Punjab Weather Update : ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਵੀ ਮੌਸਮ ਬਦਲਣ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਰਾਤ ਨੂੰ ਪਾਰਾ ਡਿੱਗਣ ਕਾਰਨ ਮੌਸਮ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਪੰਜਾਬ ਵਿਚ ਕੱਲ੍ਹ ਦੇ ਮੁਕਾਬਲੇ ਅੱਜ ਔਸਤ ਘੱਟੋ-ਘੱਟ ਤਾਪਮਾਨ ਵਿਚ -1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਸੂਬੇ ਵਿਚ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ ਵਿਚ ਸੱਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਸੱਭ ਤੋਂ ਵੱਧ ਤਾਪਮਾਨ ਮੁਹਾਲੀ ਵਿਚ 14.7 ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ ’ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਪ੍ਰੋਜੈਕਟਾਂ ਦਾ ਵੇਰਵਾ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਨ੍ਹਾਂ 206 ਪ੍ਰੋਜੈਕਟਾਂ ਵਿੱਚ ਨਿਆਂਪਾਲਿਕਾ, ਆਈ.ਕੇ.ਜੀ.ਪੀ.ਟੀ.ਯੂ., ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਮੈਡੀਕਲ ਸਿੱਖਿਆ ਅਤੇ ਖੋਜ, ਮਾਲ, ਖੇਡਾਂ, ਟਰਾਂਸਪੋਰਟ ਅਤੇ ਸ਼ਹਿਰੀ ਹਵਾਬਾਜੀ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-2024 ਦੌਰਾਨ ਡਿਪਾਜ਼ਿਟ ਅਤੇ ਨਿਆਂਇਕ ਕੰਮਾਂ ’ਤੇ 150 ਕਰੋੜ ਰੁਪਏ ਖਰਚੇ ਜਾਣ ਦਾ ਟੀਚਾ ਹੈ ਅਤੇ ਹੁਣ ਤੱਕ ਇਨ੍ਹਾਂ ਕੰਮਾਂ ’ਤੇ 43.60 ਕਰੋੜ ਰੁਪਏ ਖਰਚ ਹੋ ਚੁੱਕੇ ਹਨ। ਹੋਰ ਖੁਲਾਸਾ ਕਰਦਿਆਂ, ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੇ ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਲਈ 2700 ਕਰੋੜ ਰੁਪਏ ਦੀ ਲਾਗਤ ਦੇ ਕੁੱਲ 196 ਪ੍ਰੋਜੈਕਟ ਸ਼ੁਰੂ ਕੀਤੇ, ਜਿੰਨ੍ਹਾਂ ਵਿੱਚੋਂ 45 ਪ੍ਰੋਜੈਕਟ ਮਾਰਚ 2023 ਤੱਕ ਮੁਕੰਮਲ ਕੀਤੇ ਗਏ, ਬਾਕੀ ਰਹਿੰਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿੱਤੀ ਸਾਲ 2022-23 ਵਿੱਚ 255 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿੱਚ ਸੁਧਾਰ ਦੇ ਦ੍ਰਿੜ ਨਿਸ਼ਚੇ ਨੂੰ ਸਾਕਾਰ ਕਰਨ ਲਈ ਫ਼ੇਜ਼-1 ਅਧੀਨ ਵਿਭਾਗ ਦੇ ਮਿਥੇ ਗਏ 17 ਸਕੂਲ ਆਫ਼ ਐਮੀਨੈਂਸ ਦੇ ਨਿਰਮਾਣ ਦੇ ਟੀਚੇ ਵਿੱਚੋਂ 15 ਸਕੂਲਾਂ ਦਾ ਕੰਮ ਸਮਾਪਤੀ ‘ਤੇ ਹੈ, ਅਤੇ ਫ਼ੇਜ਼-3 ਅਧੀਨ 25 ਸਕੂਲਾਂ ਦਾ ਕੰਮ ਹੱਥ ਵਿੱਚ ਲਿਆ ਗਿਆ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਵਿਕਾਸ ਕਾਰਜਾਂ ਦੀ ਵੰਡ ਸਮੇਂ ਨਿਰਪੱਖ ਅਤੇ ਪਾਰਦਰਸ਼ੀ ਬੋਲੀ ਦੀ ਪ੍ਰਣਾਲੀ ਅਪਣਾਈ ਜਾ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮਿਆਰ ਸਬੰਧੀ ਨਿਯਮਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਕਿਫਾਇਤੀ ਖਰਚੇ ’ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ ’ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।...
ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ ਨਿਰੰਤਰ ਤੇ ਅਣਥੱਕ ਯਤਨਾਂ ਸਦਕਾ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇੱਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਸੋਮਵਾਰ ਨੂੰ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਪਰਾਲੀ ਸਾੜਨ ਨੂੰ ਰੋਕਣ ਸਬੰਧੀ ਨੋਡਲ ਅਫ਼ਸਰ ਵੀ ਹਨ , ਨੇ ਦਿੱਤੀ। ਉਨ੍ਹਾਂ ਕਿਹਾ, “ਇਹ ਲਗਾਤਾਰ ਤੀਜੇ ਦਿਨ ਹੈ ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫੀਸਦੀ ਦੀ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।”ਉਨ੍ਹਾਂ ਕਿਹਾ ਕਿ ਐਤਵਾਰ ਅਤੇ ਸ਼ਨੀਵਾਰ ਨੂੰ ਸੂਬੇ ਵਿੱਚ ਕ੍ਰਮਵਾਰ 740 ਅਤੇ 637 ਖੇਤਾਂ ਵਿੱਚ ਅੱਗ ਲਗਾਉਣ ਦੇ ਕੇਸ ਸਾਹਮਣੇ ਆਏ। ਜ਼ਿਕਰਯੋਗ ਹੈ ਕਿ, ਪਰਾਲੀ ਸਾੜਨ ’ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲਿ੍ਹਆਂ , ਜਿੱਥੇ ਪਰਾਲੀ ਸਾੜਨ ਦੇ ਮਾਮਲੇ ਬਹੁਤ ਜ਼ਿਆਦਾ ਹਨ , ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ, 2023 ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ (ਰੈੱਡ ਐਂਟਰੀਜ਼) ਵੀ ਕੀਤੀਆਂ ਗਈਆਂ ਹਨ। ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਉਡਣ ਦਸਤੇ ਪਰਾਲੀ ਸਾੜਨ ’ਤੇ ਨਜ਼ਰ ਰੱਖ ਰਹੇ ਹਨ, ਜਦਕਿ ਸੀ.ਪੀ./ਐਸ.ਐਸ.ਪੀਜ਼ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀ.ਐਸ.ਪੀਜ਼ ਬਲਾਕ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2587 ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਖੁਦ ਘੱਟੋ-ਘੱਟ ਤਿੰਨ ਪੁਲਿਸ ਜ਼ਿਲਿ੍ਹਆਂ- ਹੁਸ਼ਿਆਰਪੁਰ, ਐਸ.ਬੀ.ਐਸ. ਨਗਰ ਅਤੇ ਜਗਰਾਓਂ ਦਾ ਨਿੱਜੀ ਤੌਰ ’ਤੇ ਦੌਰਾ ਕਰਕੇ ਫੀਲਡ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਰਾਲੀ ਸਾੜਨ ਦੀ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਵਿੱਚ ਇਹ ਮਹੱਤਵਪੂਰਨ ਗਿਰਾਵਟ ਸੂਬੇ ਵਿੱਚ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਅਣਥੱਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਤੀਲੀ ਨਾ ਲਗਾਉਣ ਦੀ ਅਪੀਲ ਕੀਤੀ, ਜੋ ਕਿ ਵਾਤਾਵਰਨ ਦੇ ਨਾਲ-ਨਾਲ ਬੱਚਿਆਂ/ਬਜ਼ੁਰਗਾਂ ਦੀ ਸਿਹਤ ਲਈ ਵੀ ਖ਼ਤਰਨਾਕ ਹੈ। ਦੱਸਣਯੋਗ ਹੈ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ’ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਹਨ, ਜਦਕਿ, ਉੱਡਣ ਦਸਤੇ ਵੀ ਪਰਾਲੀ ਸਾੜਨ ’ਤੇ ਬਾਜ਼ ਅੱਖ ਰੱਖ ਰਹੇ ਹਨ।...
ਅੰਮ੍ਰਿਤਸਰ: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ।
ਚੰਡੀਗੜ੍ਹ: ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।
ਮਾਲੇਰਕੋਟਲਾ : ਕਬੱਡੀ ਸਾਡੇ ਖਿ਼ੱਤੇ ਦੀ ਹਰਮਨ-ਪਿਆਰੀ ਖੇਡ ਹੈ। ਸਰਕਾਰਾਂ ਦੀ ਜ਼ਿੰਮੇਦਾਰੀ ਬਣਦੀ ਹੈ ਕਿ ਉਹ ਕਬੱਡੀ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਉਨ੍ਹਾਂ ਸਾਰੇ ਕਲੱਬਾਂ ਅਤੇ ਅਦਾਰਿਆਂ ਦੀ ਮਾਲੀ ਮਦਦ ਕਰੇ ਜਿਹੜੇ ਕਬੱਡੀ ਕੱਪ ਕਰਾਉਂਦੇ ਹਨ। ਇਸ ਗੱਲ ਦਾ ਪ੍ਰਗਟਾਵਾ ਇਥੋਂ ਥੋੜੀ ਦੂਰ ਸਥਿਤ ਪਿੰਡ ਖ਼ਾਨਪੁਰ (ਮੰਡੀਆਂ) ਵਿਖੇ ਹਰ ਸਾਲ ਕਰਵਾਏ ਜਾਣ ਵਾਲੇ 18ਵੇਂ ਜੱਸਾ ਯਾਦਗਾਰੀ ਕਬੱਡੀ ਕੱਪ ਵਿਚ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਮਾਲੇਰਕੋਟਲਾ ਹਲਕੇ ਦੇ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਕੀਤਾ। ਪ੍ਰਬੰਧਕਾਂ ਨੇ ਬੀਬਾ ਜ਼ਾਹਿਦਾ ਸੁਲੇਮਾਨ ਦਾ ਗਰਮ-ਜੋਸ਼ੀ ਨਾਲ ਗੁਆਗਤ ਕੀਤਾ। ਇਹ ਕਬੱਡੀ ਕੱਪ ਸਵ. ਜਸਵੰਤ ਸਿੰਘ ਜੱਸਾ ਮੈਮੋਰੀਅਲ ਸਪੋਰਟਸ ਅਤੇ ਵੈਲਫ਼ੇਅਰ ਕਲੱਬ ਵਲੋਂ ਪਿਛਲੇ 18 ਸਾਲ ਤੋਂ ਲਗਾਤਾਰ ਕਰਵਾਇਆ ਜਾ ਰਿਹਾ ਹੈ। ਇਸ ਬਾਰ 17 ਅਤੇ 18 ਨਵੰਬਰ ਨੂੰ ਇਹ ਕੱਪ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸੂਬਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਅਪਣੀ ਟੀਮ ਨਾਲ ਪੁੱਜੇ ਬੀਬਾ ਜ਼ਾਹਿਦਾ ਸੁਲੇਮਾਨ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਕਬੱਡੀ ਖਿਡਾਰੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਬੱਡੀ ਸਾਡੀ ਮਾਂ-ਖੇਡ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਨੂੰ ਵਿਸਾਰ ਦਿਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਹਰ ਸਾਲ ਕਰਵਾਏ ਜਾਂਦੇ ਵਿਸ਼ਵ ਕਬੱਡੀ ਕੱਪ ਇਸ ਸਰਕਾਰ ਨੇ ਬੰਦ ਕਰ ਦਿਤੇ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਗੈਂਗਸਟਰਾਂ ਵਲੋਂ ਕਬੱਡੀ ਖਿਡਾਰੀਆਂ ਨੂੰ ਡਰਾਉਣ, ਧਮਕਾਉਣ ਅਤੇ ਫ਼ਰੌਤੀ ਮੰਗਣ ਦੀਆਂ ਘਟਨਾਵਾਂ ਰੋਕਣਾ ਸਰਕਾਰ ਦੀ ਜ਼ਿੰਮੇਦਾਰੀ ਹੈ। ਕਬੱਡੀ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਵਾਰਾਂ ਦੀ ਸੁਰੱਖਿਆ ਯਕੀਕੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਦਾਰੀ ਹੈ। ਸਰਕਾਰਾਂ ਦੀ ਅਣਗਹਿਲੀ ਕਾਰਨ ਅਸੀਂ ਵਿਸ਼ਵ-ਵਿਆਪੀ ਪ੍ਰਸਿੱਧੀ ਪ੍ਰਾਪਤ ਸੰਦੀਪ ਨੰਗਲ ਅੰਬੀਆਂ ਵਰਗਾ ਮਹਾਨ ਖਿਡਾਰੀ ਗੁਆ ਲਿਆ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਬੱਡੀ ਖਿਡਾਰੀਆਂ ਦੀ ਪਿੱਠ ਉਤੇ ਖੜਾ ਰਿਹਾ ਹੈ। ਅਕਾਲੀ ਦਲ ਮੰਗ ਕਰਦਾ ਹੈ ਕਿ ਕਬੱਡੀ ਖਿਡਾਰੀਆਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਸਾਬਕਾ ਮਿਊਂਸਪਲ ਕੌਂਸਲਰ ਮੁਹੰਮਦ ਰਫ਼ੀਕ ਫੋਗਾ, ਯੂਥ ਨੇਤਾ ਖਿਜ਼ਰ ਖ਼ਾਨ, ਮੁਹੰਮਦ ਇਰਫ਼ਾਨ ਅਤੇ ਹੋਰ ਆਗੂ ਵੀ ਬੀਬਾ ਜ਼ਾਹਿਦਾ ਸੁਲੇਮਾਨ ਨਾਲ ਹਾਜ਼ਰ ਸਨ।
Manpreet Singh Badal News: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਫਸੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦਫ਼ਤਰ ਪਹੁੰਚੇ।ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ 20 ਨਵੰਬਰ ਨੂੰ ਮਨਪ੍ਰੀਤ ਸਿੰਘ ਬਾਦਲ ਅਤੇ 22 ਨਵੰਬਰ ਨੂੰ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਕੇਸ ਦੀ ਸੁਣਵਾਈ ਅਤੇ ਜਾਂਚ ਲਈ ਮੁੜ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਵਰਣਨਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਨੇ ਇਸ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਨਿੱਜੀ ਵਿਅਕਤੀਆਂ ਮਨਪ੍ਰੀਤ ਸਿੰਘ ਬਾਦਲ, ਬਿਕਰਮਜੀਤ ਸਿੰਘ ਸ਼ੇਰਗਿੱਲ, ਹੋਟਲ ਮਾਲਕ ਰਾਜੀਵ ਕੁਮਾਰ, ਬੀ.ਡੀ.ਏ ਦੇ ਸੁਪਰਡੈਂਟ ਪੰਕਜ ਕਾਲੀਆ, ਵਪਾਰੀ ਵਿਕਾਸ ਅਰੋੜਾ ਅਤੇ ਡੀ. .ਕਰਮਚਾਰੀ ਅਮਨਦੀਪ ਸਿੰਘ ਖਿਲਾਫ ਪਰਚਾ ਦਰਜ ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਕੇਵਲ ਜੁਗਨੂੰ ਅਤੇ ਸੰਜੀਵ ਨੂੰ ਹੀ ਸਥਾਨਕ ਅਦਾਲਤ ਤੋਂ ਜ਼ਮਾਨਤ ਮਿਲੀ, ਬਾਕੀਆਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ। ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਦੇ ਸੰਜੀਵ ਕੁਮਾਰ ਵੱਲੋਂ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੀਆਂ ਹਦਾਇਤਾਂ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ।ਇਸ ਤੋਂ ਇਲਾਵਾ ਇਸ ਵਿੱਚ ਸੀਏ ਸੰਜੀਵ ਕੁਮਾਰ ਦੀ ਸ਼ਮੂਲੀਅਤ ਦਾ ਵੀ ਦਾਅਵਾ ਕੀਤਾ ਗਿਆ ਹੈ। ਕੇਸ. ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਸੁਣਵਾਈ ਅਤੇ ਜਾਂਚ ਲਈ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਨੂੰ ਲੈ ਕੇ.. ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ।
ਨਵੀਂ ਦਿੱਲੀ : ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਦਿੱਲੀ 'ਚ ਵੀ ਤਾਪਮਾਨ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਨਾਲ ਸਵੇਰੇ ਅਤੇ ਸ਼ਾਮ ਨੂੰ ਕੜਾਕੇ ਦੀ ਠੰਡ ਹੋਵੇਗੀ।ਭਾਰਤੀ ਮੌਸਮ ਵਿਭਾਗ ਮੁਤਾਬਕ 19 ਨਵੰਬਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ 27 ਡਿਗਰੀ ਸੀ। ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਛਾਈ ਰਹੀ। ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ। ਕਿੱਥੇ ਪਵੇਗਾ ਮੀਂਹ ਮੌਸਮ ਵਿਭਾਗ ਮੁਤਾਬਕ 19 ਤੋਂ 23 ਨਵੰਬਰ ਤੱਕ ਤਾਮਿਲਨਾਡੂ ਅਤੇ ਕੇਰਲ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ ਦੇ ਨਾਲ-ਨਾਲ ਬਿਜਲੀ ਵੀ ਚੱਲੇਗੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਕੇਰਲ ਅਤੇ ਮਾਹੇ ਵਿੱਚ ਵੱਖ-ਵੱਖ ਥਾਵਾਂ 'ਤੇ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਅਲੱਗ-ਥਲੱਗ ਥਾਵਾਂ 'ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮਛੇਰਿਆਂ ਨੂੰ ਇਨ੍ਹਾਂ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ 20 ਨਵੰਬਰ ਦੀ ਸਵੇਰ ਨੂੰ ਪੂਰਬੀ ਅਤੇ ਦੱਖਣੀ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਦੱਖਣੀ ਤਾਮਿਲਨਾਡੂ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ। ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।ਪੀ.ਐਸ.ਐਸ.ਡਬਲਯੂ.ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।
Farmers Protest: ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੱਦੇ ਉਪਰ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ 22 ਡੀਸੀ ਦਫਤਰਾਂ ਅਤੇ 12 ਐੱਸਡੀਐੱਮ ਦਫਤਰਾਂ ਉਤੇ ਰੋਸ ਮੁਜ਼ਾਹਰਾ ਕੀਤਾ। ਮੋਗਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਕਿਸਾਨ ਵੱਲੋਂ ਮੋਗਾ ਉਤੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਟਰਾਲੀਆਂ ਵਿੱਚ ਪਰਾਲੀ ਲਿਆ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਯੂਨੀਅਨ ਦੀ ਮੰਗ ਹੈ ਕੇ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਸਾੜੀ ਗਈ ਹੈ, ਉਨ੍ਹਾਂ ਉਪਰ ਦਰਜ ਕੀਤੇ ਗਏ ਮਾਮਲੇ ਜਲਦ ਤੋਂ ਜਲਦ ਵਾਪਸ ਲਏ ਜਾਣ। ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਡੀਸੀ ਦਫਤਰ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿੱਚ ਜ਼ਬਰਦਸਤ ਬਹਿਸ ਹੋਈ। ਕਿਸਾਨਾਂ ਨੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਖੁਦ ਹੀ ਪਾਸੇ ਹਟਾਲ ਦਿੱਤੀ ਅਤੇ ਇੱਕ ਕਿਸਾਨ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ। ਇਸ ਦੌਰਾਨ ਉਥੇ ਮਾਹੌਲ ਤਣਾਅਪੂਰਨ ਹੋ ਗਿਆ।
ਚੰਡੀਗੜ੍ਹ: ਮੂਲੀ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ । ਇਸ ਨਾਲ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਮੂਲੀ ਨਜ਼ਲਾ-ਜ਼ੁਕਾਮ, ਖੰਘ ਨੂੰ ਠੀਕ ਕਰਨ, ਬੀ.ਪੀ. ਨੂੰ ਕੰਟਰੋਲ ਕਰਨ ਅਤੇ ਚਮੜੀ ਨੂੰ ਸਿਹਤਮੰਦ ਬਣਾਉਣ ਵਿਚ ਸਹਾਇਤਾ ਕਰਦੀ ਹੈ। ਜੇਕਰ ਤੁਸੀਂ ਸਰਦੀਆ ਵਿਚ ਜ਼ੁਕਾਮ ਅਤੇ ਖੰਘ ਤੋਂ ਬਚਣਾ ਚਾਹੁੰਦੇ ਹੋ, ਤਾਂ ਅਪਣੀ ਖ਼ੁਰਾਕ ਵਿਚ ਅੱਜ ਹੀ ਮੂਲੀ ਨੂੰ ਸ਼ਾਮਲ ਕਰ ਲਉ। ਜ਼ਹਿਰੀਲੇ ਪਦਾਰਥਾਂ ਨੂੰ ਕੱਢੇ ਬਾਹਰ: ਮੂਲੀ ਵਿਚ ਮੌਜੂਦ ਪੌਸ਼ਕ ਤੱਤਾਂ ਕਾਰਨ ਇਸ ਨੂੰ ਕੁਦਰਤੀ ਕਲੀਂਜ਼ਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਰਸ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ ਜਿਸ ਨਾਲ ਸਰੀਰ ਵਿਚ ਮੌਜੂਦ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ। ਢਿੱਡ ਦੀਆਂ ਸਮੱਸਿਆਵਾਂ ਕਰੇ ਦੂਰ: ਢਿੱਡ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਦੇ ਰਸ ਵਿਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਉ। ਇਸ ਨਾਲ ਤੁਹਾਨੂੰ ਢਿੱਡ ਨਾਲ ਜੁੜੀ ਹਰ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ। ਮਜ਼ਬੂਤ ਪਾਚਨ ਤੰਤਰ: ਕੱਚੀ ਮੂਲੀ ਦੀ ਵਰਤੋਂ ਜਾਂ ਫਿਰ ਇਸ ਦੇ ਰਸ ਵਿਚ ਨਮਕ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਢਿੱਡ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ। ਲਿਵਰ ਲਈ ਫ਼ਾਇਦੇਮੰਦ: ਜੇਕਰ ਤੁਹਾਨੂੰ ਲਿਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਨਿਯਮਤ ਰੂਪ ਨਾਲ ਮੂਲੀ ਦੀ ਵਰਤੋਂ ਕਰੋ। ਪੀਲੀਆ ਰੋਗ: ਪੀਲੀਆ ਰੋਗ ਹੋਣ ’ਤੇ ਤਾਜ਼ੀ ਮੂਲੀ ਦਾ ਰਸ ਪੀਉ। ਇਸ ਤੋਂ ਇਲਾਵਾ ਰੋਜ਼ ਸਵੇਰੇ 1 ਮੂਲੀ ਖਾਣ ਨਾਲ ਵੀ ਪੀਲੀਆ ਰੋਗ ਦੂਰ ਹੋ ਜਾਂਦਾ ਹੈ।
arthquake news : ਮਹਾਰਾਸ਼ਟਰ ਦੇ ਹਿੰਗੋਲੀ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਸੋਮਵਾਰ ਸਵੇਰੇ ਹਿੰਗੋਲੀ ਵਿਚ ਰਿਕਟਰ ਪੈਮਾਨੇ 'ਤੇ 3.5 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ। ਐਨਸੀਐਸ ਦੇ ਅਨੁਸਾਰ, ਭੂਚਾਲ ਅੱਜ ਸਵੇਰੇ 5.09 ਵਜੇ 5 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।
ਚੰਡੀਗੜ੍ਹ/ਨਵੀਂ ਦਿੱਲੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੇ ਨੇੜਲੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ।ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ-ਅੰਤਰਰਾਸ਼ਟਰੀ ਵਪਾਰ ਮੇਲਾ-2023 ਦੌਰਾਨ ਸ਼ਨੀਵਾਰ ਸ਼ਾਮ ਮਨਾਏ ਗਏ ਪੰਜਾਬ ਦਿਵਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ-ਸਪਾਟਾ ਖੇਤਰ ਦੀਆਂ ਸਮੁੱਚੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਪੰਜਾਬੀ, ਵਿਦੇਸ਼ੀ ਸੈਲਾਨੀ, ਭਾਰਤ ਦੇ ਵੱਖ-ਵੱਖ ਖੇਤਰਾਂ ਵਿਚੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਤੇ ਸੈਰ-ਸਪਾਟੇ ਦੇ ਸਥਾਨਾ ਤੇ ਵਿਰਾਸਤੀ ਪਹਿਲੂਆਂ ਦੀ ਅਮੀਰੀ ਨੂੰ ਮਾਣ ਸਕਣ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ਤੇ 15 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਟੂਰਿਜ਼ਮ ਸਮਿਟ ਬਹੁਤ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਟੂਰਿਜ਼ਮ ਖੇਤਰ ਵਿਚ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਮੋਹਰੀ ਸਥਾਨ ਤੇ ਲਿਆਉਣਾ ਹੈ।ਸਮਾਗਮ ਦੌਰਾਨ ਨਾਮਵਰ ਪੰਜਾਬੀ ਗਾਇਕਾ ਅਫਸਾਨਾ ਖਾਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਚੇਅਰਮੈਨ ਪੀ.ਐਸ.ਆਈ.ਈ.ਸੀ ਦਲਵੀਰ ਸਿੰਘ,ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਗਾਇਕਾ ਅਫਸਾਨਾ ਖਾਨ, ਭੰਗੜਾ ਕਲਾਕਾਰ ਭੋਲਾ ਕਲਿਹਰੀ ਦਾ ਸਨਮਾਨ ਕੀਤਾ ਗਿਆ। ਵਧੀਕ ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਰਾਕੇਸ਼ ਕੁਮਾਰ ਪੋਪਲੀ, ਪ੍ਰਸ਼ਾਸਕ ਪੰਜਾਬ ਪੈਵਿਲੀਅਨ ਦਵਿੰਦਰ ਪਾਲ ਸਿੰਘ, ਡਿਪਟੀ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।...
ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲਿ੍ਹਆਂ ਵਿੱਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ।ਸ. ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸੂਬੇ ਭਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਦਾ ਮਾਣ ਕੀਤਾ ਜਾਵੇਗਾ। ਸਪੀਕਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ, ਉਹ ਵਾਤਾਵਰਣ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ, ਸਿਹਤ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਉਸਾਰੂ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਇਸ ਮਾਰੂ ਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗਣ ਦਾ ਸਮਾਂ ਆ ਗਿਆ ਹੈ।ਸ. ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ।ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ’ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ।...
ਚੰਡੀਗੜ੍ਹ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਸੂਬੇ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ ਕ੍ਰਮਵਾਰ 740 ਅਤੇ 637 ਮਾਮਲੇ ਦਰਜ ਕੀਤੇ ਗਏ ਹਨ।ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲਿ੍ਹਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਜੋ ਪਰਾਲੀ ਸਾੜਨ ਦੇ ਮਾਮਲਿਆਂ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਖੁਦ ਜ਼ਿਲਿ੍ਹਆਂ ਦਾ ਦੌਰਾ ਕਰ ਰਹੇ ਹਨ, ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਇਸ ਵੱਡੀ ਗਿਰਾਵਟ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ ਖ਼ਤਰਾ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਪੁਲੀਸ ਮੁਲਾਜ਼ਮਾਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਪੁਲਿਸ ਤੇ ਸਿਵਲ ਅਧਿਕਾਰੀਆਂ ਦੇ ਕਰੀਬ 1072 ਉਡਣ ਦਸਤੇ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਨਜ਼ਰ ਰੱਖ ਰਹੇ ਹਨ, ਜਦਕਿ ਜ਼ਿਲ੍ਹਾ ਪੱਧਰ ’ਤੇ ਸੀਪੀਜ਼/ਐਸਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰ ’ਤੇ ਡੀਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਸਬੰਧੀ 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2189 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 8 ਨਵੰਬਰ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਵੱਲੋਂ 932 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਦਕਿ 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀਜ਼ ਵੀ ਕੀਤੀਆਂ ਗਈਆਂ ਹਨ।ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨੂੰ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਬਲਿਕ ਬੱਚਿਆਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ।ਇਸ ਦੌਰਾਨ, ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ’ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਕੀਤੀਆਂ ਗਈਆਂ ਹਨ, ਜਦਕਿ ਉੱਡਣ ਦਸਤੇ ਵੀ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਚੌਕਸੀ ਰੱਖ ਰਹੇ ਹਨ।...
ਲੁਧਿਆਣਾ: ਖੜ੍ਹਕੇ ਦੇਖ ਜਵਾਨਾਂ ਬਾਬੇ ਭੰਗੜਾ ਪਾਉਂਦੇ ਨੇ ...ਇਹ ਗੀਤ ਕਿਸੇ ਨੇ ਸੱਚ ਹੀ ਲਿਖਿਆ ਹੈ। ਬਹੁਤ ਸਾਰੇ ਬਜ਼ੁਰਗ ਇਵੇ ਦੇ ਹੁੰਦੇ ਹਨ ਜੋ ਬੁਢਾਪੇ ਵਿੱਚ ਵੀ ਇਕ ਜਵਾਨ ਵਾਂਗ ਵੱਡੀਆਂ ਮੱਲਾਂ ਮਾਰਦੇ ਹਨ। ਲੁਧਿਆਣਾ ਦੇ 67 ਸਾਲ ਦੇ ਜਰਨੈਲ ਸਿੰਘ ਗਰਚਾ ਇਨੀ ਦਿਨੀ ਚਰਚਾ ਦਾ ਵਿਸ਼ਾ ਬੜੇ ਹੋਏ ਹਨ ਜਿਸ ਉਮਰ ਦੇ ਵਿੱਚ ਅਕਸਰ ਹੀ ਬਜ਼ੁਰਗ ਡਾਕਟਰਾਂ ਦੇ ਗੇੜੇ ਕੱਢਦੇ ਹਨ ਉਸ ਉਮਰ ਦੇ ਵਿੱਚ ਜਰਨੈਲ ਸਿੰਘ ਖੇਡ ਮੈਦਾਨ ਦੇ ਵਿੱਚ ਗੇੜੇ ਕੱਢਦੇ ਹਨ। ਅਨੇਕਾਂ ਤਗਮੇ ਜਿੱਤੇ ਹਨ ਜਰਨੈਲ ਸਿੰਘ ਗਰਚਾ ਨੇ ਜਰਨੈਲ ਸਿੰਘ ਗਰਚਾ ਨੇ ਆਸਟਰੇਲੀਆ ਇੰਟਰਨੈਸ਼ਨਲ ਮਾਸਟਰ ਗੇਮਸ ਦੇ ਵਿੱਚ ਉਹ ਇਹ ਇਕੱਲੇ ਹੀ ਭਾਰਤ ਦੇ ਝੰਡੇ ਗੱਡ ਕੇ ਆਏ ਹਨ। ਸੋਨੇ ਦੇ ਤਿੰਨ ਤਗਮੇ ਅਤੇ ਚਾਂਦੀ ਦੇ ਤਿੰਨ ਤਗਮੇ ਆਪਣੇ ਨਾਮ ਕੀਤੇ ਹਨ। ਜਿਸ ਉਮਰ ਦੇ ਵਿੱਚ ਅਕਸਰ ਹੀ ਗੋਡੇ ਦੁਖਣ ਲੱਗ ਜਾਂਦੇ ਨੇ ਉਸ ਉਮਰ ਦੇ ਵਿੱਚ ਉਹ ਸਭ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ। 67 ਸਾਲ ਦਾ ਨੌਜਵਾਨ ਜਰਨੈਲ ਸਿੰਘ ਗਰਚਾ ਫੌਜ ਦੇ ਵਿੱਚ ਸੇਵਾਵਾਂ ਨਿਭਾਉਣ ਤੋਂ ਬਾਅਦ ਉਹਨਾਂ ਨਗਰ ਨਿਗਮ ਦੇ ਵਿੱਚ ਨੌਕਰੀ ਕੀਤੀ ਅਤੇ ਹੁਣ ਸੇਵਾ ਮੁਕਤ ਹੋਣ ਤੋਂ ਬਾਅਦ ਗਰਾਊਂਡ ਦੇ ਵਿੱਚ ਆਪਣਾ ਜ਼ੋਰ ਵਿਖਾ ਰਹੇ ਹਨ। ਇੰਨਾ ਹੀ ਨਹੀਂ ਉਹਨਾਂ ਦਾ ਪਰਿਵਾਰ ਵੀ ਖੇਡਾਂ ਦੇ ਵਿੱਚ ਹੈ, ਹੁਣ ਉਹ ਅਮਰੀਕਾ ਜਾਣ ਦੀ ਤਿਆਰੀ ਕਰ ਰਹੇ ਹਨ, ਅਮਰੀਕਾ ਦੇ ਵਿੱਚ ਹੋਣ ਵਾਲੀਆਂ ਖੇਡਾਂ ਬਾਰੇ ਉਹਨਾਂ ਨੇ ਕਿਹਾ ਹੈ ਕਿ ਉਹ ਹਰ ਗੇਮਸ ਦੇ ਵਿੱਚ ਗੋਲਡ ਮੈਡਲ ਹਾਸਿਲ ਕਰਕੇ ਆਉਣਗੇ ਹਾਲ ਹੀ ਦੇ ਵਿੱਚ ਆਸਟਰੇਲੀਅਨ ਮਾਸਟਰ ਇੰਟਰਨੈਸ਼ਨਲ ਖੇਡਾਂ ਦੇ ਵਿੱਚ ਉਹ ਛੇ ਮੈਡਲ ਲੈ ਕੇ ਆਏ ਹਨ ਜਿਸ ਵਿੱਚ ਤਿੰਨ ਸੋਨੇ ਦੇ ਅਤੇ ਤਿੰਨ ਚਾਂਦੀ ਦੇ ਤਗਮੇ ਹਨ। ਜਰਨੈਲ ਸਿੰਘ ਆਪਣੀ ਖੁਰਾਕ ਦੇ ਵਿੱਚ ਦੇਸੀ ਖੁਰਾਕ ਖਾਂਦੇ ਹਨ ਇਸ ਤੋਂ ਇਲਾਵਾ ਉਹ ਸਵੇਰੇ ਸ਼ਾਮ ਦੋ-ਦੋ ਘੰਟੇ ਮੈਦਾਨ ਦੇ ਵਿੱਚ ਦੌੜਦੇ ਹਨ। ਇਹੀ ਕਾਰਨ ਹੈ ਕਿ ਉਹ ਅੱਜ ਵੀ 67 ਸਾਲ ਦੀ ਉਮਰ ਦੇ ਵਿੱਚ ਪੂਰੀ ਤਰ੍ਹਾਂ ਫਿੱਟ ਹਨ ਅਤੇ ਵੱਡੇ ਵੱਡਿਆਂ ਨੂੰ ਮਾਤ ਦਿੰਦੇ ਹਨ। ਉਹਨਾਂ ਦੇ ਪਿਤਾ ਹਾਕੀ ਦੇ ਨੈਸ਼ਨਲ ਖਿਡਾਰੀ ਰਹੇ ਹਨ ਉਹਨਾਂ ਤੋਂ ਪ੍ਰੇਰਿਤ ਹੋ ਕੇ ਹੀ ਉਹਨਾਂ ਖੇਡਾਂ ਵੱਲ ਆਪਣਾ ਝੁਕਾ ਵਧਾਇਆ ਸੀ। ਨੌਜਵਾਨਾਂ ਲਈ ਪ੍ਰੇਰਨਾਦਾਇਕ ਜਰਨੈਲ ਸਿੰਘ ਗਰਚਾ ਅਜੋਕੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ਿਆ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ੇ ਜਵਾਨੀ ਨੂੰ ਖਤਮ ਕਰ ਰਹੇ ਹਨ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ।
Hoshiarpur News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਪੰਜਾਬ ਦੇ ਦੋਆਬਾ ਖੇਤਰ ਦੇ ਕਰੀਬ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਲਾਭ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਨਾਲ ਕਰੀਬ ਡੇਢ ਵਜੇ ਹੁਸ਼ਿਆਰਪੁਰ ਪਹੁੰਚੇ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਕੇਜਰੀਵਾਲ ਅਤੇ ਸੀਐਮ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਭਰ ਤੋਂ ਆਉਣ ਵਾਲੇ 'ਆਪ' ਸਮਰਥਕਾਂ ਲਈ ਪਾਰਕਿੰਗ ਤੋਂ ਲੈ ਕੇ ਬੈਠਣ ਤੱਕ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹੁਸ਼ਿਆਰਪੁਰ ਤੋਂ ਇਲਾਵਾ ਆਸਪਾਸ ਦੇ ਇਲਾਕਿਆਂ ਤੋਂ ਵੀ ਪੁਲਿਸ ਬਲ ਇੱਥੇ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਪਹੁੰਚ ਕੇ ਸਾਰੇ ਕੰਮਾਂ ਦਾ ਉਦਘਾਟਨ ਕੀਤਾ।
ਮਾਲੇਰਕੋਟਲਾ : ਗ਼ਰੀਬਾਂ ਦੇ ਨੀਲੇ ਕਾਰਡ ਕੱਟੇ ਜਾਣ ਦੀ ਹਰਕਤ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਆਮ ਲੋਕਾਂ ਵਿਚ ਨੀਲੇ ਕਾਰਡ ਕੱਟਣ ਤੋਂ ਬਾਅਦ ਹਾਹਾਕਾਰ ਮੱਚੀ ਹੋਈ ਹੈ ਅਤੇ ਉਹ ਸਰਕਾਰ ਵਿਰੁਧ ਲਾਮਬੰਦ ਹੁੰਦੇ ਜਾ ਰਹੇ ਹਨ। ਇਥੇ ਅਜ਼ੀਮਪੁਰਾ ਵਿਖੇ ਬੀਬੀ ਸੀਮਾ ਦੀ ਅਗਵਾਈ ਹੇਠ ਸੈਂਕੜੇ ਔਰਤਾਂ ਇਕੱਠੀਆਂ ਹੋਈਆਂ ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਸਰਕਾਰ ਦੀਆਂ ਜ਼ਿਆਦਤੀਆਂ ਦੀ ਵਿੱਥਿਆ ਸੁਣਾਉਂਦਿਆਂ ਆਖਿਆ ਕਿ 2022 ਵਿਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਉਨ੍ਹਾਂ ਕੋਲੋਂ ਵੱਡੀ ਗ਼ਲਤੀ ਹੋਈ ਹੈ। ਔਰਤਾਂ ਨੇ ਐਲਾਨ ਕੀਤਾ ਕਿ ਉਹ ਅਗਲੀਆਂ ਸਾਰੀਆਂ ਚੋਣਾਂ ਵਿਚ ਝਾੜੂ ਪਾਰਟੀ ਨੂੰ ਵੋਟ ਨਹੀਂ ਪਾਉਣਗੀਆਂ। ਅਜ਼ੀਮਪੁਰਾ ਦੀਆਂ ਬੀਬੀਆਂ ਨੇ ਵਿਸ਼ੇਸ਼ ਤੌਰ ਤੇ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਬੁਲਾਇਆ ਸੀ ਤਾਂ ਕਿ ਲੋਕਾਂ ਦੇ ਮਸਲਿਆਂ ਨੂੰ ਉਠਾਇਆ ਜਾ ਸਕੇ। ਬੀਬੀਆਂ ਨੇ ਕਿਹਾ ਕਿ ਲੋਕਾਂ ਅੰਦਰ ਝਾੜੂ ਦੀ ਸਰਕਾਰ ਵਿਰੁਧ ਰੋਸ ਵਧਦਾ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦਾ ਗ੍ਰਾਫ਼ ਦਿਨ-ਪ੍ਰਤੀ-ਦਿਨ ਡਿਗਦਾ ਜਾ ਰਿਹਾ ਹੈ। ਬੀਬਾ ਜ਼ਾਹਿਦਾ ਸੁਲੇਮਾਨ ਮਾਲੇਰਕੋਟਲਾ ਦੇ ਲੋਕਾਂ ਲਈ ਇਕ ਉਮੀਦ ਵਜੋਂ ਉਭਰ ਕੇ ਸਾਹਮਣੇ ਆ ਰਹੇ ਹਨ ਕਿਉਂਕਿ ਉਹ ਲੋਕਾਂ ਦੇ ਆਮ ਮਸਲਿਆਂ ਨੂੰ ਪ੍ਰਸ਼ਾਸਨ ਤਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਇਕੱਠੀਆਂ ਹੋਈਆਂ ਬੀਬੀਆਂ ਨੇ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਅਪੀਲ ਕੀਤੀ ਕਿ ਉਹ ਨੀਲੇ ਕਾਰਡ ਕੱਟਣ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਉਣ ਤਾਕਿ ਸਰਕਾਰ ਨੀਂਦ ਤੋਂ ਜਾਗ ਪਵੇ ਅਤੇ ਗ਼ਰੀਬਾਂ ਦਾ ਭਲਾ ਹੋ ਸਕੇ। ਔਰਤਾਂ ਦਾ ਕਹਿਣਾ ਸੀ ਕਿ ਜਿਹੜੇ ਪਰਵਾਰਾਂ ਦੇ ਕਾਰਡ ਬਣਨੇ ਚਾਹੀਦੇ ਹਨ ਅਤੇ ਮੁਫ਼ਤ ਰਾਸ਼ਨ ਮਿਲਣਾ ਚਾਹੀਦਾ ਹੈ, ਉਨ੍ਹਾਂ ਦੇ ਕਾਰਡ ਇਕ ਸਾਜ਼ਿਸ਼ ਤਹਿਤ ਕੱਟ ਦਿਤੇ ਗਏ ਹਨ। ਜਿਹੜੀਆਂ ਬਜ਼ੁਰਗ ਔਰਤਾਂ ਦੇ ਘਰ ਕੋਈ ਕਮਾਉਣ ਵਾਲਾ ਨਹੀਂ, ਉਨ੍ਹਾਂ ਨੂੰ ਜ਼ਿੰਦਗੀ ਗੁਜ਼ਾਰਨਾਂ ਬਹੁਤ ਮੁਸ਼ਕਿਲ ਹੋ ਰਹੀ ਹੈ। ਨਾ ਸ਼ਹਿਰ ਵਿਚ ਕੋਈ ਅਜਿਹੀਆਂ ਫ਼ੈਕਟਰੀਆਂ ਜਾਂ ਅਦਾਰੇ ਹਨ ਜਿਥੇ ਮਿਹਨਤ ਮਜ਼ਦੂਰੀ ਕਰਕੇ ਰੋਜ਼ੀ-ਰੋਟੀ ਚਲਾਈ ਜਾ ਸਕੇ। ਬੀਬੀਆਂ ਨੇ ਕਿਹਾ ਕਿ ਪੰਜਾਬ ਵਕਫ਼ ਬੋਰਡ ਵਲੋਂ ਦਿਤੀਆਂ ਜਾਂਦੀਆਂ ਪੈਨਸ਼ਨਾਂ ਸਮੇਂ ਸਿਰ ਨਹੀਂ ਮਿਲ ਰਹੀਆਂ ਅਤੇ ਨਾ ਹੀ ਹੱਕਦਾਰ ਔਰਤਾਂ ਦੀਆਂ ਪੈਨਸ਼ਨਾਂ ਲਗਾਈਆਂ ਜਾ ਰਹੀਆਂ ਹਨ। ਆਧਾਰ ਕਾਰਡਾਂ ਉਤੇ ਜ਼ਿਆਦਾਤਰ ਲੋਕਾਂ ਦੇ ਨਾਮ ਬਿਲਕੁਲ ਗ਼ਲਤ ਦਰਜ ਕੀਤੇ ਹੋਏ ਜਿਨ੍ਹਾਂ ਨੂੰ ਠੀਕ ਕਰਾਉਣ ਦਾ ਪ੍ਰਸ਼ਾਸਨਿਕ ਪੱਧਰ ਉਤੇ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ। ਔਰਤਾਂ ਅਪਣੇ ਪਰਵਾਰਕ ਮੈਂਬਰਾਂ ਦੇ ਨਾਮ ਠੀਕ ਕਰਾਉਣ ਲਈ ਇਕ ਦਫ਼ਤਰ ਤੋਂ ਦੂਜੇ ਦਫ਼ਤਰ ਵਿਚ ਖੱਜਲ-ਖੁਆਰ ਹੋ ਰਹੀਆਂ ਹਨ। ਔਰਤਾਂ ਨੇ ਇਹ ਵੀ ਸ਼ਿਕਵਾ ਕੀਤਾ ਕਿ ਸਰਕਾਰੀ ਹਸਪਤਾਲ ਵਿਚ ਡਾਕਟਰ ਨਾ ਹੋਣ ਕਾਰਨ ਉਨ੍ਹਾਂ ਨੂੰ ਮਹਿੰਗਾ ਇਲਾਜ ਕਰਾਉਣਾ ਪੈਂਦਾ ਹੈ। ਹਸਪਤਾਲ ਵਿਚ ਦਵਾਈਆਂ ਆਦਿ ਦਾ ਕੋਈ ਪ੍ਰਬੰਧ ਨਹੀਂ ਹੈ। ਬਜ਼ੁਰਗ ਔਰਤਾਂ ਨੇ ਆਖਿਆ ਕਿ ਉਹ ਪੈਨਸ਼ਨ ਦੀਆਂ ਹੱਕਦਾਰ ਹਨ ਪਰ ਉਨ੍ਹਾਂ ਦੇ ਫ਼ਾਰਮ ਭਰਨ ਵਾਲਾ ਕੋਈ ਨਹੀਂ। ਮਿਊਂਸਪਲ ਕੌਂਸਲਰ ਵੀ ਪੈਨਸ਼ਨਾਂ ਦੇ ਫ਼ਾਰਮ ਨਹੀਂ ਭਰਦੇ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ, ਇਸ ਲਈ ਇਕ-ਇਕ ਕਰਕੇ ਸਾਰੀਆਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਝਾੜੂ ਦੀ ਸਰਕਾਰ ਫ਼ੇਲ੍ਹ ਹੋ ਚੁੱਕੀ ਹੈ। ਲੋਕ ਇਸ ਸਰਕਾਰ ਨੂੰ ਬਿਲਕੁਲ ਨਾਕਾਰ ਚੁੱਕੇ ਹਨ। ਇਹ ਸਰਕਾਰ, ਅਕਾਲੀ ਦਲ-ਭਾਜਪਾ ਗਠਜੋੜ ਦੀਆਂ ਸਰਕਾਰਾਂ ਵਲੋਂ ਦਿਤੀਆਂ ਸਾਰੀਆਂ ਸਹੂਲਤਾਂ ਨੂੰ ਇਕ-ਇਕ ਕਰੇ ਬੰਦ ਕਰ ਰਹੀ ਹੈ। ਜੇ ਇਹੀ ਹਾਲ ਰਿਹਾ ਅਤੇ ਲੋਕਾਂ ਅੰਦਰ ਇਸੇ ਤਰ੍ਹਾਂ ਰੋਸ ਵਧਦਾ ਰਿਹਾ ਤਾਂ ਇਹ ਸਰਕਾਰ ਸਮੇਂ ਤੋਂ ਪਹਿਲਾਂ ਹੀ ਟੁੱਟ ਜਾਵੇਗੀ ਅਤੇ ਵਿਧਾਇਕਾਂ ਦਾ ਘਰੋਂ ਨਿਕਲਣਾ ਔਖਾ ਹੋ ਜਾਵੇਗਾ। ਬੀਬਾ ਜ਼ਾਹਿਦਾ ਸੁਲੇਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 2024 ਵਿਚ ਲੋਕ ਸਭਾ ਅਤੇ 2027 ਵਿਚ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਕੀਤਾ ਜਾਵੇਗਾ ਤਾਕਿ ਬੰਦ ਕੀਤੀਆਂ ਯੋਜਨਾਵਾਂ ਮੁੜ ਚਾਲੂ ਕੀਤੀਆਂ ਜਾ ਸਕਣ। ਬੀਬਾ ਜ਼ਾਹਿਦਾ ਸੁਲੇਮਾਨ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਸਾਰੇ ਯੋਗ ਪਰਵਾਰਾਂ ਦੇ ਨੀਲੇ ਕਾਰਡ ਬਣਾਏ ਜਾਣਗੇ ਅਤੇ ਯੋਗ ਲੋਕਾਂ ਨੂੰ ਪੈਨਸ਼ਨਾਂ ਦਿਤੀਆਂ ਜਾਣਗੀਆਂ। ਬੀਬਾ ਜ਼ਾਹਿਦਾ ਸੁਲੇਮਾਨ ਨੇ ਸਰਕਾਰ ਨੂੰ ਚੇਤਾਵਨੀ ਦਿਤੀ ਕਿ ਉਹ ਯੋਗ ਪਰਵਾਰਾਂ ਦੇ ਨੀਲੇ ਕਾਰਡ ਤੁਰੰਤ ਬਣਾਵੇ, ਵਰਨਾ ਸ਼੍ਰੋਮਣੀ ਅਕਾਲੀ ਦਲ ਹਲਕੇ ਦੀਆਂ ਔਰਤਾਂ ਨੂੰ ਨਾਲ ਲੈ ਕੇ ਰੋਸ ਮੁਜ਼ਾਹਰੇ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਚੌਧਰੀ ਮੁਹੰਮਦ ਸ਼ਮਸ਼ਾਦ, ਸਾਬਕਾ ਮਿਊਂਸਪਲ ਕੌਂਸਲਰ ਮੁਹੰਮਦ ਰਫ਼ੀਕ ਫੋਗਾ, ਮੁਹੰਮਦ ਮਹਿਮੂਦ ਗੋਲਡਨ, ਬੀਬੀ ਨਾਹਿਦਾ ਬੇਗਮ ਅਤੇ ਹੋਰ ਨੇਤਾ ਵੀ ਹਾਜ਼ਰ ਸਨ।
ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਵਿਸ਼ਵ ਕ੍ਰਿਕਟ ਕੱਪ ਲਈ ਭਾਰਤ ਅਤੇ ਆਸਟ੍ਰੇਲੀਆਂ ਵਿਚਕਾਰ ਹੋ ਰਹੇ ਮੈਚ ਦੌਰਾਨ ਸ਼ਹਿਰ ਵਿੱਚ ਕੁਝ ਪਾਬੰਦੀਆਂ ਲਗਾਈਆ ਹਨ। ਚੰਡੀਗੜ੍ਹ ਪੁਲਿਸ ਨੇ ਹੁਲ਼ੜਬਾਜਾਂ ਨੂੰ ਕੰਟਰੋਲ ਵਿੱਚ ਰੱਖਣ ਲਈ ਕੁਝ ਠੋਸ ਕਦਮ ਚੁੱਕੇ ਹਨ। ਦੱਸ ਦੇਈਏ ਕਿ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ। ਪੁਲਿਸ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਤਹਿਤ ਪਾਬੰਦੀਆਂ 1. ਸ਼ਹਿਰ ਵਿੱਚ ਪਟਾਕੇ ਚਲਾਉਣ ਉੱਤੇ ਪਾਬੰਦੀ ਲਗਾਈ ਹੈ। 2 . ਜਨਤਕ ਥਾਵਾਂ ਉੱਤੇ 5 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। 3.ਉੱਚੀ ਆਵਾਜ਼ ਵਿੱਚ ਸੰਗੀਤ ਲਗਾਉਣ ਉੱਤੇ ਰੋਕ ਲਗਾਈ ਹੈ। 4. ਜਨਤਕ ਥਾਵਾਂ ਉੱਤੇ ਬਗੈਰ ਇਜਾਜ਼ਤ ਵੱਡੀਆਂ ਸਕਰੀਨਾਂ ਉੱਤੇ ਵੀ ਪਾਬੰਦੀ ਲਗਾਈ ਹੈ। 5. ਹੁਲੜਬਾਜ਼ਾਂ ਨੂੰ ਕੰਟਰੋਲ ਕਰਨ ਲਈ ਪੁਲਿਸ ਗੱਡੀਆਂ ਦੀ ਗਸ਼ਤ ਜਾਰੀ ਰਹੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर