ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ ਦੇ ਉਨ੍ਹਾਂ 9 ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਨਹੀਂ ਰੁਕ ਰਹੇ। ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਹ 11 ਪੁਲਿਸ ਜ਼ਿਲ੍ਹੇ ਉਨ੍ਹਾਂ 9 ਮਾਲ ਜ਼ਿਲ੍ਹਿਆਂ ਵਿੱਚੋਂ ਹਨ ਜਿੱਥੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਇੱਕ ਦਿਨ ਪਹਿਲਾਂ ਡੀਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18 ਨਵੰਬਰ ਨੂੰ ਹੋਣ ਵਾਲੇ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ "ਵਾਸੂਦੇਵ ਕੁਟੁੰਬਕਮ - ਵਪਾਰ ਰਾਹੀਂ ਏਕਤਾ" ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ 'ਚ ਨਾਮਵਰ ਗਾਇਕਾ ਅਫ਼ਸਾਨਾ ਖਾਨ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।...
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਜਸ਼ਨਾਂ ਦੌਰਾਨ ਓ.ਪੀ.ਡੀ. ਬਲਾਕ ਤੇ ਸਟੇਟ ਕੈਂਸਰ ਇੰਸਟੀਚਿਊਟ ਵਿੱਚ ਓ.ਟੀ. ਕੰਪਲੈਕਸ, ਰੇਡੀਏਸ਼ਨ ਥੈਰੇਪੀ ਬਲਾਕ, ਸੀਨੀਅਰ ਰੈਜ਼ੀਡੈਂਟ ਹੋਸਟਲ ਬਲਾਕ, ਨਰਸਿੰਗ ਹੋਸਟਲ ਬਲਾਕ, ਲੜਕਿਆਂ ਦਾ ਹੋਸਟਲ ਤੇ ਈ—ਹਸਪਤਾਲ ਪ੍ਰਾਜੈਕਟ ਵਿੱਚ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਪੁਰਜ਼ੋਰ ਕੋਸ਼ਿਸ਼ਾਂ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖ਼ੇਤਰ ਵਿੱਚ ਪੰਜਾਬ ਕੋਲ ਬੇਹੱਦ ਸੰਭਾਵਨਾਵਾਂ ਹਨ ਅਤੇ ਸੂਬੇ ਵਿੱਚ ਮੈਡੀਕਲ ਟੂਰਿਜ਼ਮ ਨੂੰ ਤਰੱਕੀ ਦੇਣੀ ਯਕੀਨੀ ਬਣਾਉਣ ਉਤੇ ਜ਼ੋਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਆਪਣਾ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਸਿਹਤ ਤੇ ਸਿੱਖਿਆ ਖ਼ੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵੱਡੇ ਬਜਟ ਦੀ ਤਜਵੀਜ਼ ਰੱਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਪੰਜਾਬ ਵਿੱਚ ਸਿਹਤ ਸੰਭਾਲ ਤੇ ਮੈਡੀਕਲ ਸਿੱਖਿਆ ਖ਼ੇਤਰਾਂ ਵਿੱਚ ਕ੍ਰਾਂਤੀ ਲਿਆਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਇਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 40 ਤੋਂ 42 ਸੇਵਾਵਾਂ ਬਿਨਾਂ ਕਿਸੇ ਦਿੱਕਤ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਭਟਕਣਾ ਨਹੀਂ ਪਵੇਗਾ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 26 ਜਨਵਰੀ 2024 ਤੋਂ ਪੰਜਾਬ ਦੇ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸ—ਰੇਅ ਮਸ਼ੀਨਾਂ ਨਾਲ ਲੈਸ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਗਣਤੰਤਰ ਦਿਵਸ ਤੋਂ ਇਹ ਸਹੂਲਤ ਸਾਰੇ ਹਸਪਤਾਲਾਂ ਵਿੱਚ ਮੁਹੱਈਆ ਹੋਵੇਗੀ ਅਤੇ ਇਨ੍ਹਾਂ ਮਸ਼ੀਨਾਂ ਨੂੰ ਚਲਾਉਣ ਲਈ ਅਪਰੇਟਰ ਵੀ ਤਾਇਨਾਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਹੁਣ ਹਸਪਤਾਲਾਂ ਦੇ ਅੰਦਰ ਹੀ ਉਪਲਬਧ ਹੋਣਗੀਆਂ, ਜਿਸ ਨਾਲ ਲੋਕਾਂ ਦੀ ਲੁੱਟ ਬੰਦ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖ਼ੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 42 ਤਰ੍ਹਾਂ ਦੇ ਕਲੀਨਿਕਲ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੰਭਾਲ ਸੇਵਾਵਾਂ ਹਾਸਲ ਕੀਤੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਮੈਡੀਕਲ ਖ਼ੇਤਰ ਵਿੱਚ ਨੌਜਵਾਨਾਂ ਲਈ ਕੰਮ ਦੇ ਨਵੇਂ ਮੌਕੇ ਸਿਰਜੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਵਿੱਚ ਵਿਸ਼ਵ ਪੱਧਰੀ ਇਲਾਜ ਤੇ ਟੈਸਟ ਸਹੂਲਤਾਂ ਮੁਹੱਈਆ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ, ਸਰਕਾਰ ਨੂੰ ਸੂਬੇ ਵਿੱਚ ਫੈਲੀਆਂ ਵੱਖ—ਵੱਖ ਬਿਮਾਰੀਆਂ ਨੂੰ ਠੱਲ੍ਹ ਪਾਉਣ ਲਈ ਇਕ ਡੇਟਾਬੇਸ ਤਿਆਰ ਕਰਨ ਵਿੱਚ ਵੀ ਮਦਦਗਾਰ ਹੋ ਰਹੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀਆਂ ਸੇਵਾਵਾਂ ਯਕੀਨੀ ਬਣਨਗੀਆਂ। ਉਨ੍ਹਾਂ ਕਿਹਾ ਕਿ ਅਜਿਹਾ ਇਕ ਮੈਡੀਕਲ ਕਾਲਜ ਹੁਸ਼ਿਆਰਪੁਰ ਵਿਖੇ ਸ਼ਨਿੱਚਰਵਾਰ ਨੂੰ ਇਕ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਹੋਰ ਮੈਡੀਕਲ ਕਾਲਜ ਵੀ ਛੇਤੀ ਖੋਲ੍ਹੇ ਜਾਣਗੇ।ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਕੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਤਿਭਾ ਤੇ ਹੁਨਰ ਦੀ ਕੋਈ ਕਮੀ ਨਹੀਂ ਹੈ, ਪਰ ਇਹ ਸਮੇਂ ਦੀ ਮੰਗ ਹੈ ਕਿ ਇਸ ਊਰਜਾ ਨੂੰ ਸਾਕਾਰਾਤਮਕ ਢੰਗ ਨਾਲ ਸੇਧ ਦੇ ਕੇ ਨਵੀਆਂ ਲੀਹਾਂ ਤੇ ਪਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਸਿਰਜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਅਮੀਰੀ ਅਤੇ ਗਰੀਬੀ ਦੇ ਪਾੜੇ ਨੂੰ ਪੂਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ’ਤੇ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਆਪਣੀਆਂ ਆਸਾਂ ਨੂੰ ਪੂਰਾ ਕਰ ਸਕਣ।ਪਿਛਲੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਵੱਡੀ ਸੰਨ੍ਹ ਲਾ ਕੇ ਬੜੇ ਵੱਡੇ ਮਹਿਲ ਉਸਾਰੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਬਹੁਤ ਉੱਚੀਆਂ ਹਨ ਅਤੇ ਇਨ੍ਹਾਂ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਰਹੇ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਭਲਾਈਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਇਹ ਕਾਰਜ ਪੂਰਾ ਨਹੀਂ ਹੋ ਸਕਦਾ।
ਚੰਡੀਗੜ੍ਹ: ਪੰਜਾਬ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਧੱਕਾ ਕੀਤਾ ਜਾਂਦਾ ਰਿਹਾ ਹੈ। ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਬਣਾਇਆ ਸੀ ਅਤੇ ਹੁਣ ਪੰਜਾਬ ਨੂੰ ਆਪਣੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆ ਦੀ ਪੜ੍ਹਾਈ ਸੰਬੰਧੀ ਲਏ ਗਏ ਹਾਲ ਹੀ ਦੇ ਫੈਸਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਕਮ ਦਿੱਤਾ ਗਿਆ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਪ੍ਰੀ ਨਰਸਰੀ ਅਤੇ ਨਰਸਰੀ ਪੱਧਰਾਂ ਉੱਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਨਹੀਂ ਦਿੱਤਾ ਜਾਵੇਗਾ। ਇਹ ਸੀਟਾਂ ਹੁਣ ਚੰਡੀਗੜ੍ਹ ਆਧਾਰ ਕਾਰਡ ਦੀ ਪ੍ਰਸਤੂਤੀ ਉੱਤੇ ਦਾਖਲੇ ਲਈ ਵਿਸ਼ੇਸ਼ ਤੌਰ ਉੱਤੇ ਚੰਡੀਗੜ੍ਹ ਨਿਵਾਲੀਆ ਲਈ ਰਾਖਵੀਆਂ ਹੋਣਗੀਆ। ਪੰਜਾਬ ਵਿੱਚ ਸਿਆਸਤ ਗਰਮਾਈ ਚੰਡੀਗੜ੍ਹ ਦੇ ਸਕੂਲਾਂ ਵਿੱਚ ਪੰਜਾਬ ਦੇ ਬੱਚਿਆ ਦੇ ਦਾਖਲੇ ਨਾ ਕਰਨ ਦੇ ਹੁਕਮ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਮੌਲਿਕ ਅਧਿਕਾਰ ਹੈ ਅਤੇ ਚੰਡੀਗੜ੍ਹ ਪ੍ਰਸ਼ਾਸਨ ਉਸ ਤੋਂ ਵੀ ਵਾਝਾ ਕਰ ਰਿਹਾ ਹੈ। How can children be denied admission in schools in their own state capital? Why can't the children of Punjab have equal rights to the education institutions in Chandigarh?Punjab continues to be put on the back foot in Chandigarh and the rights of the people continue to be taken… pic.twitter.com/jKAIL9zqIF — Amarinder Singh Raja Warring (@RajaBrar_INC) November 17, 2023...
ਚੰਡੀਗੜ੍ਹ: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਸੇਵਾ ਪ੍ਰਦਾਨ ਕਰਨ ਤੇ ਤਕਨਾਲੋਜੀ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਦਿੱਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਂਦਿਆਂ ਸ਼ੁਰੂ ਕੀਤਾ ਗਿਆ। ਇਸ ਦੌਰੇ ਦੌਰਾਨ ਅਮਨ ਅਰੋੜਾ ਦੇ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਹਾਜ਼ਰ ਸੀ। ਉਨ੍ਹਾਂ ਨੇ ਤੇਲੰਗਾਨਾ ਦੀਆਂ ਕੁਸ਼ਲ ਸੇਵਾ ਡਿਲੀਵਰੀ ਪ੍ਰਣਾਲੀਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕਰਨ ਲਈ ਸਿਟੀਜ਼ਨ ਸਰਵਿਸ ਡਿਲੀਵਰੀ ਸੈਂਟਰ 'ਮੀਸੇਵਾ' ਤੋਂ ਆਪਣਾ ਦੌਰਾ ਸ਼ੁਰੂ ਕੀਤਾ। ਉਨ੍ਹਾਂ ਨੇ ਤੇਲੰਗਾਨਾ ਸੂਬੇ ਦੀਆਂ ਆਈ.ਟੀ. ਪਹਿਲਕਦਮੀਆਂ, ਉਭਰਦੀਆਂ ਤਕਨੀਕਾਂ, ਡਾਟਾ ਸੈਂਟਰ ਦੇ ਸੰਚਾਲਨ ਅਤੇ ਏ.ਆਈ./ਐਮ.ਐਲ./ਬਲੌਕ ਚੇਨ, ਬਿੱਗ ਡਾਟਾ ਨੂੰ ਲਾਗੂ ਕਰਨ ਅਤੇ ਉਹਨਾਂ ਦੇ ਵਿਹਾਰਕ ਅਮਲਾਂ ਦੀ ਬਾਰੀਕੀ ਨਾਲ ਘੋਖ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਤੇਲੰਗਾਨਾ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਤੇਲੰਗਾਨਾ ਸਰਕਾਰ ਵੱਲੋਂ ਵਰਤੀਆਂ ਗਈਆਂ ਰਣਨੀਤੀਆਂ ਬਾਰੇ ਘੋਖ ਕੀਤੀ ਅਤੇ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਲਈ ਸਥਾਪਿਤ ਨੀਤੀਆਂ ਅਤੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਕੀਤਾ। ਪ੍ਰਸ਼ਾਸਨ ਵਿੱਚ ਤਕਨਾਲੋਜੀ ਦੀ ਭੂਮਿਕਾ ਬਾਰੇ ਹੋਰ ਜਾਣਕਾਰੀ ਲੈਣ ਲਈ ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦੇਖਿਆ ਕਿ ਕਿਵੇਂ ਹੈਦਰਾਬਾਦ ਪੁਲਿਸ ਨਾਗਰਿਕਾਂ ਦੇ ਜੀਵਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣ ਲਈ ਤਕਨਾਲੋਜੀ ਦੀ ਵਰਤੋਂ ਕਰਦੀ ਹੈ। ਪੰਜਾਬ ਵਿੱਚ ਆਈ.ਟੀ. ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ, ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਟੈਕ ਮਹਿੰਦਰਾ, ਗਰੀਨ ਗੋਲ਼ਡ ਐਨੀਮੇਸ਼ਨ ਆਦਿ ਵਰਗੀਆਂ ਪ੍ਰਮੁੱਖ ਆਈ.ਟੀ. ਕੰਪਨੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਸੂਬੇ ਵਿੱਚ ਆਪਣੀ ਯੂਨਿਟਾਂ ਸਥਾਪਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਸਬੰਧੀ ਪੰਜਾਬ ਸਰਕਾਰ ਦੀ ਲਈ ਅਟੱਲ ਵਚਨਬੱਧਤਾ ਨੂੰ ਦਹੁਰਾਇਆ ਜੋ ਆਈ.ਟੀ. ਕਾਰੋਬਾਰਾਂ ਦੇ ਵਿਕਾਸ ਅਤੇ ਸਫ਼ਲਤਾ ਲਈ ਲਾਹੇਬੰਦ ਹੈ। ਵਫ਼ਦ ਨੇ ਅੱਜ ਆਪਣਾ ਦੌਰਾ ਸਮਾਪਤ ਕਰਕੇ ਪੰਜਾਬ ਵਿੱਚ ਆਈ.ਟੀ. ਖੇਤਰ ਦੇ ਵਿਕਾਸ, ਨਵੀਨਤਮ ਖੋਜਾਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਲਈ ਸਿਫ਼ਾਰਸ਼ਾਂ ਦੀ ਰੂਪ ਰੇਖਾ ਦਰਸਾਉਂਦੀ ਵਿਆਪਕ ਰਿਪੋਰਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਪੇਸ਼ ਕਰਨ ਲਈ ਤਿਆਰ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਤੇਲੰਗਾਨਾ ਆਈ.ਟੀ. ਅਤੇ ਨਵੀਨਤਮ ਖੋਜਾਂ ਵਿੱਚ ਮੋਹਰੀ ਹੈ ਅਤੇ ਅਸੀਂ ਇਸ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਸੇਵਾਵਾਂ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ ਅਤੇ ਇਸ ਮੰਤਵ ਲਈ ਅਸੀਂ ਤਕਨਾਲੋਜੀ ਦੀ ਵਰਤੋਂ ਕਰਾਂਗੇ। ਸ੍ਰੀ ਅਮਨ ਅਰੋੜਾ ਨੇ ਤੇਲੰਗਾਨਾ ਸਰਕਾਰ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਘੋਖ ਕੀਤੀ। ਕੈਬਨਿਟ ਮੰਤਰੀ ਨੇ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਜਿਵੇਂ ਵੀ-ਹੱਬ, ਟੀ-ਹੱਬ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ। ਮੰਤਰੀ ਨੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਅਤੇ ਉਦਯੋਗ ਪੱਖੀ ਸਰਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰ ਸਥਾਨ ਹੈ। ਪੰਜਾਬ ਵਿੱਚ ਹੁਨਰਮੰਦ ਨੌਜਵਾਨ ਤੇ ਉਦਯੋਗ ਪੱਖੀ ਸਰਕਾਰ ਹੈ ਅਤੇ ਪੰਜਾਬ ਦੀ ਆਰਥਿਕਤਾ ਵੀ ਉਚਾਈਆਂ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਟਾਰਟਅੱਪਸ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਸਾਡੀ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਦੇ ਹਨ। ਜਲਵਾਯੂ ਪਰਿਵਰਤਨ ਗੰਭੀਰਤਾ ਨੂੰ ਉਜਾਗਰ ਕਰਦਿਆਂ, ਪ੍ਰਸ਼ਾਸ਼ਨਿਕ ਸੁਧਾਰ ਮੰਤਰੀ ਅਤੇ ਉਨ੍ਹਾਂ ਦੇ ਵਫ਼ਦ ਨੇ ਜਲਵਾਯੂ ਪਰਿਵਰਤਨ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸੰਭਾਵੀ ਸਹਿਯੋਗ ਦੀ ਪੜਚੋਲ ਕਰਨ ਲਈ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਹੈਦਰਾਬਾਦ ਕੈਂਪਸ ਦਾ ਦੌਰਾ ਕੀਤਾ। ਉਹਨਾਂ ਨੇ ਡਾਟਾ ਪੋਰਟਲ ਅਤੇ ਹੋਰ ਈ-ਗਵਰਨੈਂਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ ਜੋ ਪੰਜਾਬ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਅਤੇ ਜਲਵਾਯੂ ਪਰਿਵਰਤਨ ਸਬੰਧੀ ਮੁੱਦਿਆਂ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋ ਸਕਦੇ ਹਨ। ਹੈਦਰਾਬਾਦ ਦਾ ਦੌਰਾ ਕਰਨ ਵਾਲੇ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਸੀਨੀਅਰ ਮੈਨੇਜਰ ਪ੍ਰਸ਼ਾਸ਼ਕੀ ਸੁਧਾਰ ਸ੍ਰੀ ਮਨੂਜ ਸਿਆਲ, ਜਨਰਲ ਮੈਨੇਜਰ ਸ੍ਰੀ ਵਿਨੇਸ਼ ਗੌਤਮ, ਜਨਰਲ ਮੈਨੇਜਰ ਸ੍ਰੀ ਚਰਨਜੀਤ ਸਿੰਘ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਦੀਪਇੰਦਰ ਢਿੱਲੋਂ, ਐਸ.ਟੀ.ਪੀ.ਆਈ. ਮੁਹਾਲੀ ਦੇ ਡਾਇਰੈਕਟਰ ਅਜੈ ਸ੍ਰੀਵਾਸਤਵਾ ਸ਼ਾਮਲ ਸਨ।...
ਵੈਨਕੂਵਰ: ਮੁਹਾਲੀ ਵਾਸੀ ਲੇਖਿਕਾ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ ਜਿੱਤਿਆ ਹੈ। ਇਹ ਇਨਾਮ ਜਿੱਤਣ ਵਾਲੀ ਉਹ ਪਹਿਲੀ ਔਰਤ ਲੇਖਕ ਹੈ। ਉਸ ਦੇ ਨਾਲ ਜਮੀਲ ਅਹਿਮਦ ਪਾਲ ਅਤੇ ਬਲੀਜੀਤ ਨੂੰ ਦੋ ਫਾਈਨਲਿਸਟਾਂ ਵਜੋਂ 10 - 10 ਹਜ਼ਾਰ ਡਾਲਰ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਢਾਹਾਂ ਇਨਾਮ ਪੰਜਾਬੀ ਜ਼ੁਬਾਨ ਵਿੱਚ ਗਲਪ ਕਿਤਾਬਾਂ ਲਈ ਸਭ ਤੋਂ ਵੱਡਾ ਗਲੋਬਲ ਸਾਹਿਤਕ ਪੁਰਸਕਾਰ ਹੈ। ਅੱਜ ਤੱਕ, ਇਸ ਕਿਸਮ ਦਾ ਕੋਈ ਹੋਰ ਇਨਾਮ ਕਿਸੇ ਔਰਤ ਲੇਖਕ ਨੂੰ ਇਸ ਦੀ ਜੇਤੂ ਵਜੋਂ ਨਹੀਂ ਦੇਖਿਆ ਗਿਆ ਹੈ। 10ਵਾਂ ਸਾਲਾਨਾ ਢਾਹਾਂ ਪ੍ਰਾਈਜ਼ ਪੰਜਾਬੀ ਸਾਹਿਤ ਸਮਾਰੋਹ ਸਰੀ ਦੇ ਨੌਰਥਵਿਊ ਗੌਲਫ਼ ਐਂਡ ਕੰਟਰੀ ਕਲੱਬ ਵਿਖੇ 16 ਨਵੰਬਰ, 2023 ਨੂੰ ਕੀਤਾ ਗਿਆ। ਇਸ ਸਮਾਗਮ ਦੌਰਾਨ, ਅਵਾਰਡੀਆਂ ਨੂੰ, ਉਨ੍ਹਾਂ ਦੇ ਪੁਰਸਕਾਰਾਂ ਅਤੇ ਕਲਾਕਾਰ ਦੇ ਹੱਥੀਂ ਤਿਆਰ ਕੀਤੀਆਂ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ।ਸਿੱਖਿਆ ਅਤੇ ਬਾਲ ਸੰਭਾਲ ਮੰਤਰੀ ਰਚਨਾ ਸਿੰਘ ਅਤੇ ਸਰੀ ਸ਼ਹਿਰ ਦੀ ਮੇਅਰ ਬਰੈਂਡਾ ਲੌਕ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ “ਪੰਜਾਬੀ ਸਾਹਿਤ ਹਫ਼ਤਾ” ਦੇ ਐਲਾਨਾਂ ਦੀ ਪੇਸ਼ਕਾਰੀ ਵੀ ਇਸ ਸਮਾਗਮ ਦਾ ਹਿੱਸਾ ਬਣੀ।ਬਬੂਟਾ (ਮੁਹਾਲੀ, ਪੰਜਾਬ, ਭਾਰਤ) ਨੂੰ ਉਸ ਦੇ ਕਹਾਣੀ ਸੰਗ੍ਰਹਿ, ‘ਭੁੱਖ ਇਉਂ ਸਾਹ ਲੈਂਦੀ ਹੈ’ ਲਈ ਜੇਤੂ ਇਨਾਮ ਮਿਲਿਆ।“ਪੰਜਾਬੀ ਕਲਾ ਅਤੇ ਸਾਹਿਤਕ ਖੇਤਰਾਂ ਵਿੱਚ ਔਰਤਾਂ ਨੂੰ ਅਕਸਰ ਘੱਟ ਨੁਮਾਇੰਦਗੀ ਦਿੱਤੀ ਜਾਂਦੀ ਹੈ”, ਢਾਹਾਂ ਪ੍ਰਾਈਜ਼ ਦੇ ਸੰਸਥਾਪਕ ਬਾਰਜ ਢਾਹਾਂ ਦਾ ਕਹਿਣਾ ਹੈ। “ਅਸੀਂ ਇਸ ਦੀ ਸ਼ੁਰੂਆਤ ਇੱਕ ਖੁੱਲ੍ਹੀ ਪ੍ਰਣਾਲੀ ਨਾਲ ਕੀਤੀ ਹੈ ਤਾਂ ਜੋ ਪੰਜਾਬੀ ਬੋਲੀ ਵਿੱਚ ਕਿਸੇ ਵੀ ਪਿਛੋਕੜ ਵਾਲੇ ਲੇਖਕ ਵੱਲੋਂ ਗਲਪ ਦੀਆਂ ਨਵੀਆਂ ਰਚਨਾਵਾਂ ਨੂੰ ਵਿਚਾਰਿਆ ਜਾ ਸਕੇ। ਸਾਨੂੰ ਇਹ ਕਹਿੰਦੇ ਮਾਣ ਮਹਿਸੂਸ ਹੋ ਰਿਹਾ ਹੈ ਕਿ 10 ਸਾਲਾਂ ਬਾਅਦ, ਅਸੀਂ ਆਪਣੀ ਪਹਿਲੀ ਔਰਤ ਜੇਤੂ ਦਾ ਐਲਾਨ ਕਰ ਰਹੇ ਹਾਂ, ਜੋ ਕਿ ਸਿਰਫ ਰਚੇ ਹੋਏ ਸਾਹਿਤ ਦੀ ਗੁਣਵੱਤਾ ਦੇ ਆਧਾਰ ’ਤੇ ਹੈ।...
ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90561-99942 ’ਤੇ ਸੰਪਰਕ ਕਰੋ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।ਕੀ ਹੈ LMIA? ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90561- 99942’ਤੇ ਸੰਪਰਕ ਕਰੋ।
Nuh Violence News: ਹਰਿਆਣੇ ਦੇ ਨੂਹ ਸ਼ਹਿਰ ਵਿੱਚ ਦਲਿਤ ਭਾਈਚਾਰੇ ਦੀਆਂ ਔਰਤਾਂ ਖੂਹ ਦੀ ਪੂਜਾ ਕਰਨ ਲਈ ਮੰਦਰ ਜਾ ਰਹੀਆਂ ਸਨ, ਜਦੋਂ ਵੱਡੀ ਮਸਜਿਦ ਦੇ ਉੱਪਰੋਂ ਪੱਥਰਬਾਜ਼ੀ ਵਿੱਚ ਕਈ ਔਰਤਾਂ ਜ਼ਖ਼ਮੀ ਹੋ ਗਈਆਂ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਐੱਸਪੀ ਨਰਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਸਜਿਦ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਕਰੀਬ 3 ਮਹੀਨੇ ਦੀ ਸ਼ਾਂਤੀ ਤੋਂ ਬਾਅਦ ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਇਕ ਵਾਰ ਫਿਰ ਤਣਾਅ ਪੈਦਾ ਹੋ ਗਿਆ ਹੈ। ਪੁਲਿਸ ਮੁਤਾਬਕ ਮੰਗਲਵਾਰ ਦੇਰ ਸ਼ਾਮ ਕੁਝ ਔਰਤਾਂ ਖੂਹ ਦੀ ਪੂਜਾ ਕਰਨ ਲਈ ਮੰਦਰ ਜਾ ਰਹੀਆਂ ਸਨ। ਫਿਰ ਬਦਮਾਸ਼ਾਂ ਨੇ ਵੱਡੀ ਮਸਜਿਦ ਦੇ ਸਿਖਰ ਤੋਂ ਉਨ੍ਹਾਂ 'ਤੇ ਪਥਰਾਅ ਕੀਤਾ। ਸੂਚਨਾ ਮਿਲਦੇ ਹੀ ਐੱਸਪੀ ਨਰਿੰਦਰ ਸਿੰਘ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ।
Commercial LPG cylinder prices : ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ ਚਾਰ ਮਹਾਨਗਰਾਂ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ (ਤਰਲ ਪੈਟਰੋਲੀਅਮ ਗੈਸ) ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। 16 ਨਵੰਬਰ ਤੋਂ ਪ੍ਰਭਾਵੀ, ਸਿਲੰਡਰ ਦੀਆਂ ਕੀਮਤਾਂ ਵਿੱਚ 57.5 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਸੰਸ਼ੋਧਿਤ ਕੀਮਤਾਂ ਦੇ ਅਨੁਸਾਰ, 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਨਵੀਂ ਦਿੱਲੀ ਵਿੱਚ ਕੀਮਤ 1,775.5 ਰੁਪਏ, ਕੋਲਕਾਤਾ ਵਿੱਚ 1,885.5 ਰੁਪਏ, ਮੁੰਬਈ ਵਿੱਚ 1,728 ਰੁਪਏ ਅਤੇ ਚੇਨਈ ਵਿੱਚ 1,942 ਰੁਪਏ ਹੋਵੇਗੀ। ਜਿੱਥੇ ਵਪਾਰਕ ਐਲਪੀਜੀ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ, ਉੱਥੇ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਮਹੀਨੇ ਦੀ ਸ਼ੁਰੂਆਤ ਵਿੱਚ, ਓਐਨਸੀ ਨੇ ਪਿਛਲੇ ਦੋ ਮਹੀਨਿਆਂ ਵਿੱਚ ਦੂਜੀ ਵਾਰ ਦੇਸ਼ ਭਰ ਵਿੱਚ ਕਈ ਥਾਵਾਂ 'ਤੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਵਪਾਰਕ ਅਤੇ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹਰ ਮਹੀਨੇ ਦੇ ਪਹਿਲੇ ਦਿਨ ਮਾਸਿਕ ਸੋਧਾਂ ਹੁੰਦੀਆਂ ਹਨ। ਵਪਾਰਕ ਐਲਪੀਜੀ ਸਿਲੰਡਰਾਂ ਦੀ ਕੀਮਤ ਵਿੱਚ ਕਟੌਤੀ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ਵਰਗੇ ਕਾਰੋਬਾਰਾਂ 'ਤੇ ਬੋਝ ਨੂੰ ਘੱਟ ਕਰਨ ਦੀ ਉਮੀਦ ਹੈ ਜੋ ਖਾਣਾ ਪਕਾਉਣ ਦੇ ਉਦੇਸ਼ਾਂ ਲਈ ਐਲਪੀਜੀ 'ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਨਹਾਨੀ ਕੇਸ ਦਾਇਰ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸ ਵਾਈ ਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ਤੇ ਦੋਸ਼ ਲਾਇਆ ਸੀ । ਸੁਖਬੀਰ ਬਾਦਲ ਨੇ ਆਪਣੇ ਵਕੀਲ ਰਾਹੀਂ ਤਰਕ ਦਿੱਤਾ ਹੈ ਕਿ ਉਨਾਂ ਦੇ ਪਰਿਵਾਰ ਕੋਲ ਬਾਲਾ ਸਰ ਫਾਰਮ ਆਪ ਤੇ ਹਰਿਆਣਾ ਦੀ ਵੰਡ ਹੋਣ ਤੋਂ ਪਹਿਲਾਂ ਹੀ ਸੀ ਬਲਕਿ ਇਹ ਜਮੀਨ ਉਹਨਾਂ ਦੇ ਪਿਤਾ ਜੀ ਨੂੰ ਸਹੁਰਾ ਪਰਿਵਾਰ ਵੱਲੋਂ ਮਿਲੀ ਸੀ। ਸੁਖਬੀਰ ਨੇ ਨੋਟਸ ਰਾਹੀਂ ਮੁੱਖ ਮੰਤਰੀ ਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਾਇਆ ਹੈ।
Punjab News: ਲੁਧਿਆਣਾ ਦੇ ਭੈਣੀ ਸਾਹਿਬ ਵਿੱਚ ਸਤਿਗੁਰੂ ਉਦੇ ਸਿੰਘ ਜੀ ਅਗਵਾਈ ਵਿਚ ਚੰਡੀ ਦੀ ਵਾਰ ਦੇ ਹਵਨ ਯੱਗ ਦੀ ਆਰੰਭਤਾ ਹੋਈ। ਇਹ ਹਵਨ ਯੱਗ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ 23 ਨਵੰਬਰ ਤੱਕ ਅਖੰਡ ਚੱਲੇਗਾ। ਜਿਸ ਵਿਚ ਵੱਡੀ ਗਿਣਤੀ ਚ ਸਾਧ-ਸੰਗਤ ਦੇਸ਼ਾਂ ਵਿਦੇਸ਼ਾਂ ‘ਚੋਂ ਆ ਭਾਗ ਲੈ ਰਹੀਆਂ ਹਨ। ਹਵਨ ਯੱਗ ਵਿੱਚ ਸਵਾ ਲੱਖ ਚੰਡੀ ਦੀ ਵਾਰ ਦੇ ਪਾਠ ਕਰਨ ਦਾ ਟੀਚਾ ਹੈ। ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦੁਆਰਾ ਰਚਿਤ ਬਾਣੀ ਚੰਡੀ ਦੀ ਵਾਰ ਦਾ ਪਾਠ ਰੌਜਾਨਾ ਦੇ ਨੇਮ ਅਨੁਸਾਰ ਕਰਦੇ ਹਨ। ਨਾਮਧਾਰੀ ਸਮਾਜ ਇਸ ਗੱਲ ਤੇ ਯਕੀਨ ਕਰਦਾ ਹੈ ਕਿ ਇਹ ਬਾਣੀ ਬੁਰਾਈ ਖਿਲਾਫ਼ ਲੜਨ ਦੀ ਸ਼ਕਤੀ ਬਖਸਦੀ ਹੈ ਅਤੇ ਅਧਿਆਤਮਿਕ ਬਲ ਦਿੰਦੀ ਹੈ। ਇਸ ਹਵਨ ਯੱਗ ਵਿੱਚ ਭਾਗ ਲੈਣ ਲਈ ਵੱਡੀ ਗਿਣਤੀ ਚ ਸੰਗਤ ਅਰਦਾਸ ‘ਚ ਸ਼ਾਮਲ ਹੋਈ। 23 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਚ ਕਈ ਸਖਸ਼ੀਅਤਾਂ ਵੀ ਸ਼ਿਰਕਤ ਕਰਨ ਗਿਆ ਪ੍ਰਬੰਧਕਾਂ ਨੇ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ 15 ਨਵੰਬਰ ਤੋਂ ਇਹ ਧਾਰਮਿਕ ਸਮਾਗਮ ਸ਼ੁਰੂ ਹੋ ਕੇ 23 ਨਵੰਬਰ ਤੱਕ ਚੱਲਣਗੇ।
Confirmed Ticket News: ਇਸ ਵਾਰ ਦੀਵਾਲੀ ਮੌਕੇ ਭਾਰੀ ਭੀੜ ਨੂੰ ਵੇਖਦੇ ਹੋਏ ਰੇਲਵੇ ਨੇ ਵੱਡਾ ਦਾਅਵਾ ਕੀਤਾ ਹੈ। ਰੇਲਵੇ ਦਾ ਕਹਿਣਾ ਹੈ ਕਿ 2027 ਤੱਕ ਹਰ ਯਾਤਰੀ ਨੂੰ ਕਮਫਰਮ ਟਿਕਟ ਮਿਲੇਗੀ। ਰੇਲਵੇ ਦਾ ਦਾਅਵਾ ਹੈ ਕਿ ਇਸ ਲਈ ਰੇਲਵੇ ਵਿਭਾਗ ਠੋਸ ਕਦਮ ਚੁੱਕਣ ਜਾ ਰਿਹਾ ਹੈ।ਸੂਤਰਾਂ ਨੇ ਚੈਨਲ ਨੂੰ ਦੱਸਿਆ ਹੈ ਕਿ ਰੇਲਵੇ ਹਰ ਸਾਲ ਨਵੇਂ ਟ੍ਰੈਕ ਜੋੜਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਹਰ ਸਾਲ 4,000-5,000 ਕਿਲੋਮੀਟਰ ਟਰੈਕਾਂ ਦਾ ਨੈੱਟਵਰਕ ਬਣਾਉਣ ਦੀ ਯੋਜਨਾ ਹੈ। ਇਸ ਪੜਾਅ 'ਤੇ, 10,748 ਰੇਲਗੱਡੀਆਂ ਰੋਜ਼ਾਨਾ ਚਲਾਈਆਂ ਜਾ ਰਹੀਆਂ ਹਨ ਅਤੇ ਕੇਂਦਰ ਦਾ ਟੀਚਾ ਹੈ ਕਿ ਇਸ ਨੂੰ ਹਰ ਰੋਜ਼ 13,000 ਰੇਲਗੱਡੀਆਂ ਤੱਕ ਵਧਾਏ ਜਾਣ।ਲਗਭਗ 800 ਕਰੋੜ ਯਾਤਰੀ ਸਾਲਾਨਾ ਰੇਲ ਯਾਤਰਾ ਕਰਦੇ ਹਨ, ਅਤੇ ਯਾਤਰੀ ਸਮਰੱਥਾ ਨੂੰ 1,000 ਕਰੋੜ ਤੱਕ ਵਧਾਉਣ ਦਾ ਪ੍ਰਸਤਾਵ ਹੈ। ਰੇਲਵੇ ਟ੍ਰੈਕਾਂ ਦੇ ਵਿਸਤਾਰ ਅਤੇ ਰੇਲਗੱਡੀ ਦੀ ਗਤੀ ਵਧਾਉਣ ਨੂੰ ਸ਼ਾਮਲ ਕਰਦੇ ਹੋਏ, ਯਾਤਰਾ ਦੇ ਸਮੇਂ ਨੂੰ ਘਟਾਉਣ ਦੀਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਰੁੱਝਿਆ ਹੋਇਆ ਹੈ। ਇਸ ਨੂੰ ਪ੍ਰਾਪਤ ਕਰਨ ਲਈ, ਪ੍ਰਵੇਗ ਅਤੇ ਸੁਸਤੀ ਨੂੰ ਵਧਾਉਣਾ ਜ਼ਰੂਰੀ ਹੈ, ਰੇਲ ਗੱਡੀਆਂ ਨੂੰ ਰੁਕਣ ਅਤੇ ਸਪੀਡ ਨੂੰ ਵਧੇਰੇ ਕੁਸ਼ਲਤਾ ਨਾਲ ਪ੍ਰਾਪਤ ਕਰਨ ਦੇ ਯੋਗ ਬਣਾਉਣਾ, ਜਿਸ ਨਾਲ ਯਾਤਰਾ ਦੀ ਮਿਆਦ ਨੂੰ ਘੱਟ ਕੀਤਾ ਜਾਂਦਾ ਹੈ। ਸੋਮਵਾਰ ਨੂੰ ਮੰਤਰਾਲੇ ਦੇ ਇੱਕ ਬਿਆਨ ਅਨੁਸਾਰ, ਰੇਲਵੇ ਮੰਤਰਾਲੇ ਦੇ ਇੱਕ ਪਹਿਲੇ ਬਿਆਨ ਦੇ ਅਨੁਸਾਰ, ਭਾਰਤੀ ਰੇਲਵੇ ਨੇ 2022-23 ਵਿੱਤੀ ਸਾਲ ਵਿੱਚ 2.40 ਲੱਖ ਕਰੋੜ ਰੁਪਏ ਦਾ ਰਿਕਾਰਡ ਮਾਲੀਆ ਦਰਜ ਕੀਤਾ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 49,000 ਕਰੋੜ ਰੁਪਏ ਵੱਧ ਹੈ।
ਅਬੋਹਰ : ਅਬੋਹਰ ਦੇ ਪਿੰਡ ਤੇਲੂਪੁਰਾ ਦੀਆਂ ਝਾੜੀਆਂ ’ਚ ਸ਼ੱਕੀ ਹਾਲਾਤ ’ਚ ਮਿਲੀਆਂ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ ’ਤੇ ਇਕ ਵੱਡਾ ਖ਼ੁਲਾਸਾ ਹੋਇਆ ਹੈ। ਪਿਤਾ ਮੁਤਾਬਕ ਦੋਵਾਂ ਭਰਾਵਾਂ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਰਿਹਾ ਹੈ। ਥਾਣਾ ਖੂਈਆਂ ਸਰਵਰ ਦੀ ਪੁਲਿਸ ਵੱਲੋਂ ਮਿ੍ਰਤਕਾਂ ਦੀਆਂ ਲਾਸ਼ਾ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਉਂਦੇ ਹੋਏ ਪਿਤਾ ਦੇ ਬਿਆਨਾਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵੀਰਵਾਰ ਸਵੇਰੇ ਸੇਮ ਨਾਲੇ ਕੋਲ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਹੋਈਆਂ ਦੇਖੀਆਂ ਗਈਆਂ। ਸੂਚਨਾ ਮਿਲਦੇ ਹੀ ਥਾਣਾ ਖੂਈਆਂ ਸਰਵਰ ਪੁਲਿਸ ਦੇ ਇੰਚਾਰਜ ਪਰਮਜੀਤ ਸਿੰਘ ਮੌਕੇ ’ਤੇ ਪੁੱਜੇ ਤੇ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਰਾਹੀਂ ਦੋਵਾਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਦੋਵਾਂ ਦੀ ਪਛਾਣ ਪਿੰਡ ਤੇਲੂਪੁਰਾ ਨਿਵਾਸੀ ਓਮ ਪ੍ਰਕਾਸ਼ ਦੇ ਪੁੱਤਰਾਂ 29 ਸਾਲਾ ਰਾਹੁਲ ਤੇ 27 ਸਾਲਾ ਸੁਸ਼ੀਲ ਕੁਮਾਰ ਵਜੋਂ ਹੋਈ ਹੈ। ਥਾਣਾ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਦੋਵਾਂ ਦੀ ਮੌਤ ਦਾ ਕਾਰਨ ਸਾਹਮਣੇ ਆਏਗਾ। ਉਥੇ ਪਰਿਵਾਰ ਵਾਲਿਆਂ ਦੇ ਬਿਆਨ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਮਿ੍ਰਤਕ ਦੇ ਪਿਤਾ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤਰ ਸਰਕਾਰੀ ਹਸਪਤਾਲ ਵਿਚ ਬਰੂਫਨ ਦੀ ਗੋਲ਼ੀ ਲੈਣ ਗਏ ਸਨ ਪਰ ਸ਼ਾਮ ਨੂੰ ਘਰ ਨਹੀਂ ਮੁੜੇ। ਉਨ੍ਹਾਂ ਨੂੰ ਗੁਆਂਢੀਆਂ ਨੇ ਦੱਸਿਆ ਕਿ ਦੋਵੇਂ ਸੇਮ ਨਾਲੇ ਦੇ ਨੇੜੇ ਪਏ ਹਨ। ਉਨ੍ਹਾਂ ਦੇ ਦੋਵੇਂ ਪੁੱਤਰ ਪਿਛਲੇ ਲਗਪਗ 10 ਸਾਲ ਤੋਂ ਨਸ਼ਾ ਕਰਨ ਦੇ ਆਦੀ ਸਨ। ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਨੇ ਚਿੱਟੇ ਦਾ ਟੀਕਾ ਲਾਇਆ ਹੈ ਜਾਂ ਕੋਈ ਹੋਰ ਨਸ਼ਾ ਕੀਤਾ ਹੈ। ਪਰ ਦੋਵਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮਰਨ ਵਾਲੇ ਉਨ੍ਹਾਂ ਦੇ ਪੁੱਤਰਾਂ ਵਿੱਚੋਂ ਇਕ ਦਿੱਲੀ ਵਿਚ ਟੈਕਨੀਕਲ ਇੰਜੀਨੀਅਰ ਸੀ ਤੇ ਦੂਜਾ ਕੰਪਿਊਟਰ ਦੀ ਦੁਕਾਨ ਚਲਾਉਂਦਾ ਸੀ।
