ਅਮਲੋਹ: ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਬੁੱਧਵਾਰ ਨੂੰ ਹੋਈ ਬੈਠਕ ਹੰਗਾਮੇਦਾਰ ਰਹੀ। ਸਪੀਕਰ ਵੱਲੋਂ ਕਾਨੂੰਨ ਵਿਵਸਥਾ ’ਤੇ ਕੰਮ ਰੋਕੂ ਮਤੇ ਨੂੰ ਖ਼ਾਰਜ ਕਰਨ ਅਤੇ ਇਜਲਾਸ ਦਾ ਸਮਾਂ ਅੱਗੇ ਨਾ ਵਧਾਉਣ ਦੀ ਮੰਗ ਨਾ ਮੰਨਣ ਦੇ ਵਿਰੋਧ ’ਚ ਕਾਂਗਰਸ ਦੇ ਕੁਝ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਵਾਕਆਊਟ ਕੀਤਾ ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਚਾਰ-ਪੰਜ ਵਿਧਾਇਕ ਸਦਨ ’ਚ ਹੀ ਬੈਠੇ ਰਹੇ। ਹਾਲਾਂਕਿ ਬਾਅਦ ’ਚ ਉਹ ਵੀ ਉੱਠ ਕੇ ਵਾਕਆਊਟ ਕਰ ਗਏ। ਕਾਂਗਰਸੀ ਦੀ ਗ਼ੈਰ-ਮੌਜੂਦਗੀ ’ਚ ਸਰਕਾਰ ਨੇ ਵਿਧਾਨ ਸਭਾ ’ਚ ਚਾਰ ਬਿੱਲ ਪਾਸ ਕਰਵਾ ਲਏ, ਜਿਨ੍ਹਾਂ ’ਚੋਂ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਪੇਸ਼ ਕੀਤੇ ਗਏ ਤਿੰਨ ਬਿੱਲਾਂ ਨਾਲ ਸਰਕਾਰ ਨੂੰ ਇਕ ਹਜ਼ਾਰ ਕਰੋੜ ਰੁਪਏ ਦੀ ਆਮਦਨ ਹੋਣ ਦਾ ਅਨੁਮਾਨ ਹੈ। ਤਿੰਨ ਬਿੱਲਾਂ ’ਤੇ ਕੋਈ ਬਹਿਸ ਨਹੀਂ ਹੋਈ। ਵਿਧਾਨ ਸਭਾ ’ਚ ਪੰਜਾਬ ਕਨਾਲ ਐਂਡ ਡ੍ਰੇਨੇਜ ਬਿੱਲ 2023 ਵੀ ਪਾਸ ਕੀਤਾ ਗਿਆ ਪਰ ਇਸ ਦਾ ਵਿਧਾਇਕ ਸੰਦੀਪ ਜਾਖੜ ਨੇ ਇਹ ਕਹਿੰਦਿਆਂ ਵਿਰੋਧ ਕੀਤਾ ਕਿ ਵਿਧਾਇਕਾਂ ਨੂੰ ਪੂੁਰੀ ਜਾਣਕਾਰੀ ਦਿੱਤੇ ਬਿਨਾਂ ਇਸ ਤਰ੍ਹਾਂ ਦੇ ਬਿੱਲ ਪਾਸ ਕਰਵਾਉਣਾ ਠੀਕ ਨਹੀਂ ਹੈ। ਇਸ ਤੋਂ ਪਹਿਲਾਂ ਸਿਫ਼ਰ ਕਾਲ ਖ਼ਤਮ ਹੁੰਦਿਆਂ ਹੀ ਜਿਉਂ ਹੀ ਸੰਸਦੀ ਕਾਰਜ ਮੰਤਰੀ ਬਲਕਾਰ ਸਿੰਘ ਨੇ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਸਦਨ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪੇਸ਼ ਕੀਤਾ ਤਾਂ ਪ੍ਰਤਾਪ ਸਿੰਘ ਬਾਜਵਾ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਬਿਜ਼ਨੈੱਸ ਅਡਵਾਇਜ਼ਰੀ ਕਮੇਟੀ ਦੀ ਬੈਠਕ ’ਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਜੋ ਮੁੱਦੇ ਹਨ, ਉਸ ’ਤੇ ਬਹਿਸ ਹੋਵੇਗੀ। ਉਨ੍ਹਾਂ ਨੇ ਸਪੀਕਰ ਨੂੰ ਕਿਹਾ ਕਿ ਕਾਨੂੰਨ ਵਿਵਸਥਾ &r...
ਚੰਡੀਗੜ੍ਹ: ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ) ਵੱਲੋਂ ਅੱਜ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਉਦੇਸ਼ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੂਚਨਾ, ਸਿੱਖਿਆ ਅਤੇ ਸੰਚਾਰ/ਸਮਰੱਥਾ ਨਿਰਮਾਣ, ਅਤੇ ਪ੍ਰਬੰਧਨ ਸੂਚਨਾ ਪ੍ਰਣਾਲੀ (ਐਮਆਈਐਸ) ਵਿੱਚ ਮਾਹਿਰਾਂ ਦੀ ਮੁਹਾਰਤ ਨੂੰ ਵਧਾਉਣਾ ਹੈ, ਜਿਸ ਵਿੱਚ ਨਵੇਂ ਜੁੜੇ ਕਮਿਊਨਿਟੀ ਫੈਸੀਲੀਟੇਟਰ ਸ਼ਾਮਲ ਹਨ। ਵਰਕਸ਼ਾਪ ਦੌਰਾਨ, ਸਵੱਛ ਭਾਰਤ ਮਿਸ਼ਨ ਦੇ ਭਾਗੀਦਾਰ ਸ਼ਹਿਰੀ ਖੇਤਰਾਂ ਵਿੱਚ ਸਵੱਛਤਾ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੀ ਯੋਜਨਾਬੰਦੀ, ਲਾਗੂ ਕਰਨ, ਪ੍ਰਾਪਤੀ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕਰਨ ਵਿੱਚ ਲੱਗੇ ਹੋਏ ਸਨ। ਪੀ.ਐੱਮ.ਆਈ.ਡੀ.ਸੀ. ਦੇ ਬੁਲਾਰੇ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਠੋਸ ਕੂੜਾ-ਕਰਕਟ, ਪਲਾਸਟਿਕ ਰਹਿੰਦ-ਖੂੰਹਦ, ਉਸਾਰੀ ਅਤੇ ਢਾਹੁਣ (ਸੀ ਐਂਡ ਡੀ) ਕੂੜੇ ਦੀ ਪ੍ਰੋਸੈਸਿੰਗ ਅਤੇ ਸਵੱਛਤਾ ਅਤੇ ਇਸਦੀ ਮਹੱਤਤਾ ਸਮੇਤ ਸੰਬੰਧਿਤ ਨਿਯਮਾਂ ਵਰਗੇ ਵਿਸ਼ਿਆਂ ਨੂੰ ਕਵਰ ਕੀਤਾ ਗਿਆ। ਸਵੱਛ ਸਰਵੇਖਣ ਦੀਆਂ ਬਾਰੀਕੀਆਂ, ਕੂੜਾ ਮੁਕਤ ਸ਼ਹਿਰ ਬਣਾਉਣ ਅਤੇ ਖੁੱਲ੍ਹੇ ਵਿੱਚ ਸੌਚ ਮੁਕਤ ਸ਼ਹਿਰਾਂ ਦੇ ਮਾਪਦੰਡਾਂ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਨ ਵਿੱਚ ਸੁਧਾਰ ਕਰਨ ਲਈ ਫੀਲਡ ਵਰਕਰਾਂ ਦੇ ਤਜ਼ਰਬਿਆਂ ਦੇ ਨਾਲ-ਨਾਲ ਸਵੱਛਤਾ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਾਲ ਸਬੰਧਤ ਸਫਲਤਾ ਦੀਆਂ ਕਹਾਣੀਆਂ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕੀਤਾ ਗਿਆ। ਵਰਕਸ਼ਾਪ ਨੇ ਜਾਗਰੂਕਤਾ ਗਤੀਵਿਧੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ, ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸਿੰਗਲ-ਯੂਜ਼ ਪਲਾਸਟਿਕ-ਮੁਕਤ ਬਣਾਉਣ ਅਤੇ ਲੈਂਡਫਿਲ ਲਈ ਜ਼ੀਰੋ ਵੇਸਟ ਪ੍ਰਾਪਤ ਕਰਨ ਲਈ ਵੱਖ-ਵੱਖ ਸਾਧਨਾਂ ਅਤੇ ਤਕਨੀਕਾਂ 'ਤੇ ਜ਼ੋਰ ਦਿੱਤਾ। ਇਸ ਮੌਕੇ ਦੀਪਤੀ ਉੱਪਲ, ਪੀ.ਐੱਮ.ਆਈ.ਡੀ.ਸੀ. ਦੀ ਸੀ.ਈ.ਓ. ਨੇ ਭਾਗੀਦਾਰਾਂ ਨੂੰ ਸ਼ਹਿਰਾਂ ਨੂੰ ਕੂੜਾ-ਮੁਕਤ ਅਤੇ ਖੁੱਲ੍ਹੇ ਵਿੱਚ ਸ਼ੌਚ ਤੋਂ ਮੁਕਤ ਬਣਾਉਣ ਲਈ ਨਾਗਰਿਕਾਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਅਪੀਲ ਕੀਤੀ।...
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ, ਐਕਸਾਈਜ਼ ਵਿਭਾਗ ਜਲੰਧਰ (ਜੀ.ਐਸ.ਟੀ.) ਵਾਸੀ ਲੰਮਾ ਪਿੰਡ ਜਲੰਧਰ ਖਿਲਾਫ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਰਾਹੀਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਦਰਜ ਮੁਕੱਦਮੇ ਵਿੱਚ ਨਾਮਜ਼ਦ ਕੀਤੇ ਸਹਿਦੋਸ਼ੀ ਭਗਵੰਤ ਭੂਸ਼ਣ ਉਰਫ ਬਾਵਾ ਵਾਸੀ ਮਕਾਨ ਕ੍ਰਿਸ਼ਨ ਨਗਰ, ਰੇਲਵੇ ਰੋਡ ਜਲੰਧਰ ਨੂੰ ਬਿਓਰੋ ਵੱਲੋਂ ਅੱਜ ਬੁੱਧਵਾਰ ਨੂੰ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਬਲਵੀਰ ਕੁਮਾਰ ਵਿਰਦੀ ਨੂੰ ਚੈਕ ਪੀਰੀਅਡ 01.04.2007 ਤੋਂ 11.09.2020 ਤੱਕ ਜਾਣੂੰ ਸਰੋਤਾਂ ਤੋਂ ਕੁੱਲ 2,08,84,863.37 ਰੁਪਏ ਦੀ ਆਮਦਨ ਹੋਣੀ ਪਾਈ ਗਈ ਅਤੇ ਇਸੇ ਅਰਸੇ ਦੌਰਾਨ ਉਸ ਵੱਲੋਂ 5,12,51,688.37 ਰੁਪਏ ਦਾ ਖਰਚਾ ਕੀਤਾ ਗਿਆ ਹੈ। ਇਸ ਤਰਾਂ ਉਕਤ ਮੁਲਜ਼ਮ ਵਲੋਂ ਚੈਕ ਪੀਰੀਅਡ ਦੌਰਾਨ ਕੁੱਲ 3,03,66,825 ਰੁਪਏ ਵੱਧ ਖਰਚਾ ਕੀਤਾ ਗਿਆ ਹੈ ਜੋ ਕਿ ਉਸ ਦੀ ਆਮਦਨ ਤੋਂ ਕਰੀਬ 145.40 ਫੀਸਦ ਵੱਧ ਬਣਦਾ ਹੈ। ਇਸ ਤਰ੍ਹਾਂ ਉਕਤ ਅਧਿਕਾਰੀ ਖਿਲਾਫ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਪਣੀ ਆਮਦਨ ਦੇ ਜਾਣੂੰ ਵਸੀਲਿਆਂ ਤੋਂ ਵੱਧ ਜਾਇਦਾਦ ਬਨਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵੱਲੋਂ ਮੁਕੱਦਮਾ ਨੰਬਰ 12 ਮਿਤੀ 16.05.2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਹੇਠ ਦਰਜ ਕੀਤਾ ਸੀ। ਉਕਤ ਮੁਕੱਦਮੇ ਦੀ ਤਫਤੀਸ਼ ਦੌਰਾਨ ਪਾਇਆ ਗਿਆ ਕਿ ਦੋਸ਼ੀ ਬਲਵੀਰ ਕੁਮਾਰ ਵਿਰਦੀ ਦੇ ਖਾਸ ਸਾਥੀ ਵਜੋਂ ਉਕਤ ਭਗਵੰਤ ਭੂਸ਼ਣ ਉਰਫ ਬਾਵਾ ਨੇ ਖ਼ੁਦ 'ਜਗਦੰਬੇ ਲਾਈਫ ਸਟਾਈਲ' ਨਾਮ ਦੀ ਕੰਪਨੀ ਜਦਕਿ ਆਪਣੀ ਪਤਨੀ ਕਵਿਤਾ ਅਤੇ ਬਲਵੀਰ ਕੁਮਾਰ ਵਿਰਦੀ ਦੀ ਪਤਨੀ ਸੁਰਿੰਦਰ ਕੌਰ ਦੇ ਨਾਮ ਉਪਰ 'ਸਾਫ ਐਂਡ ਕੂਲ' ਨਾਮ ਦੀਆਂ ਲੁਧਿਆਣਾ ਵਿੱਚ ਦੋ ਕੰਪਨੀਆਂ ਖੋਲੀਆਂ ਹੋਈ ਸਨ ਅਤੇ ਭਗਵੰਤ ਭੂਸ਼ਣ ਦੋਸ਼ੀ ਬਲਵੀਰ ਕੁਮਾਰ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਸਫੈਦ ਕਰਨ ਲਈ ਇਨ੍ਹਾਂ ਉਕਤ ਦੋਹਾਂ ਫਰਜੀ ਕੰਪਨੀਆਂ ਵਿੱਚ ਐਡਜਸਟ ਕਰਦਾ ਸੀ। ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਪਾਇਆ ਗਿਆ ਕਿ ਬਲਵੀਰ ਕੁਮਾਰ ਵਿਰਦੀ ਦੀ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਚ ਜੋ ਲੱਗੀ ਹੋਈ ਲਿਫਟ ਦੀ 10,00,000 ਰੁਪਏ ਦੀ ਅਦਾਇਗੀ ਦੋਸ਼ੀ ਭਗਵੰਤ ਭੂਸ਼ਣ ਵੱਲੋਂ ਆਪਣੀ ਜਗਦੰਬੇ ਲਾਈਫ ਸਟਾਈਲ ਕੰਪਨੀ ਲੁਧਿਆਣਾ ਦੇ ਖਾਤੇ ਵਿੱਚੋਂ ਲਿਫਟ ਲਗਾਉਣ ਵਾਲੀ ਕੰਪਨੀ ਸ਼ਿੰਡਲਰ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਕੀਤੀ ਗਈ। ਇਸੇ ਤਰ੍ਹਾਂ ਬਲਵੀਰ ਕੁਮਾਰ ਵਿਰਦੀ ਦੀ ਉਕਤ ਕੋਠੀ ਵਿੱਚ ਲੱਗੇ ਜਨਰੇਟਰ ਦੀ 3,18,600 ਰੁਪਏ ਦੀ ਅਦਾਇਗੀ ਦੋਸ਼ੀ ਭਗਵੰਤ ਭੂਸ਼ਨ ਦੀ ਉਕਤ ਜਗਦੰਬੇ ਲਾਈਫ ਸਟਾਈਲ ਕੰਪਨੀ ਦੇ ਖਾਤੇ ਵਿੱਚੋਂ ਸੁਧੀਰ ਪਾਵਰ ਲਿਮਟਿਡ ਨੂੰ ਕੀਤੀ ਗਈ। ਇਸ ਤਰ੍ਹਾਂ ਤਫਤੀਸ਼ ਦੌਰਾਨ ਭਗਵੰਤ ਭੂਸ਼ਨ ਦੀ ਭੂਮਿਕਾ ਸ਼ੱਕੀ ਹੋਣ ਕਰਕੇ ਉਸ ਨੂੰ ਉਕਤ ਮੁਕੱਦਮੇ ਵਿਚ ਨਾਮਜਦ ਕਰਨ ਉਪਰੰਤ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕੱਦਮੇ ਦੇ ਦੋਸ਼ੀ ਬਲਵੀਰ ਕੁਮਾਰ ਵਿਰਦੀ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਸਦੇ ਰਿਹਾਇਸ਼ੀ ਅਤੇ ਹੋਰ ਲੁਕਣ ਟਿਕਾਣਿਆਂ ਪਰ ਛਾਪੇ ਮਾਰੇ ਜਾ ਰਹੇ ਹਨ, ਜਿਸਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੁਕੱਦਮੇ ਵਿੱਚ ਉਸ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਜਲੰਧਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਜ ਕੀਤੀ ਜਾ ਚੁੱਕੀ ਹੈ ਅਤੇ ਉਹ ਫ਼ਰਾਰ ਹੈ। ਵਰਨਣਯੋਗ ਹੈ ਕਿ ਉਕਤ ਬਲਵੀਰ ਕੁਮਾਰ ਵਿਰਦੀ ਅਤੇ ਹੋਰਨਾਂ ਵੱਲੋਂ ਕੁੱਝ ਟਰਾਂਸਪੋਰਟਾਂ ਅਤੇ ਇੰਡਸਟਰੀ ਮਾਲਕਾਂ ਨਾਲ ਮਿਲ ਕੇ ਜੀ.ਐਸ.ਟੀ. ਵਿੱਚ ਘੋਟਾਲਾ ਕਰਨ ਖਿਲਾਫ ਮੁਕੱਦਮਾ ਨੰਬਰ 09 ਮਿਤੀ 21.08.2020 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ-ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਥਾਣਾ ਵਿਜੀਲੈਂਸ ਬਿਉਰੋ, ਫਲਾਇੰਗ ਸੁਕਾਡ-1, ਐਸ.ਏ.ਐਸ.ਨਗਰ ਮੋਹਾਲੀ ਵਿਖੇ ਦਰਜ ਕੀਤਾ ਗਿਆ ਸੀ।ਇਸ ਮੁਕੱਦਮੇ ਵਿੱਚ ਦੋਸ਼ੀ ਬਲਵੀਰ ਕੁਮਾਰ ਵਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨਾਲ ਸ਼ਾਮਲ ਤਫਤੀਸ਼ ਹੋਇਆ ਸੀ।...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ।ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਹਨਾਂ ਸਾਰੇ ਬਿੱਲਾਂ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। 1. ਜਾਇਦਾਦ ਦਾ ਤਬਾਦਲਾ ਬਿੱਲ ਜਾਇਦਾਦ ਦਾ ਤਬਾਦਲਾ ਐਕਟ 1882 ਇੱਕ ਕੇਂਦਰੀ ਐਕਟ ਹੈ ਜੋ ਪੰਜਾਬ ਸੂਬੇ ਵਿੱਚ ਲਾਗੂ ਨਹੀਂ ਹੈ ਪਰ ਕੁਝ ਨੋਟੀਫਿਕੇਸ਼ਨਾਂ ਰਾਹੀਂ ਇਸ ਐਕਟ ਦੀਆਂ ਕੁਝ ਧਾਰਾਵਾਂ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ। ਇੱਕ ਨੋਟੀਫਿਕੇਸ਼ਨ ਰਾਹੀਂ ਇਸ ਐਕਟ ਦੇ ਸੈਕਸ਼ਨ 58 (ਐਫ) ਨੂੰ ਸਾਲ 1975 ਵਿੱਚ ਲਾਗੂ ਕੀਤਾ ਗਿਆ ਸੀ ਜੋ ਟਾਈਟਲ ਡੀਡ (ਇਕ-ਸਮਾਨ ਗਿਰਵਾਨਾਮਾ) ਰਾਹੀਂ ਗਿਰਵੀਨਾਮੇ ਦੀ ਗੱਲ ਕਰਦਾ ਹੈ। ਐਕਟ ਦੇ ਅਨੁਸਾਰ ਦਸਤਾਵੇਜ਼ ਇੱਕ ਲਾਜ਼ਮੀ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਨਹੀਂ ਹੈ ਜੋ ਪ੍ਰਕਿਰਿਆ ਨੂੰ ਗੁਝੰਲਦਾਰ ਬਣਾਉਂਦਾ ਹੈ ਅਤੇ ਸਟੈਂਪ ਚੋਰੀ ਦਾ ਕਾਰਨ ਬਣਦਾ ਹੈ। ਇਨ੍ਹਾ ਉਣਤਾਈਆਂ ਨੂੰ ਦੂਰ ਕਰਨ ਲਈ, ਇਹ ਜ਼ਰੂਰੀ ਸੀ ਕਿ ਟਾਈਟਲ ਡੀਡਜ਼ ਰਾਹੀਂ ਗਿਰਵੀਨਾਮੇ ਨੂੰ ਇੱਕ ਸੰਪੂਰਨ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਬਣਾਇਆ ਜਾਵੇ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਜਨਤਕ ਪਰੇਸ਼ਾਨੀ ਨੂੰ ਘੱਟ ਕਰਨ ਲਈ ਸਿਧਾਂਤਕ ਐਕਟ ਵਿੱਚ ਇੱਕ ਵਿਵਸਥਾ ਕੀਤੀ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਦੇ ਉਦੇਸ਼ ਲਈ ਬੈਂਕ ਮੈਨੇਜਰਾਂ ਨੂੰ ਅਜਿਹੇ ਡੀਡਜ਼ ਨੂੰ ਸਬ-ਰਜਿਸਟਰਾਰ ਦਫ਼ਤਰਾਂ ਨੂੰ ਭੇਜਣ ਲਈ ਅਧਿਕਾਰਤ ਕੀਤਾ ਜਾਵੇ, ਜਿਸ ਨੂੰ ਕਿ ਰਜਿਸਟਰਡ ਮੰਨਿਆ ਜਾਵੇਗਾ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ ਪੰਜਾਬ ਨੇ ਜਾਇਦਾਦ ਤਬਾਦਲਾ ਐਕਟ, 1882 ਵਿੱਚ ਸੋਧ ਕੀਤੀ। 2. ਰਜਿਸਟ੍ਰੇਸ਼ਨ ਬਿੱਲ ਰਜਿਸਟ੍ਰੇਸ਼ਨ ਐਕਟ, 1908 (ਐਕਟ) ਸੂਬਾ ਸਰਕਾਰਾਂ ਲਈ ਰਜਿਸਟ੍ਰੇਸ਼ਨ ਫੀਸ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਇਹ ਐਕਟ ਨਿਰਵਿਘਨ ਵਸੂਲੀ ਅਤੇ ਰਜਿਸਟ੍ਰੇਸ਼ਨ ਫੀਸਾਂ ਦੀ ਉਗਰਾਹੀ ਲਈ ਕੁਝ ਪ੍ਰਬੰਧਾਂ ਦੀ ਵਿਵਸਥਾ ਕਰਦਾ ਹੈ। ਰਜਿਸਟ੍ਰੇਸ਼ਨ ਫੀਸ ਲਗਾਉਣ ਅਤੇ ਵਸੂਲਣ ਦੇ ਸਬੰਧ ਵਿੱਚ ਗੁੰਝਲਾਂ ਨੂੰ ਦੂਰ ਕਰਨ ਲਈ, ਆਮ ਲੋਕਾਂ ਦੀ ਸਹੂਲਤ ਲਈ ਟਾਈਟਲ ਡੀਡਜ਼, ਸੇਲ ਸਰਟੀਫਿਕੇਟ ਅਤੇ ਸੈਕਸ਼ਨ 17 ਦੀ ਉਪ-ਧਾਰਾ 2(12) ਨੂੰ ਹਟਾ ਕੇ ਗਿਰਵੀਨਾਮਾ ਦਾ ਪ੍ਰਸਤਾਵ ਹੈ। ਇਸ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਇਹ ਸੋਧ ਕੀਤੀ ਜਾ ਰਹੀ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਰਜਿਸਟ੍ਰੇਸ਼ਨ ਐਕਟ, 1908 ਵਿੱਚ ਸੋਧ ਕੀਤੀ। 3. ਭਾਰਤੀ ਸਟੈਂਪ ਬਿੱਲ ਭਾਰਤੀ ਸਟੈਂਪ ਐਕਟ, 1899 (ਐਕਟ) ਸੂਬਾ ਸਰਕਾਰਾਂ ਲਈ ਸਟੈਂਪ ਡਿਊਟੀ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਐਕਟ ਵਿੱਚ ਸਟੈਂਪ ਡਿਊਟੀ ਦੀ ਨਿਰਵਿਘਨ ਵਸੂਲੀ ਅਤੇ ਉਗਰਾਹੀ ਲਈ ਕੁਝ ਉਪਬੰਧ ਕੀਤੇ ਗਏ ਹਨ। ਐਕਟ ਦੇ ਸਡਿਊਲ 1-ਏ ਦੇ ਇੰਦਰਾਜ਼ 6 ਅਤੇ 48 ਲਈ ਸਟੈਂਪ ਡਿਊਟੀ ਦੀ ਵਸੂਲੀ ਅਤੇ ਉਗਰਾਹੀ ਦੇ ਸਬੰਧ ਵਿੱਚ ਉਲਝਣਾਂ ਨੂੰ ਦੂਰ ਕਰਨ ਲਈ, ਉਪਰੋਕਤ ਜ਼ਿਕਰ ਕੀਤੇ ਇੰਦਰਾਜਾਂ ਨਾਲ ਸਬੰਧਤ ਵਿਵਸਥਾਵਾਂ ਨੂੰ ਸੁਚਾਰੂ ਬਣਾਉਣ ਦੀ ਤਜਵੀਜ਼ ਹੈ। ਆਮ ਜਨਤਾ ਦੀ ਸਹੂਲਤ ਲਈ ਇਸ ਐਕਟ ਵਿੱਚ ਸੋਧ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਭਾਰਤੀ ਸਟੈਂਪ ਐਕਟ, 1899 ਵਿੱਚ ਸੋਧ ਕੀਤੀ। ...
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ ਅਪੀਲ ਉੱਤੇ ਅੱਜ 29 ਨਵੰਬਰ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ ਵਕੀਲ ਨੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 472 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਗਈ ਸਰਕਾਰ ਦੇ ਵਕੀਲ ਨੇ ਮਾਣਯੋਗ ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਨੂੰ ਦੱਸਿਆ ਗਿਆ ਕਿ ਸਰਕਾਰੀ ਕਾਲਜਾਂ ਵਿਚ ਲੰਮੇ ਸਮੇਂ ਬਾਅਦ ਭਰਤੀ ਪ੍ਰਕਿਰਿਆ ਆਰੰਭੀ ਗਈ ਸੀ ਜਿਸ ਸਬੰਧੀ ਇਮਤਿਹਾਨ ਲੈਣ ਦੀ ਪ੍ਰਕਿਰਿਆ ਉਪਰੰਤ ਚੁਣੇ ਗਏ 607 ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਸੀ ਜਿਨ੍ਹਾਂ ਵਿਚੋਂ 135 ਉਮੀਦਵਾਰਾਂ ਨੂੰ ਸਟੇਸ਼ਨ ਵੀ ਅਲਾਟ ਕਰ ਦਿੱਤੇ ਗਏ ਸਨ ਅਤੇ ਉਹ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਜਦਕਿ 472 ਸਹਾਇਕ ਪ੍ਰੋਫੈਸਰ ਨੂੰ ਸਟੇਸ਼ਨ ਅਲਾਟ ਕਰਨ ਦੀ ਪ੍ਰੀਕਿਰਿਆ ਰਹਿੰਦੀ ਸੀ ਜਿਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਵਲੋਂ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਸੀ। ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਵੱਲੋਂ ਸੀ.ਐਮ.ਫਾਈਲ ਕੀਤੀ ਗਈ ਹੈ ਇਸ ਲਈ ਜਦੋਂ ਤੱਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਉਸ ਸਮੇਂ ਲਈ ਜਿਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰ ਦੀ ਬਹੁਤ ਘਾਟ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਕੀਲ ਵਲੋਂ ਕੇਸ ਦੇ ਜਲਦ ਨਿਪਟਾਰੇ ਲਈ ਅਗਲੀ ਸੁਣਵਾਈ ਜਲਦ ਕਰਨ ਦੀ ਵੀ ਮੰਗ ਕੀਤੀ ਗਈ। ਜਿਸ ਨੂੰ ਪ੍ਰਵਾਨ ਕਰਦਿਆਂ ਕੋਰਟ ਨੇ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਨ ਦਾ ਹੁਕਮ ਸੁਣਾਉਂਦਿਆਂ ਅਗਲੀ ਸੁਣਵਾਈ 13 ਦਸੰਬਰ 2023 ਨੂੰ ਰੱਖੀ ਹੈ।...
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗਸਟਰ ਦੇ ਨੈਟਵਰਕ ਚੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੱਧ ਪ੍ਰਦੇਸ਼ ਤੋਂ ਰਾਜ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ 'ਤੇ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਮਕਬੂਲਪੁਰਾ ਦੀ ਪੁਲਿਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਮਕਬੂਲਪੁਰਾ ਖੇਤਰ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਤੋਂ ਮੁਲਜ਼ਮ ਨੂੰ ਕਾਬੂ ਕੀਤਾ। ਉਨ੍ਹਾਂ ਕਿਹਾ ਹੈ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ 'ਹਵਾਲਾ' ਰਾਹੀਂ ਪੈਸੇ ਪ੍ਰਾਪਤ ਕੀਤੇ ਸਨ।" ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਖਰੀਦ ਅਤੇ ਸਪਲਾਈ ਲੜੀ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਵਜੋਂ ਹੋਈ ਹੈ ਪੁਲਿਸ ਟੀਮ ਨੇ 10 ਪਿਸਤੌਲ ਵੀ.32 ਬੋਰ, ਇੱਕ ਬੈਕਪੈਕ ਅਤੇ ਇੱਕ ਮੋਟਰਸਾਈਕਲ ਪਲੈਟੀਨਾ ਬਰਾਮਦ ਕੀਤੇ ਹਨ ਦਾ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ l
Anju Returned India: ਅਲਵਰ ਤੋਂ ਪਾਕਿਸਤਾਨ ਗਈ ਅੰਜੂ ਭਾਰਤ ਪਰਤ ਆਈ ਹੈ। ਉਸ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ। ਉਹ ਕਰੀਬ ਛੇ ਮਹੀਨੇ ਪਹਿਲਾਂ ਭਾਰਤ ਤੋਂ ਪਾਕਿਸਤਾਨ ਪਹੁੰਚੀ ਸੀ। ਪਹਿਲਾਂ ਤਾਂ ਕਿਹਾ ਜਾਂਦਾ ਸੀ ਕਿ ਉਹ ਉੱਥੇ ਸੈਰ ਕਰਨ ਲਈ ਗਈ ਸੀ ਪਰ ਫਿਰ ਉਸ ਨੇ ਆਪਣੇ ਪਾਕਿਸਤਾਨੀ ਦੋਸਤ ਨਸਰੁੱਲਾ ਨਾਲ ਵਿਆਹ ਕਰਵਾ ਲਿਆ। ਵੈਸੇ ਅੰਜੂ ਪਹਿਲਾਂ ਹੀ ਵਿਆਹੀ ਹੋਈ ਸੀ। ਉਸਦਾ ਵਿਆਹ ਭਾਰਤ ਵਿੱਚ ਅਰਵਿੰਦ ਨਾਮ ਦੇ ਇੱਕ ਵਿਅਕਤੀ ਨਾਲ ਹੋਇਆ ਸੀ। ਪਰ ਇੱਥੇ ਉਹ ਆਪਣੇ ਬੱਚਿਆਂ ਅਤੇ ਪਤੀ ਨੂੰ ਛੱਡ ਕੇ ਜਾਇਜ਼ ਕਾਗਜ਼ਾਤ ਲੈ ਕੇ ਪਾਕਿਸਤਾਨ ਚਲੀ ਗਈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਅੰਜੂ ਹਮੇਸ਼ਾ ਲਈ ਭਾਰਤ ਵਾਪਸ ਆ ਗਈ ਹੈ ਜਾਂ ਪਾਕਿਸਤਾਨ ਵਾਪਸ ਚਲੀ ਜਾਵੇਗੀ। ਦਰਅਸਲ, ਕੁਝ ਦਿਨ ਪਹਿਲਾਂ ਹੀ ਪਾਕਿਸਤਾਨੀ ਮੀਡੀਆ ਵਿੱਚ ਨਸਰੁੱਲਾ ਦਾ ਇੱਕ ਇੰਟਰਵਿਊ ਆਇਆ ਸੀ। ਇਸ 'ਚ ਉਸ ਨੇ ਕਿਹਾ ਸੀ ਕਿ ਉਹ ਖੁਦ ਅੰਜੂ ਨੂੰ ਵਾਹਗਾ ਬਾਰਡਰ 'ਤੇ ਸੁੱਟਣ ਲਈ ਆਵੇਗਾ। ਇੱਥੇ ਭਾਰਤ ਵਿੱਚ ਉਹ ਆਪਣੇ ਬੱਚਿਆਂ ਨਾਲ ਮੁਲਾਕਾਤ ਕਰੇਗੀ। ਜੇਕਰ ਬੱਚੇ ਅੰਜੂ ਨਾਲ ਪਾਕਿਸਤਾਨ ਆਉਣਾ ਚਾਹੁੰਦੇ ਹਨ ਤਾਂ ਉਹ ਆ ਸਕਦੇ ਹਨ। ਪਰ ਜੇਕਰ ਉਹ ਭਾਰਤ ਵਿੱਚ ਰਹਿਣਾ ਚਾਹੁੰਦੇ ਹਨ ਤਾਂ ਇਹ ਉਨ੍ਹਾਂ ਦੀ ਮਰਜ਼ੀ ਹੈ। ਨਸਰੁੱਲਾ ਨੇ ਕਿਹਾ ਸੀ ਕਿ ਅੰਜੂ ਸਿਰਫ਼ ਆਪਣੇ ਬੱਚਿਆਂ ਦੀ ਖ਼ਾਤਰ ਭਾਰਤ ਆਈ ਹੈ, ਕਿਉਂਕਿ ਉਹ ਆਪਣੇ ਬੱਚਿਆਂ ਨੂੰ ਬਹੁਤ ਯਾਦ ਕਰਦੀ ਹੈ। ਪਰ ਹੁਣ ਇਸ ਸਭ 'ਤੇ ਅੰਜੂ ਕੀ ਕਹਿੰਦੀ ਹੈ ਇਹ ਦੇਖਣਾ ਬਾਕੀ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਮੌਕੇ ਸਰਕਾਰੀ ਦਫਤਰਾ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਵਿੱਚ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਮਾਰਚ ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਅਧਿਆਪਕ ਨਹੀਂ ਹੋਵੇਗਾ। ਵਿਧਾਨ ਸਭਾ ਵਿੱਚ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਾਊਂਡਰੀ ਦੇ ਲਈ 300 ਕਰੋੜ ਰੁਪਏ ਜਾਰੀ ਕੀਤੇ ਗਏ ਹਨ। \ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲ ਐਂਮੀਨੈਂਸ ਖੋਲ੍ਹ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਸਕੂਲਾਂ ਵਿੱਚ ਕੰਮ ਜਾਰੀ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਖਟਕੜ ਕਲਾਂ ਸਰਕਾਰੀ ਸਕੂਲ ਦਾ ਨਾਮ ਸ਼ਹੀਦ -ਏ-ਆਜ਼ਮ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਿਆ ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸੀ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ferozepur News: ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਸੁਖਦੇਵ ਸਿੰਘ ਪਿੰਡ ਭੁਲੇਰੀਆਂ ਮਮਦੋਟ ਦੀ 70 ਲੱਖ 85 ਹਜ਼ਾਰ 300 ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਹੈ ਜੋ ਉਸ ਨੇ ਨਸ਼ਾ ਤਸਕਰੀ ਕਰਕੇ ਬਣਾਏ ਗਏ ਪੈਸਿਆਂ ਨਾਲ ਖ਼ਰੀਦੀ ਸੀ। ਸੁਖਦੇਵ ਸਿੰਘ ਤੋਂ ਦੋ ਕਿਲੋ ਹੈਰੋਇਨ ਫੜੀ ਗਈ ਸੀ। 21 ਜਨਵਰੀ 2023 ਵਿੱਚ ਐਨਡੀਪੀਸੀ ਐਕਟ ਤਹਿਤ ਥਾਣਾ ਮਮਦੋਟ ਵਿੱਚ ਦਰਜ ਕੀਤਾ ਗਿਆ ਜੋ ਕਿ ਅਜੇ ਅਦਾਲਤ ਵਿੱਚ ਚੱਲ ਰਿਹਾ ਹੈ। ਸੁਖਦੇਵ ਸਿੰਘ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ। ਇਸ ਦਾ ਇੱਕ ਰਿਹਾਇਸ਼ੀ ਮਕਾਨ ਜਿਸ ਦੀ ਕੀਮਤ 38 ਲੱਖ 1450 ਰੁਪਏ ਹੈ। ਇਸ ਦੀ ਪਤਨੀ ਨਵਨੀਤ ਕੌਰ ਦੇ ਨਾਮ 7 ਕਨਾਲ 3 ਮਰਲੇ ਜ਼ਮੀਨ ਹੈ, ਜਿਸ ਕੀਮਤ 4 ਲੱਖ 91 ਹਜ਼ਾਰ 562 ਰੁਪਏ ਹੈ। ਨਵਨੀਤ ਕੌਰ ਦੇ ਨਾਮ 19 ਮਰਲੇ ਹੋਰ ਜ਼ਮੀਨ ਵੀ ਹੈ, ਜਿਸ ਦੀ ਕੀਮਤ 58437 ਰੁਪਏ ਹੈ। ਇਸ ਤੋਂ ਇਲਾਵਾ ਅਲੱਗ ਥਾਵਾਂ ਉਪਰ ਇਨ੍ਹਾਂ ਦੀ ਜ਼ਮੀਨ ਫਰੀਜ਼ ਕੀਤੀ ਗਈ ਹੈ। ਫਿਰੋਜ਼ਪੁਰ ਪੁਲਿਸ ਵੱਲੋਂ ਹੁਣ ਤੱਕ 30 ਨਸ਼ਾ ਤਸਕਰਾਂ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ, ਜਿਨ੍ਹਾਂ ਦੀ ਕੀਮਤ ਲਗਭਗ 14 ਕਰੋੜ ਰੁਪਏ ਹੈ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਦੌਰਾਨ ਚਾਰ ਬਿੱਲ ਪਾਸ ਹੋਏ ਹਨ। ਕਾਂਗਰਸ ਨੇ ਸੈਸ਼ਨ ਦਾ ਸਮਾਂ ਵਧਾਉਣ ਨੂੰ ਲੈ ਕੇ ਸਦਨ 'ਚੋਂ ਵਾਕਆਊਟ ਕਰ ਦਿੱਤਾ ਜਿਸ ਤੋਂ ਬਾਅਦ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਅੱਜ ਪਾਸ ਹੋਏ ਚਾਰ ਹੋਰ ਬਿੱਲ - ਭਾਰਤੀ ਸਟੰਪ (ਪੰਜਾਬ ਸੋਧ) ਬਿੱਲ 2023 - ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2023 - ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023 - ਪੰਜਾਬ ਕੈਨਾਲ ਤੇ ਡ੍ਰੇਨਜ਼ ਬਿੱਲ 2023 ਸਿਫਰ ਕਾਲ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਉਠਾਇਆ ਤੇ ਮੰਗ ਕੀਤੀ ਕਿ ਇਸ 'ਤੇ ਵਿਧਾਨ ਸਭਾ 'ਚ ਲੰਬੀ ਚਰਚਾ ਕਰਵਾਈ ਜਾਵੇ। ਮੁੱਖ ਮੰਤਰੀ ਇਸ ਚਰਚਾ ਨੂੰ ਲੁਧਿਆਣਾ 'ਚ ਲੈ ਗਏ। ਉਨ੍ਹਾਂ ਮੰਗ ਕੀਤੀ ਕਿ ਇਸ ਬਾਰੇ ਸਰਬ ਪਾਰਟੀ ਮੀਟਿੰਗ ਬੁਲਾ ਕੇ ਕੀਤੀ ਜਾਵੇ ਜਿਸ ਵਿਚ ਮਾਹਿਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 1982 ਤੋਂ ਬਾਅਦ ਪਾਣੀ 'ਤੇ ਕੋਈ ਵ੍ਹਾਈਟ ਪੇਪਰ ਨਹੀਂ ਆਇਆ। ਇਸ ਲਈ ਇਸ ਸਬੰਧੀ ਨਵਾਂ ਵ੍ਹਾਈਟ ਪੇਪਰ ਲਿਆਂਦਾ ਜਾਣਾ ਚਾਹੀਦਾ ਹੈ।...
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ 'ਚ ਉਸਦੇ ਭਰਾ ਦੀ ਮੌਤ ਹੋਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ। ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਦੋ ਘੰਟੇ ਲਈ ਪੁਲਿਸ ਹਿਰਾਸਤ 'ਚ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦੇਣ ਦੀ ਮੰਗ ਕੀਤੀ ਸੀ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਵਿਚ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ ਗਏ ਹਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਕਾਂਗਰਸ ਦੇ ਵਾਕਆਊਟ ਤੋਂ ਬਾਅਦ ਵਿਧਾਨ ਸਭਾ ਵਿੱਚ ਨਵੇਂ ਸੋਧ ਬਿੱਲ ਪੇਸ਼ ਕੀਤੇ ਗਏ। ਉਨ੍ਹਾਂ ਦੇ ਪਾਸ ਹੁੰਦੇ ਹੀ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਸਦਨ ਵਿੱਚ ਤਿੰਨ ਮਨੀ ਬਿੱਲਾਂ ਸਮੇਤ ਕੁੱਲ ਚਾਰ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ ਬਿੱਲ 2023, ਰਜਿਸਟ੍ਰੇਸ਼ਨ ਬਿੱਲ 2023, ਭਾਰਤੀ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023 ਸ਼ਾਮਲ ਹਨ।ਹੁਣ ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇ ਲਈ ਮੁਲਤਵੀ ਕਰ ਦਿੱਤੀ ਹੈ। ਵਿਧਾਨ ਸਭਾ ਵਿੱਚ ਚਾਰ ਬਿੱਲ ਪਾਸ ਕੀਤੇ ਗਏ ਹਨ।
Chandigarh News: ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਇਸ ਮਾਮਲੇ 'ਚ ਪੀੜਤ ਲੜਕੀ ਜਦੋਂ ਪੀਜੀ 'ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇੱਕ ਡਿਵਾਈਸ ਉਪਰ ਉਸ ਦੀ ਨਜ਼ਰ ਪਈ। ਜਦੋਂ ਉਸਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਖੂਫੀਆ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਯੰਤਰ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਿਸ ਪੀਜੀ ਵਿੱਚ ਇਹ ਖੂਫੀਆ ਕੈਮਰਾ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਿਲ ’ਤੇ ਸਥਿਤ ਹੈ।...
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ ਹੋ ਜਾਵੇਗੀ। ਅੱਜ ਪੰਜਾਬ ਵਿਧਾਨ ਸਭਾ ਵਿਚ ਸਵਾਲਾਂ ਦੇ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਸ ਵੇਲੇ 4 ਹਜ਼ਾਰ ਸਰਕਾਰੀ ਸਕੂਲਾਂ ਵਿਚ ਵਾਈ ਫਾਈ ਸਹੂਲਤ ਲੱਗ ਚੁੱਕੀ ਹੈ ਤੇ ਬਾਕੀ ਰਹਿੰਦੇ ਸਕੂਲਾਂ ’ਚ 31 ਮਾਰਚ ਤੱਕ ਸਹੂਲਤ ਉਪਲਬਧ ਹੋ ਜਾਵੇਗੀ।
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਵਲੋਂ ਡਈਸਐਂਡ ਨੋਟ ਲਿਖ ਕੇ ਭਰਤੀ ਪ੍ਰਕਿਰਿਆ ਰੋਕਣ ਲਈ ਕਿਹਾ ਸੀ।ਬੈਂਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਇਹ ਭਰਤੀ ਪ੍ਰਕਿਰਿਆ ਨਿਯਮਾਂ ਦੇ ਉਲਟ ਜਾ ਕੇ ਕੀਤੀ ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ। ਆਪਣੇ ਆਰਡਰ ਵਿਚ ਹਾਈ ਕੋਰਟ ਵਲੋਂ ਕਿਹਾ ਗਿਆ ਸੀ ਕਿ ਸਾਨੂੰ ਪਤਾ ਹੈ ਕੋਰਟ ਦੇ ਫੈਸਲੇ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਤ ਹੋਣਗੀਆਂ ਪਰ ਇਸ ਭਰਤੀ ਵਿਚ ਬਹੁਤ ਸਾਰੀਆਂ ਲੀਗਲ ਅੜਚਨਾਂ ਹਨ ਜਿਸ ਕਾਰਨ ਅਸੀਂ ਇਹ ਭਰਤੀ ਰੱਦ ਕਰ ਰਹੇ ਹਾਂ।ਇਸ ਲਈ ਇਹ ਭਰਤੀ ਰੱਦ ਹੋਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ.ਬੈਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਿਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ। ਉਨ੍ਹਾਂ ਕਿਹਾ ਜਦੋਂ ਮੈਂ ਖਣਿਜ ਪਦਾਰਥਾਂ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਿਨਿਊ ਹਾਸਲ ਕੀਤਾ ਸੀ।ਇਸ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਰਹੇ ਰਾਕੇਸ਼ ਚੌਧਰੀ ਨੂੰ ਵੀ ਅਸੀਂ ਗ੍ਰਿਫਤਾਰ ਕੀਤਾ ਗਿਆ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਬਹਿਸ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਨੇ ਦੇਸ਼ ਦੇ ਅਨਾਜ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਤੋਂ ਇਲਾਵਾ ਭਾਰਤੀ ਫੌਜ ਵਿੱਚ ਸਭ ਤੋਂ ਵੱਧ ਨੁਮਾਇੰਦਗੀ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਆਰ.ਡੀ.ਐਫ. ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਜੀ.ਐਸ.ਟੀ. ਸੂਬੇ ਇਕੱਤਰ ਕਰਦੇ ਹਨ ਪਰ ਆਪਣਾ ਬਣਦਾ ਹਿੱਸਾ ਲੈਣ ਲਈ ਕੇਂਦਰ ਸਰਕਾਰ ਅੱਗੇ ਹੱਥ ਅੱਡਣੇ ਪੈਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਨ ਦੇ ਬਾਵਜੂਦ ਭਾਜਪਾ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਇਸ ਸਮੁੱਚੇ ਮਸਲੇ ਉਤੇ ਚੁੱਪ ਧਾਰੀ ਬੈਠੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇੰਨਾ ਹੀ ਨਹੀਂ ਕੇਂਦਰ ਸਰਕਾਰ ਨੇ ਸੂਬੇ ਅਤੇ ਇਸ ਦੇ ਕਿਸਾਨਾਂ ਪ੍ਰਤੀ ਵੀ ਵਿਰੋਧੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਿਰੋਧੀ ਰਵੱਈਏ ਕਾਰਨ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਅਤੇ ਕੇਂਦਰ ਸਰਕਾਰ ਹੁਣ ਅਨਾਜਾਂ ਉਤੇ ਐਮ.ਐਸ.ਪੀ. ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਦੇ ਕਿਸਾਨਾਂ ਸਿਰ ਸੁੱਟ ਕੇ ਇਸ ਨੂੰ ਪਰਾਲੀ ਫੂਕਣ ਕਾਰਨ ਹੋਇਆ ਪ੍ਰਦੂਸ਼ਣ ਦੱਸ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ, ਜਿਵੇਂ ਪੰਜਾਬ ਇਸ ਦੇਸ਼ ਦਾ ਹੀ ਹਿੱਸਾ ਨਹੀਂ ਹੈ ਅਤੇ ਦੇਸ਼ ਨਿਰਮਾਣ ਵਿੱਚ ਪੰਜਾਬੀਆਂ ਦੇ ਮਹਾਨ ਬਲੀਦਾਨ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹੱਕਾਂ ਨੂੰ ਬਿਲਕੁੱਲ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਸਰਕਾਰਾਂ ਵਾਲੇ ਸੂਬਿਆਂ ਖ਼ਾਸ ਤੌਰ ਉਤੇ ਪੰਜਾਬ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਕੋਲੋਂ ਝਾਕ ਰੱਖਣੀ ਬੰਦ ਕਰਨ ਅਤੇ ਪੰਜਾਬ ਦੀ ਅਮੀਰ ਵਿਰਾਸਤ, ਵਿੱਤ ਤੇ ਰਵਾਇਤ ਨੂੰ ਬਚਾਉਣ ਲਈ ਅੱਗੇ ਆਉਣ ਤੇ ਰੰਗਲਾ ਪੰਜਾਬ ਬਣਾਉਣ ਦੇ ਲੰਮੇਰੇ ਰਾਹ ਦੇ ਪਾਂਧੀ ਬਣਨ।ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਜੀ.ਐਸ.ਟੀ. ਬਿੱਲ ਅੱਜ ਸਦਨ ਵਿੱਚ ਪੇਸ਼ ਕੀਤਾ ਗਿਆ ਹੈ, ਉਹ ਉਤਪਾਦਕ ਰਾਜ ਨੂੰ ਟੈਕਸ ਲਾਭ ਮਿਲਣੇ ਯਕੀਨੀ ਬਣਾਏਗਾ, ਜਿਸ ਨਾਲ ਸੂਬਾ ਆਪਣੇ ਸਰੋਤਾਂ ਦੀ ਵਰਤੋਂ ਵਸਤ ਨਿਰਮਾਣ ਲਈ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੈਟ ਦੇ ਡਿਫਾਲਟਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਸੂਬੇ ਭਰ ਦੇ 65 ਹਜ਼ਾਰ ਤੋਂ ਵੱਧ ਵਪਾਰੀਆਂ ਨੂੰ ਲਾਭ ਮਿਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਨੂੰ ਆਮ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਸ ਸਕੀਮ ਤਹਿਤ ਸੂਬਾ ਸਰਕਾਰ ਨੂੰ ਹੁਣ ਤੱਕ 1800 ਅਰਜ਼ੀਆਂ ਮਿਲੀਆਂ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫ਼ਰਜ਼ੀ ਬਿਲਿੰਗ ਨੂੰ ਰੋਕਣ ਲਈ ਜੀ.ਐਸ.ਟੀ. ਕੁਲੈਕਸ਼ਨ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ, ਸਿਹਤ, ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਦੇ ਲਾਭਾਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਵਰਤੋਂ ਨਾਲ ਸੜਕਾਂ ਦੀ ਮੁਰੰਮਤ ਦੇ ਅੰਦਾਜ਼ੇ ਲਾਉਂਦਿਆਂ 163.26 ਕਰੋੜ ਰੁਪਏ ਦੀ ਬੱਚਤ ਹੋਈ ਅਤੇ 540 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਵੀ ਪਤਾ ਚੱਲਿਆ, ਜਿਹੜੀਆਂ ਹੋਂਦ ਵਿੱਚ ਹੀ ਨਹੀਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਇਕੱਤਰ ਪੈਸੇ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਉਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ, ਉਨ੍ਹਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਮੁਫ਼ਤ ਸਿੱਖਿਆ ਅਤੇ ਹੋਰ ਸਹੂਲਤਾਂ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਖ਼ਜ਼ਾਨੇ ਦਾ ਇਕ-ਇਕ ਪੈਸਾ ਆਮ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੇ ਦੇਸ਼ ਦੀ ਸਿਆਸਤ ਵਿੱਚ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਬਾਰੇ ਸਮੁੱਚੇ ਦੇਸ਼ ਲਈ ਇਕ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਿੱਤ ਜਾਂ ਹਾਰ ਦਾ ਮਸਲਾ ਨਹੀਂ, ਸਗੋਂ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤ ਅਤੇ ਜਮਹੂਰੀਅਤ ਲਈ ਇਹ ਲੜਾਈ ਲੜੀ। ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨਾਂ ਦੀ ਮਨਜ਼ੂਰੀ ਦੇਣ ਅਤੇ ਆਪਣੀਆਂ ਚਿੱਠੀਆਂ ਦਾ ਤੁਰੰਤ ਜਵਾਬ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਰਾਜਪਾਲ ਜਲਦੀ ਬਕਾਇਆ ਬਿੱਲਾਂ ਦੇ ਨਾਲ-ਨਾਲ ਨਵੇਂ ਬਿੱਲਾਂ ਨੂੰ ਵੀ ਮਨਜ਼ੂਰੀ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤੇ ਰਾਜਪਾਲ ਵਿਚਾਲੇ ਕਿਸੇ ਵੀ ਮਸਲੇ ਉਤੇ ਕੋਈ ਮਤਭੇਦ ਨਹੀਂ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਦੋ ਮਹੱਤਵਪੂਰਨ ਵਿੱਤ ਬਿੱਲਾਂ — ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 — ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਦੋਵੇਂ ਬਿੱਲਾਂ ਨੂੰ ਮਾਨਯੋਗ ਰਾਜਪਾਲ, ਪੰਜਾਬ ਦੀ ਅਗਾਊਂ ਪ੍ਰਵਾਨਗੀ ਤੋਂ ਬਾਅਦ ਪਾਸ ਕੀਤਾ ਗਿਆ।ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਇਹ ਦੋਵੇਂ ਅਹਿਮ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : कप्तान रोहित शर्मा दूसरी बार बने पिता; पत्नी ने बेटे को दिया जन्म, सामने आई पहली झलक
Aaj ka Rashifal: आज के दिन कुंभ वालों को होगा बड़ा लाभ, जानें अन्य राशियों का हाल
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण