ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ…. pic.twitter.com/thcfo99SfW — Bhagwant Mann (@BhagwantMann) November 13, 2023...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਵਿੱਚ ਭਰਤੀ ਦੇ ਰਾਹ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 1450 ਪੁਲਿਸ ਮੁਲਾਜ਼ਮਾਂ ਵਿੱਚੋਂ 50 ਇੰਸਪੈਕਟਰ, 150 ਸਬ-ਇੰਸਪੈਕਟਰ, 500 ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ 750 ਹੈੱਡ ਕਾਂਸਟੇਬਲ ਭਰਤੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37683 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਸਰਕਾਰ ਨੇ ਇਸ ਭਰਤੀ ਮੁਹਿੰਮ ਨੂੰ ਮਹਿਜ਼ 18 ਮਹੀਨਿਆਂ ਵਿੱਚ ਪੂਰਾ ਕੀਤਾ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ, ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਸੂਬਾ ਸਰਕਾਰ ਦਾ ਹਿੱਸਾ ਬਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਨਾਲ ਜ਼ਿਲ੍ਹਾ ਪੱਧਰ 'ਤੇ ਪੁਲਿਸ ਫੋਰਸ ਦਾ ਕੰਮਕਾਜ ਹੋਰ ਸੁਚਾਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅਹਿਮ ਪਹਿਲਕਦਮੀ ਸੂਬੇ ਵਿੱਚ ਅਮਨ-ਕਾਨੂੰਨ ਵੀ ਵਿਵਸਥਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਵਿੱਚ ਵੀ ਵਧੇਰੇ ਸਹਾਈ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਕਰਨ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਕੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਵਚਨਬੱਧ ਹੈ।
ਲੁਧਿਆਣਾ :ਦੀਵਾਲੀ ਤੋਂ ਅਗਲੇ ਦਿਨ ਸੋਮਵਾਰ ਦੀ ਸਵੇਰ ਮਾਲਵਾ ਖਿੱਤੇ ਧੁੰਦ ਨੇ ਸੂਰਜ ਦੀ ਕਿਰਨ ਨੂੰ ਮੱਧਮ ਕਰਦਿਆਂ ਆਮ ਜਨ ਜੀਵਨ ਦੀ ਰਫ਼ਤਾਰ ਵੀ ਧੀਮੀ ਕਰ ਦਿੱਤੀ। ਸੰਘਣੀ ਧੁੰਦ ਨੇ ਸਵੇਰ ਵੇਲੇ ਸਰਦੀਆਂ ਦੀ ਸ਼ੁਰੂਆਤ ਕਰ ਦਿੱਤੀ। ਇਹ ਦੀਵਾਲੀ ਵਾਲੀ ਰਾਤ ਦੀ ਪਟਾਕਿਆਂ ਦੇ ਧੂੰਏ ਦੀ ਧੁੰਦ ਹੈ ਜਾਂ ਫਿਰ ਸਰਦੀਆਂ ਦੇ ਮੌਸਮ ਧੁੰਦ। ਮਿਲੀ ਜਾਣਕਾਰੀ ਮੁਤਾਬਕ ਰਾਹਗੀਰ ਵੀ ਸਵੇਰੇ ਆਪਣੇ ਕੰਮ ਧੰਦਿਆਂ ਨੂੰ ਜਾਣ ਸਮੇਂ ਗੱਡੀਆਂ ਦੀਆਂ ਲਾਇਟਾਂ ਜਗਾ ਕੇ ਜਾ ਰਹੇ ਸਨ। ਇਸ ਦੌਰਾਨ ਕਈ ਥਾਵਾਂ ਉੱਤੇ ਐਕਸੀਡੈਟ ਦੀਆਂ ਘਟਨਾਵਾਂ ਵੀ ਵਾਪਰਦੀਆ ਹਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਹੱਥੀਂ ਕਿਰਤ ਕਰਨ ਵਾਲਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਰਤੀਆਂ ਦੀ ਤੰਦਰੁਸਤੀ, ਤਰੱਕੀ ਲਈ ਪ੍ਰਮਾਤਮਾ ਲਈ ਅਰਦਾਸ ਕੀਤੀ। ਕਿਰਤ ਦੇ ਦੇਵਤੇ ਭਗਵਾਨ ਵਿਸ਼ਵਕਰਮਾ ਜੀ…ਵਿਸ਼ਵਕਰਮਾ ਦਿਵਸ ਮੌਕੇ ਹੱਥੀਂ ਕਿਰਤ ਕਰਨ ਵਾਲੇ ਸਾਰੇ ਕਾਮਿਆਂ ਨੂੰ ਬਹੁਤ ਬਹੁਤ ਵਧਾਈਆਂ…ਪਰਮਾਤਮਾ ਅੱਗੇ ਅਰਦਾਸ ਤੁਹਾਡੀਆਂ ਕਮਾਈਆਂ ‘ਚ ਵਾਧਾ ਹੋਵੇ…ਤੰਦਰੁਸਤੀਆਂ ਤਰੱਕੀਆਂ ਬਣੀਆਂ ਰਹਿਣ…ਔਜ਼ਾਰਾਂ ‘ਤੇ ਹੱਥਾਂ ਦੀ ਪਕੜ ਹੋਰ ਮਜ਼ਬੂਤ ਹੋਵੇ…ਸਾਰਿਆਂ ਨੂੰ ਵਿਸ਼ੇਸ਼ ਦਿਨ ਦੀਆਂ ਬਹੁਤ ਬਹੁਤ ਵਧਾਈਆਂ… pic.twitter.com/MPUEK7K0JV — Bhagwant Mann (@BhagwantMann) November 13, 2023...