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਲ੍ਹਿਾ ਗੁਰਦਾਸਪੁਰ ਦੀ ਸ਼ਿਕਾਇਤ ’’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ’ਚ 61 ਹਜ਼ਾਰ 20 ਹਜ਼ਾਰ ਤੇ 10 ਹਜ਼ਾਰ ਰੁਪਏ ਲਏ ਹਨ। ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ। ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਪੜਤਾਲ ਪਿੱਛੋਂ ਉਕਤ ਮਾਲ ਕਰਮਚਾਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਲੁਧਿਆਣਾ: ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀ ਗਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ। ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਉਹ ਅੱਜ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਣ ਲਈ ਆਏ ਹਨ। ਉਹ ਆਪਣੇ ਨਾਲ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਨਾਲ ਲਿਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਵੀ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਲੱਗੇ ਹਨ। ਪੰਜਾਬ ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਲਈ ਯਤਨ ਇਕ ਦਿਨ ਸਫ਼ਲ ਹੋਣਗੇ।ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਰੇ ਸਾਥੀ ਸਾਈਕਲਿੰਗ ਕਰਦੇ ਹਨ ਪਰ ਹੁਣ ਪੰਜਾਬ ਸਰਕਾਰ ਨੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦੇ ਨਾਲ-ਨਾਲ ਸਾਈਕਲ ਦੀ ਸਵਾਰੀ ਨੂੰ ਉਤਸ਼ਾਹਤ ਕਰਨ ਦਾ ਵੀ ਉਪਰਾਲਾ ਕੀਤਾ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਇਸ ਉਪਰਾਲੇ ਨਾਲ ਲੋਕ ਸਾਈਕਲ ਚਲਾਉਣ ਵੱਲ ਹੋਰ ਉਤਸ਼ਾਹਿਤ ਹੋਣਗੇ। ਇਸ ਨੇਕ ਉਪਰਾਲੇ ਦਾ ਸਮਰਥਨ ਕਰਦਿਆਂ ਅਸ਼ਵਨੀ ਬੱਸੀ ਸੁਨਾਮ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਜਿਹੀ ਸਾਈਕਲ ਰੈਲੀ ਇਕ ਸਾਲ ਪਹਿਲਾਂ ਸੰਗਰੂਰ ਵਿਖੇ ਵੀ ਕੱਢੀ ਗਈ ਸੀ ਅਤੇ ਇਸ ਰੈਲੀ ਦੀ ਅਗਵਾਈ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ। ਅੱਜ ਦੂਜੀ ਵਾਰ ਉਹ ਅਜਿਹੀ ਰੈਲੀ ਵਿਚ ਭਾਗ ਲੈਣ ਲਈ ਵਿਸ਼ੇਸ਼ ਤੌਰ ’ਤੇ ਸੁਨਾਮ ਤੋਂ ਆਏ ਹਨ। ਉਹ ਆਪਣੇ ਨਾਲ ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਘਰ ਦੀ ਮਿੱਟੀ ਵੀ ਨਾਲ ਲਿਆਏ ਹਨ।ਹਰਜੀਤ ਸਿੰਘ ਗਿੱਲ ਅਤੇ ਵਿਨੇ ਢੰਡ ਨੇ ਕਿਹਾ ਕਿ ਲੁਧਿਆਣਾ ਸਾਈਕਲ ਸਨਅਤ ਦਾ ਹੱਬ ਹੈ। ਇਸ ਸ਼ਹਿਰ ਤੋਂ ਅਜਿਹੀ ਰੈਲੀ ਸ਼ੁਰੂ ਕਰਨ ਨਾਲ ਇੱਥੇ ਸਾਈਕਲ ਸਨਅਤ ਨੂੰ ਹੁਲਾਰਾ ਮਿਲੇਗਾ, ਉਥੇ ਹੀ ਆਮ ਲੋਕਾਂ ਵਿਚ ਵੀ ਸਾਈਕਲ ਚਲਾਉਣ ਦਾ ਰੁਝਾਨ ਵਧੇਗਾ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ ਹਨ। ਵਿਸ਼ਾਲ ਆਹਲੂਵਾਲੀਆ ਨੇ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਰੂਰੀ ਹੈ ਕਿ ਜ਼ਮੀਨੀ ਪੱਧਰ ਉੱਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਨਿਰੰਤਰ ਕਰਵਾਉਣੀਆਂ ਚਾਹੀਦੀਆਂ ਹਨ।ਇਸ ਉਪਰਾਲੇ ਦੀ ਸ਼ਲਾਘਾ ਕਰਿਦਆਂ ਜਸਮਨ ਬੰਬੇ ਸਾਈਕਲਜ਼ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ੇ ਦੇ ਕੋਹੜ ਤੋਂ ਮੁਕਤੀ ਦਿਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਹੁਣ ਲੋਕ ਵੀ ਇਸ ਵਿਚ ਪੂਰਾ ਸਹਿਯੋਗ ਕਰ ਰਹੇ ਹਨ। ਇਹ ਇੱਕ ਚੰਗੀ ਪਹਿਲ ਹੈ ਅਤੇ ਹੌਲੀ ਹੌਲੀ ਇਹ ਯਤਨ ਇਕ ਲਹਿਰ ਵਿੱਚ ਤਬਦੀਲ ਹੋਣਗੇ। ਵਿਦਿਆਰਥੀ ਅਨਮੋਲ ਸਿੰਘ ਨੇ ਕਿਹਾ ਕਿ ਉਹ ਹਾਲੇ ਸਕੂਲ ਵਿੱਚ ਹੀ ਪੜ੍ਹਦਾ ਹੈ। ਉਸ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਸ ਨੇ ਕਈ ਅਜਿਹੇ ਬੱਚੇ ਵੀ ਦੇਖੇ ਹਨ ਜੋ ਛੋਟੀ ਉਮਰ ਵਿਚ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਸਨ। ਪਰ ਹੁਣ ਸਮਾਂ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ। ਨੌਜਵਾਨ ਖੇਡਾਂ ਅਤੇ ਸਾਈਕਲਿੰਗ ਨਾਲ ਜੁੜਨ ਲੱਗੇ ਹਨ। ਉਸ ਨੇ ਕਿਹਾ ਕਿ ਉਹ ਅਤੇ ਉਸ ਦੇ ਕਈ ਸਾਥੀ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਆਏ ਹਨ।
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਯੂਥ ਅਕਾਲੀ ਦਲ ਦੀ ਵਿਸ਼ਵ ਭਰ ਵਿਚ ਭਰਤੀ ਦੀ ਮੁਹਿੰਮ ਦਾ ਆਗਾਜ਼ ਇਥੇ ’ਪੰਜਾਬ ਦੀ ਸ਼ਾਨ, ਸਾਡੇ ਨੌਜਵਾਨ ਪ੍ਰੋਗਰਾਮ’ ਦੇ ਨਾਂ ਹੇਠ ਕੀਤਾ ਜਿਸਦਾ ਮਕਸਦ ਨੌਜਵਾਨਾਂ ਨੂੰ ਹਰ ਪੱਧਰ ’ਤੇ ਚੋਣਾਂ ਵਿਚ ਪ੍ਰਤੀਨਿਧਤਾ ਦੇਣਾ ਹੈ।ਇਹ ਪ੍ਰੋਗਰਾਮ ਜੋ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ, ਨੂੰ ਨੌਜਵਾਨ ਵਰਗ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਤੇ ਨੌਜਵਾਨ ਵਰਗ ਨੇ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਪਾਰਟੀ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਤੇ ਚੋਣ ਰਾਜਨੀਤੀ ਵਿਚ ਸ਼ਾਮਲ ਕਰਵਾਉਣ ਦੇ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਫੈਸਲਾ ਲਿਆ ਹੈ ਕਿ ਨੌਜਵਾਨਾਂ ਨੂੰ ਸਾਰੇ ਅਹੁਦਿਆਂ ’ਤੇ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ ਤੇ ਮੈਰਿਟ ਦੇ ਆਧਾਰ ’ਤੇ ਅਹੁਦੇ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਦੀ ਸਿਫਾਰਸ਼ ਨਾਲ 250 ਮੈਂਬਰ ਭਰਤੀ ਕੀਤੇ ਜਾਣਗੇ ਉਹਨਾਂ ਨੂੰ ਯੂਥ ਡੈਲੀਗੇਟ ਨਿਯੁਕਤ ਕੀਤਾ ਜਾਵੇਗਾ। ਇਹ ਡੈਲੀਗੇਟ ਜ਼ਿਲ੍ਹਾ ਪ੍ਰਧਾਨਾਂ ਸਮੇਤ ਯੂਥ ਅਕਾਲੀ ਦਲ ਦੀ ਜਥੇਬੰਦੀ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਅਦਾ ਕਰਨਗੇ ਤੇ ਉਹੀ ਨੌਜਵਾਨ ਜ਼ਿਲ੍ਹਾ ਪ੍ਰਧਾਨ ਬਣਾਏ ਜਾਣਗੇ ਜੋ 2000 ਤੋਂ ਵੱਧ ਮੈਂਬਰ ਆਪਣੀ ਸਿਫਾਰਸ਼ ’ਤੇ ਬਣਵਾਉਣਗੇ।ਉਹਨਾਂ ਕਿਹਾ ਕਿ ਇਹ ਭਰਤੀ ਮੁਹਿੰਮ ਇਸ ਸਾਲ 31 ਦਸੰਬਰ ਤੱਕ ਪੂਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਭਰਤੀ ਮੁਹਿੰਮ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਚਲਾਈ ਜਾਵੇਗੀ ਤਾਂ ਜੋ ਸਾਰੇ ਦੇਸ਼ਾਂ ਜਿਥੇ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ, ਦੇ ਨੌਜਵਾਨ ਵੀ ਅਕਾਲੀ ਦਲ ਦਾ ਹਿੱਸਾ ਬਣ ਸਕਣ ਤੇ ਯੂਥ ਅਕਾਲੀ ਦਲ ਦੀਆਂ ਟੀਮਾਂ ਬਣਾਈਆਂ ਜਾ ਸਕਣ। ਉਹਨਾਂ ਕਿਹਾ ਕਿ ਸਿਰਫ ਉਹੀ ਨੌਜਵਾਨ ਜ਼ਿਲ੍ਹਾ ਪ੍ਰਧਾਨਾਂ ਦੇ ਅਹੁਦੇ ਵਾਸਤੇ ਵਿਚਾਰੇ ਜਾਣਗੇ ਜਿਹਨਾਂ ਦੀ ਉਮਰ 35 ਸਾਲ ਤੱਕ ਹੋਵੇਗੀ ਤੇ ਸੂਬਾ ਪ੍ਰਧਾਨਗੀ ਲਈ ਉਮਰ ਹੱਦ 40 ਸਾਲ ਹੋਵੇਗੀ।ਬਾਦਲ ਨੇ ਕਿਹਾ ਕਿ ਜਿਹੜੇ ਨੌਜਵਾਨ ਸੰਗਠਨ ਵਿਚ ਆਪਣੀ ਕਾਬਲੀਅਤ ਸਾਬਤ ਕਰਨਗੇ, ਉਹਨਾਂ ਨੂੰ ਪਾਰਟੀ ਵੱਲੋਂ ਸਥਾਨਕ ਚੋਣਾਂ ਦੇ ਨਾਲ-ਨਾਲ ਕਮੇਟੀ ਤੇ ਨਿਗਮ ਚੋਣਾਂ ਵਾਸਤੇ ਵੀ ਟਿਕਟਾਂ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਵੇਲੇ ਯੂਥ ਅਕਾਲੀ ਦਲ ਦੇ 35 ਸਾਬਕਾ ਆਗੂ ਅਕਾਲੀ ਦਲ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ।ਉਹਨਾਂ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਵਿਚ ਵੀ ਨੌਜਵਾਨਾਂ ਨੂੰ ਵੱਡੀ ਭੂਮਿਕਾ ਦਿੱਤੀ ਜਾਵੇਗੀ ਅਤੇ ਹਰ ਲੋਕ ਸਭਾ ਸੀਟ ਲਈ ਤਿੰਨ ਸੀਨੀਅਰ ਮੀਤ ਪ੍ਰਧਾਨ, ਤਿੰਨ ਮੀਤ ਪ੍ਰਧਾਨ ਤੇ ਤਿੰਨ ਜਨਰਲ ਸਕੱਤਰ ਨਿਯੁਕਤ ਕੀਤੇ ਜਾਣਗੇ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 2.5 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਸਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਕਾਰਜਕਾਲ ਵੇਲੇ 13 ਨਵੀਂਆਂ ਯੂਨੀਵਰਸਿਟੀਆਂ, 30 ਨਵੇ਼ ਕਾਲਜ ਤੇ ਆਈ ਆਈ ਟੀ ਰੋਪੜ, ਆਈ ਆਈ ਐਮ ਅੰਮ੍ਰਿਤਸਰ ਤੇ ਆਈਸਰ ਮੁਹਾਲੀ ਵਰਗੀਆਂ ਚੰਗੀਆਂ ਸੰਸਥਾਵਾਂ ਸਥਾਪਿਤ ਕੀਤੀਆਂ ਗਈਆਂ।ਉਹਨਾਂ ਕਿਹਾ ਕਿ ਭਾਰਤੀ ਫੌਜ ਵਿਚ ਅਫਸਰ ਵਜੋਂ ਸ਼ਾਮਲ ਹੋਣ ਵਾਸਤੇ ਨੌਜਵਾਨਾਂ ਨੂੰ ਤਿਆਰ ਕਰਨ ਲਈ ਦੋ ਪ੍ਰੀਪਰੇਟਰੀ ਸੰਸਥਾਵਾਂ ਖੋਲ੍ਹੀਆਂ ਗਈਆਂ ਤੇ 7 ਹਾਕੀ ਸਟੇਡੀਅਮ ਬਣਾਏ ਗਏ ਤੇ 21 ਮਲਟੀਪਰਪਜ਼ ਸਟੇਡੀਅਮ ਸਥਾਪਿਤ ਕੀਤੇ ਗਏ ਤਾਂ ਜੋ ਸੂਬੇ ਵਿਚ ਖੇਡਾਂ ਪ੍ਰਫੁੱਲਤ ਹੋ ਸਕਣ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਬੱਡੀ ਨੂੰ ਵਿਸ਼ਵ ਦੇ ਨਕਸ਼ੇ ’ਤੇ ਲਿਆਂਦਾ।ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਕਿਵੇਂ ਨੌਜਵਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ-ਨਾਲ ਰੋਜ਼ਗਾਰ ਸਿਰਜਣ ਤੇ ਨੌਜਵਾਨਾਂ ਵਾਸਤੇ ਉਦਮ ਦੇ ਮੌਕੇ ਸਿਰਜਣ ਵਾਸਤੇ ਖਾਕਾ ਤਿਆਰ ਕਰਨਗੇ। ਉਹਨਾਂ ਇਹ ਵੀ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਨੌਜਵਾਨ ਵਰਗ ਮੁਹਾਰਤ ਹਾਸਲ ਕਰ ਕੇ ਜ਼ਿੰਦਗੀ ਵਿਚ ਮੋਹਰੀ ਰਹਿ ਸਕਣਗੇ।ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਕਿਵੇਂ ਯੂਥ ਅਕਾਲੀ ਦਲ ਸੂਬੇ ਦੀਆਂ ਅਮੀਰ ਰਵਾਇਤਾਂ ਤੇ ਸਭਿਆਚਾਰ ਦੀ ਸੁਰਜੀਤੀ ਵਾਸਤੇ ਸਾਰੇ ਜ਼ਿਲ੍ਹਿਆਂ ਵਿਚ ਮੇਰੀ ਦਸਤਾਰ ਮੇਰੀ ਸ਼ਾਨ ਕੈਂਪ ਲਗਾ ਰਿਹਾਹੈ। ਉਹਨਾਂ ਇਹ ਵੀ ਦੱਸਿਆਕਿ ਯੂਥ ਅਕਾਲੀ ਦਲ ਕਿਵੇਂ ਪੰਜਾਬੀ ਤੇ ਪੰਜਾਬੀਅਤ ’ਤੇ ਜ਼ੋਰ ਦੇ ਰਿਹਾ ਹੈ ਤੇ ਸਾਰੇ ਪ੍ਰੋਗਰਾਮਾਂ ਵਿਚ ਹਰ ਵਰਗ ਨੂੰ ਨਾਲ ਲੈ ਰਿਹਾ ਹੈ।...
ਮੱਧ ਪ੍ਰਦੇਸ਼: ਮੱਧ ਪ੍ਰਦੇਸ਼ 'ਚ ਆਮ ਆਦਮੀ ਪਾਰਟੀ (ਆਪ) ਦਾ ਪ੍ਰਚਾਰ ਜ਼ੋਰਾਂ 'ਤੇ ਹੈ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਆਪ' ਉਮੀਦਵਾਰ ਦਾ ਪ੍ਰਚਾਰ ਕਰਨ ਲਈ ਮੱਧ ਪ੍ਰਦੇਸ਼ ਦੇ ਕਟੰਗੀ ਪਹੁੰਚੇ। ਜਿੱਥੇ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਨੇ ਕਿਹਾ ਕਿ ਇਹ ਭਾਰੀ ਭੀੜ ਮੱਧ ਪ੍ਰਦੇਸ਼ 'ਚ ਬਦਲਾਅ ਦੀ ਨਿਸ਼ਾਨੀ ਹੈ, ਲਗਭਗ ਦੋ ਸਾਲ ਪਹਿਲਾਂ ਪੰਜਾਬੀ ਵੀ ਸਾਡੀਆਂ ਰੈਲੀਆਂ/ਰੋਡ ਸ਼ੋਆਂ 'ਚ ਇਸੇ ਤਰ੍ਹਾਂ ਉਤਸ਼ਾਹ ਨਾਲ ਇਕੱਠੇ ਹੁੰਦੇ ਸਨ ਅਤੇ ਅਸੀਂ 117 ਵਿਧਾਨ ਸਭਾ ਸੀਟਾਂ 'ਚੋਂ 92 'ਤੇ ਜਿੱਤ ਪ੍ਰਾਪਤ ਕੀਤੀ ਸੀ। ਮਾਨ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਿਹਤ ਖਰਾਬ ਹੋਣ ਕਾਰਨ ਅੱਜ ਉਨ੍ਹਾਂ ਨਾਲ ਸ਼ਾਮਲ ਨਹੀਂ ਹੋ ਸਕੇ ਪਰ 3 ਦਸੰਬਰ ਨੂੰ ਉਹ ਕਟੰਗੀ ਦੇ ਲੋਕਾਂ ਨਾਲ ਜਿੱਤ ਦਾ ਜਸ਼ਨ ਮਨਾਉਣਗੇ। ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ 75 ਸਾਲਾਂ ਤੋਂ ਸਾਡੇ ਦੇਸ਼ ਨੂੰ ਲੁੱਟ ਰਹੀਆਂ ਹਨ, ਹੁਣ ਸਮਾਂ ਹੈ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ, ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣ ਦਾ। ਉਨ੍ਹਾਂ ਕਿਹਾ ਕਿ ‘ਆਪ’ ਦਾ ‘ਝਾੜੂ’ ਸਾਡੇ ਦੇਸ਼ ਦੀ ਸਿਆਸੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਬੱਚਿਆਂ ਨੂੰ ਸਿੱਖਿਆ ਨਹੀਂ ਮਿਲਦੀ, ਆਮ ਲੋਕਾਂ ਨੂੰ ਚੰਗਾ ਇਲਾਜ, ਸਾਫ਼ ਪਾਣੀ, ਬਿਜਲੀ ਆਦਿ ਨਹੀਂ ਮਿਲਦੀ। ਪੰਜਾਬ ਅਤੇ ਦਿੱਲੀ ਵਿੱਚ ਲੋਕਾਂ ਕੋਲ ਚੰਗੇ ਸਰਕਾਰੀ ਸਕੂਲ ਅਤੇ ਹਸਪਤਾਲ ਹਨ, ਸਾਫ਼ ਪਾਣੀ ਹੈ ਅਤੇ ਪੰਜਾਬ ਦੇ 90 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਘਰਾਂ ਦ...
ਕੋਚੀ : ਕੇਰਲ ਦੀ ਇੱਕ ਅਦਾਲਤ ਨੇ ਬਿਹਾਰ ਦੀ ਇੱਕ 5 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਮੰਗਲਵਾਰ ਨੂੰ ਵਿਸ਼ੇਸ਼ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਅਦਾਲਤ ਦੇ ਜੱਜ ਕੇ ਸੋਮਨ ਨੇ ਅਲੂਵਾ ਬਾਲ ਜਬਰ-ਜਨਾਹ ਅਤੇ ਕਤਲ ਕੇਸ ਵਿੱਚ ਪ੍ਰਵਾਸੀ ਮਜ਼ਦੂਰ ਅਸ਼ਵਕ ਆਲਮ ਨੂੰ ਦੇਸ਼ ਦੀ ਸਭ ਤੋਂ ਵੱਡੀ ਸਜ਼ਾ ਸੁਣਾਈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਇਹ ਸਜ਼ਾ ਉਸ ਦਿਨ ਦਿੱਤੀ ਹੈ ਜਦੋਂ ਪੂਰੇ ਦੇਸ਼ ਵਿੱਚ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 14 ਨਵੰਬਰ 2012 ਨੂੰ ਲਾਗੂ ਹੋਏ ਪੋਕਸੋ ਐਕਟ ਦੀ 11ਵੀਂ ਵਰ੍ਹੇਗੰਢ ਵੀ ਹੈ। ਦੱਸ ਦੇਈਏ ਕਿ ਆਲਮ ਨੂੰ 4 ਨਵੰਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸਤਗਾਸਾ ਪੱਖ ਨੇ ਦਲੀਲ ਦਿੱਤੀ ਸੀ ਕਿ ਇਹ ਕੇਸ ਦੁਰਲੱਭ ਸ਼੍ਰੇਣੀ ਵਿੱਚ ਆਉਂਦਾ ਹੈ ਅਤੇ ਇਸ ਲਈ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਦੱਸ ਦੇਈਏ ਕਿ 28 ਜੁਲਾਈ ਨੂੰ ਨਾਬਾਲਗ ਲੜਕੀ ਨੂੰ ਉਸ ਦੇ ਕਿਰਾਏ ਦੇ ਮਕਾਨ 'ਚੋਂ ਅਗਵਾ ਕਰਨ ਤੋਂ ਬਾਅਦ ਉਸ ਨਾਲ ਬੇਰਹਿਮੀ ਨਾਲ ਜਬਰ-ਜ਼ਨਾਹ ਕੀਤਾ ਗਿਆ ਸੀ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਲੜਕੀ ਦੀ ਲਾਸ਼ ਨੇੜਲੇ ਅਲੁਵਾ ਵਿੱਚ ਇੱਕ ਸਥਾਨਕ ਬਾਜ਼ਾਰ ਦੇ ਪਿੱਛੇ ਇੱਕ ਦਲਦਲੀ ਖੇਤਰ ਵਿੱਚ ਇੱਕ ਢੇਰ ਵਿੱਚ ਪਈ ਮਿਲੀ। ਮੁਲਜ਼ਮ ਆਲਮ ਨੂੰ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ।
ਚੰਡੀਗੜ੍ਹ : ਕੁੱਤੇ ਦੇ ਵੱਢਣ 'ਤੇ ਹੁਣ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਨੂੰ ਮੁਆਵਜ਼ਾ ਦੇਣਾ ਪਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਿਨੋਦ ਐੱਸ. ਭਾਰਦਵਾਜ ਦੀ ਬੈਂਚ ਨੇ ਪਟੀਸ਼ਨਰਾਂ ਦਾ ਨਿਪਟਾਰਾ ਕਰਦੇ ਹੋਏ ਇਹ ਨਿਰਦੇਸ਼ ਦਿੱਤੇ ਹਨ। 193 ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਹਾਈ ਕੋਰਟ ਨੇ ਮੁਆਵਜ਼ੇ ਦਾ ਨਿਰਧਾਰਣ ਕਰਨ ਲਈ ਕਮੇਟੀਆਂ ਬਣਾਉਣ ਲਈ ਕਿਹਾ। ਇਹ ਕਮੇਟੀਆਂ ਜ਼ਿਲ੍ਹਿਆਂ ਦੇ ਡੀਸੀਜ਼ ਦੀ ਨੁਮਾਇੰਦਗੀ 'ਚ ਗਠਿਤ ਕੀਤੀਆਂ ਜਾਣਗੀਆਂ। ਇਨ੍ਹਾਂ ਕਮੇਟੀਆਂ ਨੂੰ ਅਰਜ਼ੀਆਂ ਰਿਸੀਵ ਹੋਣ ਤੇ ਜਾਂਚ ਤੋਂ ਬਾਅਦ 4 ਮਹੀਨਿਆਂ ਦੇ ਅੰਦਰ-ਅੰਦਰ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਪਵੇਗੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੁੱਤੇ ਦੇ ਕੱਟਣ ਸੰਬੰਧੀ ਮਾਮਲੇ 'ਚ ਵਿੱਤੀ ਮਦਦ 10,000 ਰੁਪਏ ਪ੍ਰਤੀ ਦੰਦ ਦੇ ਨਿਸ਼ਾਨ 'ਤੇ ਹੋਵੇਗੀ। ਜੇ ਮਾਸ ਖਿੱਚ ਲਿਆ ਗਿਆ ਹੈ ਤਾਂ ਘੱਟੋ-ਘੱਟ 20,000 ਰੁਪਏ 0.2 ਸੈਂਟੀਮੀਟਰ ਜ਼ਖ਼ਮੀ 'ਤੇ ਦੇਣਾ ਪਵੇਗਾ। ਹਾਈ ਕੋਰਟ ਨੇ ਕਿਹਾ ਕੀ ਸੂਬੇ ਮੁੱਖ ਤੌਰ 'ਤੇ ਭੁਗਤਾਨ ਲਈ ਜ਼ਿੰਮੇਵਾਰ ਹੋਵੇਗਾ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜਸਥਾਨ ਦੇ ਰਹਿਣ ਵਾਲੇ ਵੋਟਰਾਂ ਨੂੰ ਵੋਟਰ ਕਾਰਡ ਵਿਖਾ ਕੇ ਸਬੰਧਤ ਅਥਾਰਟੀ ਤੋਂ ਛੁੱਟੀ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 25.11.23 ਨੂੰ ਰਾਜਸਥਾਨ ਵਿਚ ਵੋਟਾਂ ਪੈਣੀਆਂ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर