ਸੁਲਤਾਨਪੁਰ ਲੋਧੀ: ਪੰਜਾਬ ਤੋਂ ਕੈਨੇਡਾ ਜਾਣ ਦਾ ਸਫਰ ਪੰਜਾਬੀਆਂ ਦਾ ਹਲੇ ਜਾਰੀ ਹੈ। ਇਸ ਦੌਰਾਨ ਇਕ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬੀ ਨੌਜਵਾਨਾਂ ਦੀ ਲਗਾਤਾਰ ਮੌਤਾਂ ਹੋ ਰਹੀਆਂ ਹਨ। ਜੋ ਕਿ ਬੇਹੱਦ ਦੁੱਖਦਾਇਕ ਹਨ। ਹੁਣ ਸੁਲਤਾਨਪੁਰ ਲੋਧੀ ਦੇ ਪਿੰਡ ਥਿੱਗਲੀ ਦੇ ਸਰਪੰਚ ਕੁਲਵੰਤ ਰਾਏ ਭੱਲਾ ਦੇ ਨੌਜਵਾਨ ਪੁੱਤਰ ਦੀ ਸੁੱਖਾ ਥਿੱਗਲੀ ਦੀ ਅਚਨਚੇਤ ਮੌਤ ਹੋ ਗਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਸੁਖਦੇਵ ਸ਼ਰਮਾ ਉਰਫ ਸੁੱਖਾ ਥਿਗਲੀ , ਜੋ ਕਿ ਆਸਟ੍ਰੇਲੀਆ ਵਿਚ ਸੈਂਟਰ ਸੀ ਉਸਦਾ ਵਿਆਹ ਕਰੀਬ 14 ਮਹੀਨੇ ਪਹਿਲਾਂ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਬੜੇ ਹੀ ਚਾਵਾਂ -ਮਲਾਰਾਂ ਨਾਲ ਕੀਤਾ ਸੀ ਤੇ ਵਿਆਹ ਪਿੱਛੋਂ ਉਹ ਕੁਝ ਮਹੀਨੇ ਆਸਟ੍ਰੇਲੀਆ ਰਿਹਾ ਤੇ 5-6 ਮਹੀਨੇ ਪਹਿਲਾਂ ਹੀ ਉਹ ਕੈਨੇਡਾ ਵਿਚ ਆਪਣੀ ਪਤਨੀ ਤੇ ਉਸਦੇ ਪਰਿਵਾਰਕ ਮੈਂਬਰਾਂ ਪਾਸ ਪੁੱਜ ਗਿਆ ਸੀ।, ਜਿੱਥੇ ਉਹ ਵੀ ਵਧੀਆ ਕੰਮ ਕਰ ਰਿਹਾ ਸੀ ਅਤੇ ਉਸ ਦੀ ਪਤਨੀ ਸਾਕਸ਼ੀ ਸ਼ਰਮਾ ਵੀ ਪੜ੍ਹਾਈ ਦੇ ਨਾਲ ਨਾਲ ਕੰਮ ਕਰ ਰਹੀ ਸੀ। ਸੁੱਖਾ ਇੰਨ੍ਹੀਂ ਦਿਨੀਂ ਕੈਨੇਡਾ ਦੇ ਵਾਈਟ ਹਿੱਲ ਵਿਚ ਰਹਿ ਰਿਹਾ ਸੀ। ਮ੍ਰਿਤਕ ਦੇ ਤਾਇਆ ਨੰਬਰਦਾਰ ਲਾਭ ਚੰਦ ਥਿਗਲੀ ਨੇ ਦੱਸਿਆ ਕਿ ਸੁੱਖੇ ਦੀ ਮੌਤ ਵਾਲੇ ਦਿਨ 2 ਕੁ ਘੰਟੇ ਪਹਿਲਾਂ ਆਪਣੀ ਪਤਨੀ ਨਾਲ ਫੋਨ ਉੱਤੇ ਗੱਲਬਾਤ ਵੀ ਹੋਈ ਸੀ ਅਤੇ ਬਾਅਦ ਵਿੱਚ ਸੁੱਤੇ ਪਏ ਨੂੰ ਹੀ ਕਥਿਤ ਹਾਰਟ ਅਟੈਕ ਆ ਗਿਆ,ਜਿਸ ਬਾਬਤ ਉਸਦੀ ਪਤਨੀ ਨੂੰ ਘਰ ਪੁੱਜ ਕੇ ਹੀ ਪਤਾ ਲੱਗਿਆ। ਉਸ ਦੀ ਇੰਡੀਆ ਰਹਿੰਦੇ ਆਪਣੇ ਪਰਿਵਾਰ ਨਾਲ ਵੀ ਗੱਲਬਾਤ ਹੋਈ ਸੀ ਅਤੇ ਬਹੁਤ ਖੁਸ਼ ਸੀ। ਉਨ੍ਹਾਂ ਦੱਸਿਆ ਕਿ ਉਹ ਖਿਡਾਰੀ ਰਿਹਾ ਹੈ ਤੇ ਬੁਰੀਆਂ ਅਲਾਮਤਾਂ ਤੋਂ ਕੋਹਾਂ ਦੂਰ ਸੀ, ਫਿਰ ਵੀ ਇਹ ਭਾਣਾ ਕਿਵੇਂ ਵਾਪਰ ਗਿਆ, ਸਭ ਹੈਰਾਨ ਹਨ।
ਚੰਡੀਗੜ੍ਹ : ਚੰਡੀਗੜ੍ਹ 'ਚ ਅੱਜ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਨਹੀਂ ਹੋਵੇਗੀ। ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੇ ਦੀਵਾਲੀ ਦੇ ਮੌਕੇ 'ਤੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ 1 ਦਸੰਬਰ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰਨ ਦਾ ਐਲਾਨ ਕੀਤਾ ਸੀ। ਪਰ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿੱਤਰਾ ਨੇ ਮੇਅਰ ਦੇ ਇਸ ਫੈਸਲੇ ਨੂੰ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਦੀਵਾਲੀ ਦੀ ਪੂਰਵ ਸੰਧਿਆ 'ਤੇ, ਮੇਅਰ ਨੇ ਨਗਰ ਨਿਗਮ ਦੁਆਰਾ ਸੰਚਾਲਿਤ ਸ਼ਹਿਰ ਦੇ ਸਾਰੇ ਪਾਰਕਿੰਗ ਸਥਾਨਾਂ 'ਤੇ 1 ਦਸੰਬਰ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਨਗਰ ਨਿਗਮ ਦੇ ਅਧਿਕਾਰਤ ਮੀਡੀਆ ਗਰੁੱਪ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ। ਲਿਖਿਆ ਗਿਆ ਸੀ ਕਿ ਸਦਨ ਨੇ ਦੋਪਹੀਆ ਵਾਹਨਾਂ ਲਈ ਮੁਫਤ ਪਾਰਕਿੰਗ ਦੇ ਏਜੰਡੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦਾ ਟੈਂਡਰ ਹੋਣਾ ਅਜੇ ਬਾਕੀ ਹੈ। ਅਜਿਹੇ 'ਚ ਲੋਕਾਂ ਨੂੰ ਲਾਭ ਪਹੁੰਚਾਉਣ 'ਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ, ਇਸ ਲਈ 1 ਦਸੰਬਰ ਤੋਂ ਦੋਪਹੀਆ ਵਾਹਨਾਂ ਨੂੰ ਪਾਰਕਿੰਗ ਫੀਸ ਭਰਨ ਤੋਂ ਛੋਟ ਦਿੱਤੀ ਜਾਵੇਗੀ।
Punjab HIV Positive Cases: ਐਚਆਈਵੀ ਦਾ ਨਾਂ ਸੁਣ ਕੇ ਹੀ ਵਿਅਕਤੀ ਡਰ ਜਾਂਦੇ ਹਨ। ਹੁਣ ਦੇਸ਼ ਦੇ ਵਿੱਚ ਐਚਆਈਵੀ ਮਰੀਜ਼ਾਂ ਦੇ ਵਿੱਚ ਲਗਾਤਾਰ ਇਜਾਫਾ ਹੋ ਰਿਹਾ ਹੈ ਜਿਸਦਾ ਵੱਡਾ ਕਾਰਨ ਨਸ਼ਾ ਅਤੇ ਬਿਨਾਂ ਸੁਰੱਖਿਆ ਤੋਂ ਸਰੀਰਕ ਸਬੰਧ ਬਣਾਉਣੇ ਹਨ। ਪੰਜਾਬ ਸਰਕਾਰ ਦੇ ਅੰਕੜੇ ਪੇਸ਼ ਕਰਦੇ ਹਨ ਇਕ ਡਰਾਉਣੀ ਤਸਵੀਰ ਪੰਜਾਬ ਦੇ ਸਰਕਾਰੀ ਅੰਕੜਿਆਂ ਦੇ ਮੁਤਾਬਕ ਸਾਲ 2019 ਵਿੱਚ ਦੇਸ਼ ਦੇ ਅੰਦਰ 22 ਲੱਖ ਦੇ ਕਰੀਬ ਐਚਆਈਵੀ ਦੇ ਮਰੀਜ਼ ਸਨ ਜਿਨਾਂ ਦੀ ਗਿਣਤੀ ਹੁਣ ਵੱਧ ਕੇ 24 ਲੱਖ ਦੇ ਕਰੀਬ ਪਹੁੰਚ ਗਈ ਹੈ। ਨਸ਼ਾ ਇਸ ਵਿੱਚ ਅਹਿਮ ਰੋਲ ਅਦਾ ਕਰ ਰਿਹਾ ਹੈ, ਨੌਜਵਾਨਾਂ ਦੇ ਨਾਲ ਹੁਣ ਮਹਿਲਾਵਾਂ ਵੀ ਨਸ਼ੇ ਦੀ ਗਿਰਫਤ ਦੇ ਵਿੱਚ ਹਨ ਜਿਸ ਕਰਕੇ ਐਚਆਈਵੀ ਬਿਮਾਰੀ ਲਗਾਤਾਰ ਫੈਲ ਰਹੀ ਹੈ। ਪੰਜਾਬ ਦੇ ਵਿੱਚ ਅੰਕੜਿਆਂ ਦੇ ਮੁਤਾਬਕ ਪਿਛਲੇ ਇੱਕ ਸਾਲ ਦੇ ਅੰਦਰ ਹੀ 10 ਹਜਾਰ ਦੇ ਕਰੀਬ ਐਚ ਆਈਵੀ ਦੇ ਨਵੇਂ ਮਾਮਲੇ ਸਾਹਮਣੇ ਆ ਗਏ ਹਨ। ਐਚਆਈਵੀ ਤੋਂ ਬਚਣ ਦੇ ਨੁਕਤੇ 1. ਸਰੀਰਕ ਸੰਬੰਧ ਕੰਡੋਮ ਪਾ ਕੇ ਹੀ ਬਣਾਓ। 2. ਸਰਿੰਜ ਦੀ ਮੁੜ ਵਰਤੋਂ ਨਾ ਕਰੋ। 3. ਐਚਆਈਵੀ ਵਿਅਕਤੀ ਪੀੜਤ ਦਾ ਬਲੱਡ ਕਿਸੇ ਨੂੰ ਨਾ ਚੜ੍ਹਾਇਆ ਜਾਵੇ। 4.ਨਸ਼ਿਆਂ ਤੋਂ ਦੂਰ ਰਹੋ।5.ਮਹਿਲਾਵਾਂ ਵੀ ਫੀਮੇਲ ਕੰਡੋਮ ਦੀ ਵਰਤੋਂ ਕਰਨ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ.. ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ.. — Bhagwant Mann (@BhagwantMann) December 1, 2023
Visa Free Entry in Malaysia: ਥਾਈਲੈਂਡ ਅਤੇ ਸ਼੍ਰੀਲੰਕਾ ਤੋਂ ਬਾਅਦ ਮਲੇਸ਼ੀਆ ਨੇ ਵੀ ਭਾਰਤੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਇਸ ਨੇ 1 ਦਸੰਬਰ ਤੋਂ ਭਾਰਤੀ ਅਤੇ ਚੀਨੀ ਨਾਗਰਿਕਾਂ ਨੂੰ 30 ਦਿਨਾਂ ਦਾ ਵੀਜ਼ਾ ਮੁਫਤ ਦਾਖਲਾ ਦੇਣ ਦਾ ਐਲਾਨ ਕੀਤਾ ਹੈ। ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਇਹ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਥਾਈਲੈਂਡ ਅਤੇ ਸ਼੍ਰੀਲੰਕਾ ਨੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹਾਲ ਹੀ ਦੇ ਹਫਤਿਆਂ 'ਚ ਇਸ ਤਰ੍ਹਾਂ ਦੇ ਐਲਾਨ ਕੀਤੇ ਸਨ। ਪ੍ਰਧਾਨ ਮੰਤਰੀ ਇਬਰਾਹਿਮ ਨੇ ਕਿਹਾ, ਫਿਲਹਾਲ ਖਾੜੀ ਦੇਸ਼ਾਂ ਅਤੇ ਤੁਰਕੀ ਅਤੇ ਜਾਰਡਨ ਸਮੇਤ ਹੋਰ ਪੱਛਮੀ ਏਸ਼ੀਆਈ ਦੇਸ਼ਾਂ ਕੋਲ ਇਹ ਸਹੂਲਤ ਹੈ ਅਤੇ ਹੁਣ ਇਹ ਭਾਰਤ ਅਤੇ ਚੀਨ ਨੂੰ ਵੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕੀ ਕਿਹਾ? ਦੇਸ਼ ਦੀ ਸਰਕਾਰੀ ਸਮਾਚਾਰ ਏਜੰਸੀ ਬਰਨਾਮਾ ਮੁਤਾਬਕ ਇਬਰਾਹਿਮ ਨੇ ਇਹ ਵੀ ਕਿਹਾ ਕਿ ਵੀਜ਼ਾ ਮੁਆਫੀ ਦੌਰਾਨ ਸਖਤ ਸੁਰੱਖਿਆ ਜਾਂਚ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਬਰਾਹਿਮ ਦੇਸ਼ ਦੇ ਵਿੱਤ ਮੰਤਰੀ ਵੀ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਲੇਸ਼ੀਆ ਆਉਣ ਵਾਲੇ ਸਾਰੇ ਸੈਲਾਨੀਆਂ ਅਤੇ ਸੈਲਾਨੀਆਂ ਦੀ ਮੁੱਢਲੀ ਜਾਂਚ ਕੀਤੀ ਜਾਵੇਗੀ। ਸੁਰੱਖਿਆ ਇੱਕ ਵੱਖਰਾ ਮਾਮਲਾ ਹੈ। ਜੇਕਰ ਕਿਸੇ ਵਿਅਕਤੀ ਦਾ ਅਪਰਾਧਿਕ ਰਿਕਾਰਡ ਹੈ ਜਾਂ ਅੱਤਵਾਦੀ ਖਤਰਾ ਹੈ ਤਾਂ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੁਰੱਖਿਆ ਬਲਾਂ ਅਤੇ ਇਮੀਗ੍ਰੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਵਰਤਮਾਨ ਵਿੱਚ, ਅੱਠ ਆਸੀਆਨ (ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ ਦੀ ਐਸੋਸੀਏਸ਼ਨ) ਦੇਸ਼ਾਂ ਨੂੰ ਸਮਾਜਿਕ ਦੌਰੇ, ਸੈਰ-ਸਪਾਟਾ ਅਤੇ ਵਪਾਰਕ ਉਦੇਸ਼ਾਂ ਲਈ ਮਲੇਸ਼ੀਆ ਵਿੱਚ 30-ਦਿਨ ਵੀਜ਼ਾ-ਮੁਕਤ ਦਾਖਲਾ ਦਿੱਤਾ ਜਾ ਰਿਹਾ ਹੈ। ਮਲੇਸ਼ੀਆ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਚੋਟੀ ਦੇ ਦੇਸ਼ਾਂ ਵਿੱਚ ਸ਼ਾਮਲ ਹੈ।ਮਲੇਸ਼ੀਆ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਅੰਕੜਿਆਂ ਅਨੁਸਾਰ 2022 ਵਿੱਚ ਕੁੱਲ 3,24,548 ਭਾਰਤੀ ਸੈਲਾਨੀ ਮਲੇਸ਼ੀਆ ਆਏ ਸਨ। ਉਨ੍ਹਾਂ ਕਿਹਾ, 2023 ਦੀ ਪਹਿਲੀ ਤਿਮਾਹੀ ਵਿੱਚ 1,64,566 ਭਾਰਤੀ ਸੈਲਾਨੀ ਮਲੇਸ਼ੀਆ ਆਏ ਸਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਵਿੱਚ 13,370 ਸੈਲਾਨੀ ਆਏ ਸਨ। ਸ਼੍ਰੀਲੰਕਾ ਨੇ ਭਾਰਤ, ਚੀਨ, ਰੂਸ, ਮਲੇਸ਼ੀਆ, ਜਾਪਾਨ, ਇੰਡੋਨੇਸ਼ੀਆ ਅਤੇ ਥਾਈਲੈਂਡ ਲਈ ਵੀਜ਼ਾ-ਮੁਕਤ ਪ੍ਰਵੇਸ਼ ਪਹਿਲ ਸ਼ੁਰੂ ਕੀਤੀ ਹੈ, ਜੋ ਕਿ 31 ਮਾਰਚ 2024 ਤੱਕ ਲਾਗੂ ਰਹੇਗੀ। ਥਾਈਲੈਂਡ ਨੇ ਵੀ ਭਾਰਤ ਅਤੇ ਤਾਈਵਾਨ ਦੇ ਲੋਕਾਂ ਨੂੰ ਇਹ ਛੋਟ ਦਿੱਤੀ ਹੈ, ਜੋ ਕਿ 10 ਮਈ 2024 ਤੱਕ ਜਾਰੀ ਰਹੇਗੀ।...
ਨਵੀਂ ਦਿੱਲੀ : ਇਹ ਸਾਲ ਦਾ ਆਖਰੀ ਮਹੀਨਾ ਹੈ। ਸਾਲ 2023 ਖਤਮ ਹੋਣ ਵਾਲਾ ਹੈ। ਸਾਲ ਦੇ ਆਖਰੀ ਮਹੀਨੇ ਦਸੰਬਰ 'ਚ ਵੀ ਕਈ ਤਿਉਹਾਰ ਆਉਂਦੇ ਹਨ। ਇਸ ਕਾਰਨ ਦੇਸ਼ ਦੇ ਕਈ ਸ਼ਹਿਰਾਂ 'ਚ ਬੈਂਕਾਂ ਦੀਆਂ ਛੁੱਟੀਆਂ ਹਨ। ਜੇਕਰ ਤੁਸੀਂ ਵੀ ਕਿਸੇ ਕੰਮ ਲਈ ਬੈਂਕ ਜਾਣ ਦੀ ਸੋਚ ਰਹੇ ਹੋ ਤਾਂ ਇੱਕ ਵਾਰ ਬੈਂਕ ਦੀ ਛੁੱਟੀਆਂ ਦੀ ਸੂਚੀ ਜ਼ਰੂਰ ਦੇਖੋ।ਬੈਂਕ ਹੌਲੀਡੇ ਦੌਰਾਨ ਤੁਸੀਂ ਆਨਲਾਈਨ ਨੈੱਟ ਬੈਂਕਿੰਗ ਤੇ ATM ਸੇਵਾ ਵਰਗੀਆਂ ਕਈ ਸੇਵਾਵਾਂ ਦੀ ਵਰਤੋਂ ਕਰ ਸਕਦੇ ਹੋ। ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੇਸ਼ ਦੇ ਸਾਰੇ ਬੈਂਕ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੰਦ ਰਹਿਣਗੇ। ਇਸ ਦਿਨ ਵੀ ਬੰਦ ਰਹਿਣਗੇ ਬੈਂਕ 1 ਦਸੰਬਰ ਨੂੰ ਰਾਜ ਉਦਘਾਟਨ ਦਿਵਸ/ਸਵਦੇਸ਼ੀ ਆਸਥਾ ਦਿਵਸ ਹੈ। ਇਸ ਦਿਨ ਕੋਹਿਮਾ ਤੇ ਈਟਾਨਗਰ 'ਚ ਬੈਂਕਾਂ ਦੀ ਛੁੱਟੀ ਰਹੇਗੀ। 4 ਦਸੰਬਰ ਨੂੰ ਸੇਂਟ ਫਰਾਂਸਿਸ ਜ਼ੇਵੀਅਰ ਦਾ ਤਿਉਹਾਰ ਹੈ ਅਤੇ ਇਸ ਮੌਕੇ ਪੰਚੀ 'ਚ ਬੈਂਕਾਂ ਦੀ ਛੁੱਟੀ ਰਹੇਗੀ। 12 ਦਸੰਬਰ ਨੂੰ ਪਾ-ਟੋਗਨ ਨੇਂਗਮਿੰਜਾ ਸੰਗਮਾ ਹੈ ਤੇ ਇਸ ਮੌਕੇ ਸ਼ਿਲਾਂਗ ਵਿੱਚ ਬੈਂਕ ਬੰਦ ਰਹਿਣਗੇ। 13 ਅਤੇ 14 ਦਸੰਬਰ ਨੂੰ ਲੋਸੁੰਗ ਦੇ ਮੌਕੇ 'ਤੇ ਗੰਗਟੋਕ ਦੇ ਬੈਂਕ ਨਹੀਂ ਖੁੱਲ੍ਹਣਗੇ। 18 ਦਸੰਬਰ ਨੂੰ ਯੂ ਸੋਸੋ ਥਾਮ ਦੀ ਬਰਸੀ 'ਤੇ ਸ਼ਿਲਾਂਗ 'ਚ ਬੈਂਕ ਬੰਦ ਰਹਿਣਗੇ। 19 ਦਸੰਬਰ ਗੋਆ ਮੁਕਤੀ ਦਿਵਸ ਹੈ। ਇਸ ਮੌਕੇ ਪੰਚੀ 'ਚ ਬੈਂਕ ਬੰਦ ਰਹਿਣਗੇ। 25 ਦਸੰਬਰ ਨੂੰ ਕ੍ਰਿਸਮਸ ਦੇ ਮੌਕੇ 'ਤੇ ਦੇਸ਼ ਭਰ ਦੇ ਸਾਰੇ ਬੈਂਕ ਬੰਦ ਰਹਿਣਗੇ। 26 ਦਸੰਬਰ ਨੂੰ ਕ੍ਰਿਸਮਸ ਦੇ ਜਸ਼ਨ ਦੇ ਮੌਕੇ 'ਤੇ ਆਈਜ਼ੋਲ, ਕੋਹਿਮਾ, ਸ਼ਿਲਾਂਗ ਦੇ ਬੈਂਕ ਬੰਦ ਰਹਿਣਗੇ। 27 ਦਸੰਬਰ ਨੂੰ ਕ੍ਰਿਸਮਸ ਦੇ ਜਸ਼ਨਾਂ ਮੌਕੇ ਕੋਹਿਮਾ ਦੇ ਬੈਂਕ ਬੰਦ ਰਹਿਣਗੇ। 30 ਦਸੰਬਰ ਨੂੰ ਯੂ ਕਿਆਂਗ ਨੰਗਬਾਹ ਦੇ ਮੌਕੇ 'ਤੇ ਸ਼ਿਲਾਂਗ 'ਚ ਬੈਂਕ ਬੰਦ ਰਹਿਣਗੇ। ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਇਨ੍ਹਾਂ ਛੁੱਟੀਆਂ ਤੋਂ ਇਲਾਵਾ ਦੂਜੇ ਤੇ ਚੌਥੇ ਸ਼ਨੀਵਾਰ ਕਾਰਨ 9 ਦਸੰਬਰ ਤੇ 23 ਦਸੰਬਰ ਨੂੰ ਦੇਸ਼ ਭਰ 'ਚ ਬੈਂਕ ਬੰਦ ਰਹਿਣਗੇ। ਇਸ ਤੋਂ ਇਲਾਵਾ 3, 10, 17, 24 ਤੇ 31 ਦਸੰਬਰ ਨੂੰ ਐਤਵਾਰ ਹੋਣ ਕਾਰਨ ਦੇਸ਼ 'ਚ ਰਾਸ਼ਟਰੀ ਪੱਧਰ 'ਤੇ ਬੈਂਕਾਂ ਲਈ ਛੁੱਟੀ ਰਹੇਗੀ।...
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪੀ.ਐਫ.ਟੀ.ਏ.ਏ. ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਦੀ ਗੱਲ ਕਰੀਏ ਤਾਂ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਪੁਲਿਸ ਦੀ ਡਿਊਟੀ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰ ਲਈ ਸਮਾਂ ਨਹੀਂ ਕੱਢ ਪਾਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ ‘ਤੇ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਚੰਡੀਗੜ੍ਹ: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਏਡੀਸੀਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਸਰਾਂ, ਏਡੀਸੀਪੀ-2 ਸੋਹੇਲ ਮੀਰ ਅਤੇ ਐਸਐਚਓ ਡੇਹਲੋਂ ਇਸ ਐਸ.ਆਈ.ਟੀ. ਦੇ ਮੈਂਬਰ ਹਨ। ਸਪੈਸ਼ਲ ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ 'ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ, ਜਿਨ੍ਹਾਂ ਨੂੰ ਲੁਧਿਆਣਾ ਦੇ ਦੋਰਾਹਾ ਸਥਿਤ ਟਿੱਬਾ ਪੁਲ ਨੇੜੇ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਮੁਕਾਇਆ। ਇਨ੍ਹਾਂ ਗੈਂਗਸਟਰਾਂ ਦੇ ਪੰਜ ਸਾਥੀ 26 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ। ਮੁਕਾਬਲੇ ਦੌਰਾਨ ਹੋਈ ਦੋ-ਤਰਫ਼ਾ ਗੋਲੀਬਾਰੀ ਦੌਰਾਨ ਏ.ਐਸ.ਆਈ. ਸੁਖਦੀਪ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਾਹਨੇਵਾਲ ਵਿਖੇ ਇੰਸਪੈਕਟਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 307, 332, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 285 ਦਰਜ ਕੀਤੀ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਗੈਂਗਸਟਰ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਪੰਜਾਬ ਪੁਲਿਸ ਨੂੰ ਅਸਲਾ ਐਕਟ, ਚੋਰੀ/ਡਕੈਤੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਲੁਧਿਆਣਾ ਪੁਲਿਸ ਨੇ ਕੀਆ ਸੈਲਟੋਸ ਕਾਰ ਵੀ ਬਰਾਮਦ ਕਰ ਲਈ ਹੈ, ਜੋ ਉਕਤ ਵਿਅਕਤੀਆਂ ਨੇ ਫੈਕਟਰੀ ਮਾਲਕ ਤੋਂ ਖੋਹੀ ਸੀ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ 'ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਚੰਡੀਗੜ੍ਹ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ। ਮੋਨੈਕੋ ਵਿਖੇ ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 15000 ਮੈਗਾਵਾਟ ਸਮਰੱਥਾ ਨਾਲ ਪੰਜਾਬ ਪਾਵਰ ਸਰਪਲੱਸ ਸੂਬਾ ਹੈ ਅਤੇ ਇਸ ਵਿੱਚੋਂ 20 ਫੀਸਦ (3000 ਮੈਗਾਵਾਟ) ਊਰਜਾ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਰਾਹੀਂ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਰਾਲੀ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ 5 ਟੀਪੀਡੀ ਦੀ ਸਮਰੱਥਾ ਵਾਲਾ ਟੈਕਨਾਲੋਜੀ ਡੈਮੋਂਸਟ੍ਰੇਸ਼ਨ ਪਾਇਲਟ ਪ੍ਰਾਜੈਕਟ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਵਚਨਬੱਧ ਹੈ, ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ ਨਾਲ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਏਗਾ। ਨਵਿਆਉਣਯੋਗ ਊਰਜਾ ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਬਾਇਓਮਾਸ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ ਨੂੰ ਨਿਰਮਾਣ ਕਾਰਜਾਂ ਦੌਰਾਨ ਬਿਜਲੀ ਡਿਊਟੀ ਤੋਂ 100% ਛੋਟ, ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਅਤੇ ਐਕਸਟਰਨਲ ਡਿਵੈਲਪਮੈਂਟ ਚਾਰਜਿਜ਼ (ਈ.ਡੀ.ਸੀ.) ਤੋਂ ਛੋਟ, ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੋਂ 100% ਛੋਟ ਅਤੇ ਲੈਂਡ ਲੀਜ਼ ਲਈ ਸਟੈਂਪ ਡਿਊਟੀ ਤੋਂ 100% ਛੋਟ ਵਰਗੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਆਧਾਰਿਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਬਾਰੇ ਦੱਸਦਿਆਂ ਅਰੋੜਾ ਨੇ ਕਿਹਾ ਕਿ ਸੀ.ਬੀ.ਜੀ. ਦੇ 85 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਚਾਰ ਪ੍ਰਾਜੈਕਟ ਕਾਰਜਸ਼ੀਲ ਹਨ, ਜੋ ਪੂਰੀ ਸਮਰੱਥਾ ਨਾਲ ਪ੍ਰਤੀ ਸਾਲ ਲਗਭਗ 0.28 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇ 6 ਮਹੀਨਿਆਂ ਦੇ ਅੰਦਰ ਛੇ ਹੋਰ ਪ੍ਰਾਜੈਕਟਾਂ ਦੇ ਚਾਲੂ ਹੋਣ ਦੀ ਸੰਭਾਵਨਾ ਹੈ ਅਤੇ 28 ਹੋਰ ਸੀ.ਬੀ.ਜੀ. ਪ੍ਰਾਜੈਕਟ ਵੱਖ-ਵੱਖ ਪੜਾਵਾਂ ਅਧੀਨ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਚਾਲੂ ਹੋਣ ਨਾਲ ਸਾਲਾਨਾ ਲਗਭਗ 1.6 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਹੋਵੇਗੀ। ਅਮਨ ਅਰੋੜਾ ਨੇ ਕਿਹਾ ਕਿ ਦੋ ਪ੍ਰਮੁੱਖ ਕੌਮੀ ਪੱਧਰ ਦੇ ਜਨਤਕ ਅਦਾਰਿਆਂ (ਪੀ.ਐਸ.ਯੂਜ਼) ਗੈਸ ਅਥਾਰਟੀ ਆਫ਼ ਇੰਡੀਆ (ਗੇਲ) ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਆਫ਼ ਇੰਡੀਆ (ਐਚ.ਪੀ.ਸੀ.ਐਲ.) ਨੇ ਵੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ 20 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਸਮਝੌਤੇ ਸਹੀਬੱਧ ਕੀਤੇ ਹਨ। ਇਹ 20 ਸੀ.ਬੀ.ਜੀ. ਪਲਾਂਟ 10-15 ਟੀ.ਪੀ.ਡੀ. ਸਮਰੱਥਾ ਵਾਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੂੰ ਪਹਿਲਾਂ ਹੀ ਕੁੱਲ 100 ਮੈਗਾਵਾਟ ਸਮਰੱਥਾ ਵਾਲੇ 11 ਬਾਇਓਮਾਸ ਅਧਾਰਤ ਪਾਵਰ ਪ੍ਰਾਜੈਕਟ ਅਲਾਟ ਕੀਤੇ ਗਏ ਹਨ ਜੋ ਕਾਰਜਸ਼ੀਲ ਹਨ ਅਤੇ ਹਰ ਸਾਲ ਲਗਭਗ 1.2 ਮਿਲੀਅਨ ਟਨ ਬਾਇਓਮਾਸ ਦੀ ਖ਼ਪਤ ਕਰਦੇ ਹਨ। ਕੈਬਨਿਟ ਮੰਤਰੀ ਦੱਸਿਆ ਕਿ ਪੰਜਾਬ ਮੁੱਖ ਤੌਰ 'ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਵਿੱਚ ਬਾਇਓਮਾਸ ਅਧਾਰਤ ਈਂਧਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇਥੇ ਹਰੇਕ ਸਾਲ ਲਗਭਗ 20 ਮਿਲੀਅਨ ਟਨ ਤੋਂ ਵੱਧ ਪਰਾਲੀ ਪੈਦਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਤੀਰ ਨਾਲ ਦੋ ਨਿਸ਼ਾਨੇ ਲਗਾਉਂਦਿਆਂ ਵਾਤਾਵਰਣ ਨੂੰ ਬਚਾਉਣ ਤੋਂ ਇਲਾਵਾ ਫ਼ਸਲੀ ਰਹਿੰਦ-ਖੂੰਹਦ ਦੀ ਵਰਤੋਂ ਬਾਲਣ/ਊਰਜਾ ਉਤਪਾਦਨ ਵਿੱਚ ਕਰਨ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ।
ਚੰਡੀਗੜ: ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀ.ਐਫ.ਪੀ.ਡੀ. ਕੋਲ ਉਠਾਉਣ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੜ੍ਹ ਆਏ ਸਨ ਜਿਸ ਕਾਰਨ ਬਿਜਾਈ ਵਿੱਚ ਦੇਰੀ ਹੋਈ ਜਿਸ ਕਾਰਨ ਵਾਢੀ ਵੀ ਕਾਫ਼ੀ ਲੇਟ ਸ਼ੁਰੂ ਹੋਈ ਜੋ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਜਾਰੀ ਹੈ। ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਹਮੇਸ਼ਾ ਹੀ ਸਾਡੇ ਅੰਨਦਾਤੇ ਦੇ ਹਿੱਤਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹੇ ਹਨ। ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਚੱਲ ਰਹੀ ਵਾਢੀ ਦੇ ਮੱਦੇਨਜ਼ਰ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਇਹ ਵਾਧਾ ਜ਼ਰੂਰੀ ਸੀ ਅਤੇ ਇਹ ਮੁੱਖ ਮੰਤਰੀ ਦੇ ਨਿੱਜੀ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਮਿਤੀ 30.11.2023 ਨੂੰ ਜਾਰੀ ਸੰਦੇਸ਼ ਰਾਹੀਂ ਖਰੀਫ ਸੀਜ਼ਨ (ਕੇ.ਐਮ.ਐਸ.)।2023-24 ਦੌਰਾਨ ਝੋਨੇ ਦੀ ਖਰੀਦ ਦੀ ਮਿਆਦ 01.10.2023 ਤੋਂ 07.12.2023 ਕਰ ਦਿੱਤੀ ਜੋ ਕਿ ਪਹਿਲਾ 01.10.2023 ਤੋਂ 30.11.2023 ਤੱਕ ਸੀ। ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਅੱਜ ਤੱਕ, ਮੌਜੂਦਾ ਖਰੀਫ ਸੀਜ਼ਨ (ਕੇ.ਐਮ.ਐਸ.) 2023-24 ਦੌਰਾਨ, ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਸੂਬੇ ਭਰ ਵਿੱਚ ਲਗਭਗ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਐਮ.ਐਸ.ਪੀ. ਵਜੋਂ 39,400 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ।
ਨਵੀਂ ਦਿੱਲੀ : ਦੇਸ਼ ਭਰ ਵਿੱਚ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਰਿਵਾਈਜ਼ ਕੀਤਾ ਜਾਂਦਾ ਹੈ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਦੇਸ਼ ਭਰ ਵਿੱਚ ਇੱਕ ਵਾਰ ਫਿਰ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 'ਚ 21 ਰੁਪਏ ਦਾ ਵਾਧਾ ਹੋਇਆ ਹੈ। ਜਦਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਸਥਿਰ ਹਨ। ਹੁਣ ਰਾਜਧਾਨੀ ਦਿੱਲੀ 'ਚ 19 ਕਿਲੋ ਦਾ ਗੈਸ ਸਿਲੰਡਰ 1,797.50 ਰੁਪਏ 'ਚ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 103 ਰੁਪਏ ਦਾ ਵਾਧਾ ਕੀਤਾ ਗਿਆ ਸੀ। ਰਾਜਧਾਨੀ ਦਿੱਲੀ 'ਚ ਵਪਾਰਕ ਸਿਲੰਡਰ ਦੀ ਕੀਮਤ 1796.50 ਰੁਪਏ ਹੋ ਗਈ ਹੈ। ਨਵੰਬਰ 'ਚ ਇਨ੍ਹਾਂ ਦੀ ਕੀਮਤ 1775.50 ਰੁਪਏ ਸੀ।ਦੇਸ਼ 'ਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 1 ਦਸੰਬਰ 2023 ਨੂੰ ਵੀ ਇਨ੍ਹਾਂ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਇਸ ਦਾ ਮਤਲਬ ਹੈ ਕਿ ਰਾਜਧਾਨੀ ਦਿੱਲੀ 'ਚ 14.2 ਕਿਲੋ ਦੇ ਸਿਲੰਡਰ ਦੀ ਕੀਮਤ 903 ਰੁਪਏ ਹੈ।...
