ਚੰਡੀਗੜ੍ਹ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ। ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਮਗਰੋਂ ਸਿੱਖਾਂ ’ਤੇ ਇੱਕ ਦਹਾਕਾ ਕੀਤੇ ਗਏ ਸਰਕਾਰੀ ਅੱਤਿਆਚਾਰ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸੇ ਸਮੇਂ ਦੌਰਾਨ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਸਿੱਖ ਵਿਰੋਧੀ ਕਰੂਰ ਕਾਰੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਕਤਲ ਬਾਰੇ ਮੌਜੂਦਾ ਸਮੇਂ ਸਾਹਮਣੇ ਆਈ ਰਿਪੋਰਟ ਸਿੱਖਾਂ ਵਿਰੁੱਧ ਸਰਕਾਰੀ ਤਸ਼ੱਦਦ ਨੂੰ ਬੇਪਰਦ ਕਰਦੀ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ 30 ਦਸੰਬਰ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤਾ ਜਾਵੇਗਾ, ਜਿਸਦਾ ਭੋਗ 1 ਜਨਵਰੀ 2024 ਨੂੰ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ।
PM Modi YouTube Channel: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਪਹਿਲੇ ਅਜਿਹੇ ਨੇਤਾ ਬਣ ਗਏ ਹਨ, ਜਿਨ੍ਹਾਂ ਦੇ ਯੂਟਿਊਬ ਚੈਨਲ Narendra Modi 'ਤੇ 2 ਕਰੋੜ ਸਬਸਕ੍ਰਾਈਬਰਜ਼ ਹੋ ਗਏ ਹਨ। ਪੀਐਮ ਮੋਦੀ ਦਾ ਚੈਨਲ 4.5 ਬਿਲੀਅਨ (450 ਕਰੋੜ) ਵੀਡੀਓ ਵਿਊਜ਼ ਦੇ ਨਾਲ, YouTube ਸਬਸਕ੍ਰਾਈਬਰਜ਼ ਵੀਡੀਓ ਵਿਊਜ਼ ਤੇ ਯੂਟਿਊਬ 'ਤੇ ਸਿਆਸੀ ਆਗੂਆਂ ਵੱਲੋਂ ਪੋਸਟ ਕੀਤੀਆਂ ਵੀਡੀਓਜ਼ ਦੀ ਗੁਣਵੱਤਾ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਹਨ। ਜਾਣਕਾਰੀ ਅਨੁਸਾਰ ਪੀਐਮਓ ਇੰਡੀਆ ਯੂਟਿਊਬ ਚੈਨਲ ਨੇ ਭਾਰਤ ਅਤੇ ਵਿਸ਼ਵ ਪੱਧਰ 'ਤੇ ਸਿਆਸਤਦਾਨਾਂ ਦੇ ਯੂਟਿਊਬ ਚੈਨਲਾਂ ਨੂੰ ਵੀ ਵਿਊਜ਼ ਤੇ ਸਬਸਕ੍ਰਾਈਬਰਜ਼ ਦੇ ਮਾਮਲੇ 'ਚ ਪਛਾੜ ਦਿੱਤਾ ਹੈ। ਪੀਐਮਓ ਇੰਡੀਆ ਯੂਟਿਊਬ ਚੈਨਲ 'ਤੇ 1.96 ਮਿਲੀਅਨ ਸਬਸਕ੍ਰਾਈਬਰ ਹਨ।...
ਬਲਜਿੰਦਰ ਸਿੰਘ ਮਹੰਤ, ਐਸਏਐਸ ਨਗਰ: ਮੁਹਾਲੀ 'ਚ ਨਵੇਂ ਸਾਲ 'ਤੇ ਕਲੱਬਾਂ, ਹੋਟਲਾਂ, ਰੈਸਟੋਰੈਂਟਾਂ ਆਦਿ 'ਚ ਰਾਤ 1 ਵਜੇ ਤੱਕ ਹੀ ਜਸ਼ਨ ਮਨਾਏ ਜਾਣਗੇ। ਡੀਸੀ ਨੇ ਅਮਨ-ਕਾਨੂੰਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਆਦਿ ਨੂੰ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ 1:00 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਮੁਹਾਲੀ ਵੱਲੋਂ ਧਾਰਾ 144 ਅਧੀਨ ਜ਼ਿਲ੍ਹਾ ਮੈਜਿਸਟਰੇਟ ਦੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ ਜਾਰੀ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਆਈਪੀਸੀ ਦੀ ਧਾਰਾ 144 ਤਹਿਤ ਹੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਜਾਵੇਗੀ।
ਉੱਤਰ ਪ੍ਰਦੇਸ਼: ਆਗਰਾ ਵਿੱਚ ਬੁੱਧਵਾਰ ਸਵੇਰੇ ਸੰਘਣੀ ਧੁੰਦ ਕਾਰਨ ਕਰੀਬ ਇੱਕ ਦਰਜਨ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਅੱਧੀ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ। ਟੱਕਰ ਤੋਂ ਬਾਅਦ ਵਾਹਨ ਨੁਕਸਾਨੇ ਗਏ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦੀ ਜਾਣਕਾਰੀ ਲਈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਟਰਾਂਸ ਯਮੁਨਾ ਥਾਣਾ ਖੇਤਰ ਦੇ ਝਰਨਾ ਨੈਸ਼ਨਲ ਹਾਈਵੇ 'ਤੇ ਹੋਇਆ। ਹਾਦਸੇ ਵਿੱਚ ਮੁਰਗਿਆਂ ਨਾਲ ਭਰੀ ਇੱਕ ਗੱਡੀ ਵੀ ਨੁਕਸਾਨੀ ਗਈ। ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਦੀ ਭੀੜ ਨੇ ਮੁਰਗਿਆਂ ਦੀ ਲੁੱਟ ਸ਼ੁਰੂ ਕਰ ਦਿੱਤਾ। ਕਈ ਲੋਕਾਂ ਨੇ ਗੱਡੀ 'ਚੋਂ ਚਿਕਨ ਵੀ ਚੋਰੀ ਕਰ ਲਿਆ। ਲੋਕ ਹੋਰ ਨੁਕਸਾਨੇ ਵਾਹਨਾਂ ਤੋਂ ਸਾਮਾਨ ਲੁੱਟਦੇ ਦੇਖੇ ਗਏ। ਕਿਸੇ ਨੇ ਇਸ ਦੀ ਵੀਡੀਓ ਬਣਾ ਲਈ ਹੈ। ਜਦੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਗਈ ਤਾਂ ਇਹ ਵਾਇਰਲ ਹੋ ਗਈ। ਜਿਵੇਂ ਹੀ ਇਹ ਹਾਦਸਾ ਨੈਸ਼ਨਲ ਹਾਈਵੇਅ ਝਰਨਾ ਡਰੇਨ ਨੇੜੇ ਵਾਪਰਿਆ ਤਾਂ ਲੋਕਾਂ ਵਿੱਚ ਇਸ ਗੱਡੀ ਵਿੱਚੋਂ ਮੁਰਗੇ ਲੁੱਟਣ ਦਾ ਮੁਕਾਬਲਾ ਸ਼ੁਰੂ ਹੋ ਗਿਆ। ਮੌਕਾ ਮਿਲਦੇ ਹੀ ਲੋਕ ਮੁਰਗੇ ਦੀ ਸਫਾਈ ਕਰਦੇ ਦੇਖੇ ਗਏ। ਕੋਈ ਮੁਰਗੀਆਂ ਨੂੰ ਬੋਰੀ 'ਚ ਭਰਦਾ ਦੇਖਿਆ ਗਿਆ ਅਤੇ ਕੋਈ ਜ਼ਿੰਦਾ ਮੁਰਗੇ ਨੂੰ ਹੱਥਾਂ ਨਾਲ ਫੜ ਕੇ ਸਾਈਕਲ 'ਤੇ ਲਿਜਾਂਦਾ ਦੇਖਿਆ ਗਿਆ। ਕੁਝ ਹੀ ਮਿੰਟਾਂ 'ਚ ਮੁਰਗਿਆਂ ਨਾਲ ਭਰੀ ਮੈਕਸ ਗੱਡੀ ਪੂਰੀ ਤਰ੍ਹਾਂ ਖਾਲੀ ਹੋ ਗਈ।ਜਦੋਂ ਲੋਕ ਮੁਰਗਿਆਂ ਨੂੰ ਲੁੱਟ ਰਹੇ ਸਨ ਤਾਂ ਪੁਲਸ ਉਥੇ ਮੌਜੂਦ ਨਹੀਂ ਸੀ। ...
Viral Video : ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆ ਵੀਡੀਓ ਵਾਇਰਲ ਹੁੰਦੀਆ ਹਨ ਪਰ ਹੁਣ ਇਕ ਜਿਹੀ ਵੀਡੀਓ ਵਾਇਰਲ ਹੋਈ ਜਿਸ ਵਿੱਚ ਸਾਲੀ ਨੇ ਸਾਰਿਆ ਦੇ ਸਾਹਮਣੇ ਦੁਲਹੇ ਨੂੰ ਥੱਪੜ ਮਾਰੇ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਵਰਮਾਲਾ ਤੋਂ ਬਾਅਦ ਲਾੜੇ ਦੀ ਕੁੱਟਮਾਰਕਿਸੇ ਵੀ ਵਿਆਹ ਨੂੰ ਲੈ ਕੇ ਲਾੜਾ ਜਿੰਨਾ ਖੁਸ਼ ਹੁੰਦਾ ਹੈ, ਓਨੇ ਹੀ ਉਸ ਦੇ ਦੋਸਤ ਵੀ ਖੁਸ਼ ਹੁੰਦੇ ਹਨ। ਦੋਸਤ ਇੰਨੇ ਜਿਆਦਾ ਖੁਸ਼ ਹੁੰਦੇ ਹਨ ਕਿ ਵਿਆਹ ਦੌਰਾਨ ਮਸਤੀ ਦਾ ਕੋਈ ਅੰਤ ਨਹੀਂ ਰਹਿੰਦਾ। ਪਰ ਕਈ ਵਾਰ ਇਹ ਮਜ਼ਾ ਭਾਰੀ ਵੀ ਪੈ ਜਾਂਦਾ ਹੈ। ਅਜਿਹਾ ਹੀ ਕੁਝ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਹੋਇਆ ਹੈ। ਦਰਅਸਲ, ਮਾਲਾ ਪਹਿਨਣ ਦੌਰਾਨ ਲਾੜਾ ਸ਼ਰਾਬ ਦੇ ਨਸ਼ੇ ਵਿੱਚ ਪੂਰੀ ਤਰ੍ਹਾਂ ਨਾਲ ਡੁੱਬਿਆ ਹੋਇਆ ਸੀ ਅਤੇ ਉਹ ਨਸ਼ੇ ਵਿੱਚ ਲਾੜੀ ਦੀ ਬਜਾਏ ਕਿਸੇ ਹੋਰ ਨੂੰ ਮਾਲਾ ਪਹਿਣਾ ਦਿੰਦਾ ਹੈ। ਇਸ ਤੋਂ ਬਾਅਦ ਦੂਜੀ ਲੜਕੀ ਗੁੱਸੇ ‘ਚ ਆ ਜਾਂਦੀ ਹੈ ਅਤੇ ਉਸ ਨੂੰ ਥੱਪੜ ਮਾਰਨਾ ਸ਼ੁਰੂ ਕਰ ਦਿੰਦੀ ਹੈ। ਵੀਡੀਓ ‘ਚ ਲਾੜਾ ਦੱਸਦਾ ਹੈ ਕਿ ਉਸ ਤੋਂ ਗਲਤੀ ਹੋ ਗਈ ਹੈ। ਉਸਦੇ ਦੋਸਤਾਂ ਨੇ ਉਸਨੂੰ ਪੈਪਸੀ ਕਹਿ ਕੇ ਸ਼ਰਾਬ ਪਿਆ ਦਿੱਤੀ।
ਅੰਮ੍ਰਿਤਸਰ: ਇਕ ਪਾਸੇ ਪੜ੍ਹਾਈ ਦੀ ਗੱਲ ਕੀਤੀ ਜਾਂਦੀ ਹੈ ਦੂਜੇ ਪਾਸੇ ਸਿਸਟਮ ਦੀ ਮਾੜੀ ਕਾਰਜਗੁਜ਼ਾਰੀ ਕਰਕੇ ਉੱਚ ਸਿੱਖਿਆ ਪ੍ਰਾਪਤ ਵਿਅਕਤੀ ਬੇਰੁਜਗਾਰ ਹਨ। ਅੰਮ੍ਰਿਤਸਰ ਤੋਂ ਇਕ ਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਰੌਂਗਟੇ ਖੜ੍ਹੇ ਕਰ ਦਿੰਦੀ ਹੈ।ਇਕ ਵਿਅਕਤੀ ਪੀਐੱਚਡੀ ਕਰਕੇ ਸਬਜ਼ੀ ਵੇਚ ਰਿਹਾ ਹੈ। ਉੱਚ ਸਿੱਖਿਆ ਦੇ ਬਾਵਜੂਦ ਵੀ ਨੌਕਰੀ ਨਹੀ- ਡਾ. ਸੰਦੀਪ ਸਿੰਘ ਨੇ 4 ਐੱੰਮਏ ਅਤੇ ਪੀਐੱਚਡੀ ਦੀ ਡਿਗਰੀ ਹਾਸਲ ਕੀਤੀ ਹੈ। ਡਾਕਟਰ ਸੰਦੀਪ ਸਿੰਘ ਨੇ 11 ਸਾਲ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਾਇਆ ਪਰ ਮੈਨੇਜਮੈਂਟ ਨੇ ਪੱਕੀ ਨੌਕਰੀ ਨਹੀ ਦਿੱਤੀ। ਇਸ ਤੋਂ ਬਾਅਦ ਡਾਕਟਰ ਸੰਦੀਪ ਸਿੰਘ ਰੇਹੜੀ ਉੱਤੇ ਸਬਜ਼ੀ ਵੇਚ ਰਿਹਾ ਹੈ। ਉਨ੍ਹਾਂ ਨੇ ਰੇਹੜੀ ਉੱਤੇ ਪੀਐੱਚਡੀ ਸਬਜੀ ਵਾਲਾ ਦਾ ਬੋਰਡ ਲਗਾਇਆ ਹੈ। 11 ਸਾਲ ਕੀਤੀ ਟੀਚਿੰਗ ਡਾ. ਸੰਦੀਪ ਸਿੰਘ ਦੱਸਦੇ ਹਨ ਕਿ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਚ ਉਨ੍ਹਾਂ 11 ਸਾਲ ਪੜ੍ਹਾਇਆ ਹੈ। ਉਨ੍ਹਾਂ ਕਿਹਾ ਉਸ ਸਮੇਂ ਉਨ੍ਹਾਂ ਦੇ ਰਿਸ਼ਤੇਦਾਰ ਸਲਾਹਾਂ ਮੰਗਦੇ ਸੀ, ਪਰ ਹੁਣ ਸਬਜ਼ੀ ਦੀ ਰੇਹੜੀ ਵੇਖ ਪਾਸਾ ਵੱਟ ਗਏ ਹਨ। ਉਨ੍ਹਾਂ ਕਿਹਾ ਕਿ ਟੀਚਿੰਗ ਉਨ੍ਹਾਂ ਦਾ ਪੈਸ਼ਨ ਹੈ, ਭਾਵੇਂ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ। ਉਹ ਅਜੇ ਤੱਕ ਡੋਲੇ ਨਹੀਂ ਹਨ ਜਲਦੀ ਪੈਸੇ ਇਕੱਠੇ ਕਰ ਟਿਊਸ਼ਨ ਸੈਂਟਰ ਖੋਲ੍ਹ ਕੇ ਮੁੜ ਤੋਂ ਟੀਚਿੰਗ ਸ਼ੁਰੂ ਕਰਣਗੇ। ਉਨ੍ਹਾਂ ਕਿਹਾ ਉਹ ਅਜੇ ਵੀ ਪੜ੍ਹਾਈ ਕਰ ਰਹੇ ਹਨ ਅਤੇ ਸਬਜੀ ਵੇਚ ਕੇ ਉਹ ਘਰ ਜਾ ਕੇ ਪੜ੍ਹਦੇ ਹਨ। ਉਹ ਅੱਗੇ ਪੜ੍ਹ ਰਹੇ ਹਨ ਅਤੇ ਉਨ੍ਹਾਂ ਦੀ ਤਿਆਰੀ ਜਾਰੀ ਹੈ।
Rahul Gandhi : ਕਾਂਗਰਸ ਦੀ ਭਾਰਤ ਨਿਆਏ ਯਾਤਰਾ 14 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਵਾਰ ਰਾਹੁਲ ਗਾਂਧੀ ਮਨੀਪੁਰ ਤੋਂ ਮੁੰਬਈ ਪੈਦਲ ਜਾਣਗੇ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ 6200 ਕਿਲੋਮੀਟਰ ਦੀ ਹੋਵੇਗੀ। ‘ਭਾਰਤ ਨਿਆਏ ਯਾਤਰਾ’ 14 ਜਨਵਰੀ ਤੋਂ 20 ਮਾਰਚ ਤੱਕ ਚੱਲੇਗੀ। ਕਾਂਗਰਸ ਦੀ ਇਹ ਨਿਆਏ ਯਾਤਰਾ ਕੁੱਲ 14 ਰਾਜਾਂ ‘ਚੋਂ ਲੰਘੇਗੀ। 14 ਰਾਜਾਂ ਅਤੇ 85 ਜ਼ਿਲ੍ਹਿਆਂ ਵਿੱਚੋਂ ਲੰਘੇਗੀ ਯਾਤਰਾ ਕਾਂਗਰਸ ਦੀ ਇਹ ‘ਭਾਰਤ ਨਿਆਏ ਯਾਤਰਾ’ 14 ਰਾਜਾਂ ਅਤੇ 85 ਜ਼ਿਲਿਆਂ ‘ਚੋਂ ਲੰਘੇਗੀ।ਇਹ ਆਸਾਮ, ਨਾਗਾਲੈਂਡ, ਮੇਘਾਲਿਆ, ਬਿਹਾਰ, ਝਾਰਖੰਡ, ਬੰਗਾਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਯੂ.ਪੀ., ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ਤੋਂ ਹੁੰਦੀ ਹੋਈ ਮੁੰਬਈ ਪਹੁੰਚੇਗੀ। । ਦੱਸਿਆ ਜਾ ਰਿਹਾ ਹੈ ਕਿ ਯਾਤਰਾ ਬੱਸ ਰਾਹੀਂ ਹੋਵੇਗੀ ਅਤੇ ਕੁਝ ਥਾਵਾਂ ‘ਤੇ ਪੈਦਲ ਵੀ ਹੋਵੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਭਾਰਤ ਨਿਆਏ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ। ਮਨੀਪੁਰ ਤੋਂ ਸ਼ੁਰੂ ਹੋਵੇਗੀ ਯਾਤਰਾ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਇਸ ਯਾਤਰਾ ਨੂੰ ਮਨੀਪੁਰ ਤੋਂ ਸ਼ੁਰੂ ਕਰਨ ਦਾ ਮਕਸਦ ਇਹ ਹੈ ਕਿ ਮਨੀਪੁਰ ਦੇਸ਼ ਦਾ ਅਹਿਮ ਹਿੱਸਾ ਹੈ। ਅਸੀਂ ਉੱਥੋਂ ਦੇ ਲੋਕਾਂ ਦੇ ਜ਼ਖਮਾਂ ਨੂੰ ਭਰਨ ਲਈ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਯਾਤਰਾ ਨਹੀਂ ਹੈ। ਇਹ ਆਮ ਲੋਕਾਂ ਲਈ ਹੈ, ਜੋ ਪੀੜਤ ਹਨ। ਅਸੀਂ ਤੁਹਾਨੂੰ ਇਸ ਯਾਤਰਾ ਬਾਰੇ ਵਿਸਥਾਰ ਵਿੱਚ ਦੱਸਾਂਗੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ। ਇੱਥੇ ਆਪਣੇ ਦਫ਼ਤਰ ਵਿਖੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਉਥੇ ਹੀ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਸੂਬੇ ਦਾ ਵੱਡਾ ਸ਼ਹਿਰ ਹੋਣ ਦੇ ਬਾਵਜੂਦ ਪਟਿਆਲਾ ਵਿਕਾਸ ਦੀ ਰਫ਼ਤਾਰ ਵਿੱਚ ਹੁਣ ਤੱਕ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ 57 ਕਰੋੜ ਰੁਪਏ ਦੀ ਲਾਗਤ ਨਾਲ 77 ਵਿਕਾਸ ਪ੍ਰੋਜੈਕਟ ਪਹਿਲਾਂ ਹੀ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪਟਿਆਲਾ ਵਾਸੀਆਂ ਨੂੰ 24X7 ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਕੰਮ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਜੋ ਲੋਕਾਂ ਨੂੰ ਨਿਰੰਤਰ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਬਲੋਵਾਲ ਡੇਅਰੀ ਪ੍ਰਾਜੈਕਟ ਜਿੱਥੇ ਪਹਿਲਾਂ ਹੀ ਪਲਾਟ ਅਲਾਟ ਕੀਤੇ ਜਾ ਚੁੱਕੇ ਹਨ, ਵਿੱਚ ਡੇਅਰੀਆਂ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਡਰੇਨ ਦੇ ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਛੇ ਕਿਲੋਮੀਟਰ ਦੇ ਫੇਜ਼-2 ਨੂੰ 65 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਕੰਮਕਾਜ ਅਤੇ ਸ਼ਹਿਰ ਵਿੱਚ ਲੋਕਾਂ ਲਈ ਸਾਫ਼-ਸਫ਼ਾਈ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦਾ ਵੀ ਜਾਇਜ਼ਾ ਲਿਆ।ਮੁੱਖ ਮੰਤਰੀ ਨੇ ਲੋਕਾਂ ਦੀ ਸਹੂਲਤ ਲਈ ਸਟਰੀਟ ਲਾਈਟ, ਪਾਰਕਾਂ ਦੀ ਸਾਂਭ-ਸੰਭਾਲ, ਵਿਰਾਸਤੀ ਸਟਰੀਟ ਪ੍ਰੋਜੈਕਟ, ਛੋਟੀ ਬੜੀ ਨਦੀ ਪ੍ਰੋਜੈਕਟ ਅਤੇ ਹੋਰ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਪ੍ਰੋਜੈਕਟਾਂ ਦੀ ਰੂਪ-ਰੇਖਾ, ਵਿਉਂਤਬੰਦੀ ਅਤੇ ਅਮਲ ਨੂੰ ਉੱਚ ਪੇਸ਼ੇਵਰ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਣ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਨੂੰ ਜਨਤਕ ਆਵਾਜਾਈ ਦੇ ਬਿਹਤਰ ਸਾਧਨ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਬਾਲ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ- ਜ਼ੁਲਮ ਅਤੇ ਦਮਨ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਤਿਆਗ ਦੀ ਭਾਵਨਾ ਦਸਮੇਸ਼ ਪਿਤਾ ਜੀ ਪਾਸੋਂ ਗੁੜ੍ਹਤੀ ਵਿੱਚ ਮਿਲੀ ਹੈ ਅਤੇ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਖਾਤਰ ਹਕੂਮਤ ਦੇ ਖਿਲਾਫ਼ ਡਟ ਕੇ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੁਨੀਆ ਭਰ ਤੋਂ ਸੰਗਤ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਦੋਂ ਛੋਟੇ ਸਾਹਿਬਜ਼ਾਦਿਆਂ ਦੀ ਉਮਰ ਵਿੱਚ ਕਿਸੇ ਹੋਰ ਨੇ ਲਾਸਾਨੀ ਕੁਰਬਾਨੀ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਵਿਸ਼ਵ ਨੂੰ ਸਾਹਿਬਜ਼ਾਦਿਆਂ ਦੀ ਬੇਮਿਸਾਲ ਕੁਰਬਾਨੀ ਉਤੇ ਗੌਰਵ ਹੈ ਜਿਸ ਕਰਕੇ ਇਹ ਨਾ ਸਿਰਫ ਪੰਜਾਬੀਆਂ ਜਾਂ ਦੇਸ਼ਵਾਸੀਆਂ ਲਈ ਸਗੋਂ ਹਰੇਕ ਮਨੁੱਖ ਲਈ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਵੱਲੋਂ ਦਿਖਾਏ ਰਸਤੇ ਉਤੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਮੈਂਬਰ ਹੁੰਦਿਆਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਸਦਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਹੀ ਜ਼ਾਲਮ ਹਾਕਮਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਵਾਸਤੇ ਪ੍ਰੇਰਿਤ ਕੀਤਾ ਜਾ ਸਕੇ।
ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ। ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ ਨੂੰ ਟਰੂ-ਟੂ-ਟਾਈਪ ਬੂਟੇ ਤਿਆਰ ਕਰਨ ਲਈ ਦੋ ਸਾਲ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਨ੍ਹਾਂ ਬੂਟਿਆਂ ਨੂੰ ਮਦਰ ਪਲਾਂਟ ਅਤੇ ਬੱਡ ਸਟਿੱਕ ਨਰਸਰੀਆਂ ਵਿੱਚ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਬੂਟਿਆਂ ਦੀ ਟਰੇਸੇਬਿਲਟੀ ਕਰਨ ਲਈ ਨਰਸਰੀ ਮਾਲਕਾਂ ਨੂੰ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦੇਸ਼ ਵਿੱਚ ਪਹਿਲ ਕਰਦੇ ਹੋਏ ਸਾਰੇ ਸੂਬਿਆਂ ਤੋਂ ਪਹਿਲਾਂ ਪੰਜਾਬ ਫ਼ਰੂਟ ਨਰਸਰੀ ਐਕਟ, 1961 ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਨਰਸਰੀ ਐਕਟ ਅਧੀਨ ਨਰਸਰੀ ਮਾਲਕਾਂ ਨੂੰ ਵਾਇਰਸ ਮੁਕਤ ਬੂਟੇ ਤਿਆਰ ਕਰਨ ਲਈ ਪਾਬੰਦ ਕੀਤਾ ਗਿਆ ਹੈ। ਹੋਰ ਨੁਕਤਿਆਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੋਧੇ ਹੋਏ ਨਵੇਂ ਨਰਸਰੀ ਐਕਟ ਤਹਿਤ ਨਰਸਰੀ ਮਾਲਕਾਂ ਲਈ ਵਾਇਰਸ ਮੁਕਤ ਬੂਟਿਆਂ ਦੀ ਕਾਸ਼ਤ ਕਰਨਾ ਲਾਜ਼ਮੀ ਹੈ। ਮੰਤਰੀ ਨੇ ਕਿਹਾ ਕਿ ਸਬਜ਼ੀਆਂ ਦੀ ਨਰਸਰੀ ਸਬੰਧੀ ਲਾਇਸੈਂਸ ਲਾਜ਼ਮੀ ਹੈ ਪਰ ਉਪਜ ਦਾ ਸਰੋਤ ਅਤੇ ਗੁਣਵੱਤਾ ਬੀਜ ਐਕਟ 1966 (1966 ਦਾ ਕੇਂਦਰੀ ਐਕਟ 54) ਅਧੀਨ ਨਿਯੰਤਰਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਰਜਿਸਟਰਡ ਬਾਗ਼ਬਾਨੀ ਨਰਸਰੀਆਂ ਕੋਲ ਇਨ੍ਹਾਂ ਨਿਯਮਾਂ ਦੇ ਲਾਗੂ ਹੋਣ ਦੀ ਮਿਤੀ ਤੋਂ ਐਕਟ ਅਧੀਨ ਆਉਂਦੀਆਂ ਸ਼ਰਤਾਂ ਜਾਂ ਲੋੜਾਂ ਨੂੰ ਪੂਰਾ ਕਰਨ ਲਈ ਦੋ ਸਾਲਾਂ ਦੀ ਮਿਆਦ ਹੋਵੇਗੀ। ਇਨ੍ਹਾਂ ਨਿਯਮਾਂ ਵਿੱਚ, ਨਿਯਮ 6 ਤੋਂ ਬਾਅਦ ਕੁਝ ਮੱਦਾਂ ਨੂੰ ਬਦਲਿਆ ਜਾਵੇਗਾ ਜਿਵੇਂ ਕਿ ਲਾਇਸੈਂਸ ਰੱਦ ਜਾਂ ਮੁਅੱਤਲ ਹੋਣ ਦੀ ਸੂਰਤ ਵਿੱਚ ਸਮਰੱਥ ਅਥਾਰਟੀ ਜਾਂ ਉਸ ਵੱਲੋਂ ਅਧਿਕਾਰਤ ਕੋਈ ਵਿਅਕਤੀ ਜਿਸ ਦਾ ਅਹੁਦਾ ਬਾਗ਼ਬਾਨੀ ਵਿਕਾਸ ਅਧਿਕਾਰੀ ਤੋਂ ਘੱਟ ਨਾ ਹੋਵੇ, ਵੱਲੋਂ ਪੌਦਿਆਂ ਨੂੰ ਨਸ਼ਟ ਕੀਤਾ ਜਾਵੇਗਾ। ਸਮਰੱਥ ਅਥਾਰਟੀ ਵੱਲੋਂ ਲਾਇਸੰਸਧਾਰਕ ਨੂੰ ਬੂਟਿਆਂ, ਗ੍ਰਾਫਟ ਕੀਤੇ ਪੌਦਿਆਂ ਨੂੰ ਪੁੱਟਣ ਦਾ ਹੁਕਮ ਦਿੱਤਾ ਜਾਵੇਗਾ ਅਤੇ ਅਜਿਹਾ ਕਰਨ ਤੋਂ ਇਨਕਾਰ ਕਰਨ ਦੀ ਸੂਰਤ ਵਿੱਚ, ਅਥਾਰਟੀ ਵੱਲੋਂ ਲਾਇਸੰਸਧਾਰਕ ਦੇ ਬੂਟਿਆਂ ਨੂੰ ਪੁੱਟਣ ਜਾਂ ਖੇਤ ਨੂੰ ਵਾਹੁਣ ਲਈ ਮਜ਼ਦੂਰਾਂ ਜਾਂ ਟਰੈਕਟਰ ਦੀ ਵਰਤੋਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਧਾਰਾ 9 (ਸੋਧੀ ਹੋਈ) ਤਹਿਤ ਨਰਸਰੀਆਂ ਨੂੰ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਅਧੀਨ ਬਾਗ਼ਬਾਨੀ ਨਰਸਰੀ (ਕਰਾਸ ਜਾਂ ਓਪਨ ਪੌਲੀਨੇਟਿਡ ਕਿਸਮਾਂ ਨੂੰ ਛੱਡ ਕੇ ਫਲ, ਸਬਜ਼ੀਆਂ, ਬੂਟੇ ਆਦਿ ਲਈ) ਦੇ ਰੂਪ ਵਿੱਚ ਰਜਿਸਟਰ ਕੀਤਾ ਜਾਣਾ ਲਾਜ਼ਮੀ ਹੈ ਅਤੇ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਦੇ ਖਾਤੇ ਵਿੱਚ 1000 ਰੁਪਏ ਦੀ ਰਜਿਸਟ੍ਰੇਸ਼ਨ ਫੀਸ ਜਮ੍ਹਾ ਕਰਾਉਣੀ ਹੋਵੇਗੀ ਅਤੇ ਨਰਸਰੀ ਲਾਇਸੈਂਸ ਲਈ ਅਪਲਾਈ ਕਰਨ ਜਾਂ ਲਾਇਸੈਂਸ ਨਵਿਆਉਣ ਸਮੇਂ ਫਾਰਮ-10 ਭਰ ਕੇ ਅਰਜ਼ੀ ਦਿੱਤੀ ਜਾਵੇਗੀ। ਇਸ ਉਪਰੰਤ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਵੱਲੋਂ ਨਰਸਰੀ ਦੇ ਲਾਇਸੰਸਧਾਰਕ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਲਾ
ਅੰਮ੍ਰਿਤਸਰ: ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੱਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈਕੋਰਟ ਤੋਂ ਉਸਦੇ ਪਿਤਾ ਦੀ ਗ੍ਰਿਫਤਾਰੀ 'ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿਚ ਨਿਯਮਤ ਜ਼ਮਾਨਤ ਲੈਣ ਵਿਚ ਮੱਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਥਾਣੇਦਾਰ ਉਸਦੇ ਪਿਤਾ ਦੁਆਰਾ ਉਹਨਾਂ ਦੀ ਸਾਂਝੀ ਫਰਮ ਵਿੱਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇੱਕ ਵੱਖਰੇ ਕੇਸ ਵਿੱਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Flights News: ਅਯੁੱਧਿਆ 'ਚ ਰਾਮ ਮੰਦਰ ਦੀ ਸਥਾਪਨਾ ਦੀ ਤਰੀਕ ਨੇੜੇ ਆ ਰਹੀ ਹੈ। ਅਜਿਹੇ 'ਚ ਦੇਸ਼ ਦੇ ਕਈ ਹਿੱਸਿਆਂ ਤੋਂ ਲੋਕ ਅਯੁੱਧਿਆ ਆਉਣ ਲੱਗੇ ਹਨ। ਅਯੁੱਧਿਆ ਵਿੱਚ ਹਵਾਈ ਅੱਡਾ ਖੁੱਲ੍ਹਣ ਤੋਂ ਬਾਅਦ ਏਅਰਲਾਈਨਜ਼ ਕੰਪਨੀਆਂ ਅਯੁੱਧਿਆ ਲਈ ਉਡਾਣਾਂ ਸ਼ੁਰੂ ਕਰ ਰਹੀਆਂ ਹਨ। ਦਿੱਲੀ-ਅਯੁੱਧਿਆ ਤੋਂ ਬਾਅਦ ਇੰਡੀਗੋ ਨੇ ਮੁੰਬਈ-ਅਯੁੱਧਿਆ ਉਡਾਣ ਦਾ ਐਲਾਨ ਕੀਤਾ ਹੈ। ਸਭ ਤੋਂ ਪਹਿਲਾਂ ਇੰਡੀਗੋ ਨੇ ਦਿੱਲੀ ਤੋਂ ਅਯੁੱਧਿਆ ਲਈ ਉਡਾਣਾਂ ਦਾ ਐਲਾਨ ਕੀਤਾ ਸੀ ਪਰ ਹੁਣ ਇੰਡੀਗੋ ਮੁੰਬਈ ਤੋਂ ਅਯੁੱਧਿਆ ਲਈ ਵੀ ਉਡਾਣਾਂ ਸ਼ੁਰੂ ਕਰ ਰਹੀ ਹੈ। ਦੱਸ ਦੇਈਏ ਕਿ ਹਵਾਬਾਜ਼ੀ ਕੰਪਨੀ ਇੰਡੀਗੋ ਦਾ ਜਹਾਜ਼ 30 ਦਸੰਬਰ ਨੂੰ ਦਿੱਲੀ ਤੋਂ ਅਯੁੱਧਿਆ ਲਈ ਆਪਣੀ ਪਹਿਲੀ ਸ਼ੁਰੂਆਤੀ ਉਡਾਣ ਲੈਣ ਜਾ ਰਿਹਾ ਹੈ। ਇੰਡੀਗੋ ਦੇ ਅਨੁਸਾਰ, ਅਯੁੱਧਿਆ ਵਿੱਚ ਲਗਭਗ ਪੂਰਾ ਹੋ ਚੁੱਕੇ ਮਰਿਯਾਦਾ ਪੁਰਸ਼ੋਤਮ ਸ਼੍ਰੀ ਰਾਮ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੰਚਾਲਨ ਦੇ ਪਹਿਲੇ ਪੜਾਅ ਵਿੱਚ, ਅਯੁੱਧਿਆ ਤੋਂ ਦਿੱਲੀ ਅਤੇ ਅਹਿਮਦਾਬਾਦ ਲਈ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਕੰਪਨੀ 6 ਜਨਵਰੀ ਤੋਂ ਅਯੁੱਧਿਆ ਲਈ ਆਪਣੀ ਵਪਾਰਕ ਉਡਾਣ ਸੇਵਾ ਸ਼ੁਰੂ ਕਰੇਗੀ। ਇਸ ਤੋਂ ਬਾਅਦ ਮੁੰਬਈ-ਅਯੁੱਧਿਆ ਫਲਾਈਟ ਦਾ ਵੀ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇ ਤਾਂ ਜੋ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਬਾਰੇ ਫ਼ੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ। ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ। ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਤਹਿਤ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੰਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ਵਿੱਚ ਭੁਗਤਾਨ ਸਿੱਧਾ ਇੰਨ੍ਹਾਂ ਦੇ ਖਾਤਿਆਂ ਵਿੱਚ ਯਕੀਨੀ ਬਨਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ। ਕੁੱਕ ਦੇ ਛੁੱਟੀ 'ਤੇ ਚਲੇ ਜਾਣ ਦੀ ਸੂਰਤ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਸਥਿਤੀ ਵਿੱਚ ਸਕੂਲ ਕਮੇਟੀਆਂ ਕੋਲ ਮੌਜੂਦ ਫੰਡਾਂ ਵਿੱਚੋਂ ਦਿਹਾੜੀ ਤੇ ਕੁੱਕ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿਡ-ਡੇ ਮੀਲ ਕੁੱਕਾਂ ਲਈ ਐਪਰਨ, ਟੋਪੀ, ਦਸਤਾਨੇ ਆਦਿ ਦਾ ਪ੍ਰਬੰਧ ਕਰਨ ਲਈ ਵੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਸਕੱਤਰ, ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਵਿਨੈ ਬੁਬਲਾਨ...
Bank Holidays In January 2024: ਜੇਕਰ ਤੁਸੀਂ ਨਵੇਂ ਸਾਲ 'ਚ ਆਪਣਾ ਕੰਮ ਪੂਰਾ ਕਰਨ ਲਈ ਬੈਂਕ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਜਨਵਰੀ ਦੀਆਂ ਛੁੱਟੀਆਂ ਦੀ ਸੂਚੀ ਨੂੰ ਜਾਣੋ। ਨਵੇਂ ਸਾਲ ਦੇ ਪਹਿਲੇ ਮਹੀਨੇ ਜਨਵਰੀ 2024 'ਚ ਬੈਂਕ 16 ਦਿਨਾਂ ਲਈ ਬੰਦ ਰਹਿਣਗੇ। ਬੈਂਕ ਛੁੱਟੀਆਂ ਦੇ 16 ਦਿਨਾਂ 'ਚ ਐਤਵਾਰ, ਦੂਜਾ ਤੇ ਚੌਥਾ ਸ਼ਨੀਵਾਰ ਸ਼ਾਮਲ ਹੈ, ਯਾਨੀ ਸ਼ਨੀਵਾਰ ਤੇ ਐਤਵਾਰ ਤੋਂ ਇਲਾਵਾ ਤਿਉਹਾਰਾਂ ਤੇ ਸਰਕਾਰੀ ਛੁੱਟੀਆਂ ਕਾਰਨ ਬੈਂਕ 10 ਦਿਨ ਬੰਦ ਰਹਿਣਗੇ। ਜਨਵਰੀ 'ਚ ਮਕਰ ਸੰਕ੍ਰਾਂਤੀ, ਗਣਤੰਤਰ ਦਿਵਸ ਵਰਗੇ ਕਈ ਤਿਉਹਾਰ ਤੇ ਸਰਕਾਰੀ ਛੁੱਟੀਆਂ ਹਨ, ਜਿਸ ਕਾਰਨ ਬ੍ਰਾਂਚਾਂ ਬੰਦ ਰਹਿਣਗੀਆਂ। ਇਹ ਹਨ ਜਨਵਰੀ 2024 ਦੀਆਂ ਛੁੱਟੀਆਂ ਜਨਵਰੀ 1, 2024 (ਸੋਮਵਾਰ) – ਨਵੇਂ ਸਾਲ ਦਾ ਦਿਨ 07 ਜਨਵਰੀ (ਐਤਵਾਰ) 11 ਜਨਵਰੀ (ਵੀਰਵਾਰ) – ਮਿਸ਼ਨਰੀ ਦਿਵਸ (ਮਿਜ਼ੋਰਮ) 12 ਜਨਵਰੀ (ਸ਼ੁੱਕਰਵਾਰ) – ਸਵਾਮੀ ਵਿਵੇਕਾਨੰਦ ਜੈਅੰਤੀ (ਪੱਛਮੀ ਬੰਗਾਲ) 13 ਜਨਵਰੀ (ਸ਼ਨੀਵਾਰ)- ਦੂਜਾ ਸ਼ਨੀਵਾਰ 14 ਜਨਵਰੀ (ਐਤਵਾਰ) 15 ਜਨਵਰੀ (ਸੋਮਵਾਰ) – ਪੋਂਗਲ/ਤਿਰੂਵੱਲੂਵਰ ਦਿਵਸ (ਤਾਮਿਲਨਾਡੂ ਤੇ ਆਂਧਰਾ ਪ੍ਰਦੇਸ਼) 16 ਜਨਵਰੀ (ਮੰਗਲਵਾਰ) – ਤੁਸੂ ਪੂਜਾ (ਪੱਛਮੀ ਬੰਗਾਲ ਤੇ ਅਸਾਮ) 17 ਜਨਵਰੀ (ਬੁੱਧਵਾਰ)- ਗੁਰੂ ਗੋਬਿੰਦ ਸਿੰਘ ਜੈਅੰਤੀ 21 ਜਨਵਰੀ (ਐਤਵਾਰ) 23 ਜਨਵਰੀ (ਮੰਗਲਵਾਰ)- ਨੇਤਾਜੀ ਸੁਭਾਸ਼ ਚੰਦਰ ਬੋਸ ਜੈਅੰਤੀ 25 ਜਨਵਰੀ (ਵੀਰਵਾਰ) – ਰਾਜ ਦਿਵਸ (ਹਿਮਾਚਲ ਪ੍ਰਦੇਸ਼) 26 ਜਨਵਰੀ (ਸ਼ੁੱਕਰਵਾਰ)- ਗਣਤੰਤਰ ਦਿਵਸ 27 ਜਨਵਰੀ (ਸ਼ਨੀਵਾਰ)- ਚੌਥਾ ਸ਼ਨੀਵਾਰ 28 ਜਨਵਰੀ (ਐਤਵਾਰ) 31 ਜਨਵਰੀ (ਬੁੱਧਵਾਰ): ਮੀ-ਡੈਮ-ਮੀ-ਫੀ (ਆਸਾਮ) ਬੈਂਕ ਛੁੱਟੀਆਂ ਦੋ ਤਰ੍ਹਾਂ ਦੀਆਂ ਹੁੰਦੀਆਂ ਹਨ। ਪਹਿਲੀਆਂ, ਜੋ ਪੂਰੇ ਦੇਸ਼ 'ਚ ਹੁੰਦੀਆਂ ਹਨ ਤੇ ਦੂਜੀਆਂ ਜੋ ਸਿਰਫ਼ ਸੂਬੇ ਵਿੱਚ ਹੁੰਦੀਆਂ ਹਨ। ਜਿਸ ਰਾਜ ਵਿੱਚ ਤਿਉਹਾਰ ਹੁੰਦਾ ਹੈ, ਉੱਥੇ ਹੀ ਸਰਕਾਰੀ ਛੁੱਟੀਆਂ ਹੁੰਦੀਆਂ ਹਨ। ਦੂਜੇ ਰਾਜਾਂ 'ਚ ਉਸ ਦਿਨ ਛੁੱਟੀ ਨਹੀਂ ਹੁੰਦੀ। ...
ਸ੍ਰੀ ਫਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਸਾਸ਼ਨ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ 26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਯਾਦ ਵਿਚ ਮਨਾਏ ਜਾਂਦੇ ਵੀਰ ਬਾਲ ਦਿਵਸ ’ਤੇ ਦਿੱਲੀ ਦੇ ਭਾਰਤ ਮੰਡਪਮ ਵਿਚ ਹੋਏ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆ ਨੂੰ ਭੁਲਾਇਆ ਨਹੀ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਜਦੋਂ ਆਪਣੀ ਵਿਰਾਸਤ ਨੂੰ ਯਾਦ ਰੱਖਿਆ ਜਾਂਦਾ ਹੈ ਤਾਂ ਉਦੋ ਰਾਸ਼ਟਰ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਦਾ ਕਹਿਣਾ ਵਿਸ਼ਵ ਵਿੱਚ ਭਾਰਤ ਦੀ ਵਿਰਾਸਤ ਬੜੀ ਅਮੀਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਰਥ ਵਿਵਸਥਾ ਜਾਂ ਕਿਸੇ ਵੀ ਖੇਤਰ ਹੋਵੇ ਭਾਰਤ ਨਵੀਂ ਬੁਲੰਦੀ ਵੱਲ ਜਾ ਰਿਹਾ ਹੈ।
ਜੰਮੂ ਕਸ਼ਮੀਰ : ਅੱਤਵਾਦੀਆਂ ਨੂੰ ਖਤਮ ਕਰਨ ਲਈ ਭਾਰਤੀ ਫੌਜ ਦਿਨ ਰਾਤ ਕੰਮ ਕਰ ਰਹੀ ਹੈ। ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਪੁਣਛ ’ਚ ਅੱਤਵਾਦੀ ਹਮਲੇ ਤੋਂ ਬਾਅਦ ਤਿੰਨ ਪਿੰਡ ਵਾਸੀਆਂ ਦੀਆਂ ਸ਼ੱਕੀ ਹਾਲਾਤ ਮਿਲੀਆਂ ਲਾਸ਼ਾਂ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਫ਼ੌਜੀ ਪ੍ਰਸ਼ਾਸਨ ਨੇ ਇਕ ਬਿ੍ਰਗੇਡੀਅਰ, ਇਕ ਕਰਨਲ ਤੇ ਲੈਫਟੀਨੈਂਟ ਕਰਨਲ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਅਟੈਚ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਕੋਰਟ ਆਫ ਇਨਕੁਆਇਰੀ ਦੇ ਵੀ ਹੁਕਮ ਦਿੱਤੇ ਗਏ ਹਨ। ਉੱਥੇ ਹੀ ਪੁਲਿਸ ਨੇ ਵੀ ਇਸ ਮਾਮਲੇ ’ਚ ਬੇਪਛਾਣ ਲੋਕਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸੋਮਵਾਰ ਨੂੰ ਫ਼ੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਹਮਲੇ ਵਾਲੀ ਥਾਂ ਡੇਰਾ ਦੀ ਗਲੀ ਦਾ ਦੌਰਾ ਕੀਤਾ ਤੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰ ਕੇ ਅੱਤਵਾਦੀਆਂ ਨੂੰ ਜੜ੍ਹੋਂ ਮੁਕਾਉਣ ਦੀ ਨੀਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅੱਤਵਾਦੀਆਂ ਪ੍ਰਤੀ ਸਿਫਰ ਸਹਿਣਸ਼ੀਲਤਾ ’ਤੇ ਜ਼ੋਰ ਦਿੰਦੇ ਹੋਏ ਕਿਸੇ ਵੀ ਸਥਿਤੀ ’ਚ ਆਮ ਲੋਕਾਂ ਦੇ ਜਾਨ-ਮਾਲ ਤੇ ਸਨਮਾਨ ਦੀ ਰੱਖਿਆ ਨੂੰ ਪਹਿਲ ਦੇਣ ਦਾ ਨਿਰਦੇਸ਼ ਦਿੱਤਾ। ਬੁੱਧਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਰਾਜੌਰੀ-ਪੁਣਛ ਦਾ ਦੌਰਾ ਕਰ ਕੇ ਹਾਲਾਤ ਦੀ ਸਮੀਖਿਆ ਕਰਨਗੇ।
ਬਲਜਿੰਦਰ ਸਿੰਘ ਮਹੰਤ, ਸ੍ਰੀ ਫ਼ਤਹਿਗੜ੍ਹ ਸਾਹਿਬ : ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾ ਸ਼ਹੀਦੀ ਸਭਾ 26 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ 26 ਦਸੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਸਵੇਰੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਫ਼ਤਹਿਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ 26 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਯੋਜਨਾਵਾਂ ਸਬੰਧੀ ਵਿਸ਼ਾਲ ਪ੍ਰਦਰਸ਼ਨੀ ਲਾਈ ਜਾਵੇਗੀ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਨ ਲਈ ਧਾਰਮਿਕ ਕਵੀ ਦਰਬਾਰ ਕਰਵਾਇਆ ਜਾਵੇਗਾ ਜਿਸ ਵਿਚ ਨਾਮਵਰ ਕਵੀ ਆਪਣੀਆਂ ਰਚਨਾਵਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ। 26 ਦਸੰਬਰ ਨੂੰ ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ‘ਜਿੰਦਾਂ ਨਿੱਕੀਆਂ’ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਅਬੋਹਰ: ਅੱਜ ਸੋਮਵਾਰ ਨੂੰ ਸਵੇਰੇ ਅਬੋਹਰ ਦੇ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਜਾਣਕਾਰੀ ਅਨੁਸਾਰ ਇਹ ਪਾੜ ਲੱਗਭਗ 80 ਫੁਟ ਦਾ ਹੈ ਜਿਸ ਵਿਚੋਂ ਪਾਣੀ ਨਿਕਲ ਕੇ ਖੇਤਾਂ ਵਿਚ ਜਾ ਵੜਿਆ।ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਤ ਕਰ ਦਿੱਤਾ ਗਿਆ ਹੈ। ਇਥੇ ਦਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਆਏ ਹੜ੍ਹਾਂ ਦੀ ਮਾਰ ਵੀ ਇਸੇ ਪਿੰਡ ਨੇ ਹੰਢਾਈ ਸੀ ਜਿਸ ਵਿਚ ਕਿਸਾਨਾਂ ਦੀ ਸਾਰੀ ਫ਼ਸਲ ਤਬਾਹ ਹੋ ਗਈ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Dominica पीएम मोदी को देगा सर्वोच्च राष्ट्रीय पुरस्कार
Pakistan Blast News:पाकिस्तान में बड़ा धमाका; 2 बच्चों की मौत, कई घायल
Haryana Truck Accident: पानीपत में ट्रक बेकाबू, 6 लोगों को कुचला, 5 की मौके पर मौत