਰ ਜਿੰਦਲ, ਵਧੀਕ ਸੁਪਰਡੈਂਟ ਇੰਜੀਨੀਅਰ, ਸਬ-ਡਵੀਜ਼ਨ ਪੀ.ਐਸ.ਪੀ.ਸੀ.ਐਲ. ਲਹਿਰਾ ਗਾਗਾ, ਸੰਗਰੂਰ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਯੂਨਿਟ ਵੱਲੋਂ ਵਿਪਨ ਕੁਮਾਰ ਸ਼ਰਮਾ, ਬੀ.ਡੀ.ਪੀ.ਓ., ਬਲਾਕ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੂੰ 15,000 ਰੁਪਏ ਰਿਸ਼ਵਤ ਲੈਣ, ਜਦਕਿ ਪੰਜਾਬ ਅਰਬਨ ਪਲੈਨਿੰਗ ਐਂਡ ਡਿਵੈਲਪਮੈਂਟ ਅਥਾਰਟੀ (ਪੁੱਡਾ), ਅੰਮ੍ਰਿਤਸਰ ਦੇ ਕਾਰਜਕਾਰੀ ਇੰਜਨੀਅਰ ਗੁਰਪ੍ਰੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Healthy Eating Habits: आज ही बंद कर दें 'गेहूं के आटे की रोटी' खाना, होंगे हैरान कर देने वाले फायदे
दर्दनाक हादसा! कार और ई-रिक्शा की टक्कर, 2 महिलाओं की मौत, बच्चा घायल
Amla Juice Benefits: आंवले का जूस पीने से कई स्वास्थ्य संबंधी समस्याएं होती है दूर, जान लें पीने का सही तरीका