ਚੰਡੀਗੜ੍ਹ/ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ 'ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ sports complex ਵਿੱਚ ਚੰਡੀਗੜ੍ਹ ਇੰਟਰ ਸਕੂਲ ਜੂਡੋ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੇ ਭਾਗ ਲਿਆ ਹੈ।ਇਸ ਦੌਰਾਨ ਜੇਤੂ ਖਿਡਾਰੀਆਂ ਕਨਵੀਨਰ ਹਰਵੀਨ ਪੀ ਕੌਂਸ਼ਲ, ਡਾਕਟਰ ਨਵਦੀਪ ਸਿੰਘ , ਮਨਪ੍ਰੀਤ ਸਿੰਘ, ਡੀਪੀ ਹੇਮੰਤ ਕੁਮਾਰ ਅਤੇ ਸੁਕਰਮ ਪਾਲ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਂਸਲਾ ਅਫ਼ਜਾਈ ਕੀਤੀ। ਬੱਚੇ ਦੇਸ਼ ਦਾ ਭਵਿੱਖ -ਹਰਵੀਨ ਪੀ ਕੌਂਸ਼ਲ ਕਨਵੀਨਰ ਮੈਡਮ ਹਰਵੀਨ ਪੀ ਕੌਂਸ਼ਲ ਦਾ ਕਹਿਣਾ ਹੈ ਕਿ ਅਧਿਆਪਕ ਇਕ ਜ਼ੌਹਰੀ ਦੀ ਤਰ੍ਹਾਂ ਹੁੰਦਾ ਹੈ ਜੋ ਬੱਚਿਆਂ ਨੂੰ ਤਰਾਸ਼ਦਾ ਹੈ ਅਤੇ ਉਸ ਨੂੰ ਇਕ ਆਦਰਸ਼ਵਾਦੀ ਬਣਾਉਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਸਹੀ ਗਾਈਡ ਕਰਕੇ ਹੀ ਦੇਸ਼ ਦੇ ਭਵਿੱਖ ਨੂੰ ਸੁਨਹਿਰੀ ਬਣਾਇਆ ਜਾ ਸਕਦਾ ਹੈ। ਬੱਚਿਆਂ ਨੂੰ ਸੋਸ਼ਲ ਮੀਡੀਆਂ ਦੀ ਬਜਾਏ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ-ਡਾਕਟਰ ਨਵਦੀਪ ਸਿੰਘ ਇਸ ਮੌਕੇ ਡਾਕਟਰ ਨਵਦੀਪ ਸਿੰਘ ਦਾ ਕਹਿਣਾ ਹੈ ਕਿ ਬੱਚਿਆਂ ਦਾ ਰੁਝਾਨ ਖੇਡਾਂ ਵੱਲ ਲੈ ਕੇ ਜਾਣਾ ਸਾਡੀ ਅਧਿਆਪਕਾਂ ਦਾ ਫ਼ਰਜ ਬਣਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਹੀ ਇਕ ਜਿਹੀ ਪੱਧਤੀ ਹੁੰਦੀ ਹੈ ਜਿੱਥੇ ਬੱਚਿਆ ਦੀ ਸਖਸ਼ੀਅਤ ਨੂੰ ਤਰਾਸ਼ਿਆ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਬਾਰੇ ਵੀ ਜਾਗਰਕ ਕਰ ਰਹੇ ਹਾਂ ਕਿਉਂਕਿ ਸੋਸ਼ਲ ਮੀਡੀਆ ਉੱਤੇ ਕੁਝ ਜਿਹੀ ਸਮੱਗਰੀ ਵੀ ਹੈ ਜੋ ਬੱਚਿਆਂ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਬੱਚਿਆਂ ਨੁੂੰ ਸਹੀ ਮਾਰਗ ਦਿਖਾਉਣਾ ਅਧਿਆਪਕ ਦਾ ਫ਼ਰਜ-ਮਨਪ੍ਰੀਤ ਸਿੰਘ ਅਧਿਆਪਕ ਮਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਅਧਿਆਪਕ ਹੀ ਇਕ ਵਿਦਿਆਰਥੀ ਦੇ ਸਭ ਤੋਂ ਨੇੜੇ ਹੁੰਦਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਖੇਡਾਂ ਇਕੋ-ਇਕ ਜਿਹਾ ਸਾਧਨ ਹਨ ਜੋ ਸਾਨੂੰ ਨਸ਼ਿਆਂ ਅਤੇ ਕਈ ਹੋਰ ਮਾੜੀਆਂ ਆਦਤਾਂ ਤੋਂ ਦੂਰ ਰੱਖਦੀਆਂ ਹਨ। ਬੱਚਿਆਂ ਦੀ ਪ੍ਰਤਿਭਾ ਵੱਲ ਧਿਆਨ ਦੇਣਾ ਚਾਹੀਦਾ-ਸੁਕਰਮ ਪਾਲ ਸੁਕਰਮ ਪਾਲ ਦਾ ਕਹਿਣਾ ਹੈ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਸਹੀ ਮਾਰਗ ਦਿਖਾਉਣਾ ਸਾਡਾ ਮੁੱਢਲਾ ਫ਼ਰਜ ਹੈ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸਾਸ਼ਨ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਖਿਡਾਰੀਆਂ ਲਈ ਹੋਰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣ ਤਾਂ ਕਿ ਬੱਚਿਆਂ ਵਿੱਚ ਖੇਡਾਂ ਵੱਲ ਜਾਣ ਦਾ ਉਤਸ਼ਾਹ ਵਧੇ। ਬੱਚਿਆਂ ਨੇ ਕਈ ਵੱਡੇ ਮੁਕਾਮ ਹਾਸਲ ਕੀਤੇ-ਹੇਮੰਤ ਕੁਮਾਰ ਡੀਪੀ ਹੇਮੰਤ ਕੁਮਾਰ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਸਖਤ ਮਿਹਨਤ ਕਰਵਾਉਣ ਸਾਡਾ ਫਰਜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕਈ ਬੱਚਿਆ ਨੇ ਵੱਡੇ ਮੁਕਾਮ ਹਾਸਲ ਕੀਤੇ ਹਨ। ਪ੍ਰਬੰਧਕ ਕਮੇਟੀ ਨੇ ਬੱਚਿਆਂ ਨੂੰ ਦਿੱਤੇ ਮੈਡਲ ਇਸ ਟੂਰਨਾਮੈਂਟ ਵਿੱਚ ਚੰਡੀਗੜ੍ਹ ਦੇ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਨਸ਼ਿਆ ਤੋਂ ਬਚਾਉਣ ਲਈ ਖੇਡਾ ਵੱਲ ਪ੍ਰੇਰਿਤ ਕਰਨਾ ਲਾਜ਼ਮੀ ਹੈ। ...
ਚੰਡੀਗੜ੍ਹ: ਸਾਡੇ ਪੂਰਵਜ ਜੰਗਲਾਂ ਵਿੱਚ ਰਹਿੰਦੇ ਸਨ ਅਤੇ ਉਹ ਲੰਬੀ ਉਮਰ ਜਿਉਂਦੇ ਸਨ। ਅਜੋਕੇ ਦੌਰ ਵਿੱਚ ਮਨੁੱਖ ਫਾਸਟ ਫੂਡ ਖਾ ਕੇ ਆਪਣੀ ਸਿਹਤ ਖਰਾਬ ਕਰ ਰਿਹਾ ਹੈ ਅਤੇ ਜਿਸ ਕਰਕੇ ਬਿਮਾਰੀਆਂ ਨਾਲ ਘਿਰ ਜਾਂਦੇ ਹਨ। ਜੀਵਨ ਵਿੱਚ ਅਰੋਗਤਾ ਨਾਲ ਜਿਉਣ ਲਈ ਇਹ ਪੰਜ ਪੱਤੀਆਂ ਖਾਣੀਆਂ ਚਾਹੀਦੀਆ ਹਨ। 1.ਨਿੰਮ ਦੀ ਪੱਤੀ ਹਰ ਰੋਜ ਸਵੇਰੇ ਉੱਠਕੇ ਨਿੰਮ ਦੇ ਪੱਤੇ ਖਾਣੇ ਚਾਹੀਦੇ ਹਨ। ਨਿੰਮ ਦੇ ਪੱਤੇ ਤੁਹਾਡਾ ਖੂਨ ਸਾਫ ਕਰਦੇ ਹਨ ਜਿਸ ਕਰਕੇ ਤੁਸੀ ਹਮੇਸ਼ਾਂ ਬਿਮਾਰੀਆਂ ਤੋੋਂ ਦੂਰ ਰਹੋਗੇ। ਨਿੰਮ ਤੁਹਾਡੇ ਸਰੀਰ ਵਿੱਚ ਕਈ ਜਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦੇ ਹਨ। 2.ਕੜੀ ਪੱਤਾ- ਕੜੀ ਪੱਤਾ ਹਰ ਰੋਜ ਖਾਲੀ ਪੇਟ ਖਾਣ ਨਾਲ ਬਲੱਡ ਪ੍ਰੈਸ਼ਰ ਠੀਕ ਰਹਿੰਦਾ ਹੈ ਇਸ ਤੁਹਾਡੇ ਸਰੀਰ ਦਾ ਤਾਪਮਾਨ ਵੀ ਸਹੀ ਰਹਿੰਦਾ ਹੈ। ਕਈ ਵਾਰੀ ਇਸ ਨੂੰ ਖਾਣ ਨਾਲ ਸ਼ੂਗਰ ਦਾ ਲੈਵਲ ਵੀ ਠੀਕ ਰਹਿੰਦਾ ਹੈ। 3. ਅਜਵਾਈਨ ਅਜਵਾਈਨ ਦੇ ਪੱਤੇ ਖਾਣ ਨਾਲ ਪੇਟ ਦੀਆਂ ਸਾਰੀਆਂ ਬਿਮਾਰੀਆਂ ਖਤਮ ਹੋ ਜਾਂਦੀਆਂ ਹਨ। ਇਹ ਸਾਡੀਆਂ ਅੰਤੜੀਆਂ ਵਿੱਚ ਜਹਿਰੀਲੇ ਪਦਾਰਥ ਨੂੰ ਵੀ ਬਾਹਰ ਕੱਢਦੇ ਹਨ। 4. ਤੁਲਸੀ- ਤੁਲਸੀ ਦੇ ਪੱਤੇ ਖਾਣ ਨਾਲ ਤੁਹਾਡਾ ਸਰੀਰ ਵਿੱਚ ਹਮੇਸ਼ਾ ਊਰਜਾ ਬਣੀ ਰਹਿੰਦੀ ਹੈ। ਤੁਲਸੀ ਦੇ ਪੱਤੇ ਖਾਣ ਨਾਲ ਸਰੀਰ ਵਿੱਚ ਸਮਰਥਾ ਵਿੱਚ ਵਾਧਾ ਹੁੰਦਾ ਹੈ। 5.ਸਦਾਬਾਹਰ ਸਦਾਬਾਹਰ ਦੀਆਂ ਪੱਤੀਆਂ ਖਾਣ ਨਾਲ ਕੈਂਸਰ ਵਰਗੇ ਰੋਗ ਖਤਮ ਹੁੰਦੇ ਹਨ। ਇਸ ਨਾਲ ਤੁਹਾਡੇ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵੀ ਵੱਧਦੀ ਹੈ।
ਚੰਡੀਗੜ੍ਹ: ਜੇਕਰ ਤੁਸੀ ਸਦਾ ਜਵਾਨ ਰਹਿਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਸਰੀਰ ਦਾ ਧਿਆਨ ਰੱਖਣਾ ਪਵੇਗਾ। ਭਾਰਤੀ ਗ੍ਰੰਥਾਂ ਵਿੱਚ ਵੀ ਲਿਖਿਆ ਗਿਆ ਹੈ ਕਿ ਅੰਮ੍ਰਿਤ ਵੇਲੇ ਉੱਠਣ ਵਾਲੇ ਵਿਅਕਤੀ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ। ਤੁਸੀ ਜੇਕਰ ਸੂਰਜ ਨਿਕਲਣ ਤੋਂ ਪਹਿਲਾ ਉੱਠਦੇ ਹੋ ਇਸ ਨਾਲ ਤੁਹਾਡੀ ਉਮਰ ਵੀ ਲੰਬੀ ਹੁੰਦੀ ਹੈ।1.ਸਵੇਰੇ ਉੱਠਣ ਵੇਲੇ ਤੁਸੀ ਸੱਜੇ ਪਾਸੇ ਵੱਲ ਨੂੰ ਉੱਠਣਾ ਹੈ ਇਸ ਨਾਲ ਤੁਹਾਡ਼ੀ ਉਮਰ ਲੰਬੀ ਹੁੰਦੀ ਹੈ ਅਤੇ ਸਰੀਰ ਉਰਜਾਵਾਨ ਰਹਿੰਦੀ ਹੈ।2. ਸਵੇਰੇ ਉੱਠਦੇ ਸਾਰ ਹੀ ਹੱਥਾਂ ਦੀਆਂ ਦੋਵੇ ਹਾਥੈਲੀਆਂ ਨੂੰ ਰਗੜ ਨਾਲ ਸਰੀਰ ਵਿੱਚ ਊਰਜਾ ਭਰ ਜਾਂਦੀ ਹੈ।3.ਉੱਠਦੇ ਸਾਰ ਹੀ ਠੰਡੇ ਪਾਣੀ ਦੇ ਅੱਖਾਂ ਵਿੱਚ ਛਿੱਟੇ ਮਾਰੇ ਅਤੇ ਪਾਣੀ ਪੀਣਾ ਚਾਹੀਦਾ ਹੈ।4.ਸਵੇਰੇ ਉੱਠਦੇ ਸਾਰ ਹੀ ਸੈਰ ਕਰਨੀ ਚਾਹੀਦੀ ਹੈ। 5.ਤੇਲ ਵਿੱਚ ਬਣੀਆਂ ਚੀਜ਼ਾਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। 6. ਆਪਣੇ ਪਾਰਟਨਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਇਸ ਨਾਲ ਤੁਹਾਨੂੰ ਪੌਜੀਟਿਵਟੀ ਮਿਲੇਗੀ।
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ ਸਕੂਲ ਦੇ ਬਿਲਕੁਲ ਸਾਹਮਣੇ ਇਕ Electricity board ਨੂੰ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਉੱਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਹੈ।
Chandigarh News: ਚੰਡੀਗੜ੍ਹ ਵਿੱਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਵਿੱਚ ਵਿਦਿਆਰਥੀ ਵੱਲੋਂ ਅਧਿਆਪਕ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਟਰ 19 ਦੇ ਸਰਕਾਰੀ ਮਾਡਲ ਸਕੂਲ 'ਚ ਗੁੱਸੇ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡ ਮਾਸਟਰ ਦੇ ਸਿਰ 'ਤੇ ਰਾਡ ਮਾਰ ਦਿੱਤੀ। ਇਸ ਹਮਲੇ ਤੋਂ ਬਾਅਦ ਅਧਿਆਪਕ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵਿਦਿਆਰਥੀ ਨਾਬਾਲਗ ਮਿਲੀ ਜਾਣਕਾਰੀ ਅਨੁਸਾਰ ਅਧਿਆਪਕ ਨੇ ਹਾਲ ਹੀ 'ਚ ਵਿਦਿਆਰਥੀ ਨੂੰ ਗੇਮ ਖੇਡਣ ਤੋਂ ਰੋਕਿਆ ਸੀ। ਇਸ ਤੋਂ ਗੁੱਸੇ 'ਚ ਆ ਕੇ ਵਿਦਿਆਰਥੀ ਨੇ ਹਮਲਾ ਕਰ ਦਿੱਤਾ। ਦੱਸ ਦਈਏ ਕਿ ਵਿਦਿਆਰਥੀ ਨਾਬਾਲਗ ਹੈ। ਪੁਲਿਸ ਹੁਣ ਇਸ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਲਿਆ ਐਕਸ਼ਨ ਪੁਲਿਸ ਨੇ ਅਧਿਆਪਕ 'ਤੇ ਹਮਲਾ ਕਰਨ ਵਾਲੇ ਨਾਬਾਲਗ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਉਸ ਨੂੰ ਜੁਵੀਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕਰੇਗੀ ਜਿੱਥੇ ਨਾਬਾਲਗ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾਵੇਗੀ। ਨਾਬਾਲਗ ਨੌਜਵਾਨ ਨੇ ਕੁਰਸੀ 'ਤੇ ਬੈਠੇ ਅਧਿਆਪਕ 'ਤੇ ਪਿੱਛਿਓਂ ਹਮਲਾ ਕਰ ਦਿੱਤਾ। ਅਧਿਆਪਕ ਨੇ ਵਿਦਿਆਰਥੀ ਨੂੰ ਸਵੇਰੇ ਸਕੂਲ 'ਚ ਚੱਲ ਰਹੀ ਗੇਮ 'ਚ ਖੇਡਣ ਤੋਂ ਰੋਕ ਦਿੱਤਾ ਸੀ ਕਿਉਂਕਿ ਦਿਆਰਥੀ ਦਾ ਨਾਂ ਉਸ ਟੀਮ 'ਚ ਨਹੀਂ ਸੀ। ਇਸ 'ਤੇ ਵਿਦਿਆਰਥੀ ਗੁੱਸੇ 'ਚ ਉਥੋਂ ਚਲਾ ਗਿਆ। ਬਾਅਦ ਵਿੱਚ ਉਹ ਰਾਡ ਲੈ ਕੇ ਆਇਆ ਅਤੇ ਅਧਿਆਪਕ '...
ਅਮਲੋਹ : ਪੰਜਾਬ ਦੀ ਧੀ ਨੇ ਵਿਦੇਸ਼ਾਂ ਦੀ ਧਰਤੀ ਉੱਤੇ ਪੰਜਾਬ ਦਾ ਹੀ ਨਹੀ ਪੂਰੇ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ। ਪਿੰਡ ਚੈਹਿਲਾਂ ਦੀ ਜੰਮਪਲ ਅਮਰੀਨ ਢਿੱਲੋਂ ਨੇ ਕੈਨੇਡਾ ’ਚ ਪਾਇਲਟ ਬਣ ਕੇ ਆਪਣੇ ਪਿੰਡ ਅਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਅਮਰੀਨ ਦਾ ਜਨਮ 2004 ਵਿਚ ਗੁਰਸਮਿੰਦਰ ਸਿੰਘ ਢਿੱਲੋਂ ਦੇ ਘਰ ਮਾਤਾ ਕਮਲਜੀਤ ਕੌਰ ਦੀ ਕੁੱਖੋਂ ਹੋਇਆ। ਉਸ ਨੇ ਮੁੱਢਲੀ ਸਿੱਖਿਆ ਨਰਸਰੀ ਤੋਂ ਪਹਿਲੀ ਕਲਾਸ ਤੱਕ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਤੋਂ ਕੀਤੀ। ਮਿਲੀ ਜਾਣਕਾਰੀ ਅਨੁਸਾਰ ਉਸ ਦੇ ਤਾਇਆ ਗੁਰਪ੍ਰਤਾਪ ਸਿੰਘ ਢਿੱਲੋਂ ਕੈਨੇਡਾ ’ਚ ਐੱਨਆਰਆਈ ਸਨ ਜਿਨ੍ਹਾਂ ਦੀ ਬਦੌਲਤ ਸਾਰੇ ਪਰਿਵਾਰ ਨੂੰ ਕੈਨੇਡਾ ਦੀ ਪੀਆਰ ਮਿਲਣ ਕਾਰਨ ਪਰਿਵਾਰ 2010 ਵਿਚ ਕੈਨੇਡਾ ਦੇ ਸ਼ਹਿਰ ਸਰੀ ਚਲਾ ਗਿਆ ਜਿੱਥੇ ਉਸ ਨੇ ਕੋਲੰਬੀਆ ਇੰਸਟੀਚਿਊਟ ਆਫ ਟੈਕਨਾਲੋਜੀ ਵਿਚ ਸਖ਼ਤ ਮਿਹਨਤ ਕਰ ਕੇ ਉਚੇਰੀ ਸਿੱਖਿਆ ਪ੍ਰਾਪਤ ਕੀਤੀ ਜਿਸ ਸਦਕਾ ਉਸ ਦੀ ਮਿਹਨਤ ਰੰਗ ਲਿਆਈ ਅਤੇ ਉਸ ਨੂੰ ਪਾਇਲਟ ਬਣ ਕੇ ਸੇਵਾ ਕਰਨ ਦਾ ਮੌਕਾ ਮਿਲਿਆ। ਉਸ ਦੀ ਵੱਡੀ ਭੈਣ ਸਰਗੁੁਨ ਢਿੱਲੋਂ ਵੀ ਕੈਨੇਡਾ ਵਿਚ ਹੀ ਭੰਗੜਾ ਤੇ ਗਿੱਧਾ ਅਕੈਡਮੀ ਚਲਾ ਰਹੀ ਹੈ ਅਤੇ ਪੰਜਾਬੀ ਦੇ ਅਮੀਰ ਵਿਰਸੇ ਨਾਲ ਪਨੀਰੀ ਨੂੰ ਜੋੜਨ ਦਾ ਉਪਰਾਲਾ ਕਰ ਰਹੀ ਹੈ। ਉਨ੍ਹਾਂ ਦੇ ਦਾਦਾ ਦਰਸ਼ਨ ਸਿੰਘ ਢਿੱਲੋਂ ਨੇ 38 ਸਾਲ ਏਅਰ ਫੋਰਸ ਵਿਚ ਭਾਰਤ ਵਿਚ ਸੇਵਾ ਕੀਤੀ ਜਿੱਥੇ ਉਨ੍ਹਾਂ ਸ਼ਾਨਦਾਰ ਸੇਵਾ ਨਿਭਾਉਂਦੇ ਹੋਏ ਬਹੁਤ ਸਾਰੇ ਮੈਡਲ ਹਾਸਲ ਕੀਤੇ।
Punjab Weather News: ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬਰਸਾਤ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण
Crime News: गुजरात के पोरबंदर से 500 किलो ड्रग्स बरामद, कीमत 700 करोड़ रुपये से ज्यादा
Winter Tips: सर्दियों के मौसम में बार-बार लगती है सर्दी? शरीर को गर्म रखने के लिए आज ही अपनाएं ये तरीके