ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ।ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ ਰਾਜਪਾਲ ਕੋਲ ਸਹਿਮਤੀ ਲਈ ਲੰਬਿਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਬਿੱਲ ਇਸ ਸਾਲ 19 ਅਤੇ 20 ਜੂਨ ਨੂੰ ਹੋਏ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਾਜਪਾਲ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਦੌਰਾਨ ਰਾਜਪਾਲ ਨੇ ਜੂਨ 2023 ਵਿੱਚ ਸਪੀਕਰ ਵੱਲੋਂ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੀ ਪ੍ਰਮਾਣਿਕਤਾ ’ਤੇ ਸ਼ੱਕ ਜਤਾਇਆ ਸੀ, ਇਸੇ ਕਰਕੇ ਹਾਲੇ ਤੱਕ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਅਦਾਲਤ ਵਿੱਚ ਸੁਣਾਏ ਗਏ ਹੁਕਮਾਂ ਵਿੱਚ 19-20 ਜੂਨ ਅਤੇ 20 ਅਕਤੂਬਰ, 2023 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਮੀਟਿੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਹੈ। ਇਸ ਕਰਕੇ ਪੰਜ ਬਿੱਲ, ਜੋ ਵਿਧਾਨ ਸਭਾ ਦੁਆਰਾ ਜਾਇਜ਼ ਤੌਰ ’ਤੇ ਪਾਸ ਕੀਤੇ ਗਏ ਸਨ, ਰਾਜਪਾਲ ਕੋਲ ਮਨਜ਼ੂਰੀ ਲਈ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਸਿੱਖ ਗੁਰਦੁਆਰਾਜ਼ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023, ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਅਤੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022 ਸ਼ਾਮਲ ਹਨ।ਮੁੱਖ ਮੰਤਰੀ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਦੇ 10 ਨਵੰਬਰ ਦੇ ਹੁਕਮਾਂ ਵਿੱਚ ਦਰਸਾਈ ਸੰਵਿਧਾਨਕ ਜ਼ਿੰਮੇਵਾਰੀ ਅਤੇ ਜਮਹੂਰੀਅਤ ਦੇ ਸਰੋਕਾਰਾਂ ਦੀ ਭਾਵਨਾ ਦੇ ਮੱਦੇਨਜ਼ਰ, ਇਨ੍ਹਾਂ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ।
ਚੰਡੀਗੜ੍ਹ/ਫ਼ਾਜ਼ਿਲਕਾ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਸਿਟਰਸ ਅਸਟੇਟ ਅਬੋਹਰ ਵਿਖੇ ਕਿਨੂੰ ਬਾਗ਼ਬਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਸਰਕਾਰ ਕਿੰਨੂ ਬਾਗ਼ਬਾਨਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ। ਕੈਬਨਿਟ ਮੰਤਰੀ ਨੇ ਕਿੰਨੂ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਬਾਰੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੌਕੇ 'ਤੇ ਹੀ ਹਦਾਇਤ ਕੀਤੀ ਕਿ ਮੰਡੀ ਨੂੰ ਸਹੀ ਤਰੀਕੇ ਨਾਲ ਚਲਾਇਆ ਜਾਵੇ ਅਤੇ ਜੇਕਰ ਮੰਡੀ ਵਿੱਚ ਕੋਈ ਪੂਲ ਕਰਕੇ ਕਿਸਾਨਾਂ ਨੂੰ ਉਚਿਤ ਕੀਮਤ ਮਿਲਣ ਵਿੱਚ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਹਦਾਇਤ ਕੀਤੀ ਕਿ ਕਿੰਨੂ ਮੰਡੀ ਵਿੱਚ ਆਉਣ ਵਾਲੇ ਹਰੇਕ ਕਿਸਾਨ ਨੂੰ ਫ਼ਸਲ ਵਿਕਰੀ ਤੋਂ ਬਾਅਦ ਜੇ-ਫਾਰਮ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਬਾਗ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਾਂ ਵਿੱਚ ਬਾਗ਼ਬਾਨੀ ਕਰਨ ਅਤੇ ਆਪਣੇ ਫਲਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ ਲਈ ਸਾਂਝੇ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵੱਧ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿੱਚ ਸਬਸਿਡੀ ਦੇਣ ਤੋਂ ਇਲਾਵਾ ਹੋਰ ਹਰ ਪ੍ਰਕਾਰ ਦੀ ਸੰਭਵ ਮਦਦ ਕੀਤੀ ਜਾਵੇਗੀ।ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਬਾਗ਼ਬਾਨੀ ਲਈ ਨਹਿਰੀ ਪਾਣੀ ਬਹੁਤ ਜ਼ਰੂਰੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਿੰਨੂ ਬਾਗ਼ਬਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਸਮੇਂ ਅਨੁਸਾਰ ਪੂਰਾ ਪਾਣੀ ਨਹਿਰਾਂ ਦੀਆਂ ਟੇਲਾਂ ਤੱਕ ਪਹੁੰਚੇ।ਉਨਾਂ ਕਿਸਾਨਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਪ੍ਰਣਾਲੀ ਨੂੰ ਅਪਣਾਉਣ ਤਾਂ ਜੋ ਪਾਣੀ ਦੀ ਵੱਧ ਤੋਂ ਵੱਧ ਬੱਚਤ ਕੀਤੀ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤ ਬਚ ਸਕਣ।ਉਨ੍ਹਾਂ ਭਰੋਸਾ ਦਿੱਤਾ ਕਿ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਮੁੜ ਤੋਂ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਨਵੀਆਂ ਲੋੜਾਂ ਅਨੁਸਾਰ ਕਿਸਾਨਾਂ ਨੂੰ ਜ਼ਿਆਦਾ ਸਬਸਿਡੀ ਦਿੱਤੀ ਜਾ ਸਕੇ। ਇਸ ਤੋਂ ਬਿਨਾਂ ਨਵੀਆਂ ਜ਼ਰੂਰਤਾਂ ਅਨੁਸਾਰ ਹੋਰ ਸਕੀਮਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫਲਾਂ ਦੀ ਸਟੋਰੇਜ ਲਈ ਪੰਜਾਬ ਸਰਕਾਰ ਕੋਲਡ ਸਟੋਰ ਬਣਾਉਣ 'ਤੇ 40 ਫ਼ੀਸਦੀ ਸਬਸਿਡੀ ਦੇ ਰਹੀ ਹੈ ਅਤੇ ਅਜਿਹਾ ਕਰਨ ਨਾਲ ਕਿਸਾਨ ਸਵੈ ਮੰਡੀਕਰਨ ਲਈ ਅੱਗੇ ਆ ਕੇ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ। ਉਨ੍ਹਾਂ ਨੇ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਵੀ ਜ਼ਿਆਦਾ ਤੋਂ ਜ਼ਿਆਦਾ ਲਾਭ ਕਿਸਾਨਾਂ ਨੂੰ ਦੇਣ ਲਈ ਉਪਰਾਲੇ ਵਿੱਢਣ ਦਾ ਭਰੋਸਾ ਦਿੱਤਾ।ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਕਿੰਨੂ ਦੇ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਲਈ ਬਣੀਆਂ ਡਿੱਗੀਆਂ 'ਤੇ ਸੋਲਰ ਪੰਪ ਸਿਸਟਮ ਲਗਾਉਣ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ।ਇਸ ਪਿੱਛੋਂ ਉਨ੍ਹਾਂ ਨੇ ਕਿੰਨੂ ਦੇ ਬਾਗ਼ਾਂ ਦਾ ਨਿਰੀਖਣ ਵੀ ਕੀਤਾ ਅਤੇ ਕਿਸਾਨਾਂ ਤੋਂ ਫਸਲ ਦੀ ਸਥਿਤੀ ਬਾਰੇ ਜਾਣਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਵਾਰ ਦਿੱਤੇ ਗਏ ਨਿਯਮਿਤ ਅਤੇ ਪੂਰੇ ਨਹਿਰੀ ਪਾਣੀ ਕਾਰਨ ਕਿਨੂੰ ਦੀ ਬੰਪਰ ਫਸਲ ਹੋਈ ਹੈ। ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਦਾ ਵੀ ਸਥਾਈ ਹੱਲ ਕੀਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲਿੰਦਰ ਕੌਰ, ਸਾਬਕਾ ਵਿਧਾਇਕ ਅਰੁਣ ਨਾਰੰਗ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਵਿੰਦਰ ਸਿੰਘ ਅਰੋੜਾ, ਸਹਾਇਕ ਡਾਇਰੈਕਟਰ ਬਾਗ਼ਬਾਨੀ ਜਗਤਾਰ ਸਿੰਘ, ਇੰਦਰਜੀਤ ਸਿੰਘ ਬਜਾਜ, ਸੁਨੀਲ ਸਚਦੇਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਇਲਾਕੇ ਦੇ ਸੂਝਵਾਨ ਬਾਗ਼ਵਾਨ ਹਾਜ਼ਰ ਸਨ।
ਚੰਡੀਗੜ੍ਹ: ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨਾਲ ਅੱਜ ਆਉਣ ਵਾਲੇ ਕ੍ਰਿਸਮਿਸ ਦੇ ਪਵਿੱਤਰ ਤਿਉਹਾਰ ਅਤੇ ਇਸ ਸਬੰਧੀ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੀ ਸੁਰੱਖਿਆ ਲਈ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ।ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਮੀਟਿੰਗ ਦੌਰਾਨ ਕਿਹਾ ਕਿ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੈ। ਇਸ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵਿਭਾਗ ਨੂੰ ਸੂਬੇ ਭਰ ਵਿੱਚ ਚਰਚਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਤੋਂ ਇਲਾਵਾ ਕ੍ਰਿਸਮਿਸ ਮੌਕੇ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕ੍ਰਿਸਚੀਅਨ ਭਾਈਚਾਰੇ ਨਾਲ ਮਾੜੇ ਅਨਸਰਾਂ ਵੱਲੋਂ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜਰ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ ਕੀਤੇ ਜਾਣੇ ਲੋੜੀਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਾਪਰੇ ਇੱਕ ਮਾਮਲੇ ਨਾਲ ਮਸੀਹ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ।ਇਸ ਦੌਰਾਨ ਡੀ.ਜੀ.ਪੀ. ਨੇ ਮੀਟਿੰਗ ਦੌਰਾਨ ਵਿਸ਼ਵਾਸ ਦਿਵਾਇਆ ਕਿ ਕ੍ਰਿਸਮਿਸ ਮੌਕੇ ਚਰਚ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਈਸਾਈ ਭਾਈਚਾਰੇ ਨਾਲ ਸਬੰਧਤ ਸਾਰੇ ਲੰਬਿਤ ਪਏ ਕੇਸਾਂ ਦਾ ਵੀ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਪ੍ਰੋਫੈਸਰ ਇਮਾਨੁਅਲ ਨਹਰ, ਜੌਹਨ ਕੋਟਲੀ, ਬਲਦੇਵ ਰੰਧਾਵਾ ਆਦਿ ਵੀ ਹਾਜ਼ਰ ਸਨ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ‘ਤੇ ਚਾਰ ਵਾਰੀ ‘ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ।ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ ’ਆਈ-ਫੋਨ’ ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ।ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।...
Recruitment News: AAI ਕਾਰਗੋ ਲੌਜਿਸਟਿਕਸ ਐਂਡ ਅਲਾਈਡ ਸਰਵਿਸਿਜ਼ ਕੰਪਨੀ ਲਿਮਟਿਡ ਨੇ 906 ਸਕਿਓਰਿਟੀ ਸਕ੍ਰੀਨਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ aaiclas.aero 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਵਿੱਦਿਅਕ ਯੋਗਤਾ:- ਘੱਟੋ-ਘੱਟ 60% ਜਾਂ ਇਸਦੇ ਬਰਾਬਰ ਦੇ CGPA ਨਾਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ।ਰਾਖਵੀਂ ਸ਼੍ਰੇਣੀ ਲਈ ਘੱਟੋ-ਘੱਟ 55% ਜਾਂ ਇਸਦੇ ਬਰਾਬਰ ਦੇ CGPA ਨਾਲ ਗ੍ਰੈਜੂਏਸ਼ਨ ਡਿਗਰੀ।ਫਰੈਸ਼ਰ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ। ਉਮਰ ਸੀਮਾ- ਵੱਧ ਤੋਂ ਵੱਧ 27 ਸਾਲ। ਚੋਣ ਪ੍ਰਕਿਰਿਆ:- ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਫੀਸ: ਜਨਰਲ ਅਤੇ ...
Israel and Hamas: ਇਜ਼ਰਾਈਲ ਅਤੇ ਹਮਾਸ ਵਿਚਾਲੇ 49 ਦਿਨਾਂ ਦੀ ਜੰਗ ਤੋਂ ਬਾਅਦ ਅੱਜ ਤੋਂ 4 ਦਿਨਾਂ ਲਈ ਜੰਗਬੰਦੀ ਸ਼ੁਰੂ ਹੋ ਗਈ ਹੈ। ਗਾਜ਼ਾ ਵਿੱਚ 14 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਤੋਂ ਬਾਅਦ ਇਜ਼ਰਾਈਲ ਨੇ ਹਮਲੇ ਬੰਦ ਕਰ ਦਿੱਤੇ ਹਨ। ਗੋਲੀਬੰਦੀ ਸਵੇਰੇ 7 ਵਜੇ (ਭਾਰਤੀ ਸਮੇਂ ਅਨੁਸਾਰ 10:30 ਵਜੇ) ਸ਼ੁਰੂ ਹੋਈ। ਟਾਈਮਜ਼ ਆਫ਼ ਇਜ਼ਰਾਈਲ ਮੁਤਾਬਕ, ਘੜੀ ਦੇ 7 ਵੱਜਦੇ ਹੀ ਇਜ਼ਰਾਈਲ ਨੇ ਗਾਜ਼ਾ ਵਿੱਚ ਹਮਲੇ ਬੰਦ ਕਰ ਦਿੱਤੇ ਹਨ। ਕਤਰ ਅਤੇ ਮਿਸਰ ਦੀ ਵਿਚੋਲਗੀ ਤੋਂ ਬਾਅਦ ਇਜ਼ਰਾਈਲ ਅਤੇ ਹਮਾਸ ਜੰਗਬੰਦੀ ਲਈ ਰਾਜ਼ੀ ਹੋ ਗਏ। ਸਮਝੌਤੇ ਤਹਿਤ ਅੱਜ ਹਮਾਸ 39 ਫਲਸਤੀਨੀਆਂ ਦੇ ਬਦਲੇ ਬੰਧਕ ਬਣਾਏ ਗਏ 13 ਲੋਕਾਂ ਨੂੰ ਸ਼ਾਮ 4 ਵਜੇ (ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ) ਰਿਹਾਅ ਕਰੇਗਾ। ਹਮਾਸ ਵੱਲੋਂ ਰਿਹਾਅ ਕੀਤੇ ਗਏ ਲੋਕਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। 7 ਅਕਤੂਬਰ ਨੂੰ ਹਮਾਸ ਦੇ ਲੜਾਕਿਆਂ ਨੇ ਗਾਜ਼ਾ 'ਚ 240 ਲੋਕਾਂ ਨੂੰ ਬੰਧਕ ਬਣਾ ਲਿਆ ਸੀ। ਨਿਊਯਾਰਕ ਟਾਈਮਜ਼ ਮੁਤਾਬਕ 4 ਦਿਨਾਂ ਦੀ ਜੰਗਬੰਦੀ ਦੌਰਾਨ 150 ਫਲਸਤੀਨੀ ਕੈਦੀਆਂ ਦੇ ਬਦਲੇ ਕੁੱਲ 50 ਬੰਧਕਾਂ ਨੂੰ ਰਿਹਾਅ ਕਰਨ 'ਤੇ ਸਹਿਮਤੀ ਬਣੀ ਹੈ। ਹਮਾਸ ਨੇ ਅਲ-ਸ਼ਿਫਾ ਹਸਪਤਾਲ ਨੂੰ ਖਾਲੀ ਕਰਨ ਲਈ ਸਮਝੌਤੇ ਵਿਚ ਇਕ ਸ਼ਰਤ ਵੀ ਰੱਖੀ ਸੀ, ਜਿਸ ਨੂੰ ਇਜ਼ਰਾਈਲ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਟਾਈਮਜ਼ ਆਫ਼ ਇਜ਼ਰਾਈਲ ਦੇ ਅਨੁਸਾਰ, ਹਮਾਸ ਹਰ 3 ਫਲਸਤੀਨੀ ਕੈਦੀਆਂ ਲਈ 1 ਬੰਧਕ ਨੂੰ ਰਿਹਾਅ ਕਰੇਗਾ।
ਚੰਡੀਗੜ੍ਹ : ਪੰਜਾਬ ਭਵਨ ਚੰਡੀਗੜ੍ਹ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਨੇ ਵੀ ਜਲੰਧਰ 'ਚ ਧਰਨਾ ਖ਼ਤਮ ਕਰਨ ਲਈ ਰਜ਼ਾਮੰਦੀ ਦੇ ਦਿੱਤੀ ਹੈ ਜਦਕਿ ਰੇਲਵੇ ਟਰੈਕਾਂ ਤੋਂ ਧਰਨਾ ਮੀਟਿੰਗ ਤੋਂ ਪਹਿਲਾਂ ਹੀ ਚੁੱਕ ਲਿਆ ਗਿਆ ਸੀ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਨੇ ਕਿਹਾ ਹੈ ਕਿ ਸਾਥੀਆਂ ਨਾਲ ਮੀਟਿੰਗ ਦੌਰਾਨ ਜੇਕਰ ਉਹ ਸੰਤੁਸ਼ਟ ਨਾ ਹੋਏ ਤਾਂ ਦੁਬਾਰਾ ਰੇਲਵੇ ਟਰੈਕ ਜਾਮ ਕਰ ਦੇਣਗੇ। ਕਿਸਾਨ ਹੁਣ ਆਪਣੀ ਮੀਟਿੰਗ ਕਰ ਰਹੇ ਹਨ। ਦੇਖਣਾ ਹੋਵੇਗਾ ਕਿ ਉਹ ਮਾਨ ਵੱਲੋਂ ਦਿੱਤੇ ਭਰੋਸੇ ਨੂੰ ਕਿਸ ਪੱਧਰ 'ਤੇ ਲੈਂਦੇ ਹਨ। ਜਲੰਧਰ ਹਾਈਵੇ 'ਤੇ ਰੋਸ ਆਮ ਵਾਂਗ ਜਾਰੀ ਹੈ। ਸੀਐੱਮ ਨਾਲ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਗੰਨੇ ਦੀ ਕੀਮਤ ਜਲਦ ਹੀ ਵਧਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤਕ ਇਸ ਸਬੰਧੀ ਖੁਸ਼ਖਬਰੀ ਦੇਣਗੇ। ਉਨ੍ਹਾਂ ਗੁਰਦਾਸਪੁਰ ਦੇ ਨਾਲ ਲਗਦੇ ਇਲਾਕਿਆਂ 'ਚ ਹੋਏ ਫਸਲਾਂ ਤੇ ਖਰਾਬੇ ਦਾ ਪੈਂਡਿੰਗ ਮੁਆਵਜ਼ਾ ਵੀ ਜਲਦ ਦਿਵਾਉਣ ਦੀ ਗੱਲ ਕਹੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਕੇਂਦਰ ਸਰਕਾਰ ਨੂੰ ਇਸ ਸਬੰਧੀ ਲਿਖਣਗੇ ਤੇ ਜਿੰਨਾ ਮੁਆਵਜ਼ਾ ਕੇਂਦਰ ਸਰਕਾਰ ਦੇਵੇਗੀ, ਪੰਜਾਬ ਸਰਕਾਰ ਉਸ ਵਿਚ ਡਬਲ ਮਿਲਾ ਕੇ ਦੇਵੇਗੀ। ਉਨ੍ਹਾਂ ਦੱਸਿਆ ਕਿ ਸੀਐੱਮ ਨੇ ਯਕੀਨ ਦਿਵਾਇਆ ਕਿ 30 ਨਵੰਬਰ ਤਕ ਸ਼ੂਗਰ ਮਿੱਲਾਂ ਚੱਲ ਜਾਣਗੀਆਂ। ਉਹ ਮਿੱਲ ਮਾਲਕਾਂ ਨਾਲ ਭਲਕੇ ਮੀਟਿੰਗ ਕਰਨਗੇ ਤੇ ਕੱਲ੍ਹ ਹੀ ਇਸ ਸਬੰਧੀ ਐਲਾਨ ਕਰ ਦੇਣਗੇ।
ਚੰਡੀਗੜ੍ਹ : ਪੰਜਾਬ ਭਵਨ ਚੰਡੀਗੜ੍ਹ 'ਚ ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਦੇਸ਼ ਭਰ 'ਚ ਸਭ ਤੋਂ ਵੱਧ ਗੰਨੇ ਦਾ ਰੇਟ ਪੰਜਾਬ 'ਚ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕੁਝ ਹੀ ਦਿਨਾਂ 'ਚ ਸਭ ਤੋਂ ਜ਼ਿਆਦਾ ਗੰਨੇ ਦਾ ਰੇਟ ਮਿਲੇਗਾ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਹੱਤਵਪੂਰਨ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ, ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਦੀ ਸਹਾਇਤਾ ਲੈਣ ਲਈ ਪੂਰੀ ਤਰ੍ਹਾਂ ਤਿਆਰ ਹੈ, ਤਾਂ ਜੋ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਅਤੇ ਸੁਰੱਖਿਆ ਚੇਤਾਵਨੀਆਂ ਨਾਲ ਯਾਤਰੀਆਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ। ਐਸ.ਐਸ.ਐਫ. ਇੱਕ ਵਿਸ਼ੇਸ਼ ਪੁਲਿਸ ਟੀਮ ਹੈ ਜੋ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਦਾ ਪਿੱਛਾ ਕਰਨ ਲਈ ਸਮਰਪਿਤ ਹੈ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫਿਕ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ। ਉਹਨਾਂ ਅੱਗੇ ਕਿਹਾ, "ਅਸੀਂ ਆਪਣੇ ਨਾਗਰਿਕਾਂ ਲਈ ਵਧੇਰੇ ਸੁਰੱਖਿਅਤ ਰੋਡਵੇਜ਼ ਬਣਾਉਣ ਲਈ ਰੀਅਲ-ਟਾਈਮ ਜਾਣਕਾਰੀ ਪ੍ਰਦਾਨ ਕਰਨ ਅਤੇ ਜਨਤਕ ਭਾਗੀਦਾਰੀ ਲਈ ਉਤਸ਼ਾਹਿਤ ਹਾਂ।" ਮੈਪਮਾਈਇੰਡੀਆ ਦੀ ਮੈਪਲਸ ਟੀਮ ਵੱਲੋਂ ਪਹਿਲਾਂ ਹੀ ਕਪੂਰਥਲਾ ਵਿਖੇ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਕਰਮਚਾਰੀਆਂ ਲਈ ਇੱਕ ਮਹੱਤਵਪੂਰਨ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਜਾ ਚੁੱਕਾ ਹੈ ਤਾਂ ਜੋ ਸਰਕਾਰੀ ਪ੍ਰਣਾਲੀਆਂ ਨਾਲ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ ਟ੍ਰੈਫਿਕ ਪ੍ਰਬੰਧਨ ਅਤੇ ਸੁਰੱਖਿਆ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾ ਸਕੇ।ਜ਼ਿਕਰਯੋਗ ਹੈ ਕਿ ਮੈਪਮਾਈਇੰਡੀਆ ਦੀ ਮੈਪਲਸ ਐਪ ਪੰਜਾਬ ਟ੍ਰੈਫਿਕ ਪੁਲਿਸ ਵੱਲੋਂ ਡਿਜ਼ੀਟਲ ਨਕਸ਼ਿਆਂ, ਨੈਵੀਗੇਸ਼ਨ ਜਾਣਕਾਰੀ ਦੇ ਨਾਲ-ਨਾਲ ਸਲਾਹਾਂ ਅਤੇ ਯੋਜਨਾਵਾਂ ਨਾਲ ਜੁੜੀ ਆਪਣੀ ਵੈੱਬ ਅਤੇ ਮੋਬਾਈਲ-ਅਧਾਰਿਤ ਐਪ ਨਾਗਰਿਕਾਂ ਨੂੰ ਮੁਫ਼ਤ ਵਿੱਚ ਪ੍ਰਦਾਨ ਕਰੇਗੀ। ਮੈਪਲਸ ਐਪ ਰੋਜ਼ਾਨਾ ਟ੍ਰੈਫਿਕ ਬਾਰੇ ਯਾਤਰੀਆਂ ਨੂੰ ਅਪਡੇਟ ਕਰਨ ਤੋਂ ਇਲਾਵਾ, ਜਲੂਸ, ਵਿਰੋਧ ਪ੍ਰਦਰਸ਼ਨ, ਰੈਲੀਆਂ, ਵੀਆਈਪੀ ਅੰਦੋਲਨਾਂ ਅਤੇ ਸੜਕ ਬੰਦ ਹੋਣ ਵਰਗੀ ਜਾਣਕਾਰੀ ਮੁਹੱਈਆ ਕਰਵਾਏਗੀ। ਇਸ ਦੇ ਨਾਲ ਹੀ ਇਹ ਐਪ ਬਲੈਕ ਸਪਾਟ, ਖਤਰਨਾਕ ਮੋੜ, ਅਪਡੇਟਿਡ ਸਪੀਡ ਲਿਮੇਟ ਅਤੇ ਦੁਰਘਟਨਾ-ਸੰਭਾਵੀ ਜ਼ੋਨਾਂ ਵਰਗੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਸੜਕ ਸੁਰੱਖਿਆ ਜਾਣਕਾਰੀ ਵੀ ਪ੍ਰਦਾਨ ਕਰੇਗੀ। ਮੈਪਮਾਈਇੰਡੀਆ ਦੇ ਸੀਈਓ ਰੋਹਨ ਵਰਮਾ ਨੇ ਇਸ ਪਹਿਲਕਦਮੀ ਲਈ ਆਪਣਾ ਉਤਸ਼ਾਹ ਜ਼ਾਹਰ ਕਰਦਿਆਂ ਕਿਹਾ, "ਅਸੀਂ ਸਵਦੇਸ਼ੀ ਤਕਨੀਕਾਂ ਰਾਹੀਂ ਭਾਰਤੀਆਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਵਚਨਬੱਧ ਹਾਂ। ਪੰਜਾਬ ਟ੍ਰੈਫਿਕ ਪੁਲਿਸ ਨਾਲ ਮੈਪਲਸ ਦੀਆਂ ਸਲਾਹਾਂ ਅਤੇ ਯੋਜਨਾਵਾਂ ਦਾ ਏਕੀਕਰਣ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਉਹਨਾਂ ਅੱਗੇ ਕਿਹਾ ਕਿ ਯਾਤਰੀ ਫੀਡਬੈਕ ਅਤੇ ਰੀਅਲ-ਟਾਈਮ ਅਲਰਟ ਬਾਰੇ ਜਾਣਕਾਰੀ ਦੇ ਕੇ ਬਿਹਤਰ ਟ੍ਰੈਫਿਕ ਪ੍ਰਬੰਧਨ, ਸੜਕ ਸੁਰੱਖਿਆ ਅਤੇ ਸੁਚੱਜੀਆਂ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਸਹਿਯੋਗੀ ਯਤਨਾਂ ਵਿੱਚ ਹਿੱਸਾ ਲੈ ਸਕਦੇ ਹਨ।ਮੈਪਲਸ ਐਪ ਉਪਭੋਗਤਾ ਨੂੰ ਨਕਸ਼ੇ 'ਤੇ ਨਜ਼ਦੀਕੀ ਸਰਕਾਰੀ ਸੇਵਾ ਸਹੂਲਤਾਂ ਬਾਰੇ ਜਾਣਨ, ਆਪਣੇ ਚੁਣੇ ਹੋਏ ਸਥਾਨਾਂ ਵਿਚਕਾਰ ਅੰਦਾਜ਼ਨ ਸਮੇਂ ਤੇ ਦੂਰੀ ਮੁਤਾਬਕ ਵਿਕਲਪ ਰੂਟ ਤੈਅ ਕਰਨ ਲਈ ਸਹਾਈ ਹੋਵੇਗਾ। ਪੁਆਇੰਟ-ਆਫ-ਇੰਟਰਸਟ (ਪੀ.ਓ.ਆਈ.) ਨੈਵੀਗੇਸ਼ਨ ਨੂੰ ਸ਼ਾਮਲ ਕਰਨਾ ਉਪਭੋਗਤਾ ਦੇ ਅਨੁਭਵ ਨੂੰ ਹੋਰ ਵਧਾਉਂਦਾ ਹੈ।ਦੱਸਣਯੋਗ ਹੈ ਕਿ ਮੈਪਲਸ ਐਪ ਰਾਹੀਂ ਸੂਬੇ ਵਿੱਚ ਐਂਬੂਲੈਂਸ ਆਪਰੇਟਰਾਂ ਨਾਲ ਐਂਬੂਲੈਂਸ ਦੀਆਂ ਸਥਿਤੀਆਂ ਬਾਰੇ ਰੀਅਲ-ਟਾਈਮ ਜਾਣਕਾਰੀ ਨੂੰ ਸਾਂਝਾ ਕਰਨ ਦੇ ਯੋਗ ਬਣਾਏਗਾ ਅਤੇ ਇਸ ਦੇ ਨਾਲ ਹੀ ਐਮਰਜੈਂਸੀ ਪ੍ਰਤੀਕਿਰਿਆ ਅਤੇ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰੇਗਾ।...
ਜਲੰਧਰ: ਸੂਬੇ ਦੇ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਆਈਪੀਐਸ ਨਾਲ ਦੇਰ ਰਾਤ ਪੀਏਪੀ ਕੰਪਲੈਕਸ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰੀਬ 4 ਘੰਟੇ ਚੱਲੀ। ਇਸ ਮੀਟਿੰਗ ਦੌਰਾਨ ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ ਪਰ ਉਸ ਤੋਂ ਪਹਿਲਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਟਰੈਕ ਨੂੰ ਖੋਲ੍ਹਿਆ ਜਾਵੇ ਅਤੇ ਆਵਾਜਾਈ ਨੂੰ ਵੀ ਚੱਲਣ ਦਿੱਤਾ ਜਾਵੇ | ਹਾਈਵੇ ਦੀ ਸਰਵਿਸ ਲੇਨ ਵੀ ਖੋਲ੍ਹ ਦਿੱਤੀ ਜਾਵੇ। ਅਰਪਿਤ ਸ਼ੁਕਲਾ ਦੇ ਭਰੋਸੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਤੋਂ ਆਪਣਾ ਧਰਨਾ ਚੁੱਕ ਲਿਆ ਹੈ ਅਤੇ ਸਰਵਿਸ ਲੇਨ ਵੀ ਖੋਲ੍ਹ ਦਿੱਤੀ ਹੈ। ਸੀਐਮ ਮਾਨ ਕਿਸਾਨਾਂ ਨੂੰ ਮਿਲਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ 'ਤੇ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੋ ਦਿਨ ਪਹਿਲਾਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ। ਮਾਨ ਨੇ ਕਿਸਾਨਾਂ ਨੂੰ ਸੜਕਾਂ ਜਾਮ ਨਾ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਸੜਕਾਂ ਗੱਲਬਾਤ ਲਈ ਨਹੀਂ ਹੁੰਦੀਆਂ, ਸੜਕਾਂ ਬੰਦ ਹੋਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ।
ਉੱਤਰਕਾਸ਼ੀ : ਉੱਤਰਕਾਸ਼ੀ ਸੁਰੰਗ 'ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਦਿਨ-ਰਾਤ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਬਚਾਅ ਮੁਹਿੰਮ ਦਾ ਅੱਜ 13ਵਾਂ ਦਿਨ ਹੈ, ਹੁਣ ਤੱਕ 48 ਮੀਟਰ ਤੱਕ ਡ੍ਰਿਲਿੰਗ ਕੀਤੀ ਜਾ ਚੁੱਕੀ ਹੈ। ਮਜ਼ਦੂਰਾਂ ਨੂੰ ਬਾਹਰ ਕੱਢਣ ਲਈ 800 ਐੱਮਐੱਮ ਦੀ ਲੋਹੇ ਦੀ ਪਾਈਪ ਵਿਛਾਈ ਜਾ ਰਹੀ ਹੈ, ਜਿਸ ਰਾਹੀਂ ਉਨ੍ਹਾਂ ਨੂੰ ਸਟਰੈਚਰ ਦੇ ਸਹਾਰੇ ਬਾਹਰ ਕੱਢਿਆ ਜਾਵੇਗਾ। ਇਸ ਰਸਤੇ ਦੇ ਅੰਦਰ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਦਿਖਾਇਆ ਗਿਆ ਹੈ ਕਿ ਇਹ ਸੁਰੰਗ ਅੰਦਰੋਂ ਕਿਹੋ ਜਿਹੀ ਹੈ। ਸਿਲਕਿਆਰਾ ਵਿਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਮਲਬੇ ਵਿਚ 800 ਐੱਮਐੱਮ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ, ਜਿਸ ਤੋਂ ਬਾਅਦ ਮਜ਼ਦੂਰਾਂ ਨੂੰ ਬਚਾਇਆ ਜਾਵੇਗਾ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਹ ਪਾਈਪ ਕਿੰਨੀ ਤੰਗ ਹੈ।
ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਜਲਦ ਹੀ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਰਹੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਜਾਂ ਨਹੀਂ। ਬੱਚੇ ਦੇ ਗੈਰ-ਹਾਜ਼ਰੀ ਹੋਣ ਦੀ ਸੂਰਤ 'ਚ ਰਜਿਸਟਰਡ ਮੋਬਾਈਲ 'ਤੇ ਇਕ ਮੈਸੇਜ ਆਪਣੇ ਆਪ ਆ ਜਾਵੇਗਾ। ਇਹ ਸਹੂਲਤ ਆਉਣ ਵਾਲੇ 20 ਦਿਨਾਂ 'ਚ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ । ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ। ਦਰਅਸਲ, ਸਭ ਤੋਂ ਵੱਡੀ ਚਿੰਤਾ ਕਿ ਬੱਚੇ ਸਕੂਲ ਪਹੁੰਚੇ ਜਾਂ ਨਹੀਂ, ਉਨ੍ਹਾਂ ਦੇ ਵਾਪਸ ਆਉਣ ਤਕ ਮਾਪਿਆਂ ਦੇ ਦਿਲਾਂ 'ਚ ਬਣੀ ਰਹਿੰਦੀ ਹੈ। ਇਸ ਲਈ ਸਕੂਲਾਂ 'ਚ ਆਨਲਾਈਨ ਹਾਜ਼ਰੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇੱਕੋ ਸਮੇਂ ਸ਼ੁਰੂ ਕੀਤੀ ਜਾਵੇਗੀ।
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜ਼ੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ। ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।
ਚੰਡੀਗੜ੍ਹ: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (ਐਨਸੀਐਮਈਸੀ) ਤੋਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ’ਤੇ ਪ੍ਰਾਪਤ ਬਾਲ ਅਸ਼ਲੀਲ ਸਮੱਗਰੀ ਦੇ ਪ੍ਰਸਾਰਣ ਸੰਬੰਧੀ ਮਿਲੀ ਸਾਈਬਰ ਸੂਹ ਤੋਂ ਬਾਅਦ, ਪੰਜਾਬ ਰਾਜ ਸਾਈਬਰ ਕ੍ਰਾਈਮ ਸੈੱਲ ਦੀ ਇਕਾਈ ਔਰਤਾਂ ਅਤੇ ਬੱਚਿਆਂ ਦੇ ਵਿਰੁੱਧ ਸਾਈਬਰ ਅਪਰਾਧ ਰੋਕਥਾਮ (ਸੀ.ਸੀ.ਪੀ.ਡਬਲਿਊ.ਸੀ.) ਨੇ, ਮਾਮਲੇ ਦੀ ਜਾਂਚ ਸ਼ੁਰੂ ਕੀਤੀ , ਜਿਸ ਤੋਂ ਪਤਾ ਲੱਗਾ ਹੈ ਕਿ ਸ਼ੱਕੀ ਵਿਅਕਤੀ ਨੇ 27-11-2020 ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਵੀਡੀਓ ਕਲਿੱਪ ਪ੍ਰਸਾਰਿਤ ਕੀਤੀ ਸੀ। ਇਸ ਤੋਂ ਬਾਅਦ, ਬਾਲ ਅਸ਼ਲੀਲ ਸਮੱਗਰੀ ਨੂੰ ਅਪਲੋਡ/ਪ੍ਰਸਾਰਿਤ ਕਰਨ ਲਈ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਆਈ.ਟੀ. ਐਕਟ ਦੀ ਧਾਰਾ 67-ਬੀ ਤਹਿਤ ਕੇਸ ਐਫਆਈਆਰ ਨੰਬਰ 18 ਮਿਤੀ 18.09.2021 ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਕੀਤੀ ਜਾਂਚ ਦੌਰਾਨ, ਵੱਖ-ਵੱਖ ਇੰਟਰਨੈਟ ਸੇਵਾ ਪ੍ਰਦਾਤਾਵਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਆਈ.ਪੀ. ਐਡਰੈੱਸ ਸਮੇਤ ਤਕਨੀਕੀ ਵੇਰਵੇ ਮੰਗੇ ਗਏ ਸਨ, ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਦੋਸ਼ੀ ਨੂੰ 13 ਜਨਵਰੀ, 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਉਸ ਦੇ ਕਬਜ਼ੇ ਵਿਚੋਂ ਅਪਰਾਧ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਸੀ। ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਇਲੈਕਟਰਾਨਿਕ ਰੂਪ ਵਿੱਚ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਿਤ ਜਾਂ ਪ੍ਰਦਰਸ਼ਿਤ ਕਰਨਾ ਜਿਸ ਵਿੱਚ ਬੱਚਿਆਂ ਨੂੰ ਅਸ਼ਲੀਲ ਹਰਕਤਾਂ ਜਾਂ ਵਿਵਹਾਰ ਵਿੱਚ ਸ਼ਾਮਲ ਦਿਖਾਇਆ ਗਿਆ ਹੋਵੇ ਜਾਂ ਇਤਰਾਜ਼ਯੋਗ ਟੈਕਸਟ ਜਾਂ ਡਿਜੀਟਲ ਚਿੱਤਰ ਬਣਾਏ ਗਏ ਹੋਣ, ਅਜਿਹੀ ਕਿਸੇ ਵੀ ਸਮੱਗਰੀ ਨੂੰ ਇਕੱਤਰ ਕਰਨਾ, ਖੋਜਣਾ, ਬ੍ਰਾਊਜ਼ ਕਰਨਾ, ਡਾਊਨਲੋਡ ਕਰਨਾ, ਇਸ਼ਤਿਹਾਰ ਦੇਣਾ, ਪ੍ਰਚਾਰ ਕਰਨਾ, ਅਦਾਨ-ਪ੍ਰਦਾਨ ਜਾਂ ਵੰਡਣਾ,ਜਿਸ ਵਿੱਚ ਇਲੈਕਟਰਾਨਿਕ ਰੂਪ ਵਿੱਚ ਬੱਚਿਆਂ ਦੇ ਨਿੱਜਤਾ ਅਤੇ ਜਿਨਸੀ ਸ਼ੋਸ਼ਣ ਹੋਵੇ, ਨੂੰ ਦਰਸਾਉਣਾ ਇੱਕ ਸਜ਼ਾਯੋਗ ਕਾਰਵਾਈ ਹੈ ਜਿਸ ਵਿੱਚ ਪੰਜ ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ, ਜੋ 10 ਲੱਖ ਰੁਪਏ ਤੱਕ ਹੋ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਉਹਨਾਂ ਦੀਆਂ ਆਨਲਾਈਨ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ, ਬੱਚਿਆਂ ਨੂੰ ਆਪਦੀ ਨਿਗਰਾਨੀ ਹੇਠ ਸਕ੍ਰੀਨਾਂ ਅਤੇ ਡਿਵਾਈਸਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ, ਬੱਚਿਆਂ ਦੇ ਆਨਲਾਈਨ ਦੋਸਤਾਂ ’ਤੇ ਅੱਖ ਰੱਖਣ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਨਿੱਜਤਾ ਗੁਪਤ ਰੱਖਣਾ ਸਿਖਾਉਣ ਲਈ ਕਿਹਾ।ਜ਼ਿਕਰਯੋਗ ਹੈ ਕਿ ਸੀ.ਸੀ.ਪੀ.ਡਬਲਯੂ.ਸੀ. ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਨਜਿੱਠਣ ਲਈ ਸਥਾਪਿਤ ਕੀਤੀ ਗਈ ਇੱਕ ਵਿਸ਼ੇਸ਼ ਇਕਾਈ ਹੈ।...
ਸੁਲਤਾਨਪੁਰ ਲੋਧੀ/ ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ। ਜਿਸ ਦੌਰਾਨ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਫਾਇਰਿੰਗ 'ਚ ਪੰਜ ਹੋਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਖੁਦ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਹਨ। ਗੁਰਦੁਆਰਾ ਸਾਹਿਬ ਦੀ ਵਿੱਚ 30 ਦੇ ਕਰੀਬ ਨਿਹੰਗ ਸਿੰਘ ਮੌਜੂਦ ਹਨ। ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ ਗੁਰਦੁਆਰਾ ਸਾਹਿਬ ਨੂੰ ਆਪਣੇ ਕਬਜ਼ੇ ਵਿਚ ਕਰਨ ਲਈ ਦੋ ਗੁੱਟਾਂ ਵਿਚ ਵਿਵਾਦ ਚੱਲ ਰਿਹਾ ਹੈ । ਗੁਰਦੁਆਰਾ ਸਾਹਿਬ 'ਤੇ ਪਹਿਲਾਂ ਬਾਬਾ ਬੁੱਢਾ ਦਲ ਮਾਨ ਗਰੁੱਪ ਦਾ ਕਬਜ਼ਾ ਹੈ। ਜਿਸ ਨੂੰ ਲੈ ਬੀਤੀ ਦਿਨੀਂ ਪੰਜਾਬ ਪੁਲਿਸ ਨੇ ਕੁਝ ਨਿਹੰਗ ਸਿੰਘ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ। ਅੱਜ ਸਵੇਰੇ ਪੁਲਿਸ ਅਤੇ ਨਿਹੰਗ ਸਿੰਘਾ ਦੇ ਵਿਚ ਤਕਰਾਰ ਵੱਧ ਗਿਆ। ਪੁਲਿਸ ਵੱਲੋਂ ਇਕਾਲੇ ਨੂੰ ਸੀਲ ਕਰ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ। ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ। ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ… pic.twitter.com/OXAqQEYP2y — Bhagwant Mann (@BhagwantMann) November 23, 2023...
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ। ਐਡਵੋਕੇਟ ਧਾਮੀ ਦਾ ਕਹਿਣਾ ਹੈ ਕਿ ਮੁੱਦੇ ਨੂੰ ਜਲਦੀ ਹੱਲ ਕੀਤਾ ਜਾਵੇ ਤਾਂ ਸ਼ਾਂਤੀ ਬਹਾਲ ਹੋ ਸਕੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫ਼ਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।ਮੁੱਖ ਮੰਤਰੀ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨ੍ਹਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।...
ਲੁਧਿਆਣਾ : ਪੰਜਾਬ ਵਿਚ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਪੰਜਾਬ ਵਿਚ ਫ਼ਰੀਦਕੋਟ ਸਭ ਤੋਂ ਵੱਧ ਠੰਢਾ ਰਿਹਾ ਤੇ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਰੋਪੜ ਵਿਚ ਘੱਟੋ-ਘੱਟ ਤਾਪਮਾਨ 9.0 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿਚ 9.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿਚ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 10.8 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 12.5 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 13.3 ਡਿਗਰੀ ਸੈਲਸੀਅਸ ਤੇ ਪਟਿਆਲਾ ਵਿਚ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 25 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 28 ਨਵੰਬਰ ਤੱਕ ਮੌਸਮ ਖ਼ੁਸ਼ਕ ਰਹੇਗਾ। ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਹੈ।
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ 'ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਇਸ ਹੱਦ ਤੱਕ ਵਿਗੜ ਗਿਆ ਕਿ ਇੱਕ ਪਾਸੇ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਅਤੇ ਛੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤੀ ਦਿਖਾਈ। ਜਾਣਕਾਰੀ ਮੁਤਾਬਕ ਗੁਰਦੁਆਰਾ ਅਕਾਲ ਬੁੰਗਾ ਵਿਖੇ ਭਾਰੀ ਗੋਲੀਬਾਰੀ ਹੋਈ। ਗੋਲੀਬਾਰੀ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।ਇਸ ਘਟਨਾ ‘ਚ ਛੇ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪੁਲਿਸ ਅਤੇ ਨਿਹੰਗਾਂ ਵਿਚਕਾਰ ਖਿਚੋਤਾਣ ਜਾਰੀ ਹੈ। ਇਸ ਝੜਪ ਤੋਂ ਬਾਅਦ ਇਲਾਕੇ 'ਚ ਤਣਾਅ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ 'ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ (ਡੀ.ਐਸ.ਡੀ.) ਪ੍ਰੋਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲਿਆ। ਇੱਥੇ ਆਪਣੇ ਦਫ਼ਤਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸੀਨੀਅਰ ਅਧਿਕਾਰੀਆਂ ਅਤੇ ਸੇਵਾ ਕੇਂਦਰ ਅਪਰੇਟਰ ਨਾਲ ਡੋਰ-ਸਟੈੱਪ ਸਰਵਿਸ ਡਿਲੀਵਰੀ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਤਿਆਰੀ ਬਾਰੇ ਵਿਸਥਾਰਪੂਰਵਕ ਸਮੀਖਿਆ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਜਲਦ ਹੀ ਡੋਰ-ਸਟੈੱਪ ਸਰਵਿਸ ਡਿਲੀਵਰੀ ਸ਼ੁਰੂ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਦੇ ਲੋਕ 40 ਤੋਂ ਵੱਧ ਨਾਗਰਿਕ ਕੇਂਦਰਿਤ ਸੇਵਾਵਾਂ ਆਪਣੇ ਦਰਾਂ 'ਤੇ ਪ੍ਰਾਪਤ ਕਰ ਸਕਣਗੇ, ਜੋ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ ਕਿਉਂਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਉਨ੍ਹਾਂ ਨੂੰ ਕਿਸੇ ਵੀ ਦਫ਼ਤਰ ਨਹੀਂ ਜਾਣਾ ਪਵੇਗਾ। ਉਹਨਾਂ ਅੱਗੇ ਦੱਸਿਆ ਕਿ ਡੋਰ-ਸਟੈੱਪ ਸਰਵਿਸ ਡਿਲੀਵਰੀ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਨੂੰ ਉਨ੍ਹਾਂ ਨੂੰ ਘਰਾਂ ‘ਚ ਸਿੱਧੇ ਤੌਰ 'ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਪਾਰਦਰਸ਼ਤਾ, ਸਹੂਲਤ ਅਤੇ ਪਹੁੰਚਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ। ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ ਡਾਇਲ ਕਰਕੇ ਅਤੇ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤੈਅ ਕਰਕੇ ਸੇਵਾਵਾਂ ਪ੍ਰਾਪਤ ਕਰਨ ਸਕਣਗੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਸਟਾਫ਼ ਨਿਯਤ ਸਮੇਂ 'ਤੇ ਉਨ੍ਹਾਂ ਦੇ ਘਰਾਂ ਜਾਵੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਉਪਰੰਤ ਫੀਸ ਇਕੱਠੀ ਕਰੇਗਾ ਅਤੇ ਕੰਮ ਮੁਕੰਮਲ ਕਰਕੇ ਦੇਵੇਗਾ। ਦੱਸਣਯੋਗ ਹੈ ਕਿ ਇਹ ਸਭ ਪ੍ਰਕਿਰਿਆ ਨਾਗਰਿਕਾਂ ਦੇ ਘਰਾਂ ਵਿੱਚ ਹੀ ਮੁਕੰਮਲ ਕੀਤੀ ਜਾਵੇਗੀ।ਸੇਵਾ ਕੇਂਦਰਾਂ ਦੇ ਸੰਚਾਲਨ ਨੂੰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਬੰਧੀ ਪ੍ਰਕਿਰਿਆ ਦੀ ਸਮੀਖਿਆ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਨੂੰ ਚਲਾਉਣ ਲਈ ਇੱਕ ਨਵੇਂ ਸੇਵਾ ਆਪਰੇਟਰ ਦੀ ਨਿਯੁਕਤੀ ਕੀਤੀ ਹੈ। ਨਵੇਂ ਆਪਰੇਟਰ ਵੱਲੋਂ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੇਵਾ ਕੇਂਦਰ ਦੇ ਸੰਚਾਲਨ ਨੂੰ ਨਵੇਂ ਸਰਵਿਸ ਆਪਰੇਟਰ ਨੂੰ ਤਬਦੀਲ ਕਰਦਿਆਂ ਲੋਕਾਂ ਨੂੰ ਕੋਈ ਅਸੁਵਿਧਾ ਨਹੀਂ ਹੋਣੀ ਚਾਹੀਦੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਮੈਸਰਜ਼ ਬੀ.ਐਲ.ਐਸ. ਕੇਂਦਰਜ਼ ਪ੍ਰਾ. ਲਿਮ., ਮੈਸਰਜ਼ ਡਾ. ਆਈ.ਟੀ.ਐਮ. ਅਤੇ ਮੈਸਰਜ਼ ਟੈਰੇਸਿਸ ਸਿਟੀਜ਼ਨਸਰਵਿਸ ਐਲ.ਐਲ.ਪੀ. ਦੇ ਨੁਮਾਇੰਦੇ ਵੀ ਮੌਜੂਦ ਸਨ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Sukhbir Singh Badal News: सुखबीर सिंह बादल ने चेयरमैन पद से दिया इस्तीफा
Gold-Silver Price Today : सस्ता हुआ सोना! चादीं का भी फिसल रेट, जानें आपके शहर में आज क्या है कीमत
Petrol-Diesel Prices Today: पेट्रोल-डीजल की नई कीमतें जारी, यहां जानें अपने शहर के नए दाम