Diwali 2023: ਆਧੁਨਿਕਤਾ ਦੇ ਦੌਰ ਵਿੱਚ ਦੀਵਾਲੀ ਲਈ ਸਭ ਤੋਂ ਮਹੱਤਵਪੂਰਨ ਦੀਵੇ ਤੇ ਮੂਰਤੀਆਂ ਬਣਾਉਣ ਵਾਲੇ ਘੁਮਿਆਰ ਆਪਣੇ ਘਰਾਂ ਵਿੱਚ ਰੋਸ਼ਨੀ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਅਤੇ ਆਪਣੀ ਜੱਦੀ ਕਲਾ ਅਤੇ ਕਾਰੋਬਾਰ ਤੋਂ ਮੂੰਹ ਮੋੜ ਰਹੇ ਹਨ। ਕਾਰੀਗਰਾਂ ਦਾ ਕਹਿਣਾ ਹੈ ਕਿ ਮਿੱਟੀ ਦੇ ਬਰਤਨ ਤੇ ਦੀਵੇ ਬਣਾਉਣ ਲਈ ਮਿਹਨਤ ਬਹੁਤ ਲਗਦੀ ਹੈ ਮਗਰ ਉਹਨਾਂ ਨੂੰ ਮਿਹਨਤ ਦਾ ਉਹ ਮੁੱਲ ਨਹੀਂ ਮਿਲਦਾ ਜਿਸ ਕਰਕੇ ਉਹਨਾਂ ਦੀ ਅਗਲੀ ਪੀੜ੍ਹੀ ਇਹ ਕਿੱਤਾ ਨਹੀਂ ਕਰਨਾ ਚਾਹੁੰਦੀ । ਘੁਮਿਆਰਾਂ ਲਈ ਦੀਵਾਲੀ ਸਿਰਫ਼ ਤਿਉਹਾਰ ਹੀ ਨਹੀਂ ਸਗੋਂ ਰੋਜ਼ੀ-ਰੋਟੀ ਦਾ ਸਾਧਨ ਹੈ। ਮਗਰ ਜਿਸ ਤਰੀਕੇ ਨਾਲ ਆਧੁਨਿਕਤਾ ਦੇ ਦੌਰ ਵਿੱਚ ਦੀਵਿਆਂ ਦੀ ਜਗ੍ਹਾ ਚਾਈਨੀਜ਼ ਲੜੀਆਂ ਨੇ ਲੈ ਲਈ ਸੀ ਮਗਰ ਹੁਣ ਹੌਲੀ-ਹੌਲੀ ਲੋਕਾਂ ਦਾ ਚਾਈਨੀਜ਼ ਲਾਈਟਾਂ ਛੱਡ ਕੇ ਦੀਵਿਆਂ ਵੱਲ ਰੁਝਾਨ ਵੱਧ ਰਿਹਾ ਹੈ । ਦੀਵਾਲੀ ਦਾ ਅਰਥ ਹੈ ਦੀਵਿਆਂ ਦੀ ਕਤਾਰ। ਦੀਪਾਵਲੀ ਸ਼ਬਦ ‘ਦੀਪ’ ਅਤੇ ‘ਆਵਲੀ’ ਦੇ ਸੁਮੇਲ ਤੋਂ ਬਣਿਆ ਹੈ। ਆਵਲੀ ਦਾ ਅਰਥ ਹੈ ਕਤਾਰ, ਇਸ ਤਰ੍ਹਾਂ ਦੀਪਾਵਲੀ ਸ਼ਬਦ ਦਾ ਅਰਥ ਹੈ ਦੀਵਿਆਂ ਦੀ ਕਤਾਰ। ਕਰਵਾ ਚੌਥ ਹੋਵੇ ਜਾਂ ਅਹੋਈ , ਅਸ਼ਟਮੀ , ਦੀਪਾਵਲੀ ਜਾਂ ਕੋਈ ਹੋਰ ਤਿਉਹਾਰ, ਘੁਮਿਆਰ ਦੇ ਚੱਕਰ ਅਤੇ ਭਾਂਡਿਆਂ ਤੋਂ ਬਿਨਾਂ ਅਧੂਰਾ ਹੈ । ਪਿੰਡਾਂ ਵਿੱਚ ਦੀਵਾਲੀ ਮੌਕੇ ਦੀਵਿਆਂ ਨੂੰ ਖ਼ਾਸ ਮਹੱਤਤਾ ਦਿੱਤੀ ਜਾਂਦੀ ਸੀ ਤੇ ਲੋਕ ਘਰਾਂ ਵਿੱਚ ਮਿੱਟੀ ਦੇ ਬਣੇ ਦੀਵੇ ਹੀ ਬਾਲਦੇ ਸਨ ਮਗਰ ਆਧੁਨਿਕਤਾ ਨੇ ਕਿਤੇ ਨਾ ਕਿਤੇ ਇਸ ਵਿਰਾਸਤ ਨੂੰ ਕਾਫੀ ਸੱਟ ਮਾਰੀ ਹੈ ।ਘੁਮਿਆਰ ਦੇ ਪਹੀਏ ਤੋਂ ਬਣੇ ਵਿਸ਼ੇਸ਼ ਦੀਵੇ ਦੀਵਾਲੀ 'ਤੇ ਇਹਨਾਂ ਤਿਉਹਾਰਾਂ ਚਾਰ ਚੰਨ ਲਾਉਂਦੇ ਹਨ ਪਰ ਬਦਲਦੇ ਜੀਵਨ ਸ਼ੈਲੀ ਅਤੇ ਆਧੁਨਿਕ ਮਾਹੌਲ 'ਚ ਮਿੱਟੀ ਨੂੰ ਆਕਾਰ ਦੇਣ ਵਾਲੇ ਘੁਮਿਆਰ ਅੱਜ ਆਧੁਨਿਕੀਕਰਨ ਦਾ ਸ਼ਿਕਾਰ ਹੋ ਰਹੇ ਹਨ। ਬਜ਼ਾਰਾਂ ਵਿੱਚ ਚਾਈਨੀਜ਼ ਲੜੀਆਂ ਦੀ ਚਮਕ ਮਿੱਟੀ ਦੇ ਦੀਵੇ ਦੀ ਰੌਸ਼ਨੀ ਨੂੰ ਫਿੱਕੀ ਪਾਉਣ ਲੱਗੀ ਹੈ। ਸਦੀਆਂ ਤੋਂ ਅਸੀਂ ਆਪਣੇ ਘਰਾਂ ਵਿੱਚ ਮਿੱਟੀ ਦੇ ਦੀਵੇ ਜਗਾ ਕੇ ਦੀਵਾਲੀ ਮਨਾਉਂਦੇ ਆ ਰਹੇ ਹਾਂ ਪਰ ਅੱਜ ਬਾਜ਼ਾਰ ਵਿੱਚ ਚੀਨੀ ਦੀਵਿਆਂ ਨੇ ਮਿੱਟੀ ਦੇ ਦੀਵਿਆਂ ਦੀ ਮਹਿਕ ਖੋਹ ਲਈ ਹੈ। ਜਿਸ ਕਾਰਨ ਘੁਮਿਆਰ ਦੁਖੀ ਹੋ ਰਹੇ ਹਨ। ਦੀਵਾਲੀ ...
ਚੰਡੀਗੜ੍ਹ: ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਪੁਨਰ ਉਥਾਨ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਉਸ ਵਿੱਚ ਇਨ੍ਹਾਂ ਨੌਜਵਾਨਾਂ ਦਾ ਨਾਂ ਸੁਨਹਿਰੀ ਸ਼ਬਦਾਂ 'ਚ ਦਰਜ ਹੋਵੇਗਾ।ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰੇਕ ਨੌਜਵਾਨ ਦੀ ਜ਼ਿੰਮੇਵਾਰੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਲਮੇਲ ਨਾਲ ਕੰਮ ਕਰਨਾ (ਟੀਮ ਵਰਕ) ਬਹੁਤ ਜ਼ਰੂਰੀ ਹੈ, ਜਿਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਨ੍ਹਾਂ ਨੇ ਕ੍ਰਿਕਟ ਖੇਡ ਸ਼ੁਰੂ ਕੀਤੀ ਸੀ, ਉਹ ਅੱਜ ਇੱਕ ਨਵੀਂ ਟੀਮ ਤੋਂ ਹਾਰ ਗਏ ਹਨ ਕਿਉਂਕਿ ਉਸ ਨਵੀਂ ਟੀਮ ਨੇ ਟੀਮ ਵਰਕ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ਇੱਕ 'ਦੂਰ ਦੇ ਸੁਪਨਾ' ਵਾਂਗ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਜਨਤਾ ਦੀ ਸਹੀ ਅਰਥਾਂ ਵਿੱਚ ਸੇਵਾ ਕਰਨ ਸਬੰਧੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਲਈ ਲਈ ਦੂਰ ਦੀ ਗੱਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 37683 ਨੌਕਰੀਆਂ ਦਿੱਤੀਆਂ ਗਈਆਂ ਹਨ।ਪ੍ਰਧਾਨ ਮੰਤਰੀ ਵੱਲੋਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਸਬੰਧੀ ਹਾਲ ਹੀ ਵਿੱਚ ਲਏ ਫੈਸਲੇ 'ਤੇ ਤੰਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਲਪੀਜੀ ਦੀ ਕੀਮਤ 1100 ਰੁਪਏ ਤੱਕ ਵਧਾਉਣ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਆਮ ਆਦਮੀ ਦੇ ਜ਼ਖਮਾਂ ਉੱਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਜਿਹੀਆਂ ਕੋਝੀਆਂ ਚਾਲਾਂ ਨਾਲ ਆਮ ਆਦਮੀ ਨੂੰ ਮੂਰਖ ਬਣਾ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ ਹੈ ਅਤੇ ਲੋਕ ਹੁਣ ਇਨ੍ਹਾਂ ਘਟੀਆਂ ਚਾਲਾਂ ਦੇ ਝਾਂਸੇ ਵਿਚ ਨਹੀਂ ਆਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਮਹਿਸੂਸ ਕਰ ਰਹੇ ਹਨ ਕਿ ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੇਵਾਵਾਂ ਦੇ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਤਨਖਾਹਾਂ ਵਿੱਚ ਹਰ ਸਾਲ 5 ਫੀਸਦ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਰਅੰਦੇਸ਼ੀ ਸੋਚ ਵਾਲੇ ਉਸ ਨੇਤਾ ਨੇ ਕਿਹਾ ਸੀ ਕਿ ਸੁਪਨੇ ਉਹ ਹੁੰਦੇ ਹਨ ਜੋ ਵਿਅਕਤੀ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਉਨ੍ਹਾਂ ਨੂੰ ਸੌਣ ਨਹੀਂ ਦਿੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਲਈ ਸੱਦਾ ਦਿੱਤਾ ਸੀ ਤਾਂ ਜੋ ਹਰੇਕ ਆਗੂ ਮੰਚ ’ਤੇ ਆਪਣਾ ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇ ਸਿਰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਦੇ 22 ਸੁਪਰਡੰਟ ਗ੍ਰੇਡ-2, ਜਿਨ੍ਹਾ ਵਿੱਚ ਸੱਤ ਅਨੁਸੂਚਿਤ ਜਾਤੀ ਨਾਲ ਸਬੰਧਤ, ਇੱਕ ਪੱਛੜੀ ਸ੍ਰੇਣੀ ਅਤੇ ਦੋ ਦਿਵਿਆਂਗ ਵੀ ਸ਼ਾਮਿਲ ਹਨ, ਨੂੰ ਤਰੱਕੀ ਦਿੱਤੀ ਗਈ ਹੈ।
Diwali News: ਦੀਵਾਲੀ 'ਤੇ ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ ਹੋਣ ਵਾਲੇ ਦੀਪ ਉਤਸਵ 'ਚ ਘਰ ਬੈਠੇ ਹਿੱਸਾ ਲੈਣ ਲਈ ਤੁਹਾਨੂੰ ਹੁਣੇ ਤੋਂ ਹੀ ਬੁਕਿੰਗ ਕਰਨੀ ਪਵੇਗੀ। ਸੈਰ ਸਪਾਟਾ ਵਿਭਾਗ ਅਤੇ ਅਯੁੱਧਿਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਘਰ ਬੈਠੇ ਮੋਬਾਈਲ ਐਪ ਅਤੇ ਪੋਰਟਲ ਤੋਂ ਦੀਪਕ ਦੀ ਆਨਲਾਈਨ ਬੁਕਿੰਗ ਕੀਤੀ ਜਾ ਸਕਦੀ ਹੈ। ਅਰਜ਼ੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵੇ ਜਗਾਉਣ ਅਤੇ ਬਿਨੈਕਾਰ ਨੂੰ ਸਰਟੀਫਿਕੇਟ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ। ਕਿਵੇਂ ਹੋਵੇਗੀ ਬੁਕਿੰਗ ?ਸੈਰ-ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਮੁਕੇਸ਼ ਮੇਸ਼ਰਾਮ ਨੇ ਕਿਹਾ ਕਿ 'ਹੋਲੀ ਅਯੁੱਧਿਆ' ਮੋਬਾਈਲ ਐਪ ਰਾਹੀਂ ਕੋਈ ਵੀ 101 ਰੁਪਏ ਤੋਂ 1100 ਰੁਪਏ ਤੱਕ ਦੇ 4 ਪੈਕੇਜਾਂ ਵਿੱਚੋਂ ਚੁਣ ਸਕਦਾ ਹੈ। 101 ਰੁਪਏ ਵਿੱਚ 1 ਦੀਵਾ, 251 ਰੁਪਏ ਵਿੱਚ 11 ਦੀਵੇ, 501 ਰੁਪਏ ਵਿੱਚ 21 ਦੀਵੇ ਅਤੇ 1100 ਰੁਪਏ ਵਿੱਚ 51 ਦੀਵੇ ਜਗਾਏ ਜਾਣਗੇ। ਹਰੇਕ ਪੈਕੇਜ ਦੀ ਬੁਕਿੰਗ 'ਤੇ ਪ੍ਰਸ਼ਾਸਨ ਪੈਕੇਜ ਦੇ ਅਨੁਸਾਰ ਪ੍ਰਸਾਦ, ਪ੍ਰਸਾਦ, ਰਾਮਨਾਮੀ ਗੰਛਾ, ਸੂਰਜ ਜਲ ਅਤੇ ਰਾਮ ਮੰਦਰ ਦੇ ਮਾਡਲ ਦੇ ਰੂਪ ਵਿੱਚ ਇੱਕ ਡਿਜੀਟਲ ਸਰਟੀਫਿਕੇਟ ਭੇਜੇਗਾ। ਈ-ਦੀਵਾ ਵੀ ਜਗਾਓਭੌਤਿਕ ਤੌਰ 'ਤੇ ਦੀਵੇ ਜਗਾਉਣ ਤੋਂ ਇਲਾਵਾ, ਈ-ਲੈਂਪਾਂ ਨੂੰ ਔਨਲਾਈਨ ਪ੍ਰਕਾਸ਼ਤ ਕਰਨ ਦੀ ਪ੍ਰਣਾਲੀ ਵੀ ਹੈ। ਅਯੁੱਧਿਆ ਵਿਕਾਸ ਅਥਾਰਟੀ ਇਸ ਦੀ ਤਿਆਰੀ ਕਰ ਰਹੀ ਹੈ।'ਹੋਲੀ ਅਯੁੱਧਿਆ' ਨਾਮ ਦੇ ਪੋਰਟਲ 'ਤੇ ਜਾ ਕੇ ਤੁਸੀਂ 51 ਰੁਪਏ ਤੋਂ 1,100 ਰੁਪਏ ਤੱਕ ਈ-ਦੀਪਕ ਬੁੱਕ ਕਰ ਸਕੋਗੇ।51 ਰੁਪਏ ਵਿੱਚ 1, 101 ਰੁਪਏ ਵਿੱਚ 11, 501 ਰੁਪਏ ਵਿੱਚ 21 ਅਤੇ 1100 ਰੁਪਏ ਵਿੱਚ 51 ਦੀਵਾ ਜਗਾਇਆ ਜਾਵੇਗਾ। ਸ਼ਰਧਾਲੂਆਂ ਨੂੰ ਇੱਕ ਕਲਿੱਕ ਰਾਹੀਂ ਰਾਮ ਕੀ ਪੈਦੀ, ਸਰਯੂ ਘਾਟ 'ਤੇ ਆਪਣਾ ਸਥਾਨ ਚੁਣਨਾ ਹੋਵੇਗਾ।...
ਚੰਡੀਗੜ੍ਹ : ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਰਾਜਪਾਲ ਦਰਮਿਆਨ ਚੱਲ ਰਹੇ ਰੇੜਕੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਤੇ ਕਿਹਾ ਕਿ ਸੂਬੇ 'ਚ ਜੋ ਕੁਝ ਹੋ ਰਿਹਾ ਹੈ, ਉਸ ਤੋਂ ਉਹ ਖੁਸ਼ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੋਵਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਸਰਕਾਰ ਅਤੇ ਰਾਜਪਾਲ ਦੋਵਾਂ ਨੂੰ ਕਿਹਾ, "ਸਾਡਾ ਦੇਸ਼ ਸਥਾਪਿਤ ਪਰੰਪਰਾਵਾਂ ਨਾਲ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਹੈ।" SC ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਝਾੜਿਆ ਤੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਸੰਵਿਧਾਨਕ ਐਲਾਨਣ 'ਤੇ ਸਵਾਲ ਖੜ੍ਹੇ ਕੀਤੇ। ਸੁਪਰੀਮ ਕੋਰਟ ਨੇ ਕਿਹਾ ਕਿ ਕੀ ਰਾਜਪਾਲ ਨੂੰ ਜ਼ਰਾ ਜਿੰਨਾ ਵੀ ਖਿਆਲ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ, ਫਿਰ ਵੀ ਜੇਕਰ ਰਾਜਪਾਲ ਨੂੰ ਲੱਗਦਾ ਹੈ ਕਿ ਬਿੱਲ ਗਲਤ ਤਰੀਕੇ ਨਾਲ ਪਾਸ ਕੀਤਾ ਗਿਆ ਹੈ ਤਾਂ ਉਸ ਨੂੰ ਇਸ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਵਾਪਸ ਭੇਜਣਾ ਚਾਹੀਦਾ ਹੈ। ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਵੱਲੋਂ ਸਿੰਘਵੀ ਨੇ ਕਿਹਾ ਕਿ ਮੌਜੂਦਾ ਰਾਜਪਾਲ ਦੇ ਅਹੁਦੇ 'ਤੇ ਰਹਿ ਕੇ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣਾ ਅਸੰਭਵ ਹੈ।
ਲੁਧਿਆਣਾ: ਲੁਧਿਆਣਾ ਰੇਲਵੇ ਸਟੇਸ਼ਨ ਤੋਂ ਲੰਘੀ ਰਾਤ ਚੋਰੀ ਹੋਇਆ ਬੱਚਾ ਕਪੂਰਥਲਾ ਤੋਂ ਬਰਾਮਦ ਹੋ ਗਿਆ ਹੈ। ਬੱਚੇ ਨੂੰ ਚੁੱਕ ਲੈ ਕੇ ਜਾਣ ਵਾਲੇ ਦੋਸ਼ੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਬੱਚਾ ਸਿਰਫ ਤਿੰਨ ਮਹੀਨੇ ਦਾ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਫੋਟੋ ਸਾਹਮਣੇ ਆਈ ਜਿਸ ਵਿੱਚ ਇੱਕ ਵਿਅਕਤੀ ਨੇ ਇੱਕ ਬੱਚੇ ਨੂੰ ਆਪਣੀ ਗੋਦ ਵਿੱਚ ਲਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਬਰਾਮਦ ਹੋਣ ਤੋਂ ਬਾਅਦ ਇਹ ਫੋਟੋ ਉਸ ਸਮੇਂ ਕਲਿੱਕ ਕੀਤੀ ਗਈ ਜਦੋਂ ਉਸ ਨੂੰ ਪਿਤਾ ਦੀ ਗੋਦ 'ਚ ਦਿਤਾ ਗਿਆ ਸੀ। ਅੱਜ ਜੀਆਰਪੀ ਥਾਣੇ ਦੀ ਪੁਲੀਸ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੀ ਹੈ। ਪੁਲਿਸ ਅਧਿਕਾਰੀ ਸਾਰਾ ਦਿਨ ਲਗਾਤਾਰ ਬੱਚੇ ਦੀ ਭਾਲ ਕਰਦੇ ਰਹੇ। ਇਸ ਦੌਰਾਨ ਪੁਲੀਸ ਲਾਈਨਜ਼ ਕੰਟਰੋਲ ਰੂਮ ਦੀ ਮਦਦ ਨਾਲ ਜੀਆਰਪੀ ਪੁਲੀਸ ਨੇ ਵੱਖ-ਵੱਖ ਚੌਕਾਂ ਦੀ ਚੈਕਿੰਗ ਕੀਤੀ। ਰੇਲਵੇ ਸਟੇਸ਼ਨ ਤੋਂ ਇੱਕ ਆਟੋ ਵਿੱਚ ਬੱਚਾ ਚੋਰੀ ਕਰਨ ਵਾਲੀ ਲੜਕੀ ਗਿੱਲ ਚੌਂਕ ਵਿੱਚ ਚਲੀ ਗਈ। ਉਥੋਂ ਉਸ ਨੇ ਕਈ ਹੋਰ ਗੱਡੀਆਂ ਵੀ ਬਦਲੀਆਂ। ਅਖ਼ੀਰ ਪੁਲੀਸ ਨੇ ਇੱਕ ਬੱਸ ’ਤੇ ਲਗਾਤਾਰ ਨਜ਼ਰ ਰੱਖੀ। ਜਦੋਂ ਉਕਤ ਬੱਸ ਦਾ ਪਤਾ ਲੱਗਾ ਤਾਂ ਉਹ ਕਪੂਰਥਲਾ ਲੈ ਗਈ। ਕਰੀਬ 6 ਤੋਂ 7 ਪੁਲਿਸ ਟੀਮਾਂ ਦੀ ਮਦਦ ਨਾਲ ਪੁਲਿਸ ਬੱਚੇ ਤੱਕ ਪਹੁੰਚਣ 'ਚ ਕਾਮਯਾਬ ਰਹੀ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਕੌਮੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਬੇਨਤੀ ਕੀਤੀ। ਡਾ. ਬਲਬੀਰ ਨੇ ਕਿਹਾ ਕਿ ਉਹ ਐਲੋਪੈਥੀ ਡਾਕਟਰ ਹਨ ਪਰ ਪਿਛਲੇ 40 ਸਾਲਾਂ ਤੋਂ ਆਯੁਰਵੇਦ ਪ੍ਰੈਕਟੀਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਉਹ ਆਪਣੇ ਸੂਬੇ ਵਿੱਚ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਕੇਂਦਰੀ ਆਯੂਸ਼ ਮੰਤਰੀ ਨੂੰ ਬੇਨਤੀ ਕਰਦਿਆਂ ਉਹਨਾਂ ਕਿਹਾ ਕਿ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕੀਤਾ ਜਾਵੇ ਅਤੇ ਉਹ ਇਸ ਨੂੰ ਆਯੁਰਵੈਦਿਕ ਟੀਚਰਸ ਟ੍ਰੇਨਿੰਗ ਇੰਸਟੀਚਿਊਟ ਵਿੱਚ ਬਦਲਣ ਦਾ ਵਾਅਦਾ ਕਰਦੇ ਹਨ। ਡਾ. ਬਲਬੀਰ ਸਿੰਘ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ ਖੇਤਰੀ ਸਮੀਖਿਆ ਮੀਟਿੰਗ ਦੇ ਹਿੱਸੇ ਵਜੋਂ 'ਆਯੁਰਵੇਦ ਫਾਰ ਵਨ ਹੈਲਥ' ਵਿਸ਼ੇ 'ਤੇ ਆਯੋਜਿਤ ਕਾਨਫਰੰਸ ਦੇ ਪਹਿਲੇ ਦਿਨ ਸੰਬੋਧਨ ਕਰ ਰਹੇ ਸਨ, ਜਿਸ ਦਾ ਉਦਘਾਟਨ ਯੂਨੀਅਨ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਵੱਲੋਂ ਪੰਚਕੂਲਾ, ਹਰਿਆਣਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕੀਤਾ ਗਿਆ ਸੀ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇਸ਼ ਵਿੱਚ ਵਧ ਰਹੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਬਾਰੇ ਵੀ ਗੱਲ ਕੀਤੀ, ਜੋ ਇੱਕ ਚਿੰਤਾਜਨਕ ਮੁੱਦਾ ਹੈ ਅਤੇ ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ 'ਤੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਬੇਨਤੀ ਕਰਦਿਆਂ ਉਹਨਾਂ ਨੇ ਕਿਹਾ ਕਿ ਉਹ ਇੱਥੇ ਇਹ ਸੋਚ ਕੇ ਆਏ ਸਨ ਕਿ ਅੱਠ ਰਾਜਾਂ ਦੇ ਸਿਹਤ ਮੰਤਰੀ ਇੱਥੇ ਮੌਜੂਦ ਹੋਣਗੇ ਅਤੇ ਉਹ ਸਾਰੇ ਇਸ ਗੰਭੀਰ ਵਿਸ਼ੇ 'ਤੇ ਵਿਚਾਰ ਵਟਾਂਦਰੇ ਕਰ ਸਕਣਗੇ। ਬਲਬੀਰ ਸਿੰਘ ਨੇ ਕਿਹਾ ਕਿ ਲੋਕ ਸਿਰਫ਼ ਦਿੱਲੀ ਵਿੱਚ ਹੀ ਪ੍ਰਦੂਸ਼ਣ ਬਾਰੇ ਚਰਚਾ ਕਰ ਰਹੇ ਹਨ, ਇਸ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਦੂਸ਼ਣ ਹੁਣ ਸਿਰਫ਼ ਦਿੱਲੀ ਤੱਕ ਹੀ ਨਹੀਂ ਹੈ, ਸਗੋਂ ਸਮੁੱਚਾ ਦੇਸ਼ ਗੈਸ ਚੈਂਬਰ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਪਾਰਟੀ ਦਾ ਮੁੱਦਾ ਨਹੀਂ ਹੈ ਅਤੇ ਨਾ ਹੀ ਅਗਲੀਆਂ ਚੋਣਾਂ ਬਾਰੇ ਹੈ, ਸਗੋਂ ਇਹ ਅਗਲੀ ਪੀੜ੍ਹੀ ਬਾਰੇ ਹੈ। ਉਹਨਾਂ ਨੇ ਆਪਣੇ ਆਪ ਨੂੰ ਅਤੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ.ਆਈ.ਪੀਜ਼ ਨਹੀਂ, ਸਗੋਂ ਲੋਕਾਂ ਦੇ ਸੇਵਾਦਾਰ ਕਰਾਰ ਦਿੰਦਿਆਂ ਕਾਨਫਰੰਸ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਸਵੱਛ ਹਵਾ ਅਤੇ ਸਾਫ਼ ਪਾਣੀ ਸਾਡਾ ਮੌਲਿਕ ਅਧਿਕਾਰ ਹੈ ਅਤੇ ਤੁਹਾਨੂੰ (ਵਿਦਿਆਰਥੀਆਂ) ਨੂੰ ਸਾਡੇ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ 3 ਕਰੋੜ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਨੇ ਕਿਹਾ ਕਿ ਸਾਡੇ ਲੋਕਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਲਈ, ਸਾਡੇ ਮੁੱਖ ਮੰਤਰੀ ਨੇ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਹੈ, ਜੋ ਪਹਿਲਾਂ ਹੀ 1000 ਕਲਾਸਾਂ ਤੱਕ ਵਧਾਈ ਜਾ ਚੁੱਕੀ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ, ਸਾਡੇ ਕੋਲ ਧਿਆਨ ਕੇਂਦਰ, ਜਿੰਮ, ਵਾਕਿੰਗ ਟਰੈਕ ਅਤੇ ਪਾਰਕ ਹਨ, ਜੋ ਲੋਕਾਂ ਨੂੰ ਕਸਰਤ ਕਰਨ ਲਈ ਉਤਸ਼ਾਹਿਤ ਕਰਦੇ ਹਨ ਜੋ ਕਿ ਬਿਮਾਰੀਆਂ ਨੂੰ ਦੂਰ ਰੱਖਣ ਦਾ ਇੱਕੋ ਇੱਕ ਤਰੀਕਾ ਹੈ।
ਚੰਡੀਗੜ੍ਹ : ਇਹ ਮਾਮਲਾ ਲੰਬੇ ਸਮੇਂ ਤੋਂ ਮਾਨਯੋਗ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ (ਏ.ਜੀ.) ਪੰਜਾਬ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਤਰਫੋਂ ਹਲਫਨਾਮਾ ਦਾਇਰ ਕਰਦਿਆਂ ਅਸੀਂ ਦਲੀਲ ਦਿੱਤੀ ਕਿ ਪੰਜਾਬ ਦੇ ਕਿਸਾਨਾਂ ਨੂੰ 30 ਤੋਂ 40000 ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ 25 ਫੀਸਦੀ ਫੰਡ ਦਿੱਲੀ ਵੱਲੋਂ, 25 ਫੀਸਦੀ ਕੇਂਦਰ ਸਰਕਾਰ ਵੱਲੋਂ ਅਤੇ 50 ਫੀਸਦੀ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕਰਨ ਦੀ ਦੀ ਜ਼ਰੂਰਤ ਹੈ। ਪੰਜਾਬ ਦੇ ਪਾਣੀਆਂ ਦੇ ਮੁੱਦੇ ਬਾਰੇ ਅਸੀਂ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਤੋਂ ਇਲਾਵਾ ਝੋਨੇ ਦੀ ਬਜਾਇ ਹੋਰ ਫਸਲਾਂ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਸਮੱਸਿਆ ਦਾ ਹੱਲ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕੀਤਾ ਜਾ ਸਕਦਾ ਹੈ। ਅਸੀਂ ਫਸਲੀ ਰਹਿੰਦ-ਖੂਹੰਦ ਦੀ ਖਰੀਦ ਅਤੇ ਵਰਤੋਂ ਦਾ ਸੁਝਾਅ ਵੀ ਦਿੱਤਾ ਹੈ। ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਇੱਕੋ ਵਾਰ ਵਿੱਚ ਰੋਕਣਾ ਮੁਸ਼ਕਿਲ ਹੈ ਪਰ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਅਸੀਂ ਸੁਝਾਅ ਦਿੱਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2000 ਰੁਪਏ ਦਾ ਪ੍ਰੋਸਤਾਹਨ ਦੇ ਕੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ। ਆਉਣ ਵਾਲੇ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੋਰ ਕਮੀ ਦੇਖਣ ਨੂੰ ਮਿਲੇਗੀ। ਪਿਛਲੇ ਸਾਲ ਪਰਾਲੀ ਸਾੜਨ ਦੇ 70 ਫੀਸਦੀ ਮਾਮਲੇ ਸਾਹਮਣੇ ਆਏ ਸਨ ਜਦਕਿ ਇਸ ਸਾਲ ਇਹਨਾਂ ਵਿੱਚ ਕਮੀ ਲਿਆ ਕੇ 47 ਫੀਸਦੀ ਦਰ 'ਤੇ ਲਿਆਂਦਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਸ਼ੁਰੂ ਕੀਤਾ। ਅੱਜ ਇੱਥੇ ਮਿਉਂਸਪਲ ਭਵਨ ਸੈਕਟਰ 35 ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੀਆਂ ਚਾਰ ਜੇਲ੍ਹਾਂ ਲੁਧਿਆਣਾ, ਗੁਰਦਾਸਪੁਰ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਕੈਦੀਆਂ ਨੂੰ ਸਕਰੀਨਿੰਗ, ਕਾਉਂਸਲਿੰਗ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਿਹਤ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਜਲਦ ਹੀ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ। ਵਰਲਡ ਹੈਲਥ ਪਾਰਟਨਰਸ ਦੇ ਸਹਿਯੋਗ ਨਾਲ ਇਨ੍ਹਾਂ ਕੇਂਦਰਾਂ ਵਿੱਚ ਕਾਉਂਸਲਰ ਭਰਤੀ ਕੀਤੇ ਗਏ ਹਨ, ਜੋ ਜੇਲ੍ਹ ਵਿੱਚ ਨਜ਼ਰਬੰਦ ਵਿਅਕਤੀਆਂ ਅਤੇ ਕੈਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਉਨ੍ਹਾਂ ਦੀ ਕਾਉਂਸਲਿੰਗ ਕਰਨਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਮਾਨਸਿਕ ਸਿਹਤ ਸੰਭਾਲ ਐਕਟ, 2017 ਨੂੰ ਲਾਗੂ ਕਰਨ ਸਬੰਧੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ, ਜਿਸ ਨਾਲ ਹਰ ਸੂਬਾ ਸਰਕਾਰ ਲਈ ਜੇਲ੍ਹਾਂ ਦੇ ਮੈਡੀਕਲ ਵਿੰਗ ਵਿੱਚ ਮਾਨਸਿਕ ਸਿਹਤ ਸਹੂਲਤ ਹੋਣੀ ਲਾਜ਼ਮੀ ਹੋ ਜਾਵੇਗੀ। ਕੈਦੀਆਂ ਨੂੰ ਦਰਪੇਸ਼ ਮਾਨਸਿਕ ਸਿਹਤ ਸਮੱਸਿਆਵਾਂ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਕਿਹਾ ਕਿ ਖੁਦਕੁਸ਼ੀ ਕੈਦੀਆਂ ਦਰਮਿਆਨ ਮਾਨਸਿਕ ਰੋਗਾਂ ਦਾ ਮੁੱਖ ਕਾਰਨ ਹੈ। ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਦੱਸਿਆ ਹੈ ਕਿ ਭਾਰਤ ਵਿੱਚ ਕੈਦੀਆਂ ਵਿੱਚ ਗੈਰ-ਕੁਦਰਤੀ ਮੌਤਾਂ ਦਾ ਵੱਡਾ ਕਾਰਨ ਖੁਦਕੁਸ਼ੀ ਹੈ। ਕਮੇਟੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਹੋਈਆਂ 817 ਗੈਰ-ਕੁਦਰਤੀ ਮੌਤਾਂ ਵਿੱਚੋਂ 660 ਖੁਦਕੁਸ਼ੀਆਂ ਹਨ, ਜੋ ਕਿ ਕਾਫ਼ੀ ਚਿੰਤਾਜਨਕ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਦੀਆਂ ਵਿੱਚ ਮਾਨਸਿਕ ਸਿਹਤ ਸਮੱਸਿਆਵਾਂ ਨਾ ਸਿਰਫ਼ ਉਨ੍ਹਾਂ ਦੀ ਤੰਦਰੁਸਤੀ ਨੂੰ ਪ੍ਰਭਾਵਤ ਕਰਦੀਆਂ ਹਨ ਬਲਕਿ ਇਸ ਕਾਰਨ ਰੋਜ਼ਾਨਾ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ, ਨਸ਼ੀਲੇ ਪਦਾਰਥ ਬਰਾਮਦ ਹੁੰਦੇ ਹਨ। ਇਸ ਉਪਰਾਲੇ ਨਾਲ ਜੇਲ੍ਹਾਂ ਵਿੱਚੋਂ ਹੁਣ ਚੰਗੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਕੈਦੀਆਂ ਨੂੰ ਸਿਖਲਾਈ ਦੇ ਕੇ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ 25000 ਕੈਦੀਆਂ ਵਿੱਚੋਂ 14000 ਕੈਦੀ ਐਨਡੀਪੀਐਸ ਐਕਟ ਤਹਿਤ ਸਜਾ ਭੁਗਤ ਰਹੇ ਹਨ। ਅਜਿਹੇ ਸਾਰੇ ਕੈਦੀ ਨਸ਼ਾ ਤਸਕਰ ਨਹੀਂ ਹਨ, ਸਗੋਂ ਨਸ਼ਿਆਂ ਦੀ ਆਦਤ ਕਾਰਨ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਨਸ਼ੇ ਦੇ ਆਦੀਆਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਬਜਾਏ ਜੇਕਰ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੇਲ੍ਹਾਂ ਵਿੱਚ ਬੋਝ ਕਾਫ਼ੀ ਹੱਦ ਤੱਕ ਘੱਟ ਹੋ ਸਕਦਾ ਹੈ। ਜੇਲ੍ਹਾਂ ਵਿੱਚ ਬੰਦ ਕੈਦੀ ਨਸ਼ੇ ਛੱਡਕੇ ਅਤੇ ਆਤਮ ਨਿਰਭਰ ਬਣ ਕੇ ਸਮਾਜ ਲਈ ਰੋਲ ਮਾਡਲ ਬਣਨਗੇ। ਇਸ ਮੌਕੇ ਸਕੱਤਰ ਜੇਲ੍ਹ ਸ੍ਰੀ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਿਹਤ-ਕਮ-ਪ੍ਰੋਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਡਾ. ਅਡੱਪਾ ਕਾਰਤਿਕ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਹਤਿੰਦਰ ਕੌਰ, ਵਰਲਡ ਹੈਲਥ ਪਾਰਟਨਰਸ ਦੇ ਕੰਟਰੀ ਡਾਇਰੈਕਟਰ ਡਾ. ਪ੍ਰਾਚੀ, ਆਈ.ਜੀ ਜੇਲ੍ਹ ਰੂਪ ਕੁਮਾਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਸਮੂਹ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਅਤੇ ਹੋਰ ਕਰਮਚਾਰੀ ਹਾਜ਼ਰ ਸਨ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
Elon Musk News: ਪੁਲਾੜ ਅਤੇ ਆਟੋਮੋਬਾਈਲ ਉਦਯੋਗ ਵਿੱਚ ਵੱਡੇ ਬਦਲਾਅ ਕਰਨ ਤੋਂ ਬਾਅਦ, ਐਲੋਨ ਮਸਕ ਹੁਣ ਮਨੁੱਖੀ ਦਿਮਾਗ ਨੂੰ ਲੈ ਕੇ ਇੱਕ ਨਵੀਂ ਕ੍ਰਾਂਤੀ ਕਰਨ ਜਾ ਰਿਹਾ ਹੈ। ਇਸ ਵਿੱਚ ਮਨੁੱਖੀ ਦਿਮਾਗ ਵਿੱਚ ਇੱਕ ਚਿੱਪ ਲਗਾਈ ਜਾਵੇਗੀ। ਇਸਦੇ ਲਈ ਉਸਨੇ ਪਹਿਲਾਂ ਹੀ ਇੱਕ ਕੰਪਨੀ ਤਿਆਰ ਕੀਤੀ ਹੈ, ਜਿਸਦਾ ਨਾਮ ਹੈ ਨਿਊਰਲਿੰਕ। ਦਰਅਸਲ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਐਲੋਨ ਮਸਕ ਦੇ ਸਟਾਰਟਅਪ ਨਿਯੂਰਲਿੰਕ ਨੂੰ ਮਨੁੱਖੀ ਅਜ਼ਮਾਇਸ਼ਾਂ ਨੂੰ ਲੈ ਕੇ ਅਮਰੀਕੀ ਏਜੰਸੀ ਐਫਡੀਏ ਤੋਂ ਕਲੀਨ ਚਿੱਟ ਮਿਲ ਗਈ ਹੈ। ਉਹ ਆਉਣ ਵਾਲੇ ਹਫ਼ਤੇ ਦੇ ਅੰਦਰ ਟਰਾਈਲ ਸ਼ੁਰੂ ਕਰਨ ਦੇ ਯੋਗ ਵੀ ਹੋਵੇਗਾ। ਮਨੁੱਖੀ ਦਿਮਾਗ ਵਿੱਚ ਲੱਗੇਗੀ ਐਡਵਾਂਸ ਚਿੱਪ ਅਸਲ ਵਿੱਚ, ਐਲੋਨ ਮਸਕ ਦਾ ਸਟਾਰਟਅਪ ਮਨੁੱਖੀ ਦਿਮਾਗ ਵਿੱਚ ਇੱਕ ਚਿੱਪ ਲਗਾਏਗਾ। ਫਿਲਹਾਲ ਇਹ ਇੱਕ ਟ੍ਰਾਇਲ ਦੇ ਰੂਪ ਵਿੱਚ ਸ਼ੁਰੂ ਹੋਵੇਗਾ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਹਜ਼ਾਰਾਂ ਲੋਕਾਂ ਨੇ ਆਪਣੇ ਦਿਮਾਗ ਵਿੱਚ ਨਿਊਰਲਿੰਕ ਚਿੱਪ ਲਗਾਉਣ ਦੀ ਇੱਛਾ ਪ੍ਰਗਟਾਈ ਹੈ। ਇਹ ਲੋਕ ਟਰਾਇਲ ਵਿੱਚ ਵਲੰਟੀਅਰ ਵਜੋਂ ਕੰਮ ਕਰਨਗੇ। ਸਰਜਰੀ ਨਾਲ ਲੱਗੇਗੀ ਨਿਊਰਲਿੰਕ ਦੀ ਚਿੱਪ ਨਿਊਰਲਿੰਕ ਦੇ ਕਲੀਨਿਕਲ ਅਜ਼ਮਾਇਸ਼ ਦੇ ਤਹਿਤ, ਸਰਜਰੀ ਰਾਹੀਂ ਮਨੁੱਖੀ ਦਿਮਾਗ 'ਤੇ ਦਿਮਾਗ ਕੰਪਿਊਟਰ ਇੰਟਰਫੇਸ (ਬੀਸੀਆਈ) ਲਗਾਇਆ ਜਾਵੇਗਾ। ਇਸ ਨਾਲ ਉਹ ਚਿੱਪ ਦੀ ਮੂਵਮੈਂਟ ਅਤੇ ਇਰਾਦਾ ਪ੍ਰਾਪਤ ਕਰੇਗਾ। ਇਸ ਤੋਂ ਬਾਅਦ ਉਹ ਉਨ੍ਹਾਂ ਹੁਕਮਾਂ ਨੂੰ ਅੱਗੇ ਭੇਜੇਗਾ। ਇਸ ਤੋਂ ਬਾਅਦ, ਉਸ ਚਿੱਪਸੈੱਟ ਨਾਲ ਅਨੁਕੂਲ ਉਪਕਰਣ ਉਹ ਕਮਾਂਡਾਂ ਪ੍ਰਾਪਤ ਕਰਨਗੇ ਅਤੇ ਅੱਗੇ ਕੰਮ ਕਰਨਗੇ। ਨਿਊਰਲਿੰਕ ਨੇ ਕਿਹਾ ਕਿ ਸ਼ੁਰੂਆਤੀ ਪੜਾਅ 'ਚ ਇਸ ਦਾ ਮਕਸਦ ਕੰਪਿਊਟਰ ਕਰਸਰ ਅਤੇ ਕੀਬੋਰਡ ਨੂੰ ਕੰਟਰੋਲ ਕਰਨਾ ਹੈ। ਇਹ ਕੰਟਰੋਲ ਕਮਾਂਡ ਦਿਮਾਗ ਵਿੱਚ ਫਿੱਟ ਕੀਤੇ ਗਏ ਚਿੱਪਸੈੱਟ ਤੋਂ ਸਿੱਧੇ ਪ੍ਰਾਪਤ ਹੋਵੇਗੀ। ਨਿਊਰਲਿੰਕ ਦੀ ਯੋਜਨਾ ਕੀ ਹੈ? ਨਿਊਰਲਿੰਕ ਕੁਝ ਵਲੰਟੀਅਰਾਂ 'ਤੇ ਆਪਣਾ ਟ੍ਰਾਇਲ ਸ਼ੁਰੂ ਕਰੇਗਾ। ਫਿਲਹਾਲ ਇਹ ਕੁਝ ਲੋਕਾਂ 'ਤੇ ਸ਼ੁਰੂ ਹੋਵੇਗੀ ਅਤੇ ਸਾਲ 2030 ਤੱਕ ਕੰਪਨੀ ਨੇ ਇਸ ਚਿੱਪ ਨੂੰ 22 ਹਜ਼ਾਰ ਲੋਕਾਂ ਦੇ ਦਿਮਾਗ 'ਚ ਲਗਾਉਣ ਦਾ ਟੀਚਾ ਰੱਖਿਆ ਹੈ। ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਨੇ ਸਾਲ 2016 ਵਿੱਚ ਨਿਊਰਲਿੰਕ ਦੀ ਸ਼ੁਰੂਆਤ ਕੀਤੀ ਸੀ।
KS Makhan new song Controversy: ਪੰਜਾਬੀ ਗਾਇਕ ਕੇਐਸ ਮੱਖਣ (ਕੁਲਦੀਪ ਸਿੰਘ ਤੱਖਰ) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਗਾਇਕ ਅਤੇ ਉਸ ਦੇ ਸਾਥੀ ਸੱਤੀ ਲੋਹਾ ਖੇੜਾ ਦੇ ਨਵੇਂ ਗੀਤ ‘ਜ਼ਮੀਨ ਦਾ ਰੌਲਾ’ ਨੂੰ ਲੈ ਕੇ ਬਠਿੰਡਾ ਦੇ ਐਸਐਸਪੀ ਅਤੇ ਡੀਸੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਕੇਐਸ ਮੱਖਣ ਦੇ ਨਵੇਂ ‘ਗੀਤ ਜ਼ਮੀਨ ਦਾ ਰੋਲਾ’ ਵਿਚ ਹਥਿਆਰਾਂ ਦਾ ਪ੍ਰਚਾਰ ਕੀਤਾ ਗਿਆ ਹੈ ਜੋ ਕਿ ਜਲਦੀ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਸ਼ਿਕਾਇਤ ਵਿੱਚ ਉਸਨੇ ਲਿਖਿਆ ਹੈ ਕਿ ਕੇ.ਐਸ ਮੱਖਣ ਦੇ ਨਵੇਂ ਗੀਤ ਜ਼ਮੀਨ ਦਾ ਰੋਲਾ ਜੋ ਕਿ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ, ਨੇ ਹਥਿਆਰਾਂ ਦਾ ਪ੍ਰਚਾਰ ਕੀਤਾ ਹੈ। ਪੰਡਿਤ ਰਾਓ ਧਰਨੇਵਰ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ 'ਤੇ ਸਖ਼ਤ ਕਾਰਵਾਈ ਕਰੇ ਅਤੇ ਜਿਨ੍ਹਾਂ ਸੀਨਾਂ 'ਚ ਹਥਿਆਰ ਦਿਖਾਏ ਗਏ ਹਨ, ਉਨ੍ਹਾਂ ਨੂੰ ਹਟਾਇਆ ਜਾਵੇ | ਤੁਹਾਨੂੰ ਦੱਸ ਦੇਈਏ ਕਿ ਕੇਐਸ ਮੱਖਣ ਦੇ ਇਸ ਗੀਤ ਦੀ ਸ਼ੂਟਿੰਗ ਦੀਆਂ ਕੁਝ ਝਲਕੀਆਂ ਪਹਿਲਾਂ ਹੀ ਵਾਇਰਲ ਹੋ ਚੁੱਕੀਆਂ ਹਨ। ਕੁਝ ਲੋਕਾਂ ਨੇ ਇਸ ਗੀਤ ਦੀ ਝਲਕ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵਿੱਚ ਕੁਝ ਨੌਜਵਾਨ ਹਥਿਆਰਾਂ ਸਮੇਤ ਖੜ੍ਹੇ ਦੱਸੇ ਜਾਂਦੇ ਹਨ। ਪੰਡਿਤ ਰਾਓ ਧਰਨੇਵਰ ਨੇ ਬਠਿੰਡਾ ਦੇ ਐਸਐਸਪੀ ਅਤੇ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਦਾ ਕਹਿਣਾ ਹੈ ਕਿ ਇਸ ਗੀਤ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਹਥਿਆਰਾਂ ਦੀ ਵੀਡੀਓ ਡਿਲੀਟ ਕਰ ਦਿੱਤੀ ਜਾਵੇ, ਨਹੀਂ ਤਾਂ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਲਈ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ 22/07/2019 ਨੂੰ ਐਸਐਸਪੀ ਅਤੇ ਡੀਸੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ।...
India Post Recruitment 2023: ਬੇਰੁਜ਼ਗਾਰਾਂ ਲਈ ਵੱਡੀ ਖ਼ਬਰ ਹੈ। 10ਵੀਂ, 12ਵੀਂ ਜਾਂ ਗ੍ਰੈਜੂਏਸ਼ਨ ਦੀ ਡਿਗਰੀ ਰੱਖਣ ਵਾਲੇ ਉਮੀਦਵਾਰਾਂ ਲਈ ਵੱਡੀ ਖ਼ਬਰ ਹੈ। ਭਾਰਤੀ ਡਾਕ ਵਿਭਾਗ ਨੇ ਬੰਪਰ ਪੋਸਟਾਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਭਰਤੀ ਲਈ ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਕੱਲ੍ਹ ਯਾਨੀ 10 ਨਵੰਬਰ 2023 ਤੋਂ ਸ਼ੁਰੂ ਹੋ ਰਹੀ ਹੈ। ਉਮੀਦਵਾਰ ਇੰਡੀਆ ਪੋਸਟ ਦੀ ਅਧਿਕਾਰਤ ਵੈੱਬਸਾਈਟ, indiapost.gov.in 'ਤੇ ਜਾ ਕੇ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰਨ ਦੇ ਯੋਗ ਹੋਣਗੇ। ਇਸ ਭਰਤੀ ਵਿੱਚ ਸ਼ਾਮਲ ਹੋਣ ਲਈ ਅਰਜ਼ੀ ਦੀ ਆਖਰੀ ਮਿਤੀ 9 ਦਸੰਬਰ 2023 ਰੱਖੀ ਗਈ ਹੈ। ਉਮੀਦਵਾਰਾਂ ਨੂੰ ਅਪਲਾਈ ਕਰਨ ਤੋਂ ਪਹਿਲਾਂ ਇੱਕ ਵਾਰ ਲੋੜੀਂਦੀ ਯੋਗਤਾ ਦੀ ਜਾਂਚ ਕਰਨੀ ਚਾਹੀਦੀ ਹੈ।ਇਹ ਭਰਤੀ ਭਾਰਤੀ ਪੋਸਟ ਦੁਆਰਾ ਕੁੱਲ 1899 ਅਸਾਮੀਆਂ ਨੂੰ ਭਰਨ ਲਈ ਕੀਤੀ ਗਈ ਹੈ। ਵੱਖ-ਵੱਖ ਅਸਾਮੀਆਂ 'ਤੇ ਭਰਤੀਆਂ ਕੀਤੀਆਂ ਗਈਆਂ ਹਨ। ਡਾਕ ਸਹਾਇਕ: 598 ਅਸਾਮੀਆਂ ਸ਼ੌਰਟਨਿੰਗ ਅਸਿਸਟੈਂਟ: 143 ਅਸਾਮੀਆਂ ਪੋਸਟਮੈਨ: 585 ਅਸਾਮੀਆਂ ਮੇਲ ਗਾਰਡ: 3 ਅਸਾਮੀਆਂ ਮਲਟੀ ਟਾਸਕਿੰਗ ਸਟਾਫ (MTS): 570 ਯੋਗਤਾ ਕੀ ਹੈ ਇਸ ਭਰਤੀ ਲਈ ਅਪਲਾਈ ਕਰਨ ਲਈ ਵੱਖ-ਵੱਖ ਅਸਾਮੀਆਂ ਲਈ ਵੱਖ-ਵੱਖ ਯੋਗਤਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਭਰਤੀ ਲਈ ਯੋਗਤਾ ਮਾਪਦੰਡ ਪੋਸਟ ਦੇ ਅਨੁਸਾਰ 10ਵੀਂ/12ਵੀਂ/ਗ੍ਰੈਜੂਏਸ਼ਨ ਹੈ। ਇਸ ਤੋਂ ਇਲਾਵਾ ਕੁਝ ਅਸਾਮੀਆਂ ਲਈ ਕੰਪਿਊਟਰ ਦਾ ਗਿਆਨ ਹੋਣਾ ਵੀ ਜ਼ਰੂਰੀ ਹੈ। ਅਸਾਮੀਆਂ ਲਈ ਅਪਲਾਈ ਕਰਨ ਲਈ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 25/27 ਸਾਲ ਨਿਰਧਾਰਿਤ ਕੀਤੀ ਗਈ ਹੈ। ਉਪਰਲੀ ਉਮਰ ਸੀਮਾ ਵਿੱਚ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ। ਭਰਤੀ ਨਾਲ ਸਬੰਧਤ ਵਿਸਤ੍ਰਿਤ ਜਾਣਕਾਰੀ ਲਈ, ਉਮੀਦਵਾਰਾਂ ਨੂੰ ਇੱਕ ਵਾਰ ਅਧਿਕਾਰਤ ਨੋਟੀਫਿਕੇਸ਼ਨ ਪੜ੍ਹਨਾ ਚਾਹੀਦਾ ਹੈ। ਅਰਜ਼ੀ ਦੀ ਪ੍ਰਕਿਰਿਆ ਉਮੀਦਵਾਰ ਸਿਰਫ 10 ਨਵੰਬਰ ਤੋਂ 9 ਦਸੰਬਰ 2023 ਤੱਕ ਔਨਲਾਈਨ ਮੋਡ ਰਾਹੀਂ ਅਰਜ਼ੀ ਦੇ ਸਕਦੇ ਹਨ। ਬਿਨੈ-ਪੱਤਰ ਭਰਨ ਦੇ ਨਾਲ-ਨਾਲ ਨਿਰਧਾਰਤ ਫੀਸ ਵੀ ਜਮ੍ਹਾ ਕਰਵਾਉਣੀ ਪਵੇਗੀ। ਜਨਰਲ, ਓਬੀਸੀ ਉਮੀਦਵਾਰਾਂ ਲਈ ਅਰਜ਼ੀ ਫੀਸ 100 ਰੁਪਏ ਰੱਖੀ ਗਈ ਹੈ। SC, ST, ...
ਨਵੀਂ ਦਿੱਲੀ : ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਿਆ ਗਿਆ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 56,250 ਰੁਪਏ ਹੈ। ਪਿਛਲੇ ਦਿਨ ਕੀਮਤ 56,400 ਸੀ। ਭਾਵ ਕੀਮਤਾਂ ਹੇਠਾਂ ਆ ਗਈਆਂ ਹਨ। ਇਸ ਨਾਲ ਹੀ ਅੱਜ 24 ਕੈਰੇਟ ਸੋਨੇ ਦੀ ਕੀਮਤ 61,350 ਰੁਪਏ ਪ੍ਰਤੀ 10 ਗ੍ਰਾਮ ਹੈ। ਕੱਲ੍ਹ 24 ਕੈਰੇਟ ਸੋਨੇ ਦੀ ਕੀਮਤ 61,350 ਰੁਪਏ ਸੀ। ਜਾਣੋ ਕੀ ਹੈ 22 ਤੇ 24 ਕੈਰੇਟ ’ਚ ਫਰਕ? 24 ਕੈਰੇਟ ਸੋਨਾ 99.9% ਸ਼ੁੱਧ ਅਤੇ 22 ਕੈਰਟ ਸੋਨਾ ਲਗਭਗ 91% ਸ਼ੁੱਧ ਹੈ। ਗਹਿਣੇ 22 ਕੈਰੇਟ ਸੋਨੇ ਵਿੱਚ 9% ਹੋਰ ਧਾਤਾਂ ਜਿਵੇਂ ਤਾਂਬਾ, ਚਾਂਦੀ, ਜ਼ਿੰਕ ਮਿਲਾ ਕੇ ਤਿਆਰ ਕੀਤੇ ਜਾਂਦੇ ਹਨ। ਜਦੋਂ ਕਿ 24 ਕੈਰੇਟ ਸੋਨਾ ਸ਼ਾਨਦਾਰ ਹੈ ਇਸ ਨੂੰ ਗਹਿਣੇ ਨਹੀਂ ਬਣਾਇਆ ਜਾ ਸਕਦਾ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਦਾ ਸੋਨਾ ਵੇਚਦੇ ਹਨ।ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ। ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਤੇ ਰੇਗਿਊਲੇਸ਼ਨ ਦਾ ਕੰਮ ਕਰਦੀ ਹੈ।
ਚੰਡੀਗੜ੍ਹ : ਜੇਲ੍ਹ 'ਚੋਂ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਇਕ ਵਾਰ ਫਿਰ ਚਰਚੇ ਹੋ ਰਹੇ ਹਨ। ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਹੋਈ ਇੰਟਰਵਿਊ ਦੇ ਮਸਲੇ 'ਤੇ ਅੱਜ ਸੁਣਵਾਈ ਕੀਤੀ ਤੇ ਸਵਾਲ ਵੀ ਚੁੱਕੇ, ਹਾਈਕੋਰਟ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਦੁਪਹਿਰ 2 ਵਜੇ ਤੱਕ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਦੇ ਡਬਲ ਬੈਂਚ ਨੇ ਸੋ-ਮੋਟੋ (ਆਪਣੇ ਆਪ ਹੀ ਕਾਰਵਾਈ ਕੀਤੀ) ਲੈਂਦਿਆਂ ਇਹ ਸੁਣਵਾਈ ਕੀਤੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਰਕਾਰ ਨੂੰ ਇਹ ਸਵਾਲ ਵੀ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਜਿਹੜੀ ਐਸਆਈਟੀ ਦੀ ਟੀਮ ਬਣਾਈ ਗਈ ਸੀ, ਉਹਨਾਂ ਨੇ ਅਜੇ ਤੱਕ ਇਸ ਮਾਮਲੇ ‘ਚ ਕਿੰਨੀ ਕੁ ਜਾਂਚ ਅੱਗੇ ਵਧਾਈ ਹੈ ਅਤੇ ਜਾਂਚ ਕਿੱਥੇ ਤੱਕ ਪਹੁੰਚੀ ਹੈ ਅਤੇ ਕੀ ਕਾਰਵਾਈ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਮੰਗੀ ਹੈ।ਇਥੇ ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਚੈਨਲ ‘ਤੇ ਇੰਟਰਵਿਊ ਹੋਈ ਸੀ ਤਾਂ ਇਹ ਪੰਜਾਬ ‘ਚ ਚਰਚਾ ਦਾ ਵਿਸ਼ਾ ਬਣ ਗਈ ਸੀ ਉਧਰ ਡੀਜੀਪੀ ਦਾ ਕਹਿਣਾ ਸੀ ਕਿ ਇਹ ਇੰਟਰਵਿਊ ਪੰਜਾਬ ਦੇ ਜੇਲ੍ਹ ਦੀ ਨਹੀਂ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 10 ਨਵੰਬਰ ਨੂੰ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣਗੇ। ਸੀਐਮ ਨੇ ਟਵੀਟ ਕਰਕੇ ਲਿਖਿਆ ਕਿ, ਕੱਲ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਕੱਲ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ..ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ..ਅਹਿਸਾਨ ਨਹੀਂ ਫਰਜ਼ ਹੈ.. — Bhagwant Mann (@BhagwantMann) November 9, 2023
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर