PSSSB Recruitment 20223 : ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (PSSSB) ਵੱਲੋਂ ਲਾਅ ਅਫਸਰ, ਸੀਨੀਅਰ ਅਸਿਸਟੈਂਟ, ਕੁਆਲਿਟੀ ਮੈਨੇਜਰ, ਜੂਨੀਅਰ ਆਡੀਟਰ ਤੇ ਹੋਰ ਅਸਾਮੀਆਂ 'ਤੇ ਭਰਤੀ ਲਈ ਅਰਜ਼ੀ ਪ੍ਰਕਿਰਿਆ 5 ਅਕਤੂਬਰ 2023 ਤਕ ਪੂਰੀ ਕਰ ਲਈ ਗਈ ਸੀ, ਪਰ ਹੁਣ ਪੀਐਸਐਸਐਸਬੀ ਵੱਲੋਂ ਇਸ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਪ੍ਰਕਿਰਿਆ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ। ਅਰਜ਼ੀਆਂ ਮੁੜ ਸ਼ੁਰੂ ਹੋਣ ਨਾਲ ਵਿਭਾਗ ਨੇ ਅਸਾਮੀਆਂ ਵਿੱਚ ਵੀ ਵਾਧਾ ਕਰ ਦਿੱਤਾ ਹੈ। ਜਿਹੜੇ ਉਮੀਦਵਾਰ ਪਹਿਲਾਂ ਇਸ ਭਰਤੀ 'ਚ ਹਿੱਸਾ ਨਹੀਂ ਲੈ ਸਕਦੇ ਸਨ, ਉਨ੍ਹਾਂ ਕੋਲ ਹੁਣ ਇਕ ਹੋਰ ਮੌਕਾ ਹੈ। ਦਿਲਚਸਪੀ ਰੱਖਣ ਵਾਲੇ ਤੇ ਯੋਗ ਉਮੀਦਵਾਰ 28 ਨਵੰਬਰ 2023 ਤੋਂ 4 ਦਸੰਬਰ 2023 ਤਕ ਦੁਬਾਰਾ ਅਪਲਾਈ ਕਰ ਸਕਦੇ ਹਨ। ਅਰਜ਼ੀ ਫਾਰਮ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾ ਕੇ ਜਾਂ ਇਸ ਪੰਨੇ 'ਤੇ ਦਿੱਤੇ ਸਿੱਧੇ ਲਿੰਕ 'ਤੇ ਕਲਿੱਕ ਕਰਕੇ ਭਰਿਆ ਜਾ ਸਕਦਾ ਹੈ।ਇਸ ਭਰਤੀ 'ਚ ਹਿੱਸਾ ਲੈਣ ਲਈ ਉਮੀਦਵਾਰਾਂ ਨੇ ਪੋਸਟ ਅਨੁਸਾਰ ਮੈਟ੍ਰਿਕ/10 2/ਗ੍ਰੈਜੂਏਸ਼ਨ ਡਿਗਰੀ/ਪੀਜੀ ਡਿਗਰੀ/ਇੰਜੀਨੀਅਰਿੰਗ ਡਿਗਰੀ ਆਦਿ ਸਬੰਧਤ ਖੇਤਰ 'ਚ ਕੀਤੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ 1 ਜਨਵਰੀ 2023 ਅਨੁਸਾਰ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵੱਧ ਅਤੇ ਵੱਧ ਤੋਂ ਵੱਧ ਉਮਰ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਪਰਲੀ ਉਮਰ ਹੱਦ ਵਿੱਚ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ। ਜਨਰਲ ਵਰਗ ਦੇ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 1000 ਰੁਪਏ, SC/ST/EWS ਵਰਗ ਲਈ 250 ਰੁਪਏ, PWD ਉਮੀਦਵਾਰਾਂ ਲਈ 500 ਰੁਪਏ ਤੇ ESM ਅਤੇ ਨਿਰਭਰ ਉਮੀਦਵਾਰਾਂ ਲਈ 200 ਰੁਪਏ ਨਿਰਧਾਰਤ ਕੀਤੀ ਗਈ ਹੈ। ਫੀਸ ਦਾ ਭੁਗਤਾਨ ਔਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ...
Training camp: ਗੁਰਦਾਸਪੁਰ ਵਿਖੇ ਮਿਤੀ 01 ਦਸੰਬਰ 2023 ਤੋਂ ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ ਸੁਰੂ ਹੋ ਰਿਹਾ ਹੈ। ਇਸ ਕਾਡਰ ਵਿੱਚ ਸਾਬਕਾ ਸੈਨਿਕਾਂ/ਉਨਾਂ ਦੀਆਂ ਵਿਧਵਾਵਾਂ ਦੇ ਬੱਚੇ ਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਿਵਲੀਅਨਾਂ ਦੇ ਬੱਚਿਆਂ ਨੂੰ ਭਰਤੀ ਸਬੰਧੀ ਸਿਖਲਾਈ ਦਿੱਤੀ ਜਾਵੇਗੀ, ਜਿਸ 'ਚ ਸਰੀਰਿਕ ਫਿਟਨੈਸ ਦੇ ਨਾਲ ਨਾਲ ਲਿਖਤੀ ਪ੍ਰਰੀਖਿਆ ਦੀ ਵੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾ ਅੱਗੇ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਦਫ਼ਤਰੀ ਸਮੇਂ ਦੌਰਾਨ ਦਾਖਲਾ ਕਰਵਾ ਸਕਦੇ ਹਨ। ਉਨਾਂ੍ਹ ਸਮੂਹ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਸੈਨਾ ਦੀ ਭਰਤੀ ਇੱਕ ਮੁਫ਼ਤ ਸੇਵਾ ਹੈ, ਜਿਸ 'ਚ ਕਿਸੇ ਵੀ ਤਰਾਂ ਦਾ ਕੋਈ ਪੈਸਾ ਨਹੀਂ ਲੱਗਦਾ। ਇਸ ਲਈ ਭਰਤੀ ਏਜੰਟਾਂ ਤੋਂ ਬੱਚ ਕੇ ਰਿਹਾ ਜਾਵੇ ਅਤੇ ਭਰਤੀ ਲਈ ਇਧਰ-ਓਧਰ ਏਜੰਟਾਂ ਪਿਛੇ ਭੱਜਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟੇ੍ਨਿੰਗ ਲਈ ਇਸ ਦਫ਼ਤਰ ਰਹੀਂ ਵਿਸ਼ੇਸ਼ ੳਪਰਾਲਾ ਕੀਤਾ ਹੋਇਆ ਹੈ, ਜਿਸ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ ਅਤੇ ਵੱਧ ਤੋਂ ਵੱਧ ਤੋਂ ਬੱਚੇ ਟੇ੍ਨਿੰਗ ਪ੍ਰਰਾਪਤ ਕਰਨ। ਉਨਾਂ੍ਹ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੌਜਵਾਨ ਲੜਕਿਆਂ ਨੂੰ ਨਿਰੋਈ ਖੁਰਾਕ ਦੇਣ ਅਤੇ ਸਰੀਰਕ ਤੌਰ 'ਤੇ ਫਿਟ ਰੱਖਣ, ਆਪਣੇ ਬੱਚਿਆਂ ਨੂੰ ਨਸ਼ਿਆਂ ਵਿੱਚ ਨਾ ਪੈਣ ਦੇਣ ਅਤੇ ਪੜ੍ਹਨ ਲਈ ਉਤਸਾਹਿਤ ਕਰਨ, ਤਾਂ ਜੋ ਉਹ ਸੈਨਾ ਵਿੱਚ ਭਰਤੀ ਹੋ ਸਕਣ ਅਤੇ ਇੱਕ ਸਿਹਤਮੰਦ ਸੈਨਿਕ ਦੇ ਤੌਰ 'ਤੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ।
Uttarakhand tunnel collapse: ਉੱਤਰਾਖੰਡ ਦੀ ਸੁਰੰਗ ਵਿੱਚ ਚੱਲ ਰਿਹਾ ਬਚਾਅ ਕਾਰਜ ਸਫ਼ਲ ਰਿਹਾ ਹੈ ਅਤੇ ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਨੂੰ 17 ਦਿਨਾਂ ਬਾਅਦ ਬਾਹਰ ਕੱਢਿਆ ਜਾ ਰਿਹਾ ਹੈ। ਪੂਰੇ ਦੇਸ਼ ਨੇ ਆਪਰੇਸ਼ਨ 'ਤੇ ਤਿੱਖੀ ਨਜ਼ਰ ਰੱਖੀ ਹੋਈ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਖੁਦ ਮੌਕੇ 'ਤੇ ਮੌਜੂਦ ਹਨ ਅਤੇ ਪੀਐੱਮਓ ਦੇ ਕਈ ਅਧਿਕਾਰੀ ਵੀ ਉੱਤਰਕਾਸ਼ੀ ਸੁਰੰਗ ਦੇ ਡਿੱਗਣ ਤੋਂ ਬਾਅਦ ਬਚਾਅ ਵਾਲੀ ਥਾਂ ਦਾ ਲਗਾਤਾਰ ਦੌਰਾ ਕਰ ਰਹੇ ਹਨ। NDRF, SDRF, ਭਾਰਤੀ ਫੌਜ ਅਤੇ ਹੋਰ ਰਾਜ ਅਤੇ ਕੇਂਦਰੀ ਏਜੰਸੀਆਂ ਨੂੰ ਸਥਾਨ 'ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਫਸੇ ਹੋਏ 41 ਮਜ਼ਦੂਰਾਂ ਦੇ ਬਚਾਅ ਕਾਰਜ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਆਉ ਲੋਕਾਂ ਨੂੰ ਬਚਾਉਣ ਵਾਲੀ ਟੀਮ ਨੂੰ ਮਿਲੀਏ। ਆਈਏਐਸ ਅਧਿਕਾਰੀ ਨੀਰਜ ਖੈਰਵਾਲਆਈਏਐਸ ਅਧਿਕਾਰੀ ਨੀਰਜ ਖੈਰਵਾਲ ਨੂੰ ਸਿਲਕਿਆਰਾ ਸੁਰੰਗ ਢਹਿਣ ਦੀ ਘਟਨਾ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਪਿਛਲੇ 10 ਦਿਨਾਂ ਤੋਂ ਬਚਾਅ ਕਾਰਜਾਂ ਦੀ ਨਿਗਰਾਨੀ ਅਤੇ ਕਮਾਂਡ ਕਰ ਰਹੇ ਹਨ। ਖੈਰਵਾਲ ਬਚਾਅ ਸਾਈਟ ਤੋਂ ਸੀਐਮਓ ਅਤੇ ਪੀਐਮਓ ਨੂੰ ਹਰ ਘੰਟੇ ਅਪਡੇਟ ਦੇ ਰਹੇ ਹਨ। ਉਹ ਉੱਤਰਾਖੰਡ ਸਰਕਾਰ ਵਿੱਚ ਸਕੱਤਰ ਵੀ ਹੈ। ਮਾਈਕਰੋ-ਟਨਲਿੰਗ ਮਾਹਰ ਕ੍ਰਿਸ ਕੂਪਰਕ੍ਰਿਸ ਕੂਪਰ, ਦਹਾਕਿਆਂ ਦੇ ਤਜ਼ਰਬੇ ਵਾਲਾ ਮਾਈਕ੍ਰੋ-ਟੰਨਲਿੰਗ ਮਾਹਰ, 18 ਨਵੰਬਰ ਨੂੰ ਸੁਰੰਗ ਦੇ ਢਹਿਣ ਵਾਲੀ ਥਾਂ 'ਤੇ ਪਹੁੰਚਿਆ। ਕੂਪਰ ਇੱਕ ਚਾਰਟਰਡ ਇੰਜੀਨੀਅਰ ਹੈ, ਜੋ ਸਿਵਲ ਇੰਜੀਨੀਅਰਿੰਗ ਬੁਨਿਆਦੀ ਢਾਂਚੇ, ਮੈਟਰੋ ਸੁਰੰਗਾਂ, ਵੱਡੀਆਂ ਗੁਫਾਵਾਂ, ਡੈਮਾਂ, ਰੇਲਵੇ ਅਤੇ ਮਾਈਨਿੰਗ ਪ੍ਰੋਜੈਕਟਾਂ ਵਿੱਚ ਮੁਹਾਰਤ ਰੱਖਦਾ ਹੈ। ਉਹ ਰਿਸ਼ੀਕੇਸ਼ ਕਰਨਪ੍ਰਯਾਗ ਰੇਲ ਪ੍ਰੋਜੈਕਟ ਲਈ ਅੰਤਰਰਾਸ਼ਟਰੀ ਸਲਾਹਕਾਰ ਵੀ ਹੈ। ਲੈਫਟੀਨੈਂਟ ਜਨਰਲ ਸਈਦ ਅਤਾ ਹਸਨੈਨ (ਸੇਵਾਮੁਕਤ), ਮੈਂਬਰ, ਐਨ.ਡੀ.ਆਰ.ਐਫਭਾਰਤੀ ਫੌਜ ਦੇ ਸੇਵਾਮੁਕਤ ਲੈਫਟੀਨੈਂਟ ਜਨਰਲ ਅਤੇ NDRF ਟੀਮ ਦੇ ਮੈਂਬਰ, ਸਈਦ ਅਤਾ ਹਸਨੈਨ ਉੱਤਰਾਖੰਡ ਸੁਰੰਗ ਤਬਾਹੀ ਵਿੱਚ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਭੂਮਿਕਾ ਦੀ ਨਿਗਰਾਨੀ ਕਰ ਰਹੇ ਹਨ। ਲੈਫਟੀਨੈਂਟ ਜਨਰਲ ਹਸਨੈਨ ਭਾਰਤੀ ਫੌਜ ਦੇ ਜੀਓਸੀ 15 ਕੋਰ ਦੇ ਮੈਂਬਰ ਹਨ ਜੋ ਪਹਿਲਾਂ ਸ਼੍ਰੀਨਗਰ ਵਿੱਚ ਤਾਇਨਾਤ ਸਨ। ਟਨਲਿੰਗ ਮਾਹਰ ਅਰਨੋਲਡ ਡਿਕਸਵਿਗਿਆਨਕ ਖੋਜਕਾਰ ਅਤੇ ਭੂਮੀਗਤ ਸੁਰੰਗ ਦੇ ਮਾਹਰ ਅਰਨੋਲਡ ਡਿਕਸ ਪਿਛਲੇ ਕੁਝ ਦਿਨਾਂ ਤੋਂ ਉੱਤਰਾਖੰਡ ਸੁਰੰਗ ਢਹਿਣ ਦੇ ਬਚਾਅ ਸਥਾਨ 'ਤੇ ਹਨ ਅਤੇ ਸੁਰੰਗ ਨੂੰ ਡ੍ਰਿਲ ਕਰਨ ਲਈ ਅਮਰੀਕੀ ਔਗਰਾਂ ਦੀ ਵਰਤੋਂ ਦੀ ਨਿਗਰਾਨੀ ਕਰ ਰਹੇ ਹਨ। ਡਿਕਸ ਨੇ 41 ਫਸੇ ਕਰਮਚਾਰੀਆਂ ਨੂੰ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਨਿਰਧਾਰਤ ਕਰਨ ਲਈ ਬਚਾਅ ਸਥਾਨ ਦਾ ਮੁਆਇਨਾ ਵੀ ਕੀਤਾ। ਰੈਟ ਹੋਲ ਮਾਈਨਿੰਗ ਮਾਹਿਰਾਂ ਦੀ ਟੀਮਮੱਧ ਪ੍ਰਦੇਸ਼ ਤੋਂ ਛੇ ਰੈਟ ਹੋਲ ਮਾਈਨਿੰਗ ਮਾਹਿਰ ਭੇਜੇ ਗਏ ਹਨ ਜੋ ਕਿ ਮਾਈਕ੍ਰੋ-ਟਨਲਿੰਗ, ਮੈਨੂਅਲ ਡਰਿਲਿੰਗ ਅਤੇ ਫਸੇ ਹੋਏ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਵਿਛਾਈਆਂ ਗਈਆਂ ਤੰਗ 800 ਮਿਲੀਮੀਟਰ ਪਾਈਪਾਂ ਰਾਹੀਂ ਬਚਾਅ ਦੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਲਈ ਭੇਜੇ ਗਏ ਹਨ। ਉੱਤਰਾਖੰਡ ਸੁਰੰਗ ਢਹਿਣ ਵਾਲੀ ਥਾਂ 'ਤੇ ਰਾਜ ਅਤੇ ਕੇਂਦਰੀ ਏਜੰਸੀਆਂ ਦੇ ਨਾਲ-ਨਾਲ...
ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90561-99942 ’ਤੇ ਸੰਪਰਕ ਕਰੋ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।ਕੀ ਹੈ LMIA? ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90561- 99942’ਤੇ ਸੰਪਰਕ ਕਰੋ।
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਨੇ ਇਥੇ ਬੱਸ ਅੱਡੇ ਨੇੜੇ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰਾਂ ਨੂੰ ਹਟਾਉਣ ਦੀ ਅਪੀਲ ਕੀਤੀ ਹੈ ਅਤੇ ਨਾਲ ਹੀ ਚੇਤਾਵਨੀ ਦਿਤੀ ਹੈ ਕਿ ਜੇ ਸੰਬੰਧਿਤ ਵਿਭਾਗ ਨੇ ਇਸ ਗੰਦ ਨੂੰ ਸ਼ਹਿਰ ਵਿਚੋਂ ਹਟਾਉਣ ਦਾ ਕੰਮ ਨਾ ਕੀਤਾ ਤਾਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ। ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਅਪਣੇ ਸੋਸ਼ਲ ਮੀਡੀਆ ਪਲੇਟ-ਫ਼ਾਰਮਾਂ ਉਤੇ ਗੰਦ ਦੇ ਵੱਡੇ-ਵੱਡੇ ਢੇਰਾਂ ਦੀਆਂ ਤਸਵੀਰਾਂ ਪੋਸਟ ਕਰਕੇ ਕਿਹਾ ਹੈ ਕਿ ਇਨ੍ਹਾਂ ਢੇਰਾਂ ਕਾਰਨ ਹੀ ਮਾਲੇਰਕੋਟਲਾ ਦੇ ਲੋਕ ਭਿਆਨਕ, ਜਾਨਲੇਵਾ ਅਤੇ ਲਾਇਲਾਜ ਬਿਮਾਰੀਆਂ ਦੇ ਪ੍ਰਕੋਪ ਵਿਚੋਂ ਬਾਹਰ ਨਹੀਂ ਨਿਕਲ ਰਹੇ। ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇਸ਼ ਦਾ ਪਹਿਲਾ ਅਜਿਹਾ ਸ਼ਹਿਰ ਹੈ ਜਿਸ ਨੇ ਗੰਦ ਦੇ ਢੇਰਾਂ ਨੂੰ ਸ਼ਹਿਰ ਦੇ ਬਿਲਕੁਲ ਵਿਚਾਲੇ ਅਪਣੀ ਹਿੱਕ ਉਤੇ ਸਜਾ ਕੇ ਰੱਖਿਆ ਹੋਇਆ ਹੈ। ਇਥੋਂ ਲੰਘਣ ਵਾਲਾ ਹਰ ਮਨੁੱਖ ਸਰਕਾਰ ਨੂੰ ਫਿਟੇ-ਮੂੰਹ ਆਖ ਕੇ ਲੰਘਦਾ ਹੈ। ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ ਪਰ ਇਥੋਂ ਗੰਦ ਨਾ ਹਟ ਸਕਿਆ। ਹੁਣ ਝਾੜੂ ਦੀ ਸਰਕਾਰ ਹੈ ਤੇ ਝਾੜੂ ਵੀ ਇਸ ਗੰਦ ਨੂੰ ਸਾਫ਼ ਨਹੀਂ ਕਰ ਸਕੀ। ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੂੰ ਇਹ ਗੰਦ ਨਜ਼ਰ ਕਿਉਂ ਨਹੀਂ ਆਉਂਦਾ? ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਸਿਹਤ ਵਿਭਾਗ ਵੀ ਅੱਖਾਂ ਬੰਦ ਕਰੀ ਬੈਠਾ ਹੈ। ਇਹ ਢੇਰ ਨਾ ਸਰਕਾਰ ਨੂੰ ਵਿਖਾਈ ਦਿੰਦੇ ਹਨ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਕਾਰਨ ਸ਼ਰਮਿੰਦਗੀ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ਨਗਰ ਕੌਂਸਲ ਕੋਲ ਇਸ ਗੰਦ ਨੂੰ ਹਟਾਉਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਅਕਾਲੀ ਦਲ ਦੇ ਨੇਤਾਵਾਂ ਅਤੇ ਵਰਕਰਾਂ ਨੇ ਫ਼ੈਸਲਾ ਕੀਤਾ ਹੈ ਕਿ ਇਸ ਗੰਦ ਨੂੰ ਇਥੋਂ ਹਟਵਾਉਣ ਲਈ ਸੰਘਰਸ਼ ਕੀਤਾ ਜਾਵੇਗਾ। ਲਿਹਾਜ਼ਾ, ਅਕਾਲੀ ਦਲ ਪ੍ਰਸ਼ਾਸਨ, ਸੱਤਾਧਾਰੀ ਪਾਰਟੀ ਅਤੇ ਹੋਰ ਜ਼ਿੰਮੇਦਾਰ ਵਿਭਾਗਾਂ ਨੂੰ ਗੰਦ ਦੇ ਢੇਰ ਇਥੋਂ ਹਟਾਉਣ ਦੀ ਅਪੀਲ ਕਰਦਾ ਹੋਇਆ ਚੇਤਵਾਨੀ ਦਿੰਦਾ ਹੈ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਸੰਘਰਸ਼ ਆਰੰਭ ਕਰੇਗਾ।
Woman Python Video: ਸੱਪਾਂ ਤੋਂ ਡਰਨ ਵਾਲਿਆਂ ਲਈ ਇਹ ਵੀਡੀਓ ਬਿਲਕੁਲ ਵੀ ਨਹੀਂ ਹੈ। ਇੱਕ ਔਰਤ ਨੂੰ ਕਈ ਵੱਡੇ ਸੱਪਾਂ ਨਾਲ ਦੇਖਿਆ ਜਾਂਦਾ ਹੈ। ਉਹ ਉਨ੍ਹਾਂ ਨਾਲ ਖੇਡਦੀ ਹੈ। ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਤੂਫਾਨ ਮਚਾ ਦਿੱਤਾ ਹੈ ਅਤੇ ਲੋਕ ਇਸ ਨੂੰ ਵੱਡੇ ਪੱਧਰ 'ਤੇ ਵਾਇਰਲ ਕਰ ਰਹੇ ਹਨ। ਇਸ ਵਿੱਚ ਇੱਕ ਔਰਤ ਵੱਲੋਂ ਵੱਡੇ ਅਜਗਰ ਨੂੰ ਜੱਫੀ ਪਾਉਣ ਦੀ ਦਲੇਰਾਨਾ ਕੋਸ਼ਿਸ਼ ਦੇਖ ਕੇ ਹਰ ਕੋਈ ਹੈਰਾਨ ਹੈ। ਇਸ ਡਰਾਉਣੀ ਵੀਡੀਓ 'ਚ ਔਰਤ ਅਜਗਰ ਨੂੰ ਜੱਫੀ ਪਾਉਂਦੇ ਹੋਏ ਪੂਰੀ ਤਰ੍ਹਾਂ ਸਹਿਜ ਨਜ਼ਰ ਆ ਰਹੀ ਹੈ, ਜਦਕਿ ਇਕ ਨਿਡਰ ਔਰਤ ਲਈ ਇਹ ਕੰਮ ਬਹੁਤ ਆਸਾਨ ਹੋ ਸਕਦਾ ਹੈ ਪਰ ਵੀਡੀਓ ਨੂੰ ਦੇਖ ਰਹੇ ਲੋਕ ਟਿੱਪਣੀ ਕਰ ਰਹੇ ਹਨ ਅਤੇ ਔਰਤ ਦੀ ਸੁਰੱਖਿਆ ਲਈ ਪ੍ਰਾਰਥਨਾ ਕਰ ਰਹੇ ਹਨ। ਸ਼ੁਰੂਆਤੀ ਤੌਰ 'ਤੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਵੀਡੀਓ ਵਾਇਰਲ ਹੋ ਗਿਆ ਹੈ ਅਤੇ ਹੁਣ ਤੱਕ 239K ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਵੀਡੀਓ 'ਤੇ ਇਕ ਯੂਜ਼ਰ ਨੇ ਲਿਖਿਆ ਕਿ ਜੇਕਰ ਇਸ ਆਕਾਰ ਦਾ ਕੋਈ ਸੱਪ ਮੈਨੂੰ ਗਲੇ ਲਗਾਉਣਾ ਚਾਹੁੰਦਾ ਹੈ ਤਾਂ ਮੈਨੂੰ ਚਿੰਤਾ ਹੋਵੇਗੀ। ਇਕ ਹੋਰ ਯੂਜ਼ਰ ਨੇ ਕਿਹਾ, 'ਉਹ ਜੱਫੀ ਪਾਉਣ ਵਿਚ ਇੰਨੇ ਆਰਾਮਦਾਇਕ ਕਿਉਂ ਲੱਗ ਰਹੇ ਹਨ?'...
ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ: ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ 'ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਦਾ ਸੱਦਾ ਦੇ ਦਿੱਤਾ ਹੈ। ਦੱਸ ਦਈਏ ਕਿ, ਅੱਜ ਹੀ ਕਿਸਾਨਾਂ ਨੂੰ ਗਵਰਨਰ ਪੰਜਾਬ ਨੇ ਮੀਟਿੰਗ ਦਾ ਸਮਾਂ ਦਿੱਤਾ ਹੋਇਆ ਹੈ। ਗਵਰਨਰ ਪੰਜਾਬ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਲਈ ਸੱਦਾ ਦੇ ਦਿੱਤਾ ਹੈ। ਅੱਜ ਦੁਪਹਿਰ 12 ਵਜੇ ਪੰਜਾਬ ਸਰਕਾਰ ਦੇ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ 12.00 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿਚ ਉਹਨਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਦੱਸ ਦਈਏ ਕਿ, ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਲੋਂ ਸੱਦੀ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿਚ ਕੋਈ ਅਹਿਮ ਫ਼ੈਸਲਾ ਲੈ ਸਕਦੀ ਹੈ।
ਮੋਹਾਲੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਮੋਰਚੇ ਦੀ ਤਰਜ਼ ’ਤੇ ਕਿਸਾਨ ਟਰਾਲੀਆਂ ’ਚ ਰਾਸ਼ਨ ਅਤੇ ਪਾਣੀ ਲੈ ਕੇ ਮੁਹਾਲੀ ਮੋਰਚੇ ’ਤੇ ਪਹੁੰਚ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਮੋਰਚਾ ਖ਼ਤਮ ਹੋਇਆਂ ਨੂੰ ਦੋ ਸਾਲ ਬੀਤ ਗਏ ਹਨ, ਸਰਕਾਰ ਵੱਲੋਂ ਮੋਰਚਾ ਸਮਾਪਤ ਕਰਨ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਕਿਸਾਨ ਕੇਂਦਰ ਸਰਕਾਰ ਤੋਂ ਪੂਰੀ ਤਰ੍ਹਾਂ ਨਾਰਾਜ਼ ਹਨ। ਨਤੀਜਾ ਹਜ਼ਾਰਾਂ ਕਿਸਾਨ ਮੁਹਾਲੀ-ਚੰਡੀਗੜ੍ਹ ਹੱਦ ’ਤੇ ਪਹੁੰਚ ਕੇ ਰੋਸ ਕਰ ਰਹੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਰਾਜਪਾਲ ਭਵਨ ਤੋਂ ਮੰਗਲਵਾਰ ਨੂੰ ਮੀਟਿੰਗ ਕਰਨ ਦਾ ਫੋਨ ਆਇਆ ਹੈ। ਕਿਸਾਨ ਆਗੂਆਂ ਦੇ ਕੁਝ ਮੈਂਬਰ ਮੰਗਲਵਾਰ ਸਵੇਰੇ ਰਾਜਪਾਲ ਨੂੰ ਮਿਲਣ ਜਾਣਗੇ। ਉਸ ਤੋਂ ਬਾਅਦ ਆਗੂ ਚੰਡੀਗੜ੍ਹ ਵੱਲ ਮਾਰਚ ਕਰਨ ਬਾਰੇ ਮੁੜ ਵਿਚਾਰ ਕਰਨਗੇ। ਕਿਸਾਨ ਆਗੂਆਂ ਦੀ ਮੀਟਿੰਗ ਵਿਚ ਹੀ ਫ਼ੈਸਲਾ ਕੀਤਾ ਜਾਵੇਗਾ ਕਿ ਕਿਸਾਨਾਂ ਦਾ ਧਰਨਾ ਖ਼ਤਮ ਕੀਤਾ ਜਾਵੇਗਾ ਜਾਂ ਇਹ ਧਰਨਾ ਸਰਹੱਦ ’ਤੇ ਜਾਰੀ ਰਹੇਗਾ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਦੇ ਕੁਝ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਅਤੇ ਉਹ ਸਰਕਾਰ ਦੇ ਸੰਪਰਕ ਵਿਚ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੀਟਿੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੁਹਾਲੀ-ਚੰਡੀਗੜ੍ਹ ਹੱਦ ’ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਲਾਗਤ ਦੀ ਗਾਰੰਟੀ ਦੀ ਮੰਗ ਮੰਨਣ ਦੇ ਬਾਵਜੂਦ ਕਿਸਾਨ ਇਸ ਨੂੰ ਲਾਗੂ ਕਰਨ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਕਾਰ ਨੇ ਕਰਨਾ ਹੈ ਕਿ ਉਹ ਕਿਸਾਨਾਂ ਨੂੰ ਹੱਕ ਦਿੰਦੀ ਹੈ ਜਾਂ ਕਿਸਾਨਾਂ ਨੂੰ ਮੁੜ ਜਥੇਬੰਦ ਹੋਣ ਲਈ ਮਜਬੂਰ ਕਰਦੀ ਹੈ।
ਨਵੀਂ ਦਿੱਲੀ : ਪੰਜਾਬੀ ਗਾਇਕ ਐਲੀ ਮਾਂਗਟ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਡੱਲਾ ਦੇ ਦੋ ਸ਼ੂਟਰਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਕਾਬਲੇ ਤੋਂ ਬਾਅਦ ਗਿ੍ਰਫ਼ਤਾਰ ਕੀਤਾ ਹੈ। ਮਯੂਰ ਵਿਹਾਰ ’ਚ ਐਤਵਾਰ ਰਾਤ ਹੋਏ ਮੁਕਾਬਲੇ ’ਚ ਦੋਵੇਂ ਪਾਸਿਓਂ 11 ਰਾਊਂਡ ਗੋਲ਼ੀਆਂ ਚੱਲੀਆਂ। ਇਨ੍ਹਾਂ ’ਚ ਦੋ ਗੋਲ਼ੀਆਂ ਪੁਲਿਸ ਮੁਲਾਜ਼ਮਾਂ ਦੀ ਬੁਲੇਟ ਪ੍ਰਰੂਫ ਜੈਕੇਟ ਤੇ ਇਕ ਮੁਲਜ਼ਮ ਦੇ ਪੈਰ ’ਚ ਲੱਗੀ। ਦੋਵਾਂ ਦੀ ਭਾਲ ਐੱਨਆਈਏ ਤੇ ਪੰਜਾਬ ਪੁਲਿਸ ਕਰ ਰਹੀਆਂ ਸਨ। ਮੁਲਜ਼ਮਾਂ ਉੱਤੇ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ ਮੁਲਜ਼ਮ ਸ਼ੂੁਟਰ ਪੰਜਾਬ ਦੇ ਫ਼ਿਰੋਜ਼ਪੁਰ ਦੇ ਗਿੱਲ ਪਿੰਡ ਵਾਸੀ ਰਾਜਪ੍ਰੀਤ ਉਰਫ਼ ਰਾਜਾ ਉਰਫ਼ ਬੰਬ ਤੇ ਬਠਿੰਡਾ ਦੇ ਮੌੜ ਕਲਾਂ ਪਿੰਡ ਵਾਸੀ ਵਰਿੰਦਰ ਸਿੰਘ ਉਰਫ ਵਿੰਮੀ ਨੇ ਪਿਛਲੇ ਮਹੀਨੇ ਬਠਿੰਡਾ ’ਚ ਵੀ ਗਾਇਕ ਏਲੀ ਮਾਂਗਟ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਪੈਸ਼ਲ ਸੈੱਲ ਨੂੰ ਜਾਣਕਾਰੀ ਮਿਲੀ ਸੀ ਕਿ ਏਲੀ ਮਾਂਗਟ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਦੋ ਮੁਲਜ਼ਮ ਮਯੂਰ ਵਿਹਾਰ ’ਚ ਆਉਣ ਵਾਲੇ ਹਨ। ਟੀਮ ਨੇ ਤਤਕਾਲ ਨਾਕਾਬੰਦੀ ਕੀਤੀ। ਇਸੇ ਦੌਰਾਨ ਬਾਈਕ ਸਵਾਰ ਦੋ ਨੌਜਵਾਨਾਂ ਦੇ ਆਉਣ ’ਤੇ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਗ੍ਰਿਫ਼ਤਾਰ ਕਰਕੇ ਹਥਿਆਰ ਕੀਤੇ ਬਰਾਮਦ ਮੁਲਜ਼ਮਾਂ ਨੇ ਪੁਲਿਸ ’ਤੇ ਪੰਜ ਰਾਊਂਡ ਫਾਇਰ ਕੀਤੇ ਜਿਨ੍ਹਾਂ ’ਚੋ ਦੋ ਗੋਲ਼ੀਆਂ ਪੁਲਿਸ ਮੁਲਾਜ਼ਮਾਂ ਦੀ ਬੁਲੇਟ ਪਰੂਫ ਜੈਕੇਟ ’ਚ ਲੱਗੀਆਂ। ਜਵਾਬੀ ਕਾਰਵਾਈ ’ਚ ਪੁਲਿਸ ਮੁਲਾਜ਼ਮਾਂ ਨੇ ਛੇ ਰਾਊਂਡ ਫਾਇਰ ਕੀਤੇ ਜਿਨ੍ਹਾਂ ਵਿਚੋਂ ਇਕ ਗੋਲੀ ਸ਼ੂੁਟਰ ਵਰਿੰਦਰ ਉਰਫ ਵਿੰਮੀ ਦੇ ਪੈਰ ’ਚ ਲੱਗੀ। ਦੋਵਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਕੋਲੋਂ ਦੋ ਪਿਸਤੌਲ, 13 ਕਾਰਤੂਸ, ਇਕ ਹੈਂਡ ਗ੍ਰਨੇਡ ਤੇ ਚੋਰੀ ਦੀ ਬਾਈਕ ਬਰਾਮਦ ਕੀਤੀ ਗਈ ਹੈ। ਐੱਫਆਈਆਰ ਦਰਜ ਕਰ ਕੇ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ।...
Visa Free Entry in Malaysia: ਥਾਈਲੈਂਡ ਅਤੇ ਸ਼੍ਰੀਲੰਕਾ ਤੋਂ ਬਾਅਦ ਮਲੇਸ਼ੀਆ ਨੇ ਵੀ ਭਾਰਤੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਇਸ ਨੇ 1 ਦਸੰਬਰ ਤੋਂ ਭਾਰਤੀ ਅਤੇ ਚੀਨੀ ਨਾਗਰਿਕਾਂ ਨੂੰ 30 ਦਿਨਾਂ ਦਾ ਵੀਜ਼ਾ ਮੁਫਤ ਦਾਖਲਾ ਦੇਣ ਦਾ ਐਲਾਨ ਕੀਤਾ ਹੈ। ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਇਹ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਥਾਈਲੈਂਡ ਅਤੇ ਸ਼੍ਰੀਲੰਕਾ ਨੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹਾਲ ਹੀ ਦੇ ਹਫਤਿਆਂ 'ਚ ਇਸ ਤਰ੍ਹਾਂ ਦੇ ਐਲਾਨ ਕੀਤੇ ਸਨ। ਪ੍ਰਧਾਨ ਮੰਤਰੀ ਇਬਰਾਹਿਮ ਨੇ ਕਿਹਾ, ਫਿਲਹਾਲ ਖਾੜੀ ਦੇਸ਼ਾਂ ਅਤੇ ਤੁਰਕੀ ਅਤੇ ਜਾਰਡਨ ਸਮੇਤ ਹੋਰ ਪੱਛਮੀ ਏਸ਼ੀਆਈ ਦੇਸ਼ਾਂ ਕੋਲ ਇਹ ਸਹੂਲਤ ਹੈ ਅਤੇ ਹੁਣ ਇਹ ਭਾਰਤ ਅਤੇ ਚੀਨ ਨੂੰ ਵੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕੀ ਕਿਹਾ? ਦੇਸ਼ ਦੀ ਸਰਕਾਰੀ ਸਮਾਚਾਰ ਏਜੰਸੀ ਬਰਨਾਮਾ ਮੁਤਾਬਕ ਇਬਰਾਹਿਮ ਨੇ ਇਹ ਵੀ ਕਿਹਾ ਕਿ ਵੀਜ਼ਾ ਮੁਆਫੀ ਦੌਰਾਨ ਸਖਤ ਸੁਰੱਖਿਆ ਜਾਂਚ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਬਰਾਹਿਮ ਦੇਸ਼ ਦੇ ਵਿੱਤ ਮੰਤਰੀ ਵੀ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਲੇਸ਼ੀਆ ਆਉਣ ਵਾਲੇ ਸਾਰੇ ਸੈਲਾਨੀਆਂ ਅਤੇ ਸੈਲਾਨੀਆਂ ਦੀ ਮੁੱਢਲੀ ਜਾਂਚ ਕੀਤੀ ਜਾਵੇਗੀ। ਸੁਰੱਖਿਆ ਇੱਕ ਵੱਖਰਾ ਮਾਮਲਾ ਹੈ। ਜੇਕਰ ਕਿਸੇ ਵਿਅਕਤੀ ਦਾ ਅਪਰਾਧਿਕ ਰਿਕਾਰਡ ਹੈ ਜਾਂ ਅੱਤਵਾਦੀ ਖਤਰਾ ਹੈ ਤਾਂ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੁਰੱਖਿਆ ਬਲਾਂ ਅਤੇ ਇਮੀਗ੍ਰੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਵਰਤਮਾਨ ਵਿੱਚ, ਅੱਠ ਆਸੀਆਨ (ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ ਦੀ ਐਸੋਸੀਏਸ਼ਨ) ਦੇਸ਼ਾਂ ਨੂੰ ਸਮਾਜਿਕ ਦੌਰੇ, ਸੈਰ-ਸਪਾਟਾ ਅਤੇ ਵਪਾਰਕ ਉਦੇਸ਼ਾਂ ਲਈ ਮਲੇਸ਼ੀਆ ਵਿੱਚ 30-ਦਿਨ ਵੀਜ਼ਾ-ਮੁਕਤ ਦਾਖਲਾ ਦਿੱਤਾ ਜਾ ਰਿਹਾ ਹੈ। ਮਲੇਸ਼ੀਆ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਚੋਟੀ ਦੇ ਦੇਸ਼ਾਂ ਵਿੱਚ ਸ਼ਾਮਲ ਹੈ।ਮਲੇਸ਼ੀਆ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਅੰਕੜਿਆਂ ਅਨੁਸਾਰ 2022 ਵਿੱਚ ਕੁੱਲ 3,24,548 ਭਾਰਤੀ ਸੈਲਾਨੀ ਮਲੇਸ਼ੀਆ ਆਏ ਸਨ। ਉਨ੍ਹਾਂ ਕਿਹਾ, 2023 ਦੀ ਪਹਿਲੀ ਤਿਮਾਹੀ ਵਿੱਚ 1,64,566 ਭਾਰਤੀ ਸੈਲਾਨੀ ਮਲੇਸ਼ੀਆ ਆਏ ਸਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਵਿੱਚ 13,370 ਸੈਲਾਨੀ ਆਏ ਸਨ। ਸ਼੍ਰੀਲੰਕਾ ਨੇ ਭਾਰਤ, ਚੀਨ, ਰੂਸ, ਮਲੇਸ਼ੀਆ, ਜਾਪਾਨ, ਇੰਡੋਨੇਸ਼ੀਆ ਅਤੇ ਥਾਈਲੈਂਡ ਲਈ ਵੀਜ਼ਾ-ਮੁਕਤ ਪ੍ਰਵੇਸ਼ ਪਹਿਲ ਸ਼ੁਰੂ ਕੀਤੀ ਹੈ, ਜੋ ਕਿ 31 ਮਾਰਚ 2024 ਤੱਕ ਲਾਗੂ ਰਹੇਗੀ। ਥਾਈਲੈਂਡ ਨੇ ਵੀ ਭਾਰਤ ਅਤੇ ਤਾਈਵਾਨ ਦੇ ਲੋਕਾਂ ਨੂੰ ਇਹ ਛੋਟ ਦਿੱਤੀ ਹੈ, ਜੋ ਕਿ 10 ਮਈ 2024 ਤੱਕ ਜਾਰੀ ਰਹੇਗੀ।...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ 28 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੈਸ਼ਨ ਦੌਰਾਨ ਪੰਜ ਬਿੱਲ ਪੇਸ਼ ਕਰਨ ਦੀ ਤਜਵੀਜ਼ ਹੈ ਜਿਹਨਾਂ ਵਿਚੋਂ ਤਿੰਨ ਵਿੱਤੀ ਬਿੱਲਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਮਨਜ਼ੂਰੀ ਦੇ ਚੁੱਕੇ ਹਨ। ਇਹਨਾਂ ਬਿੱਲਾਂ ਵਿਚ ਪੰਜਾਬ ਗੁਡਜ਼ ਐਂਡ ਸਰਵਿਸਿਜ਼ (ਸੋਧ) ਬਿੱਲ 2023, ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023, ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ।ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਵਿਧਾਇਕ ਦਲ ਦੀ ਮੀਟਿੰਗ ਸੱਦੀ ਹੈ। ਸੈਸ਼ਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਕਾਂਗਰਸ ਹਰ ਹਾਲਤ ਵਿਚ ਸੈਸ਼ਨ ’ਚ ਹਿੱਸਾ ਲਵੇਗੀ ਅਤੇ ਸਰਕਾਰ ਨੂੰ ਭਖਦਿਆਂ ਮਸਲਿਆਂ ’ਤੇ ਘੇਰੇਗੀ।ਵਿਧਾਨ ਸਭਾ ਸਕੱਤਰੇਤ ਨੂੰ ਦੋ ਦਿਨਾ ਸੈਸ਼ਨ ਸਬੰਧੀ ਵਿਧਾਇਕਾਂ ਨੂੰ ਕਾਰਜ ਸੂਚੀ ਜਾਰੀ ਕਰ ਦਿੱਤੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਰਜ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ ਮੰਗਲਵਾਰ ਸਵੇਰੇ ਸਾਢੇ ਗਿਆਰਾਂ ਵਜੇ ਬੁਲਾਈ ਹੈ। ਸਪੀਕਰ ਦੀ ਪ੍ਰਧਾਨਗੀ ਹੇਠ ਗਠਿਤ ਕਾਰਜ ਸਲਾਹਕਾਰ ਕਮੇਟੀ ਵਿਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸੰਸਦੀ ਮਾਮਲਿਆਂ ਦੇ ਮੰਤਰੀ ਬਲਕਾਰ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅਕਾਲੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਭਾਜਪਾ ਦੇ ਸਾਬਕਾ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਬਸਪਾ ਦੇ ਵਿਧਾਇਕ ਡਾ. ਨਛੱਤਰ ਪਾਲ ਨੂੰ ਸ਼ਾਮਲ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਹੈ ਇਸ ਮੌਕੇ ਦਿੱਲੀ ਦੀ ਸੀਐੱਮ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਦੇੜ ਲਈ ਰਵਾਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਮੌਕੇ ਅਸੀਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ...ਯਾਤਰੀਆਂ ਦੇ ਪਹਿਲੇ ਜੱਥੇ ਨੂੰ ਮੈਂ ਤੇ ਸਾਡੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਜੀ ਨੇ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ...ਤੇ ਬਾਕੀ ਧਾਰਮਿਕ ਅਸਥਾਨਾਂ ਲਈ ਵੀ ਟ੍ਰੇਨਾਂ ਤੇ ਬੱਸਾਂ ਚਲਾਈਆਂ ਜਾਣਗੀਆਂ...ਰੱਬ ਨੇ ਜੋ ਸੇਵਾ ਲੇਖੇ ਲਾਈ ਹੈ, ਉਹ ਨਿਭਾਉਣ ਦੀ ਕੋਸ਼ਿਸ਼ ਕਰ ਰਹੇ ਹਾਂ... ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਮੌਕੇ ਅਸੀਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ...ਯਾਤਰੀਆਂ ਦੇ ਪਹਿਲੇ ਜੱਥੇ ਨੂੰ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਨੇ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ...ਤੇ ਬਾਕੀ ਧਾਰਮਿਕ… pic.twitter.com/m56Ek8KK7i — Bhagwant Mann (@BhagwantMann) November 27, 2023 ਇਸ ਮੌਕੇ ਸੀਐੱਮ ਮਾਨ ਦਾ ਕਹਿਣਾ ਹੈ ਕਿ ਵੱਖ-ਵੱਖ ਤੀਰਥਾਂ ਲਈ ਬੱਸਾਂ ਚਲਾਈਆ ਗਈਆ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੀਰਥ ਯਾਤਰਾ ਕਰਨਾ ਬਹੁਤ ਅਸਾਨ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਵਿੱਚ ਨਫਰਤ ਦੇ ਬੀਜ ਨਹੀ ਬੀਜਣ ਦੇਣੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਬੜੀ ਸ਼ਾਂਤੀ ਨਾਲ ਰਹਿੰਦੇ ਹਨ। ...
Air India Express: ਤਿਉਹਾਰਾਂ ਦੇ ਸੀਜ਼ਨ ਦੌਰਾਨ, ਏਅਰ ਇੰਡੀਆ ਨੇ ਕ੍ਰਿਸਮਸ ਕਮਸ ਅਰਲੀ ਸੇਲ ਦੀ ਸ਼ੁਰੂਆਤ ਕੀਤੀ ਹੈ, ਜੋ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਚੰਗੀ ਛੋਟ ਦੀ ਪੇਸ਼ਕਸ਼ ਕਰਦੀ ਹੈ। ਕੰਪਨੀ ਦੁਆਰਾ ਸਾਂਝੇ ਕੀਤੇ ਗਏ ਅਧਿਕਾਰਤ ਵੇਰਵਿਆਂ ਦੇ ਅਨੁਸਾਰ, ਦਿਲਚਸਪੀ ਰੱਖਣ ਵਾਲੇ ਯਾਤਰੀ ਉਡਾਣਾਂ 'ਤੇ 30 ਪ੍ਰਤੀਸ਼ਤ ਤੱਕ ਦੀ ਛੋਟ ਦਾ ਲਾਭ ਲੈ ਸਕਦੇ ਹਨ। ਹਾਲਾਂਕਿ, ਏਅਰਲਾਈਨ ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਇਹ ਪੇਸ਼ਕਸ਼ 2 ਦਸੰਬਰ, 2023 ਤੋਂ 30 ਮਈ, 2024 ਤੱਕ ਯਾਤਰਾ ਲਈ ਨਵੰਬਰ ਵਿੱਚ ਕੀਤੀ ਗਈ ਬੁਕਿੰਗ ਲਈ ਵੈਧ ਹੋਵੇਗੀ। ਲੌਗ-ਇਨ ਕੀਤੇ ਮੈਂਬਰਾਂ ਨੂੰ ਵਾਧੂ ਲਾਭ ਪ੍ਰਦਾਨ ਕਰਨ ਲਈ, ਕੈਰੀਅਰ ਨੇ ਕੁਝ ਵਾਧੂ ਵਿਸ਼ੇਸ਼ਤਾਵਾਂ, ਅਤੇ ਅਵਾਰਡ ਜੇਤੂ ਐਪਲੀਕੇਸ਼ਨਾਂ 'ਤੇ ਮੁਫਤ ਐਕਸਪ੍ਰੈਸ ਅਹੇਡ ਸੇਵਾ ਅਤੇ ਜ਼ੀਰੋ ਸੁਵਿਧਾ ਫੀਸ ਸ਼ਾਮਲ ਕੀਤੀ ਹੈ। Tata NeuPass ਰਿਵਾਰਡਸ ਪ੍ਰੋਗਰਾਮ ਦੇ ਮੈਂਬਰ 8 ਪ੍ਰਤੀਸ਼ਤ ਤੱਕ NeuCoins ਕਮਾ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਹਵਾਈ ਯਾਤਰਾ ਨੂੰ ਲਾਭ ਹੋਵੇਗਾ। ਏਅਰਲਾਈਨ ਨੇ ਵਿਕਰੀ ਪੇਸ਼ਕਸ਼ 'ਤੇ ਕੁਝ ਰੂਟਾਂ ਨੂੰ ਸੂਚੀਬੱਧ ਕੀਤਾ ਹੈ। ਸੂਚੀ ਵਿਚ ਬੈਂਗਲੁਰੂ-ਕੰਨੂਰ, ਬੈਂਗਲੁਰੂ-ਕੋਚੀ, ਬੈਂਗਲੁਰੂ-ਤਿਰੂਵਨੰਤਪੁਰਮ, ਬੈਂਗਲੁਰੂ-ਮੈਂਗਲੋਰ, ਕੰਨੂਰ-ਤਿਰੂਵਨੰਤਪੁਰਮ, ਚੇਨਈ-ਤਿਰੂਵਨੰਤਪੁਰਮ ਤੇ ਬੈਂਗਲੁਰੂ-ਤਿਰੁਚਿਰੱਪੱਲੀ ਦੇ ਨਾਲ-ਨਾਲ ਪੂਰੇ ਨੈੱਟਵਰਕ ਵਿੱਚ ਰਿਆਇਤੀ ਕਿਰਾਏ ਸ਼ਾਮਲ ਹਨ। ...
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚਲਣ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਗੁਰੂ ਸਾਹਿਬ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ’ਤੇ ਆਧਾਰਤ ਹੈ, ਜਿਸ ਵਿਚ ਲੰਗਰ ਪ੍ਰਥਾ ਦੇ ਨਾਲ-ਨਾਲ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਹਨ ਜੋ ਮਨੁੱਖਤਾ ਨੂੰ ਸਦੀਵੀ ਸੇਧ ਦੇਣ ਵਾਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਮਾਨਵਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
Benefits of drinking carrot juice: ਸਰਦੀ ਦੇ ਮੌਸਮ ਵਿੱਚ ਗਾਜਰ ਦਾ ਜੂਸ ਪੀਣ ਦੇ ਬਹੁਤ ਫਾਇਦੇ ਹੁੰਦੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਗਾਜਰ ਦਾ ਜੂਸ ਪੀਣ ਦੇ ਤੁਹਾਡੇ ਸਰੀਰ ਨੂੰ ਅਨੇਕਾ ਤਰ੍ਹਾਂ ਦੇ ਵਿਟਾਮਿਨ ਮਿਲਦੇ ਹਨ। ਗਾਜਰ ‘ਚ ਵਿਟਾਮਿਨ ਬੀ6 ਪਾਇਆ ਜਾਂਦਾ ਹੈ, ਜਿਸ ਕਾਰਨ ਗਾਜਰ ਦਾ ਜੂਸ ਪੀਣ ਨਾਲ ਤੁਹਾਡੀ ਇਮਿਊਨਿਟੀ ਵਧ ਸਕਦੀ ਹੈ। ਇਸ ਵਿੱਚ ਬੀਟਾ ਕੈਰੋਟੀਨ, ਵਿਟਾਮਿਨ ਬੀ6, ਵਿਟਾਮਿਨ ਕੇ, ਵਿਟਾਮਿਨ ਸੀ, ਫਾਸਫੋਰਸ ਅਤੇ ਪੋਟਾਸ਼ੀਅਮ ਵਰਗੇ ਜ਼ਰੂਰੀ ਪੌਸ਼ਟਿਕ ਤੱਤ ਹੁੰਦੇ ਹਨ। ਇਹ ਸਾਡੇ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਨਾਲ ਲੜਨ ਵਿੱਚ ਮਦਦ ਕਰਦੇ ਹਨ। ਅੱਖਾਂ ਲਈ ਬਹੁਤ ਫਾਇਦੇਮੰਦ ਵਿਟਾਮਿਨ ਏ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਜੋ ਕਿ ਗਾਜਰ ਵਿੱਚ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਗਾਜਰ ਦੇ ਜੂਸ ਵਿੱਚ ਪਾਇਆ ਜਾਣ ਵਾਲਾ ਲੂਟੀਨ, ਇੱਕ ਐਂਟੀਆਕਸੀਡੈਂਟ ਅਤੇ ਕੈਰੋਟੀਨੋਇਡ, ਰੈਟਿਨਲ ਗੈਂਗਲੀਅਨ ਸੈੱਲਾਂ ਦੀ ਰੱਖਿਆ ਕਰਦਾ ਹੈ। ਇਸ ਦੇ ਨਾਲ ਹੀ ਇਹ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ। ਭਾਰ ਘਟਾਉਣ ਵਿੱਚ ਮਦਦਗਾਰ ਡਾਇਟੀਸ਼ੀਅਨ ਹਰਸ਼ਮੀਤ ਅਰੋੜਾ ਨੇ ਦੱਸਿਆ ਕਿ ਗਾਜਰ ਦਾ ਜੂਸ ਭਾਰ ਘਟਾਉਣ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਕੈਲੋਰੀ ਘੱਟ ਅਤੇ ਫਾਈਬਰ ਜ਼ਿਆਦਾ ਹੁੰਦਾ ਹੈ। ਇਸ ਕਾਰਨ ਇਹ ਭਾਰ ਘਟਾਉਣ ‘ਚ ਮਦਦਗਾਰ ਹੈ। ਸਰੀਰ ਨੂੰ ਊਰਜਾ ਪ੍ਰਦਾਨ ਕਰਨ ਦੇ ਨਾਲ, ਇਹ ਮੈਟਾਬੋਲਿਜ਼ਮ ਨੂੰ ਵੀ ਵਧਾਉਂਦਾ ਹੈ ਅਤੇ ਢਿੱਡ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰ ਸਕਦਾ ਹੈ। ਖੂਨ ਵਧਾਉਂਣ ਵਿੱਚ ਮਦਦਗਾਰ ਗਾਜਰ ਦਾ ਜੂਸ ਪੀਣ ਨਾਲ ਖੂਨ ਵਿੱਚ ਵਾਧਾ ਹੁੰਦਾ ਹੈ । ਸਰੀਰ ਵਿੱਚ ਖੂਨੀ ਦੀ ਕਮੀ ਦੂਰ ਹੁੰਦੀ ਹੈ। ਕਾਮ ਊਰਜਾ ਵਿੱਚ ਵਾਧਾ - ਗਾਜਰ ਦਾ ਜੂਸ ਪੀਣ ਨਾਲ ਸਰੀਰ ਵਿੱਚ ਨਵਾਂ ਖੂਨ ਬਣਦਾ ਹੈ ਅਤੇ ਇਸ ਨਾਲ ਮਰਦ ਵਿੱਚ ਵੀਰਜ ਵਿੱਚ ਵਾਧਾ ਹੁੰਦਾ ਹੈ। ...
ਲੁਧਿਆਣਾ : ਤਕਰੀਬਨ ਚਾਰ ਮਹੀਨੇ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਨੇ ਟੋਲ ਪਲਾਜ਼ਾ ਦੇ ਰੇਟਾਂ 'ਚ ਇਜ਼ਾਫਾ ਕੀਤਾ l ਅਥਾਰਟੀ ਨੇ ਬੀਤੀ ਰਾਤ ਰੇਟ 'ਚ 30% ਵਾਧਾ ਕਰ ਦਿੱਤਾ ਜਿਸਦਾ ਸਿੱਧਾ ਅਸਰ ਲੁਧਿਆਣਾ, ਜਲੰਧਰ ਤੇ ਪੰਜਾਬ ਦੇ ਹੋਰ ਮੁਸਾਫਰਾਂ ਉੱਪਰ ਪਵੇਗਾ l ਜਿੱਥੇ ਕਾਰ ਦੇ 165 ਰੁਪਏ ਚਾਰਜ ਕੀਤੇ ਜਾਂਦੇ ਸਨ ਹੁਣ 215 ਰੁਪਏ ਲਏ ਜਾਣਗੇ l ਇਸ ਦੇ ਨਾਲ ਹੀ ਫਾਸਟੈਗ ਵਾਲੇ ਵਾਹਨਾਂ ਕੋਲੋਂ ਇਕ ਟਰਿਪ ਦਾ ਦੁਗਣਾ ਚਾਰਜ ਲਿਆ ਜਾਵੇਗਾ l ਕਾਰ 'ਚ ਅਗਰ ਫਾਸਟੈਗ ਨਹੀਂ ਹੈ ਤਾਂ ਇਸਦੇ 430 ਦੇਣੇ ਪੈਣਗੇl ਇਹ ਟੋਲ ਪਲਾਜ਼ਾ ਤੋਂ 20 ਕਿਲੋਮੀਟਰ ਦੇ ਦਾਇਰੇ 'ਚ ਰਹਿਣ ਵਾਲੇ ਲੋਕਾਂ ਤਕ ਸੀਮਤ ਹੈ। ਗੈਰ-ਵਪਾਰਕ ਵਾਹਨਾਂ ਲਈ ਪਾਸ ਲਈ ਰੇਟ 330 ਰੁਪਏ ਹੈ। 3 ਐਕਸਲ ਵਾਲੇ ਵਪਾਰਕ ਵਾਹਨਾਂ ਨੂੰ ਯਾਤਰਾ ਲਈ 795 ਰੁਪਏ, 4-6 ਐਕਸਲ ਵਾਲੇ ਵਾਹਨਾਂ ਨੂੰ 1140 ਰੁਪਏ ਤੇ ਸੱਤ ਜਾਂ ਇਸ ਤੋਂ ਵੱਧ ਐਕਸਲ ਵਾਲੇ ਵੱਡੇ ਵਾਹਨਾਂ ਨੂੰ 1390 ਰੁਪਏ ਦਾ ਟੋਲ ਅਦਾ ਕਰਨਾ ਪਵੇਗਾ।NHAI ਦੇ ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਦਰਾਂ ਨੂੰ ਟੈਰਿਫ ਨਿਯਮਾਂ ਅਨੁਸਾਰ ਸੋਧਿਆ ਗਿਆ ਹੈ। ਇਹ ਸੋਧ ਸਾਰੇ 3 ਟੋਲਾਂ 'ਤੇ ਲਾਗੂ ਹੁੰਦੀ ਹੈ। ਇਸ ਵਿਚ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਕਰਨਾਲ ਜ਼ਿਲ੍ਹੇ ਦਾ ਘੜੌਂਦਾ ਟੋਲ ਤੇ ਅੰਬਾਲਾ ਦਾ ਘੱਗਰ ਟੋਲ ਸ਼ਾਮਲ ਹਨ। ...
Chandigarh News: ਪੰਜਾਬ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਨੇ ਵਿਦਿਆਰਥੀਆਂ, ਯੂਨੀਵਰਸਿਟੀ ਮੁਲਾਜ਼ਮਾਂ ਤੇ ਅਫ਼ਸਰਾਂ ਲਈ ਇੱਕ ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਅਤੇ ਵਿਦੇਸ਼ ਤੋਂ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਅਜਿਹੇ ਜਾਅਲੀ ਮੈਸੇਜ ਆ ਰਹੇ ਹਨ। ਇਨ੍ਹਾਂ ਨੰਬਰ ਉਤੇ ਵੀਸੀ, ਰਜਿਸਟਰਾਰ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਦੀ ਡੀਪੀ ਹੈ। ਇਹ ਜਾਅਲੀ ਮੈਸੰਜ 998975334858, 918089943988 ਅਤੇ 923170126153 ਨੰਬਰਾਂ ਤੋਂ ਆ ਰਹੇ ਹਨ। ਧੋਖੇ ਤੋਂ ਬਚਣ ਲਈ ਅਜਿਹ ਮੈਸੇਜ ਦਾ ਜਵਾਬ ਨਾ ਦਵੋ। ਇਹ ਮੈਸੇਜ ਠੱਗ ਭੇਜ ਰਹੇ ਹਨ।
PM Modi Security Breach Case : ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਖਾਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਤਤਕਾਲੀ ਐਸਪੀ ਆਪਰੇਸ਼ਨਜ਼ ਗੁਰਬਿੰਦਰ ਸਿੰਘ ਸੰਘਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਐਸਪੀ ਸੰਘਾ ਨੂੰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਹੁਕਮਾਂ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਐਸਪੀ ਸੰਘਾ ਇਸ ਵੇਲੇ ਬਠਿੰਡਾ ਵਿੱਚ ਐਸਪੀ ਸਨ। ਜਾਂਚ ਕਮੇਟੀ ਦੀ ਰਿਪੋਰਟ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ 'ਚ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਹੈ। ਕਮੇਟੀ ਨੇ ਅੱਠ ਮਹੀਨੇ ਪਹਿਲਾਂ ਅਗਸਤ 2022 'ਚ ਇਹ ਰਿਪੋਰਟ ਸੁਪਰੀਮ ਕੋਰਟ ਤੇ ਸਰਕਾਰ ਨੂੰ ਸੌਂਪੀ ਸੀ। ਇਸ ਰਿਪੋਰਟ ਦੇ ਆਧਾਰ 'ਤੇ ਕੇਂਦਰ ਨੇ ਸਤੰਬਰ 2022 'ਚ ਪੰਜਾਬ ਸਰਕਾਰ ਨੂੰ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ, ਪਰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ।...
ਹਰਿਆਣਾ: ਹਰਿਆਣਾ ਤੋਂ ਇਕ ਵੱਡੀ ਖੌਫਨਾਕ ਖ਼ਬਰ ਸਾਹਮਣੇ ਆਈ ਹੈ। ਹਰਿਆਣ ਦੇ ਸੋਨੀਪਤ ਦੇ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ (ਫਾਸਟ ਟਰੈਕ ਕੋਰਟ) ਸੁਰੂਚੀ ਅਤਰੇਜਾ ਸਿੰਘ ਦੀ ਬੈਂਚ ਨੇ ਇਤਿਹਾਸਕ ਫੈਸਲਾ ਸੁਣਾਇਆ ਹੈ। ਦੋ ਭੈਣਾਂ ਨਾਲ ਉਨ੍ਹਾਂ ਦੀ ਮਾਂ ਦੇ ਸਾਹਮਣੇ ਸਮੂਹਿਕ ਬਲਾਤਕਾਰ ਅਤੇ ਬਾਅਦ ਵਿੱਚ ਜ਼ਹਿਰੀਲਾ ਪਦਾਰਥ ਪੀਲਾ ਕੇ ਉਨ੍ਹਾਂ ਦੀ ਹੱਤਿਆ ਕਰਨ ਦੇ ਬਹੁਚਰਚਿਤ ਮਾਮਲੇ ਵਿੱਚ ਅਦਾਲਤ ਨੇ ਚਾਰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋਸ਼ੀਆਂ 'ਤੇ 30-30 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਦੋ ਸਾਲ, ਇੱਕ ਮਹੀਨਾ ਅਤੇ 10 ਦਿਨਾਂ ਵਿੱਚ ਆਪਣਾ ਫੈਸਲਾ ਸੁਣਾਉਂਦੇ ਹੋਏ ਬਹੁਚਰਚਿਤ ਮਾਮਲੇ ਵਿੱਚ ਚਾਰਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰਾਂ ਨੂੰ ਮੌਤ ਦੀ ਸਜ਼ਾ ਸੁਣਾਉਂਦੇ ਹੋਏ ਅਦਾਲਤ ਨੇ ਉਨ੍ਹਾਂ ਦੇ ਅਪਰਾਧ ਨੂੰ ਘਿਨਾਉਣੇ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਲਈ ਮੌਤ ਦੀ ਸਜ਼ਾ ਉਚਿਤ ਹੈ। ਜਾਣਕਾਰੀ ਮੁਤਾਬਕ ਮੂਲ ਰੂਪ ਤੋਂ ਬਿਹਾਰ ਦੀ ਰਹਿਣ ਵਾਲੀ ਔਰਤ ਨੇ 9 ਅਗਸਤ 2021 ਨੂੰ ਕੁੰਡਲੀ ਥਾਣੇ ਨੂੰ ਦੱਸਿਆ ਸੀ ਕਿ ਉਹ ਆਪਣੀਆਂ ਦੋ ਬੇਟੀਆਂ ਅਤੇ ਤਿੰਨ ਬੇਟਿਆਂ ਨਾਲ ਕੁੰਡਲੀ ਥਾਣਾ ਖੇਤਰ ਦੇ ਇਕ ਪਿੰਡ 'ਚ ਕਿਰਾਏ 'ਤੇ ਰਹਿੰਦੀ ਹੈ। ਉਸ ਨੇ ਆਪਣੀ ਵੱਡੀ ਧੀ ਅਤੇ ਪੁੱਤਰ ਦਾ ਵਿਆਹ ਕੀਤਾ ਹੈ। ਬਿਹਾਰ ਦੇ ਚਾਰ ਹੋਰ ਨੌਜਵਾਨ ਵੀ ਉਸੇ ਅਹਾਤੇ ਵਿੱਚ ਇੱਕ ਵੱਖਰੇ ਕਮਰੇ ਵਿੱਚ ਰਹਿੰਦੇ ਸਨ ਜਿੱਥੇ ਉਹ ਕਿਰਾਏ ’ਤੇ ਰਹਿੰਦਾ ਸੀ। ਵਿਧਵਾ 5 ਅਗਸਤ, 2021 ਦੀ ਰਾਤ ਨੂੰ ਆਪਣੀਆਂ 13 ਅਤੇ 15 ਸਾਲ ਦੀਆਂ ਧੀਆਂ ਨਾਲ ਕਮਰੇ ਵਿੱਚ ਸੌਂ ਰਹੀ ਸੀ। ਉਸ ਦੇ ਪੁੱਤਰ ਛੱਤ 'ਤੇ ਸੌਂ ਰਹੇ ਸਨ। ਰਾਤ ਕਰੀਬ 12 ਵਜੇ ਚਾਰ ਨੌਜਵਾਨਾਂ ਨੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਪਿੰਡ ਮਾਜਗਾਹੀ ਵਾਸੀ ਅਰੁਣ ਪੰਡਿਤ, ਮਸਾਹੋਰੀ ਪਿੰਡ ਦੇ ਰਹਿਣ ਵਾਲੇ ਫੂਲਚੰਦ, ਪਿੰਡ ਝਕੇਲੀ ਵਾਸੀ ਦੁਖਨ ਪੰਡਿਤ ਅਤੇ ਸਮਸਤੀਪੁਰ ਦੇ ਬਾਡਾ ਪਿੰਡ ਵਾਸੀ ਰਾਮਸੁਹਾਗ, ਮੂਲ ਰੂਪ ਵਿੱਚ ਅਰੁਣ ਪੰਡਿਤ ਕਮਰੇ ਵਿੱਚ ਦਾਖਲ ਹੋਇਆ। ਉਨ੍ਹਾਂ ਨੇ ਉਸ ਦੀਆਂ ਧੀਆਂ ਨੂੰ ਕਮਰੇ ਵਿੱਚ ਫੜ ਲਿਆ ਸੀ। ਅਰੁਣ ਅਤੇ ਫੂਲਚੰਦ ਸਦਾ ਨੇ ਵੱਡੀ ਧੀ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ ਅਤੇ ਦੁਖਨ ਪੰਡਿਤ ਅਤੇ ਰਾਮ ਸੁਹਾਗ ਨੇ ਛੋਟੀ ਧੀ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਦੋਵੇਂ ਬੇਟੀਆਂ ਨੂੰ ਬਾਅਦ 'ਚ ਕਮਰੇ 'ਚ ਰੱਖੀ ਕੀਟਨਾਸ਼ਕ ਦਵਾਈ ਪਿਲਾ ਦਿੱਤੀ ਗਈ। ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਦੋਵੇਂ ਭੈਣਾਂ ਸਵੇਰੇ ਚਾਰ ਵਜੇ ਤੱਕ ਛੱਤ 'ਤੇ ਹੀ ਰੜਕਦੀਆਂ ਰਹੀਆਂ। ਫਿਰ ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਦੋਵਾਂ ਨੂੰ ਦਿੱਲੀ ਦੇ ਨਰੇਲਾ ਦੇ ਰਾਜਾ ਹਰੀਸ਼ਚੰਦਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਮਹਿਲਾ ਨੇ ਕੁੰਡਲੀ ਥਾਣੇ ਨੂੰ ਦੱਸਿਆ ਸੀ ਕਿ ਉਸ ਦੀਆਂ ਬੇਟੀਆਂ ਦੀ ਮੌਤ ਸੱਪ ਦੇ ਡੰਗਣ ਕਾਰਨ ਹੋਈ ਹੈ। ਜਿਸ 'ਤੇ ਦੋਵਾਂ ਲਾਸ਼ਾਂ ਦਾ ਦਿੱਲੀ 'ਚ ਪੋਸਟਮਾਰਟਮ ਕਰਵਾਇਆ ਗਿਆ। ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਨੂੰ ਪਤਾ ਲੱਗਾ ਕਿ ਲੜਕੀਆਂ ਨਾਲ ਸਮੂਹਿਕ ਬਲਾਤਕਾਰ ਹੋਇਆ ਹੈ। ਉਨ੍ਹਾਂ ਨੂੰ ਪੀਣ ਲਈ ਕੁਝ ਕੀਟਨਾਸ਼ਕ ਵੀ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਸੁਣਵਾਈ ਤੋਂ ਬਾਅਦ ਏਐਸਜੇ ਸੁਰੂਚੀ ਅਤਰੇਜਾ ਸਿੰਘ ਨੇ ਚਾਰੋਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਚਾਰਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਫਾਸਟ ਟ੍ਰੈਕ ਕੋਰਟ ਨੇ ਦੋ ਸਾਲ, ਇੱਕ ਮਹੀਨਾ ਅਤੇ 10 ਦਿਨਾਂ ਵਿੱਚ ਫੈਸਲਾ ਸੁਣਾਇਆ ਹੈ। ਇਹ ਮਾਮਲਾ 8 ਅਕਤੂਬਰ 2021 ਨੂੰ ਅਦਾਲਤ ਵਿੱਚ ਪਹੁੰਚਿਆ। ਦੋਸ਼ੀਆਂ ਨੂੰ ਆਈਪੀਸੀ ਦੀ ਧਾਰਾ 302 ਅਤੇ 376 ਡੀਏ ਪੋਕਸੋ ਐਕਟ ਦੇ ਤਹਿਤ ਮੌਤ ਦੀ ਸਜ਼ਾ ਸੁਣਾਈ ਗਈ ਹੈ। ਧਾਰਾ 328 ਤਹਿਤ 10 ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨਾ, ਧਾਰਾ 506 ਤਹਿਤ 7 ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨਾ ਅਤੇ ਧਾਰਾ 120ਬੀ ਤਹਿਤ ਉਮਰ ਕੈਦ ਅਤੇ 10,000 ਰੁਪਏ ਜੁਰਮਾਨਾ ਹੋ ਸਕਦਾ ਹੈ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jhansi Hospital Fire News: अस्पताल में आग लगने से 10 नवजात शिशुओं की मौत
PRTC Bus Accident : घने कोहरे के कारण हुआ बड़ा हादसा; PRTC की ट्रॉले से टक्कर, कई लोग घायल
Bijnor Road Accident : शादी करके घर आ रहे दूल्हा-दुल्हन समेत 7 लोगों की दर्दनाक हादसे में मौत