LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
pardeep singh
vijilance000458

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ।    ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ ਐਫ.ਆਈ.ਆਰ. 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

kisan58960000

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹਰਿੰਦਰ ਸਿੰਘ ਲੱਖੋਵਾਲ, ਜੁਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ 26 ਨਵੰਬਰ ਤੋਂ 28 ਨਵੰਬਰ ਤੱਕ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੇ ਅੰਗ ਵਜੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਮੋਰਚੇ ਦੀਆਂ ਤਿਆਰੀਆਂ ਅਤੇ ਰੂਟ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨਗੀ ਮੰਡਲ ਨੇ ਦੱਸਿਆ ਕਿ ਸਾਰੇ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ, ਕਿਸਾਨ ਅਤੇ ਬੀਬੀਆਂ ਟਰੈਕਟਰ ਟਰਾਲੀਆਂ ਅਤੇ ਗੱਡੀਆਂ ਰਾਹੀਂ ਚੰਡੀਗੜ੍ਹ ਪਹੁੰਚਣਗੇ। ਕਿਸਾਨ ਆਈਸਰ ਚੌਂਕ ਤੋਂ ਟ੍ਰਿਬਿਊਨ ਚੌਕ ਵਾਲੀ ਸੜਕ ਤੋਂ ਆਉਣਗੇ।ਆਗੂਆਂ ਨੇ ਦੱਸਿਆ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇਸ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਵਿੱਚ ਮੁਹਿੰਮ ਚਲਾ ਰਹੀਆਂ ਹਨ। ਟਰਾਲੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ। ਲੱਗਭੱਗ ਸਾਰੇ ਪੰਜਾਬ ਦੇ ਟਰੈਕਟਰ ਟਰਾਲੀਆਂ 25 ਨਵੰਬਰ ਨੂੰ ਹੀ ਚੰਡੀਗੜ੍ਹ ਵੱਲ ਰਵਾਨਾ ਹੋਣਗੇ।ਇਸ ਤਰਾਂ ਇੱਕ ਵਾਰ ਫੇਰ ਦਿੱਲੀ ਅੰਦੋਲਨ ਵਾਲਾ ਮਾਹੌਲ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀ ਕੀਤਾ ਜਾ ਸਕਦਾ। ਮੀਟਿੰਗ ਵਿੱਚ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪ੍ਰੈਸ ਕਮੇਟੀ, ਸੰਚਾਲਨ ਕਮੇਟੀ ਅਤੇ ਵੱਖ ਵੱਖ ਦਿਨਾਂ ਲਈ ਪ੍ਰਧਾਨਗੀ ਮੰਡਲ ਬਣਾਏ ਗਏ।   ਕਿਸਾਨ ਆਗੂਆਂ ਨੇ ਦੱਸਿਆ ਕਿ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ। ਇਸ ਲਈ ਸੰਯੁਕਤ ਕਿਸਾਨ ਮੋਰਚਾ, ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਇਹ ਪ੍ਰਦਰਸ਼ਣ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕਰੇਗਾ ਕਿ ਸਾਰੀਆਂ ਫਸਲਾਂ ਦੀ ਐਮ ਐਸ ਪੀ ਸਵਾਮੀਨਾਥਨ ਕਮਿਸ਼ਨ ਦੀ ਫਾਰਮੂਲੇ ਅਨੁਸਾਰ ਸੀ-2+50% ਦੇ ਫਾਰਮੂਲੇ ਨਾਲ ਖ੍ਰੀਦ ਦੀ ਗਾਰੰਟੀ ਕਾਨੂੰਨ, ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜਾ ਰੱਦ ਕਰੋ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਉ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰ ਕੇ ਸਜ਼ਾ ਦਿਓ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਤੇ ਬਣਾਏ ਸਾਰੇ ਕੇਸ ਰੱਦ ਕਰੋ, ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ, ਨਿਊਜ਼ਕਲਿੱਕ ਖਿਲਾਫ ਦਰਜ ਕੀਤੀ ਐਫ ਆਈ ਆਰ ਰੱਦ ਕਰਨ ਅਤੇ ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ, ਪਬਲਿਕ ਸੈਕਟਰ ਬਹਾਲ ਕਰੋ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ।  ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਐਸ ਕੇ ਐਮ ਨੇ  ਪੰਜਾਬ ਵਿੱਚ ਹੜਾਂ ਨਾਲ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਣ, ਝੋਨੇ ਤੋਂ ਖਹਿੜਾ ਛਡਵਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐਮ ਐਸ ਪੀ ਤੇ ਖਰੀਦ ਦੀ ਗਾਰੰਟੀ ਦੇਣ, ਕਿਸਾਨਾਂ ਦਾ ਸਾਰਾ ਕਰਜਾ ਰੱਦ ਕੀਤਾ ਜਾਵੇ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਜਾਰੀ ਕੀਤਾ ਜਾਵੇ, ਆਬਾਦਕਾਰ ਕਿਸਾਨਾਂ ਤੋਂ ਜਮੀਨਾਂ ਖੋਹਣੀਆਂ ਬੰਦ ਕਰ ਕੇ ਉਹਨਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ, ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, ਪਰਾਲੀ ਸਾੜਨ ਕਰਕੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ, ਰੈਡ ਐਂਟਰੀਆਂ ਅਤੇ ਹੋਰ ਸਾਰੀਆਂ ਕਾਰਵਾਈਆਂ ਰੱਦ ਕੀਤੀਆਂ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ। ਪ੍ਰਧਾਨਗੀ ਮੰਡਲ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਦਾ ਮੰਗ ਪੱਤਰ ਗਵਰਨਰ ਪੰਜਾਬ ਨੂੰ ਦੇਣ ਲਈ ਕਿਸਾਨ ਚੰਡੀਗੜ੍ਹ ਆ ਰਹੇ ਹਨ ਅਤੇ ਪੰਜਾਬ ਸਰਕਾਰ ਤੋਂ ਉਪਰੋਕਤ ਮੰਗਾਂ ਮਨਵਾਉਣ ਲਈ ਵੀ ਜ਼ੋਰ ਪਾਉਣਗੇ। ਜੇਕਰ ਕਿਸਾਨਾਂ ਨੂੰ ਪਿੰਡਾਂ ਤੋਂ ਚੱਲਣ ਸਮੇਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਾਂ ਕੋਈ ਹੋਰ ਜ਼ਬਰ ਜਿਵੇਂ ਗਿਰਫਤਾਰੀਆਂ ਵਗੈਰਾ ਦੀ ਕੋਸ਼ਿਸ਼ ਕੀਤੀ ਗਈ ਤਾਂ ਸਰਕਾਰ ਨੂੰ ਕਿਸਾਨਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ।ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਤੋਂ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਮਨਜੀਤ ਸਿੰਘ ਧਨੇਰ, ਬੀਕੇਯੂ ਏਕਤਾ ਮਾਲਵਾ ਤੋਂ ਗੁਰਵਿੰਦਰ ਸਿੰਘ ਬੱਲ੍ਹੋ,ਬੀਕੇਯੂ ਪੰਜਾਬ ਤੋਂ ਸੁੱਖ ਗਿੱਲ ਮੋਗਾ,ਕਿਰਤੀ ਕਿਸਾਨ ਯੂਨੀਅਨ ਤੋਂ ਰਾਮਿੰਦਰ ਸਿੰਘ ਪਟਿਆਲਾ, ਕੌਮੀ ਕਿਸਾਨ ਯੂਨੀਅਨ ਤੋਂ ਬਿੰਦਰ ਸਿੰਘ ਗੋਲੇਵਾਲਾ, ਜਮਹੂਰੀ ਕਿਸਾਨ ਸਭਾ ਤੋਂ ਸਤਨਾਮ ਸਿੰਘ ਅਜਨਾਲਾ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਗੁਰਮੀਤ ਸਿੰਘ ਮਹਿਮਾ,ਕੁੱਲ ਹਿੰਦ ਕਿਸਾਨ ਫੈਡਰੇਸ਼ਨ ਤੋਂ ਕਿਰਨਜੀਤ ਸੇਖੋਂ, ਪੰਜਾਬ ਕਿਸਾਨ ਯੂਨੀਅਨ ਤੋਂ ਰੁਲਦੂ ਸਿੰਘ ਮਾਨਸਾ,ਬੀਕੇਯੂ ਡਕੌਂਦਾ ਤੋਂ ਬੂਟਾ ਸਿੰਘ ਬੁਰਜ ਗਿੱਲ,ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਤੋਂ ਬਲਦੇਵ ਸਿੰਘ ਨਿਹਾਲ ਗੜ੍ਹ,ਬੀਕੇਯੂ ਲੱਖੋਵਾਲ ਤੋਂ ਹਰਿੰਦਰ ਸਿੰਘ ਲੱਖੋਵਾਲ, ਮਹਿਲਾ ਕਿਸਾਨ ਯੂਨੀਅਨ ਤੋਂ ਰਾਜਵਿੰਦਰ ਕੌਰ,ਕਿਸਾਨ ਮਾਝਾ ਸੰਘਰਸ਼ ਕਮੇਟੀ ਗੁਰਪ੍ਰੀਤ ਸਿੰਘ ਬੋਪਾਰਾਏ,ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਤੋਂ ਅਮੋਲਕ ਸਿੰਘ ਤਰਨਤਾਰਨ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਹਰਮੀਤ ਸਿੰਘ ਕਾਦੀਆਂ,ਕੁਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਬਸੰਤ ਅਤੇ ਕਿਰਤੀ ਕਿਸਾਨ ਮੋਰਚਾ ਦੇ ਜਗਮਨਦੀਪ ਸਿੰਘ ਪੜੀ ਸਮੇਤ ਹੋਰ ਵੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

phase5896

ਫਰੀਦਕੋਟ: ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ 'ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਦੋਵਾਂ ਦੀ ਪਛਾਣ ਅਕਾਸ਼ਦੀਪ ਅਤੇ ਅਨਮੋਲਦੀਪ ਵਜੋਂ ਹੋਈ ਹੈ, ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਜਾਰੀ ਹੈ। ਜਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝੰਡੀਆਂਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਤਿੰਨ ਭਰਾ ਸਥਾਨਕ ਡੀ.ਪੀ.ਐਸ ਸਕੂਲ ਦੀ ਨਹਿਰ ਨੇੜਿਓਂ ਸ਼ੱਕੀ ਹਾਲਾਤਾਂ 'ਚ ਲਾਪਤਾ ਹੋ ਗਏ ਸਨ।ਉਨ੍ਹਾਂ ਦਾ ਨੁਕਸਾਨਿਆ ਮੋਟਰਸਾਈਕਲ ਨਹਿਰ ਦੇ ਪੁਲ ਨੇੜਿਓਂ ਬਰਾਮਦ ਹੋਇਆ ਸੀ।ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਿਊਰੀਆਂ 'ਤੇ ਕੰਮ ਕਰ ਰਹੀ ਹੈ। ਇਸ ਸਬੰਧੀ ਇਹ ਵੀ ਚਰਚਾ ਹੈ ਕਿ ਇਹ ਹਾਦਸਾ ਹੈ ਜਾਂ ਕਿਸੇ ਦੀ ਸਾਜ਼ਿਸ਼। ਫਿਲਹਾਲ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

hy4125555

ਮੋਗਾ: ਮੋਗਾ 'ਚ ਇੱਕ ਵਿਅਕਤੀ ਦੇ ਘਰ 'ਤੇ NIA ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਟੈਰਰ ਫੰਡਿੰਗ ਦਾ ਹੋ ਸਕਦਾ ਹੈ। ਪੰਜਾਬ ਵਿੱਚ ਕਈ ਹੋਰ ਥਾਵਾਂ 'ਤੇ ਵੀ ਐਨਆਈਏ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਗੁਰਦਾਸਪੁਰ ਦੇ ਸ੍ਰੀ ਹਰਿਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਬੋਲੇਵਾਲ ਵਿਖੇ ਕਿਰਪਾਲ ਸਿੰਘ ਨਾਮ ਦੇ ਵਿਅਕਤੀ ਦੇ ਘਰ ਵੀ NIA ਵੱਲੋਂ ਰੇਡ ਕੀਤੀ ਜਾ ਰਹੀ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ।ਖਾਲਿਸਤਾਨੀ ਫੰਡਿੰਗ ਦੇ ਸ਼ੱਕ ‘ਚ ਕੁਰੂਕਸ਼ੇਤਰ ਦੇ ਸਲਾਰਪੁਰ ਰੋਡ ‘ਤੇ ਛਾਪੇਮਾਰੀ ਕੀਤੀ ਗਈ। ਐਨਆਈਏ ਦੀ ਟੀਮ ਸਵੇਰੇ 6 ਵਜੇ ਇੱਥੇ ਇੱਕ ਸਵੀਟ ਹਾਊਸ ਵਿੱਚ ਆਈ ਅਤੇ ਮਾਲਕ ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਟੀਮ ਦਿੱਲੀ ਪਰਤ ਗਈ। ਮੋਗਾ ਦੇ ਚੜਿੱਕ ਦੇ ਪਿੰਡ ਝੰਡੇਵਾਲਾ ਵਿੱਚ ਬੁੱਧਵਾਰ ਸਵੇਰੇ NIA ਨੇ ਗੁਰਲਾਭ ਸਿੰਘ ਦੇ ਘਰ ਛਾਪਾ ਮਾਰਿਆ। ਐਨਆਈਏ ਦੇ ਨਾਲ ਮੋਗਾ ਪੁਲਿਸ ਵੀ ਮੌਜੂਦ ਹੈ। ਟੀਮ ਨੇ ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਹਰਪ੍ਰੀਤ ਕੌਰ ਮੁਤਾਬਕ ਉਸ ਦਾ ਪਤੀ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ। ਐਨਆਈਏ ਨੇ ਉਸ ਨੂੰ 24 ਨਵੰਬਰ ਨੂੰ ਚੰਡੀਗੜ੍ਹ ਬੁਲਾਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਅਧੀਨ ਪੈਂਦੇ ਪਿੰਡ ਬੋਲੇਵਾਲ ਵਿਖੇ ਕਿਰਪਾਲ ਸਿੰਘ ਨਾਮ ਦੇ ਵਿਅਕਤੀ ਦੇ ਘਰ NIA ਦੀ ਰੇਡ ਕੀਤੀ ਜਾ ਰਹੀ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ। NIA ਦੀ ਇਸ ਰੇਡ ਵਿੱਚ ਪੰਜਾਬ ਪੁਲਿਸ ਦੀ ਟੀਮ ਵੀ ਮੌਜੂਦ ਹੈ। ਇਹ ਛਾਪੇਮਾਰੀ ਸਵੇਰੇ ਤੋਂ ਹੀ ਕੀਤੀ ਜਾ ਰਹੀ ਹੈ।

cibt8412369

ਚੰਡੀਗੜ੍ਹ/ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ  ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ )  ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ  ਸਫ਼ਲਤਾ ਹਾਸਲ ਕੀਤੀ  ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਿੱਖ, ਬਠਿੰਡਾ ; ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ, ਫਾਜ਼ਿਕਲਕਾ ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ , ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 8 ਪਿਸਤੌਲ--ਤਿੰਨ .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲ-- ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।ਡੀਜੀਪੀ ਗੌਰਵ ਯ...

dainyal5623000

ਨਵੀਂ ਦਿੱਲੀ:  ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਮੰਗਲਵਾਰ ਨੂੰ ਟਰਾਂਸਜੈਂਡਰ ਕ੍ਰਿਕਟਰਾਂ 'ਤੇ ਪਾਬੰਦੀ ਲਗਾ ਦਿੱਤੀ, ਜਿਸ ਤੋਂ ਬਾਅਦ ਕੈਨੇਡੀਅਨ ਕ੍ਰਿਕਟਰ ਡੇਨੀਅਲ ਮੈਕਗੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਲੜਾਈ ਜਾਰੀ ਰਹੇਗੀ- ਡੇਨੀਅਲ ਅੰਤਰਰਾਸ਼ਟਰੀ ਕ੍ਰਿਕਟ 'ਚ ਨਜ਼ਰ ਆਉਣ ਵਾਲੇ ਪਹਿਲੇ ਟਰਾਂਸਜੈਂਡਰ ਮੈਕਗੀ ਨੇ ਕ੍ਰਿਕਟ ਦੀ ਸਰਵਉੱਚ ਸੰਸਥਾ ਤੋਂ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਲੜਾਈ ਜਾਰੀ ਰਹੇਗੀ।ਡੇਨੀਅਲ ਮੈਕਗੀ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਇਲਾਵਾ ਕੋਈ ਆਪਸ਼ਨ ਨਹੀਂ ਹੈ ਕਿਉਂਕਿ ਆਈਸੀਸੀ ਨੇ ਮੰਗਲਵਾਰ ਨੂੰ ਨਵੇਂ ਫੈਸਲੇ ਦਾ ਐਲਾਨ ਕੀਤਾ ਹੈ। ਡੇਨੀਅਲ ਮੈਕਗੀ  ਨੇ ਕਿਹਾ ਹੈ ਕਿ ਮੇਰਾ ਕ੍ਰਿਕਟ ਕਰੀਅਰ ਖਤਮ ਹੋ ਗਿਆ ਹੈ। ਜਿਵੇਂ ਹੀ ਇਹ ਸ਼ੁਰੂ ਹੋਇਆ, ਇਸ ਨੂੰ ਖਤਮ ਕਰਨਾ ਪਿਆ ਹੈ। ਮੇਰੇ ਸਫ਼ਰ ਵਿੱਚ ਮੇਰਾ ਸਾਥ ਦੇਣ ਵਾਲੇ ਸਾਰਿਆਂ ਦਾ ਧੰਨਵਾਦ। ਮੇਰੇ ਸਾਥੀਆਂ, ਮੇਰੇ ਵਿਰੋਧੀਆਂ, ਕ੍ਰਿਕਟ ਭਾਈਚਾਰੇ ਅਤੇ ਮੇਰੇ ਸਪਾਂਸਰਾਂ ਦਾ ਧੰਨਵਾਦ।  

pgi5896

ਚੰਡੀਗੜ੍ਹ: ਚੰਡੀਗੜ੍ਹ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਸਟਾਫ਼ ਨਰਸ ਦੱਸ ਕੇ ਮਹਿਲਾ ਮਰੀਜ਼ ਨੂੰ ਜ਼ਹਿਰੀਲਾ ਟੀਕਾ ਲਗਾਉਣ ਦੇ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਪੁਲੀਸ ਨੇ ਮੁਲਜ਼ਮ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੀ ਔਰਤ ਦੀ ਪਛਾਣ ਜਸਪ੍ਰੀਤ ਕੌਰ (20) ਵਾਸੀ ਸੰਗਰੂਰ ਵਜੋਂ ਹੋਈ ਹੈ। ਖਾਸ ਗੱਲ ਇਹ ਹੈ ਕਿ ਸਿਰਫ ਤਿੰਨ ਹਜ਼ਾਰ ਰੁਪਏ ਦੇ ਲਾਲਚ ਵਿੱਚ ਉਸ ਨੇ ਪੀਜੀਆਈ ਦੇ ਸੁਰੱਖਿਆ ਪ੍ਰਬੰਧਾਂ ਨੂੰ ਤੋੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੂੰ ਇਹ ਕੰਮ ਔਰਤ ਮਰੀਜ਼ ਹਰਮੀਤ ਕੌਰ ਦੇ ਸਕੇ ਭਰਾ ਜਸਮੀਤ ਸਿੰਘ ਨੇ ਕਰਨ ਲਈ ਰਾਜ਼ੀ ਕੀਤਾ। ਪੁਲੀਸ ਨੇ ਜਸਮੀਤ ਸਿੰਘ (23) ਵਾਸੀ ਰਾਜਪੁਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਹੋਰ ਦੋ ਮੁਲਜ਼ਮਾਂ ਵਿੱਚ ਜ਼ਹਿਰੀਲੇ ਟੀਕਾ ਮੁਹੱਈਆ ਕਰਵਾਉਣ ਵਾਲੇ ਬੂਟਾ ਸਿੰਘ (38) ਵਾਸੀ ਰਾਜਪੁਰਾ ਅਤੇ ਮਨਦੀਪ ਸਿੰਘ (25) ਵਾਸੀ ਪਟਿਆਲਾ ਸ਼ਾਮਲ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਸਮੀਤ ਸਿੰਘ ਪਿਛਲੇ ਸਾਲ ਸਤੰਬਰ ਵਿੱਚ ਹੋਏ ਆਪਣੀ ਭੈਣ ਹਰਮੀਤ ਕੌਰ ਅਤੇ ਗੁਰਵਿੰਦਰ ਦੇ ਅੰਤਰਜਾਤੀ ਵਿਆਹ ਤੋਂ ਨਾਰਾਜ਼ ਸੀ। ਉਹ ਗੁਰਵਿੰਦਰ ਅਤੇ ਆਪਣੀ ਭੈਣ ਨੂੰ ਲਗਾਤਾਰ ਧਮਕੀਆਂ ਦੇ ਰਿਹਾ ਸੀ।ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਪੀਜੀਆਈ ਦੀ ਸਟਾਫ ਨਰਸ ਬਣ ਕੇ ਮਹਿਲਾ ਮਰੀਜ਼ ਨੂੰ ਟੀਕਾ ਲਗਾਉਣ ਵਾਲੀ ਮੁਲਜ਼ਮ ਜਸਪ੍ਰੀਤ ਕੌਰ ਪਟਿਆਲਾ ਵਿੱਚ ਪੇਸ਼ੈਂਟ ਕੇਅਰ/ਹੈਲਪਰ ਵਜੋਂ ਕੰਮ ਕਰਦੀ ਹੈ। ਅਜਿਹੇ 'ਚ ਉਸ ਨੂੰ ਟੀਕਾ ਲਗਾਉਣ ਦੀ ਪੂਰੀ ਜਾਣਕਾਰੀ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਸ ਨੇ ਪੀਜੀਆਈ ਵਿੱਚ ਦਾਖ਼ਲ ਮਰੀਜ਼ ਹਰਮੀਤ ਕੌਰ ਦੀ ਰੇਕੀ ਕੀਤੀ ਅਤੇ ਬਾਅਦ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ।

canada5698

Canada E-visa service: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਹੁਣ ਮੁੜ ਤੋਂ ਸੁਖਾਵੇਂ ਨਜ਼ਰ ਆ ਰਹੇ ਹਨ। ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਣਾਅ (ਇੰਡੀਆ ਕੈਨੇਡਾ ਈ ਵੀਜ਼ਾ ਸਰਵਿਸ ਰੈਜ਼ਿਊਮੇ) ਕਾਫੀ ਵੱਧ ਗਿਆ ਸੀ ਜਿਸ ਤੋਂ ਬਾਅਦ ਭਾਰਤ ਨੇ ਕੈਨੇਡਾਂ ਦੇ ਲੋਕਾਂ ਲਈ ਈ-ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਸੀ ਪਰ ਕੂਟਨੀਤਕ ਵਿਵਾਦ ਦੇ ਵਿਚਕਾਰ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ, ਭਾਰਤ ਨੇ ਕੈਨੇਡੀਅਨਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ, ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਭਾਰਤ ਨੇ ਲਗਭਗ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਕੂਟਨੀਤਕ ਵਿਵਾਦ ਦਰਮਿਆਨ 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ।

kisan258

ਜਲੰਧਰ : ਗੰਨੇ ਦੇ ਭਾਅ ਵਧਾਉਣ ਤੇ ਬਕਾਇਆ ਰਾਸ਼ੀ ਅਦਾ ਕਰਨ ਦੀ ਮੰਗ ਲੈ ਕੇ ਮੰਗਲਵਾਰ ਨੂੰ ਜਲੰਧਰ-ਲੁਧਿਆਣਾ ਕੌਮੀ ਮਾਰਗ ’ਤੇ ਪੈਂਦੇ ਪਿੰਡ ਧੰਨੋਵਾਲੀ ਵਿਖੇ ਕਿਸਾਨਾਂ ਵੱਲੋਂ ਦਿੱਤਾ ਗਿਆ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਹਾਲਾਂਕਿ ਸਰਵਿਸ ਲਾਈਨਾਂ ਚੱਲਣ ਕਾਰਨ ਵਾਹਨ ਆ-ਜਾ ਰਹੇ ਹਨ। ਜਲੰਧਰ ਪ੍ਰਸ਼ਾਸਨ ਵੱਲੋਂ ਕਈ ਰੂਟ ਵੀ ਡਾਈਵਰਟ ਕਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਹ ਧਰਨਾ ਰਾਹਗੀਰਾਂ ਲਈ ਮੁਸੀਬਤ ਬਣ ਗਿਆ। ਧਰਨੇ ਕਾਰਨ ਸੜਕ ’ਤੇ ਜਾਮ ਲੱਗ ਗਿਆ ਤੇ ਇਸ ਮਾਰਗ ਰਾਹੀਂ ਵੱਖ-ਵੱਖ ਸੂਬਿਆਂ ਤੋਂ ਆਉਣ-ਜਾਣ ਵਾਲਾ ਟ੍ਰੈਫਿਕ ਪੂਰੀ ਤਰ੍ਹਾਂ ਠੱਪ ਹੋ ਗਿਆ। ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਅ। ਮਰੀਜ਼ਾਂ, ਵਿਦਿਆਰਥੀਆਂ, ਔਰਤਾਂ ਬੱਚਿਆਂ ਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕ ਬਦਲਵੇਂ ਰਸਤੇ ਲੱਭਦੇ ਰਹੇ ਪਰ ਜਾਮ ’ਚੋ ਨਿਕਲ ਕੇ ਬਦਲਵੇਂ ਰੱਸਤੇ ਤੱਕ ਜਾਣਾ ਵੀ ਮੁਸ਼ਕਲ ਹੋ ਗਿਆ ਸੀ। ਹਾਲਤ ਇਹ ਹੋ ਗਈ ਕਿ ਲੰਬੇ ਜਾਮ ਕਾਰਨ ਘੰਟਿਆ ਬੱਧੀ ਲੋਕ ਆਪਣੀ ਮੰਜ਼ਿਲ ਵੱਲ ਜਾਣ ਲਈ ਪਰੇਸ਼ਾਨ ਹੁੰਦੇ ਰਹੇ। 

school58963214

ਚੰਡੀਗੜ੍ਹ:  ਚੰਡੀਗੜ੍ਹ ਦੇ ਸੈਕਟਰ 40 ਵਿੱਚ ਇੱਕ ਪ੍ਰਾਈਵੇਟ ਸਕੂਲ ਦੇ ਨਾਲ ਲੱਗਦੀ ਜ਼ਮੀਨ ਵਿੱਚ ਅਚਾਨਕ ਗੈਸ ਪਾਈਪ ਲਾਈਨ ਲੀਕ ਹੋ ਗਈ। ਇਹ ਘਟਨਾ ਸਵੇਰੇ ਵਾਪਰੀ ਹੈ। ਵਿਦਿਆਰਥੀ ਸਕੂਲ ਪਹੁੰਚੇ ਹੀ ਸਨ ਕਿ ਤੁਰਤ ਸਕੂਲ ਖਾਲੀ ਕਰਨ ਲਈ ਆਖ ਦਿੱਤਾ ਗਿਆ। ਇੱਥੋਂ ਤੱਕ ਕਿ ਬੱਚਿਆਂ ਦੇ ਬੈਗ ਵੀ ਕਲਾਸ ਰੂਮ ਵਿੱਚ ਪਏ ਹਨ। ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ  ਸਕੂਲ ਦੇ ਅੰਦਰ ਮੌਜੂਦ ਸਟਾਫ਼ ਨੇ ਦੱਸਿਆ ਕਿ ਬਾਹਰ ਕੁੱਝ ਕੰਮ ਚੱਲ ਰਿਹਾ ਸੀ, ਜਿਸ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ। ਜਦੋਂ ਹੀ ਸਕੂਲ ਮੈਨੇਜਮੈਂਟ ਨੂੰ ਇਸ ਦਾ ਪਤਾ ਲੱਗਾ ਤਾਂ ਬੱਚਿਆਂ ਨੂੰ ਫਟਾ-ਫਟ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਸਕੂਲ ਵਿਚ ਛੁੱਟੀ ਕਰ ਦਿੱਤੀ ਗਈ। ਹਾਲਾਂਕਿ ਪੁਲਿਸ ਟੀਮ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪਾਈਪ ਲਾਈਨ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।

health5896320147

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ।  ਇਸ ਸਮਝੌਤੇ ’ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਸ੍ਰੀ ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ। ਸਕੱਤਰ ਐਨ.ਆਰ.ਈ.ਐਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ। ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ’ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ ’ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ। ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਸ੍ਰੀ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ ’ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ। ਇਸ ਮੌਕੇ  ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।...

health589632

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੈਲਥਕੇਅਰ ਮਾਡਲ ‘ਆਮ ਆਦਮੀ ਕਲੀਨਿਕਸ’ ਨੂੰ ਅੰਤਰਰਾਸ਼ਟਰੀ ਮਾਨਤਾ ਮਿਲਣਾ ਭਾਰਤ ਵਾਸਤੇ ਮਾਣਮੱਤੀ ਗੱਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਹੁਣ ਤੱਕ ਇਕਠੇ ਹੋ ਚੁੱਕੇ 621 ਕਰੋੜ ਰੁਪਏ ਦੇ ਆਯੂਸ਼ਮਾਨ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦਸੰਬਰ 2022 ਤੋਂ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਸੂਬੇ ਨੂੰ ਗ੍ਰਾਂਟਾਂ ਜਾਰੀ ਕਰਨੀਆਂ ਬੰਦ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ 14 ਤੋਂ 16 ਨਵੰਬਰ ਤੱਕ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ "ਸਟਰੇਂਥਨਿੰਗ ਲਾਸਟ ਮੀਲ ਡਿਲੀਵਰੀ ਆਫ਼ ਡਰੱਗਜ਼: ਏ ਕੇਸ ਸਟੱਡੀ ਫਰੌਮ ਪੰਜਾਬ" ਸਿਰਲੇਖ ਦੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਹੈ। ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਕੁੱਲ 85 ਦੇਸ਼ਾਂ ਵਿੱਚੋਂ, ਘੱਟੋ-ਘੱਟ 40 ਦੇਸ਼ਾਂ ਨੇ ਆਮ ਆਦਮੀ ਕਲੀਨਿਕਾਂ ਨੂੰ ਦੇਖਣ ਅਤੇ ਇਹ ਸਮਝਣ ਲਈ ਪੰਜਾਬ ਦਾ ਦੌਰਾ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਕਿ ਕਿਵੇਂ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਮੈਡੀਕਲ ਟੈਸਟ ਮਰੀਜਾਂ ਦੇ ਘਰਾਂ ਦੇ ਨੇੜੇ ਉਹਨਾਂ ਨੂੰ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ।  ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ 40 ਦੇਸ਼ਾਂ ਦੇ ਨੁਮਾਇੰਦੇ ਸਾਡੇ ਸਿਹਤ ਸੰਭਾਲ ਮਾਡਲ ਨੂੰ ਆਪਣੇ ਦੇਸ਼ਾਂ ਵਿੱਚ ਅਪਣਾਉਣ ਲਈ ਇੱਥੇ ਆਉਣਾ ਚਾਹੁੰਦੇ ਹਨ, ਤਾਂ ਕੇਂਦਰ ਸਰਕਾਰ ਨੂੰ ਵੀ ਸਾਡਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਫੰਡ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਸੂਬਾ ਸਕੀਮ ਵਜੋਂ ਵਿਚਾਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਇਹ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਇਸ ਸਕੀਮ ਲਈ ਆਯੂਸ਼ਮਾਨ ਫੰਡਾਂ ਦੀ ਵਰਤੋਂ ਨਹੀਂ ਕਰੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ, “ਸਾਡੇ ਮੁੱਖ ਮੰਤਰੀ ਸਾਬ ਨੇ ਮੈਨੂੰ ਹਮੇਸ਼ਾ ਫੰਡਾਂ ਦੀ ਚਿੰਤਾ ਨਾ ਕਰਨ ਅਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ’ਤੇ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਉਨ੍ਹਾਂ ਕਿਹਾ ਕਿ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਖੋਲ੍ਹੇ ਜਾਣ ਲਈ ਤਿਆਰ ਹਨ, ਜਦਕਿ ਮੁੱਖ ਮੰਤਰੀ ਨੇ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਸਿਹਤ ਸੁਵਿਧਾਵਾਂ ਤੋਂ ਵਾਂਝੇ ਕੰਢੀ ਖੇਤਰਾਂ ਵਿੱਚ 70 ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ’ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਦਵਾਈਆਂ ਖਰੀਦਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਨਾਲ ਕਿਸੇ ਨੂੰ ਵੀ ਪ੍ਰਾਈਵੇਟ ਫਾਰਮੇਸੀਆਂ ਤੋਂ ਦਵਾਈਆਂ ਨਹੀਂ ਖਰੀਦਣੀਆਂ ਪੈਣਗੀਆਂ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ, ਸਬ-ਡਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਸਮੇਤ ਲਗਭਗ 40 ਸੈਕੰਡਰੀ ਕੇਅਰ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ 550 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹੋਣਗੀਆਂ ਜਿਨ੍ਹਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ), ਵੈਂਟੀਲੇਟਰ, ਐਕਸ-ਰੇ, ਅਲਟਰਾਸਾਊਂਡ ਆਦਿ ਉਪਲਬਧ ਹੋਣਗੇ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ।  ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਇਨ੍ਹਾਂ ਕਲੀਨਿਕਾਂ ’ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।...

baljit000478

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ। ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲੇ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।...

hy5869

ਚੰਡੀਗੜ੍ਹ: ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ - ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ। ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ industrial-cell0pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ ’ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ। ਬਿਜਲ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

jobtime5698236

ਚੰਡੀਗੜ੍ਹ:  ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ-ਤੋਂ ਵੱਧ 12 ਘੰਟਿਆਂ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਗਲਤ ਵਿਆਖਿਆ ਕਰਦਿਆਂ ਕੰਮ ਦੇ ਘੰਟੇ 12 ਸਮਝ ਲਏ ਗਏ ਹਨ, ਜੋ ਕਿ ਗਲਤ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀਜ਼ ਐਕਟ 1948 ਦੇ ਸੈਕਸ਼ਨ ਅਨੁਸਾਰ ਕੰਮ ਵਾਲੇ ਘੰਟਿਆਂ ਦੀ ਗਿਣਤੀ ਪਹਿਲਾਂ ਵਾਂਗ 8 ਘੰਟੇ ਹੀ ਹੈ , ਜਿਸ ਵਿੱਚ ਆਰਾਮ ਦਾ ਸਮਾਂ (ਰੈਸਟ ਇੰਟਰਵਲਜ਼)ਸ਼ਾਮਲ ਨਹੀਂ ਹੈ। ਬੁਲਾਰੇ ਨੇ ਹੋਰ ਸਪੱਸ਼ਟ ਕਰਦਿਆਂ ਕਿਹਾ ਕਿ ਐਕਟ ਅਨੁਸਾਰ ਕਿਸੇ ਵੀ ਬਾਲਗ ਕਾਮੇ ਤੋਂ 48 ਘੰਟਿਆਂ ਤੋਂ ਵੱਧ ਕੰਮ ਨਹੀਂ ਲਿਆ ਜਾ ਸਕਦਾ ।ਜੇਕਰ ਕਿਸੇ ਕਾਮੇ ਦੇ ਕੰਮ ਵਾਲੇ ਘੰਟਿਆਂ ਦੀ ਗਿਣਤੀ ਵੱਧ ਜਾਂਦੀ ਹੈ ਤਾਂ ਬਾਲਗ ਕਾਮੇ ਨੂੰ ਫੈਕਟਰੀਜ਼ ਐਕਟ 1948 ਦੇ ਸੈਕਸ਼ਨ 59 ਅਨੁਸਾਰ ਓਵਰਟਾਈਮ ਦੇਣਾ ਜਰੂਰੀ ਹੈ। ਇਸ ਮੱਦ ਅਨੁਸਾਰ ਫੈਕਟਰੀ ਵਿੱਚ ਕੰਮ ਕਰਨ ਵਾਲਾ ਵਰਕਰ ਜੇ ਇੱਕ ਕੰਮਕਾਜੀ ਦਿਨ ਦੌਰਾਨ 9 ਘੰਟੇ ਤੋਂ ਵੱਧ ਕੰਮ ਕਰਦਾ ਹੈ ਅਤੇ ਹਫ਼ਤੇ ਵਿੱਚ 48 ਘੰਟੇ ਤੋਂ ਵੱਧ ਕੰਮ ਕਰਦਾ ਹੈ ਤਾਂ ਉਸਨੂੰ  ਦਿਹਾੜੀ ਤੋਂ ਦੋ ਗੁਣਾਂ ਤਨਖਾਹ ਦੇਣੀ ਲਾਜ਼ਮੀ ਹੈ ।  ਬੁਲਾਰੇ ਨੇ ਅੱਗੇ ਇਹ ਵੀ ਸਪਸ਼ਟ ਕੀਤਾ ਕਿ ਫੈਕਟਰੀ ਐਕਟਸ ਅਤੇ ਰੂਲਜ਼ ਅਨੁਸਾਰ ਕਿਸੇ ਵੀ ਵਰਕਰ ਨੂੰ ਲਗਾਤਾਰ 7 ਦਿਨ ਤੋਂ ਵਧ ਓਵਰਟਾਈਮ ਨਹੀਂ ਕਰ ਸਕਦਾ । ਇਸਦੇ ਨਾਲ ਹੀ ਇੱਕ ਹਫਤੇ ਵਿੱਚ ਕਿਸੇ  ਵੀ ਵਰਕਰ ਦੇ ਕੰਮਕਾਜੀ ਘੰਟੇ 60 ਤੋਂ ਵਧ ਨਹੀਂ ਹੋ ਸਕਦੇ ਅਤੇ ਨਾ ਹੀ ਇੱਕ ਪੰਦਰਵਾੜੇ ਵਿੱਚ ਕਿਸੇ ਵਰਕਰ ਦੇ ਕੰਮਕਾਜੀ ਘੰਟੇ 115 ਤੋਂ ਵੱਧ ਹੋ ਸਕਦੇ ਹਨ।

aman55556

ਚੰਡੀਗੜ੍ਹ: ਵਾਤਾਵਰਣ 'ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਹੁਣ ਗਰੀਨ ਐਨਰਜੀ ਵੱਲ ਵਧਣ ਦੀ ਚਰਚਾ ਚੱਲ ਰਹੀ ਹੈ ਅਤੇ ਹਾਲ ਹੀ ਵਿੱਚ ਗਲਾਸਗੋ ਵਿਖੇ ਹੋਈ ਅੰਤਰਾਰਸ਼ਟਰੀ ਕਾਨਫਰੰਸ ਵਿੱਚ ਸ਼ਾਮਲ ਮੁਲਕਾਂ ਨੇ ਗਰੀਨ ਐਨਰਜੀ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਵਾਤਾਵਰਣ ਦੀ ਸੰਭਾਲ ਵੱਲ ਹੋਰ ਸੁਹਿਰਦਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਅਮਨ ਅਰੋੜਾ ਅੱਜ ਇੱਥੇ ਇੱਕ ਹੋਟਲ ਵਿੱਚ ਹਾਫ਼ ਡੇਅ ਸਟੇਕਹੋਲਡਰ ਵੈਲੀਡੇਸ਼ਨ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਲਾਂਚ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਸਮਾਗਮ ਸਟੇਟ ਡੈਜੀਗਨੇਟਿਡ ਏਜੰਸੀ (ਐਸ.ਡੀ.ਏ.), ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਨਾਲ ਮਿਲ ਕੇ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਅਤੇ ਡਿਜ਼ਾਈਨ2ਆਕੂਪੈਂਸੀ ਸਰਵਿਸਿਜ਼ ਐਲਐਲਪੀ (ਡੀ2ਓ) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ।  ਸੌਰ ਅਤੇ ਪੌਣ ਊਰਜਾ ਵੱਲ ਵਧਦਿਆਂ ਰਿਵਾਇਤੀ ਈਂਧਣ ਦੀ ਵਰਤੋਂ ਨੂੰ ਘਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਆਪਣੇ ਆਕਾਰ ਤੋਂ ਤਿੰਨ ਗੁਣਾ ਵੱਧ ਕਾਰਬਨ ਗੈਸਾਂ ਦਾ ਉਤਪਾਦਨ ਕਰ ਰਿਹਾ ਹੈ, ਜੋ ਸਾਡੇ ਭਵਿੱਖ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਬਿਜਲੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ ਅਤੇ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਵਾਤਾਵਰਣ ਪੱਖੀ ਊਰਜਾ ਦੀ ਵਰਤੋਂ ਲਈ ਜਾਗਰੂਕ ਕਰਨ ਵਾਸਤੇ ਮੁਹਿੰਮ ਸ਼ੁਰੂ ਕਰਨ। ਉਹਨਾਂ ਨੇ ਵੱਖ-ਵੱਖ ਖੇਤਰਾਂ ਵਿੱਚ ਨਿਵੇਸ਼ ਦੀ ਸੰਭਾਵਨਾ 'ਤੇ ਵੀ ਧਿਆਨ ਦਿੱਤਾ ਜੋ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗ, ਟਰਾਂਸਪੋਰਟ, ਇਮਾਰਤਾਂ ਅਤੇ ਖੇਤੀਬਾੜੀ ਖੇਤਰਾਂ ਦੀ ਗਤੀਸ਼ੀਲਤਾ ਨਾਲ ਨਵੇਂ ਮੌਕੇ ਆ ਰਹੇ ਹਨ। ਉਹਨਾਂ ਜ਼ਿਕਰ ਕੀਤਾ ਕਿ ਊਰਜਾ ਹੌਲੀ-ਹੌਲੀ ਸਪਲਾਈ ਦੀ ਬਜਾਏ ਮੰਗ ਆਧਾਰਤ ਹੋ ਰਹੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ। ਇਸ ਤੋਂ ਇਲਾਵਾ ਪੇਡਾ ਵੱਲੋਂ ਪਰਾਲੀ ਦੀ ਸੁਚੱਜੀ ਤੇ ਲਾਭਕਾਰੀ ਵਰਤੋਂ ਲਈ ਨੀਤੀ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ, ਪੇਡਾ ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਊਰਜਾ ਕੁਸ਼ਲਤਾ ਸਬੰਧੀ ਕਾਰਜ ਯੋਜਨਾ ਮੁੱਖ ਤੌਰ 'ਤੇ ਕਾਰਬਨ ਨਿਕਾਸ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਊਰਜਾ ਕੁਸ਼ਲਤਾ ਦੇ ਮਾਪਦੰਡਾਂ ਨੂੰ ਉਜਾਗਰ ਕਰੇਗੀ। ਇਸ ਸਬੰਧੀ ਸੁਝਾਅ ਲੈਣ ਲਈ ਉਹਨਾਂ ਨੇ ਕਾਰਜ ਯੋਜਨਾ ਨੂੰ ਜਨਤਕ ਖੇਤਰ ਵਿੱਚ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ।  ਸਕੱਤਰ ਬੀ.ਈ.ਈ. ਮਿਲਿੰਦ ਦਿਉੜਾ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਮਹੱਤਤਾ ਅਤੇ ਵੱਖ-ਵੱਖ ਭਾਈਵਾਲਾਂ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ ਜੋ ਆਰਥਿਕਤਾ ਅਤੇ ਊਰਜਾ ਕੁਸ਼ਲਤਾ ਨੂੰ ਹੁਲਾਰਾ ਦੇਣਗੇ। ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।ਪ੍ਰੋਜੈਕਟ ਮੈਨੇਜਰ ਐਸੋਚੈਮ ਮੋਹਿਤ ਤ੍ਰਿਪਾਠੀ ਅਤੇ ਪ੍ਰੋਜੈਕਟ ਕੋਆਰਡੀਨੇਟਰ ਐਸੋਚੈਮ ਆਸ਼ੀਸ਼ ਕੌਂਲ ਨੇ ਪੰਜਾਬ ਲਈ ਰਾਜ ਊਰਜਾ ਕੁਸ਼ਲਤਾ ਕਾਰਜ ਯੋਜਨਾ ਬਾਰੇ ਵਿਸਥਾਰਤ ਪੇਸ਼ਕਾਰੀ ਦਿੱਤੀ ਜਿਸ ਵਿੱਚ ਇਮਾਰਤਾਂ, ਉਦਯੋਗਾਂ, ਟਰਾਂਸਪੋਰਟ ਅਤੇ ਖੇਤੀਬਾੜੀ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਗਿਆ। ਪੰਜਾਬ ਦੀ ਸਟੇਟ ਊਰਜਾ ਕੁਸ਼ਲਤਾ ਕਾਰਜ ਯੋਜਨਾ ਵਿੱਚ ਪ੍ਰਸਤਾਵਿਤ ਰਣਨੀਤੀ ਵਿੱਚ ਰਾਜ ਲਈ 2025 ਤੱਕ 0.7345 ਐਮ.ਟੀ.ਓ.ਈ. (ਮਿਲੀਅਨ ਟਨ ਤੇਲ ਦੇ ਬਰਾਬਰ) ਅਤੇ 2030 ਤੱਕ 1.8952 ਐਮ.ਟੀ.ਓ.ਈ. ਸੰਭਾਵੀਂ ਊਰਜਾ ਬੱਚਤ ਟੀਚਾ ਤੈਅ ਕੀਤਾ ਗਿਆ ਹੈ।  ਆਵਾਜਾਈ ਦੇ ਖੇਤਰ ਨੂੰ ਅੱਗੇ ਵਧਾਉਣ, ਇਮਾਰਤਾਂ ਵਿੱਚ ਪੁਰਾਣੇ ਉਪਕਰਨਾਂ ਨੂੰ ਬਦਲਣ ਲਈ ਪ੍ਰੋਗਰਾਮ ਨੂੰ ਲਾਗੂ ਕਰਨ, ਇਮਾਰਤਾਂ ਲਈ ਬੀਈਈ ਸਟਾਰ ਰੇਟਿੰਗਾਂ ਅਤੇ ਸ਼ੂਨਯ ਰੇਟਿੰਗਾਂ ਲਗਾਉਣ ਅਤੇ ਉਦਯੋਗਾਂ ਤੇ ਖੇਤੀਬਾੜੀ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਉਪਾਅ ਸ਼ੁਰੂ ਕਰਨ ਸਬੰਧੀ ਵਿਆਪਕ ਰਿਪੋਰਟ ਭਾਈਵਾਲਾਂ ਨਾਲ ਸਾਂਝੀ ਕੀਤੀ ਗਈ।ਇਸ ਵਰਕਸ਼ਾਪ ਵਿੱਚ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਵਿਵੇਕ ਅਤਰਾਏ, ਚੇਅਰਮੈਨ ਐਸੋਚੈਮ ਯੂ.ਟੀ. ਕੌਂਸਲ ਆਫ਼ ਪਾਲਿਸੀ ਐਡਵੋਕੇਸੀ, ਪੇਡਾ ਦੇ ਜੁਆਇੰਟ ਡਾਇਰੈਕਟਰ ਕੁਲਬੀਰ ਸਿੰਘ ਸੰਧੂ ਅਤੇ ਵੱਖ-ਵੱਖ ਸੰਸਥਾਵਾਂ ਦੇ ਮਾਹਿਰਾਂ ਸਮੇਤ ਕਈ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।...

sidhu88852369

ਪਟਿਆਲਾ: ਪਟਿਆਲਾ ਵਿਖੇ ਲਗਾਤਾਰ ਕੇਬਲ ਆਪ੍ਰੇਟਰਾਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਵੇਖ ਦੇ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਆਪ੍ਰੇਟਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸਿੱਧੂ ਦਾ ਕਹਿਣਾ ਹੈ ਕਿ ਕੇਬਲ ਆਪ੍ਰੇਟਰਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਬਲ ਉੱਤੇ ਕੁਝ ਲੋਕ ਕਬਜ਼ਾ ਕਰਨ ਦੀ ਨੀਅਤ ਨਾਲ ਹਮਲੇ ਕਰ ਰਹੇ ਹਨ ਜੋ ਕਿ ਗਲਤ ਹੈ।  ਹਮਲੇ ਤੋਂ ਬਾਅਦ ਕੋਈ ਮਾਮਲਾ ਦਰਜ ਨਹੀ- ਸਿੱਧੂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਐੱਸਐੱਸਪੀ ਵੱਲੋਂ ਵੀ ਜਾਣਬੁੱਝ ਕੇ ਕਾਰਵਾਈ ਨਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਵਿੱਚ ਕੰਮ ਕਰਨ ਵਾਲੇ ਵੀ ਸੁਰੱਖਿਅਤ ਨਹੀ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਬਲ ਆਪ੍ਰੇਟਰਾਂ ਉੱਤੇ ਹੋਏ ਹਮਲੇ ਤੋਂ ਬਾਅਦ ਕੋਈ ਵੀ ਸਖਤ ਕਾਰਵਾਈ ਨਹੀ ਕੀਤੀ ਗਈ ਹੈ। ਪੰਜਾਬ ਵਿੱਚ ਕੇਬਲ ਆਪ੍ਰੇਟਰਾਂ ਉੱਤੇ ਹਮਲਾ ਹੋਣਾ ਮੰਦਭਾਗਾ ਉਨ੍ਹਾਂ ਦਾ ਕਹਿਣਾ ਹੈ ਕਿ ਹਲਕੇ ਦੇ ਲੋਕਾਂ ਦਾ ਵੀ ਕਹਿਣਾ ਹੈ ਕਿ ਕਈ ਥਾਵਾਂ ਉੱਤੇ ਕੇਬਲ ਬੰਦ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੰਮ ਕਰਨ ਵਾਲਿਆ ਨੂੰ ਨਜਾਇਜ਼ ਤੰਗ ਕੀਤਾ ਜਾ ਰਿਹਾ ਹੈ। ਸਥਾਨਕ ਲੋਕਾਂ ਦੇ ਵੱਡੇ ਦਾਅਵੇ  ਮਿਲੀ ਜਾਣਕਾਰੀ ਅਨੁਸਾਰ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਕਈ ਥਾਵਾਂ ਉੱਤੇ ਸੈੱਟਬਾਕਸ ਹਟਾ ਕੇ ਨਵੇਂ ਕੰਪਨੀ ਦੇ ਲਗਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਰਾਸਰ ਧੱਕਾ ਹੈ।

asiuyt896523

ਤ੍ਰਿਸ਼ੂਰ: ਇੱਥੇ ਇੱਕ ਸਕੂਲ ਵਿੱਚ ਮੰਗਲਵਾਰ ਨੂੰ ਇੱਕ ਨੌਜਵਾਨ ਨੇ ਗੋਲੀ ਚਲਾ ਦਿੱਤੀ। ਇਹ ਘਟਨਾ ਤ੍ਰਿਸੂਰ ਟਾਊਨ ਦੇ ਨੇੜੇ ਨਾਇਕਨਲ ਵਿੱਚ ਸਥਿਤ ਇੱਕ ਸਹਾਇਤਾ ਪ੍ਰਾਪਤ ਸਕੂਲ ਵਿਵੇਕੋਦਯਾਮ ਬੁਆਏਜ਼ ਹਾਇਰ ਸੈਕੰਡਰੀ ਸਕੂਲ ਵਿੱਚ ਵਾਪਰੀ। ਸ਼ੂਟਰ, ਜਿਸ ਦੀ ਪਛਾਣ ਸਾਬਕਾ ਵਿਦਿਆਰਥੀ ਅਤੇ ਮੁਲਾਇਮ ਵਾਸੀ ਜਗਨ ਵਜੋਂ ਹੋਈ ਹੈ, ਨੂੰ ਸਕੂਲ ਦੇ ਕਰਮਚਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲਿਸ ਦੇ ਹਵਾਲੇ ਕਰ ਦਿੱਤਾ। ਘਟਨਾ ਸਵੇਰੇ 10.15 ਵਜੇ ਦੇ ਕਰੀਬ ਵਾਪਰੀ। ਜਗਨ ਨੇ ਨਸ਼ੇ ਦਾ ਆਦੀ ਮੰਨ ਕੇ ਪਹਿਲਾਂ ਸਕੂਲ ਦੇ ਦਫਤਰ ਦੇ ਕਮਰੇ ਵਿਚ ਦਾਖਲ ਹੋ ਕੇ ਕੁਰਸੀ ਖਿੱਚੀ ਅਤੇ ਫਿਰ ਟਰਾਊਜ਼ਰ ਦੀ ਜੇਬ ਵਿਚ ਰੱਖੀ ਏਅਰ ਗੰਨ ਕੱਢ ਲਈ। ਫਿਰ ਉਸ ਨੇ ਉੱਥੇ ਮੌਜੂਦ ਮੁਲਾਜ਼ਮਾਂ ਨੂੰ ਪਿਸਤੌਲ ਦਿਖਾਈ। ਹਫੜਾ-ਦਫੜੀ ਦੇ ਵਿਚਕਾਰ, ਜਗਨ ਇੱਕ ਕਲਾਸਰੂਮ ਵਿੱਚ ਦਾਖਲ ਹੋਇਆ ਅਤੇ ਉੱਪਰ ਵੱਲ ਤਿੰਨ ਰਾਉਂਡ ਫਾਇਰ ਕੀਤੇ। ਸਕੂਲ ਪ੍ਰਬੰਧਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਸਕੂਲ ਪ੍ਰਬੰਧਕਾਂ ਨੇ ਕੈਂਪਸ ਦੇ ਬਾਹਰ ਮੌਜੂਦ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਉਸ ਨੂੰ ਕਾਬੂ ਕਰ ਲਿਆ ਅਤੇ ਮਿੰਟਾਂ ਵਿੱਚ ਮੌਕੇ 'ਤੇ ਪਹੁੰਚੀ ਪੁਲਿਸ ਦੇ ਹਵਾਲੇ ਕਰ ਦਿੱਤਾ।

jutr852369

ਨਵੀਂ ਦਿੱਲੀ : ਦੁੱਧ, ਮੱਖਣ ਅਤੇ ਆਂਡੇ ਸਾਡੇ ਸਿਹਤ ਲਈ ਕਿਸੇ ਖ਼ਜ਼ਾਨੇ ਤੋਂ ਘੱਟ ਨਹੀਂ ਹੈ। ਇਹ ਵਜ੍ਹਾ ਹੈ ਕਿ ਇਸ ਨੂੰ ਪੋਸ਼ਣ ਦਾ ਪਾਵਰਹਾਊਸ ਮੰਨਿਆ ਜਾਂਦਾ ਹੈ। ਇਹ ਵਿਟਾਮਿਨ ਏ, ਡੀ, ਬੀ 12, ਰਾਈਬੋਫਲੇਵਿਨ ਤੇ ਸੇਲੇਨਿਯਮ ਵਰਗੇ ਜ਼ਰੂਰੀ ਵਿਟਾਮਿਨ ਤੇ ਮਿਨਰਲਸ ਦਾ ਇਕ ਚੰਗਾ ਸਰੋਤ ਹੁੰਦਾ ਹੈ। 1. ਉਬਲੇ ਆਂਡੇ ’ਚ ਲਊਟਿਨ, ਜੇਕਸੈਂਥਿਨ, ਐਂਟੀਆਕਸੀਡੈਂਟ ਹੁੰਦੇ ਹਨ। ਜੋ ਅੱਖਾਂ ਦੇ ਸਵਾਸਥ ਲਈ ਫ਼ਾਇਦੇਮੰਦ ਹੁੰਦੇ ਹਨ। ਇਸ ’ਚ ਮੌਜੂਦ ਇਹ ਕੰਪਾਊਡ ਵਧਦੀ ਉਮਰ ’ਚ ਹੋਣ ਵਾਲੀਆਂ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਮੋਤੀਆਬਿੰਦ ਆਦਿ ਦੇ ਜ਼ੋਖ਼ਮ ਨੂੰ ਘੱਟ ਕਰਦਾ ਹੈ। ਇਸ ਤੋਂ ਇਲਾਵਾ ਉਬਲੇ ਅੰਡੇ ’ਚ ਮੌਜੂਦ ਵਿਟਾਮਿਨ ਏ ਅੱਖਾਂ ਦੀ ਰੋਸ਼ਨੀ ਵਧਾਉਣ ’ਚ ਵੀ ਕਾਰਗਰ ਹੈ। 2. ਆਂਡੇ ਵਿੱਚ ਹਾਈ ਪ੍ਰੋਟੀਨ ਤੇ ਓਮੇਗੀ-3 ਫੈਟੀ ਐਸਿਡ ਵਰਗੇ ਪੋਸ਼ਕ ਤੱਤ ਦਿਲ ਨੂੰ ਸਿਹਤਮੰਦ ਬਣਾਉਂਦੇ ਹਨ। 3.ਆਂਡੇ ਖਾਣ ਨਾਲ ਤੁਹਾਡਾ ਭਾਰ ਘਟਦਾ ਹੈ। 4. ਆਂਡੇ ਖਾਣ ਨਾਲ ਸਰੀਰ ਵਿੱਚ ਊਰਜਾ ਵਧਦੀ ਹੈ। 5. ਆਂਡੇ ਖਾਣੇ ਨਾਲ ਕਾਮ ਊਰਜਾ ਵਿੱਚ ਵਾਧਾ ਹੁੰਦਾ ਹੈ। 6. ਆਂਡੇ ਖਾਣ ਨਾਲ ਬੱਚੇਦਾਨੀ ਬਿਮਾਰੀਆਂ ਤੋਂ ਬਚਦੀ ਹੈ। 7.ਉਬਲੇ ਅੰਡੇ ’ਚ ਭਾਰੀ ਮਾਤਰਾ ’ਚ ਪ੍ਰੋਟੀਨ ਤੇ ਵਿਭਿੰਨ ਵਿਟਾਮਿਨ ਪਾਏ ਜਾਂਦੇ ਹਨ। ਜੋ ਸਕਿਨ ਤੇ ਵਾਲਾਂ ਨੂੰ ਹੈਲਦੀ ਬਣਾਉਣ ’ਚ ਮਦਦ ਕਰਦਾ ਹੈ। 

ram5896321

Ram Rahim News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਫਰਲੋ 'ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਗੁਰਮੀਤ ਰਾਮ ਰਹੀਮ ਇਸ ਤੋਂ ਪਹਿਲਾਂ ਵੀ 8 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਇਸ ਵਾਰ ਉਹ 9 ਵਾਰ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਜੇਲ੍ਹ ਛੱਡਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਆਸ਼ਰਮ ਵਿੱਚ ਰਹੇਗਾ। ਰਹੀਮ ਇਸ ਸਾਲ ਤੀਜੀ ਵਾਰ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਇਸ ਤੋਂ ਪਹਿਲਾਂ ਉਹ ਜਨਵਰੀ ਅਤੇ ਜੁਲਾਈ 'ਚ ਪੈਰੋਲ 'ਤੇ ਬਾਹਰ ਆਇਆ ਸੀ।